Mamata shocked by High Court: CBI to probe post-poll violence
Connect with us [email protected]

ਪੰਜਾਬੀ ਖ਼ਬਰਾਂ

ਮਮਤਾ ਨੂੰ ਹਾਈ ਕੋਰਟ ਤੋਂ ਝਟਕਾ:ਪੱਛਮੀ ਬੰਗਾਲ ਵਿੱਚ ਚੋਣਾਂ ਮਗਰੋਂ ਦੀ ਹਿੰਸਾ ਬਾਰੇ ਜਾਂਚ ਸੀਬੀਆਈ ਕਰੇਗੀ

Published

on

Mamata_Banerjee_PTI

ਕੋਲਕਾਤਾ, 19 ਅਗਸਤ, – ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਕੇਸ ਵਿੱਚਅੱਜ ਵੀਰਵਾਰ ਨੂੰ ਮਮਤਾ ਬੈਨਰਜੀ ਸਰਕਾਰ ਨੂੰ ਕਲਕੱਤਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ, ਜਦੋਂ ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਹਿੰਸਾ ਦੀ ਨਿਰਪੱਖ ਜਾਂਚ ਦੀ ਮੰਗ ਕਰਦੀਆਂ ਪਟੀਸ਼ਨਾਂ ਉੱਤੇਕਤਲਾਂਅਤੇ ਬਲਾਤਕਾਰ ਵਰਗੇ ਗੰਭੀਰ ਕੇਸਾਂ ਦੀ ਜਾਂਚ ਸੀ ਬੀ ਆਈ ਤੋਂ ਕਰਾਉਣ ਦੇ ਆਦੇਸ਼ ਦੇ ਦਿੱਤੇ। ਇਸ ਤੋਂ ਬਿਨਾ ਹਿੰਸਾ ਨਾਲ ਜੁੜੇ ਹੋਰ ਕੇਸਾਂ ਦੀ ਜਾਂਚ ਲਈ ਹਾਈ ਕੋਰਟ ਨੇ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਬਣਾ ਦਿੱਤੀ ਹੈ। ਇਸ ਹਿੰਸਾ ਦੌਰਾਨ ਲੁੱਟ, ਸਾੜ-ਫੂਕ, ਭੰਨ-ਤੋੜ, ਹਮਲੇ ਅਤੇ ਹੋਰ ਕੇਸਾਂਬਾਰੇ ਜਾਂਚ ਐੱਸ ਆਈ ਟੀ ਵਿੱਚ ਸ਼ਾਮਲ ਕੋਲਕਾਤਾ ਪੁਲਿਸ ਦੇ ਕਮਿਸ਼ਨਰ ਸੋਮੇਨ ਮਿਤਰਾ, ਬੰਗਾਲ ਪੁਲਿਸਦੇ ਡੀ ਜੀ ਪੀ (ਟੈਲੀਕਾਮ) ਸੁਮਨ ਬਾਲਾ ਸਾਹੂਅਤੇ ਆਈਪੀਐੱਸ ਅਫਸਰ ਰਣਵੀਰ ਕੁਮਾਰ ਕਰਨਗੇ।ਇਹ ਸਾਰਾ ਕੇਸ ਇੱਕ ਤਰ੍ਹਾਂ ਰਾਜ ਸਰਕਾਰ ਦੇ ਹੱਥੋਂ ਨਿਕਲ ਗਿਆ ਹੈ।
ਕਲਕੱਤਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਰਾਜੇਸ਼ ਬਿੰਦਲ ਦੀ ਅਗਵਾਈ ਵਾਲੇ ਪੰਜ ਮੈਂਬਰੀ ਬੈਂਚ ਨੇ ਕਿਹਾ ਹੈ ਕਿ ਸੀ ਬੀ ਆਈਅਤੇ ਐੱਸ ਆਈ ਟੀ ਦੋਵੇਂ ਅਦਾਲਤ ਦੀ ਨਿਗਰਾਨੀਹੇਠ ਜਾਂਚ ਕਰਨਗੀਆਂ ਤੇਐੱਸ ਆਈ ਟੀ ਜਾਂਚ ਦੀ ਨਿਗਰਾਨੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਕਰਨਗੇ। ਬੈਂਚ ਨੇ ਕੇਂਦਰੀ ਏਜੰਸੀ ਸੀ ਬੀ ਆਈ ਨੂੰ ਅਗਲੇ ਛੇ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਪੇਸ਼ ਕਰਨ ਨੂੰ ਕਿਹਾ ਅਤੇ ਰਾਜ ਸਰਕਾਰ ਨੂੰ ਹਿੰਸਾ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਦੇਣ ਅਤੇ ਮੁਆਵਜ਼ਾ ਰਾਸ਼ੀ ਪੀੜਤਾਂ ਦੇ ਸਿੱਧੇ ਬੈਂਕ ਖਾਤੇ ਵਿੱਚਭੇਜਣ ਲਈ ਕਿਹਾ ਹੈ।ਵਰਨਣ ਯੋਗ ਹੈ ਕਿ ਤਿੰਨ ਅਗਸਤ ਨੂੰ ਹਾਈ ਕੋਰਟ ਨੇ ਹਿੰਸਾ ਨਾਲ ਸਬੰਧਤ ਜਨਹਿੱਤ ਪਟੀਸ਼ਨਾਂ ਉੱਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ।
ਚੋਣਾਂ ਮਗਰੋ ਹੋਈ ਹਿੰਸਾ ਦੌਰਾਨ ਮਨੁੱਖੀ ਅਧਿਕਾਰ ਦੀ ਉਲੰਘਣਾ ਦੀ ਜਾਂਚ ਲਈ ਹਾਈ ਕੋਰਟ ਨੇ ਬੀਤੀ 18 ਜੂਨ ਨੂੰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦੇ ਚੇਅਰਮੈਨ ਨੂੰ ਇਕ ਵਿਸ਼ੇਸ਼ ਕਮੇਟੀ ਬਣਾ ਕੇ ਜਾਂਚ ਲਈ ਆਦੇਸ਼ ਦਿੱਤਾ ਸੀ। ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਮਮਤਾ ਬੈਨਰਜੀ ਸਰਕਾਰ ਨੂੰ ਹਿੰਸਾ ਦੀ ਦੋਸ਼ੀ ਮੰਨਿਆ ਸੀ। ਮਨੁੱਖੀ ਅਧਿਕਾਰ ਕਮਿਸ਼ਨ ਦੀ ਰਿਪੋਰਟ ਉੱਤੇ ਕੋਰਟ ਨੇ ਫ਼ੈਸਲਾ ਦੇਂਦੇ ਹੋਏ ਕਿਹਾ ਕਿ ਹਿੰਸਾ ਨਾਲ ਸਬੰਧਤ ਕੇਸਛੇਤੀ ਸੀ ਬੀ ਆਈ ਨੂੰ ਟਰਾਂਸਫਰ ਕਰ ਦਿੱਤਾ ਜਾਵੇ। ਕੋਰਟ ਨੇ ਰਾਜ ਪੁਲਿਸ ਅਤੇ ਸਰਕਾਰ ਨੂੰ ਹਿੰਸਾ ਦੀ ਜਾਂਚ ਨਾਲ ਸਬੰਧਤ ਸਾਰੇ ਦਸਤਾਵੇਜ਼ ਸੀ ਬੀ ਆਈ ਦੇ ਹਵਾਲੇ ਕਰਨ ਲਈ ਕਿਹਾ ਹੈ।
ਪੱਛਮੀ ਬੰਗਾਲ ਸਰਕਾਰ ਦੀ ਦਲੀਲ ਸੀ ਕਿ ਤਿੰਨ ਮਈ 2021 ਤਕ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਪੱਛਮੀ ਬੰਗਾਲ ਦੀ ਪੁਲਿਸ ਚੋਣ ਕਮਿਸ਼ਨ ਦੇ ਅਧੀਨ ਸੀ, ਇਸ ਲਈ ਉਹੀ ਹਿੰਸਾ ਲਈ ਜ਼ਿੰਮੇਵਾਰ ਹੈ। ਰਾਜ ਸਰਕਾਰ ਦੀ ਇਹ ਦਲੀਲ ਕੋਰਟ ਨੇ ਰੱਦ ਕਰਕੇ ਫ਼ੈਸਲੇ ਵਿੱਚ ਇਹ ਕਿਹਾ ਕਿ ਸਿਵਲ ਜਾਂ ਪੁਲਿਸ ਪ੍ਰਸ਼ਾਸਨ ਚੋਣ ਪ੍ਰਕਿਰਿਆ ਵੇਲੇ ਸਿਰਫ਼ ਸੁਤੰਤਰ ਤੇ ਨਿਰਪੱਖ ਚੋਣ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੇ ਕੰਟਰੋਲ ਵਿੱਚ ਹੁੰਦਾ ਹੈ। ਇਸ ਦਾ ਮਤਲਬ ਇਹ ਨਹੀਂ ਕਿ ਪੁਲਿਸ ਕਾਨੂੰਨ ਵਿਵਸਥਾ ਨੂੰ ਕੰਟਰੋਲ ਕਰਨ ਲਈ ਆਪਣੇ ਆਮ ਫਰਜ਼ ਨਿਭਾਉਣਾ ਬੰਦ ਕਰ ਦਿੰਦੀ ਹੈ।
ਹਾਈ ਕੋਰਟ ਦੇ ਫ਼ੈਸਲੇ ਪਿੱਛੋਂ ਅੱਜ ਰਾਜ ਸਰਕਾਰ ਦੇ ਵਕੀਲਾਂ ਦੀ ਟੀਮ ਦੀ ਬੈਠਕ ਹੋਈ, ਜਿਸ ਵਿੱਚ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫ਼ੈਸਲਾ ਹੋਇਆ ਹੈ।ਦੂਸਰੇ ਪਾਸੇ ਸਰਕਾਰ ਵਿਰੋਧੀ ਧਿਰ ਨੇ ਵੀ ਸੁਪਰੀਮ ਕੋਰਟ ਵਿੱਚ ਕੈਵੀਅਟ ਦਾਖ਼ਲ ਕਰ ਦਿੱਤਾ ਹੈ, ਤਾਂ ਕਿ ਇਕਪਾਸੜ ਸੁਣਵਾਈ ਨਾ ਹੋਵੇ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca