Narendra Modi government has 43 new ministers
Connect with us [email protected]

ਰਾਜਨੀਤੀ

ਨਰਿੰਦਰ ਮੋਦੀ ਸਰਕਾਰ ਵਿੱਚ 43 ਨਵੇਂ ਮੰਤਰੀ ਸ਼ਾਮਲ

Published

on

Narendra Modi government

ਕਈ ਪੁਰਾਣੇ ਮੰਤਰੀਆਂ ਵੱਲੋਂ ਅਸਤੀਫੇ
ਨਵੀਂ ਦਿੱਲੀ, 7 ਜੁਲਾਈ, (ਪੋਸਟ ਬਿਊਰੋ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਿੱਚ ਮੰਤਰੀਆਂ ਦੇ ਵਾਧੇ ਦਾ ਅਮਲ ਅੱਜ ਦੇਸ਼ ਦੇ ਰਾਸ਼ਟਰਪਤੀ ਭਵਨ ਵਿੱਚ ਬੁੱਧਵਾਰ ਨੂੰ ਪੂਰਾ ਕੀਤਾ ਗਿਆ।ਕੇਂਦਰੀ ਸਰਕਾਰ ਵਿਚ ਅੱਜ 15 ਆਗੂਆਂ ਨੇ ਕੈਬਨਿਟ ਮੰਤਰੀ ਅਤੇ 28 ਜਣਿਆਂ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ। ਆਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਨਰਾਇਣ ਰਾਣੇ, ਕਾਂਗਰਸ ਪਾਰਟੀ ਨੂੰ ਛੱਡ ਕੇ ਆਉਣ ਵਾਲੇ ਜਯੋਤਿਰਾ ਦਿੱਤਿਆ ਸਿੰਧੀਆ ਕੈਬਨਿਟ ਮੰਤਰੀ ਬਣਨ ਵਾਲਿਆਂ ਵਿੱਚ ਸ਼ਾਮਲ ਹਨ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਹਿਲਾਂ ਮਹਾਰਾਸ਼ਟਰ ਦੇ ਨਾਰਾਇਣ ਰਾਣੇ, ਆਸਾਮ ਦੇ ਸਰਬਾਨੰਦ ਸੋਨੋਵਾਲ, ਵਰਿੰਦਰ ਕੁਮਾਰ, ਜਯੋਤਿਰਾ ਦਿੱਤਿਆ ਸਿੰਧੀਆ, ਰਾਮਚੰਦਰ ਪ੍ਰਸਾਦ ਸਿੰਘ (ਆਰ ਸੀ ਪੀ ਸਿੰਘ ਜਨਤਾ ਦਲ ਯੂ), ਅਸ਼ਵਨੀ ਵੈਸ਼ਨਵ, ਪਸ਼ੂਪਤੀ ਪਾਰਸ (ਮਰਹੂਮ ਰਾਮ ਵਿਲਾਸ ਪਾਸਵਾਨ ਦਾ ਭਰਾ), ਕਿਰਿਨ ਰਿਜੀਜੂ, ਰਾਜ ਕੁਮਾਰ ਸਿੰਘ, ਹਰਦੀਪ ਸਿੰਘ ਪੁਰੀ, ਮਨਸੁਖ ਮੰਡਾਵੀਆ, ਭੂਪਿੰਦਰ ਯਾਦਵ, ਪੁਰੂਸ਼ੋਤਮ ਰੂਪਾਲਾ, ਜੀ. ਕਿਸ਼ਨ ਰੈੱਡੀ, ਅਨੁਰਾਗ ਸਿੰਘ ਠਾਕੁਰ (ਹਿਮਾਚਲ ਪ੍ਰਦੇਸ਼) ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਾਈ।
ਇਸ ਦੇ ਬਾਅਦ ਪੰਕਜ ਚੌਧਰੀ, ਅਨੁਪ੍ਰਿਆ ਪਟੇਲ (ਅਪਨਾ ਦਲ ਉੱਤਰ ਪ੍ਰਦੇਸ਼), ਸੱਤਿਆਪਾਲ ਸਿੰਘ ਬਘੇਲ, ਰਾਜੀਵ ਚੰਦਰਸ਼ੇਖਰ, ਸ਼ੋਭਾ ਕਰੰਦਾਲਜੇ, ਭਾਨੂੰ ਪ੍ਰਤਾਪ ਸਿੰਘ ਵਰਮਾ, ਦਰਸ਼ਨ ਵਿਕਰਮ, ਮੀਨਾਕਸ਼ੀ ਲੇਖੀ (ਦਿੱਲੀ ਵਿੱਚੋਂ ਪਾਰਲੀਮੈਂਟ ਮੈਂਬਰ), ਅਨੁਪਪੂਰਣਾ ਦੇਵੀ, ਏ. ਨਾਰਾਇਣਾਸਾਮੀ, ਕੌਸ਼ਲ ਕਿਸ਼ੋਰ, ਅਜੇ ਭੱਟ, ਬੀ ਐੱਲ ਵਰਮਾ, ਅਜੇ ਕੁਮਾਰ, ਦੇਵੂ ਸਿੰਘ ਚੌਹਾਨ, ਭਗਵੰਤ ਖੂਬਾ, ਕਪਿਲ ਪਾਟਿਲ, ਪ੍ਰਤਿਭਾ ਭੌਮਿਕ, ਸੁਭਾਸ਼ ਸਰਕਾਰ, ਭਾਗਵਤ ਕਰਾਦ, ਰਾਜਕੁਮਾਰ ਰੰਜਨ ਸਿੰਘ, ਭਾਰਤੀ ਪ੍ਰਵੀਣ ਪਵਾਰ, ਵਿਸ਼ਵੇਸ਼ਰ ਟੁਡੂ, ਸ਼ਾਤਨੂੰ ਠਾਕੁਰ, ਮੁੰਜਾਪਾਰਾ ਮਹਿੰਦਰ ਭਾਈ, ਜਾਨ ਬਰਾਲਾ, ਐੱਲ. ਮੁਰਗੁਨ ਅਤੇ ਨਿਸ਼ਿਤ ਪ੍ਰਮਾਣਿਕ ਨੂੰ ਰਾਜ ਮੰਤਰੀ ਦੇ ਤੌਰ ਉੱਤੇ ਸਹੁੰ ਚੁੱਕਾਈ ਗਈ।
ਕੈਬਨਿਟ ਵਿੱਚ ਅੱਜ ਦੇ ਵਾਧੇ ਤੋਂ ਪਹਿਲਾਂ 12 ਨੇਤਾਵਾਂ ਦਾ ਮੰਤਰੀ ਮੰਡਲ ਤੋਂ ਅਸਤੀਫਾ ਲੈ ਲਿਆ ਗਿਆ, ਜਿਸ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਨਜ਼ੂਰ ਕਰ ਲਿਆ ਹੈ। ਇਨ੍ਹਾਂ ਵਿਚ ਸੂਚਨਾ ਤਕਨੀਕ ਮੰਤਰੀ ਰਵੀਸ਼ੰਕਰ ਪ੍ਰਸਾਦ, ਸੂਚਨਾ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ, ਰਮੇਸ਼ ਪੋਖਰਿਆਲ ਨਿਸ਼ੰਕ, ਕਿਰਤ ਅਤੇ ਰੋਜ਼ਗਾਰ ਮੰਤਰੀ ਸੰਤੋਸ਼ ਕੁਮਾਰ ਗੰਗਵਾਰ, ਰਸਾਇਣ ਤੇ ਖਾਦ ਮੰਤਰੀ ਡੀ ਵੀ ਸਦਾਨੰਦ ਗੌੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ਵਰਧਨ, ਸਿਹਤ ਰਾਜ ਮੰਤਰੀ ਅਸ਼ਵਨੀ ਚੌਬੇ, ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਦੇਬਾਸ਼੍ਰੀ, ਸਿੱਖਿਆ ਰਾਜ ਮੰਤਰੀ ਸੰਜੇ ਧੋਤਰੇ, ਮਾਈਕਰੋ, ਸਮਾਲ ਐਂਡ ਮੀਡੀਅਮ ਇੰਡਸਟਰੀਦੇ ਰਾਜ ਮੰਤਰੀ ਪ੍ਰਤਾਪ ਸਾਰੰਗੀ ਸ਼ਾਮਲ ਹਨ।

Read More Latest Politics News

ਰਾਜਨੀਤੀ

ਭਾਜਪਾ ਮੰਤਰੀ ਨੇ ਕਿਹਾ:ਮੁਰਗੇ, ਬੱਕਰੇ ਦਾ ਮਾਸ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਓ

Published

on

Sunbor Shulai

ਸਿ਼ਲਾਂਗ, 31 ਜੁਲਾਈ, – ਮੇਘਾਲਿਆ ਸਰਕਾਰ ਦੇ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸਨਬੋਰ ਸ਼ੂਲਈ ਨੇ ਇਸ ਰਾਜ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੇ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਣ ਲਈ ਕਿਹਾ ਹੈ ਅਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਦੇ ਵਿਰੁੱਧ ਹੈ।
ਪਿਛਲੇ ਹਫਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਸਨਬੋਰ ਸ਼ੂਲਈ ਨੇ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਕੋਈ ਆਪਣੀ ਪਸੰਦ ਦਾ ਭੋਜਨ ਖਾ ਸਕਦਾ ਹੈ। ਅੱਜ ਏਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸ਼ੂਲਈ ਨੇ ਕਿਹਾ, ‘ਮੈਂ ਲੋਕਾਂ ਨੂੰ ਮੁਰਗੀ, ਭੇਡ ਜਾਂ ਬੱਕਰੇ ਦਾ ਮਾਸ ਜਾਂ ਮੱਛੀ ਦੀ ਥਾਂ ਬੀਫ ਵੱਧ ਖਾਣ ਨੂੰ ਕਹਿੰਦਾ ਹਾਂ, ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ਉੱਤੇ ਪਾਬੰਦੀ ਲਾਏਗੀ, ਵੀ ਦੂਰ ਹੋ ਜਾਵੇਗੀ।’ ਪਸ਼ੂ ਪਾਲਣ ਬਾਰੇ ਮੰਤਰੀ ਸ਼ੁਲਈ ਨੇ ਭਰੋਸਾ ਦਿੱਤਾ ਕਿ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਗੱਲ ਕਰ ਕੇ ਯਕੀਨੀ ਕੀਤਾ ਜਾਵੇਗਾ ਕਿ ਗੁਆਂਢੀ ਰਾਜ ਵਿਚ ਕਿਸੇ ਨਵੇਂ ਐਕਟ ਨਾਲ ਮੇਘਾਲਿਆ ਵਿਚ ਪਸ਼ੂਆਂ ਦੀ ਆਵਾਜਾਈ ਵਿਚ ਵਿਘਨ ਨਾ ਪਵੇ।
ਤਿੰਨ ਵਾਰ ਵਿਧਾਇਕ ਰਹੇ ਸ਼ੁਲਈ ਨੇ ਮੇਘਾਲਿਆ ਅਤੇ ਅਸਾਮ ਵਿਚਾਲੇ ਸਰਹੱਦੀ ਵਿਵਾਦ ਬਾਰੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਰਾਜ ਆਪਣੀ ਹੱਦ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਬਲ ਦੀ ਵਰਤੋਂ ਕਰੇ। ਉਨ੍ਹਾਂ ਕਿਹਾ, ‘ਜੇ ਅਸਾਮ ਦੇ ਲੋਕ ਸਰਹੱਦੀ ਖੇਤਰਾਂ ਵਿਚ ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤਾਂ ਸਿਰਫ ਗੱਲਾਂ ਕਰਨ ਜਾਂ ਚਾਹ ਪੀਣ ਦੇ ਨਾਲ ਨਹੀਂ ਸਰਨਾ, ਸਾਨੂੰ ਮੌਕੇ ਉੱਤੇ ਹੀ ਜਵਾਬ ਦੇਣਾ ਪਵੇਗਾ।’

Read More Political News Today

Continue Reading

ਰਾਜਨੀਤੀ

‘ਪੰਜਾਬ ਦਾ ਅਸਲ ਕੈਪਟਨ ਕੌਣ’ ਪੁੱਛਣ ਉੱਤੇ ਮੁੱਖ ਮੰਤਰੀ ਨੇ ਕਿਹਾ: ਸਵਾਲ ਹੀ ਕਿਉਂ ਉੱਠਦਾ ਹੈ

Published

on

capt amrinder singh

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਕਿਹਾ ਕਿ ਕਾਂਗਰਸ ਵਿਚ ਕੋਈ ਵਿਵਾਦ ਨਹੀਂ ਅਤੇ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਅੱਜ ਏਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਹ ਸਵਾਲ ਪੁੱਛਿਆ ਗਿਆ ਕਿ‘ਪੰਜਾਬ ਵਿਚ ਅਸਲ ਕੈਪਟਨ ਕੌਣ ਹੈ?’ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਕੁਝ ਭੰਬਲਭੂਸਾ ਹੈ। ਸੁਨੀਲ ਜਾਖੜ ਪਿਛਲੇ 4 ਸਾਲਾਂ ਤੋਂ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਨਾਲ ਮੇਰਾ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਸੀ। ਨਵੇਂ ਪ੍ਰਧਾਨ ਦੇ ਆਉਣ ਤੋਂ ਬਾਅਦ ਇਸ ਤਰ੍ਹਾਂ ਦੀ ਗੱਲ ਕਿਉਂ ਪੁੱਛੀ ਜਾ ਰਹੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।’
ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ 60 ਵਿਧਾਇਕ ਨਾਲ ਲੈ ਕੇ ਚੱਲਣ ਤੇ ਦਸਖਤ ਕਰਾਉਣ ਬਾਰੇਮੁੱਖ ਮੰਤਰੀ ਤੋਂਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ‘ਪਹਿਲਾਂ ਜਦੋਂ ਮੈਂ ਪ੍ਰਧਾਨ ਬਣਿਆ ਤਾਂ ਅਕਾਲੀ ਸਰਕਾਰ ਸੀ। ਤਿੰਨ ਵਾਰ ਜਦੋਂ ਵੀ ਮੈਂ ਪ੍ਰਧਾਨ ਬਣਿਆ, ਮੈਂ ਵਿਰੋਧੀ ਧਿਰ ਵਿਚ ਸੀ। ਮੈਨੂੰ ਨਹੀਂ ਲੱਗਦਾ ਕਿ ਇਹ ਗੱਲਾਂ ਹੋਣੀਆਂ ਚਾਹੀਦੀਆਂ ਹਨ। ਇਸ ਵਾਰ ਸਰਕਾਰ ਵੀ ਸਾਡੀ ਹੈ ਅਤੇ ਪਾਰਟੀ ਵੀ ਸਾਡੀ ਹੈ। ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।’ ਚੋਣਾਂ ਦੇ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ‘ਮਿਲ ਕੇ ਕੰਮ ਕਰਨਾ ਹੋਵੇਗਾ। ਇਹੋ ਸਹੀ ਢੰਗ ਹੈ।’ ਉਨ੍ਹਾ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਦਸੰਬਰ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿਚ ਵਿਕਾਸ ਹੋਇਆ ਹੈ, ਪਰ ਅਜੇ ਬਹੁਤ ਕੰਮ ਕਰਨਾ ਹੈ। ਅਸੀਂ ਜਿਹੜਾ ਮੈਨੀਫੈਸਟੋ ਬਣਾਇਆ ਸੀ, ਉਸ ਦੇ 93 ਫ਼ੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ, ਜਿਹੜੇ ਕੁਝ ਬਾਕੀ ਹਨ, ਉਹ ਜੀ ਐੱਸ ਟੀ ਕਾਰਨ ਰੁਕੇ ਹੋਏ ਹਨ।

Read More Latest Politics News

Continue Reading

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca