MLA Fateh Jang Bajwa Challenges Relatives Of Many Congressmen
Connect with us [email protected]

ਰਾਜਨੀਤੀ

ਵਿਧਾਇਕ ਫਤਿਹਜੰਗ ਬਾਜਵਾ ਵੱਲੋਂ ਕਈ ਕਾਂਗਰਸੀਆਂ ਦੇ ਰਿਸ਼ਤੇਦਾਰਾਂ ਨੂੰ ਚੇਅਰਮੈਨੀ ਛੱਡਣ ਦੀ ਚੁਣੌਤੀ

Published

on

Fateh Jang Singh Bajwa

ਜਾਖੜ ਨੇ ਫ਼ਤਿਹਜੰਗ ਨੂੰ ਨੌਜਵਾਨਾਂ ਤੋਂ ਜਨਤਕ ਮਾਫ਼ੀ ਮੰਗਣ ਨੂੰ ਕਿਹਾ
ਚੰਡੀਗੜ੍ਹ, 24 ਜੂਨ, – ਪੰਜਾਬ ਦੇ ਹਲਕਾ ਕਾਦੀਆਂ ਤੋਂ ਕਾਂਗਰਸ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਰਾਜ ਸਰਕਾਰ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਤਰਸ ਦੇ ਆਧਾਰ ਉੱਤੇ ਦਿੱਤੀ ਸਰਕਾਰੀ ਨੌਕਰੀ ਬਾਰੇ ਅਹਿਮ ਖ਼ੁਲਾਸੇ ਕੀਤੇ ਹਨ।ਵਰਨਣ ਯੋਗ ਹੈ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਬੁੱਧਵਾਰ ਕਿਹਾ ਸੀ ਕਿ ਫਤਿਹਜੰਗ ਸਿੰਘ ਬਾਜਵਾ ਨੇ ਖ਼ੁਦ ਇਸ ਨੌਕਰੀ ਤੋਂ ਨਾਂਹ ਕਰ ਦਿੱਤੀ ਹੈ।
ਅੱਜ ਏਥੇ ਪ੍ਰੈੱਸ ਕਾਨਫਰੰਸ ਵਿੱਚ ਫਤਿਹੰਜਗ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਪੁੱਤਰ ਨੂੰ ਨੌਕਰੀ ਦੇਣ ਦੀ ਗੱਲ ਸ਼ੁਰੂ ਹੋਈ, ਓਦੋਂ ਇਸ ਉੱਤੇ ਸਿਆਸਤਸ਼ੁਰੂ ਹੋ ਗਈ ਅਤੇ ਉਨ੍ਹਾਂ ਨੇ ਓਦੋਂ ਹੀ ਘਰ ਵਿੱਚ ਫ਼ੈਸਲਾ ਲੈ ਲਿਆ ਕਿ ਉਹ ਇਹ ਨੌਕਰੀ ਨਹੀਂ ਲੈਣਗੇ। ਇਸ ਪਿੱਛੋਂਉਨ੍ਹਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਸੇਜ ਕਰਕੇ ਨੌਕਰੀ ਲੈਣ ਤੋਂ ਨਾਂਹ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਦੀ 3 ਮੈਂਬਰੀ ਕਮੇਟੀ ਨੂੰ ਮਿਲਣਾ ਸੀ ਤਾਂ ਉਨ੍ਹਾਂ ਨੇ ਸਾਡੀ ਚਿੱਠੀ 3 ਮੈਂਬਰੀ ਕਮੇਟੀ ਨੂੰ ਦਿਖਾਈ ਕਿ ਅਸੀਂ ਨੌਕਰੀ ਨਹੀਂ ਲੈ ਰਹੇ। ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਇਸ ਵਿੱਚ ਕੀ ਗਲਤ ਹੋ ਗਿਆ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੇ ਪਿਤਾ ਦੀ ਕੁਰਬਾਨੀਦੀ ਕਦਰ ਕੀਤੀ ਤਾਂ ਉਹ ਕਿਵੇਂ ਗਲਤ ਹੋਏ।ਉੁਨ੍ਹਾਂ ਕਿਹਾ ਕਿ ਕੁਰਬਾਨੀ ਦੇਣ ਵਾਲਿਆਂ ਲਈ ਨੌਕਰੀ ਬਹੁਤ ਛੋਟੀ ਗੱਲ ਹੈਤੇ ਸਾਡੀ ਪਾਰਟੀ ਵਿੱਚਕੁਰਬਾਨੀ ਵਾਲਿਆਂ ਦੀ ਕੋਈ ਕਮੀ ਨਹੀਂ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਨੇ ਉਨ੍ਹਾਂ ਦੇ ਲਈ ਕੀ ਅਚੰਭੇ ਵਾਲੀ ਗੱਲ ਕੀਤੀ ਹੈ, ਜੋ ਇਸ ਤੋਂ ਏਨੀ ਸਿਆਸਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਦੇ ਮਨ ਨੂੰ ਠੇਸ ਜ਼ਰੂਰ ਲੱਗੀ ਹੈ, ਪਰ ਉਨ੍ਹਾਂ ਨੇ ਪਹਿਲਾਂ ਹੀ ਇਸ ਨੌਕਰੀ ਤੋਂ ਇਨਕਾਰ ਕਰ ਦਿੱਤਾ ਸੀ।ਇਸ ਮੌਕੇ ਫਤਹਿਜੰਗ ਸਿੰਘ ਬਾਜਵਾ ਨੇ ਕਈ ਕਾਂਗਰਸੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਕਿ ਉਨ੍ਹਾਂ ਦੇ ਰਿਸ਼ਤੇਦਾਰ ਵੀ ਪੰਜਾਬ ਸਰਕਾਰ ਦੀਆਂ ਚੇਅਰਮੈਨੀਆਂ ਛੱਡ ਦੇਣ।ਸਮਝਿਆ ਜਾਂਦਾ ਹੈ ਕਿ ਫਤਹਿਜੰਗ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਉੱਤੇ ਨਿਸ਼ਾਨਾ ਸੇਧਿਆ ਹੈ, ਜਿਨ੍ਹਾਂ ਦਾ ਪੁੱਤਰ ਅਜੈਵੀਰ ਜਾਖੜ ਪੰਜਾਬ ਦੇ ਇੱਕ ਅਦਾਰੇ ਦਾ ਚੇਅਰਮੈਨ ਹੈ।
ਦੂਸਰੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਬਾਜਵਾ ਪਰਿਵਾਰ ਨੇ ਨਾ ਕੇਵਲਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪੁਚਾਈ, ਸਗੋਂ ਉਨ੍ਹਾਂ ਨੇ ਮੁੱਖ ਮੰਤਰੀ ਅਤੇ ਆਪਣੀ ਪਾਰਟੀ ਦੀ ਸਾਖ ਨੂੰ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਨੈਤਿਕ ਆਧਾਰ ਉੱਤੇ ਨੌਕਰੀ ਛੱਡਣ ਦੀ ਥਾਂ ਬਾਜਵਾ ਪਰਿਵਾਰ ਹੋਰ ਲੋਕਾਂ ਉੱਤੇ ਚਿੱਕੜ ਸੁੱਟ ਕੇ ਆਪਣੀਆਂ ਗ਼ਲਤੀਆਂ ਉੱਤੇ ਪਰਦਾ ਪਾਉਣ ਦੀ ਕੋਸਿਸ਼ ਕਰ ਰਿਹਾ ਹੈ।ਜਾਖੜ ਨੇ ਕਿਹਾ ਕਿ ਬਿਹਤਰ ਹੋਵੇਗਾ ਕਿ ਫਤਹਿਜੰਗ ਸਿੰਘ ਬਾਜਵਾ ਹਾਲੇ ਵੀ ਗ਼ਲਤੀ ਮੰਨ ਕੇ ਜਨਤਕ ਤੌਰ ਉੱਤੇਪੰਜਾਬ ਦੇ ਲੋਕਾਂ ਤੋਂ ਮਾਫ਼ੀ ਮੰਗਣ। ਉਨ੍ਹਾਂ ਕਿਹਾ ਕਿ ਜਿੱਥੋਂ ਤਕ ਅਜੈਵੀਰ ਜਾਖੜ ਦੀ ਚੇਅਰਮੈਨੀ ਦਾ ਸਵਾਲ ਹੈ, ਉਨ੍ਹਾਂ ਨੇ ਇਸ ਦੌਰਾਨ ਸਰਕਾਰੀ ਖ਼ਜ਼ਾਨੇ ਤੋਂ ਇਕ ਪੈਸਾ ਵੀ ਤਨਖ਼ਾਹ ਵਜੋਂ ਨਹੀਂ ਲਿਆ ਤੇ ਨਾ ਕੋਈ ਹੋਰ ਲਾਭ ਲਿਆ ਹੈ।ਅਜੈਵੀਰ ਜਾਖੜ ਦੀ ਆਪਣੀ ਪਛਾਣ ਹੈ, ਉਹ ਇਕੱਲੇ ਭਾਰਤੀ ਹਨ, ਜਿਨ੍ਹਾਂ ਨੂੰ ਯੂ ਐੱਨ ਓ ਨੇ ਹੰਢਣਸਾਰ ਖ਼ੁਰਾਕ ਸਿਸਟਮ ਦੇ ਡਿਜ਼ਾਈਨ ਲਈ ਸਤੰਬਰ 2021 ਵਿਚ ਹੋ ਰਹੇਯੂ ਐੱਨ ਫੂਡ ਸਿਸਟਮਜ਼ ਸੰਮੇਲਨ ਦਾ ਐਕਸ਼ਨ ਟਰੈਕ 2 ਦਾ ਕੋ-ਚੇਅਰਮੈਨ ਨਿਯੁਕਤ ਕੀਤਾ ਹੈ ਅਤੇ ਅਜੈਵੀਰ ਜਾਖੜ ਇਸ ਵੇਲੇ ਵਰਲਡ ਇਕਨਾਮਿਕ ਫੋਰਮ ਵਿਖੇ ਫੂਡ ਸਿਸਟਮਜ਼ ਇਨੀਸ਼ੀਏਟਿਵ ਸਟੀਵਰਡਸ਼ਿਪ ਬੋਰਡ ਦਾ ਮੈਂਬਰ ਵੀ ਹੈ।

Read More Latest Politics News

ਰਾਜਨੀਤੀ

ਭਾਜਪਾ ਮੰਤਰੀ ਨੇ ਕਿਹਾ:ਮੁਰਗੇ, ਬੱਕਰੇ ਦਾ ਮਾਸ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਓ

Published

on

Sunbor Shulai

ਸਿ਼ਲਾਂਗ, 31 ਜੁਲਾਈ, – ਮੇਘਾਲਿਆ ਸਰਕਾਰ ਦੇ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸਨਬੋਰ ਸ਼ੂਲਈ ਨੇ ਇਸ ਰਾਜ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੇ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਣ ਲਈ ਕਿਹਾ ਹੈ ਅਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਦੇ ਵਿਰੁੱਧ ਹੈ।
ਪਿਛਲੇ ਹਫਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਸਨਬੋਰ ਸ਼ੂਲਈ ਨੇ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਕੋਈ ਆਪਣੀ ਪਸੰਦ ਦਾ ਭੋਜਨ ਖਾ ਸਕਦਾ ਹੈ। ਅੱਜ ਏਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸ਼ੂਲਈ ਨੇ ਕਿਹਾ, ‘ਮੈਂ ਲੋਕਾਂ ਨੂੰ ਮੁਰਗੀ, ਭੇਡ ਜਾਂ ਬੱਕਰੇ ਦਾ ਮਾਸ ਜਾਂ ਮੱਛੀ ਦੀ ਥਾਂ ਬੀਫ ਵੱਧ ਖਾਣ ਨੂੰ ਕਹਿੰਦਾ ਹਾਂ, ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ਉੱਤੇ ਪਾਬੰਦੀ ਲਾਏਗੀ, ਵੀ ਦੂਰ ਹੋ ਜਾਵੇਗੀ।’ ਪਸ਼ੂ ਪਾਲਣ ਬਾਰੇ ਮੰਤਰੀ ਸ਼ੁਲਈ ਨੇ ਭਰੋਸਾ ਦਿੱਤਾ ਕਿ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਗੱਲ ਕਰ ਕੇ ਯਕੀਨੀ ਕੀਤਾ ਜਾਵੇਗਾ ਕਿ ਗੁਆਂਢੀ ਰਾਜ ਵਿਚ ਕਿਸੇ ਨਵੇਂ ਐਕਟ ਨਾਲ ਮੇਘਾਲਿਆ ਵਿਚ ਪਸ਼ੂਆਂ ਦੀ ਆਵਾਜਾਈ ਵਿਚ ਵਿਘਨ ਨਾ ਪਵੇ।
ਤਿੰਨ ਵਾਰ ਵਿਧਾਇਕ ਰਹੇ ਸ਼ੁਲਈ ਨੇ ਮੇਘਾਲਿਆ ਅਤੇ ਅਸਾਮ ਵਿਚਾਲੇ ਸਰਹੱਦੀ ਵਿਵਾਦ ਬਾਰੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਰਾਜ ਆਪਣੀ ਹੱਦ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਬਲ ਦੀ ਵਰਤੋਂ ਕਰੇ। ਉਨ੍ਹਾਂ ਕਿਹਾ, ‘ਜੇ ਅਸਾਮ ਦੇ ਲੋਕ ਸਰਹੱਦੀ ਖੇਤਰਾਂ ਵਿਚ ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤਾਂ ਸਿਰਫ ਗੱਲਾਂ ਕਰਨ ਜਾਂ ਚਾਹ ਪੀਣ ਦੇ ਨਾਲ ਨਹੀਂ ਸਰਨਾ, ਸਾਨੂੰ ਮੌਕੇ ਉੱਤੇ ਹੀ ਜਵਾਬ ਦੇਣਾ ਪਵੇਗਾ।’

Read More Political News Today

Continue Reading

ਰਾਜਨੀਤੀ

‘ਪੰਜਾਬ ਦਾ ਅਸਲ ਕੈਪਟਨ ਕੌਣ’ ਪੁੱਛਣ ਉੱਤੇ ਮੁੱਖ ਮੰਤਰੀ ਨੇ ਕਿਹਾ: ਸਵਾਲ ਹੀ ਕਿਉਂ ਉੱਠਦਾ ਹੈ

Published

on

capt amrinder singh

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਕਿਹਾ ਕਿ ਕਾਂਗਰਸ ਵਿਚ ਕੋਈ ਵਿਵਾਦ ਨਹੀਂ ਅਤੇ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਅੱਜ ਏਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਹ ਸਵਾਲ ਪੁੱਛਿਆ ਗਿਆ ਕਿ‘ਪੰਜਾਬ ਵਿਚ ਅਸਲ ਕੈਪਟਨ ਕੌਣ ਹੈ?’ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਕੁਝ ਭੰਬਲਭੂਸਾ ਹੈ। ਸੁਨੀਲ ਜਾਖੜ ਪਿਛਲੇ 4 ਸਾਲਾਂ ਤੋਂ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਨਾਲ ਮੇਰਾ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਸੀ। ਨਵੇਂ ਪ੍ਰਧਾਨ ਦੇ ਆਉਣ ਤੋਂ ਬਾਅਦ ਇਸ ਤਰ੍ਹਾਂ ਦੀ ਗੱਲ ਕਿਉਂ ਪੁੱਛੀ ਜਾ ਰਹੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।’
ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ 60 ਵਿਧਾਇਕ ਨਾਲ ਲੈ ਕੇ ਚੱਲਣ ਤੇ ਦਸਖਤ ਕਰਾਉਣ ਬਾਰੇਮੁੱਖ ਮੰਤਰੀ ਤੋਂਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ‘ਪਹਿਲਾਂ ਜਦੋਂ ਮੈਂ ਪ੍ਰਧਾਨ ਬਣਿਆ ਤਾਂ ਅਕਾਲੀ ਸਰਕਾਰ ਸੀ। ਤਿੰਨ ਵਾਰ ਜਦੋਂ ਵੀ ਮੈਂ ਪ੍ਰਧਾਨ ਬਣਿਆ, ਮੈਂ ਵਿਰੋਧੀ ਧਿਰ ਵਿਚ ਸੀ। ਮੈਨੂੰ ਨਹੀਂ ਲੱਗਦਾ ਕਿ ਇਹ ਗੱਲਾਂ ਹੋਣੀਆਂ ਚਾਹੀਦੀਆਂ ਹਨ। ਇਸ ਵਾਰ ਸਰਕਾਰ ਵੀ ਸਾਡੀ ਹੈ ਅਤੇ ਪਾਰਟੀ ਵੀ ਸਾਡੀ ਹੈ। ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।’ ਚੋਣਾਂ ਦੇ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ‘ਮਿਲ ਕੇ ਕੰਮ ਕਰਨਾ ਹੋਵੇਗਾ। ਇਹੋ ਸਹੀ ਢੰਗ ਹੈ।’ ਉਨ੍ਹਾ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਦਸੰਬਰ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿਚ ਵਿਕਾਸ ਹੋਇਆ ਹੈ, ਪਰ ਅਜੇ ਬਹੁਤ ਕੰਮ ਕਰਨਾ ਹੈ। ਅਸੀਂ ਜਿਹੜਾ ਮੈਨੀਫੈਸਟੋ ਬਣਾਇਆ ਸੀ, ਉਸ ਦੇ 93 ਫ਼ੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ, ਜਿਹੜੇ ਕੁਝ ਬਾਕੀ ਹਨ, ਉਹ ਜੀ ਐੱਸ ਟੀ ਕਾਰਨ ਰੁਕੇ ਹੋਏ ਹਨ।

Read More Latest Politics News

Continue Reading

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca