Mohan Bhagwat then said: India is a 'Hindu Nation'
Connect with us [email protected]

ਪੰਜਾਬੀ ਖ਼ਬਰਾਂ

ਮੋਹਣ ਭਾਗਵਤ ਨੇ ਫਿਰ ਕਿਹਾ: ਭਾਰਤ ‘ਹਿੰਦੂ ਰਾਸ਼ਟਰ’ ਹੈ

Published

on

Mohan Bhagwat

ਨਾਗਪੁਰ, 26 ਅਕਤੂਬਰ, – ਅੱਜ ਰਾਸ਼ਟਰੀ ਸਵੈਮ ਸੇਵਕ ਸੰਘ (ਆਰ ਐੱਸ ਐੱਸ) ਦੇ ਮੁਖੀ ਮੋਹਣ ਭਾਗਵਤ ਨੇ ਫਿਰ ਕਿਹਾ ਹੈ ਕਿ ਭਾਰਤ ‘ਹਿੰਦੂ ਰਾਸ਼ਟਰ’ ਹੈ ਤੇ ਹਿੰਦੂਤਵ ਦੇਸ਼ ਦੀ ਸ਼ਖ਼ਸੀਅਤ ਦਾ ਸਾਰ-ਤੱਤ ਹੈ।
ਆਰ ਐੱਸ ਐੱਸ ਦੀ ਸਾਲਾਨਾ ‘ਵਿਜੈ ਦਸ਼ਮੀ ਰੈਲੀ’ ਮੌਕੇ ਸੰਘ ਦੇ ਮੁਖੀ ਮੋਹਣ ਭਾਗਵਤ ਨੇ ਕਿਹਾ ਕਿ ਜਦ ਸੰਘ ਜਦੋਂ ਇਹ ਕਹਿੰਦਾ ਹੈ ਕਿ ਹਿੰਦੁਸਤਾਨ ‘ਹਿੰਦੂ ਰਾਸ਼ਟਰ’ ਹੈ ਤਾਂ ਇਸ ਦੇ ਮਨ ਵਿਚ ਸਿਆਸੀ ਜਾਂ ਤਾਕਤ ਉੱਤੇ ਕੇਂਦਰਤ ਸੰਕਲਪ ਨਹੀਂ ਹੁੰਦਾ। ਉਨ੍ਹਾ ਕਿਹਾ ਕਿ ਅਸੀਂ ਸਿੱਧੇ ਤੌਰ ‘ਤੇ ਦੇਸ਼ ਦੀ ਹੋਂਦ ਨੂੰ ਹਿੰਦੂ ਇਸ ਲਈ ਕਹਿ ਰਹੇ ਹਾਂ ਕਿਉਂਕਿ ਸਾਡੀਆਂ ਸਾਰੀਆਂ ਸਭਿਆਚਾਰਕ ਤੇ ਸਮਾਜੀ ਰਵਾਇਤਾਂ ਇਸ ਦੇ ਸਿਧਾਂਤਾਂ ਤੋਂ ਸੇਧ ਲੈਂਦੀਆਂ ਹਨ। ਆਰ ਐੱਸ ਐੱਸ ਦੇ ਮੁਖੀ ਨੇ ਕਿਹਾ ਕਿ ਹਿੰਦੂਤਵ ਸ਼ਬਦ ਤੋੜ-ਮਰੋੜ’ ਦਿੱਤਾ ਗਿਆ ਹੈ। ਇਸ ਨਾਲ ਕਰਮ-ਕਾਂਡ (ਵਿਧੀ-ਵਿਧਾਨ) ਸੰਕੇਤਕ ਤੌਰ ਉੱਤੇ ਜੋੜ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਘ ਪਰਵਾਰ ਇਸ ਸ਼ਬਦ ਦੀ ਵਰਤੋਂ ਮੌਕੇ ਇਸ ਗਲਤ ਫ਼ਹਿਮੀ ਵੱਲ ਸੰਕੇਤ ਨਹੀਂ ਕਰਦਾ। ਭਾਗਵਤ ਨੇ ਕਿਹਾ ਕਿ ‘ਸਾਡੇ ਲਈ ਇਹ ਉਹ ਸ਼ਬਦ ਹੈ, ਜਿਸ ਨਾਲ ਪਛਾਣ ਨੂੰ ਦਿਖਾਇਆ ਗਿਆ ਹੈ, ਇਸ ਦੇ ਨਾਲ ਰੂਹਾਨੀਅਤ ਨਾਲ ਜੁੜੀਆਂ ਰਵਾਇਤਾਂ ਹਨ, ਜਿਨ੍ਹਾਂ ਦੀ ਨਿਰੰਤਰਤਾ ਨੂੰ ਪ੍ਰਗਟ ਕੀਤਾ ਜਾਂਦਾ ਅਤੇ ਭਾਰਤ ਦੀ ਧਰਤੀ ‘ਚ ਪੈਦਾ ਹੋਈਆਂ ਸਮੁੱਚੀਆਂ ਕਦਰਾਂ-ਕੀਮਤਾਂ ਦਾ ਸਰਮਾਇਆ ਹੈ, ਜਿਸ ਨੂੰ ਪ੍ਰਤੱਖ ਕੀਤਾ ਗਿਆ ਹੈ।’ ਇਸ ਲਈ ਸੰਘ ਮੰਨਦਾ ਹੈ ਕਿ ਇਹ ਸ਼ਬਦ ਭਾਰਤ ਦੀ ਸਾਰੀ 130 ਕਰੋੜ ਦੀ ਆਬਾਦੀ ਉਤੇ ਲਾਗੂ ਹੁੰਦਾ ਹੈ, ਉਨ੍ਹਾਂ ਸਾਰਿਆਂ ਉੱਤੇ, ਜੋ ਖ਼ੁਦ ਨੂੰ ਭਾਰਤ ਦੇ ਧੀਆਂ-ਪੁੱਤਰ ਮੰਨਦੇ ਹਨ। ਭਾਗਵਤ ਨੇ ਕਿਹਾ ਕਿ ਜੋ ਲੋਕ ਆਪਣੇ ਵਡੇਰਿਆਂ ਦੀ ਵਿਰਾਸਤ ਉਤੇ ਮਾਣ ਕਰਦੇ ਹਨ, ਉਨ੍ਹਾਂ ਸਾਰਿਆਂ ਉਤੇ ਹਿੰਦੂਤਵ ਸ਼ਬਦ ਢੁੱਕਦਾ ਹੈ।
ਆਰ ਐੱਸ ਐੱਸ ਦੇ ਮੁਖੀ ਨੇ ਕਿਹਾ ਕਿ ਇਸ ਸ਼ਬਦ ਦੇ ਅਸਲ ਅਰਥ ਤੋਂ ਅਣਜਾਣ ਰਹਿਣ ਨਾਲ ਦੇਸ਼ ਤੇ ਸਮਾਜ ਨੂੰ ਏਕੇ ਵਿਚ ਬੰਨ੍ਹਣ ਵਾਲੇ ਧਾਗੇ ਕਮਜ਼ੋਰ ਪੈਂਦੇ ਹਨ, ਕਿਉਂਕਿ ਦੇਸ਼-ਸਮਾਜ ਨੂੰ ਵੰਡਣ ਵਾਲੇ ਲੋਕ ਪਹਿਲਾਂ ਇਸੇ ਸ਼ਬਦ ਨੂੰ ਨਿਸ਼ਾਨਾ ਬਣਾ ਕੇ ਫ਼ਿਰਕਿਆਂ ਵਿੱਚ ਝਗੜਾ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਭਿੰਨਤਾ ਨੂੰ ਹਿੰਦੂ ਦਰਸ਼ਨ ਸ਼ਾਸਤਰ ਵਿਚ ਸਵੀਕਾਰ ਕਰ ਕੇ ਸਨਮਾਨ ਦਿੱਤਾ ਗਿਆ ਹੈ।
ਆਪਣੇ ਆਨਲਾਈਨ ਪ੍ਰਸਾਰਿਤ ਭਾਸ਼ਣ ਵਿਚ ਮੋਹਣ ਭਾਗਵਤ ਨੇ ਕਿਹਾ: ‘ਹਿੰਦੂ ਕਿਸੇ ਡੇਰੇ ਜਾਂ ਪੰਥ ਦਾ ਨਾਂ ਨਹੀਂ, ਨਾ ਇਹ ਕਿਸੇ ਰਾਜ ਦੇ ਘੇਰੇ ਵਿਚ ਬੱਝਾ ਹੈ, ਨਾ ਇਹ ਕਿਸੇ ਇਕ ਜਾਤ ਜਾਂ ਖ਼ਾਸ ਭਾਸ਼ਾ ਬੋਲਣ ਵਾਲੇ ਦਾ ਹੱਕ ਹੈ।’ ਉਨ੍ਹਾ ਨੇ ਕਿਹਾ: ‘ਕਿਸੇ ਨੂੰ ਇਸ ਸ਼ਬਦ ਨੂੰ ਮੰਨਣ ਵਿਚ ਇਤਰਾਜ਼ ਹੋ ਸਕਦਾ ਹੈ, ਪਰ ਜੇ ਉਸ ਦੇ ਮਨ ਦਾ ਵਿਸ਼ਾ-ਵਸਤੂ ਇਸ ਨਾਲ ਮੇਲ ਖਾਂਦਾ ਹੈ ਤਾਂ ਉਨ੍ਹਾਂ ਵੱਲੋਂ ਕਿਸੇ ਹੋਰ ਸ਼ਬਦ ਦੀ ਵਰਤੋਂ ਉਤੇ ਅਸੀਂ ਇਤਰਾਜ਼ ਨਹੀਂ ਕਰਾਂਗੇ।’ ਉਨ੍ਹਾਂ ਨੇ ਕਿਹਾ ਕਿ ਹਿੰਦੂ ਹੋਣ ਦਾ ਅਰਥ ਆਪਣਾ ਵਿਸ਼ਵਾਸ, ਭਾਸ਼ਾ, ਧਰਤੀ ਜਾਂ ਕੋਈ ਹੋਰ ਪਛਾਣ ਤਿਆਗਣਾ ਨਹੀਂ, ਇਹ ਸਿਰਫ਼ ਸਰਬ ਉੱਚਤਾ ਦੀ ਤਲਾਸ਼ ਤਿਆਗਣ ਉੱਤੇ ਜ਼ੋਰ ਪਾਉਂਦਾ ਹੈ।

ਪੰਜਾਬੀ ਖ਼ਬਰਾਂ

ਬੁਰਾੜੀ ਦੇ ਮੈਦਾਨ ਵਿੱਚ ਜਾਣ ਦੀ ਸਰਕਾਰ ਦੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਵੱਲੋਂ ਰੱਦ

Published

on

kisan protest
  • ਦਿੱਲੀ ਬਾਰਡਰ ਉੱਤੇ 11 ਕਿਲੋਮੀਟਰ ਲੰਮਾ ਧਰਨਾ ਲਾਇਆ
    ਨਵੀਂ ਦਿੱਲੀ, 28 ਨਵੰਬਰ, – ਭਾਰਤ ਦੀ ਰਾਜਧਾਨੀ ਦਿੱਲੀ ਵਿੱਚਧਰਨਾ ਲਾਈ ਬੈਠੇ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਇਹ ਧਰਨਾ ਬੁਰਾੜੀ ਦੇ ਮੈਦਾਨ ਵਿੱਚ ਲੈ ਜਾਣ ਦੀ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਪਹਿਲਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਓਸੇ ਤਰ੍ਹਾਂ ਜਾਰੀ ਹੈ ਅਤੇ ਦਿੱਲੀ ਸ਼ਹਿਰ ਵਿੱਚ ਐਂਟਰੀ ਮਿਲਣ ਪਿੱਛੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਅਜੇ ਤੱਕ ਉਵੇਂ ਹੀ ਦਿੱਲੀ-ਹਰਿਆਣਾ ਬਾਰਡਰ ਉੱਤੇ ਡਟੇ ਹੋਏ ਹਨ।
    ਇਸ ਦੌਰਾਨ ਅੱਜ ਸ਼ਨਿਚਰਵਾਰ ਸਵੇਰੇ ਇੱਥੇ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਬੈਠਕ ਕੀਤੀ ਤੇ ਆਪਣੀ ਅਗਲੀ ਰਣਨੀਤੀ ਉੱਤੇ ਵਿਚਾਰ ਕੀਤਾ। ਇਸ ਦੇ ਬਾਅਦਕਿਸਾਨ ਆਗੂਆਂ ਨੇ ਕਿਹਾ, ‘ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਇੱਥੋਂਕਿਸੇ ਵੀ ਹੋਰ ਥਾਂਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੇ ਹੀ ਕਰਾਂਗੇ। ਰੋਜ਼ ਸਵੇਰੇ 11 ਵਜੇ ਅਸੀਂ ਮੀਟਿੰਗ ਕਰ ਕੇ ਰੋਜ਼ਾਨਾ ਦੀ ਨੀਤੀ ਤੈਅ ਕਰਿਆ ਕਰਾਂਗੇ।’
    ਜਾਣਕਾਰ ਸੂਤਰਾਂ ਮੁਤਾਬਕ 28 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਨੇ ਦਿੱਲੀ-ਹਰਿਆਣਾ ਬਾਰਡਰ ਉੱਤੇ ਪਹਿਲਾਂ ਤੋਂ ਲੱਗਾ ਹੋਇਆ ਧਰਨਾ ਓਸੇ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇਬੁਰਾੜੀ ਦੇ ਨਿਰੰਕਾਰੀ ਸੰਤ ਸਮਾਗਮ ਵਾਲੀ ਥਾਂ ਜਾ ਕੇ ਧਰਨਾ ਦੇਣ ਦੀ ਭਾਰਤ ਸਰਕਾਰ ਦੀ ਤਾਜ਼ਾ ਪੇਸ਼ਕਸ਼ ਰੱਦ ਕਰ ਦਿੱਤੀ ਹੈ।ਦਿੱਲੀ-ਹਰਿਆਣਾ ਵਿਚਾਲੇ ਕੁੰਡਲੀ ਨੇੜੇ ਬਾਰਡਰ ਉੱਤੇ ਕਿਸਾਨਾਂ ਦਾ ਧਰਨਾ ਕਰੀਬ 11 ਕਿਲੋਮੀਟਰ ਲੰਮਾ ਹੋ ਗਿਆ ਹੈ।

Click Here Political News Online in Punjabi

Continue Reading

ਪੰਜਾਬੀ ਖ਼ਬਰਾਂ

ਬੱਸ ਵਿੱਚ ਅੱਗ ਲੱਗਣ ਕਾਰਨ ਤਿੰਨ ਜਣਿਆਂ ਦੀ ਮੌਤ

Published

on

bus damage

ਜੈਪੁਰ, 28 ਨਵੰਬਰ – ਜੈਪੁਰ ਦਿਹਾਤੀ ਜ਼ਿਲੇ ਦੇ ਚੁੰਦਵਾਜੀ ਥਾਣਾ ਖੇਤਰ ਵਿੱਚ ਦਿੱਲੀ ਤੋਂ ਜੈਪੁਰ ਆ ਰਹੀ ਇੱਕ ਵੀਡੀਓ ਕੋਚ ਬੱਸ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਨਾਲ ਟਕਰਾ ਗਈ ਤੇ ਉਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਸੜ ਕੇ ਮਾਰੇ ਗਏ ਅਤੇ ਛੇ ਹੋਰ ਜ਼ਖ਼ਮੀ ਹੋ ਗਏ।
ਕਾਰਜਕਾਰੀ ਪੁਲਸ ਅਧਿਕਾਰੀ ਅਨੀਤਾ ਮੀਣਾ ਨੇ ਦੱਸਿਆ ਕਿ ਜੈਪੂਰ-ਦਿੱਲੀ ਨੈਸ਼ਨਲ ਹਾਈਵੇ ਦੇ ਲਾਬਾਨਾ ਪਿੰਡ ਨੇੜੇ ਇੱਕ ਟਰੱਕ ਪਲਟਣ ਨਾਲ ਰਸਤਾ ਜਾਮ ਸੀ। ਵੀਡੀਓ ਕੋਚ ਬੱਸ ਚਾਲਕ ਨੇ ਬੱਸ ਨੂੰ ਗ਼ਲਤ ਦਿਸ਼ਾ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤੇ ਇਸੇ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਕੇ ਇਸ ਵਿੱਚ ਕਰੰਟ ਫੈਲ ਗਿਆ।ਉਨ੍ਹਾਂ ਦੱਸਿਆ ਕਿ ਬੱਸ ਵਿੱਚ ਲੱਗੀ ਅੱਗ ਵਿੱਚ ਭਗਵਾਨ ਸਿੰਘ, ਨੂਰ ਮੁਹੰਮਦ ਅਤੇ ਸ਼ੁਭਮ ਦੀ ਮੌਤ ਹੋ ਗਈ ਸੀ, ਪਰ ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਬਾਕੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ ਸੀ।

Click Here To Read Latest Punjabi news

Continue Reading

ਪੰਜਾਬੀ ਖ਼ਬਰਾਂ

ਗੁਜਰਾਤ ਦੇ ਹਸਪਤਾਲ ਵਿੱਚ ਅੱਗ ਨਾਲ ਪੰਜ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਮੌਤ

Published

on

death

ਅਹਿਮਦਾਬਾਦ, 28 ਨਵੰਬਰ – ਗੁਜਰਾਤ ਦੇ ਰਾਜਕੋਟ ਸ਼ਹਿਰ ਵਿੱਚ ਕੱਲ੍ਹ ਰਾਤ ਕੋਵਿਡ-19 ਹਸਪਤਾਲ ਦੇ ਆਈ ਸੀ ਯੂ ਵਿੱਚ ਅੱਗ ਲੱਗਣ ਨਾਲ 5 ਮਰੀਜ਼ਾਂ ਦੀ ਮੌਤ ਹੋ ਗਈ ਤੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ 26 ਹੋਰ ਮਰੀਜ਼ਾਂ ਨੂੰ ਬਚਾ ਲਿਆ। ਇਨ੍ਹਾਂ ਸਾਰਿਆਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਦੇ ਬੀ ਥੇਵਾ ਨੇ ਦੱਸਿਆ ਕਿ ਆਨੰਦ ਬੰਗਲੋ ਚੌਕ ਦੇ ਚਾਰ ਮੰਜ਼ਿਲਾ ਉਦੈ ਸ਼ਿਵਾਨੰਦ ਹਸਪਤਾਲ ਵਿੱਚ ਪਹਿਲੀ ਮੰਜ਼ਿਲ ਉੱਤੇ ਬਣੇ ਆਈ ਸੀ ਯੂ ਵਿੱਚ ਕੱਲ੍ਹ ਦੇਰ ਰਾਤ ਲੱਗਭਗ ਸਾਢੇ 12 ਵਜੇ ਅੱਗ ਲੱਗ ਗਈ ਸੀ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਰਾਜਕੋਟ ਵਿੱਚ ਕੋਵਿਡ-19 ਹਸਪਤਾਲ ਵਿੱਚ ਕੱਲ੍ਹਅੱਗ ਲੱਗਣ ਦੀ ਘਟਨਾ ਦਾ ਨੋਟਿਸ ਲਿਆ ਤੇ ਇਸ ਘਟਨਾਬਾਰੇ ਗੁਜਰਾਤ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰ ਸਰਕਾਰਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਹ ਮਹਿਤਾ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਹੋਮ ਸੈਕਟਰੀ ਬੈਠਕ ਕਰਨਗੇ ਅਤੇ ਸਾਰੇ ਦੇਸ਼ ਦੇ ਸਰਕਾਰੀ ਹਸਪਤਾਲਾਂ ਲਈ ਅਗਨੀ ਸੁਰੱਖਿਆ ਨਿਰਦੇਸ਼ ਜਾਰੀ ਕਰਨਗੇ।

Click Here To Read Latest Punjabi news

Continue Reading

ਰੁਝਾਨ