Mohammad Mustafa became the chief strategic adviser to Congress
Connect with us [email protected]

ਰਾਜਨੀਤੀ

ਮੁਹੰਮਦ ਮੁਸਤਫਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਬਣੇ

Published

on

Mohammad Mustafa

ਚੰਡੀਗੜ੍ਹ, 20 ਅਗਸਤ – ਪੰਜਾਬ ਪੁਲਸ ਦੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਬਣ ਗਏ ਹਨ।
ਇਸ ਸਬੰਧ ਵਿੱਚ ਇੱਕ ਪੱਤਰ ਜਾਰੀ ਕਰ ਕੇ ਨਵਜੋਤ ਸਿੰਘ ਸਿੱਧੂ ਨੇ ਉਸ ਦੀ ਇੱਕ ਕਾਪੀ ਮੁਹੰਮਦ ਮੁਸਤਫਾ ਤੇ ਉਨ੍ਹਾ ਦੀ ਮੰਤਰੀ ਪਤਨੀ ਰਜ਼ੀਆ ਸੁਲਤਾਨਾ ਨੂੰ ਸੌਂਪੀ ਅਤੇ ਇਹ ਜਾਣਕਾਰੀ ਆਪਣੇ ਟਵਿੱਟਰ ਉੱਤੇ ਦਿੱਤੀ ਸੀ। ਵਰਨਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਨੇ ਚਾਰ ਸਲਾਹਕਾਰ ਬਣਾਏ ਤਾਂ ਉਨ੍ਹਾਂ ਵਿੱਚ ਮੁਹੰਮਦ ਮੁਸਤਫਾ ਦਾ ਨਾਂਅ ਸੀ, ਪਰ ਮੁਸਤਫਾ ਨੇ ਇਹ ਕਹਿ ਕੇ ਸਲਾਹਕਾਰ ਲੱਗਣ ਤੋਂ ਨਾਂਹ ਕਰ ਦਿੱਤੀ ਸੀ ਕਿ ਉਹ ਇਨ੍ਹਾਂ ਕੰਮਾਂ ਲਈ ਨਹੀਂ ਹਨ। ਜਿਨ੍ਹਾਂ ਹੋਰ ਲੋਕਾਂ ਨੂੰ ਸਲਾਹਕਾਰ ਬਣਾਇਆ ਗਿਆ ਸੀ, ਉਨ੍ਹਾਂ ਵਿੱਚ ਫਤਿਹਗੜ੍ਹ ਸਾਹਿਬ ਹਲਕੇ ਤੋਂ ਪਾਰਲੀਮੈਂਟ ਮੈਂਬਰ ਤੇ ਸਾਬਕਾ ਬਿਊਰੋਕ੍ਰੇਟ ਡਾਕਟਰ ਅਮਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਬਾ ਸਮਾਂ ਪ੍ਰਧਾਨ ਰਹੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਸਾਬਕਾ ਪ੍ਰੈਸ ਸੈਕਟਰੀ ਮਾਲਵਿੰਦਰ ਸਿੰਘ ਮਾਲੀ, ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾਕਟਰ ਪਿਆਰੇ ਲਾਲ ਗਰਗ ਸ਼ਾਮਲ ਹਨ। ਸਮਝਿਆ ਜਾ ਰਿਹਾ ਹੈ ਕਿ ਸਭ ਨੂੰ ਇੱਕੋ ਜਿਹਾ ਅਹੁਦਾ ਦੇਣਾ ਸਾਬਕਾ ਡੀ ਜੀ ਪੀ ਨੂੰ ਪਸੰਦ ਨਹੀਂ ਸੀ, ਇਸ ਲਈ ਉਨ੍ਹਾਂ ਨੇ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਸੀ, ਪਰ ਕੱਲ੍ਹ ਉਨ੍ਹਾਂ ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ ਬਣਾ ਦਿੱਤਾ ਗਿਆ ਤਾਂ ਉਨ੍ਹਾਂ ਨੇ ਅਹੁਦਾ ਸਵੀਕਾਰ ਕਰ ਲਿਆ।

Read More Latest Politics News

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca