SGPC Convicted Employees Challenge High Court Decision
Connect with us [email protected]

ਪੰਜਾਬੀ ਖ਼ਬਰਾਂ

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ : ਸ਼੍ਰੋਮਣੀ ਕਮੇਟੀ ਦੇ ਦੋਸ਼ੀ ਐਲਾਨੇ ਕਰਮਚਾਰੀਆਂ ਵੱਲੋਂ ਹਾਈ ਕੋਰਟ ਵਿੱਚ ਫੈਸਲੇ ਨੂੰ ਚੁਣੌਤੀ

Published

on

guru saroop

ਅੰਮ੍ਰਿਤਸਰ, 4 ਨਵੰਬਰ – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਦੇ ਗੁੰਮ ਹੋਣ ਵਾਲੇ ਕੇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਕਰਮਚਾਰੀਆਂ ਵਿੱਚੋਂ ਤਿੰਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦਾਇਰ ਕਰ ਕੇ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਸ਼੍ਰੋਮਣੀ ਕਮੇਟੀ ਕੋਲੋਂ ਜਵਾਬ ਮੰਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਫੈਸਲੇ ਦੇ ਖਿਲਾਫ ਇਹ ਕੇਸ ਪਬਲੀਕੇਸ਼ਨ ਵਿਭਾਗ ਦੇ ਮੀਤ ਸਕੱਤਰ ਗੁਰਬਚਨ ਸਿੰਘ, ਬਾਜ ਸਿੰਘ ਅਤੇ ਦਲਬੀਰ ਸਿੰਘ ਨੇ ਦਾਇਰ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਕੇਸ ਵਿੱਚ ਪੰਜ ਕਰਮਚਾਰੀਆਂ ਨੂੰ ਨੌਕਰੀ ਤੋਂ ਫਰਾਗ ਕਰ ਦਿੱਤਾ ਅਤੇ ਪੰਜ ਕਰਮਚਾਰੀਆਂ ਨੂੰ ਸਸਪੈਂਡ ਕੀਤਾ ਸੀ। ਫਾਰਗ ਕੀਤੇ ਕਰਮਚਾਰੀਆਂ ਵਿੱਚ ਕੇਸ ਦਾਇਰ ਕਰਨ ਵਾਲੇ ਕਰਮਚਾਰੀ ਸ਼ਾਮਲ ਹਨ।ਇਸ ਬਾਰੇ ਗੁਰਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਅਦਾਲਤ ਵਿੱਚ ਸ਼੍ਰੋਮਣੀ ਕਮੇਟੀ ਦੇ ਫੈਸਲੇ ਨੂੰ ਚੁਣੌਤੀ ਦੇ ਕੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂਉਨ੍ਹਾਂ ‘ਤੇ ਗਲਤ ਦੋਸ਼ ਲਾਏ ਹਨ। ਉਹ ਜੁਲਾਈ ਮਹੀਨੇ ਸੇਵਾ ਮੁਕਤ ਹੋ ਗਏ ਸਨ, ਪਰ ਉਨ੍ਹਾਂ ਦੇ ਸੇਵਾ ਕਾਲ ਵਿੱਚ ਵਾਧਾ ਕਰ ਦਿੱਤਾ ਗਿਆ ਤੇ ਕੁਝ ਦਿਨਾਂ ਬਾਅਦਉਨ੍ਹਾਂ ਨੂੰ ਫਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਬਲੀਕੇਸ਼ਨ ਵਿਭਾਗ ਵਿੱਚ ਜਦੋਂ ਅੱਗ ਲੱਗੀ ਅਤੇ ਸਰੂਪ ਘਟੇ ਸਨ, ਉਦੋਂ ਉਹ ਇਸ ਵਿਭਾਗ ਵਿੱਚਨਹੀਂ ਸਨ।ਉਨ੍ਹਾਂ ਦੱਸਿਆ ਕਿ ਇਸ ਬਾਰੇ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਆਦਿ ਨੂੰ ਮਿਲੇ ਅਤੇ ਲਾਏ ਦੋਸ਼ਾਂ ਨੂੰ ਰੱਦ ਕਰਦੇ ਦਸਤਾਵੇਜ਼ ਪੇਸ਼ ਕੀਤੇ, ਪਰ ਭਰੋਸਾ ਦੇਣ ਮਗਰੋਂ ਵੀ ਉਨ੍ਹਾਂ ਦੇ ਹੱਕ ਵਿੱਚ ਕੋਈ ਕਾਰਵਾਈ ਨਹੀਂਹੋਈ। ਮਜਬੂਰਨ ਉਨ੍ਹਾਂ ਨੂੰ ਨਿਆਂ ਲਈ ਅਦਾਲਤ ਜਾਣਾ ਪਿਆ ਹੈ। ਇਸ ਕੇਸ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਅਤੇ ਜਾਂਚ ਕਮੇਟੀ ਨੂੰ ਧਿਰ ਬਣਾਇਆ ਹੈ। ਉਨ੍ਹਾਂ ਅਦਾਲਤ ਰਾਹੀਂ ਮੰਗ ਕੀਤੀ ਕਿ ਉਹ ਸੇਵਾ ਕਾਲ ਵਿੱਚ ਵਾਧਾ ਨਹੀਂ ਚਾਹੁੰਦੇ ਅਤੇ ਉਨ੍ਹਾਂ ਦੀ ਸੇਵਾਮੁਕਤੀ ਦੇ ਲਾਭ ਦੇ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਦਾਲਤ ਨੇ ਸ਼੍ਰੋਮਣੀ ਕਮੇਟੀ ਕੋਲੋਂ ਜਵਾਬ ਮੰਗਿਆ ਹੈ।
ਏਦਾਂ ਹੀ ਪਬਲੀਕੇਸ਼ਨ ਵਿਭਾਗ ਦੇ ਕਲਰਕ ਬਾਜ ਸਿੰਘ ਨੇ ਦਾਅਵਾ ਕੀਤਾ ਕਿ ਉਸ ਨੂੰ ਇਸ ਕੇਸ ਵਿੱਚ ਗਲਤ ਫਸਾਇਆ ਗਿਆ ਹੈ। ਉਸ ਕੋਲ ਆਪਣੇ ਸੱਚੇ ਹੋਣ ਦੇ ਕਈ ਸਬੂਤ ਹਨ, ਜਿਨ੍ਹਾਂ ਬਾਰੇ ਉਸ ਨੇ ਪ੍ਰਧਾਨ ਅਤੇ ਹੋਰ ਲੋਕਾਂ ਨੂੰ ਦੱਸਿਆ ਸੀ। ਉਸ ਵੇਲੇ ਉਸ ਨੂੰ ਚੁੱਪ ਰਹਿਣ ਨੂੰ ਕਿਹਾ ਗਿਆ, ਪਰ ਅੱਜ ਤੱਕ ਉਸ ਦੇ ਹੱਕ ਵਿੱਚ ਕੋਈ ਕਾਰਵਾਈ ਨਹੀਂਹੋਈ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਨੇ ਵੀ ਇਸ ਬਾਰੇ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਕੇ ਅਪੀਲ ਕੀਤੀ ਹੈ ਕਿ ਅਦਾਲਤ ਇਸ ਦਾ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਪੱਖ ਜ਼ਰੂਰ ਸੁਣੇ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਹਾਲੇ ਤੱਕ ਅਦਾਲਤ ਵੱਲੋਂ ਇਸ ਸਬੰਧੀ ਕੋਈ ਜਵਾਬ ਨਹੀਂ ਮੰਗਿਆ ਗਿਆ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਕਾਨੂੰਨੀ ਮਾਹਰਾਂ ਦੀ ਕਮੇਟੀ ਬਣਾਈ ਹੈ, ਜਿਸ ਵਿੱਚ ਲੋੜ ਮੁਤਾਬਕ ਹੋਰ ਵੀ ਮਾਹਿਰ ਸ਼ਾਮਲ ਕੀਤੇ ਜਾ ਸਕਦੇ ਹਨ।

ਪੰਜਾਬੀ ਖ਼ਬਰਾਂ

ਬੁਰਾੜੀ ਦੇ ਮੈਦਾਨ ਵਿੱਚ ਜਾਣ ਦੀ ਸਰਕਾਰ ਦੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਵੱਲੋਂ ਰੱਦ

Published

on

kisan protest
  • ਦਿੱਲੀ ਬਾਰਡਰ ਉੱਤੇ 11 ਕਿਲੋਮੀਟਰ ਲੰਮਾ ਧਰਨਾ ਲਾਇਆ
    ਨਵੀਂ ਦਿੱਲੀ, 28 ਨਵੰਬਰ, – ਭਾਰਤ ਦੀ ਰਾਜਧਾਨੀ ਦਿੱਲੀ ਵਿੱਚਧਰਨਾ ਲਾਈ ਬੈਠੇ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਇਹ ਧਰਨਾ ਬੁਰਾੜੀ ਦੇ ਮੈਦਾਨ ਵਿੱਚ ਲੈ ਜਾਣ ਦੀ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਪਹਿਲਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਓਸੇ ਤਰ੍ਹਾਂ ਜਾਰੀ ਹੈ ਅਤੇ ਦਿੱਲੀ ਸ਼ਹਿਰ ਵਿੱਚ ਐਂਟਰੀ ਮਿਲਣ ਪਿੱਛੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਅਜੇ ਤੱਕ ਉਵੇਂ ਹੀ ਦਿੱਲੀ-ਹਰਿਆਣਾ ਬਾਰਡਰ ਉੱਤੇ ਡਟੇ ਹੋਏ ਹਨ।
    ਇਸ ਦੌਰਾਨ ਅੱਜ ਸ਼ਨਿਚਰਵਾਰ ਸਵੇਰੇ ਇੱਥੇ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਬੈਠਕ ਕੀਤੀ ਤੇ ਆਪਣੀ ਅਗਲੀ ਰਣਨੀਤੀ ਉੱਤੇ ਵਿਚਾਰ ਕੀਤਾ। ਇਸ ਦੇ ਬਾਅਦਕਿਸਾਨ ਆਗੂਆਂ ਨੇ ਕਿਹਾ, ‘ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਇੱਥੋਂਕਿਸੇ ਵੀ ਹੋਰ ਥਾਂਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੇ ਹੀ ਕਰਾਂਗੇ। ਰੋਜ਼ ਸਵੇਰੇ 11 ਵਜੇ ਅਸੀਂ ਮੀਟਿੰਗ ਕਰ ਕੇ ਰੋਜ਼ਾਨਾ ਦੀ ਨੀਤੀ ਤੈਅ ਕਰਿਆ ਕਰਾਂਗੇ।’
    ਜਾਣਕਾਰ ਸੂਤਰਾਂ ਮੁਤਾਬਕ 28 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਨੇ ਦਿੱਲੀ-ਹਰਿਆਣਾ ਬਾਰਡਰ ਉੱਤੇ ਪਹਿਲਾਂ ਤੋਂ ਲੱਗਾ ਹੋਇਆ ਧਰਨਾ ਓਸੇ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇਬੁਰਾੜੀ ਦੇ ਨਿਰੰਕਾਰੀ ਸੰਤ ਸਮਾਗਮ ਵਾਲੀ ਥਾਂ ਜਾ ਕੇ ਧਰਨਾ ਦੇਣ ਦੀ ਭਾਰਤ ਸਰਕਾਰ ਦੀ ਤਾਜ਼ਾ ਪੇਸ਼ਕਸ਼ ਰੱਦ ਕਰ ਦਿੱਤੀ ਹੈ।ਦਿੱਲੀ-ਹਰਿਆਣਾ ਵਿਚਾਲੇ ਕੁੰਡਲੀ ਨੇੜੇ ਬਾਰਡਰ ਉੱਤੇ ਕਿਸਾਨਾਂ ਦਾ ਧਰਨਾ ਕਰੀਬ 11 ਕਿਲੋਮੀਟਰ ਲੰਮਾ ਹੋ ਗਿਆ ਹੈ।

Click Here Political News Online in Punjabi

Continue Reading

ਪੰਜਾਬੀ ਖ਼ਬਰਾਂ

ਬੱਸ ਵਿੱਚ ਅੱਗ ਲੱਗਣ ਕਾਰਨ ਤਿੰਨ ਜਣਿਆਂ ਦੀ ਮੌਤ

Published

on

bus damage

ਜੈਪੁਰ, 28 ਨਵੰਬਰ – ਜੈਪੁਰ ਦਿਹਾਤੀ ਜ਼ਿਲੇ ਦੇ ਚੁੰਦਵਾਜੀ ਥਾਣਾ ਖੇਤਰ ਵਿੱਚ ਦਿੱਲੀ ਤੋਂ ਜੈਪੁਰ ਆ ਰਹੀ ਇੱਕ ਵੀਡੀਓ ਕੋਚ ਬੱਸ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਨਾਲ ਟਕਰਾ ਗਈ ਤੇ ਉਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਸੜ ਕੇ ਮਾਰੇ ਗਏ ਅਤੇ ਛੇ ਹੋਰ ਜ਼ਖ਼ਮੀ ਹੋ ਗਏ।
ਕਾਰਜਕਾਰੀ ਪੁਲਸ ਅਧਿਕਾਰੀ ਅਨੀਤਾ ਮੀਣਾ ਨੇ ਦੱਸਿਆ ਕਿ ਜੈਪੂਰ-ਦਿੱਲੀ ਨੈਸ਼ਨਲ ਹਾਈਵੇ ਦੇ ਲਾਬਾਨਾ ਪਿੰਡ ਨੇੜੇ ਇੱਕ ਟਰੱਕ ਪਲਟਣ ਨਾਲ ਰਸਤਾ ਜਾਮ ਸੀ। ਵੀਡੀਓ ਕੋਚ ਬੱਸ ਚਾਲਕ ਨੇ ਬੱਸ ਨੂੰ ਗ਼ਲਤ ਦਿਸ਼ਾ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤੇ ਇਸੇ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਕੇ ਇਸ ਵਿੱਚ ਕਰੰਟ ਫੈਲ ਗਿਆ।ਉਨ੍ਹਾਂ ਦੱਸਿਆ ਕਿ ਬੱਸ ਵਿੱਚ ਲੱਗੀ ਅੱਗ ਵਿੱਚ ਭਗਵਾਨ ਸਿੰਘ, ਨੂਰ ਮੁਹੰਮਦ ਅਤੇ ਸ਼ੁਭਮ ਦੀ ਮੌਤ ਹੋ ਗਈ ਸੀ, ਪਰ ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਬਾਕੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ ਸੀ।

Click Here To Read Latest Punjabi news

Continue Reading

ਪੰਜਾਬੀ ਖ਼ਬਰਾਂ

ਗੁਜਰਾਤ ਦੇ ਹਸਪਤਾਲ ਵਿੱਚ ਅੱਗ ਨਾਲ ਪੰਜ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਮੌਤ

Published

on

death

ਅਹਿਮਦਾਬਾਦ, 28 ਨਵੰਬਰ – ਗੁਜਰਾਤ ਦੇ ਰਾਜਕੋਟ ਸ਼ਹਿਰ ਵਿੱਚ ਕੱਲ੍ਹ ਰਾਤ ਕੋਵਿਡ-19 ਹਸਪਤਾਲ ਦੇ ਆਈ ਸੀ ਯੂ ਵਿੱਚ ਅੱਗ ਲੱਗਣ ਨਾਲ 5 ਮਰੀਜ਼ਾਂ ਦੀ ਮੌਤ ਹੋ ਗਈ ਤੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ 26 ਹੋਰ ਮਰੀਜ਼ਾਂ ਨੂੰ ਬਚਾ ਲਿਆ। ਇਨ੍ਹਾਂ ਸਾਰਿਆਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਦੇ ਬੀ ਥੇਵਾ ਨੇ ਦੱਸਿਆ ਕਿ ਆਨੰਦ ਬੰਗਲੋ ਚੌਕ ਦੇ ਚਾਰ ਮੰਜ਼ਿਲਾ ਉਦੈ ਸ਼ਿਵਾਨੰਦ ਹਸਪਤਾਲ ਵਿੱਚ ਪਹਿਲੀ ਮੰਜ਼ਿਲ ਉੱਤੇ ਬਣੇ ਆਈ ਸੀ ਯੂ ਵਿੱਚ ਕੱਲ੍ਹ ਦੇਰ ਰਾਤ ਲੱਗਭਗ ਸਾਢੇ 12 ਵਜੇ ਅੱਗ ਲੱਗ ਗਈ ਸੀ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਰਾਜਕੋਟ ਵਿੱਚ ਕੋਵਿਡ-19 ਹਸਪਤਾਲ ਵਿੱਚ ਕੱਲ੍ਹਅੱਗ ਲੱਗਣ ਦੀ ਘਟਨਾ ਦਾ ਨੋਟਿਸ ਲਿਆ ਤੇ ਇਸ ਘਟਨਾਬਾਰੇ ਗੁਜਰਾਤ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰ ਸਰਕਾਰਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਹ ਮਹਿਤਾ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਹੋਮ ਸੈਕਟਰੀ ਬੈਠਕ ਕਰਨਗੇ ਅਤੇ ਸਾਰੇ ਦੇਸ਼ ਦੇ ਸਰਕਾਰੀ ਹਸਪਤਾਲਾਂ ਲਈ ਅਗਨੀ ਸੁਰੱਖਿਆ ਨਿਰਦੇਸ਼ ਜਾਰੀ ਕਰਨਗੇ।

Click Here To Read Latest Punjabi news

Continue Reading

ਰੁਝਾਨ