Meena Harris said: I will continue to support the peasant struggle
Connect with us [email protected]

ਅੰਤਰਰਾਸ਼ਟਰੀ

ਮੀਨਾ ਹੈਰਿਸ ਨੇ ਕਿਹਾ : ਮੈਂ ਤਾਂ ਕਿਸਾਨ ਸੰਘਰਸ਼ ਦੀ ਹਮਾਇਤ ਕਰਦੀ ਰਹਾਂਗੀ

Published

on

meena harris

ਮੁੰਬਈ, 7 ਫਰਵਰੀ – ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਵਕੀਲ ਅਤੇ ਲੇਖਿਕਾ ਮੀਨਾ ਹੈਰਿਸ ਨੇ ਕਿਹਾ ਹੈ ਕਿ ਉਹ ਭਾਰਤ ਦੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਲਈ ਕੀਤੀ ਗਈ ਉਸ ਦੀ ਆਲੋਚਨਾ ਦੀ ਪ੍ਰਵਾਹ ਨਹੀਂ ਕਰਦੀ। ਇਸ ਦੇ ਨਾਲ ਮੀਨਾ ਨੇ ਕਿਹਾ ਕਿ ਉਹ ਸੰਘਰਸ਼ ਦੀ ਹਮਾਇਤ ਕਰਦੀ ਰਹੇਗੀ। ਉਸ ਨੇ ਰੋਸ ਮੁਜ਼ਾਹਰਿਆਂ ਦੇ ਹੱਕ ਵਿੱਚ ਕਈ ਟਵੀਟ ਸ਼ੇਅਰ ਕੀਤੇ ਹਨ।
ਇੱਕ ਟਵੀਟ ਵਿੱਚ ਮੀਨਾ ਨੇ ਕਿਹਾ, ‘ਇਹ ਸਿਰਫ ਖੇਤੀਬਾੜੀ ਨੀਤੀ ਬਾਰੇ ਨਹੀਂ, ਇਹ ਆਵਾਜ਼ ਬੁਲੰਦ ਕਰਨ ਦੀ ਇੱਕ ਧਾਰਮਿਕ ਘੱਟਗਿਣਤੀ ‘ਤੇ ਜ਼ੁਲਮ ਕਰਨ ਬਾਰੇ ਹੈ। ਇਹ ਪੁਲਸ ਹਿੰਸਾ, ਦਹਿਸ਼ਤਗਰਦ ਰਾਸ਼ਟਰਵਾਦ ਅਤੇ ਕਿਰਤ ਅਧਿਕਾਰਾਂ ‘ਤੇ ਹਮਲੇ ਨਾਲ ਜੁੜਿਆ ਹੋਇਆ ਮਾਮਲਾ ਹੈ। ਇਹ ਕੌਮਾਂਤਰੀ ਤਾਨਾਸ਼ਾਹੀ ਹੈ। ਆਪਣੇ ਮਸਲਿਆਂ ਤੋਂ ਮੈਨੂੰ ਬਾਹਰ ਰਹਿਣ ਬਾਰੇ ਨਾ ਦੱਸੋ। ਇਹ ਸਾਰੇ ਸਾਡੇ ਹੀ ਮੁੱਦੇ ਹਨ।’
ਆਸਕਰ ਅਤੇ ਬਾਫਟਾ ਸਨਮਾਨ ਜੇਤੂ ਉਘੀ ਹਾਲੀਵੁੱਡ ਅਦਾਕਾਰਾ ਸੂਜ਼ਨ ਮੈਰੰਡਨ ਨੇ ਵੀ ਸੰਘਰਸ਼ ਕਰਨ ਵਾਲੇ ਕਿਸਾਨਾਂ ਦੀ ਹਮਾਇਤ ਕੀਤੀ ਅਤੇ ਟਵੀਟ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਨਾਲ ਖੜ੍ਹੀ ਹੈ। 74 ਸਾਲਾ ਅਦਾਕਾਰਾ ਨੇ ਟਵੀਟ ਕਰਦਿਆਂ ‘ਦਿ ਨਿਊ ਯਾਰਕ ਟਾਈਮਜ਼’ ਦੀ ਇੱਕ ਖਬਰ ਸਾਂਝੀ ਕੀਤੀ ਹੈ, ਜਿਸ ਦਾ ਸਿਰਲੇਖ ਸੀ ‘ਭਾਰਤ ਵਿੱਚ ਸੰਘਰਸ਼ ਕਿਉਂ ਕਰ ਰਹੇ ਹਨ?’
ਮਸ਼ਹੂਰ ਟੈਲੀਵਿਜ਼ਨ ਪੇਸ਼ਕਾਰ ਬੇਅਰ ਗ੍ਰਿਲਸ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਖਿੱਚੀ ਇੱਕ ਫੋਟੋ ਨੂੰ ਟਵੀਟ ਕੀਤਾ, ਪਰ ਪੋਸਟ ਪਾਉਣ ਤੋਂ ਬਾਅਦ ਉਹ ਜਲਦੀ ਹੀ ਆਲੋਚਨਾ ‘ਚ ਘਿਰ ਗਏ। ਕਈਆਂ ਨੇ ਗ੍ਰਿਲਸ ਵੱਲੋਂ ਫੋਟੋ ਪਾਉਣ ਦੇ ਸਮੇਂ ‘ਤੇ ਸਵਾਲ ਉਠਾਏ। ਮੋਦੀ ਨਾਲ ਉਤਰਾਖੰਡ ਦੇ ਜਿਮ ਕੋਰਬੈਟ ਕੌਮੀ ਪਾਰਕ ਵਿੱਚ ਚਾਹ ਪੀਂਦਿਆਂ ਦੀ ਖਿੱਚੀ ਗਈ ਫੋਟੋ ਟਵੀਟ ਕਰਦਿਆਂ ਗ੍ਰਿਲਸ ਨੇ ਲਿਖਿਆ ‘ਮੇਰੀਆਂ ਮਨਪਸੰਦ ਫੋਟੋਆਂ ਵਿੱਚੋਂ ਇੱਕ-ਡਿਸਕਵਰੀ ਜੰਗਲ ਪ੍ਰੋਗਰਾਮ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ।’ ਬੇਅਰ ਗ੍ਰਿਲਸ ਨੇ ਕੈਪਸ਼ਨ ‘ਚ ਮਹਾਮਾਰੀ ਤੇ ਕੁਦਰਤ ਬਾਰੇ ਵੀ ਕੁਝ ਵਿਚਾਰ ਲਿਖੇ। ਇੱਕ ਯੂਜ਼ਰ ਨੇ ਲਿਖਿਆ ‘ਸ਼ਾਇਦ ਫੋਟੋ ਪਾਉਣ ਲਈ ਗ੍ਰਿਲਸ ਨੂੰ ਪੈਸੇ ਦਿੱਤੇ ਗਏ ਹੋਣ।’ ਅਮਨ ਸਿਬੀਆ ਨਾਂਅ ਦੇ ਇੱਕ ਵਿਅਕਤੀ ਨੇ ਗ੍ਰਿਲਸ ਬਾਰੇ ਟਿੱਪਣੀ ਕੀਤੀ ‘ਫੋਟੋ ਪਾਉਣ ਦਾ ਸਮਾਂ ਸ਼ਰਮਸਾਰ ਕਰਨ ਵਾਲਾ ਹੈ। ਜੇ ਤੁਹਾਨੂੰ ਮਨੁੱਖੀ ਹੱਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਵੀ ਤਾਂ ਤੁਹਾਡੀ ਮਸਹੂਰੀ ਕਰਨ ਵਾਲੇ ਵਿਭਾਗ ਵਿੱਚ ਕੌਣ ਹੈ, ਜਿਸ ਨੂੰ ਲੱਗਦਾ ਹੈ ਕਿ ਇਸ ਸ਼ਖਸੀਅਤ ਨਾਲ ਖੜ੍ਹਨ ਦਾ ਇਹ ਸਹੀ ਸਮਾਂ ਹੈ।’ ਇੱਕ ਹੋਰ ਨੇ ਟਿੱਪਣੀ ਕੀਤੀ ‘ਹੁਣ ਇਹ ਫੋਟੋ ਕਿਉਂ ਪਾ ਰਹੇ ਹੋ?’ ਇਸੇ ਤਰ੍ਹਾਂ ਦੀਆਂ ਟਿੱਪਣੀਆਂ ਕਈ ਲੋਕਾਂ ਨੇ ਕੀਤੀਆਂ ਹਨ।

International Punjabi News

ਅੰਤਰਰਾਸ਼ਟਰੀ

ਮੰਗਲ ਮਿਸ਼ਨ ਨੂੰ ਵੱਡਾ ਝਟਕਾ ਮੰਜ਼ਲ ਨੇੜੇ ਪਹੁੰਚ ਕੇ ਐਲਨ ਮਸਕ ਦਾ ਰਾਕੇਟ ਅੱਗ ਦੇ ਭੰਬਾਕੇ ਵਿੱਚ ਬਦਲ ਗਿਆ

Published

on

ਮਾਸਕੋ, 5 ਮਾਰਚ – ਸਪੇਸਐਕਸ ਦਾ ਪੁਲਾੜੀ ਜਹਾਜ਼ ਸਟਾਰਸ਼ਿੱਪ ਜਦੋਂ ਲੈਂਡਿੰਗ ਕਰ ਰਿਹਾ ਸੀ ਤਾਂ ਲੱਗ ਰਿਹਾ ਸੀ ਕਿ ਸਭ ਠੀਕ ਹੈ, ਪਰ ਜਲਦੀ ਹੀ ਹਾਲਾਤ ਬਦਲ ਗਏ। ਲੈਂਡਿੰਗ ਸਮੇਂ ਜਦੋਂ ਪੁਲਾੜ ਜਹਾਜ਼ ਨੇ ਧਰਤੀ ਨੂੰ ਛੋਹਿਆ ਉਸ ਵਿੱਚ ਧਮਾਕਾ ਹੋ ਗਿਆ ਅਤੇ ਇਸ ਨਾਲ ਜਹਾਜ਼ ਹਵਾ ਵਿੱਚ ਉੱਛਲ ਗਿਆ। ਸਪੈਸਐਕਸ ਮੁਹਿੰਮ ਦੀ ਸਫਲਤਾ ਦੇ ਐਲਾਨ ਦੇ ਪੰਜ ਮਿੰਟ ਬਾਅਦ ਹੀ ਇਹ ਹਾਦਸਾ ਹੋ ਗਿਆ।
ਚਮਕੀਲੀ ਗੋਲੀ (ਬੁਲੇਟ) ਦੀ ਸ਼ਕਲ ਦੇ ਰਾਕੇਟ ਸਟਾਰਸ਼ਿੱਪ ਨੇ ਜਦੋਂ ਧਰਤੀ ਨੂੰ ਛੋਹਿਆ, ਓਦੋਂ ਤੱਕ ਸਭ ਕੁਝ ਆਮ ਵਾਂਗ ਸੀ, ਜਿਸ ਕਾਰਨ ਸਪੇਸਐਕਸ ਦੇ ਕਮੈਂਟੇਟਰ ਜਾਨ ਇੰਸਪਰੁਕਰ ਨੇ ਇਸਦੀ ਸਫਲਤਾ ਦਾ ਐਲਾਨ ਵੀ ਕਰ ਦਿੱਤਾ। ਸਪੇਸਐਕਸ ਦੇ ਮੋਢੀ ਐਲਨ ਮਸਕ ਨੇ ਕਿਹਾ ਕਿ ਘੱਟੋ-ਘੱਟ ਸਟਾਰਸ਼ਿੱਪ ਬਿਨਾਂ ਟੁੱਟੇ ਉਤਰਿਆ ਤਾਂ ਸਹੀ। ਮਸਕ ਦੀ ਯੋਜਨਾ ਸਟਾਰਸ਼ਿੱਪ ਰਾਹੀਂ ਲੋਕਾਂ ਨੂੰ ਚੰਦ ਤੇ ਮੰਗਲ ਉੱਤੇ ਭੇਜਣ ਦੀ ਹੈ। ਉਥੇ ਸਪੇਸਐਕਸ ਨੇ ਕੱਲ੍ਹ 60 ਸਟਾਰਲਿੰਕ ਸੰਚਾਰ ਉਪਗ੍ਰਹਿਆਂ ਦੀ ਸਫਲਤਾਪੂਰਵਕ ਲਾਂਚਿੰਗ ਕੀਤੀ। ਇਨ੍ਹਾਂ ਉਪਗ੍ਰਹਿਆਂ ਨੂੰ ਫਾਲਕਨ ਨੌ ਵਾਹਕ ਰਾਕੇਟ ਰਾਹੀਂ ਲਾਂਚ ਕੀਤਾ ਗਿਆ।ਫਲੋਰਿਡਾ ਦੇ ਕੈਨੇਡੀ ਪੁਲਾੜ ਕੇਂਦਰ ਤੋਂ ਸਥਾਨਕ ਸਮੇਂ ਮੁਤਾਬਕ ਸਵੇਰੇ 3.24 ਵਜੇ ਸਫਲ ਲਾਂਚਿੰਗ ਹੋਈ, ਜਿਸ ਨੂੰ ਬੀਤੇ ਸਮੇਂ ਵਿੱਚ ਕਈ ਵਾਰ ਲਾਂਚਿੰਗ ਦੇ ਨਿਰਧਾਰਤ ਪ੍ਰੋਗਰਾਮ ਨੂੰ ਟਾਲਣਾ ਪਿਆ ਸੀ। ਰਾਕੇਟ ਦਾ ਪਹਿਲਾ ਪੜਾਅ ਸਫਲਤਾਪੂਰਵਕ ਵੱਖ ਹੋ ਗਿਆ ਤੇ ਸਪੇਸਐਕਸ ਸਪੇਸਪੋਰਟ ਡਰੋਨ ਜਹਾਜ਼ ਉੱਤੇ ਉਤਰਿਆ। ਉਨ੍ਹਾਂ ਨੇ ਦੱਸਿਆ ਕਿ ਮਿਸ਼ਨ ਦਾ ਮੁੱਖ ਟੀਚਾ 60 ਸਟਾਰਲਿੰਕ ਉਪਗ੍ਰਹਿਆਂ ਨੂੰ ਓਰਬਿਟ ਵਿੱਚ ਸਥਾਪਤ ਕਰਨਾ ਹੈ।

Continue Reading

ਅੰਤਰਰਾਸ਼ਟਰੀ

ਇਮਰਾਨ ਖ਼ਾਨ ਨੇ ਕਿਹਾ ਸੈਨੇਟ ਚੋਣਾਂ ਦੌਰਾਨ ਮੇਰੀ ਪਾਰਟੀ ਦੇ ਮੈਂਬਰ 2-2 ਕਰੋੜਦੇ ਵਿਕੇਗਏ

Published

on

ਇਸਲਾਮਾਬਾਦ, 5 ਮਾਰਚ – ਪਾਕਿਸਤਾਨ ਵਿੱਚ ਸੈਨੇਟ ਚੋਣਾਂ ਵਿੱਚ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੂੰ ਮਿਲੀ ਹਾਰ ਪਿੱਛੌਂ ਕੱਲ੍ਹ ਸ਼ਾਮ ਦੇਸ਼ਵਾਸੀਆਂ ਨੂੰ ਵੀਡੀ ਸੰਦੇਸ਼ ਰਾਹੀਂ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੈਨੇਟ ਚੋਣਾਂ ਵਿੱਚ ਜੇਤੂ ਰਹੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਅਤੇ ਡੈਮੋਕਰੈਟਿਕ ਮੂਵਮੈਂਟ ਦੇ ਸਾਂਝੇ ਉਮੀਦਵਾਰ ਯੂਸਫ਼ ਰਜ਼ਾ ਗਿਲਾਨੀ ਨੂੰ ਗਦਾਰ ਤੇ ਲੁਟੇਰਾ ਕਿਹਾ ਹੈ।
ਇਮਰਾਨ ਖਾਨ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਹੁੰਦਿਆਂ ਦੇਸ਼ ਦੇ ਅਰਬਾਂ ਰੁਪਏ ਲੁੱਟਣ ਵਾਲੇ ਯੂਸਫ ਰਜ਼ਾ ਗਿਲਾਨੀ ਨੇ ਸੈਨੇਟ ਚੋਣ ਜਿੱਤੀ ਨਹੀਂ, ਪੈਸਿਆਂ ਨਾਲ ਖਰੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਆਪਣੀ ਪਾਰਟੀ ਪੀ ਟੀ ਆਈ ਦੇ ਲੱਗਭਗ 20 ਮੈਂਬਰਾਂ ਨੇ ਆਪਣੀਆਂ ਵੋਟਾਂ 2-2 ਕਰੋੜ ਰੁਪਏ ਵਿੱਚ ਵੇਚੀਆਂ ਹਨ ਤਾਂ ਉਨ੍ਹਾਂ ਨੇ ਤੁਰੰਤ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਦੱਸਿਆ ਗਿਆ ਹੈ ਕਿ ਇਸ ਬਾਰੇਇੱਕ ਵੀਡੀਓ ਵੀ ਆਈ ਹੈ ਜਿਸ ਵਿੱਚ ਸੂਬਾ ਖ਼ੈਬਰ ਪਖਤੂਨਖਵਾ ਦੇ ਪਾਰਲੀਮੈਂਟ ਮੈਂਬਰਾਂ ਨੂੰ ਸੈਨੇਟ ਦੀਆਂ ਵੋਟਾਂ ਬਦਲੇਰਿਸ਼ਵਤ ਲੈਂਦੇ ਵੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਕੌਮੀ ਅਸੈਂਬਲੀ ਵਿੱਚ ਭਰੋਸੇ ਦੇ ਵੋਟ ਲਈ ਜਾਣਗੇ ਅਤੇ ਆਪਣੇ ਮੈਂਬਰਾਂ ਨੂੰ ਸਾਫ ਕਹਿਦੇਣਗੇ ਕਿ ਜੇ ਉਹ ਨੂੰ ਉਨ੍ਹਾਂ ਉੱਤੇ ਇਤਬਾਰ ਨਹੀਂ ਤਾਂ ਉਨ੍ਹਾਂ ਨੂੰ ਸੱਤਾ ਛੱਡ ਕੇ ਵਿਰੋਧੀ ਧਿਰ ਵਿੱਚ ਬੈਠਣਾ ਮਨਜ਼ੂਰ ਹੈ।

