Miriam Nawaz said: Pakistan government is not a vote, it deserves a boot
Connect with us [email protected]

ਅੰਤਰਰਾਸ਼ਟਰੀ

ਮਰੀਅਮ ਨਵਾਜ਼ ਨੇ ਕਿਹਾ: ਪਾਕਿਸਤਾਨ ਸਰਕਾਰ ਵੋਟ ਨਹੀਂ, ਬੂਟ ਦੇ ਲਾਇਕ

Published

on

Maryam Nawaz

ਮੁਜ਼ੱਫਰਾਬਾਦ, 13 ਨਵੰਬਰ – ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ‘ਚ ਚੋਣਾਂ ਤੋਂ ਪਹਿਲਾਂ ਹੋਣ ਵਾਲੀਆਂ ਰੈਲੀਆਂ ‘ਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਮੀਤ ਪ੍ਰਧਾਨ ਮਰੀਅਮ ਨਵਾਜ਼ ਨੇ ਸਰਕਾਰ ‘ਤੇ ਨਿਸ਼ਾਨਾ ਬੰਨ੍ਹਿਆ ਤੇ ਕਿਹਾ, ‘ਸਰਕਾਰ ਨੂੰ ਵੋਟ ਦੀ ਲੋੜ ਨਹੀਂ, ਉਹ ਬੂਟ ਦੇ ਲਾਇਕ ਹੈ।’
ਗਿਲਗਿਤ-ਬਾਲਤਿਸਤਾਨ ਦੇ ਸ਼ਹਿਰ ‘ਚ ਉਨ੍ਹਾਂ ਕਿਹਾ ਕਿ ਇਮਰਾਨ ਸਰਕਾਰ ਉਨ੍ਹਾਂ ਦੀ ਪਾਰਟੀ ਦੇ ਮੁਖੀ ਨਵਾਜ਼ ਸ਼ਰੀਫ ਦੇ ਕੰਮਾਂ ਦਾ ਸਿਹਰਾ ਲੈਣਾ ਚਾਹੁੰਦੇ ਹਨ ਅਤੇ ਸਰਕਾਰ ਜਨਤਾ ‘ਚ ਭਰਮ ਪੈਦਾ ਕਰ ਰਹੀ ਹੈ। ਮਰੀਅਮ ਨੇ ਪਾਰਟੀ ਵਰਕਰਾਂ ਨੂੰ ਚੋਣਾਂ ‘ਚ ਗੜਬੜੀਆਂ ਪ੍ਰਤੀ ਚੌਕਸ ਕੀਤਾਚੋਣ ਕਮਿਸ਼ਨ ਨੂੰ ਵੀ ਸਲਾਹ ਦਿੱਤੀ ਕਿ ਉਹ ਪੀ ਐਮ-ਐਲ-ਐਨ ਪਾਰਟੀ ਅਤੇ ਜਨਤਾ ਦੀਆਂ ਵੋਟਾਂ ਵਿਚਕਾਰ ਨਾ ਆਵੇ।
ਇਸ ਦੌਰਾਨ ਪਾਕਿਸਤਾਨ ਪੀਪਲਜ਼ ਪਾਰਟੀ ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਇੱਕ ਹੋਰ ਥਾਂ ਰੈਲੀ ‘ਚ ਕਿਹਾ ਕਿ ਫੌਜ ਦੀ ਕਠਪੁਤਲੀ ਬਣੀ ਸਰਕਾਰ ਨੂੰ ਹਕੂਮਤ ਤੋਂ ਲਾਂਭੇ ਕਰਨਾ ਚਾਹੀਦਾ ਹੈ ਅਤੇ ਇਮਰਾਨ ਸਰਕਾਰ ਨੂੰ ਹਕੂਮਤ ਕਰਨ ਦਾ ਹੱਕ ਨਹੀਂ ਹੈ, ਅਜਿਹੀ ਸਰਕਾਰ ਨੂੰ ਪੁੱਟ ਸੁੱਟਣ ‘ਚ ਮਦਦ ਕਰੋ।
ਪਾਕਿ ਕਬਜ਼ੇ ਵਾਲੇ ਕਸ਼ਮੀਰ ‘ਚ ਚੋਣਾਂ ਦੌਰਾਨ ਹੀ ਇਮਰਾਨ ਖਾਨ ਨੇ ਇੱਕ ਰੈਲੀ ‘ਚ ਗਿਲਗਿਤ-ਬਾਲਤਿਸਤਾਨ ਨੂੰ ਆਰਜ਼ੀ ਸੂਬੇ ਦਾ ਦਰਜਾ ਦੇਣ ਦਾ ਐਲਾਨ ਕੀਤਾ ਸੀ, ਜਿਸ ਉੱਤੇ ਭਾਰਤ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ। ਇੱਥੇ ਇਮਰਾਨ ਸਰਕਾਰ ਵੱਲੋਂ ਗੜਬੜੀ ਫੈਲਾਉਣ ਦੀਆਂ ਸ਼ਿਕਾਇਤਾਂ ‘ਤੇ ਹੀ ਪ੍ਰਮੁੱਖ ਅਦਾਲਤ ਨੇ ਪਿਛਲੇ ਦਿਨੀਂ ਸਰਕਾਰ ਦੇ ਕੇਂਦਰੀ ਮੰਤਰੀ ਨੂੰ ਤਿੰਨ ਦਿਨ ‘ਚ ਇਲਾਕਾ ਛੱਡਣ ਦਾ ਹੁਕਮ ਜਾਰੀ ਕੀਤਾ ਸੀ।

Click Here To Read Punjabi newspaper

ਅੰਤਰਰਾਸ਼ਟਰੀ

ਫਰਾਂਸ ਦਾ ਕਾਰਟੂਨ ਵਿਵਾਦ : ਟੀਚਰ ਦੇ ਕਤਲ ਕੇਸ ਵਿੱਚ 14 ਬੱਚੇ 10 ਘੰਟੇ ਕਸਟਡੀ ਵਿੱਚ ਰੱਖੇ ਗਏ

Published

on

Kept in custody

ਪੈਰਿਸ, 24 ਨਵੰਬਰ – ਇਸ ਸ਼ਹਿਰ ਦੇ ਚਾਰ ਕੰਪਲੈਕਸਾਂ ਵਿੱਚ ਦਰਜਨ ਕੁ ਪੁਲਸ ਵਾਲੇ ਅਸਾਲਟ ਰਾਈਫਲਾਂ ਲੈ ਕੇ ਅਚਾਨਕ ਪਹੁੰਚੇ ਸਨਨ। ਕੁਝ ਦੇਰ ਬਾਅਦ ਉਹ ਚਾਰ ਬੱਚਿਆਂ ਨੂੰ ਲੈ ਕੇ ਨਿਕਲੇ। ਪਰਵਾਰ ਦੇ ਪੁੱਛਣ ‘ਤੇ ਪੁਲਸ ਦੱਸਦੀ ਹੈ ਕਿ ਉਨ੍ਹਾਂ ‘ਤੇ ਅੱਤਵਾਦ ਦੇ ਬਚਾਅ ਅਤੇ ਅੱਤਵਾਦ ਨੂੰ ਉਤਸ਼ਾਹ ਕਰਨ ਦਾ ਦੋਸ਼ ਹੈ। ਇਨ੍ਹਾਂ ਵਿੱਚੋਂ ਇੱਕ ਬੱਚੇ ਦੀ ਮਾਂ ਚੀਕਦੀ ਹੈ, ਇਹ ਨਾਮੁਮਕਿਨ ਹੈ। ਇਨ੍ਹਾਂ ਦੀ ਉਮਰ ਸਿਰਫ 10 ਸਾਲ ਹੈ।
ਅਸਲ ਵਿੱਚ ਇਹ ਚਾਰ ਬੱਚੇ, ਜਿਨ੍ਹਾਂ ਵਿੱਚ ਇੱਕ ਬੱਚੀ ਵੀ ਹੈ, ਉਸ ਲੁਈਸ ਪਾਸਟਰ ਐਲੀਮੈਂਟਰੀ ਸਕੂਲ ਦੀ ਪੰਜਵੀਂ ਕਲਾਸ ਵਿੱਚ ਬੈਠੇ 14 ਬੱਚਿਆਂ ਵਿੱਚੋਂ ਹਨ, ਜਿੱਥੇ ਬੀਤੀ 16 ਅਕਤੂਬਰ ਨੂੰ ਅੱਤਵਾਦੀ ਨੇ ਇੱਕ ਟੀਚਰ ਦੀ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਸੀ। ਇਨ੍ਹਾਂ 14 ਬੱਚਿਆਂ ਵਿੱਚ ਕਈ ਅਜਿਹੇ ਹਨ,ਜਿਨ੍ਹਾਂ ਨੂੰ 10 ਘੰਟੇ ਤੱਕ ਕਸਟਡੀ ਵਿੱਚ ਰੱਖਿਆ ਗਿਆ। ਇਨ੍ਹਾਂ ਦੇ ਪਰਵਾਰਾਂ ਨਾਲ ਵੀ ਇਨ੍ਹਾਂ ਦੀ ਧਾਰਮਿਕ ਆਸਥਾ ਅਤੇ ਪਿੱਛੇ ਜਿਹੇ ਵਿੱਚ ਇੱਕ ਮੈਗਜ਼ੀਨ ਵਿੱਚ ਛਪੇ ਵਿਵਾਦ ਗ੍ਰਸਤ ਕਾਰਟੂਨ ਦੇ ਬਾਰੇ ਸਖਤ ਪੁੱਛਗਿੱਛ ਕੀਤੀ ਜਾ ਰਹੀ ਹੈ।

Continue Reading

ਅੰਤਰਰਾਸ਼ਟਰੀ

ਖਾੜੀ ਦੇਸ਼ਾਂ ਨਾਲ ਸਬੰਧ ਸੁਧਾਰਨ ‘ਚ ਇਸਰਾਈਲੀ ਪੀ ਐਮ ਰੁੱਝੇ

Published

on

Benjamin Netanyahu

ਯਰੂਸ਼ਲਮ, 24 ਨਵੰਬਰ – ਖਾੜੀ ਦੇਸ਼ਾਂ ਦੇ ਨਾਲ ਸਬੰਧ ਸੁਧਾਰਨ ਦੀ ਕੋਸ਼ਿਸ਼ ਵਿੱਚ ਰੁਝੇ ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਖੁਫੀਆ ਦੌਰੇ ‘ਤੇ ਸਊਦੀ ਅਰਬ ਦੇ ਨਿਓਮ ਸ਼ਹਿਰ ਪਹੁੰਚੇ ਅਤੇ ਸਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਤੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌੰਪੀਉ ਨਾਲ ਬੈਠਕ ਕੀਤੀ ਹੈ।
ਵਰਨਣ ਯੋਗ ਹੈ ਕਿ ਕਿਸੇ ਇਸਰਾਈਲੀ ਨੇਤਾ ਦੀ ਇਹ ਪਹਿਲੀ ਸਊਦੀ ਅਰਬ ਯਾਤਰਾ ਹੈ। ਇਸ ਬੈਠਕ ਨਾਲ ਖੇਤਰੀ ਸਮੀਕਰਣ ਵਿੱਚ ਵੱਡਾ ਬਦਲਾਓ ਆ ਸਕਦਾ ਹੈ। ਇਹ ਕਵਾਇਦ ਈਰਾਨ ਨੂੰ ਘੇਰਣ ਲਈ ਹੋ ਰਹੀ ਹੈ, ਕਿਉਂਕਿ ਖੇਤਰੀ ਪੱਧਰ ‘ਤੇ ਇਸ ਨੂੰ ਵੱਡਾ ਖਤਰਾ ਮੰਨਿਆ ਜਾ ਰਿਹਾ ਹੈ। ਸਊਦੀ ਅਰਬ ਰਸਮੀ ਤੌਰ ‘ਤੇ ਫਿਲਸਤੀਨੀ ਹਿਤਾਂ ਦਾ ਸਮਰੱਥਕ ਹੈ ਅਤੇ ਇਸ ਬਾਰੇ ਉਸ ਨੇ ਇਸਰਾਈਲ ਦੇ ਨਾਲ ਆਪਣੇ ਸਾਰੇ ਸਰਕਾਰੀ ਸੰਪਰਕ ਤੋੜੇ ਹੋਏ ਹਨ, ਪਰ ਇਸ ਖਾੜੀ ਦੇਸ਼ ਨੇ ਉਸ ਸਮੇਂ ਸਬੰਧ ਸੁਧਾਰਨ ਲਈ ਸੰਕੇਤ ਦਿੱਤੇ ਸੀ, ਜਦੋਂ ਬੀਤੇ ਅਗਸਤ ਮਹੀਨੇ ਇਸਰਾਈਲੀ ਜਹਾਜ਼ਾਂ ਨੂੰ ਆਪਣੇ ਹਵਾਈ ਖੇਤਰ ਵਿਚੋਂ ਲੰਘਣ ਦੀ ਇਜਾਜ਼ਤ ਦਿੱਤੀ ਸੀ।
ਇਸਰਾਈਲ ਦੇ ਸਿੱਖਿਆ ਮੰਤਰੀ ਅਤੇ ਸੁਰੱਖਿਆ ਮਸਲਿਆਂ ‘ਤੇ ਕੈਬਿਨੇਟ ਕਮੇਟੀ ਦੇ ਮੈਂਬਰ ਯੋਏਵ ਗੈਲੇਂਟ ਨੇ ਨੇਤਨਯਾਹੂ ਦੇ ਦੌਰੇ ਦੀ ਪੁਸ਼ਟੀ ਕਰਦੇ ਹੋਏ ਇਸ ਨੂੰ ਅਹਿਮ ਪ੍ਰਾਪਤੀ ਕਰਾਰ ਦਿੱਤਾ ਹੈ। ਇਸ ਨਾਲ ਪਹਿਲਾਂ ਇਸਰਾਈਲੀ ਆਰਮੀ ਰੇਡਿਓ ਅਤੇ ਕੇਨ ਰੇਡਿਓ ਨੇ ਰੇਤਨਯਾਹੂ ਦੇ ਖੁਫੀਆ ਦੌਰੇ ਦੀ ਜਾਣਕਾਰੀ ਦਿੱਤੀ ਸੀ।

Continue Reading

ਅੰਤਰਰਾਸ਼ਟਰੀ

ਜੈਸ਼-ਏ-ਮੁਹੰਮਦ ਵੱਲੋਂ ਫਰਾਂਸ ਦੇ ਰਾਸ਼ਟਰਪਤੀ ਨੂੰ ਜਾਨੋਂ ਮਾਰਨ ਦੀ ਧਮਕੀ

Published

on

Jaish-e-Mohammed

ਪੈਰਿਸ, 24 ਨਵੰਬਰ – ਫ਼ਰਾਂਸ ਦੀ ਇਸਲਾਮਿਕ ਅੱਤਵਾਦ ਵਿਰੁੱਧ ਕਾਰਵਾਈ ਤੋਂ ਭੜਕੇ ਅੱਤਵਾਦੀ ਸੰਗਠਨਾਂ ਅਲ ਕਾਇਦਾ ਅਤੇ ਇਸਲਾਮਿਕ ਸਟੇਟ ਤੋਂ ਬਾਅਦ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਫ਼ਰਾਂਸੀਸੀ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੂੰ ਧਮਕੀ ਦਿੱਤੀ ਹੈ।
ਜੈਸ਼ ਨੇ ਕਿਹਾ ਹੈ ਕਿ ਮੈਕਰੋਂ ਅਤੇ ਉਨ੍ਹਾਂ ਵਰਗੇ ਕੁਫਰ ਦੇ ਦੋਸ਼ੀਆਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਇੱਕ ਲੇਖ ਰਾਹੀਂ ਆਪਣੀ ਧਮਕੀ ਵਿੱਚ ਅੱਤਵਾਦੀ ਸੰਗਠਨ ਨੇ ਕਿਹਾ ਕਿ ਫ਼ਰਾਂਸ ਦੇ ਰਾਸ਼ਟਰਪਤੀ ਅਤੇ ਉਨ੍ਹਾਂ ਵਰਗੀ ਸੋਚ ਰੱਖਣ ਵਾਲਿਆਂ ਨੂੰ ਉਹ ਲੋਕ ਨਿਸ਼ਾਨ ਬਣਾਉਣਗੇ, ਜੋ ਪੈਗੰਬਰ ਮੁਹੰਮਦ ਦੇ ਸਨਮਾਨ ਵਿੱਚ ਆਪਣੀ ਜਾਨ ਗੁਆਉਣ ਨੂੰ ਤਿਆਰ ਹਨ। ਜੈਸ਼ ਨੇ ਕਿਹਾ ਕਿ ਅੱਜ ਨਹੀਂ ਤਾਂ ਕੱਲ੍ਹ, ਜਾਂ ਉਸ ਤੋਂ ਅਗਲੇ ਦਿਨ ਕਦੇ ਨਾ ਕਦੇ ਇੱਕ ਹੋਰ ਅਬਦੁੱਲਾ ਚੇਚੇਨੀ, ਮੁਮਤਾਜ ਕਾਦਰੀ ਤੇ ਗਾਜੀ ਖ਼ਾਲਿਦ ਜਨਮ ਲਵੇਗਾ। ਵਰਨਣ ਯੋਗ ਹੈ ਕਿ ਚੇਚਨੀ ਉਹ ਅੱਤਵਾਦੀ ਹੈ, ਜਿਸ ਨੇ ਪਿਛਲੇ ਮਹੀਨੇ ਪੈਰਿਸ ਵਿੱਚ ਪੈਗੰਬਰ ਮੁਹੰਮਦ ਦਾ ਕਾਰਟੂਨ ਦਿਖਾਉਣ ਲਈ ਸਕੂਲ ਅਧਿਆਪਕ ਦਾ ਗਲਾ ਵੱਢ ਕੇ ਉਸ ਨੂੰ ਮਾਰ ਦਿੱਤਾ ਸੀ ਤੇ ਗਾਜ਼ੀ ਖਾਲਿਦ ਨੇ ਅਹਿਮਦੀਆ ਮੁਸਲਿਮ ਤਾਹਿਰ ਅਹਿਮਦ ਨਸੀਮ ਦਾ ਕੋਰਟ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਤਾਹਿਰ ‘ਤੇ ਪਾਕਿਸਤਾਨ ਵਿੱਚ ਕੁਫਰ ਦਾ ਕੇਸ ਚੱਲ ਰਿਹਾ ਸੀ। ਜੈਸ਼ ਨੂੰ ਯੂ ਐੱਨ ਸੁਰੱਖਿਆ ਕੌਂਸਲ ਨੇ ਅੱਤਵਾਦੀ ਸੰਗਠਨ ਐਲਾਨਿਆ ਸੀ, ਪਰ ਉਸ ਦੀ ਵੈਬਸਾਈਟ ਅਜੇ ਚੱਲਦੀ ਹੈ। ਦੁਨੀਆ ਨੂੰ ਧੋਖਾ ਦੇਣ ਲਈ ਵੈਬਸਾਈਟ ਦੇ ਹੋਮ ਪੇਜ ‘ਤੇ ਅਪਡੇਟ ਦੀ ਆਖ਼ਰੀ ਤਾਰੀਖ਼ ਮਈ 2019 ਹੈ ਪਰ ਮਦੀਨਾ-ਮਦੀਨਾ ਪੇਜ਼ ‘ਤੇ ਲਗਾਤਾਰ ਧਮਕੀ ਵਾਲੇ ਲੇਖ ਪੋਸਟ ਹੋ ਰਹੇ ਹਨ।

Continue Reading

ਰੁਝਾਨ