My statement on Capt Amarinder's ban on sanitation agriculture laws was
Connect with us [email protected]

ਰਾਜਨੀਤੀ

ਕੈਪਟਨ ਅਮਰਿੰਦਰ ਦੀ ਸਫਾਈ ਖੇਤੀ ਕਾਨੂੰਨਾਂ ਉਤੇ ਰੋਕ ਦੀ ਮਿਆਦ ਬਾਰੇ ਮੇਰਾ ਬਿਆਨ ਤੋੜ ਮਰੋੜ ਕੇ ਪੇਸ਼ ਕੀਤਾ ਗਿਐ

Published

on

ਚੰਡੀਗੜ੍ਹ, 21 ਫਰਵਰੀ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਫਾਈ ਦਿੱਤੀ ਹੈ ਕਿ ਖੇਤੀ ਕਾਨੂੰਨਾਂ ਦੀ ਕਿਸੇ ਸਸਪੈਂਸ਼ਨ ਦੇ ਵਾਧੇ ਬਾਰੇ ਉਨ੍ਹਾਂ ਦੇ ਬਿਆਨ ਨੂੰ ‘ਗਲਤ ਵਿਆਖਿਆ’ ਦੇ ਨਾਲ ਇਸ ਮੁੱਦੇ ਉਤੇ ਉਨ੍ਹਾਂ ਦਾ ਗਲਤ ਪ੍ਰਭਾਵ ਦੇਣ ਲਈ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕੁਝ ਕਿਸਾਨ ਨੇਤਾਵਾਂ ਵੱਲੋਂ ਉਨ੍ਹਾਂ (ਮੁੱਖ ਮੰਤਰੀ) ਵੱਲੋਂ ਅੰਦੋਲਨ ਵਿੱਚ ਦਖਲ ਦੇਣ ਦੀ ਕੋਸ਼ਿਸ਼ ਦੇ ਸ਼ੱਕ ਨੂੰ ਰੱਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਇੰਟਰਵਿਊ ਤੋਂ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਪੂਰੀ ਤਰ੍ਹਾਂ ਗਲਤ ਹੈ, ਜਿਵੇਂ ਇਸ ਮੁੱਦੇ ਉੱਤੇ ਉਨ੍ਹਾਂ ਦੇ ਬਾਕੀ ਬਿਆਨ ਤੋਂ ਸਪੱਸ਼ਟ ਹੁੰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਦੋਵੇਂ ਧਿਰਾਂ ਨਹੀਂ ਕਹਿੰਦੀਆਂ,ਉਨ੍ਹਾਂ ਨੇ ਕਿਸੇ ਦਖਲ ਜਾਂ ਸਿੱਧੀ ਵਿਚੋਲਗੀ ਤੋਂ ਇਨਕਾਰ ਕਰ ਦਿੱਤਾ ਸੀ।ਉਨ੍ਹਾਂ ਕਿਹਾ ਕਿ ਇਸ ਇੰਟਰਵਿਊ ਵਿੱਚ ਉਨ੍ਹਾਂ ਸਪੱਸ਼ਟ ਕਿਹਾ ਸੀ ਕਿ ‘ਜਿੱਥੋਂ ਤੱਕ ਮੈਂ ਸਮਝਦਾ ਹਾਂ, ਉਹ ਇਹ ਹੈ ਕਿ ਖੇਤੀ ਕਾਨੂੰਨਾਂ ਨੂੰ ਕੁਝ ਕਿਸਾਨ ਆਗੂ1 8 ਮਹੀਨਿਆਂ ਲਈ ਅੱਗੇ ਪਾਉਣ ਲਈ ਸਹਿਮਤ ਹਨ, ਜਿਸ ਦੀ ਮਿਆਦ 24 ਮਹੀਨੇ ਤੱਕ ਵਧਾਈ ਜਾਣ ਦੀ ਸੰਭਾਵਨਾ ਹੋ ਸਕਦੀ ਹੈ।’ ਉਨਾਂ ਨੇ ਉਸੇ ਇੰਟਰਵਿਊ ਦੌਰਾਨ ਇਹ ਕਿਹਾ ਸੀ ਕਿ ਜਿਸ ਸਮਾਂ ਹੱਦ ਤੱਕ ਕਾਨੂੰਨਾਂ ਉਤੇ ਰੋਕ ਲਾਉਣ ਦੀ ਗੱਲ ਹੋ ਰਹੀ ਹੈ, ਉਹ ਪੱਖ ਸਰਕਾਰ ਅਤੇ ਕਿਸਾਨ ਯੂਨੀਅਨਾਂ ਵਿਚਾਲੇ ਲਗਾਤਾਰ ਚਰਚਾ ਦਾ ਵਿਸ਼ਾ ਹੈ। ਇਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦਾ ਬਿਆਨ ਇਸ ਮੁੱਦੇ ਉੱਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਆਈ ਫੀਡਬੈਕ ਦੇ ਸੰਬੰਧ ਵਿੱਚ ਸੀ, ਜਿਸ ਨੂੰ ਤੋੜ-ਮਰੋੜ ਕੇ ਸਮਝੌਤੇ ਲਈ ਉਨਾਂ ਦਾ ਨਿੱਜੀ ਸੁਝਾਅ ਬਣਾ ਕੇ ਪੇਸ਼ ਕੀਤਾ ਗਿਆ ਅਤੇ ਉਨਾਂ ਦੇ ਪੂਰੇ ਬਿਆਨ ਦੀ ਥਾਂਖੇਤੀ ਕਾਨੂੰਨਾਂ ਦੀ 24 ਮਹੀਨਿਆਂ ਲਈ ਰੋਕ ਵਾਲੇ ਖਾਸ ਨੁਕਤੇ ਨੂੰ ਵੱਖਰੇ ਬਿਆਨ ਵਜੋਂ ਦਿਖਾਇਆ ਗਿਆ ਹੈ, ਜਿਹੜਾ ਕਿ ਤੱਥਾਂ ਤੋਂ ਉਲਟ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਨੀਤੀ ਆਯੋਗ ਦੇ ਵਾਈਸ ਚੇਅਰਮੈਨ ਰਾਜੀਵ ਕੁਮਾਰ ਦੇ ਦਾਅਵੇ ਉੱਤੇ ਵੀ ਹੈਰਾਨੀ ਜ਼ਾਹਰ ਕੀਤੀ ਕਿ ਕੱਲ੍ਹ ਹੋਈ ਨੀਤੀ ਆਯੋਗ ਦੀ ਛੇਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਕਿਸੇ ਨੇ ਖੇਤੀ ਕਾਨੂੰਨਾਂ ਬਾਰੇ ਗੱਲ ਨਹੀਂ ਕੀਤੀ। ਉਨਾਂ ਕਿਹਾ ਕਿ ਉਹ ਸਿਹਤ ਠੀਕ ਨਾ ਹੋਣ ਕਾਰਨ ਵਰਚੁਅਲ ਕਾਨਫਰੰਸ ਵਿੱਚ ਖੁਦ ਸ਼ਾਮਲ ਨਹੀਂ ਹੋ ਸਕੇ, ਪਰ ਵੀਰਵਾਰ ਨੂੰ ਨੀਤੀ ਆਯੋਗ ਨੂੰ ਸੌਂਪੇ ਉਨਾਂ ਦੇ ਭਾਸ਼ਣ ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸਪੱਸ਼ਟ ਤੌਰ ਉੱਤੇ ਉਭਾਰਿਆ ਗਿਆ ਸੀ, ਜਿਸ ਤੋਂ ਇਹ ਕਹਿਣਾ ਗਲਤ ਹੈ ਕਿ ਕਿਸੇ ਨੇ ਇਹ ਮੁੱਦਾ ਨਹੀਂ ਉਭਾਰਿਆ।

Read More Latest Political News Today

ਰਾਜਨੀਤੀ

ਭਾਜਪਾ ਛੱਡ ਕੇ ਬੋਡੋਲੈਂਡ ਪੀਪਲਜ਼ ਫਰੰਟ ਕਾਂਗਰਸ ਵਾਲੇ ਮਹਾ ਗਠਜੋੜ ਵਿੱਚ ਸ਼ਾਮਲ

Published

on

ਗੁਹਾਟੀ, 1 ਮਾਰਚ – ਅਗਲੇ ਮਹੀਨੇ ਆਸਾਮ ਚੋਣਾਂ ਤੋਂ ਠੀਕ ਪਹਿਲਾਂ ਬੋਡੋਲੈਂਡ ਪੀਪਲਜ਼ ਫਰੰਟ (ਬੀ ਪੀ ਐਫ) ਨੇ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਤੋਂ ਨਾਤਾ ਤੋੜ ਲਿਆ ਤੇ ਉਸ ਨੇ ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਮਹਾਗਠਜੋੜ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਕਾਂਗਰਸ ਨੇ ਆਸ ਪ੍ਰਗਟਾਈ ਹੈ ਕਿ ਬੀ ਪੀ ਐਫ ਦੇ ਮਹਾਗਠਜੋੜ ਵਿੱਚ ਆਉਣ ਨਾਲ ਮਹਾਗਠਜੋੜ ਆਉਂਦੀਆਂ ਚੋਣਾਂ ਵਿੱਚ100 ਸੀਟਾਂ ਜਿੱਤੇਗਾ। ਇਸ ਦੇ ਨਾਲ ਮਹਾਗਠਜੋੜ ਨੇ ਕੱਲ੍ਹ ਕਿਹਾ ਕਿ ਮੁੱਖ ਮੰਤਰੀ ਅਹੁਦੇ ਵਾਸਤੇ ਉਸਦਾ ਉਮੀਦਵਾਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਰ ਸਹਿਯੋਗੀ ਪਾਰਟੀਆਂ ਨਾਲ ਚਰਚਾ ਪਿੱਛੋਂ ਤੈਅ ਹੋਵੇਗਾ। ਮਹਾਗਠਜੋੜ ਦੀਆਂ ਸਿਆਸੀ ਪਾਰਟੀਆਂ ਦੇ ਪੱਤਰਕਾਰ ਸੰਮੇਲਨ ਵਿੱਚ ਆਸਾਮ ਕਾਂਗਰਸ ਦੇ ਇੰਚਾਰਜ ਜਨਰਲ ਸੈਕਟਰੀ ਅਨਿਰੁੱਧ ਸਿੰਘ ਨੇ ਕਿਹਾ ਕਿ ਇਸ ਗਠਜੋੜ ਦੀ ਮੁੱਖ ਚਿੰਤਾ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਹਰਾਉਣਾ ਹੈ। ਸਾਲ 2001 ਤੋਂ ਆਸਾਮ ਵਿੱਚ 15 ਸਾਲ ਸੱਤਾ ਉੱਤੇ ਕਾਬਜ਼ ਰਹੀ ਕਾਂਗਰਸ ਨੇ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੇ ਐੱਨ ਡੀ ਏ ਗਠਜੋੜ ਦੇ ਮੁਕਾਬਲੇ ਲਈ ਏ ਆਈ ਯੂ ਡੀ ਐਫ, ਸੀ ਪੀ ਆਈ, ਸੀ ਪੀ ਆਈ ਐਮ, ਸੀ ਪੀ ਐੱਮ ਐੱਲ, ਆਂਚਲਿਕ ਗਣ ਮੋਰਚੇ ਦੇ ਨਾਲ ਮਿਲ ਕੇ ਇੱਕ ਮਹਾਗਠਜੋੜ ਬਣਾਇਆ ਹੈ।

Continue Reading

ਰਾਜਨੀਤੀ

ਮਮਤਾ ਬੈਨਰਜੀ ਨੇ ਨਿਰਪੱਖ ਚੋਣਾਂ ਕਰਾਉਣ ਲਈ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ

Published

on

ਨਵੀਂ ਦਿੱਲੀ, 1 ਮਾਰਚ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਸਬੰਧੀ ਤਿ੍ਰਣਮੂਲ ਕਾਂਗਰਸ ਦੇ ਤੌਖਲੇ ਪ੍ਰਗਟ ਅਤੇ ਨਿਰਪੱਖਤਾ ਯਕੀਨੀ ਕਰਨ ਦੀ ਮੰਗ ਕੀਤੀ ਹੈ।
ਪਤਾ ਲੱਗਾ ਹੈ ਕਿ ਇਸ ਪੱਤਰ ਵਿੱਚ ਦੱਸਿਆ ਗਿਆ ਹੈ ਕਿ ‘ਸਿਟੀਜ਼ਨਜ਼ ਕਮਿਸ਼ਨ ਆਨ ਇਲੈਕਸ਼ਨ’ ਨਾਮ ਦੇ ਗਰੁੱਪ ਵੱਲੋਂ ਪੇਸ਼ ਰਿਪੋਰਟ ਰਾਹੀਂ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ ਕਿ ਈ ਵੀ ਐਮਜ਼ (ਵੋਟਿੰਗ ਮਸ਼ੀਨਾਂ) ਓਨੀਆਂ ਛੇੜਛਾੜ-ਰਹਿਤ ਨਹੀਂ, ਜਿੰਨਾ ਇਨ੍ਹਾਂ ਬਾਰੇ ਪ੍ਰਚਾਰ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਇਹ ਮਾਮਲਾ ਚੋਣ ਕਮਿਸ਼ਨਰ ਕੋਲ ਰੱਖਿਆ ਸੀ। ਇਸ ਪੱਤਰ ਰਾਹੀਂ ਮੁੱਖ ਮੰਤਰੀ ਬੈਨਰਜੀ ਨੇ ਮੰਗ ਕੀਤੀ ਕਿ ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਸਸਤੇ ਮੁੱਲ ਉੱਤੇ ਮਿਲਦੀ ਵੀ ਵੀ ਪੈਟ ਸਹੂਲਤ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਕਿ ਈ ਵੀ ਐਮ ਵੱਲੋਂ ਦੱਸੇ ਨਤੀਜਿਆਂ ਦਾ ਮਿਲਾਣ ਵੀ ਵੀ ਪੈਟ ਪਰਚੀ ਰਾਹੀਂ ਮਿਲੇ ਨਤੀਜੇ ਨਾਲ ਕੀਤਾ ਜਾ ਸਕੇ।ਉਨ੍ਹਾਂ ਮੰਗ ਕੀਤੀ ਕਿ ਵੀ ਵੀ ਪੈਟ ਮਸ਼ੀਨਾਂ ਦੇ ਟਾਈਮਰਾਂ ਨੂੰ ਮੌਜੂਦਾ ਸੱਤ ਸਕਿੰਡ ਤੋਂ ਬਦਲ ਕੇ 15 ਸਕਿੰਡ ਕੀਤਾ ਜਾਵੇ ਤਾਂ ਕਿ ਵੋਟਰਾਂ ਨੂੰ ਡਿਸਪਲੇਅ ‘ਤੇ ਮੌਜੂਦ ਉਮੀਦਵਾਰਾਂ ਦੇ ਨਾਂਅ ਪੜ੍ਹਨ ਦਾ ਮੌਕਾ ਮਿਲ ਸਕੇ, ਵੱਖੋ-ਵੱਖਰੇ ਟੇਬਲਾਂ ‘ਤੇ ਦੋਵਾਂ ਢੰਗਾਂ ਨਾਲ ਵੋਟਾਂ ਦੀ ਗਿਣਤੀ ਕਰਨ ਦਾ ਪ੍ਰਬੰਧ ਕੀਤਾ ਜਾਵੇ।

Continue Reading

ਰਾਜਨੀਤੀ

ਕਾਂਗਰਸ ਆਗੂ ਆਜ਼ਾਦ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀਆਂ ਸਿਫਤਾਂ

Published

on

ਜੰਮੂ, 1 ਮਾਰਚ – ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਆਗੂਆਂ ਨੂੰ ਪਸੰਦ ਕਰਦੇ ਹਨ, ਜਿਨ੍ਹਾਂ ਨੂੰ ਆਪਣੀਆਂ ਜੜ੍ਹਾਂ ਉੱਤੇ ਮਾਣ ਹੈ।
ਕੱਲ੍ਹ ਇੱਥੇ ਗੁਰਜਰ ਦੇਸ਼ ਚੈਰੀਟੇਬਲ ਟਰੱਸਟ ਵੱਲੋਂ ਆਯੋਜਿਤ ਸਮਾਰੋਹ ਵਿੱਚ ਬੋਲਦਿਆਂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ‘ਮੋਦੀ ਚਾਹ ਵਿਕਰੇਤਾ ਵਜੋਂ ਆਪਣੇ ਬੀਤੇ ਸਮੇਂ ਬਾਰੇ ਖੁੱਲ੍ਹ ਕੇ ਬੋਲਦੇ ਹਨ। ਕਿਸੇ ਵਿਅਕਤੀ ਨੂੰ ਦੁਨੀਆ ਦੇ ਸਾਹਮਣੇ ਆਪਣੀ ਅਸਲੀਅਤ ਨੂੰ ਲੁਕਾਉਣਾ ਨਹੀਂ ਚਾਹੀਦਾ। ਮੈਂ ਖੁਦ ਪਿੰਡ ਦਾ ਵਾਸੀ ਹਾਂ। ਮੈਨੂੰ ਆਪਣੇ ਉੱਤੇ ਇਸ ਦੇ ਲਈ ਮਾਣ ਹੈ। ਮੈਂ ਪ੍ਰਧਾਨ ਮੰਤਰੀ ਵਰਗੇ ਆਗੂਆਂ ਦੀ ਸ਼ਲਾਘਾ ਕਰਦਾ ਹਾਂ, ਜੋ ਕਹਿੰਦੇ ਹਨ ਕਿ ਉਹ ਪਿੰਡ ਨਾਲ ਸਬੰਧਤ ਹਨ ਅਤੇ ਉਹ ਚਾਹ ਵੇਚਦੇ ਹੁੰਦੇ ਸਨ।ਆਜ਼ਾਦ ਨੇ ਕਿਹਾ ਕਿ ਮੋਦੀ ਨਾਲ ਮੇਰੇ ਸਿਆਸੀ ਮਤਭੇਦ ਹੋ ਸਕਦੇ ਹਨ ਪਰ ਉਹ ਵੀ ਬੀਤੇ ਸਮੇਂ ਵਿੱਚ ਚਾਹਵਾਲਾ ਹੋਣ ਬਾਰੇ ਖੁੱਲ੍ਹ ਕੇ ਗੱਲ ਕਰਦੇ ਹਨ।
ਆਜ਼ਾਦ ਦੀ ਇਸ ਟਿੱਪਣੀ ਤੋਂ ਇੱਕ ਦਿਨ ਪਹਿਲਾਂ ਕਾਂਗਰਸ ਲੀਡਰਸ਼ਿਪ ਦੀ ਤਬਦੀਲੀ ਤੇ ਜਥੇਬੰਦਕ ਫੇਰਬਦਲ ਦੀ ਮੰਗ ਕਰਨ ਵਾਲੇ ਜੀ-23 ਦੇ ਕਈ ਕਾਂਗਰਸੀ ਆਗੂ ਇੱਕ ਸਟੇਜ ਉੱਤੇ ਇਕੱਠੇ ਹੋਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਕਮਜ਼ੋਰ ਹੋ ਰਹੀ ਹੈ, ਉਹ ਉਸ ਨੂੰ ਮਜ਼ਬੂਤ ਕਰਨ ਲਈ ਇਕੱਠੇ ਹੋਏ ਹਨ।
ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਕਾਂਗਰਸ ਮਜ਼ਬੂਤ ਹੋਵੇ, ਨਾਲ ਦੇਸ਼ ਦੀਆਂ ਵੰਡ ਪਾਊ ਤਾਕਤਾਂ ਨਾਲ ਲੜਣ ਲਈ ਇੱਕਮੁੱਠ ਹੋਣਾ ਚਾਹੀਦਾ ਹੈ।ਫਾਰੂਕ ਦਾ ਇਹ ਬਿਆਨ ਓਦੋਂ ਆਇਆ ਹੈ ਜਦੋਂ ਕਾਂਗਰਸ ਵਿੱਚ ਸ਼ਰ੍ਹੇਆਮ ਬਗਾਵਤ ਵੇਖੀ ਜਾ ਰਹੀ ਹੈ।

Continue Reading

ਰੁਝਾਨ


Copyright by IK Soch News powered by InstantWebsites.ca