Navjot Singh Sidhu appointed Pargat Singh as General Secretary
Connect with us [email protected]

ਰਾਜਨੀਤੀ

ਨਵਜੋਤ ਸਿੰਘ ਸਿੱਧੂ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸੈਕਟਰੀ ਬਣਾਇਆ

Published

on

Navjot Singh Sidhu

ਚੰਡੀਗੜ੍ਹ, 16 ਅਗਸਤ, – ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਸਭ ਤੋਂ ਨੇੜਲੇ ਸਾਥੀ ਪਰਗਟ ਸਿੰਘ ਨੂੰ ਵੱਡੀ ਜਿ਼ੰਮੇਵਾਰੀ ਦੇਂਦਿਆਂ ਪੰਜਾਬ ਦੀ ਕਾਂਗਰਸ ਦਾ ਜਨਰਲ ਸੈਕਟਰੀ ਨਿਯੁਕਤ ਕਰ ਦਿੱਤਾ ਹੈ। ਜਲੰਧਰ ਕੈਂਟ ਹਲਕੇ ਤੋਂ ਵਿਧਾਇਕ ਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕੈਪਟਨ ਪਰਗਟ ਸਿੰਘ ਨੂੰ ਨਵਜੋਤ ਸਿੱਧੂ ਦੇ ਸਭ ਤੋਂ ਵੱਧ ਕਰੀਬੀ ਗਿਣਿਆ ਜਾਂਦਾ ਹੈ।
ਨਵਜੋਤ ਸਿੰਘ ਸਿੱਧੂ ਨੇ ਪਰਗਟ ਸਿੰਘ ਦੀ ਇਸ ਨਿਯੁਕਤੀ ਦਾ ਐਲਾਨ ਅੱਜ ਟਵਿੱਟਰ ਉੱਤੇ ਬਿਆਨ ਜਾਰੀ ਕਰ ਕੇ ਕੀਤਾ ਹੈ। ਇਹ ਨਿਯੁਕਤੀਪਾਰਟੀ ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂਅਤੇ ਉਸਨਾਲ ਲਾਏ ਚਾਰ ਕਾਰਜਕਾਰੀ ਪ੍ਰਧਾਨਾਂ ਦੀ ਨਿਯੁਕਤੀ ਦੇ ਕੁਝ ਦਿਨ ਬਾਅਦ ਆਈ ਹੈ। ਅੱਜ ਪ੍ਰਧਾਨ ਨਵਜੋਤ ਸਿੰਘਨੂੰ ਜਨਰਲ ਸੈਕਟਰੀ ਨਿਯੁਕਤੀ ਦਾ ਐਲਾਨ ਕਰਦੇ ਵਕਤ ਨਵਜੋਤ ਸਿੰਘ ਸਿੱਧੂ ਨੇ ਬਿਆਨ ਵਿੱਚ ਲਿਖਿਆ ਕਿ ‘ਮਾਣਯੋਗ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਏਆਈਸੀਸੀ (ਕੁੱਲ ਹਿੰਦ ਕਾਂਗਰਸ ਕਮੇਟੀ) ਦੇ ਜਨਰਲ ਸੈਕਟਰੀ ਕੇ ਸੀ ਵੇਣੂਗੋਪਾਲ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਪ੍ਰਵਾਨਗੀ ਨਾਲ ਮੈਂ ਪਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਦੇ ਨਾਲ ਪ੍ਰਦੇਸ਼ ਕਾਂਗਰਸ ਦਾ ਜਨਰਲ ਸੈਕਟਰੀ (ਸੰਗਠਨ) ਨਿਯੁਕਤ ਕਰਦਾ ਹਾਂ।’
ਵਰਨਣ ਯੋਗ ਹੈ ਕਿ ਪਰਗਟ ਸਿੰਘ ਉਨ੍ਹਾਂ ਲੋਕਾਂ ਵਿੱਚੋਂ ਇੱਕ ਹਨ, ਜਿਹੜੇ ਆਪਣੀ ਕਾਂਗਰਸ ਪਾਰਟੀ ਦੀ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਕੰਮ-ਕਾਜ ਉੱਤੇ ਸਵਾਲ ਚੁੱਕਣ ਦੇ ਕਾਰਨ ਚਰਚਾ ਵਿੱਚਰਹੇ ਤੇ ਮੁੱਖ ਮੰਤਰੀ ਨੂੰ ਵੀ ਨਿਸ਼ਾਨਾ ਬਣਾਉਣ ਤੋਂ ਸੰਕੋਚ ਨਹੀਂ ਸਨ ਕਰਦੇ। 5 ਮਾਰਚ 1965 ਨੂੰ ਜਨਮੇ ਪਰਗਟ ਸਿੰਘ ਹਾਕੀ ਖਿਡਾਰੀਹੁੰਦੇ ਸਨ ਅਤੇ ਓਥੋਂ ਵਿਹਲੇ ਹੋਣ ਪਿੱਛੋਂ ਸਿਆਸਤ ਵਿੱਚ ਆਏ ਸਨ। ਉਨ੍ਹਾਂ ਨੇ 1992 ਬਾਰਸੀਲੋਨਾ ਓਲੰਪਿਕਸ ਅਤੇ 1996 ਅਟਲਾਂਟਾ ਓਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੀ ਅਗਵਾਈ ਕੀਤੀ ਸੀ।ਬਾਅਦ ਵਿੱਚ ਕੁਝ ਸਮਾਂ ਉਹ ਪੰਜਾਬ ਪੁਲਸ ਵਿੱਚ ਸੁਪਰਡੈਂਟ ਪੁਲਸ (ਐਸਪੀ) ਵਜੋਂ ਵੀ ਕੰਮ ਕਰ ਚੁੱਕੇ ਸਨ।

Read More Latest Politics News

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca