Navjot Sidhu also raised questions about the police chief on Twitter
Connect with us [email protected]

ਰਾਜਨੀਤੀ

ਨਵਜੋਤ ਸਿੱਧੂ ਨੇ ਪੁਲਸ ਮੁਖੀ ਬਾਰੇ ਵੀ ਟਵਿੱਟਰ ਉੱਤੇ ਸਵਾਲ ਉਠਾਏ

Published

on

Navjot Singh Sidhu

ਅੰਮ੍ਰਿਤਸਰ, 26 ਜੂਨ, – ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਵੇਲੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਫਿਰ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਇਸ ਰਾਜ ਵਿੱਚ ਚੱਲਦੇ ਡਰੱਗ ਤੇ ਰੇਤ ਮਾਫੀਆ ਦੇ ਖਿਲਾਫ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਦੇ ਰਹਿਣ ਵਾਲੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵਿੱਟਰ ਉੱਤੇ ਫਿਰ ਵੱਡਾ ਧਮਾਕਾ ਕੀਤਾ ਹੈ।ਇਸ ਵਾਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪੁਲਸ ਦੇ ਡੀ ਜੀ ਪੀ ਦਿਨਕਰ ਗੁਪਤਾ ਬਾਰੇ ਸਵਾਲ ਚੁੱਕਦੇ ਹੋਏ ਪੁੱਛਿਆ ਕਿ ਤੁਸੀਂ ਬਿਕਰਮ ਸਿੰਘ ਮਜੀਠੀਆ ਦਾ ਕੀ ਕੀਤਾ ਹੈ।
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਨੂੰ ਸਵਾਲ ਕੀਤਾ ਕਿ ਉਨ੍ਹਾਂ ਲੋਕਾਂ ਦਾ ਕੀ ਬਣਿਆ, ਜਿਨ੍ਹਾਂ ਦੀ ਰਾਜਨੀਤਕ ਸ਼ਹਿ ਉੱਤੇ ਪੰਜਾਬ ਵਿੱਚ ਕੈਮੀਕਲ ਨਸ਼ਾ ਬਣਾਉਣ ਦੀ ਫੈਕਟਰੀ ਲੱਗੀ ਅਤੇ ਜਿਨ੍ਹਾਂ ਨੇ ਲਾਲ ਬੱਤੀ ਵਾਲੀਆਂ ਗੱਡੀਆਂ ਵਿੱਚ ਨਸ਼ਾ ਵਿਕਵਾਇਆ ਸੀ?ਡੀ ਜੀ ਪੀ ਨੂੰ ਸਵਾਲ ਕਰਦੇ ਹੋਏ ਸਿੱਧੂ ਨੇ ਕਿਹਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਭੇਜੀ ਗਈ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿਚ ਦਰਜ ਵੱਡੇ ਮਗਰਮੱਛਾਂ ਉੱਤੇ ਕੀ ਕਾਰਵਾਈ ਕੀਤੀ ਗਈ ਹੈ? ਉਨ੍ਹਾਂ ਕਿਹਾ ਕਿ ‘ਉਹ ਦੋਸ਼ੀ ਬੰਦਾ ਅੱਜ ਸਾਡੇ ਉੱਤੇ ਕੇਸ ਪਾਉਣ ਦੀਆਂ ਧਮਕੀਆਂ ਦੇ ਰਿਹਾ ਹੈ। ਚਿੱਟੇ ਦੇ ਤਸਕਰ ਮਚਾਉਣ ਸ਼ੋਰ, ਆਖਿਰ ਕਿੰਨਾ ਟਾਈਮ ਹੋਰ!’
ਇਸ ਤੋਂ ਪਹਿਲਾਂ ਅੱਜ ਹੀ ਨਵਜੋਤ ਸਿੰਘ ਸਿੱਧੂ ਨੇ ਇਕ ਹੋਰ ਟਵੀਟ ਕਰ ਕੇ ਬਰਗਾੜੀ ਕਾਂਡ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਉੱਤੇ ਹਮਲਾ ਕੀਤਾ ਸੀ। ਨਵੀਂ ਬਣਾਈ ਐੱਸ ਆਈ ਟੀਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨ ਦੀ ਕਾਰਵਾਈ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਸਿਆਸੀ ਸਟੰਟ ਕਹੇ ਜਾਣ ਤੋਂ ਭੜਕੇ ਨਵਜੋਤ ਸਿੰਘਸਿੱਧੂ ਨੇ ਕਿਸੇ ਦਾ ਨਾਮ ਲਏ ਬਿਨਾਂ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਬਾਰੇ ਕਿਹਾ ਕਿ ‘ਰਾਜਨੀਤਿਕ ਦਖ਼ਲ ਤਾਂ ਉਹ ਸੀ, ਜਦੋਂ ਦੋ ਸਾਲਤੱਕ ਤੁਹਾਡੇ ਰਾਜ ਵਿਚ ਕੁਝ ਨਹੀਂ ਹੋਇਆ ਤੇ ਫਿਰ ਨਾ ਹੀ ਅਗਲੇ ਸਾਢੇ ਚਾਰ ਸਾਲਾਂ ਦੇ ਰਾਜ ਦੌਰਾਨ ਇਨਸਾਫ ਹੋਇਆ।’ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਪੰਜਾਬ ਦੀ ਰੂਹ ਉੱਤੇ ਹਮਲਾ ਦੱਸ ਕੇ ਨਵਜੋਤ ਸਿੰਘਸਿੱਧੂ ਨੇ ਇਸ ਕੇਸ ਵਿਚ ਛੇ ਸਾਲ ਤੱਕਇਨਸਾਫ਼ ਨਾ ਹੋਣ ਨੂੰ ਵੱਡੀ ਨਲਾਇਕੀ ਅਤੇ ਨਾਕਾਮਯਾਬੀ ਕਰਾਰ ਦਿੱਤਾ। ਉਨ੍ਹਾਂ ਨੇ ਅੱਜ ਸ਼ਨੀਵਾਰ ਨੂੰ ਸੁਖਬੀਰ ਸਿੰਘ ਬਾਦਲ ਦੀ ਨਿੰਦਾ ਕਰਦਿਆਂ ਕਿਹਾ ਕਿ ਨਵੀਂ ਐਸਆਈਟੀ ‘ਪੰਜਾਬ ਦੀ ਆਤਮਾ ਨੂੰ ਨਿਆਂ ਦਿਵਾਉਣ ਦੇ ਨੇੜੇ ਹੈ’।ਉਨ੍ਹਾਂ ਟਵੀਟ ਕੀਤਾ, ‘ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਛੇ ਸਾਲ ਹੋ ਗਏ ਹਨ, ਤੁਹਾਡੇ ਸ਼ਾਸਨ ਦੇ ਦੋ ਸਾਲਾਂ ਵਿੱਚ ਇਨਸਾਫ ਨਹੀਂ ਹੋਇਆ ਤੇ ਇਸ ਤੋਂ ਬਾਅਦ ਸਾਢੇ ਚਾਰ ਸਾਲਾਂ ਵਿੱਚ ਵੀ ਇਨਸਾਫ ਨਹੀਂ ਹੋ ਸਕਿਆ।ਅੱਜ ਇਨਸਾਫ਼ ਲਈ ਨਵੀਂ ਐਸਆਈਟੀ ਪੰਜਾਬ ਦੀ ਰੂਹ ਨੂੰ ਸਮਝਣ ਲੱਗੀ ਹੈ ਤਾਂ ਤੁਸੀਂ ਰਾਜਨੀਤਿਕ ਦਖਲ ਦੀ ਦੁਹਾਈ ਦਿੰਦੇ ਹੋ।’

Read More Political News Today

ਰਾਜਨੀਤੀ

ਭਾਜਪਾ ਮੰਤਰੀ ਨੇ ਕਿਹਾ:ਮੁਰਗੇ, ਬੱਕਰੇ ਦਾ ਮਾਸ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਓ

Published

on

Sunbor Shulai

ਸਿ਼ਲਾਂਗ, 31 ਜੁਲਾਈ, – ਮੇਘਾਲਿਆ ਸਰਕਾਰ ਦੇ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸਨਬੋਰ ਸ਼ੂਲਈ ਨੇ ਇਸ ਰਾਜ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੇ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਣ ਲਈ ਕਿਹਾ ਹੈ ਅਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਦੇ ਵਿਰੁੱਧ ਹੈ।
ਪਿਛਲੇ ਹਫਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਸਨਬੋਰ ਸ਼ੂਲਈ ਨੇ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਕੋਈ ਆਪਣੀ ਪਸੰਦ ਦਾ ਭੋਜਨ ਖਾ ਸਕਦਾ ਹੈ। ਅੱਜ ਏਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸ਼ੂਲਈ ਨੇ ਕਿਹਾ, ‘ਮੈਂ ਲੋਕਾਂ ਨੂੰ ਮੁਰਗੀ, ਭੇਡ ਜਾਂ ਬੱਕਰੇ ਦਾ ਮਾਸ ਜਾਂ ਮੱਛੀ ਦੀ ਥਾਂ ਬੀਫ ਵੱਧ ਖਾਣ ਨੂੰ ਕਹਿੰਦਾ ਹਾਂ, ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ਉੱਤੇ ਪਾਬੰਦੀ ਲਾਏਗੀ, ਵੀ ਦੂਰ ਹੋ ਜਾਵੇਗੀ।’ ਪਸ਼ੂ ਪਾਲਣ ਬਾਰੇ ਮੰਤਰੀ ਸ਼ੁਲਈ ਨੇ ਭਰੋਸਾ ਦਿੱਤਾ ਕਿ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਗੱਲ ਕਰ ਕੇ ਯਕੀਨੀ ਕੀਤਾ ਜਾਵੇਗਾ ਕਿ ਗੁਆਂਢੀ ਰਾਜ ਵਿਚ ਕਿਸੇ ਨਵੇਂ ਐਕਟ ਨਾਲ ਮੇਘਾਲਿਆ ਵਿਚ ਪਸ਼ੂਆਂ ਦੀ ਆਵਾਜਾਈ ਵਿਚ ਵਿਘਨ ਨਾ ਪਵੇ।
ਤਿੰਨ ਵਾਰ ਵਿਧਾਇਕ ਰਹੇ ਸ਼ੁਲਈ ਨੇ ਮੇਘਾਲਿਆ ਅਤੇ ਅਸਾਮ ਵਿਚਾਲੇ ਸਰਹੱਦੀ ਵਿਵਾਦ ਬਾਰੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਰਾਜ ਆਪਣੀ ਹੱਦ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਬਲ ਦੀ ਵਰਤੋਂ ਕਰੇ। ਉਨ੍ਹਾਂ ਕਿਹਾ, ‘ਜੇ ਅਸਾਮ ਦੇ ਲੋਕ ਸਰਹੱਦੀ ਖੇਤਰਾਂ ਵਿਚ ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤਾਂ ਸਿਰਫ ਗੱਲਾਂ ਕਰਨ ਜਾਂ ਚਾਹ ਪੀਣ ਦੇ ਨਾਲ ਨਹੀਂ ਸਰਨਾ, ਸਾਨੂੰ ਮੌਕੇ ਉੱਤੇ ਹੀ ਜਵਾਬ ਦੇਣਾ ਪਵੇਗਾ।’

Read More Political News Today

Continue Reading

ਰਾਜਨੀਤੀ

‘ਪੰਜਾਬ ਦਾ ਅਸਲ ਕੈਪਟਨ ਕੌਣ’ ਪੁੱਛਣ ਉੱਤੇ ਮੁੱਖ ਮੰਤਰੀ ਨੇ ਕਿਹਾ: ਸਵਾਲ ਹੀ ਕਿਉਂ ਉੱਠਦਾ ਹੈ

Published

on

capt amrinder singh

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਕਿਹਾ ਕਿ ਕਾਂਗਰਸ ਵਿਚ ਕੋਈ ਵਿਵਾਦ ਨਹੀਂ ਅਤੇ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਅੱਜ ਏਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਹ ਸਵਾਲ ਪੁੱਛਿਆ ਗਿਆ ਕਿ‘ਪੰਜਾਬ ਵਿਚ ਅਸਲ ਕੈਪਟਨ ਕੌਣ ਹੈ?’ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਕੁਝ ਭੰਬਲਭੂਸਾ ਹੈ। ਸੁਨੀਲ ਜਾਖੜ ਪਿਛਲੇ 4 ਸਾਲਾਂ ਤੋਂ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਨਾਲ ਮੇਰਾ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਸੀ। ਨਵੇਂ ਪ੍ਰਧਾਨ ਦੇ ਆਉਣ ਤੋਂ ਬਾਅਦ ਇਸ ਤਰ੍ਹਾਂ ਦੀ ਗੱਲ ਕਿਉਂ ਪੁੱਛੀ ਜਾ ਰਹੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।’
ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ 60 ਵਿਧਾਇਕ ਨਾਲ ਲੈ ਕੇ ਚੱਲਣ ਤੇ ਦਸਖਤ ਕਰਾਉਣ ਬਾਰੇਮੁੱਖ ਮੰਤਰੀ ਤੋਂਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ‘ਪਹਿਲਾਂ ਜਦੋਂ ਮੈਂ ਪ੍ਰਧਾਨ ਬਣਿਆ ਤਾਂ ਅਕਾਲੀ ਸਰਕਾਰ ਸੀ। ਤਿੰਨ ਵਾਰ ਜਦੋਂ ਵੀ ਮੈਂ ਪ੍ਰਧਾਨ ਬਣਿਆ, ਮੈਂ ਵਿਰੋਧੀ ਧਿਰ ਵਿਚ ਸੀ। ਮੈਨੂੰ ਨਹੀਂ ਲੱਗਦਾ ਕਿ ਇਹ ਗੱਲਾਂ ਹੋਣੀਆਂ ਚਾਹੀਦੀਆਂ ਹਨ। ਇਸ ਵਾਰ ਸਰਕਾਰ ਵੀ ਸਾਡੀ ਹੈ ਅਤੇ ਪਾਰਟੀ ਵੀ ਸਾਡੀ ਹੈ। ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।’ ਚੋਣਾਂ ਦੇ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ‘ਮਿਲ ਕੇ ਕੰਮ ਕਰਨਾ ਹੋਵੇਗਾ। ਇਹੋ ਸਹੀ ਢੰਗ ਹੈ।’ ਉਨ੍ਹਾ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਦਸੰਬਰ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿਚ ਵਿਕਾਸ ਹੋਇਆ ਹੈ, ਪਰ ਅਜੇ ਬਹੁਤ ਕੰਮ ਕਰਨਾ ਹੈ। ਅਸੀਂ ਜਿਹੜਾ ਮੈਨੀਫੈਸਟੋ ਬਣਾਇਆ ਸੀ, ਉਸ ਦੇ 93 ਫ਼ੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ, ਜਿਹੜੇ ਕੁਝ ਬਾਕੀ ਹਨ, ਉਹ ਜੀ ਐੱਸ ਟੀ ਕਾਰਨ ਰੁਕੇ ਹੋਏ ਹਨ।

Read More Latest Politics News

Continue Reading

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca