Matter of assets in excess of income: Sumedh Saini's release orders
Connect with us [email protected]

ਪੰਜਾਬੀ ਖ਼ਬਰਾਂ

ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ:ਸੁਮੇਧ ਸੈਣੀ ਦੀ ਰਿਹਾਈ ਦੇ ਹੁਕਮਾਂ ਨੂੰ ਪੰਜਾਬ ਵਿਜੀਲੈਂਸ ਵੱਲੋਂ ਚੁਣੌਤੀ ਦਿੱਤੀ ਜਾਵੇਗੀ

Published

on

Sumedh Singh Saini

ਚੰਡੀਗੜ੍ਹ, 22 ਅਗਸਤ – ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਮੀਨ ਧੋਖਾਧੜੀ ਦੇ ਕੇਸ ਵਿੱਚ ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ 19 ਅਗਸਤ ਨੂੰ ਹਾਈ ਕੋਰਟ ਤੋਂ ਮਿਲੇ ਰਿਹਾਈ ਹੁਕਮਾਂ ਤੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ 12 ਅਗਸਤ ਦੇ ਅੰਤਿ੍ਰਮ ਜ਼ਮਾਨਤ ਵਾਲੇ ਹੁਕਮਾਂ ਦੇ ਵਿਰੁੱਧ ਹਾਈ ਕੋਰਟ ਵਿੱਚ ਇੱਕ ਰੀਕਾਲ ਪਟੀਸ਼ਨ ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਬਿਊਰੋ ਵੱਲੋਂ ਸੁਮੇਧ ਸਿੰਘ ਸੈਣੀ ਵਿਰੁੱਧ ਦਾਇਰ ਦੋ ਕੇਸਾਂ ਵਿੱਚ ਜਲਦੀ ਹੀ ਰੀਕਾਲ ਪਟੀਸ਼ਨ ਦਾਇਰ ਕੀਤੀ ਜਾਣ ਦੀ ਆਸ ਹੈ।
ਵਰਨਣ ਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੂੰ 18 ਅਗਸਤ ਨੂੰ ਜ਼ਮੀਨ ਧੋਖਾਧੜੀ ਦੇ ਕੇਸਨੰਬਰ 11 ਮੁਹਾਲੀ ਵਿੱਚ ਓਦੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਉਹ ਇੱਕ ਹੋਰ ਵਸੀਲਿਆਂ ਤੋਂ ਵੱਧ ਜਾਇਦਾਦ ਰੱਖਣ ਦੇ ਵਾਲੇਕੇਸ ਨੰਬਰ 13 ਦੇ ਸਬੰਧ ਵਿੱਚ ਵਿਜੀਲੈਂਸ ਬਿਊਰੋ ਕੋਲ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਸੈਣੀ ਨੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸੱਤ ਦਿਨਾਂ ਦੇ ਅੰਦਰ ਕੇਸ ਨੰਬਰ-13 ਦੀ ਜਾਂਚ ਵਿੱਚ ਸ਼ਾਮਲ ਹੋਣਾ ਸੀ। ਇਸੇ ਲਈ ਉਹ ਵਿਜੀਲੈਂਸ ਦਫਤਰ ਗਿਆ ਸੀ ਅਤੇ ਇਸ ਤੋਂ ਪਹਿਲਾਂ ਉਸ ਨੂੰ ਅੰਤਿ੍ਰਮ ਜ਼ਮਾਨਤ ਦਾ ਹੁਕਮ ਦਿੰਦਿਆਂ ਹਾਈ ਕੋਰਟਨੇ 12 ਅਗਸਤ 2021 ਨੂੰ ਸਪੱਸ਼ਟ ਕਿਹਾ ਸੀਕਿ ‘‘ਕੇਸ ਦੇ ਦਸਤਾਵੇਜ਼ੀ ਸਬੂਤਾਂ ਜਾਂ ਬੈਂਕਿੰਗ ਟ੍ਰਾਂਜ਼ੈਕਸ਼ਨ ਦੇ ਬਾਰੇ ਕਿਸੇ ਅਣਛੋਹੇ ਪੱਖ (ਜੇ ਕੋਈ ਹੋਵੇ) ਵਿੱਚ ਸ਼ਾਮਲ ਹੋਣ ਲਈ ਇਸ ਅਦਾਲਤ ਦਾ ਵਿਚਾਰ ਹੈ ਕਿ ਪਟੀਸ਼ਨਰ ਦੀ ਹਿਰਾਸਤੀ ਪੁੱਛਗਿੱਛ ਦੀ ਲੋੜ ਨਹੀਂ ਹੈ। ਪਟੀਸ਼ਨਰ ਨੂੰ ਕੱਲ੍ਹ ਤੋਂ ਇੱਕ ਹਫਤੇ ਦੇ ਅੰਦਰ ਉਸਜਾਂਚ ਵਿੱਚ ਸ਼ਾਮਲ ਹੋਣ ਉੱਤੇ ਅੰਤਿ੍ਰਮ ਜ਼ਮਾਨਤ ਦਿੱਤੀ ਜਾਂਦੀ ਹੈ।”
ਕੱਲ੍ਹ ਏਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਆਪਣੀ ਸੱਤ ਦਿਨਾਂ ਦੀ ਅਦਾਲਤ ਵੱਲੋਂ ਮਿਲੀ ਮਿਆਦ ਖਤਮ ਹੋਣ ਦੇ ਆਖਰੀ ਦਿਨ ਦੇਰ ਸ਼ਾਮ ਵਿਜੀਲੈਂਸ ਦਫਤਰ ਗਿਆ ਸੀ, ਜਿਸ ਤੋਂ ਇਹ ਸਾਫ ਹੈ ਕਿ ਉਹ ਹਾਈ ਕੋਰਟ ਦੇ ਹੁਕਮਾਂ ਦੀ ਇਨ ਬਿਨ ਪਾਲਣਾ ਕਰਨ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਮੇਧ ਸੈਣੀ ਸੈਕਟਰ 68 ਮੁਹਾਲੀ ਵਿੱਚ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਜਾਂਚ ਅਫਸਰ (ਆਈ ਓ) ਨੂੰ ਅਗਾਊਂ ਸੂਚਨਾ ਦਿੱਤੇ ਬਿਨਾਂ ਪਹੁੰਚਿਆ ਸੀ ਅਤੇ ਅਸਲ ਵਿੱਚ ਉਹ ਜਾਣਬੁੱਝ ਕੇ ਜਾਂਚ ਅਫਸਰ ਦੇ ਦਫਤਰ, ਵੀ ਬੀ, ਯੂਨਿਟ ਐਸ ਏ ਐਸ ਨਗਰ, ਕੁਆਰਟਰ ਨੰਬਰ 69, ਪੁਲਸ ਹਾਊਸਿੰਗ ਕੰਪਲੈਕਸ, ਸੈਕਟਰ 62 ਵਿੱਚ ਨਹੀਂ ਸੀ ਗਿਆ।
ਆਮਦਨ ਤੋਂ ਵਧੇਰੇ ਜਾਇਦਾਦ ਰੱਖਣ ਦਾ ਇਹ ਕੇਸ ਐਕਸੀਅਨ ਨਿਮਰਤਦੀਪ ਦੀਆਂ 35 ਜਾਇਦਾਦਾਂ ਅਤੇ ਕੁਝ ਬੈਂਕ ਖਾਤਿਆਂ ਨਾਲ ਸਬੰਧਤ ਹੈ, ਜਿਸ ਵਿੱਚ 100 ਕਰੋੜ ਰੁਪਏ ਦੇ ਬਕਾਏ ਤੇ ਟ੍ਰਾਂਜ਼ੈਕਸਨਾਂ ਹਨ। ਇਸ ਵਿੱਚ ਸੈਣੀ ਨਾਲ ਸਬੰਧਤ ਕਰੋੜਾਂ ਰੁਪਏ ਸ਼ਾਮਲ ਹਨ, ਜਿਸ ਤੋਂ ਜਾਪਦਾ ਹੈ ਕਿ ਉਨ੍ਹਾਂ ਕੋਲ ਆਮਦਨ ਤੋਂ ਕਿਤੇ ਵੱਧ ਜਾਇਦਾਦ ਹੈ। ਬੁਲਾਰੇ ਨੇ ਕਿਹਾ ਕਿ ਸਰਕਾਰ ਨਾਲ ਜ਼ਮੀਨ ਧੋਖਾਧੜੀ ਦੇ ਕੇਸ ਵਿੱਚ ਗ੍ਰਿਫਤਾਰ ਸੁਮੇਧ ਸੈਣੀ ਨੂੰ ਛੱਡਣ ਦੇ ਹਾਈ ਕੋਰਟ ਲਈ ਹਾਈ ਕੋਰਟ ਦੇ ਹੁਕਮਾਂ ਨੂੰ ਰੀਕਾਲ ਕਰਨ ਲਈ ਲੋੜੀਂਦਾ ਆਧਾਰ ਤਿਆਰ ਕੀਤਾ ਹੈ। ਸਭ ਤੋਂ ਪਹਿਲਾਂ ਸੁਮੇਧ ਸੈਣੀ ਨੂੰ ਕੇਸ ਨੰਬਰ-11 ਨਾਲ ਬਾਰੇ ਗ੍ਰਿਫਤਾਰ ਕੀਤਾ ਸੀ, ਜਿਸ ਵਿੱਚ ਉਸ ਨੂੰ ਗ੍ਰਿਫਤਾਰੀ ਤੋਂ ਕੋਈ ਛੋਟ ਨਹੀਂ ਸੀ। ਦੂਸਰਾ ਪੱਖ ਇਹ ਹੈ ਕਿ ਹਾਈ ਕੋਰਟ ਦੇ 11 ਅਕਤੂਬਰ 2018 ਅਤੇ 23 ਸਤੰਬਰ 2020 ਨੂੰ ਪਹਿਲਾਂ ਦਿੱਤੇ ਸੁਰੱਖਿਆ ਹੁਕਮ ਇਸ ਵਿਸ਼ੇਸ਼ ਮਾਮਲੇ ਉੱਤੇ ਲਾਗੂ ਨਹੀਂ ਹੁੰਦੇ, ਕਿਉਂਕਿ ਉਹ ਹੁਕਮ ਸੇਵਾਕਾਲ ਦੌਰਾਨ ਉਕਤ ਅਧਿਕਾਰੀ ਵੱਲੋਂ ਕੀਤੇ ਕਿਸੇ ਵੀ ਅਪਰਾਧ ਲਈ ਗ੍ਰਿਫਤਾਰ ਕਰਨ ਤੋਂ ਪਹਿਲਾਂ ਸੱਤ ਦਿਨਾਂ ਦੇ ਨੋਟਿਸ ਦੇਣ ਨਾਲ ਸੰਬੰਧਤ ਸਨ।

Read More Latest Punjabi News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca