NRI families are anxious to get their own money deposited in the bank
Connect with us [email protected]

ਪੰਜਾਬੀ ਖ਼ਬਰਾਂ

ਬੈਂਕ ਵਿੱਚ ਜਮ੍ਹਾਂ ਆਪਣੇ ਹੀ ਪੈਸੇ ਲੈਣ ਵਾਸਤੇ ਪਰੇਸ਼ਾਨ ਹੈ ਐਨ ਆਰ ਆਈ ਪਰਵਾਰ

Published

on

State Bank Of India

ਨਵੀਂ ਦਿੱਲੀ, 3 ਅਪ੍ਰੈਲ – ਪਾਰਲੀਮੈਂਟ ਸਟਰੀਟ ਸਟੇਟ ਬੈਂਕ ਆਫ ਇੰਡੀਆ (ਐਸ ਬੀ ਆਈ) ਦੀ ਐਨ ਆਰ ਆਈ ਬ੍ਰਾਂਚ ਵਿੱਚ ਇੱਕ ਐਨ ਆਰ ਆਈ ਦੇ ਲੱਖਾਂ ਰੁਪਏ ਜਮ੍ਹਾਂ ਹਨ, ਪਰ ਉਹ ਲੰਡਨ ਵਿੱਚ ਇਲਾਜ ਲਈ ਪੈਸੇ-ਪੈਸੇ ਨੂੰ ਤਰਸ ਰਹੇ ਹਨ। ਲੰਬੇ ਸਮੇਂ ਤੋਂ ਬਿਮਾਰ 89 ਸਾਲਾ ਗੁਰਬਖ਼ਸ਼ ਰਾਏ ਕਾਨੂੰਨੀ ਪੇਚ ਕਾਰਨ ਆਪਣੇ ਖਾਤੇ ਤੋਂ ਕੁਝ ਰਕਮ ਲੰਡਨ ਦੇ ਖ਼ਾਤੇ ਵਿੱਚ ਪਾਉਣ ਲਈ ਕਾਨੂੰਨੀ ਲੜਾਈ ਲੜ ਰਹੇ ਹਨ।
ਇਸ ਸੰਬੰਧ ਵਿੱਚ ਗੁਰਬਖ਼ਸ਼ ਸਿੰਘ ਨੇ ਪਹਿਲਾਂ ਆਪਣੀ ਧੀ ਅਲਕਾ ਮਰਵਾਹਾ ਰਾਹੀਂ ਪਟਿਆਲਾ ਹਾਊਸ ਕੋਰਟ ਦੇ ਸੀਨੀਅਰ ਸਿਵਲ ਜੱਜ ਕੋਲ ਪੈਸੇ ਨਿਕਾਸੀ ਦੀ ਇਜਾਜ਼ਤ ਦੇ ਲਈ ਅਰਜ਼ੀ ਦਿੱਤੀ, ਪਰ ਅਦਾਲਤ ਨੇ ਖੇਤਰ ਅਧਿਕਾਰ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਫਿਰ ਉਨ੍ਹਾਂ ਨੇ ਧੀ ਅਲਕਾ ਨੇ ਪਟਿਆਲਾ ਹਾਊਸ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੈਸੇ ਨਿਕਾਸੀ ਦੀ ਇਜਾਜ਼ਤ ਦੀ ਅਪੀਲ ਕੀਤੀ। ਕੱਲ੍ਹ ਐਡੀਸ਼ਨਲ ਜ਼ਿਲ੍ਹਾ ਜੱਜ ਨੇ ਕੇਸਦੀ ਸੁਣਵਾਈ ਕਰਦੇ ਹੋਏ ਐਸ ਬੀ ਆਈ ਨੂੰ ਨੋਟਿਸ ਜਾਰੀ ਕਰ ਕੇ 31 ਮਈ ਜਵਾਬ ਮੰਗਿਆ ਹੈ। ਵਕੀਲ ਤਰੁਣ ਰਾਣਾ ਰਾਹੀਂ ਪਟੀਸ਼ਨ ਦਾਖ਼ਲ ਅਰਜ਼ੀ ਮੁਤਾਬਕ ਗੁਰਬਖਸ਼ ਸਿੰਘ ਨੇ 1.50 ਕਰੋੜ ਰੁਪਏ ਉਨ੍ਹਾਂ ਦੇ ਲੰਡਨ ਦੀ ਐਸ ਬੀ ਆਈ ਬ੍ਰਾਂਚ ਵਿੱਚ ਟ੍ਰਾਂਸਫਰ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਉਨ੍ਹਾਂ ਦਾ ਇਲਾਜ ਕਰਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾ ਦੇ ਇਲਾਜ ਵਿੱਚ ਕਾਫ਼ੀ ਪੈਸਾ ਖ਼ਰਚ ਹੋ ਚੁੱਕਾ ਹੈ ਤੇ ਉਨ੍ਹਾਂ ਕੋਲ ਵਿਦੇਸ਼ ਵਿੱਚ ਇਲਾਜ ਲਈ ਪੈਸਾ ਨਹੀਂ। ਪਿੱਛੋਂ ਪੰਜਾਬ ਦੇ ਰਹਿਣ ਵਾਲੇ ਗੁਰਬਖ਼ਸ਼ ਸਿੰਘ ਦੀਆਂ ਚਾਰ ਧੀਆਂ ਹਨ ਤੇ ਸਾਰੇ ਲੰਡਨ ਵਿੱਚ ਰਹਿੰਦੇ ਹਨ।
ਪਟੀਸ਼ਨ ਮੁਤਾਬਕ ਗੁਰਬਖ਼ਸ਼ ਨੇ ਕਈ ਸਾਲਾਂ ਵਿੱਚ 1.50 ਕਰੋੜ ਰੁਪਏ ਐਸ ਬੀ ਆਈ ਦੀ ਐਨ ਆਰ ਆਈ ਬ੍ਰਾਂਚ ਵਿੱਚ ਜਮ੍ਹਾਂ ਕੀਤੇ ਸਨ ਅਤੇ 2019 ਵਿੱਚ ਉਨ੍ਹਾਂ ਦੀ ਸਿਹਤ ਖ਼ਰਾਬ ਹੋਈ ਤਾਂ ਉਨ੍ਹਾਂ ਨੂੰ ਬ੍ਰਿਟੇਨਵਿੱਚ ਕਿੰਗਸਟਨ ਹਸਪਤਾਲ ਲਿਜਾਇਆ ਗਿਆ। ਬ੍ਰਿਟੇਨ ਦੇ ਪਬਲਿਕ ਗਾਰਜੀਅਨ ਦਫ਼ਤਰ ਨੇ ਮਾਰਚ 2019 ਵਿੱਚ ਅਲਕਾ ਨੂੰ ਪੱਤਰ ਜਾਰੀ ਕੀਤਾ ਕਿ ਉਹ ਜਾਂਚ ਕਰਨਗੇ ਕਿ ਗੁਰਬਖ਼ਸ਼ ਸਿੰਘ ਆਪਣਾ ਫ਼ੈਸਲਾ ਲੈਣ ਵਿੱਚ ਸਮਰੱਥ ਹਨ ਜਾਂ ਨਹੀਂ। ਮਾਨਸਿਕ ਸਮਰੱਥਾ ਐਕਟ-2005 ਹੇਠ ਲੰਡਨ ਦੀ ਕੋਰਟ ਆਫ ਪ੍ਰੋਫੈਕਸ਼ਨ ਦੇ ਹੁਕਮ ਉੱਤੇ ਗੁਰਬਖ਼ਸ਼ ਸਿੰਘ ਦੀ ਜਾਂਚ ਹੋਈ ਤਾਂਅਦਾਲਤ ਨੇ ਦੇਖਿਆ ਕਿ ਗੁਰਬਖ਼ਸ਼ ਸਿੰਘ ਮਾਨਸਿਕ ਤੌਰ ਉੱਤੇ ਫ਼ੈਸਲਾ ਲੈ ਸਕਦੇ ਹਨ ਤੇ ਉਨ੍ਹਾਂ ਦੀ ਥਾਂ ਉਨ੍ਹਾਂ ਦੀ ਧੀ ਅਲਕਾ ਮਰਵਾਹਾ ਨੂੰ ਜਾਇਦਾਦ ਤੇ ਆਰਥਿਕ ਮਾਮਲਿਆਂ ਦਾ ਫ਼ੈਸਲਾ ਲੈਣ ਦਾ ਅਧਿਕਾਰ ਦਿੱਤਾ ਜਾਂਦਾ ਹੈ। ਅਦਾਲਤ ਤੋਂ ਮਿਲੇ ਅਧਿਕਾਰ ਹੇਠ ਅਲਕਾ ਨੇ ਐਸ ਬੀ ਆਈ ਦੀਪਾਰਲੀਮੈਂਟ ਸਟਰੀਟ ਐਨ ਆਰ ਆਈ ਬ੍ਰਾਂਚ ਤੋਂ 1.50 ਕਰੋੜ ਰੁਪਏ ਉਨ੍ਹਾਂ ਦੇ ਪਿਤਾ ਦੇ ਲੰਡਨ ਵਿਚਲੇ ਐਸ ਬੀ ਆਈ ਬ੍ਰਾਂਚ ਵਿੱਚ ਟ੍ਰਾਂਸਫਰ ਕਰਨ ਲਈ ਅਪੀਲ ਕੀਤੀ ਤਾਂ ਐਸ ਬੀ ਆਈ ਦੀ ਬ੍ਰਾਂਚ ਨੇ ਅਲਕਾ ਨੂੰ ਕਿਹਾ ਕਿ ਵਿਦੇਸ਼ੀ ਅਦਾਲਤਾਂ ਦੇ ਹੁਕਮ ਬਾਰੇ ਭਾਰਤੀ ਅਦਾਲਤਾਂ ਤੋਂ ਹੁਕਮ ਲੈਣਾ ਚਾਹੀਦਾ ਹੈ। ਵਕੀਲ ਤਰੁਣ ਰਾਣਾ ਦੇ ਮੁਤਾਬਕ ਭਾਰਤੀ ਸਬੂਤ ਐਕਟ-1872 ਦੇ ਨਿਯਮ-82 ਹੇਠ ਇੰਗਲੈਂਡ ਤੇ ਆਇਰਲੈਂਡ ਦੀਆਂ ਅਦਾਲਤਾਂ ਵੱਲੋਂ ਜਾਰੀ ਕੀਤੇ ਹੁਕਮ ਭਾਰਤ ਵਿੱਚ ਉਸੇ ਤਰ੍ਹਾਂ ਮੰਨੇ ਜਾਣਗੇ ਜਿਵੇਂ ਭਾਰਤ ਦੀ ਅਦਾਲਤ ਵੱਲੋਂ ਦਿੱਤੇ ਗਏ ਹੋਣ। ਇਸ ਹਾਲਤ ਵਿੱਚ ਬੈਂਕ ਵੱਲੋਂ ਹੁਕਮ ਉੱਤੇ ਅਮਲ ਨਾ ਕਰਨਾ ਗ਼ਲਤ ਹੈ।

Read More Punjabi News Today

ਪੰਜਾਬੀ ਖ਼ਬਰਾਂ

ਸੜਕ ਜਾਮ ਕਰ ਕੇ ਬੈਠੇ ਅੰਦੋਲਨਕਾਰੀਆਂ ਦੇ ਖਿਲਾਫ ਸੁਪਰੀਮ ਕੋਰਟ ਨੇ ਸਖਤ ਰੁਖ਼ ਲਿਆ

Published

on

supreme court

ਸੁਣਵਾਈ ਸੱਤ ਮਈ ਤੱਕ ਲਈ ਟਾਲ ਦਿੱਤੀ ਗਈ
ਨਵੀਂ ਦਿੱਲੀ, 20 ਅਪ੍ਰੈਲ – ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਦੇ ਵਿਰੁੱਧ ਅੰਦੋਲਨ ਲਈ ਸੜਕ ਜਾਮ ਕਰ ਕੇ ਬੈਠੇ ਲੋਕਾਂ ਨੂੰ ਸੁਪਰੀਮ ਕੋਰਟ ਨੇ ਉਥੋਂ ਹਟਣ ਦਾ ਸਾਫ ਸੰਦੇਸ਼ ਦਿੰਦੇ ਹੋਏ ਕਿਹਾ ਹੈ ਕਿ ਤੁਸੀਂ ਪਿੰਡ ਵਸਾਉਣਾ ਚਾਹੰੁਦੇ ਹੋ ਤਾਂ ਵਸਾਓ, ਪਰ ਦੂਸਰਿਆਂ ਦੀ ਜ਼ਿੰਦਗੀ ਵਿੱਚ ਅੜਿੱਕਾ ਨਾ ਪਾਓ।
ਆਏ ਦਿਨ ਸੜਕ ਜਾਮ ਕਰਨ ਦੇ ਮਸਲੇ ਉੱਤੇ ਕੋਰਟ ਨੇ ਕਿਹਾ ਕਿ ਲੋਕ ਆਪਣੀ ਜਗ੍ਹਾ ਠੀਕ ਹੋ ਸਕਦੇ ਹਨ, ਪਰ ਰਸਤਾ ਰੋਕਣਾ ਠੀਕ ਨਹੀਂ। ਇਸ ਤੋਂ ਪਹਿਲਾਂ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਦੇ ਖਿਲਾਫ ਅੰਦੋਲਨ, ਫਿਰ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਵਰਗੇ ਮੁੱਦਿਆਂ ਤੋਂ ਸੜਕ ਜਾਮ ਨੇ ਜਿੱਥੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕੀਤਾ ਹੈ, ਉਥੇ ਹੀ ਕਈ ਮਾਮਲਿਆਂ ਵਿੱਚ ਇਹ ਵਿਰੋਧ ਦਾ ਨਕਾਰਾਤਮਕ ਤਰੀਕਾ ਬਣਦਾ ਜਾ ਰਿਹਾ ਹੈ।
ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਹੇਮੰਤ ਗੁਪਤਾ ਦੀ ਬੈਂਚ ਨੇ ਇਹ ਟਿੱਪਣੀਆਂ ਨੋਇਡਾ ਵਾਸੀ ਮੋਨਿਕਾ ਅਗਰਵਾਲ ਦੀ ਅਰਜ਼ੀ ਉੱਤੇ ਸੁਣਵਾਈ ਵੇਲੇ ਕੱਲ੍ਹ ਕੀਤੀਆਂ। ਮੋਨਿਕਾ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਪੇਸ਼ ਕਰ ਕੇ ਨੋਇਡਾ ਤੋਂ ਦਿੱਲੀ ਜਾਣ ਵਿੱਚ ਵੀਹ ਮਿੰਟ ਦੀ ਜਗ੍ਹਾ ਦੋ ਘੰਟੇ ਲੱਗਣ ਦੀ ਗੱਲ ਕਹੀ ਅਤੇ ਇਹ ਵੀ ਕਿਹਾ ਕਿ ਕੋਰਟ ਤੋਂ ਕਈ ਵਾਰ ਹੁਕਮ ਦਿੱਤੇ ਜਾਣ ਦੇ ਬਾਵਜੂਦ ਰਸਤੇ ਖੁੱਲ੍ਹੇ ਨਹੀਂ। ਕੱਲ੍ਹ ਇਸ ਬਾਰੇ ਸੁਣਵਾਈ ਦੌਰਾਨ ਦਿੱਲੀ ਪੁਲਸ ਅਤੇ ਉਤਰ ਪ੍ਰਦੇਸ਼ ਸਰਕਾਰ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਪੇਸ਼ ਹੋਏ। ਤੁਸ਼ਾਰ ਮਹਿਤਾ ਨੇ ਕੋਰਟ ਨੂੰ ਕਿਹਾ ਕਿ ਮੁੱਦੇ ਦਾ ਹੱਲ ਕੱਢਣ ਉੱਤੇ ਕੰਮ ਹੋ ਰਿਹਾ ਹੈ, ਕੋਰਟ ਥੋੜ੍ਹਾ ਸਮਾਂ ਦੇਵੇ ਅਤੇ ਕੇਸ ਦੀ ਸੁਣਵਾਈ ਦੋ ਹਫਤੇ ਲਈ ਟਾਲ ਦੇਵੇ। ਬੈਂਚ ਨੇ ਸੁਣਵਾਈ ਸੱਤ ਮਈ ਤੱਕ ਲਈ ਟਾਲ ਦਿੱਤੀ, ਪਰ ਹਰ ਰੋਜ਼ ਰਸਤਾ ਜਾਮ ਹੋਣ ਕਾਰਨ ਲੋਕਾਂ ਨੂੰ ਹੋਣ ਵਾਲੀਆਂ ਦਿੱਕਤਾਂ ਬਾਰੇ ਕਿਹਾ ਕਿ ਰਸਤਾ ਰੁਕਣ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਬੈਂਚ ਨੇ ਕਿਹਾ ਕਿ ਜੇ ਤੁਸੀ ਪਿੰਡ ਵਸਾਉਣਾ ਹੈ ਤਾਂ ਵਸਾਓ, ਪਰ ਲੋਕਾਂ ਦੀਆਂ ਜ਼ਿੰਦਗੀ ਵਿੱਚ ਅੜਿੱਕਾ ਨਾ ਪਾਓ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਲਾਪਤਾ ਪੱਤਰਕਾਰ ਦੀ ਲਾਸ਼ ਝੀਲ ਵਿੱਚੋਂ ਮਿਲੀ

Published

on

death

ਬਠਿੰਡਾ, 20 ਅਪ੍ਰੈਲ – ਬਠਿੰਡਾ-ਗੋਨਿਆਣਾ ਰੋਡ ਉੱਤੇ ਸ਼ਨੀਵਾਰ ਨੂੰ ਵਾਪਰੇ ਸੜਕ ਹਾਦਸੇ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਹੋਏ ਇੱਕ ਪੰਜਾਬੀ ਅਖਬਾਰ ਦੇ ਜ਼ਿਲ੍ਹਾ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਲਾਸ਼ ਕੌਮੀ ਖਾਦ ਕਾਰਖਾਨੇ ਦੀਆਂ ਝੀਲਾਂ ਵਿੱਚੋਂ ਮਿਲੀ ਹੈ। ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰਾਂ ਨੇ ਪੁਲਸ ਦੀ ਮੌਜੂਦਗੀ ਵਿੱਚ ਲਾਸ਼ ਝੀਲਾਂ ਵਿੱਚੋਂ ਬਾਹਰ ਕੱਢੀ ਅਤੇ ਸਿਵਲ ਹਸਪਤਾਲ ਭਿਜਵਾਈ।
ਇਸ ਤੋਂ ਪਹਿਲਾਂ ਥਾਣਾ ਥਰਮਲ ਪੁਲਸ ਨੇ ਅੰਮ੍ਰਿਤਪਾਲ ਸਿੰਘ ਵਲ੍ਹਾਣ ਵਾਸੀ ਸ਼ਾਂਤ ਨਗਰ ਬਠਿੰਡਾ ਦੇ ਬਿਆਨਾਂ ਉੱਤੇ ਇਸ ਕੇਸ ਵਿੱਚ ਅਣਪਛਾਤੇ ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਸੀ। ਅੰਮ੍ਰਿਤਪਾਲ ਸਿੰਘ ਮੁਤਾਬਕ ਸ਼ਨੀਵਾਰ ਬਾਅਦ ਦੁਪਹਿਰ ਇੱਕ ਵਿਅਕਤੀ ਨੇ ਉਸ ਨੂੰ ਕੰਵਲਜੀਤ ਸਿੰਘ ਦੇ ਸੜਕ ਹਾਦਸੇ ਦਾ ਸ਼ਿਕਾਰ ਹੋਣ ਬਾਰੇ ਜਾਣਕਾਰੀ ਦਿੱਤੀ ਸੀ। ਜਦੋਂ ਉਹ ਹਾਦਸੇ ਵਾਲੀ ਥਾਂਪੁੱਜਿਆ ਤਾਂ ਕੰਵਲਜੀਤ ਦਾ ਮੋਟਰ ਸਾਈਕਲ ਉਥੇ ਖੜ੍ਹਾ ਸੀ, ਪਰ ਉਹ ਖੁਦ ਉਥੇ ਨਹੀਂ ਸੀ।ਪ੍ਰਤੱਖਦਰਸ਼ੀਆਂ ਅਨੁਸਾਰ ਕੌਮੀ ਖਾਦ ਕਾਰਖਾਨੇ ਨੇੜਲੇ ਪੈਟਰੋਲ ਪੰਪ ਲਾਗੇ ਕੰਵਲਜੀਤ ਨੂੰ ਦੇਖਿਆ ਗਿਆ, ਜਿੱਥੋਂ ਉਹ ਆਪਣੇ ਮੋਟਰ ਸਾਈਕਲ ਉੱਤੇ ਬਠਿੰਡੇ ਵੱਲ ਚਲਾ ਗਿਆ। ਪਰਿਵਾਰ, ਪੁਲਸ ਤੇ ਸਾਥੀ ਪੱਤਰਕਾਰਾਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ, ਪਰ ਥਹੁ-ਪਤਾ ਨਾ ਲੱਗਿਆ। ਥਾਣਾ ਥਰਮਲ ਦੇ ਮੁੱਖ ਥਾਣਾ ਅਫਸਰ ਰਵਿੰਦਰ ਸਿੰਘ ਦਾ ਕਹਿਣਾ ਸੀ ਕਿ ਕੰਵਲਜੀਤ ਸਿੰਘ ਦੀ ਲਾਸ਼ ਬਰਾਮਦ ਹੋ ਗਈ ਹੈ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਗੁਆਂਢਣ ਤੋਂ ਦੁਖੀ ਪਟਿਆਲਾ ਦੇ ਨੌਜਵਾਨ ਵੱਲੋਂ ਅੰਮ੍ਰਿਤਸਰ ਆਣ ਕੇ ਖੁਦਕੁਸ਼ੀ

Published

on

suicide

ਅੰਮ੍ਰਿਤਸਰ, 20 ਅਪ੍ਰੈਲ – ਇਸ ਸ਼ਹਿਰ ਦੇ ਥਾਣਾ ਬੀ ਡਵੀਜ਼ਨ ਦੇ ਨੇੜੇ ਇੱਕ ਹੋਟਲ ਵਿੱਚ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਪਟਿਆਲਾ ਦਾ ਵਸਨੀਕ ਸੀ। ਥਾਣਾ ਬੀ ਡਵੀਜ਼ਨ ਦੇ ਐਸ ਐਚ ਓ ਗੁਰਮਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਕੇ ਉੱਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ।
ਮ੍ਰਿਤਕ ਦੇ ਪਿਤਾ ਪਾਖਰ ਸਿੰਘ ਪਿੰਡ ਕਾਨਪੁਰ ਵੜਿੰਗ, ਪਟਿਆਲਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਹਰਵਿੰਦਰ ਸਿੰਘ 17 ਅਪ੍ਰੈਲ ਨੂੰ ਘਰੋਂ ਗਿਆ ਸੀ। ਕੱਲ੍ਹ ਉਨ੍ਹਾਂ ਨੂੰ ਹੋਟਲ ਸਟਾਰ ਸਿਟੀ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਬੇਟੇ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਪੁਲਸ ਜਾਂਚ ਵਿੱਚ ਪਤਾ ਲੱਗਾ ਕਿ ਮ੍ਰਿਤਕ ਹਰਵਿੰਦਰ ਸਿੰਘ ਦੇ ਗੁਆਂਢ ਵਿੱਚ ਮਨਪ੍ਰੀਤ ਕੌਰ ਆਪਣੇ ਬੇਟੇ ਕਮਲਜੀਤ ਸਿੰਘ ਨਾਲ ਰਹਿੰਦੀ ਹੈ ਅਤੇ ਉਨ੍ਹਾਂ ਨਾਲ ਝਗੜਾ ਕਰਦੀ ਰਹਿੰਦੀ ਹੈ ਅਤੇ ਉਨ੍ਹਾਂ ਦਾ ਰਸਤਾ ਵੀ ਰੋਕਦੀ ਹੈ। ਜਦ ਉਹ ਉਸ ਦਾ ਵਿਰੋਧ ਕਰਦੇ ਹਨ ਤਾਂ ਪੁਲਸ ਕੋਲ ਪਹੁੰਚ ਜਾਂਦੀ ਹੈ। ਹਰਵਿੰਦਰ ਸਿੰਘ ਅਤੇ ਉਸ ਦੇ ਪਰਵਾਰ ਦੇ ਖਿਲਾਫ ਝੂਠੀਆਂ ਸ਼ਿਕਾਇਤਾਂ ਕਰਦੀ ਹੈ। ਉਹ ਕੁਝ ਦਿਨਾਂ ਤੋਂ ਧਮਕੀਆਂ ਦੇ ਰਹੀ ਸੀ ਕਿ ਉਹ ਆਪਣੇ ਕੱਪੜੇ ਪਾੜ ਕੇ ਉਨ੍ਹਾਂ ਦੇ ਪਰਵਾਰ ਉੱਤੇ ਝੂਠਾ ਕੇਸ ਦਰਜ ਕਰਵਾਏਗੀ। ਇਸੇ ਕਾਰਨ ਹਰਵਿੰਦਰ ਸਿੰਘ ਪ੍ਰੇਸ਼ਾਨ ਸੀ। ਜਦ ਪੁਲਸ ਨੇ ਹੋਟਲ ਦੇ ਕਮਰੇ ਦੀ ਜਾਂਚ ਕੀਤੀ ਤਾਂ ਉਥੋਂ ਮਿਲੀ ਡਾਇਰੀ ਵਿੱਚ ਸੁਸਾਈਡ ਨੋਟ ਲਿਖਿਆ ਹੋਇਆ ਸੀ, ਜਿਸ ਵਿੱਚ ਮਨਪ੍ਰੀਤ ਕੌਰ ਅਤੇ ਉਸ ਦੇ ਬੇਟੇ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ। ਥਾਣਾ ਬੀ ਡਵੀਜ਼ਨ ਦੀ ਪੁਲਸ ਦੋਸ਼ੀ ਮਾਂ-ਬੇਟੇ ਦੀ ਗ੍ਰਿਫਤਾਰੀ ਲਈ ਪਟਿਆਲਾ ਦੇ ਰਾਜਪੁਰਾ ਵਿੱਚ ਛਾਪੇਮਾਰ ਕਰ ਰਹੀ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca