MP Preneet Kaur slammed the Center for privatizing banks
Connect with us [email protected]

ਪੰਜਾਬੀ ਖ਼ਬਰਾਂ

ਬੈਂਕਾਂ ਦੇ ਨਿੱਜੀਕਰਨ ਦੇ ਖਿਲਾਫ ਪਾਰਲੀਮੈਂਟ ਮੈਂਬਰ ਪਰਨੀਤ ਕੌਰ ਨੇ ਕੇਂਦਰ ਦੀ ਖਿਚਾਈ ਕੀਤੀ

Published

on

Parneet-Kaur

ਪਟਿਆਲਾ, 17 ਮਾਰਚ – ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਵੱਲੋਂ ਬੈਂਕਾਂ ਦੀ ਰਾਸ਼ਟਰੀ ਹੜਤਾਲ ਨੂੰ ਆਪਣਾ ਸਮਰਥਨ ਦਿੰਦੇ ਹੋਏ ਕੇਂਦਰ ਸਰਕਾਰ ਦੁਆਰਾ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦੇ ਐਲਾਨ ਦੀ ਸਖਤ ਆਲੋਚਨਾ ਕੀਤੀ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖੇ ਪੱਤਰ ਵਿੱਚ ਪਰਨੀਤ ਕੌਰ ਨੇ ਕਿਹਾ ਕਿ ਬੈਂਕਾਂ ਦੇ ਨਿੱਜੀਕਰਨ ਦਾ ਫੈਸਲਾ ਦੇਸ਼ ਦੇ ਲੋਕਾਂ ਲਈ ਸੁਰੱਖਿਅਤ ਬੈਂਕਿੰਗ ਦੇ ਦਰਵਾਜ਼ੇ ਬੰਦ ਕਰਨ ਵਾਲਾ ਸਾਬਤ ਹੋਵੇਗਾ। ਉਨ੍ਹਾਂ ਨੇ ਖਜ਼ਾਨਾ ਮੰਤਰੀ ਨੂੰ ਬੈਂਕ ਯੂਨੀਅਨਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਵਾਲਾ ਰੁਖ ਅਪਣਾਉਣ ਦਾ ਜ਼ੋਰ ਦਿੰਦੇ ਹੋਏ ਕਿਹਾ ਕਿ ਉਹ ਉਨ੍ਹਾਂ 10 ਲੱਖ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੜਤਾਲ ਨੂੰ ਆਪਣਾ ਸਮਰਥਨ ਦਿੰਦੇ ਹਨ, ਜੋ ਕੇਂਦਰ ਸਰਕਾਰ ਦੇ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦੇ ਐਲਾਨ ਵਿਰੁੱਧ ਹੜਤਾਲ ਉੱਤੇ ਸਨ।ਪਰਨੀਤ ਕੌਰ ਨੇ ਕਿਹਾ ਕਿ ਜਨਤਕ ਖੇਤਰ ਦੇ ਬੈਂਕ ਅਰਥਵਿਵਸਥਾ ਦੀ ਗੱਡੀ ਦੇ ਉਹ ਅਹਿਮ ਪਹੀਏ ਹਨ, ਜੋ ਕਿਸੇ ਸਮਾਜ ਦੇ ਹਰ ਵਿਅਕਤੀ ਦੀ ਤਰੱਕੀ ਅਤੇ ਵਿਕਾਸ ਲਈ ਜ਼ਰੂਰੀ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬੈਂਕਾਂ ਦਾ ਨਿੱਜੀਕਰਨ ਨਾ ਕੇਵਲ ਇਨ੍ਹਾਂ ਲੋਕਾਂ ਦੇ ਵਿਰੁੱਧ ਬਲਕਿ ਸਾਡੇ ਦੇਸ਼ ਅਤੇ ਲੋਕਾਂ ਦੇ ਵੀ ਹਿੱਤਾਂ ਦੇ ਵਿਰੁੱਧ ਹੈ।

Read More Punjabi Breaking News Portal

ਪੰਜਾਬੀ ਖ਼ਬਰਾਂ

ਪਤਨੀ ਦੀ ਲਾਸ਼ ਦੇਖ ਕੇ ਪਤੀ ਨੇ ਖੁਦ ਨੂੰ ਗੋਲੀ ਮਾਰ ਲਈ

Published

on

suicide

ਜਲੰਧਰ, 21 ਅਪ੍ਰੈਲ – ਇਸ ਸ਼ਹਿਰ ਦੇ ਮਿੱਠਾਪੁਰ ਵਿੱਚ ਪਤਨੀ ਦੀ ਮੌਤ ਹੋਣ ਉੱਤੇ ਪਤੀ ਨੇ ਆਪਣੇ ਆਪ ਨੂੰ ਆਪਣੀ ਲਾਈਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੋਹਨ ਪਾਲ ਪੁੱਤਰ ਦਲੀਪ ਸਿੰਘ ਵਾਸੀ ਮਿੱਠਾਪੁਰ ਵਜੋਂ ਹੋਈ ਹੈ। ਇਸ ਦੀ ਸੂਚਨਾ ਮਿਲਦੇ ਸਾਰਏ ਸੀ ਪੀ ਪੱਛਮੀ ਹਰਿੰਦਰ ਸਿੰਘ ਗਿੱਲ ਪੁਲਸ ਪਾਰਟੀ ਸਮੇਤ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਕੀਤੀ।
ਥਾਣਾ ਸੱਤ ਦੇ ਮੁਖੀ ਇੰਸਪੈਕਟਰ ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪਤਾ ਲੱਗਿਆ ਹੈ ਕਿ ਮੋਹਨ ਪਾਲ ਸਿੰਘ ਨੇ ਆਪਣੀ ਪਤਨੀ ਦੀ ਲਾਸ਼ ਦੇਖਦੇ ਸਾਰ ਭਾਵੁਕ ਹੋ ਕੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਮ੍ਰਿਤਕ ਦੇ ਪਿਤਾ ਦਲੀਪ ਸਿੰਘ ਪੁੱਤਰ ਨਿਹਾਲ ਸਿੰਘ ਦੇ ਬਿਆਨਾਂ ਉੱਤੇ ਕਾਰਵਾਈ ਕੀਤੀ ਗਈ ਹੈ। ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਨੇ ਬਿਆਨਾਂ ਵਿੱਚ ਲਿਖਵਾਇਆ ਹੈ ਕਿ ਉਸਦੀ ਨੂੰਹ ਕਿਰਨਜੀਤ ਕੌਰ ਪਿਛਲੇ ਇੱਕ ਮਹੀਨੇ ਤੋਂ ਪੇਕੇ ਘਰ ਲਤੀਫਪੁਰਾ ਵਿਖੇ ਹੈ ਅਤੇ ਰੋਜ਼ ਆਪਣੇ ਪਤੀ ਨੂੰ ਰੋਟੀ ਦੇਣ ਆਉਂਦੀ ਤੇ ਫਿਰ ਚਲੀ ਜਾਂਦੀ ਸੀ। ਉਨ੍ਹਾਂ ਕਿਹਾ ਕਿ 19 ਅਪ੍ਰੈਲ ਨੂੰ ਸਵੇਰੇ 11 ਵਜੇ ਦੇ ਕਰੀਬ ਕਿਰਨਜੀਤ ਕੌਰ ਆਈ ਅਤੇ ਰੋਟੀ ਦੇ ਕੇ ਚਲੀ ਗਈ। ਉਸ ਤੋਂ ਬਾਅਦ ਰਾਤ 11 ਵਜੇ ਕਿਰਨਜੀਤ ਕੌਰ ਦੇ ਜੀਜੇ ਦਾ ਫ਼ੋਨ ਆਇਆ ਕਿ ਕਿਰਨਜੀਤ ਦੀ ਮੌਤ ਹੋ ਗਈ ਹੈ। ਜਦੋਂ ਕਿਰਨਜੀਤ ਦੀ ਲਾਸ਼ ਘਰ ਲਿਆਂਦੀ ਤਾਂ ਉਸ ਨੂੰ ਦੇਖ ਕੇ ਮੋਹਨਪਾਲ ਸਿੰਘ ਭਾਵੁਕ ਹੋ ਕੇ ਆਪਣੇ ਕਮਰੇ ਵਿੱਚ ਚਲਾ ਗਿਆ ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਵਰਨਣ ਯੋਗ ਹੈ ਕਿ ਕਿਰਨਜੀਤ ਕੌਰ ਨੇ ਭੇਦਭਰੇ ਹਾਲਾਤਾਂ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਬਾਰੇ ਕਾਰਵਾਈ ਥਾਣਾ ਲਾਂਬੜਾ ਵਿਖੇ ਹੋਈ ਹੈ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਸਿਵਲ ਹਸਪਤਾਲ ਵਿੱਚ ਕੋਰੋਨਾ ਮਰੀਜ਼ ਨੇ ਫਾਹਾ ਲੈ ਲਿਆ

Published

on

Suicide

ਲੁਧਿਆਣਾ, 21 ਅਪ੍ਰੈਲ – ਸਿਵਲ ਹਸਪਤਾਲ ਵਿੱਚ ਕੱਲ੍ਹ ਇੱਕ ਕੋਰੋਨਾ ਪੀੜਤ ਮਰੀਜ਼ ਸ਼ਿਮਲਾਪੁਰੀ ਵਾਸੀ ਸਤਪਾਲ (35) ਨੇ ਫਾਹਾ ਲਾ ਲਿਆ। ਮਰੀਜ਼ ਐਮਰਜੈਂਸੀ ਵਾਰਡ ਦੇ ਸਟਰੋਕ ਰੂਮ ਵਿੱਚ ਭਰਤੀ ਸੀ, ਜਿੱਥੇ ਉਸ ਨੇ ਸ਼ਾਮੀਂ ਕਰੀਬ ਛੇ ਵਜੇ ਫਾਹਾ ਲਾ ਲਿਆ। ਇਸ ਦੇ ਬਾਅਦ ਏ ਸੀ ਪੀ ਵਰਿਆਮ ਸਿੰਘ, ਥਾਣਾ ਡਵੀਜ਼ਨ ਨੰਬਰ-2 ਦੇ ਇੰਚਾਰਜ ਸਤਪਾਲ ਸਮੇਤ ਪੁਲਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਦੱਸਿਆ ਗਿਆ ਹੈ ਕਿ ਸਤਪਾਲ ਸ਼ਿਮਲਾਪੁਰੀ ਦਾ ਰਹਿਣ ਵਾਲਾ ਸੀ। ਉਸ ਦੇ ਢਿੱਡ ਵਿੱਚ ਪ੍ਰਾਬਲਮ ਸੀ, ਜਿਸ ਲਈ ਸ਼ੁੱਕਰਵਾਰ ਨੂੰ ਉਸ ਨੂੰ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਆਪਰੇਸ਼ਨ ਹੋਣਾ ਸੀ, ਪਰ ਆਪਰੇਸ਼ਨ ਤੋਂ ਪਹਿਲਾਂ ਉਹ ਕੋਰੋਨਾ ਪਾਜ਼ੀਟਿਵ ਸਾਬਤ ਹੋ ਗਿਆ ਤਾਂ ਪਰਵਾਰ ਵਾਲੇ ਉਸ ਨੂੰ ਪੀ ਜੀ ਆਈ ਚੰਡੀਗੜ੍ਹ ਲੈ ਗਏ, ਪਰ ਉਹ ਸੋਮਵਾਰ ਉਸ ਨੂੰ ਫਿਰ ਸਿਵਲ ਹਸਪਤਾਲ ਲੁਧਿਆਣਾ ਲੈ ਆਏ।ਏ ਸੀ ਪੀ ਵਰਿਆਮ ਸਿੰਘ ਮੁਤਾਬਕ ਐਮਰਜੈਂਸੀ ਵਿੱਚ ਕੋਰੋਨਾ ਦੇ ਸੱਤ ਮਰੀਜ਼ ਸਨ, ਜਿਸ ਵਿੱਚੋਂ ਤਿੰਨ-ਤਿੰਨ ਮਰੀਜ਼ ਅਲੱਗ ਸਨ, ਜਦ ਕਿ ਉਹ ਬੈਡ ਦੇ ਸਟਰੋਕ ਰੂਮ ਵਿੱਚ ਇਕੱਲਾ ਸੀ। ਜਾਂਚ ਵਿੱਚ ਪਤਾ ਲੱਗਾ ਕਿ ਥੋੜ੍ਹੀ ਦੇਰ ਪਹਿਲਾਂ ਸਟਾਫ ਨਰਸ ਉਸ ਨੂੰ ਇੰਜੈਕਸ਼ਨ ਲਾ ਕੇ ਗਈ, ਪਰ ਥੋੜ੍ਹੀ ਦੇਰ ਬਾਅਦ ਜਦ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਸਟਰੋਕ ਰੂਮ ਦਾ ਦਰਵਾਜ਼ਾ ਬੰਦ ਸੀ। ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਸਤਪਾਲ ਫਾਂਸੀ ਨਾਲ ਲਟਕ ਰਿਹਾ ਸੀ। ਏ ਸੀ ਪੀ ਨੇ ਕਿਹਾ ਕਿ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਦੇ ਰਿਸ਼ਤੇਦਾਰ ਕੈਪਟਨ ਸਿੰਘ ਨੇ ਦੱਸਿਆ ਕਿ ਉਸ ਦੀ ਆਰਥਿਕ ਹਾਲਤ ਕਾਫੀ ਖਰਾਬ ਸੀ ਅਤੇ ਉਸ ਦੀਆਂ 10 ਸਾਲ ਤੇ ਸੱਤ ਸਾਲ ਦੀਆਂ ਦੋ ਬੇਟੀਆਂ ਹਨ। ਜਿਸ ਕਾਰਨ ਉਹ ਆਪਣੀ ਆਰਥਿਕ ਹਾਲਤ ਨੂੰ ਲੈ ਕੇ ਉਹ ਕਾਫੀ ਪ੍ਰੇਸ਼ਾਨ ਵੀ ਰਹਿੰਦਾ ਸੀ।

Continue Reading

ਪੰਜਾਬੀ ਖ਼ਬਰਾਂ

ਗਾਇਕ ਕਰਨ ਔਜਲਾ ਦੀ ਜੇਲ੍ਹ ਫੇਰੀ ਦੇ ਕੇਸ ਵਿੱਚ ਜੇਲ੍ਹ ਸੁਪਰਡੈਂਟ ਸਸਪੈਂਡ

Published

on

karan aujla

ਲੁਧਿਆਣਾ, 21 ਅਪ੍ਰੈਲ – ਸਥਾਨਕ ਕੇਂਦਰੀ ਜੇਲ੍ਹ ਵਿੱਚ ਬੀਤੇ ਦਿਨੀਂ ਗਾਇਕ ਕਰਨ ਔਜਲਾ ਦੀ ਜੇਲ੍ਹ ਵਿੱਚ ਫੇਰੀ ਦੇ ਕੇਸ ਵਿੱਚ ਉਚ ਅਧਿਕਾਰੀਆਂ ਨੇ ਜੇਲ੍ਹ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡ ਕਰ ਦਿੱਤਾ ਅਤੇ ਉਨ੍ਹਾਂ ਨੂੰ ਚੰਡੀਗ਼ੜ੍ਹ ਹੈਡ ਕੁਆਰਟਰ ਵਿੱਚ ਹਾਜ਼ਰੀ ਦੇਣ ਦੇ ਹੁਕਮ ਦਿੱਤੇ ਹਨ। ਐਡੀਸ਼ਨਲ ਡੀ ਜੀ ਪੀ ਪ੍ਰਵੀਨ ਕੁਮਾਰ ਸਿਨਹਾ ਨੇ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡਕਰਨ ਦੀ ਪੁਸ਼ਟੀ ਕੀਤੀ ਹੈ।
ਬੀਤੇ ਦਿਨੀਂ ਗਾਇਕ ਕਰਨ ਔਜਲਾ ਜੇਲ੍ਹ ਵਿੱਚ ਆਇਆ ਸੀ ਤਾਂ ਅਧਿਕਾਰੀਆਂ ਨੇ ਉਸ ਦੀ ਖੂਬ ਖ਼ਾਤਰਦਾਰੀ ਕੀਤੀ ਤੇ ਜੇਲ੍ਹ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਸਨ। ਕਰਨ ਔਜਲਾ ਨੂੰ ਨਿਯਮਾਂ ਤੋਂ ਉਲਟ ਜੇਲ੍ਹ ਵਿੱਚ ਲਿਜਾਇਆ ਗਿਆ ਸੀ। ਜੇਲ੍ਹ ਮੰਤਰੀ ਨੇ ਇਸ ਦਾ ਗੰਭੀਰ ਨੋਟਿਸ ਲਿਆ ਅਤੇ ਇਸਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਸਨ। ਪਿਛਲੇ ਹਫ਼ਤੇ ਡੀ ਆਈ ਜੀ ਨੇ ਆਪਣੀ ਰਿਪੋਰਟ ਉਚ ਅਧਿਕਾਰੀਆਂ ਨੂੰ ਸੌਂਪੀ ਸੀ, ਜਿਸ ਉੱਤੇ ਕਾਰਵਾਈ ਕਰਦਿਆਂ ਜੇਲ੍ਹ ਸੁਪਰਡੈਂਟ ਆਰ ਕੇ ਅਰੋੜਾ ਦਾ ਕੱਲ੍ਹ ਤਬਾਦਲਾ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਹੈਰੋਇਨ ਤਸਕਰੀ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਨੂੰ ਪਟਿਆਲਾ ਜੇਲ੍ਹ ਵਿੱਚਭੇਜ ਦਿੱਤਾ ਗਿਆ ਸੀ। ਕਰਨ ਔਜਲਾ ਨੂੰ ਮੇਅਰ ਦੀ ਸੁਰੱਖਿਆ ਵਿੱਚ ਲੱਗੀ ਜਿਪਸੀ ਐਸਕਾਰਟ ਕਰਕੇ ਕੇਂਦਰੀ ਜੇਲ੍ਹਲੈ ਕੇ ਆਈ ਸੀ, ਜਿਸ ਦੀ ਪੁਲਸ ਅਧਿਕਾਰੀ ਵੱਖਰੀ ਜਾਂਚ ਕਰ ਰਹੇ ਹਨ ਅਤੇ ਉਸਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Read More Latest Punjabi News Online

Continue Reading

ਰੁਝਾਨ


Copyright by IK Soch News powered by InstantWebsites.ca