Navjot Singh Sidhu reached to meet Rahul, found out
Connect with us [email protected]

ਰਾਜਨੀਤੀ

ਰਾਹੁਲ ਨੂੰ ਮਿਲਣ ਪੁੱਜਾ ਨਵਜੋਤ ਸਿੰਘ ਸਿੱਧੂ, ਪਤਾ ਲੱਗਾ: ਕੋਈ ਬੈਠਕ ਹੀ ਨਹੀਂ ਰੱਖੀ

Published

on

Navjot Singh Sidhu

ਚੰਡੀਗੜ੍ਹ, 29 ਜੂਨ, – ਪੰਜਾਬ ਕਾਂਗਰਸ ਦੇ ਸਿਆਸੀ ਨਾਟਕ ਵਿੱਚ ਅੱਜ ਮੰਗਲਵਾਰ ਅਸਲੋਂ ਨਵਾਂ ਮੋੜ ਆ ਗਿਆ। ਇੱਕ ਦਿਨ ਪਹਿਲਾਂ ਸੋਮਵਾਰ ਇਹ ਖਬਰ ਮਿਲੀ ਸੀ ਕਿ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ ਨਾਲ ਮੀਟਿੰਗ ਹੋੇਵੇਗੀ, ਪਰ ਅੱਜ ਮੰਗਲਵਾਰ ਸ਼ਾਮ ਨੂੰ ਰਾਹੁਲ ਗਾਂਧੀ ਨੇ ਕਹਿ ਦਿੱਤਾ ਕਿ ਕੋਈ ਮੀਟਿੰਗ ਹੀ ਨਹੀਂ ਰੱਖੀ ਗਈ।
ਵਰਨਣ ਯੋਗ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੀਟਿੰਗ ਲਈ ਨਵਜੋਤ ਸਿੰਘ ਸਿੱਧੂ ਪਟਿਆਲੇ ਤੋਂ ਉਚੇਚੇ ਦਿੱਲੀ ਗਏ ਸਨ ਤੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਮੀਟਿੰਗ ਵੱਲ ਸਾਰਾ ਦਿਨ ਕਾਂਗਰਸੀ ਆਗੂਆਂ ਦੀ ਨਜ਼ਰ ਲੱਗੀ ਰਹੀ ਸੀ ਤੇ ਜਾਣਕਾਰ ਸੂਤਰ ਕਹਿੰਦੇ ਸਨ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਉਨ੍ਹਾਂ ਦੀ ਮੀਟਿੰਗ ਸ਼ਾਮ 5 ਵਜੇ ਤੋਂ ਬਾਅਦ ਹੋਣੀ ਸੀ, ਪਰ ਅਚਾਨਕ ਰਾਹੁਲ ਗਾਂਧੀ ਦਾ ਬਿਆਨ ਆ ਗਿਆ ਕਿ ਨਵਜੋਤ ਸਿੰਘ ਸਿੱਧੂ ਨਾਲ ਕੋਈ ਮੀਟਿੰਗਹੀ ਨਹੀਂ ਰੱਖੀ ਗਈ।ਮੰਨਿਆ ਗਿਆ ਹੈ ਕਿ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੀਟਿੰਗ ਪਹਿਲਾਂ ਰੱਖ ਕੇ ਅਤੇ ਫਿਰ ਰੱਦ ਕਰਕੇ ਕਾਂਗਰਸ ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਝਟਕਾ ਦਿੱਤਾ ਹੈ।
ਅਸਲ ਵਿੱਚ ਪੰਜਾਬ ਕਾਂਗਰਸ ਦੇ ਕਲੇਸ਼ ਦੇਪਹਿਲੇ ਦਿਨੋਂ ਹੀ ਨਵਜੋਤ ਸਿੰਘ ਸਿੱਧੂ ਦੀ ਖਾਸ ਭੂਮਿਕਾ ਰਹੀ ਹੈ ਤੇ ਸਮਝਿਆ ਗਿਆ ਹੈ ਕਿ ਅੱਜ ਦੀ ਬੈਠਕ ਲਈ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਸੱਦਣ ਤੋਂ ਬਾਅਦ ਉਸ ਨਾਲ ਮੀਟਿੰਗ ਤੋਂ ਇਨਕਾਰ ਕਰਕੇ ਰਾਹੁਲ ਨੇ ਉਸ ਦੇ ਪਰ ਕੁਤਰੇ ਹਨ, ਕਿਉਂਕਿ ਹਾਈ ਕਮਾਨ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਅੱਗੇ ਵੀ ਨਵਜੋਤ ਸਿੰਘ ਸਿੱਧੂਬਾਰੇ ਬਹੁਤ ਸਾਰੇ ਮੁੱਦੇ ਉੱਭਰੇ ਸਨ। ਉਸ ਕਮੇਟੀ ਦੀ ਰਿਪੋਰਟ ਪਿੱਛੋਂ ਰਾਹੁਲ ਗਾਂਧੀ ਨੇ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨਾਲ ਮੁਲਾਕਾਤ ਕੀਤੀ ਤਾਂ ਕਿਹਾ ਗਿਆ ਸੀ ਕਿ ਟਕਸਾਲੀ ਕਾਂਗਰਸੀਆਂ ਨੂੰ ਪਹਿਲਾਂ ਮਾਣ ਦਿੱਤਾ ਜਾਵੇ। ਕਾਂਗਰਸ ਦੇ ਇੱਕ ਰਾਜ ਸਭਾ ਮੈਂਬਰ ਨੇ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਸੀ ਕਿ ਜਦੋਂ ਜ਼ਹਿਰੀਲੀ ਸ਼ਰਾਬ ਨਾਲਲੋਕਾਂ ਦੀਆਂ ਮੌਤ ਹੋਈਆਂ, ਬਹੁਤੇ ਮ੍ਰਿਤਕ ਅੰਮ੍ਰਿਤਸਰ ਤੇ ਤਰਨ ਤਾਰਨ ਜਿ਼ਲਿਆਂ ਦੇ ਸਨ,ਨਵਜੋਤ ਸਿੰਘ ਸਿੱਧੂ ਨੇ ਓਦੋਂ ਉਨ੍ਹਾਂ ਲਈ ਆਵਾਜ਼ ਕਿਉਂ ਨਾਉਠਾਈ। ਉਧਰ ਪਾਰਟੀ ਹਾਈ ਕਮਾਨ ਦੇ ਕਹਿਣ ਉੱਤੇ ਪੰਜਾਬ ਦੇ ਸਾਰੇ ਕਾਂਗਰਸੀ ਆਗੂ ਜਦੋਂ ਪਾਰਟੀ ਵਿਰੁੱਧ ਬੋਲਣ ਤੋਂ ਹਟ ਗਏ ਸਨ ਤਾਂ ਨਵਜੋਤ ਸਿੰਘ ਸਿੱਧੂ ਓਦੋਂ ਵੀ ਚੁੱਪ ਨਹੀਂ ਸੀ ਕੀਤਾ।
ਦੱਸਿਆ ਜਾਂਦਾ ਹੈ ਕਿ ਅੱਜ ਮੰਗਲਵਾਰ ਹੋਣ ਵਾਲੀ ਮੀਟਿੰਗ ਦੀ ਖ਼ਬਰ ਵੀ ਨਵਜੋਤ ਸਿੰਘ ਸਿੱਧੂ ਨੇ ਮੀਡੀਏ ਅਤੇ ਹੋਰ ਲੋਕਾਂ ਨੂੰਦਿੱਤੀ ਸੀ। ਪਾਰਟੀ ਦੇ ਸੀਨੀਅਰ ਆਗੂਆਂ ਮੁਤਾਬਕ ਰਾਹੁਲ ਗਾਂਧੀ ਨੇ ਸਿੱਧੂ ਨਾਲ ਮੀਟਿੰਗ ਤੋਂ ਨਾਂਹ ਕਰ ਕੇ ਝਟਕਾ ਦਿੱਤਾ ਹੈ, ਕਿਉਂਕਿ ਕਈ ਆਗੂਆਂ ਨੇ ਸਵਾਲ ਉਠਾਏ ਸਨ ਕਿ ਨਵਜੋਤ ਸਿੰਘ ਸਿੱਧੂ ਪਾਰਟੀ ਵਿਚ ਵੱਡਾ ਅਹੁਦਾ ਤਾਂ ਚਾਹੁੰਦੇ ਹਨ, ਪਰ ਪਾਰਟੀ ਲਈ ਉਨ੍ਹਾਂ ਨੇ ਕੀਤਾ ਕੁਝ ਨਹੀਂ।ਇਸ ਦੌਰਾਨ ਕਾਂਗਰਸ ਦੀ ਮੁਸ਼ਕਲ ਇਹ ਵੀ ਹੈ ਕਿ ਜੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਦਿੱਤੀਗਈ ਤਾਂ ਪਾਰਟੀ ਦਾ ਇਕ ਵੱਡਾ ਹਿੱਸਾ ਨਾਰਾਜ਼ ਹੋ ਜਾਵੇਗਾ ਅਤੇ 2022 ਦੀਆਂ ਚੋਣਾਂ ਮੌਕੇ ਕਾਂਗਰਸ ਇਹ ਖ਼ਤਰਾ ਨਹੀਂ ਉਠਾ ਸਕਦੀ।

Read More Latest Politics News

ਰਾਜਨੀਤੀ

ਡਰੱਗ ਕੇਸ:ਸਾਬਕਾ ਮੰਤਰੀ ਮਜੀਠੀਆ ਬਾਰੇ ਸੀਲਬੰਦ ਰਿਪੋਰਟ ਖੋਲ੍ਹਣ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ

Published

on

Bikram Singh Majithia

ਚੰਡੀਗੜ੍ਹ, 30 ਜੁਲਾਈ, – ਪੰਜਾਬ ਵਿਚਲੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਕੇਸ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਹਾਈ ਕੋਰਟ ਨੂੰ ਸੀਲਬੰਦ ਲਿਫ਼ਾਫ਼ੇ ਵਿਚ ਸੌਂਪੀ ਗਈ ਰਿਪੋਰਟ ਖੋਲ੍ਹਣ ਦੀ ਮੰਗ ਵਾਸਤੇ ਵਕੀਲ ਨਵਕਿਰਨ ਸਿੰਘ ਨੇ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਜਸਟਿਸ ਰਾਜਨ ਗੁਪਤਾ ਦੀ ਛੁੱਟੀ ਹੋਣ ਕਾਰਨ ਇਸ ਪਟੀਸ਼ਨ ਉੱਤੇ ਸੁਣਵਾਈ 8 ਨਵੰਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਡਰੱਗ ਰੈਕੇਟ ਕੇਸ ਵਿਚ ਮਜੀਠੀਆ ਤੋਂ ਹੋਰ ਵੀ ਪੁੱਛਗਿੱਛ ਕਰਨ ਦੀ ਲੋੜ ਹੈ। ਈਡੀ ਦੀ ਰਿਪੋਰਟ ਉੱਤੇ ਪੰਜਾਬ ਦੀ ਐੱਸਟੀਐੱਫ (ਸਪੈਸ਼ਲ ਟਾਸਕ ਫੋਰਸ) ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਜਾਂਚ ਵਿਚ ਕਈ ਏਦਾਂ ਦੀਆਂ ਗੱਲਾਂ ਬਾਹਰ ਆਈਆਂ ਹਨ, ਜਿਨ੍ਹਾਂ ਕਰ ਕੇ ਜਾਂਚ ਅੱਗੇ ਵਧਾਉਣ ਦੀ ਲੋੜ ਹੈ।ਇਸ ਉੱਤੇ ਹਾਈ ਕੋਰਟ ਨੇ ਉਦੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ 23 ਮਈ 2018 ਨੂੰ ਪੰਜਾਬ ਸਰਕਾਰ ਨੇ ਸੀਲਬੰਦ ਲਿਫ਼ਾਫ਼ੇ ਵਿਚ ਇਸ ਰਿਪੋਰਟ ਉੱਤੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਹੈ।ਪਟੀਸ਼ਨਰ ਨੇ ਕਿਹਾ ਕਿ ਉਦੋਂ ਸੁਣਵਾਈ ਦੌਰਾਨ ਵਿਦੇਸ਼ਾਂ ਵਿਚ ਲੁਕੇ ਬੈਠੇ 13 ਸਮੱਗਲਰਾਂ ਦੀ ਹਵਾਲਗੀ ਬਾਰੇ ਕਾਰਵਾਈ ਸ਼ੁਰੂ ਕੀਤੀ ਗਈ ਸੀ, ਪਰ ਅਗਲੀ ਕਾਰਵਾਈ ਨਹੀਂ ਕੀਤੀ ਗਈ।
ਵਰਨਣ ਯੋਗ ਹੈ ਕਿ ਉਦੋਂ ਕੇਂਦਰੀ ਵਿਦੇਸ਼ ਮੰਤਰਾਲਾ ਦੇ ਅੰਡਰ ਸੈਕਟਰੀ ਡਾ. ਰਾਜੀਵ ਰੰਜਨ ਨੇ ਹਾਈ ਕੋਰਟ ਨੂੰ ਐਫੀਡੇਵਿਟ ਪੇਸ਼ ਕਰ ਕੇ ਕਿਹਾ ਸੀ ਕਿ ਕੈਨੇਡੀਅਨ ਅਥਾਰਟੀ ਨੂੰ ਰਣਜੀਤ ਔਜਲਾ, ਗੁਰਸੇਵਕ ਢਿੱਲੋਂ, ਨਿਰੰਕਾਰ ਢਿੱਲੋਂ, ਸਰਬਜੀਤ ਸਿੰਧਰ, ਲਹਿੰਬਰ ਦੁਲੇਹ, ਅਮਰਜੀਤ ਕੂਨਰ, ਪ੍ਰਦੀਪ ਧਾਲੀਵਾਲ, ਅਮਰਿੰਦਰ ਛੀਨਾ, ਪਰਮਿੰਦਰ ਦਿਓ ਅਤੇ ਰਣਜੀਤ ਕੌਰ ਕਾਹਲੋਂ ਬਾਰੇ ਜਾਣਕਾਰੀ ਦੇ ਕੇ ਸਾਰੇ ਜਣਿਆਂ ਦੀ ਹਵਾਲਗੀ ਦੀ ਮੰਗ ਕੀਤੀ ਗਈ ਸੀ।

Read More Latest Politics News

Continue Reading

ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਰਚਾ ਸ਼ੁਰੂ

Published

on

Prashant-Kishore

ਨਵੀਂ ਦਿੱਲੀ, 30 ਜੁਲਾਈ – ਚੋਣਾਂ ਦੀਆਂ ਨੀਤੀਆਂ ਘੜਨ ਵਾਲੇ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਤੋਂ ਕੁਝ ਦਿਨ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਕੇ ਇਸ ਗੱਲ ਉੱਤੇ ਚਰਚਾ ਕੀਤੀ ਹੈ ਕਿ ਕੀ ਇਹ ਚੋਣ ਰਣਨੀਤੀਕਾਰ ਇਸ ਪਾਰਟੀ ਦੀਆਂ ਨੀਤੀਆਂ ਮੁਤਾਬਕ ਫਿੱਟ ਬੈਠ ਸਕਦਾ ਹੈ।
ਇਹ ਮੀਟਿੰਗ 22 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ, ਜਿਸ ਵਿੱਚ ਸ਼ਾਮਲ ਸੀਨੀਅਰ ਨੇਤਾਵਾਂ, ਜਿਵੇਂ ਕਮਲਨਾਥ, ਮਲਿਕਾਰਜੁਨ ਖੜਗੇ, ਏ ਕੇ ਐਂਟਨੀ, ਅਜੈ ਮਾਕਨ, ਆਨੰਦ ਸ਼ਰਮਾ, ਹਰੀਸ਼ ਰਾਵਤ, ਅੰਬਿਕਾ ਸੋਨੀ ਅਤੇ ਕੇ ਸੀ ਵੈਣੂਗੋਪਾਲ ਆਦਿ ਨੇ ਇਸ ਬਾਰੇ ਚਰਚਾ ਕੀਤੀ। ਜਾਣਕਾਰ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਪਿਛੇ ਜਿਹੇ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਮੀਟਿੰਗ ਦੇ ਵੇਰਵੇ ਸੀਨੀਅਰ ਨੇਤਾਵਾਂ ਨਾਲ ਸਾਂਝੇ ਕੀਤੇ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਭੂਮਿਕਾ ਸਮੇਤ ਕਾਂਗਰਸ ਪਾਰਟੀ ਲਈ ਖਰੜਾ ਤਿਆਰ ਕੀਤਾ ਹੈ। ਇਨ੍ਹਾਂ ਸੂਤਰਾਂ ਮੁਤਾਬਕ ਇੱਕ ਸੀਨੀਅਰ ਨੇਤਾ, ਜੋ ਮੀਟਿੰਗ ਵਿੱਚ ਸ਼ਾਮਲ ਸੀ, ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਬਾਹਰੋਂ ਸਿਰਫ ਇੱਕ ਸਲਾਹਕਾਰ ਦੀ ਥਾਂ ਪਾਰਟੀ ਵਿੱਚ ਸ਼ਾਮਲ ਕਰਨ ਦੀ ਸੰਭਾਵਨਾ ਬਾਰੇ ਗੱਲਬਾਤ ਕੀਤੀ ਅਤੇ ਇਸ ਕਦਮ ਦੇ ਨਫੇ ਤੇ ਨੁਕਸਾਨ ਬਾਰੇ ਚਰਚਾ ਕਰਦਿਆਂ ਸੁਝਾਅ ਲਏ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਹੁਤਿਆਂ ਨੇ ਇਸ ਦੀ ਹਮਾਇਤ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਪਾਰਟੀ ਲਈ ਵਧੀਆ ਸਾਬਤ ਹੋ ਸਕਦਾ ਹੈ, ਪਰ ਉਸ ਦੀ ਭੂਮਿਕਾ ਤੈਅ ਕੀਤੇ ਜਾਣ ਦੀ ਲੋੜ ਹੈ।ਪਾਰਟੀ ਦੇ ਇੱਕ ਨੇਤਾ ਨੇ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ ਉੱਤੇ ਦੱਸਿਆ, ‘ਇਹ ਉਹ ਸਮਾਂ ਹੈ, ਜਦੋਂ ਨਵੀਆਂ ਰਣਨੀਤੀਆਂ ਤੇ ਵਿਚਾਰ ਅਪਣਾਏ ਜਾਣੇ ਚਾਹੀਦੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੋਈ ਨੁਕਸਾਨ ਨਹੀਂ।’

Read More Latest Politics News

Continue Reading

ਰਾਜਨੀਤੀ

ਜਲੰਧਰ ਪਹੁੰਚੇ ਨਵਜੋਤ ਸਿੱਧੂ ਖੇਤੀ ਕਾਨੂੰਨਾਂ ਸਣੇ ਕਈ ਮੁੱਦਿਆਂ ਬਾਰੇ ਬੇਬਾਕ ਬੋਲੇ

Published

on

Navjot-sidhu

ਜਲੰਧਰ, 29 ਜੁਲਾਈ, – ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਪਿੱਛੋਂ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਜਲੰਧਰ ਪਹੁੰਚੇ ਅਤੇ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ, ਜਿੱਥੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ ਅਤੇ ਵਿਧਾਇਕ ਪਰਗਟ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਇਸੇ ਮੌਕੇ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਖੇਤੀ ਕਾਨੂੰਨਾਂ ਖ਼ਿਲਾਫ਼ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਤਿੰਨੇ ਖੇਤੀ ਕਾਨੂੰਨ ਰੱਦ ਕਰਵਾ ਕੇ ਰਹਾਂਗੇ। ਉਨ੍ਹਾਂ ਨੇ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਦੱਸ ਕੇ ਕਿਹਾ ਕਿ ਮੋਦੀ ਸਰਕਾਰ ਸੂਬੇ ਦੇ ਅਧਿਕਾਰ ਵਰਤਣ ਤੁਰ ਰਹੀ ਹੈ, ਉਸ ਬਾਰੇ ਨਵਾਂ ਕਾਨੂੰਨ ਬਣਨਾ ਚਾਹੀਦਾ ਹੈ ਕਿ ਇੰਜ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਰਾਜ ਸਰਕਾਰ ਦਾ ਵਿਸ਼ਾ ਹੁੰਦਾ ਹੈ, ਵਪਾਰ ਦੇ ਬਹਾਨੇ ਰਾਜ ਸਰਕਾਰ ਦੇ ਅਧਿਕਾਰ ਖੋਹੇ ਗਏ ਹਨ। ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਕਾਨੂੰਨ ਵਿਚ ਸੋਧ ਕਰਨ ਦੀ ਬਜਾਏ ਸਤਲੁਜ ਜਮਨਾ ਲਿੰਕ (ਐੱਸ ਵਾਈ ਐੱਲ) ਨਹਿਰ ਦੇ ਮੁੱਦੇ ਵਾਂਗ ਸਟੈਂਡ ਲੈ ਕੇ ਉਨ੍ਹਾਂ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਦੇਣ।ਉਨ੍ਹਾ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਕੀਤੇ ਨੁਕਸਾਨ ਵਾਲੇ ਬਿਜਲੀ ਦੇ ਮਹਿੰਗੇ ਸਮਝੌਤੇ ਰੱਦਕਰ ਦੇਣੇ ਚਾਹੀਦੇ ਹਨ, ਜਿਨ੍ਹਾਂ ਫਿਕਸਡ ਚਾਰਜ ਪੀਕ ਸਮੇਂ, ਜਦੋਂ ਪੰਜਾਬ ਵਿੱਚ ਝੋਨੇ ਦੀ ਲਵਾਈ ਹੁੰਦੀ ਹੈ, ਨਾਲਮਿਥੇ ਗਏ ਸਨ, ਪਰ ਸਰਦੀਆਂ ਵਿੱਚ ਇਹ ਮੰਗ ਘਟ ਜਾਣ ਉੱਤੇ ਵੀ ਮਿਥੇ ਪੈਸੇ ਪਾਵਰ ਪਲਾਂਟਾਂ ਨੂੰ ਦੇਣੇ ਪੈਂਦੇ ਹਨ।
ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਬਿਜਲੀ ਮਾਡਲ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਪੱਛੜੇ ਵਰਗ, ਗਰੀਬੀ ਰੇਖਾ ਤੋਂ ਹੇਠਾਂ ਵੱਸਣ ਵਾਲੇ (ਬੀ ਪੀ ਐੱਲ) ਪਰਿਵਾਰਾਂ ਆਦਿ ਨੂੰ 10 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਦਿੰਦੀ ਹੈ,ਦਿੱਲੀਮਸਾਂ 1700 ਕਰੋੜ ਰੁਪਏ ਦੀ ਸਬਸਿਡੀ ਦਿੰਦੀ ਹੈ ਅਤੇ ਪੰਜਾਬ ਵਿਚ ਉਦਯੋਗਿਕ ਅਤੇ ਵਪਾਰਕ ਬਿਜਲੀ ਵੀ ਦਿੱਲੀ ਤੋਂ ਸਸਤੀ ਹੈ। ਨਸ਼ੇ ਦੇ ਮੁੱਦੇਬਾਰੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਪੈਸ਼ਲ ਟਾਸਕ ਫੋਰਸ ਵੱਲੋਂ ਨਾਮਜ਼ਦ ਕੀਤੇ ਵੱਡੇ ਮਗਰਮੱਛ ਫੜਨੇ ਚਾਹੀਦੇ ਹੈ।ਕੁਝ ਨਸ਼ਾ ਤਸਕਰ ਸੱਤਾ ਵਿਚਲੇ ਵੱਡੇ ਮਗਰਮੱਛ ਦੇ ਨਾਲ ਲਾਲ ਗੱਡੀਆਂ ਵਿਚ ਘੁੰਮਦੇ ਸਨ, ਅੱਜ ਉਨ੍ਹਾਂ ਸਾਰਿਆਂ ਦੇ ਲਿਫ਼ਾਫ਼ੇ ਖੁੱਲ੍ਹਣੇ ਚਾਹੀਦੇ ਹਨ।ਸਿੱਧੂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।

Read More Political News Today

Continue Reading

ਰੁਝਾਨ


Copyright by IK Soch News powered by InstantWebsites.ca