Mumbai attack convict Tahavur Rana opposes extradition to India
Connect with us [email protected]

ਅੰਤਰਰਾਸ਼ਟਰੀ

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਵੱਲੋਂ ਭਾਰਤ ਨੂੰ ਹਵਾਲਗੀ ਦਾ ਵਿਰੋਧ

Published

on

ਵਾਸ਼ਿੰਗਟਨ, 6 ਫਰਵਰੀ – ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ ਉੱਤੇ ਅੱਤਵਾਦੀ ਹਮਲੇ ਦੇ ਦੋਸ਼ੀ ਪਾਕਿਸਤਾਨੀ ਮੂਲ ਦੇ ਕੈਨੇਡੀਆਈ ਕਾਰੋਬਾਰੀ ਤਹੱਵੁਰ ਰਾਣਾ ਨੇ ਭਾਰਤ ਨੂੰ ਹਵਾਲਗੀ ਦਾ ਵਿਰੋਧ ਕੀਤਾ ਹੈ। ਰਾਣਾ ਦੇ ਵਕੀਲਾਂ ਨੇ ਤਰਕ ਦਿੱਤਾ ਹੈ ਕਿ ਜਿਸ ਬੁਨਿਆਦ ਉੱਤੇ ਭਾਰਤ ਨੂੰ ਉਸ ਦੀ ਹਵਾਲਗੀ ਕੀਤੀ ਜਾਣੀ ਹੈ, ਉਸ ਮਾਮਲੇ ਵਿੱਚ ਅਮਰੀਕਾ ਦੀ ਅਦਾਲਤ ਉਸ ਨੂੰ ਪਹਿਲਾਂ ਹੀ ਬਰੀ ਕਰ ਚੁੱਕੀ ਹੈ।
ਵਰਨਣ ਯੋਗ ਹੈ ਕਿ 2008 ਵਿੱਚ 26 ਨਵੰਬਰ ਨੂੰ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨੇ ਮੁੰਬਈ ਸ਼ਹਿਰ ਵਿੱਚਅੱਤਵਾਦੀ ਹਮਲਾ ਕੀਤਾ ਸੀ, ਜਿਸ ਵਿੱਚ 166 ਲੋਕਾਂ ਦੀ ਮੌਤ ਹੋਈ ਸੀ। ਮ੍ਰਿਤਕਾਂ ਵਿੱਚ ਅਮਰੀਕਾ ਦੇ ਛੇ ਨਾਗਰਿਕ ਵੀ ਸਨ। ਭਾਰਤ ਨੇ ਤਹੱਵੁਰ ਰਾਣਾ ਨੂੰ ਭਗੌੜਾ ਐਲਾਨ ਕਰ ਰੱਖਿਆ ਹੈ। ਡੇਵਿਡ ਕੋਲਮੈਨ ਹੈਡਲੀ ਦੇ ਬਚਪਨ ਦੇ ਦੋਸਤ 59 ਸਾਲਾਂ ਦੇ ਰਾਣਾ ਨੂੰ ਭਾਰਤ ਦੀ ਅਪੀਲ ਉੱਤੇ ਪਿਛਲੇ ਸਾਲ 10 ਜੂਨ ਨੂੰ ਅਮਰੀਕਾ ਦੇ ਲਾਸ ਏਂਜਲਸ ਵਿੱਚ ਛੱਡਣ ਪਿੱਛੋਂ ਫਿਰ ਗ਼੍ਰਿਫ਼ਤਾਰ ਕੀਤਾ ਗਿਆ ਸੀ। ਇਸ ਪਿੱਛੋਂ ਭਾਰਤ ਨੇ ਮੁੰਬਈ ਹਮਲੇ ਵਿੱਚ ਉਸ ਦੀ ਸ਼ਮੂਲੀਅਤ ਕਾਰਨ ਅਮਰੀਕਾ ਤੋਂ ਉਸ ਦੀ ਹਵਾਲਗੀ ਦੀ ਮੰਗ ਕੀਤੀ ਸੀ। ਪਾਕਿਸਤਾਨੀ-ਅਮਰੀਕੀ ਅਤੇ ਲਸ਼ਕਰ-ਏ-ਤਾਇਬਾ ਦਾ ਅੱਤਵਾਦੀ ਹੈਡਲੀ 2008 ਵਿੱਚ ਮੁੰਬਈ ਹਮਲੇ ਦੀ ਸਾਜ਼ਿਸ਼ ਰੱਚਣ ਵਿੱਚ ਸ਼ਾਮਲ ਸੀ। ਉਸ ਨੂੰ ਇਸ ਕੇਸਦਾ ਸਰਕਾਰੀ ਗਵਾਹ ਬਣਾਇਆ ਗਿਆ ਸੀ ਅਤੇ ਉਹ ਵਿੱਚ ਆਪਣੀ ਭੂਮਿਕਾ ਕਾਰਨ ਅਮਰੀਕਾ ਦੀ ਜੇਲ੍ਹ ਵਿੱਚ 35 ਸਾਲ ਦੀ ਸਜ਼ਾ ਕੱਟ ਰਿਹਾ ਹੈ।

ਅੰਤਰਰਾਸ਼ਟਰੀ

ਖਾਲਿਸਤਾਨੀ ਖਾੜਕੂ ਦੀ ਹਵਾਲਗੀ ਲਈ ਭਾਰਤ ਬ੍ਰਿਟੇਨ ਹਾਈ ਕੋਰਟ ਵਿੱਚ ਜਾਏਗਾ

Published

on

ਲੰਡਨ, 3 ਮਾਰਚ – ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇ ਜੈਡ ਐਫ) ਦੇ ਮੈਂਬਰ ਕੁਲਦੀਪ ਸਿੰਘ ਦੀ ਭਾਰਤ ਵਿੱਚ ਹਵਾਲਗੀ ਦੀ ਅਰਜ਼ੀ ਨੂੰ ਇੱਕ ਮੈਜਿਸਟਰੇਟ ਕੋਰਟ ਵੱਲੋਂ ਮਾਨਵਤਾ ਦੇ ਆਧਾਰ ਉੱਤੇ ਰੱਦ ਕੀਤੇ ਜਾਣ ਪਿੱਛੋਂ ਭਾਰਤੀ ਅਧਿਕਾਰੀਆਂ ਨੇ ਇਸ ਦੇ ਵਿਰੁੱਧ ਅਪੀਲ ਕਰਨ ਦੀ ਇਜਾਜ਼ਤ ਦੇ ਲਈ ਲੰਡਨ ਸਥਿਤ ਹਾਈ ਕੋਰਟ ਜਾਣ ਦਾ ਫੈਸਲਾ ਕੀਤਾ ਹੈ।
ਕੁਲਦੀਪ ਸਿੰਘ ਉਰਫ ਕੀਪਾ ਸਿੱਧੂ ਉੱਤੇ ਹੋਰਨਾਂ ਲੋਕਾਂ ਨਾਲ ਮਿਲ ਕੇ 2015-16 ਵਿੱਚ ਪੰਜਾਬ ਵਿੱਚ ਖਾੜਕੂ ਸਰਗਰਮੀਆਂ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਦੋਸ਼ੀਆਂ ਨੇ ਓਦੋਂ ਮੁੱਖ ਮੰਤਰੀ ਪ੍ਰਾਕਸ਼ ਸਿੰਘ ਬਾਦਲ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਸਾਜ਼ਿਸ ਰਚੀ ਸੀ। ਕੁਲਦੀਪ ਸਿੰਘ (44) ਉੱਤੇ ਗੁਰਦੁਆਰੇ ਵਿੱਚ ਵੱਖਵਾਦੀਆਂ ਦੀ ਬੈਠਕ ਕਰਾਉਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਪੈਸੇ ਭੇਜ ਕੇ ਖਾਲਿਸਤਾਨ ਜਿ਼ੰਦਾਬਾਦਾ ਫੋਰਸ (ਕੇ ਜੈਡ ਐਫ) ਵਿੱਚ ਸ਼ਾਮਲ ਕਰਨ ਦਾ ਵੀ ਦੋਸ਼ ਹੈ।ਜ਼ਿਲ੍ਹਾ ਮੈਜਿਸਟਰੇਟ ਗਾਰੇਥ ਬ੍ਰੈਂਸਟਨ ਨੇ ਲੰਡਨ ਵਿੱਚ ਵੈਸਟਮਿੰਸਟਰ ਮੈਜਿਸਟਰੇਟ ਕੋਰਟ ਵਿੱਚ ਹਵਾਲਗੀ ਦੇ ਕੇਸ ਦੀ ਸੁਣਵਾਈ ਕਰਦੇ ਹੋਏ 25 ਜਨਵਰੀ ਨੂੰ ਦਿੱਤੇ ਹੁਕਮ ਵਿੱਚ ਕਿਹਾ ਸੀ ਕਿ ਇਹ ਮਨੁੱਖੀ ਅਧਿਕਾਰਾਂ ਉੱਤੇ ਯੂਰਪੀ ਮਤੇ ਦੀ ਧਾਰਾ ਤਿੰਨ ਦੇ ਖਿਲਾਫ ਹੈ। ਜੇ ਅਦਾਲਤ ਦੇ ਹੁਕਮਾਂ ਵਿਰੁੱਧ ਅਪੀਲ ਕਰਨ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਕੇਸ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਵੇਗੀ।

Continue Reading

ਅੰਤਰਰਾਸ਼ਟਰੀ

ਦਸਤਾਰਧਾਰੀ ਮੋਟਰਸਾਈਕਲ ਚਾਲਕਾਂ ਨੂੰ ਪੰਜ ਮੀਟਰ ਪੱਗ ਬੰਨ੍ਹਣ ਦੀ ਅਪੀਲ

Published

on

ਹਾਂਗਕਾਂਗ, 3 ਮਾਰਚ – ਹਾਂਗਕਾਂਗ ਦੇ ਇੱਕੋ-ਇੱਕ ਗੁਰਦੁਆਰਾ ਖ਼ਾਲਸਾ ਦੀਵਾਨ ਦੀ ਪ੍ਰਬੰਧਕ ਕਮੇਟੀ ਨੇ ਹਾਂਗਕਾਂਗ ਦੇ ਕਾਨੂੰਨ ਵਿੱਚ ਹੈਲਮਟ ਤੋਂ ਛੋਟ ਪ੍ਰਾਪਤ ਦਸਤਾਰ ਧਾਰੀ ਮੋਟਰਸਾਈਕਲ ਚਾਲਕਾਂ ਨੂੰ ਏਥੇ ਟਰਾਂਸਪੋਰਟ ਡਿਪਾਰਟਮੈਂਟ ਦੀਆਂ ਹਦਾਇਤਾਂ ਤੇ ਡਰਾਇਵਿੰਗ ਦੌਰਾਨ ਘੱਟੋ-ਘੱਟ ਪੰਜ ਮੀਟਰ ਦਸਤਾਰ ਸਜਾਉਣ ਦੀ ਅਪੀਲ ਕੀਤੀ ਹੈ, ਤਾਂ ਕਿ ਕਿਸੇ ਹਾਦਸੇ ਸਮੇਂ ਉਹ ਸੁਰੱਖਿਅਤ ਰਹਿ ਸਕਣ।
ਵਰਨਣ ਯੋਗ ਹੈ ਕਿ ਸਿੱਖੀ ਵਿੱਚ ਦਸਤਾਰ ਦੀ ਅਹਿਮੀਅਤ ਮੰਨ ਕੇ ਹਾਂਗਕਾਂਗ ਸਰਕਾਰ ਵੱਲੋਂ ਦਸਤਾਰਧਾਰੀ ਮੋਟਰਸਾਈਕਲ ਸਵਾਰਾਂ ਨੂੰ ਹੈਲਮਟ ਤੋਂ ਛੋਟ ਦਿੱਤੀ ਹੋਈ ਹੈ, ਪਰ ਕੁਝ ਵਿਅਕਤੀਆਂ ਵੱਲੋਂ ਇਸ ਦਾ ਨਾਜਾਇਜ਼ ਫਾਇਦਾ ਉਠਾ ਕੇ ਕੇਵਲ ਰੁਮਾਲ ਜਾਂ ਛੋਟੇ ਪਰਨੇ ਧਾਰਨ ਨਾਲ ਮੋਟਰਸਾਈਕਲ ਚਲਾਏ ਜਾ ਰਹੇ ਹਨ ਅਤੇ ਬੀਤੇ ਦਿਨੀਂ ਕੁਝ ਸੜਕ ਹਾਦਸਿਆਂ ਵਿੱਚ ਅਜਿਹੇ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਅਤੇ ਮਾਰੇ ਜਾਣ ਕਾਰਨ ਟਰਾਂਸਪੋਰਟ ਵਿਭਾਗ ਨੂੰ ਇਸ ਛੋਟ ਨੂੰ ਕਾਇਮ ਰੱਖਣ ਦੇ ਨਾਲ ਦਸਤਾਰ ਦੇ ਸਰੂਪ ਸਬੰਧੀ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਰਕੇ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਕਿ ਜੇ ਕੋਈ ਵਿਅਕਤੀ ਇਨ੍ਹਾਂ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਖ਼ਾਲਸਾ ਦੀਵਾਨ ਵੱਲੋਂ ਜਾਰੀ ਹੈਲਮਟ ਤੋਂ ਛੋਟ ਦਾ ਪਰਮਟ ਰੱਦ ਕੀਤਾ ਜਾਵੇਗਾ।

Continue Reading

ਅੰਤਰਰਾਸ਼ਟਰੀ

ਵਿੰਸਟਨ ਚਰਚਿਲ ਦੀ ਪੇਂਟਿੰਗ 82 ਲੱਖ 85 ਹਜ਼ਾਰ ਪੌਂਡ ਦੀ ਵਿਕੀ

Published

on

ਲੰਡਨ, 3 ਮਾਰਚ – ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਦੀ ਮੋਰੱਕਾ ਦੇ ਲੈਂਡਸਕੇਪ ਦੀ ਪੇਂਟਿੰਗ ਇੱਕ ਨਿਲਾਮੀ ਵਿੱਚ 82 ਲੱਖ 85 ਹਜ਼ਾਰ ਪੌਂਡ ਵਿੱਚ ਵਿਕੀ ਹੈ। ਇਸ ਪੇਂਟਿੰਗ ਨੂੰ ਹਾਲੀਵੁੱਡ ਸਟਾਰ ਐਂਜਲਿਨਾ ਜੋਲੀ ਨੇ ਵੇਚਿਆ ਹੈ।
ਲੰਡਨ ਦੀ ਕ੍ਰਿਸਟੀ ਨਿਲਾਮੀ ਘਰ ਵਿੱਚ ‘ਟਾਵਰ ਆਫਕੌਟੌਬੀਆ ਮਾਸਕ’ ਨੂੰ 82,85,000 ਪੌਂਡ ਵਿੱਚ ਵੇਚਿਆ ਗਿਆ ਹੈ। ਵਿਕਰੀ ਤੋਂ ਪਹਿਲਾਂ ਇਸ ਦੀ ਕੀਮਤ 1.5 ਮਿਲੀਅਨ ਪੌਂਡ ਤੋਂ 2.5 ਮਿਲੀਅਨ ਪੌਂਡ ਤੱਕ ਦਾ ਅਨੁਮਾਨ ਸੀ। ਇਸ ਤੋਂ ਪਹਿਲਾਂ ਚਰਚਿਲ ਦੀ ਸਭ ਤੋਂ ਮਹਿੰਗੀ ਪੇਂਟਿੰਗ 18 ਲੱਖ ਪੌਂਡ ਦੀ ਵੇਚੀ ਗਈ ਸੀ। ਇਸ ਪੇਂਟਿੰਗ ‘ਚ ਐਟਲਾਂਸ ਪਰਬਤਾਂ ਦੇ ਪਿੱਛੇ ਸੂਰਜ ਡੁੱਬਣ ਵੇਲੇ ਮੋਰੋਕੋ ‘ਚ 12ਵੀਂ ਸਦੀ ਦੀ ਮਸਜਿਦ ਦਿਖਾਈ ਗਈ ਹੈ। ਇਹ ਪੇਂਟਿੰਗ ਚਰਚਿੱਲ ਨੇ ਦੂਜੀ ਵਿਸ਼ਵ ਜੰਗ ਵੇਲੇ ਬਣਵਾਈ ਸੀ। 1945 ਵਿੱਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਫ਼ੈਂਕਲਿਨ ਡੀ ਰੂਜ਼ਵੈਲਟ ਦੀ ਮੌਤ ਤੋਂ ਬਾਅਦ ਉਸ ਦੇ ਬੇਟੇ ਨੇ ਇਹ ਪੇਂਟਿੰਗ ਵੇਚ ਦਿੱਤੀ ਸੀ। ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਇਸ ਨੂੰ ਖਰੀਦਿਆ ਅਤੇ 2011 ਵਿੱਚ ਇਸ ਨੂੰ ਐਂਜਲੀਨਾ ਅਤੇ ਉਸ ਦੇ ਦੋਸਤ ਅਦਾਕਾਰ ਬ੍ਰੈਡ ਪਿਟ ਨੇ ਖਰੀਦਿਆ ਸੀ। ਸਾਲ 2019 ਵਿੱਚ ਇਹ ਜੋੜਾ ਵੱਖ ਹੋ ਗਿਆ ਤੇ ਇਹ ਪੇਂਟਿੰਗ ਇੱਥੇ ਜੋਲੀ ਫੈਮਲੀ ਕੁਲੈਕਸ਼ਨ ਵੱਲੋਂ ਵੇਚੀ ਗਈ ਹੈ। ਪੇਂਟਿੰਗ ਦੇ ਖਰੀਦਦਾਰ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ।
ਭਾਰਤ ਦੇ ਆਖਰੀ ਵਾਇਸਰਾਏ ਲਾਰਡ ਮਾਊਂਟਬੇਟਨ ਅਤੇ ਉਸ ਦੀ ਪਤਨੀ ਐਡਵਿਨਾ ਦੇ ਕਰੋੜਾਂ ਰੁਪਏ ਦੇ ਖਜ਼ਾਨੇ ਦੀ ਨਿਲਾਮੀ ਵੀ ਹੋਣ ਜਾ ਰਹੀ ਹੈ। ਇਸ ਖਜ਼ਾਨੇ ਵਿੱਚ ਹੀਰਿਆਂ ਨਾਲ ਸਜਾਏ ਗਹਿਣੇ, ਇੱਕ ਸੋਨੇ ਦੀ ਘੜੀ, ਹੀਰੇ ਦਾ ਬਣਿਆ ਇੱਕ ਬਰੌਚ ਤੇ ਰਾਣੀ ਵਿਕਟੋਰੀਆ ਦਾ ਇੱਕ ਰੋਬੋਟ ਖ਼ਿਡੌਣਾ ਸ਼ਾਮਲ ਹੈ, ਜੋ 1950 ਵਿੱਚ ਬਣਾਇਆ ਗਿਆ ਸੀ। ਲਾਰਡ ਮਾਊਂਟਬੈਟਨ ਵੱਲੋਂ ਭਾਰਤ ਅਤੇ ਬਰਮਾ (ਮਿਆਂਮਾਰ) ਤੋਂ ਲਿਆਂਦੀਆਂ 400 ਕੀਮਤੀ ਚੀਜ਼ਾਂ, ਗਹਿਣਿਆਂ ਅਤੇ ਪੇਂਟਿੰਗਾਂ ਦੀ ਨਿਲਾਮੀ ਵੀ ਹੋ ਰਹੀ ਹੈ, ਜਿਸ ਦੀ ਕੀਮਤ ਲੱਗਭਗ 15 ਕਰੋੜ ਰੁਪਏ ਮਿਥੀ ਗਈ ਹੈ।

Continue Reading

ਰੁਝਾਨ


Copyright by IK Soch News powered by InstantWebsites.ca