Modi gives green signal to trains connecting the Statue of Unity with eight
Connect with us [email protected]

ਕਾਰੋਬਾਰ

ਸਟੈਚੂ ਆਫ ਯੂਨਿਟੀ ਨੂੰ ਅੱਠ ਸ਼ਹਿਰਾਂ ਨਾਲ ਜੋੜਦੀਆਂ ਰੇਲਗੱਡੀਆਂ ਨੂੰ ਮੋਦੀ ਵੱਲੋਂ ਹਰੀ ਝੰਡੀ

Published

on

narendra modi

ਅਹਿਮਦਾਬਾਦ, 18 ਜਨਵਰੀ – ਗੁਜਰਾਤ ਦੇ ਕੇਵੜੀਆ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਨਾਲ ਰੇਲ ਰਾਹੀਂ ਜੋੜਦੀਆਂ ਅੱਠ ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਾਨਾ ਕੀਤਾ ਹੈ। ਕੇਵੜੀਆ ਵਿੱਚ ਸਰਦਾਰ ਪਟੇਲ ਦਾ ਸਟੈਚੂ ਆਫ ਯੂਨਿਟੀ ਅਮਰੀਕਾ ਦੇ ਸਟੈਚੂ ਆਫ ਲਿਬਰਟੀ ਵਾਂਗ ਬਣਾਇਆ ਗਿਆ ਹੈ। ਜਿਨ੍ਹਾਂ ਅੱਠ ਸ਼ਹਿਰਾਂ ਨੂੰ ਰੇਲ ਲਿੰਕ ਜ਼ਰੀਏ ਕੇਵੜੀਆ ਨਾਲ ਜੋੜਿਆ ਗਿਆ ਹੈ, ਉਨ੍ਹਾਂ ਵਿੱਚ ਵਾਰਾਣਸੀ, ਦਾਦਰ, ਅਹਿਮਦਾਬਾਦ, ਹਜ਼ਰਤ ਨਿਜ਼ਾਮੂਦੀਨ, ਰੀਵਾ, ਚੇਨਈ ਅਤੇ ਪ੍ਰਤਾਪਨਗਰ ਸ਼ਾਮਲ ਹਨ।
ਇਨ੍ਹਾਂ ਰੇਲਗੱਡੀਆਂ ਨੂੰ ਝੰਡੀ ਵਿਖਾਉਣ ਵਾਲੇ ਵਰਚੁਅਲ ਸਮਾਗਮ ਨੂੰ ਸੰਬੋਧਨ ਕਰਦੇ ਵਕਤ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2018 ਵਿੱਚ ਸਟੈਚੂ ਆਫ ਯੂਨਿਟੀ ਦੇ ਉਦਘਾਟਨ ਤੋਂ ਅੱਜ ਤੱਕ ਪੰਜਾਹ ਲੱਖ ਦੇ ਕਰੀਬ ਸੈਲਾਨੀ ਇਸ ਥਾਂ ਆ ਚੁੱਕੇ ਹਨ। ਉਨ੍ਹਾਂ ਡੈਡੀਕੇਟਿਡ ਫਰੇਟ ਕੋਰੀਡੋਰ ਪ੍ਰੋਜੈਕਟ ਦਾ ਜਿ਼ਕਰ ਕਰ ਕੇ ਦੱਸਿਆ ਕਿ ਇਹ ਪਿਛਲੇ ਸਮੇਂ ਵਿੱਚ ਸਾਡੇ ਦੇਸ਼ ਚ ਕੰਮ ਕਰਨ-ਢੰਗ ਦੀ ਮਿਸਾਲ ਹੈ।ਮੋਦੀ ਨੇ ਇਸ ਮੌਕੇ ਤਿੰਨ ਰੇਲਵੇ ਸਟੇਸ਼ਨਾਂ ਤੇ ਦਬੋਹੀ ਤੋਂ ਕੇਵੜੀਆ ਨੂੰ ਜੋੜਦੀ ਬਰਾਡ ਗੇਜ ਲਾਈਨ ਦਾ ਲਿੰਕਵੀ ਵੀਡੀਓ ਜ਼ਰੀਏ ਚਾਲੂ ਕੀਤਾ। ਉਨ੍ਹਾ ਕਿਹਾ ਕਿ ਸੰਭਾਵੀ ਤੌਰਤੇ ਇਹ ਪਹਿਲੀ ਵਾਰ ਹੋਵੇਗਾ, ਜਦੋਂ ਇੱਕੋ ਸਮੇਂ ਇੱਕੋ ਮੰਜ਼ਿਲ ਤੋਂ ਇੰਨੀਆਂ ਰੇਲਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਮੋਦੀ ਨੇ ਇੱਕ ਸਰਵੇ ਦੇ ਹਵਾਲੇ ਨਾਲ ਕਿਹਾ ਕਿ ਕੁਨੈਕਟੀਵਿਟੀ ਵਧਣ ਨਾਲ ਭਵਿੱਖ ਵਿੱਚ ਇੱਕ ਲੱਖ ਤੋਂ ਵੱਧ ਲੋਕ ਰੋਜ਼ ਕੇਵੜੀਆ ਆਉਣਗੇ ਅਤੇ ਨਵੀਂ ਰੇਲ ਕੁਨੈਕਟੀਵਿਟੀ ਨਾਲ ਸੈਲਾਨੀਆਂ ਤੋਂ ਇਲਾਵਾ ਸਥਾਨਕ ਲੋਕਾਂ ਨੂੰ ਵੀ ਵੱਡਾ ਫਾਇਦਾ ਮਿਲੇਗਾ। ਪ੍ਰਧਾਨ ਮੰਤਰੀ ਨੇ ਜਿਨ੍ਹਾਂ ਅੱਠ ਰੇਲਗੱਡੀਆਂ ਨੂੰ ਹਰੀ ਝੰਡੀ ਵਿਖਾਈ, ਉਨ੍ਹਾਂ ਵਿੱਚ ਅਹਿਮਦਾਬਾਦ-ਕੇਵੜੀਆ ਜਨ ਸ਼ਤਾਬਦੀ ਐਕਸਪ੍ਰੈਸ ਸ਼ਾਮਲ ਹੈ। ਇਹ ਗੱਡੀ ਵਿਸਟਾਡੋਮ ਕੋਚ ਨਾਲ ਲੈਸ ਹੈ, ਜਿਸ ਨਾਲ ਇਸ ਵਿੱਚ ਸਫਰ ਕਰਨ ਵਾਲੇ ਮੁਸਾਫਰ ਆਪਣੀਆਂ ਸੀਟਾਂ ਤੇ ਬੈਠੇ ਛੱਤਤੇ ਲੱਗੇ ਸ਼ੀਸ਼ੇ ਰਾਹੀਂ ਬਾਹਰ ਦਾ ਨਜ਼ਾਰਾ ਵੇਖ ਸਕਣਗੇ। ਮੋਦੀ ਨੇ ਕਿਹਾ ਕਿ ਵਿਸਟਾਡੋਮ ਕੋਚਾਂ (ਡੱਬਿਆਂ) ਨਾਲ ਕੇਵੜੀਆ ਤੱਕ ਦਾ ਸਫਰ ਵਧੇਰੇ ਆਕਰਸ਼ਕ ਬਣ ਜਾਵੇਗਾ।

Latest Indian Political News

ਕਾਰੋਬਾਰ

ਕਰਜਾਈ ਅਨਿਲ ਅੰਬਾਨੀ ਦੀ ਇੱਕ ਹੋਰ ਕੰਪਨੀ 1629 ਕਰੋੜ ਰੁਪਏ ਵਿੱਚ ਵਿਕ ਗਈ

Published

on

makesh ambani

ਨਵੀਂ ਦਿੱਲੀ, 20 ਜੁਲਾਈ – ਬੁਰੀ ਤਰ੍ਹਾਂ ਕਰਜ਼ੇ ਵਿੱਚ ਡੁੱਬੇ ਹੋਏ ਅਨਿਲ ਧੀਰੂਭਾਈ ਅੰਬਾਨੀ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀਦੀਆਂ ਕੰਪਨੀਆਂ ਇੱਕ-ਇੱਕ ਕਰਕੇ ਵਿਕ ਰਹੀਆਂ ਹਨ। ਉਸ ਦੀ ਇੱਕ ਹੋਰ ਕੰਪਨੀ ਵਿਕ ਗਈ ਹੈ, ਜਿਸ ਦਾ ਨਾਂ ਰਿਲਾਇੰਸ ਕਮਰਸ਼ੀਅਲ ਫਾਈਨਾਂਸ (ਆਰ ਸੀ ਐਫ) ਹੈ।
ਮਿਲੀ ਜਾਣਕਾਰੀ ਮੁਤਾਬਕ ਆਰ ਸੀ ਐਫ ਨੂੰ ਕਰਜ਼ਾ ਦੇਣ ਵਾਲਿਆਂ ਨੇ ਦਿਵਾਲੀਆ ਪ੍ਰਕਿਰਿਆ ਹੇਠਸਾਲਵੇਸ਼ਨ ਯੋਜਨਾ ਮਨਜ਼ੂਰ ਕੀਤੀ ਹੈ। ਕਰਜ਼ਾ ਦੇਣ ਵਾਲਿਆਂ ਨੇ ਆਥਮ ਇਨਵੈਸਟਮੈਂਟ ਐਂਡ ਇੰਫ੍ਰਾਸਟ੍ਰਕਚਰ ਨੂੰ ਸਫਲ ਬੋਲੀਦਾਤਾ ਵਜੌਂ ਚੁਣਿਆ ਹੈ। ਰਿਲਾਇੰਸ ਕੈਪੀਟਲ ਨੇ ਦੱਸਿਆ ਕਿ ਆਥਮ ਇਨਵੈਸਟਮੈਂਟ ਰਿਲਾਇੰਸ ਕਮਰਸ਼ੀਅਲ ਫਾਈਨਾਂਸ ਨੂੰ 1629 ਕਰੋੜ ਰੁਪਏ ਵਿੱਚ ਪ੍ਰਾਪਤ ਕਰੇਗਾ। ਰਿਲਾਇੰਸ ਕਮਰਸ਼ੀਅਲ ਫਾਈਨਾਂਸ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਦੀ ਰਿਲਾਇੰਸ ਕੈਪੀਟਲ ਲਿਮਟਿਡ ਨਾਮੀਂ ਸਹਾਇਕ ਕੰਪਨੀ ਹੈ। ਰਿਲਾਇੰਸ ਕੈਪੀਟਲ ਨੇ ਸ਼ੇਅਰ ਬਾਜ਼ਾਰ ਨੂੰ ਦੱਸਿਆ ਕਿ ਕਰਜ਼ਾ ਦੇਣ ਵਾਲਿਆਂ ਨੇ ਇੱਕ ਮੁਕਾਬਲਾ ਪ੍ਰਕਿਰਿਆ ਹੇਠ ਆਥਮ ਇਨਵੈਸਟਮੈਂਟ ਨੂੰ ਆਰ ਸੀ ਐਫ ਦੀ ਐਕਵਾਇਰਮੈਂਟ ਲਈ ਬੋਲੀਦਾ ਤਾ ਵਜੋਂ ਚੁਣਿਆ।ਆਰ ਸੀ ਐਫ ਲੋਨ ਅਗੇਂਸਟ ਪ੍ਰਾਪਰਟੀ, ਐਮ ਐਸ ਐਮ ਈ ਲੋਨ, ਇੰਫ੍ਰਾਸਟ੍ਰਕਚਰ ਫਾਇਨੈਸ਼ਿੰਗ, ਐਜ਼ੂਕੇਸ਼ਨ ਲੋਨ ਅਤੇ ਮਾਈਕ੍ਰੋ ਫਾਈਨਾਂਸ਼ੀਅਲ ਨਾਲ ਜੁੜੇ ਕਾਰੋਬਾਰ ਕਰਦੀ ਹੈ। ਰਿਲਾਇੰਸ ਕੈਪੀਟਲ ਨੇ ਕਿਹਾ ਕਿ ਆਰ ਸੀ ਐਫ ਨੂੰ ਖਰੀਦਣ ਲਈ ਕੁੱਲ 18 ਕੰਪਨੀਆਂ ਨੇ ਬੋਲੀ ਲਾਈ ਸੀ ਅਤੇ ਇਨ੍ਹਾਂ ਵਿੱਚੋਂ ਚਾਰ ਕੰਪਨੀਆਂ ਨੂੰ ਅੰਤਿਮ ਬੋਲੀ ਲਾਉਣ ਲਈ ਚੁਣਿਆ ਗਿਆ ਸੀ। ਰਿਲਾਇੰਸ ਕੈਪੀਟਲ ਉੱਤੇ 9 ਹਜ਼ਾਰ ਕਰੋੜ ਰੁਪਏ ਤੋਂ ਵੱਧ ਕਰਜ਼ਾ ਸੀ।

Read More Latest Punjabi News

Continue Reading

ਕਾਰੋਬਾਰ

ਸਵਿਟਜ਼ਰਲੈਂਡ ਤੋਂ ਭਾਰਤ ਨੂੰ ਸੋਨੇ ਦੀ ਇੰਪੋਰਟ `ਚ ਵਾਧਾ ਜਾਰੀ

Published

on

gold

ਨਵੀਂ ਦਿੱਲੀ, 20 ਜੁਲਾਈ – ਭਾਰਤ ਵੱਲੋਂ ਸਾਲ 2021 ਦੌਰਾਨ ਇੰਪੋਰਟ ਕੀਤੇ ਕੁੱਲ ਸੋਨੇ ਵਿੱਚੋਂ ਕਰੀਬ 50 ਫੀਸਦੀ ਸੋਨਾ ਸਵਿੱਟਜ਼ਰਲੈਂਡ ਤੋਂ ਇੰਪੋਰਟਆਇਆ ਹੈ। ਕੇਂਦਰੀ ਵਪਾਰ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਵਿੱਤੀ ਸਾਲ 2020-21 ਦੌਰਾਨ ਭਾਰਤ ਨੇ 34.6 ਅਰਬ ਡਾਲਰ ਦੇ ਸੋਨੇ ਦੀ ਇੰਪੋਰਟ ਕੀਤੀ ਅਤੇ ਇਸ ਵਿੱਚੋਂ 16.3 ਅਰਬ ਡਾਲਰ ਦਾ ਸੋਨਾ ਸਵਿੱਟਜ਼ਰਲੈਂਡ ਤੋਂ ਇੰਪੋਰਟ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਭਾਰਤ ਨੇ ਵਿੱਤੀ ਸਾਲ 2019-20 ਵਿੱਚ 28.2 ਅਰਬ ਡਾਲਰ ਸੋਨੇ ਦੀ ਇੰਪੋਰਟ ਕੀਤੀ ਸੀ, ਪਰ ਕੋਰੋਨਾ ਮਹਾਮਾਰੀ ਦੇ ਬਾਵਜੂਦ ਵਿੱਤੀ ਸਾਲ 2021 ਵਿੱਚ ਸੋਨੇ ਦੀ ਇੰਪੋਰਟ ਵਿੱਚ ਵਾਧਾ ਹੋਇਆ ਹੈ। ਪਿਛਲੇ ਸਾਲ ਦੌਰਾਨ ਸਿਰਫ਼ ਸਵਿੱਟਜ਼ਰਲੈਂਡ ਹੀ ਅਜਿਹਾ ਦੇਸ਼ ਸੀ, ਜਿੱਥੋਂ ਭਾਰਤ ਨੂੰ ਆਉਣ ਵਾਲੇ ਸ਼ਿਪਮੈਂਟ ਵਿੱਚ 7.8 ਫ਼ੀਸਦੀ ਦੀ ਤੇਜ਼ੀ ਆਈ। ਭਾਰਤ ਨੇ ਸਵਿੱਟਜ਼ਰਲੈਂਡ ਤੋਂ ਕੁੱਲ 18.2 ਅਰਬ ਡਾਲਰ ਦੀ ਸ਼ਿਪਮੈਂਟ ਕੀਤੀ ਅਤੇ ਇਸ ਵਿੱਚ ਮੁੱਖ ਹਿੱਸਾ ਸੋਨੇ ਦਾ ਸੀ।ਸੋਨੇ ਦੀ ਇੰਪੋਰਟ ਵਿੱਚ ਹੋਏ ਵਾਧੇ ਸਦਕਾ ਸਵਿੱਟਜ਼ਰਲੈਂਡ ਸਾਊਦੀ ਅਰਬ ਨੂੰ ਪਛਾੜ ਕੇ ਭਾਰਤ ਦਾ ਚੌਥਾ ਵੱਡਾ ਟ੍ਰੇਡ ਪਾਰਟਨਰ ਬਣ ਗਿਆ। ਇਸ ਦੌਰਾਨ ਚੀਨ ਤੋਂ ਹੋ ਰਹੀ ਇੰਪੋਰਟ ਵਿੱਚ 0.07 ਫੀਸਦੀ ਦੀ ਕਮੀ ਆਈ ਪਰ ਇਹ 65.21 ਅਰਬ ਡਾਲਰ ਦੀ ਇੰਪੋਰਟ ਨਾਲ ਭਾਰਤ ਦਾ ਮੁੱਖ ਇੰਪੋਰਟਰ ਦੇਸ਼ ਰਿਹਾ। ਭਾਰਤ ਨੂੰ ਸੋਨਾ ਭੇਜਣ ਵਾਲੇ ਦੇਸ਼ਾਂ ਵਿੱਚ ਅਮਰੀਕਾ ਦੂਜੇ ਅਤੇ ਦੁਬਈ ਤੀਜੇ ਨੰਬਰ ਉੱਤੇ ਹੈ। ਪਿਛਲੇ ਸਾਲ ਜਰਮਨੀ ਵੀ ਭਾਰਤ ਨੂੰ ਭੇਜਣ ਵਾਲੇ ਚੋਟੀ ਦੇ 10 ਦੇਸ਼ਾਂ ਵਿੱਚ ਸ਼ਾਮਲ ਹੋ ਗਿਆ, ਜਦਕਿ ਇੰਡੋਨੇਸ਼ੀਆ ਇਸ ਸੂਚੀ ਤੋਂ ਬਾਹਰ ਹੋ ਗਿਆ।
ਭਾਰਤ ਚੀਨ ਤੋਂ ਬਾਅਦ ਦੁਨੀਆ ਦਾ ਸਭ ਤੋਂ ਵੱਡਾ ਸੋਨੇ ਦਾ ਇੰਪੋਰਟਰ ਦੇਸ਼ ਹੈ ਜਦ ਕਿ ਸਵਿੱਟਜ਼ਰਲੈਂਡ ਸੋਨੇ ਨੂੰ ਰਿਫਾਈਨ ਕਰਨ ਦੇ ਪੱਖ ਤੋਂ ਪਹਿਲੇ ਨੰਬਰ ਉੱਤੇ ਹੈ ਅਤੇ ਪਿਛਲੇ ਕੁਝ ਸਾਲਾਂ ਤੋਂ ਸਵਿੱਟਜ਼ਰਲੈਂਡ ਤੋਂ ਸੋਨੇ ਦੀ ਇੰਪੋਰਟ ਲਗਾਤਾਰ ਵਧੀ ਹੈ। ਪਿਛਲੇ ਸਾਲ ਭਾਰਤ ਨੇ ਦੁਬਈ ਤੋਂ 4.19 ਅਰਬ ਡਾਲਰ ਸੋਨੇ ਦੀ ਇੰਪੋਰਟ ਕੀਤੀ, ਜਦ ਕਿ ਦੱਖਣੀ ਅਫਰੀਕਾ ਤੋਂ ਸੋਨੇ ਦੀ ਇੰਪੋਰਟ 2.5 ਅਰਬ ਡਾਲਰ ਰਹੀ।ਸਰਕਾਰ ਨੇ ਸੋਨੇ ਦੀ ਇੰਪੋਰਟ ਉੱਤੇ ਲੱਗਣ ਵਾਲੀ ਡਿਊਟੀ ਨੂੰ 12.5 ਫੀਸਦੀ ਤੋਂ ਘੱਟ ਕਰ ਕੇ 10 ਫੀਸਦੀ ਕਰ ਦਿੱਤਾ ਸੀ।

Continue Reading

ਕਾਰੋਬਾਰ

ਅਡਾਨੀ ਗਰੁੱਪ ਦੀਆਂ ਕਈ ਕੰਪਨੀਆਂ ਸੇਬੀ ਅਤੇ ਡੀ ਆਰ ਆਈ ਦੀ ਜਾਂਚ ਦੇ ਘੇਰੇ ਵਿੱਚ

Published

on

operates Mangalore Airport

ਨਵੀਂ ਦਿੱਲੀ, 20 ਜੁਲਾਈ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸਤ ਗੌਤਮ ਅਡਾਨੀ ਦੇ ਅਡਾਨੀ ਗਰੁੱਪ ਦੀਆਂ ਕਈ ਕੰਪਨੀਆਂ ਸੇਬੀ (ਸਕਿਓਰਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ) ਦੀ ਜਾਂਚ ਦੇ ਘੇਰੇ ਵਿੱਚ ਹਨ। ਕੱਲ੍ਹ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸਰਕਾਰ ਨੇ ਸਦਨ ਵਿੱਚ ਇਹ ਗੱਲ ਦੱਸੀ ਹੈ।
ਇਸ 19 ਜੁਲਾਈ ਸੋਮਵਾਰ ਨੂੰ ਸਦਨ ਵਿੱਚ ਲਿਖਤੀ ਤੌਰ ਉੱਤੇ ਦਿੱਤੇ ਜਵਾਬ ਵਿੱਚ ਵਿੱਤ ਮੰਤਰੀ ਪੰਕਜ ਚੌਧਰੀ ਨੇ ਕਿਹਾ ਕਿ ਅਡਾਨੀ ਗਰੁੱਪ ਦੀਆਂ ਕਈ ਕੰਪਨੀਆਂ ਦੇ ਬਾਰੇ ਸੇਬੀ ਅਤੇ ਸਰਕਾਰ ਦੀ ਡਾਇਰੈਕਟਰ ਆਫ ਰੈਵੇਨਿਊ ਇੰਟੈਲੀਜੈਂਸ (ਡੀ ਆਰ ਆਈ) ਜਾਂਚ ਕਰ ਰਹੀਆਂ ਹਨ। ਇਹ ਖਬਰ ਆਉਣ ਪਿੱਛੋਂ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ਨੇ ਗਿਰਾਵਟ ਦਾ ਨਵਾਂ ਪੱਧਰ ਬਣਾਇਆ ਹੈ।ਚੌਧਰੀ ਨੇ ਦੱਸਿਆ ਕਿ ਸੇਬੀ ਅਡਾਨੀ ਗਰੁੱਪ ਦੀਆਂ ਕਈ ਕੰਪਨੀਆਂ ਦੀ ਜਾਂਚ ਕਰ ਰਿਹਾ ਹੈ। ਇਨ੍ਹਾਂ ਕੰਪਨੀਆਂ ਉੱਤੇ ਸੇਬੀ ਦੇ ਨਿਯਮਾਂ ਦੀ ਉਲੰਘਣਾ ਦਾ ਸ਼ੱਕ ਹੈ। ਇਸ ਤੋਂ ਇਲਾਵਾ ਡੀ ਆਰ ਆਈ ਵੀ ਇਨ੍ਹਾਂ ਕੰਪਨੀਆਂ ਦੀ ਜਾਂਚ ਕਰ ਰਿਹਾ ਹੈ। ਚੌਧਰੀ ਨੇ ਇਹ ਵੀ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਇਨ੍ਹਾਂ ਦੀ ਜਾਂਚ ਨਹੀਂ ਕਰ ਰਿਹਾ।ਸ਼ੇਅਰ ਬਾਜ਼ਾਰ ਵਿੱਚ ਅਡਾਨੀ ਗਰੁੱਪ ਦੀਆਂ ਪੰਜ ਕੰਪਨੀਆਂ ਲਿਸਟਿਡ ਹਨ। ਵਿੱਤ ਮੰਤਰਾਲੇ ਮੁਤਾਬਕ ਤਿੰਨ ਫਾਰੇਨ ਪੋਰਟਫੋਲੀਓ ਫੰਡਸ ਅਲਬੁਲਾ ਇਨਵੈਸਟਮੈਂਟ ਫੰਡ, ਕ੍ਰੇਸਟਾ ਫੰਡ ਲਿਮਟਿਡ ਅਤੇ ਏ ਪੀ ਐਮ ਐਸ ਇਨਵੈਸਟਮੈਂਟ ਫੰਡ ਦਾ ਅਕਾਊਂਟ ਸੇਬੀ ਨੇ ਫ੍ਰੀਜ਼ ਕਰ ਦਿੱਤਾ ਸੀ। ਇਹ ਖਬਰ ਪਹਿਲਾਂ ਵੀ ਆਈ ਸੀ ਪਰ ਓਦੋਂ ਐਨ ਐਸ ਡੀ ਐਲ ਨੇ ਸਫ਼ਾਈ ਪੇਸ਼ ਕੀਤੀ ਸੀ ਕਿ ਇਹ ਅਕਾਊਂਟ ਫ੍ਰੀਜ਼ ਨਹੀਂ ਕੀਤੇ ਗਏ।

Continue Reading

ਰੁਝਾਨ


Copyright by IK Soch News powered by InstantWebsites.ca