Continue Reading

ਅੰਤਰਰਾਸ਼ਟਰੀ

ਅਮਰੀਕਾ ਨੇ ਕਿਹਾ: ਚੀਨ ਪੂਰੀ ਦੁਨੀਆ ਲਈ ਖਤਰਾ ਬਣਿਐ

Published

on

ਵਾਸ਼ਿੰਗਟਨ, 5 ਮਾਰਚ – ਅਮਰੀਕਾ ਦੀ ਜੋਅ ਬਾਇਡੇਨ ਸਰਕਾਰ ਚੀਨ ਪ੍ਰਤੀ ਆਪਣੀ ਨੀਤੀ ਵਿੱਚ ਕੋਈ ਵੀ ਨਰਮੀ ਨਹੀਂ ਵਰਤੇਗੀ। ਉਹ ਚੀਨ ਦੇ ਗੁਆਂਢੀ ਦੇਸ਼ਾਂ ਨੂੰ ਸਹਿਯੋਗ ਦੇਵੇਗੀ, ਤਾਈਵਾਨ ਅਤੇ ਹਾਂਗਕਾਂਗ ਵਿੱਚ ਮਨੁੱਖੀ ਕਦਰਾਂ-ਕੀਮਤਾਂ ਤੇ ਅਧਿਕਾਰਾਂ ਲਈ ਸਮਰਥਨ ਕਰੇਗੀ ਅਤੇ ਸ਼ਿਨਜਿਆਂਗ ਅਤੇ ਤਿੱਬਤ ਵਿੱਚ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਖਿਲਾਫ ਆਵਾਜ਼ ਉਠਾਉਂਦੀ ਰਹੇਗੀ।
ਇਸ ਦੌਰਾਨ ਅਮਰੀਕਾ ਨੇ ਸਾਫ ਕਿਹਾ ਹੈ ਕਿ ਉਹ ਭਾਰਤ ਵਰਗੇ ਸਹਿਯੋਗੀ ਦੇਸ਼ਾਂ ਨਾਲ ਆਪਣੇ ਸੰਬੰਧਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰੇਗਾ ਅਤੇ ਭਾਰਤ ਨਾਲ ਵਿਸ਼ਵ ਪੱਧਰ ਉੱਤੇ ਨਵੇਂ ਸਟੈਂਡਰਡ ਕਰਦੇ ਹੋਏ ਨਵੇਂ ਸਮਝੌਤਿਆਂ ਨੂੰ ਸਿਰੇ ਚਾੜ੍ਹੇਗਾ। ਅਮਰੀਕਾ ਦੀ ਅੰਤਿ੍ਰਮ ਰਾਸ਼ਟਰੀ ਸੁਰੱਖਿਆ ਰਣਨੀਤੀ ਉੱਤੇ ਰਾਸ਼ਟਰਪਤੀ ਜੋਅ ਬਾਇਡੇਨ ਨੇ ਆਪਣੀ ਮੋਹਰ ਲਾ ਦਿੱਤੀ ਹੈ, ਜਿਸ ਨੂੰ ਬੁੱਧਵਾਰ ਨੂੰ ਜਾਰੀ ਕੀਤਾ ਗਿਆ ਹੈ।ਇਸ ਨੀਤੀ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਦਾ ਭਵਿੱਖ ਆਸਪਾਸ ਹੋਣ ਵਾਲੀਆਂ ਘਟਨਾਵਾਂ ਨਾਲ ਜੁੜਿਆ ਹੈ, ਜਿੱਥੇ ਵਿਸ਼ਵ ਵਿੱਚ ਰਾਸ਼ਟਰਵਾਦ ਅਤੇ ਲੋਕਤੰਤਰ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਚੀਨ ਅਤੇ ਰੂਸ ਵਰਗੇ ਕਮਿਊਨਿਸਟ ਦੇਸ਼ਾਂ ਦੀ ਵਿਰੋਧਤਾ ਦਾ ਉਸ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। 24 ਸਫਿਆਂ ਦੇ ਇਸ ਦਸਤਾਵੇਜ਼ ਵਿੱਚ ਕਿਹਾ ਗਿਆ ਹੈ ਕਿ ਵਿਸ਼ਵ ਵਿੱਚ ਸ਼ਕਤੀ ਸੰਤੁਲਨ ਦੀ ਸਥਿਤੀ ਬਦਲ ਰਹੀ ਹੈ। ਵਿਸ਼ੇਸ਼ ਤੌਰ ਉੱਤੇ ਚੀਨ ਹੋਰ ਜ਼ਿਆਦਾ ਹਮਲਾਵਰ ਹੋ ਰਿਹਾ ਹੈ। ਅਮਰੀਕਾ ਨੇ ਆਪਣਾ ਮੁੱਖ ਵਿਰੋਧੀ ਚੀਨ ਨੂੰ ਹੀ ਮੰਨਿਆ ਹੈ, ਜੋ ਆਰਥਿਕ, ਕੂਟਨੀਤਕ, ਫੌਜੀ ਅਤੇ ਤਕਨੀਕੀ ਰੂਪ ਤੋਂ ਸਮਰੱਥ ਹੈ।

Continue Reading

ਰੁਝਾਨ


Copyright by IK Soch News powered by InstantWebsites.ca