Mayors of all Municipal Corporations in Punjab will be from Congress
Connect with us [email protected]

ਰਾਜਨੀਤੀ

ਪੰਜਾਬ ਵਿੱਚ ਸਾਰੇ ਨਗਰ ਨਿਗਮਾਂ ਦੇ ਮੇਅਰ ਕਾਂਗਰਸ ਦੇ ਬਣਨਗੇ

Published

on

congress

ਮੋਗਾ ਵਿੱਚ ਵੀ ਆਜ਼ਾਦ ਉਮੀਦਵਾਰਾਂ ਨਾਲ ਗੱਲਬਾਤ ਸਿਰੇ ਲੱਗੀ
ਚੰਡੀਗੜ੍ਹ, 19 ਫਰਵਰੀ – After winning a landslide victory in the urban elections, the Congress has done something that has never happened before. Congress leaders will sit on the mayor’s chair in all the municipal corporations in the state. ਬਾਕੀ ਸਾਰੇ ਨਗਰ ਨਿਗਮ ਜਿੱਤ ਕੇ ਮੋਗਾ ਵਿੱਚ ਪੇਚ ਫਸ ਗਿਆ ਸੀ, ਪਰ ਉਸਦੀ ਪੂਰਤੀ ਮੋਗਾ ਤੋਂ ਜਿੱਤੇ ਹੋਏ ਨੌਂ ਆਜ਼ਾਦ ਉਮੀਦਵਾਰਾਂ ਨੇ ਕਾਂਗਰਸ ਦਾ ਪੱਲਾ ਫੜ ਕੇ ਕਰ ਦਿੱਤੀ ਹੈ।
ਜੰਮੂ-ਕਸ਼ਮੀਰ ਨਾਲ ਲੱਗਦੇ ਪਠਾਨਕੋਟ ਤੋਂ ਲੈ ਕੇ ਰਾਜਸਥਾਨ-ਹਰਿਆਣਾ ਬਾਰਡਰ ਉੱਤੇ ਬਠਿੰਡਾ-ਅਬੋਹਰ ਤੱਕ ਦੇ ਸਾਰੇ ਨਗਰ ਨਿਗਮਾਂ ਦੇ ਨਤੀਜਿਆਂ ਵਿੱਚ ਮਿਲੀ ਜਿੱਤ ਨਾਲ ਕਾਂਗਰਸ ਦਾ ਇਹ ਟੀਚਾ ਪੂਰਾ ਹੋ ਗਿਆ ਹੈ। ਪਠਾਨਕੋਟ ਨੂੰ ਭਾਜਪਾ ਦਾ ਗੜ੍ਹ ਮੰਨਿਆਂ ਜਾਂਦਾ ਸੀ, ਪਰ ਉਸ ਵਿੱਚ ਵੀ ਕਾਂਗਰਸ ਸੰਨ੍ਹ ਲਾਉਣ ਵਿੱਚ ਕਾਮਯਾਬ ਰਹੀ ਤੇ ਬਾਦਲਾਂ ਦੇ ਗੜ੍ਹ ਬਠਿੰਡਾ ਵਿੱਚ ਪਹਿਲੀ ਵਾਰ ਕਾਂਗਰਸ ਦਾ ਮੇਅਰ ਬਣਨਾ ਸੰਭਵ ਹੋ ਸਕਿਆ ਹੈ।
ਤਾਜ਼ਾ ਨਤੀਜਿਆਂ ਤੋਂ ਬਾਅਦ ਮੋਗਾ ਨੇ ਕਾਂਗਰਸੀ ਨੇਤਾਵਾਂ ਦੇ ਮੱਥੇ ਉੱਤੇ ਸ਼ਿਕਨ ਸੀ, ਪਰ ਮੋਗਾ ਦੇ ਵਿਧਾਇਕ ਹਰਜੋਤ ਕਮਲ ਅਤੇ ਹੋਰ ਕਾਂਗਰਸੀ ਆਗੂਆਂ ਵੱਲੋਂ ਕੀਤੀ ਭੱਜ-ਦੌੜ ਤੋਂ ਬਾਅਦ ਆਜ਼ਾਦ ਜਿੱਤ ਕੇ ਆਏ ਨੌਂ ਜਣਿਆਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਕੇ ਏਥੇ ਵੀ ਕਾਂਗਰਸ ਦਾ ਮੇਅਰ ਬਣਨ ਦਾ ਰਸਤਾ ਸਾਫ਼ ਕਰ ਦਿੱਤਾ ਹੈ।

Punjabi Political Breaking News

ਰਾਜਨੀਤੀ

ਡੀ ਐਮ ਕੇ ਨੇ ਕਾਂਗਰਸ ਨੂੰ ਕੰਨਿਆਕੁਮਾਰੀ ਦੀ ਲੋਕ ਸਭਾ ਸੀਟ ਤੇ 25 ਵਿਧਾਨ ਸਭਾ ਸੀਟਾਂ ਦਿੱਤੀਆਂ

Published

on

ਚੇਨਈ, 8 ਮਾਰਚ – ਸੀਟਾਂ ਦੀ ਵੰਡ ਬਾਰੇ ਕਈ ਦਿਨ ਤੱਕ ਚੱਲੇ ਵਿਚਾਰ-ਵਟਾਂਦਰੇ ਪਿੱਛੋਂ ਡੀ ਐਮ ਕੇ ਪਾਰਟੀ ਨੇ ਆਪਣੀ ਖਾਸ ਸਹਿਯੋਗੀ ਧਿਰ ਕਾਂਗਰਸ ਨੂੰ ਵਿਧਾਨ ਸਭਾ ਦੀਆਂ 25 ਅਤੇ ਕੰਨਿਆਕੁਮਾਰੀ ਲੋਕ ਸਭਾ ਹਲਕੇ ਦੀ ਸੀਟ ਦਿੱਤੀ। ਡੀ ਐਮ ਕੇ ਦੇ ਪ੍ਰਧਾਨ ਐਮ ਕੇ ਸਟਾਲਿਨ ਅਤੇ ਤਾਮਿਲਨਾਡੂ ਕਾਂਗਰਸ ਕਮੇਟੀ ਦੇ ਪ੍ਰਧਾਨ ਅਲਾਗਿਰੀ ਨੇ ਛੇ ਅਪ੍ਰੈਲ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਸੀਟਾਂ ਦੀ ਵੰਡ ਕੀਤੀ ਹੈ।
ਕਾਂਗਰਸ ਨੇਤਾ ਅਤੇ ਪਾਰਟੀ ਦੀ ਤਾਮਿਲਨਾਡੂ ਇਕਾਈ ਦੇ ਮੁਖੀ ਦਿਨੇਸ਼ ਨੇ ਕਿਹਾ ਕਿ ਜਦੋਂ ਦੇਸ਼ ਭਾਜਪਾ ਕੋਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਹੈ ਤਾਂ ਸਹਿਯੋਗ ਦੀ ਭਾਵਨਾ ਹੇਠ ਇਸ ਸਮਝੌਤੇ ਉੱਤੇ ਦਸਤਖਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਿਰੁੱਧ ਸਿਰਫ ਵਿਚਾਰਧਾਰਾ ਦੀ ਲੜਾਈ ਨਹੀਂ, ਇਹ ਉਸ ਦੇ ਚੁੰਗਲ ਵਿੱਚੋਂ ਲੋਕਰਾਜ ਨੂੰ ਬਚਾਉਣ ਦੀ ਜੰਗ ਵੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਨੂੰ ਤਾਨਾਸ਼ਾਹੀ ਵਾਂਗ ਚਲਾਇਆ ਜਾ ਰਿਹਾ ਹੈ। ਵਿਰੋਧੀ ਧਿਰਾਂ ਦੀਆਂ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗਿਆ ਜਾ ਰਿਹਾ ਹੈ।ਉਨ੍ਹਾਂ ਤਾਮਿਲ ਨਾਡੂ ਤੇ ਪੁੱਡਚੇਰੀ ਵਿੱਚ ਆਪਣੇ ਮੋਰਚੇ ਦੀ ਜਿੱਤ ਦਾ ਭਰੋਸਾ ਪ੍ਰਗਟਾਇਆ। ਕੰਨਿਆਕੁਮਾਰੀ ਲੋਕ ਸਭਾ ਸੀਟ ਤੋਂ 2019 ਵਿੱਚ ਚੁਣੇ ਗਏ ਐਚ ਵਸੰਤ ਕੁਮਾਰ ਦੇ ਦਿਹਾਂਤ ਪਿੱਛੋਂ ਇਸ ਸੀਟ ਉੱਤੇ ਉਪ ਚੋਣ ਜ਼ਰੂਰੀ ਹੋ ਗਈ ਹੈ। ਡੀ ਐਮ ਕੇ ਨੇ ਹਾਲੇ ਤੱਕ ਆਪਣੇ ਸਹਿਯੋਗੀਆਂ ਨੂੰ 48 ਸੀਟਾਂ ਦਿੱਤੀਆਂ ਹਨ। ਇਨ੍ਹਾਂ ਵਿੱਚੋਂ ਕਾਂਗਰਸ ਨੂੰ 25, ਐਮ ਡੀ ਐਮ ਕੇ, ਵੀ ਸੀ ਕੇ ਅਤੇ ਸੀ ਪੀ ਆਈ ਐਮ ਨੂੰ 6-6, ਆਈ ਯੂ ਐਮ ਐਲ ਨੂੰ ਤਿੰਨ ਅਤੇ ਐਮ ਐਮ ਕਾਚੀ ਨੂੰ ਦੋ ਸੀਟਾਂ ਦਿੱਤੀਆਂ ਗਈਆਂ ਹਨ।

Continue Reading

ਰਾਜਨੀਤੀ

ਮਮਤਾ ਬੈਨਰਜੀ ਨੇ ਕਿਹਾ ਭਾਰਤ ਨੇ ਅੱਜ ਤਕ ਏਡਾ ਵੱਡਾ ਝੂਠਾ ਪ੍ਰਧਾਨ ਮੰਤਰੀ ਨਹੀਂ ਸੀ ਦੇਖਿਆ

Published

on

ਸਿਲੀਗੁੜੀ, 7 ਮਾਰਚ, – ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਅੱਜ ਏਥੇ ਕਿਹਾ ਕਿ ਭਾਰਤ ਵਿੱਚ ਇਕੋ ਸਿੰਡੀਕੇਟ ਹੈ, ਨਰਿੰਦਰ ਮੋਦੀ-ਅਮਿਤ ਸ਼ਾਹ ਸਿੰਡੀਕੇਟ, ਹੋਰ ਕੋਈ ਸਿੰਡੀਕੇਟ ਨਹੀਂ ਹੈ। ਮਮਤਾ ਬੈਨਰਜੀ ਅੱਜ ਏਥੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਵਿਰੁੱਧ ਰੈਲੀ ਨੂੰ ਸੰਬੋਧਨ ਕਰ ਰਹੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਹਿੰਗਾਈ ਦੇ ਵਿਰੋਧ ਵਿੱਚ ਜਲੂਸ ਦੀ ਅਗਵਾਈ ਵੀ ਕੀਤੀ।
ਇਸ ਮੌਕੇ ਮਮਤਾ ਬੈਨਰਜੀ ਨੇ ਕੇਂਦਰ ਦੀ ਭਾਜਪਾ ਸਰਕਾਰ, ਖਾਸ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਹਮਲਾ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਨੇ ਦੇਸ਼ ਨੂੰ ਵੇਚ ਦਿੱਤਾਹੈ ਤੇ ਇਸ ਦੇਸ਼ ਨੂੰ ਵੇਚਣ ਵਾਲੇ ਆਗੂ ਅੱਜ ਬੰਗਾਲ ਨੂੰ ਸੋਨੇ ਦਾ ਬੰਗਾਲ ਬਣਾਉਣ ਦੀ ਗੱਲ ਕਰ ਰਹੇ ਹਨ ਤਾਂ ਇਹ ਕਿੰਨਾ ਹਾਸੋ-ਹੀਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੇ ਅੱਜ ਤਕ ਏਨਾ ਵੱਡਾ ਝੂਠਾ ਪ੍ਰਧਾਨ ਮੰਤਰੀ ਨਹੀਂ ਸੀ ਦੇਖਿਆ, ਨਰਿੰਦਰ ਮੋਦੀ ਆਪਣਾ ਨਹੀਂ ਤਾਂ ਘੱਟੋ-ਘੱਟ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਆਦਾ ਦਾ ਖਿਆਲ ਰੱਖਣ। ਮਮਤਾ ਨੇ ਯਾਦ ਕਰਾਇਆ ਕਿ ਮੋਦੀ ਕਹਿੰਦੇ ਸਨ ਕਿ ਬੰਦ ਹੋਏਚਾਹ ਦੇਸਾਰੇ ਬਾਗ਼ਾਨ ਖੁੱਲ੍ਹਵਾ ਦੇਣਗੇ, ਪਰ ਇਕ ਵੀ ਨਹੀਂ ਖੁਲ੍ਹਵਾਇਆ ਅਤੇ ਅੱਜ ਇਹ ਹਾਲ ਹੈ ਕਿ ਲੋਕ ਜਦੋਂ ਸੁਣਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਸ਼ਣ ਦੇਣਗੇ ਤਾਂ ਲੋਕ ਡਰਦੇ ਹਨ ਕਿ ਪਤਾ ਨਹੀਂ ਅੱਜਕੀ ਨਵੀਂ ਮੁਸੀਬਤ ਆਉਣੀ ਹੈ। ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਭਾਰਤ ਦੀ ਇਸ ਵੇਲੇ ਦੀ ਸਭ ਤੋਂ ਵੱਡੀ ਸਮੱਸਿਆ ਕਰਾਰ ਦਿੰਦੇ ਹੋਏ ਮਮਤਾ ਬੈਨਰਜੀ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਮੁਫ਼ਤ ਵਿੱਚ ਚਾਵਲ ਅਤੇ ਰਾਸ਼ਨ ਦਿੱਤਾ ਸੀ ਤਾਂ ਮੋਦੀ ਜੀ ਨੇ ਗੈਸ ਦੀ ਕੀਮਤ ਵਧਾ ਕੇ 1000 ਰੁਪਏ ਤਕ ਪਹੁੰਚਾ ਦਿੱਤੀ, ਉਹ ਨਹੀਂ ਚਾਹੁੰਦੇ ਕਿ ਗ਼ਰੀਬਾਂ ਦੇ ਘਰ ਵਿੱਚ ਦਾਲ-ਚੌਲ ਵੀ ਪੱਕ ਸਕਣ।

Read More Latest Indian Political News

Continue Reading

ਰਾਜਨੀਤੀ

ਇਤਰਾਜ਼ ਯੋਗ ਸੀ ਡੀ ਨਾਲ ਕਰਨਾਟਕ ਦੇ ਛੇ ਭਾਜਪਾ ਮੰਤਰੀਆਂ ਵਿੱਚ ਦਹਿਸ਼ਤ

Published

on

ਬੰਗਲੌਰ, 7 ਮਾਰਚ – ਜਨਤਾ ਦਲ (ਐਸ) ਗਠਜੋੜ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਬਗਾਵਤ ਕਰ ਕੇ ਭਾਜਪਾ ਵਿੱਚ ਸ਼ਾਮਲ ਹੋ ਕੇ ਮੰਤਰੀ ਬਣੇ ਰਮੇਸ਼ ਜਾਰਕੀਹੋਲੀ ਵਿਰੁੱਧ ਕੁਝ ਦਿਨ ਪਹਿਲਾਂ ਇੱਕ ਇਤਰਾਜ਼ਯੋਗ ਸੀ ਡੀ ਸਾਹਮਣੇ ਆੲੈ ਸੀ, ਜਿਸ `ਤੇ ਉਸ ਨੂੰ ਸੈਕਸ ਸੋਸ਼ਣ ਦੇ ਦੋਸ਼ ਲੱਗਣ ਪਿੱਛੋਂ ਅਸਤੀਫਾ ਦੇਣਾ ਪਿਆ ਸੀ। ਇਸ ਘਟਨਾ ਨੂੰ ਧਿਆਨ ਵਿੱਚ ਰੱਖ ਕੇ ਕਰਨਾਟਕ ਦੇ ਛੇ ਮੰਤਰੀਆਂ ਵਿੱਚ ਦਹਿਸ਼ਤ ਹੈ। ਇਨ੍ਹਾਂ ਮੰਤਰੀਆਂ ਨੇ ਬੰਗਲੌਰ ਦੀ ਇੱਕ ਅਦਾਲਤ ਵਿੱਚ ਪਹੁੰਚ ਕੀਤੀ ਹੈ ਕਿ ਇਹ ਮੀਡੀਆ ਸੰਗਠਨਾਂ ਨੂੰ ਉਨ੍ਹਾਂ ਵਿਰੁੱਧ ਸਾਜ਼ਿਸ ਅਧੀਨ ਜਾਰੀ ਕੀਤੀ ਹੈ।
ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਦੀ ਅਗਵਾਈ ਵਾਲੀ ਸਰਕਾਰ ਦੇ ਜਿਨ੍ਹਾਂ ਛੇ ਮੰਤਰੀਆਂ ਨੇ ਅਦਾਲਤ ਦਾ ਰੁਖ਼ ਕਰ ਕੇ ਖੁਦ ਨੂੰ ਅਜਿਹੀ ਸਾਜ਼ਿਸ਼ ਤੋਂ ਬਚਾਉਣ ਦੀ ਅਪੀਲ ਕੀਤੀ ਹੈ, ਉਨ੍ਹਾਂ ਵਿੱਚ ਸੂਬੇ ਦੇ ਕਿਰਤ ਮੰਤਰੀ ਸ਼ਿਵ ਰਾਮ, ਖੇਤੀਬਾੜੀ ਮੰਤਰੀ ਬੀ ਸੀ ਪਾਟਿਲ, ਕੋਆਪਰੇਟਿਵ ਮੰਤਰੀ ਐਸ ਟੀ ਸੋਮਸ਼ੇਖਰ, ਪਰਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਕੇ ਸੁਧਾਕਰ, ਯੁਵਾ ਸ਼ਕਤੀਕਰਨ ਅਤੇ ਖੇਡ ਮੰਤਰੀ ਕੇ ਸੀ ਨਾਰਾਇਣ ਗੌੜਾ ਅਤੇ ਸ਼ਹਿਰੀ ਵਿਕਾਸ ਮੰਤਰੀ ਭਿਆਰਥੀ ਬਾਸਵਰਾਜ ਸ਼ਾਮਲ ਹਨ। ਇਹਛੇ ਮੰਤਰੀ ਉਨ੍ਹਾਂ 17 ਵਿਧਾਇਕਾਂ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਕਾਂਗਰਸ-ਜਨਤਾ ਦਲ (ਐਸ) ਗਠਜੋੜ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਬਗਾਵਤ ਕੀਤੀ ਤੇ ਜੁਲਾਈ 2019 ਵਿੱਚ ਸਰਕਾਰ ਡਿੱਗ ਗਈ ਸੀ ਤੇ ਭਾਜਪਾ ਦੇ ਸੱਤਾ ਵਿੱਚ ਆਉਣ ਦਾ ਰਾਹ ਖੁੱਲ੍ਹ ਗਿਆ ਸੀ। ਆਪਣੀਆਂ ਸਬੰਧਤ ਪਾਰਟੀਆਂ ਤੋਂ ਅਯੋਗ ਕਰਾਰ ਦਿੱਤੇ ਜਾਣ ਪਿੱਛੋਂ ਉਕਤ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਦਸੰਬਰ 2019 ਵਿੱਚ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ਅਤੇ ਜਿੱਤੀ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾ ਦਿੱਤਾ ਗਿਆ ਸੀ।

Read More Latest Political News Today

Continue Reading

ਰੁਝਾਨ


Copyright by IK Soch News powered by InstantWebsites.ca