Modi gives green signal to 100th Kisan Rail
Connect with us apnews@iksoch.com

ਰਾਜਨੀਤੀ

ਮੋਦੀ ਵੱਲੋਂ 100ਵੀਂ ਕਿਸਾਨ ਰੇਲ ਨੂੰ ਹਰੀ ਝੰਡੀ

Published

on

narendramodi
  • ਮਹਾਰਾਸ਼ਟਰ ਤੋਂ ਬੰਗਾਲ ਤੱਕ ਚੱਲੇਗੀ ਕਿਸਾਨ ਰੇਲ ਗੱਡੀ
    ਨਵੀਂ ਦਿੱਲੀ, 29 ਦਸੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਮਹਾਰਾਸ਼ਟਰ ਦੇ ਸੰਗੋਲਾ ਤੋਂ ਪੱਛਮੀ ਬੰਗਾਲ ਦੇ ਸ਼ਾਲੀਮਾਰ ਤੱਕ ਚੱਲਣ ਵਾਲੀ 100ਵੀਂ ਕਿਸਾਨ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਉਣ ਦੇ ਲਈ ਇੱਕ ਵੀਡੀਓ ਕਾਨਫਰੰਸ ਰਾਹੀਂ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਵਿੱਚ ਸੁਧਾਰ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਸਪੱਸ਼ਟ ਤੇ ਇਰਾਦੇ ਪਾਰਦਰਸ਼ੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਨੂੰ ਪੂਰੀ ਤਾਕਤ ਅਤੇ ਲਗਨ ਨਾਲ ਮਜ਼ਬੂਤ ਕਰਦੀ ਰਹੇਗੀ।
    ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਰੇਲ ਨਾਲ ਛੋਟੇ ਤੇ ਦਰਮਿਆਨੇ ਕਿਸਾਨ ਆਪਣੀ ਉਪਜ ਦੂਰ ਦੁਰਾਡੇ ਬਾਜ਼ਾਰਾਂ ਵਿੱਚ ਭੇਜ ਸਕਦੇ ਹਨ, ਜਿਸ ਨਾਲ ਕਿਸਾਨਾਂ ਦੀ ਆਮਦਨੀ ਵਧਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਦੀ ਭਾਰੀ ਮੰਗ ਕਾਰਨ ਇਸ ਦੇ ਗੇੜੇ ਵਧਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸਬੂਤ ਹੈ ਕਿ ਕਿਸਾਨ ਨਵੀਆਂ ਸੰਭਾਵਨਾਵਾਂ ਲਈ ਕਿੰਨੇ ਉਤਸ਼ਾਹਤ ਹਨ। ਮੋਦੀ ਨੇ ਕਿਹਾ ਕਿ ਸਰਕਾਰ ਸਪਲਾਈ ਚੇਨ, ਕੋਲਡ ਸਟੋਰੇਜ ਅਤੇ ਮੁੱਲ ਵਧਾਉਣ ਦੀਆਂ ਸਹੂਲਤਾਂ ਵਧਾਉਣ ਲਈ ਕੰਮ ਕਰ ਰਹੀ ਹੈ। ਇੱਕ ਅਧਿਕਾਰਤ ਬਿਆਨ ਅਨੁਸਾਰ ਇਸ ਰੇਲ ਗੱਡੀ ਵਿੱਚ ਕਈ ਕਿਸਮਾਂ ਦੇ ਫਲ ਤੇ ਸਬਜ਼ੀਆਂ ਭੇਜੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਫੁੱਲ ਗੋਭੀ, ਬੰਦ ਗੋਭੀ, ਸ਼ਿਮਲਾ ਮਿਰਚ ਤੇ ਪਿਆਜ਼ ਤੋਂ ਇਲਾਵਾ ਅੰਗੂਰ, ਸੰਤਰੇ, ਕੇਲੇ, ਅਨਾਰ ਅਤੇ ਹੋਰ ਫਲ ਭਰੇ ਗਏ ਹਨ। ਸਰਕਾਰੀ ਬਿਆਨ ਅਨੁਸਾਰ ਜਿਨ੍ਹਾਂ ਸਟੇਸ਼ਨਾਂ ‘ਤੇ ਰੇਲ ਗੱਡੀ ਰੁਕੇਗੀ, ਉਥੇ ਹਰ ਕਿਸਮ ਦੀ ਖੇਤੀ ਉਪਜ ਨੂੰ ਲੋਡ ਕਰਨ ਤੇ ਅਨਲੋਡ ਕਰਨ ਦੀ ਸਹੂਲਤ ਹੋਵੇਗੀ ਤੇ ਇਸ ਰਾਹੀਂ ਮਾਲ ਭੇਜਣ ਲਈ ਮਾਤਰਾ ਦੀ ਕੋਈ ਸ਼ਰਤ ਨਹੀਂ ਹੈ। ਪਹਿਲੀ ਕਿਸਾਨ ਰੇਲ ਦੀ ਸ਼ੁਰੂਆਤ ਬੀਤੀ ਸੱਤ ਅਗਸਤ ਨੂੰ ਮਹਾਰਾਸ਼ਟਰ ਦੇ ਦੇਵਲਾਲੀ ਤੋਂ ਬਿਹਾਰ ਦੇ ਦਾਨਾਪੁਰ ਤੱਕ ਹੋਈ ਸੀ, ਜਿਸ ਨੂੰ ਬਾਅਦ ਵਿੱਚ ਮੁਜ਼ੱਫਰਪੁਰ ਤੱਕ ਵਧਾ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਚੰਗਾ ਹੁੰਗਾਰਾ ਮਿਲਣ ਤੋਂ ਬਾਅਦ ਇਸ ਦੇ ਗੇੜਿਆਂ ਦੀ ਗਿਣਤੀ ਹਫਤੇ ਵਿੱਚ ਇੱਕ ਦਿਨ ਤੋਂ ਵਧਾ ਕੇ ਤਿੰਨ ਦਿਨ ਕੀਤੀ ਗਈ ਹੈ।

ਰਾਜਨੀਤੀ

ਕਿਸਾਨ ਸੰਘਰਸ਼ ਦੌਰਾਨ ਐੱਨ ਆਈ ਏ ਵੱਲੋਂ ਨੋਟਿਸਾਂ ਵਿਰੁੱਧ ਕੈਪਟਨ ਦੀ ਮੋਦੀ ਸਰਕਾਰ ਨੂੰ ਚਿਤਾਵਨੀ

Published

on

capt amrinder singh

ਚੰਡੀਗੜ੍ਹ, 18 ਜਨਵਰੀ, – ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲਦੇ ਸੰਘਰਸ਼ ਦੇ ਦੌਰਾਨ ਕਈ ਕਿਸਾਨ ਆਗੂਆਂ ਅਤੇ ਉਨ੍ਹਾਂ ਦੇ ਸਮੱਰਥਕਾਂ ਨੂੰ ਕੌਮੀ ਜਾਂਚ ਏਜੰਸੀ (ਐੱਨ ਆਈਏ) ਵੱਲੋਂ ਨੋਟਿਸ ਜਾਰੀ ਕਰਨ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਡਰਾਉਣ ਧਮਕਾਉਣ ਦੇ ਹੱਥਕੰਡੇ ਕਿਸਾਨਾਂ ਵੱਲੋਂ ਆਪਣੇ ਹੱਕਾਂ ਤੇ ਭਵਿੱਖ ਦੀ ਲੜਾਈ ਲੜਨ ਦੇ ਇਰਾਦੇ ਨੂੰ ਕਮਜ਼ੋਰ ਨਹੀਂ ਕਰ ਸਕਦੇ।
ਭਾਜਪਾ ਆਗੂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸ਼ਾਂਤਮਈ ਸੰਘਰਸ਼ ਕਰਦੇ ਕਿਸਾਨਾਂ ਦੇ ਘੋਲ ਨੂੰ ਕਮਜ਼ੋਰ ਕਰਨ ਲਈ ਐੱਨ ਆਈ ਏ ਦੇ ਨੋਟਿਸ ਜਾਰੀ ਕਰਨ ਅਤੇ ਦਮਨਕਾਰੀ ਅਤੇ ਨਿੰਦਣਯੋਗ ਕਾਰਵਾਈਆਂ ਦਾ ਸਹਾਰਾ ਲੈਣ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੁੱਛਿਆ ਕਿ ਕੀ ਕਿਸਾਨ ਵੱਖਵਾਦੀ ਤੇ ਅੱਤਵਾਦੀ ਜਾਪਦੇ ਹਨ? ਉਨ੍ਹਾਂ ਕੇਂਦਰ ਸਰਕਾਰ ਨੂੰ ਸਾਵਧਾਨ ਕੀਤਾ ਕਿ ਇਹ ਹੋਛੇ ਢੰਗ-ਤਰੀਕੇ ਕਿਸਾਨਾਂ ਦਾ ਇਰਾਦਾ ਕਮਜ਼ੋਰ ਕਰਨ ਦੀ ਥਾਂ ਉਨ੍ਹਾਂ ਨੂੰ ਆਪਣਾ ਰੁਖ਼ ਹੋਰ ਸਖ਼ਤ ਕਰਨ ਨੂੰ ਮਜਬੂਰ ਕਰਨਗੇ। ਉਨ੍ਹਾਂ ਨੇ ਸਰਕਾਰ ਦੀ ਨੀਤ ਉੱਤੇ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਡਰਾਉਣੀਆਂ ਕਾਰਵਾਈਆਂ ਨਾਲ ਉਹ ਕਿਸਾਨਸੰਘਰਸ਼ ਨੂੰ ਦਬਾਉਣਦੇ ਯਤਨ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇ ਸਥਿਤੀ ਹੱਥੋਂ ਨਿਕਲ ਗਈ ਤਾਂ ਇਸਨੂੰ ਸੰਭਾਲਣ ਲਈ ਭਾਜਪਾ ਦੇ ਸਭ ਤੋਂ ਸ਼ਕਤੀਸ਼ਾਲੀ ਸਮਝੇ ਜਾਂਦੇ ਆਗੂ ਵੀ ਕੁਝ ਨਹੀਂ ਕਰ ਸਕਣਗੇ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਪੈਦਾ ਹੋਏ ਸੰਕਟ ਨੂੰ ਹੱਲ ਕਰਨ ਦੀ ਥਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਘਰਸ਼ ਕਰਦੇ ਕਿਸਾਨਾਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸਤਾਉਣ ਅਤੇ ਤੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੂੰ ਨਾ ਕਿਸਾਨਾਂ ਦੀ ਚਿੰਤਾ ਤੇ ਨਾ ਮਾਨਸਿਕਤਾ ਦੀ ਸਮਝ ਹੈ, ਕੇਂਦਰ ਸਰਕਾਰ ਦੇ ਇਨ੍ਹਾਂ ਕਦਮਾਂ ਨਾਲ ਕਿਸਾਨ ਇਸ ਦੀ ਨਾਂਹ-ਪੱਖੀ ਪ੍ਰਤੀਕਿਰਿਆ ਦੇਣਗੇ।

Latest Political News Today

Continue Reading

ਅੰਤਰਰਾਸ਼ਟਰੀ

ਬਾਈਡੇਨ ਦੇ ਪ੍ਰਸ਼ਾਸਨ ਵਿੱਚ 20 ਭਾਰਤੀ-ਅਮਰੀਕੀ ਹੋਣਗੇ

Published

on

biden

ਵਾਸ਼ਿੰਗਟਨ, 18 ਜਨਵਰੀ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨੇ ਆਪਣੇ ਪ੍ਰਸ਼ਾਸਨ ਵਿੱਚ ਅਹਿਮ ਅਹੁਦਿਆਂ ਤੇ 13 ਔਰਤਾਂ ਸਮੇਤ ਘੱਟੋ-ਘੱਟ 20 ਭਾਰਤੀ-ਅਮਰੀਕੀਆਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ 20 ਭਾਰਤੀ-ਅਮਰੀਕੀਆਂ ਵਿੱਚੋਂ ਘੱਟੋ-ਘੱਟ 17 ਲੋਕ ਵ੍ਹਾਈਟ ਹਾਊਸ ਵਿੱਚ ਮਹੱਤਵਪੂਰਨ ਅਹੁਦਾ ਸੰਭਾਲਣਗੇ। ਅਮਰੀਕਾ ਦੀ ਕੁੱਲ ਆਬਾਦੀ ਦਾ ਇੱਕ ਫ਼ੀਸਦੀ ਭਾਰਤੀ-ਅਮਰੀਕੀ ਹਨ ਤੇ ਇਸ ਭਾਈਚਾਰੇ ਵਿੱਚੋਂ ਕਿਸੇ ਪ੍ਰਸ਼ਾਸਨ ਵਿੱਚ ਪਹਿਲੀ ਵਾਰੀ ਇੰਨੀ ਵੱਧ ਗਿਣਤੀ ਵਿੱਚ ਲੋਕਾਂ ਨੂੰ ਨਿਯੁਕਤ ਕੀਤਾ ਜਾਵੇਗਾ। ਜੋਅ ਬਾਈਡੇਨ 20 ਜਨਵਰੀ ਨੂੰ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਅਤੇ ਇਸੇ ਦਿਨ ਭਾਰਤੀ ਮੂ਼ਲ ਦੀ ਕਮਲਾ ਹੈਰਿਸ ਸਹੁੰ ਚੁਕ ਕੇ ਇਸ ਦੇਸ਼ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲੇਗੀ। ਉਹ ਅਮਰੀਕਾ ਵਿੱਚ ਭਾਰਤੀ ਮੂਲ ਦੀ ਪਹਿਲੀ ਉਪ ਰਾਸ਼ਟਰਪਤੀ ਅਤੇ ਇਹ ਅਹੁਦਾ ਸੰਭਾਲਣ ਵਾਲੀ ਪਹਿਲੀ ਅਫ਼ਰੀਕੀ-ਅਮਰੀਕੀ ਵੀ ਹੋਵੇਗੀ। ਇਹ ਪਹਿਲੀ ਵਾਰ ਹੈ ਕਿ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਿਸੇ ਰਾਸ਼ਟਰਪਤੀ ਦੇ ਪ੍ਰਸ਼ਾਸਨ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਭਾਰਤੀ-ਅਮਰੀਕੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਬਾਈਡੇਨ ਦੇ ਪ੍ਰਸ਼ਾਸਨ ਵਿੱਚ ਅਜੇ ਵੀ ਕਈ ਅਹੁਦੇ ਖ਼ਾਲੀ ਹਨ। ਨਾਮਜ਼ਦ ਕੀਤੇ ਗਏ ਲੋਕਾਂ ਦੀ ਸੂਚੀ ਵਿੱਚ ਸਭ ਤੋਂ ਉਪਰ ਨੀਰਾ ਟੰਡਨ ਤੇ ਡਾ: ਵਿਵੇਕ ਮੂਰਤੀ ਹਨ। ਬਾਈਡੇਨ ਪ੍ਰਸ਼ਾਸਨ ਵਿੱਚ ਵ੍ਹਾਈਟ ਹਾਊਸ ਦਫ਼ਤਰ ਦੇ ਪ੍ਰਬੰਧਨ ਤੇ ਬਜਟ ਦੇ ਡਾਇਰੈਕਟਰ ਦੇ ਤੌਰਤੇ ਟੰਡਨ ਅਤੇ ਅਮਰੀਕੀ ਸਰਜਨ ਜਨਰਲ ਵਜੋਂ ਡਾ: ਵਿਵੇਕ ਮੂਰਤੀ ਨੂੰ ਨਾਮਜ਼ਦ ਕੀਤਾ ਗਿਆ ਹੈ।ਮਾਲਾ ਅਡਿਗਾ ਜਿਲ ਬਾਈਡੇਨ ਦੀ ਨੀਤੀ ਨਿਰਦੇਸ਼ਕ ਅਤੇ ਗਰਿਮਾ ਵਰਮਾ ਨੂੰ ਉਨ੍ਹਾਂ ਦੇ ਦਫ਼ਤਰ ਦੀ ਡਿਜ਼ੀਟਲ ਡਾਇਰੈਕਟਰ ਬਣਾਇਆ ਗਿਆ ਹੈ, ਜਦਕਿ ਸਬਰੀਨਾ ਸਿੰਘ ਨੂੰ ਉਨ੍ਹਾਂ ਦੀ ਡਿਪਟੀ ਪੈ੍ਰਸ ਮੰਤਰੀ ਲਾਇਆ ਗਿਆ ਹੈ। ਵ੍ਹਾਈਟ ਹਾਊਸ ਵਿੱਚ ਪਹਿਲੀ ਵਾਰ ਅਜਿਹੇ ਦੋ ਭਾਰਤੀ-ਅਮਰੀਕੀਆਂ ਨੂੰ ਜਗ੍ਹਾ ਦਿੱਤੀ ਗਈ ਹੈ, ਜੋ ਪਿੱਛੋਂ ਕਸ਼ਮੀਰ ਨਾਲ ਸਬੰਧ ਰਖਦੇ ਹਨ। ਇਨ੍ਹਾਂ ਵਿੱਚ ਆਇਸ਼ਾ ਸ਼ਾਹ ਨੂੰ ਵ੍ਹਾਈਟ ਹਾਊਸ ਦਫ਼ਤਰ ਦੀ ਡਿਜੀਟਲ ਰਣਨੀਤੀ ਦੀ ਪਾਰਟਨਰਸ਼ਿਪ ਮੈਨੇਜਰ ਤੇ ਸਮੀਰਾ ਫ਼ਾਜ਼ਲੀ ਨੂੰ ਵ੍ਹਾਈਟ ਹਾਊਸ ਵਿੱਚ ਅਮਰੀਕੀ ਰਾਸ਼ਟਰੀ ਆਰਥਕ ਪ੍ਰੀਸ਼ਦ ਦੀ ਡਿਪਟੀ ਡਾਇਰੈਕਟਰ ਨਾਮਜ਼ਦ ਕੀਤਾ ਗਿਆ ਹੈ।

Latest Political News Today

Continue Reading

ਰਾਜਨੀਤੀ

ਔਰੰਗਾਬਾਦ ਸ਼ਹਿਰ ਦਾ ਨਾਂਅ ਬਦਲਣ ਤੋਂ ਸ਼ਿਵ ਸੈਨਾ, ਕਾਂਗਰਸ ਵਿੱਚ ਤਿੱਖੀ ਬਹਿਸ ਜਾਰੀ

Published

on

shiv sena

ਮੁੰਬਈ, 18 ਜਨਵਰੀ – ਔਰੰਗਾਬਾਦ ਸ਼ਹਿਰ ਦਾ ਨਾਂਅ ਬਦਲਣ ਬਾਰੇ ਮਹਾਰਾਸ਼ਟਰ ਵਿੱਚ ਸੱਤਾਧਾਰੀ ਮਹਾ ਵਿਕਾਸ ਅਗਾੜੀ (ਐਮ ਵੀ ਏ) ਗੱਠਜੋੜ ਦੀ ਸਰਕਾਰ ਵਿੱਚ ਸ਼ਾਮਲ ਸ਼ਿਵ ਸੈਨਾ ਅਤੇ ਕਾਂਗਰਸ ਵਿਚਾਲੇ ਤਿੱਖੀ ਬਹਿਸ ਹੋ ਰਹੀ ਹੈ। ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਜੇ ਕਿਸੇ ਨੂੰ ਜ਼ਾਲਮ ਅਤੇ ਕੱਟੜ ਮੁਗ਼ਲ ਸ਼ਾਸਕ ਔਰੰਗਜੇਬ ਚੰਗਾ ਲੱਗਦਾ ਹੈ ਤਾਂ ਉਸ ਨੂੰ ਧਰਮ ਨਿਰਪੱਖਤਾ ਨਹੀਂ ਕਿਹਾ ਜਾ ਸਕਦਾ।
ਇਸ ਉੱਤੇ ਪਲਟਵਾਰ ਕਰਦੇ ਹੋਏ ਕਾਂਗਰਸ ਨੇ ਸ਼ਿਵ ਸੈਨਾ ਅਤੇ ਵਿਰੋਧੀ ਧਿਰ ਭਾਜਪਾ ਉਤੇ ਨਾਂਅ ਬਦਲਣ ਬਾਰੇ ਸਿਆਸਤ ਕਰਨ ਦਾ ਦੋਸ਼ ਲਾਇਆ ਅਤੇ ਉਨ੍ਹਾਂ ਤੋਂ ਪੁੱਛਿਆ ਹੈ ਕਿ ਪਿਛਲੇ ਪੰਜ ਸਾਲਾਂ ਤੋਂ ਮਹਾਰਾਸ਼ਟਰ ਵਿੱਚ ਸੱਤਾ ਵਿੱਚ ਰਹਿਣ ਦੌਰਾਨ ਉਨ੍ਹਾਂ ਨੂੰ ਇਹ ਮੁੱਦਾ ਯਾਦ ਕਿਉਂ ਨਾ ਆਇਆ? ਮਹਾਰਾਸ਼ਟਰ ਕਾਂਗਰਸ ਦੇ ਮੁਖੀ ਬਾਲਾ ਸਾਹਿਬ ਥੋਰਾਟ ਨੇ ਕਿਹਾ ਕਿ ਸੂਬੇ ਵਿੱਚ ਸ਼ਿਵ ਸੈਨਾ, ਰਾਸ਼ਟਰੀ ਕਾਂਗਰਸ ਪਾਰਟੀ ਅਤੇ ਕਾਂਗਰਸ ਦੀ ਐਮ ਵੀ ਏ ਸਰਕਾਰ ਸਥਿਰ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਘੱਟੋ-ਘੱਟ ਸਾਂਝਾ ਪ੍ਰੋਗਰਾਮ (ਸੀ ਐਮ ਪੀ) ਅਨੁਸਾਰ ਕੰਮ ਕਰਦੀ ਹੈ ਤੇ ਭਾਵੁਕਤਾ ਦੀ ਸਿਆਸਤ ਲਈ ਕੋਈ ਗੁੰਜਾਇਸ਼ ਨਹੀਂ ਹੈ। ਰਾਜ ਸਰਕਾਰ ਸਹਿਯੋਗੀ ਸ਼ਿਵ ਸੈਨਾ ਅਤੇ ਭਾਜਪਾ ਔਰੰਗਾਬਾਦ ਦਾ ਨਾਂਅ ਬਦਲ ਕੇ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਪੁੱਤਰ ਛਤਰਪਤੀ ਸੰਭਾਜੀ ਮਹਾਰਾਜ ਦੇ ਨਾਂਅ ਉਤੇ ‘ਸੰਭਾਜੀ ਨਗਰਰੱਖਣ ਦੇ ਲਈ ਆਧਾਰ ਬਣਾ ਰਹੀਆਂ ਹਨ। ਸ਼ਿਵਸੈਨਾ ਦੇ ਅਖਬਾਰ ‘ਸਾਮਨਾ ਵਿੱਚ ਸਪਤਾਹਿਕ ਕਾਲਮ ਵਿੱਚ ਪਾਰਟੀ ਦੇ ਪਾਰਲੀਮੈਂਟ ਮੈਂਬਰ ਸੰਜੇ ਰਾਉਤ ਨੇ ਕਿਹਾ, ‘ਕਾਂਗਰਸ ਵਰਗੀਆਂ ਧਰਮ ਨਿਰਪੱਖ ਪਾਰਟੀਆਂ ਦਾ ਵਿਚਾਰ ਹੈ ਕਿ ਔਰੰਗਾਬਾਦ ਨੂੰ ਸੰਭਾਜੀਨਗਰ ਦਾ ਨਾਂਅ ਨਹੀਂ ਦਿੱਤਾ ਜਾਣਾ ਚਾਹੀਦਾ।ਉਨ੍ਹਾਂ ਕਿਹਾ ਕਿ ਇਨ੍ਹਾਂ ਦਲਾਂ ਨੂੰ ਲੱਗਦਾ ਹੈ ਕਿ ਜੇ ਔਰੰਗਾਬਾਦ ਦਾ ਨਾਂਅ ਬਦਲਿਆ ਤਾਂ ਮੁਸਲਮਾਨਾਂ ਵਰਗੇ ਘੱਟਗਿਣਤੀ ਫਿਰਕੇ ਖੁਸ਼ ਨਹੀਂ ਹੋਣਗੇ ਅਤੇ ਉਨ੍ਹਾਂ ਦਾ ਵੋਟ ਬੈਂਕ ਪ੍ਰਭਾਵਤ ਹੋਵੇਗਾ ਤੇ ਉਨ੍ਹਾਂ ਦੇ ਧਰਮ ਨਿਰਪੱਖ ਅਕਸਤੇ ਸਵਾਲ ਉਠਾਏ ਜਾਣਗੇ। ਰਾਉਤ ਨੇ ਕਿਹਾ ਕਿ ਔਰੰਗਜ਼ੇਬ ਧਰਮ ਨਿਰਪੱਖ ਨਹੀਂ, ਜ਼ਾਲਮ ਸ਼ਾਸਕ ਸੀ। ਸ਼ਿਵ ਸੈਨਾ ਉਤੇ ਪਲਟਵਾਰ ਕਰਦੇ ਹੋਏ ਥੋਰਾਟ ਨੇ ਕਿਹਾ ਕਿ ਮਹਾਰਾਸ਼ਟਰ ਅਤੇ ਕੇਂਦਰ ਦੀ ਸੱਤਾ ਵਿੱਚ ਪਿਛਲੇ ਪੰਜ ਸਾਲਾਂ ਤੱਕ ਰਹੇ ਲੋਕ ਨਾਂਅ ਬਦਲਣ ਨੂੰ ਲੈ ਕੇ ਸਿਆਸਤ ਕਰ ਰਹੇ ਹਨ।

Continue Reading

ਰੁਝਾਨ


Copyright by IK Soch News powered by InstantWebsites.ca