Congress Compromise Formula: Navjot Singh Sidhu to be Adjusted
Connect with us [email protected]

ਰਾਜਨੀਤੀ

ਕਾਂਗਰਸ ਵਿੱਚ ਸਮਝੌਤੇ ਦਾ ਫਾਰਮੂਲਾ:ਨਵਜੋਤ ਸਿੰਘ ਸਿੱਧੂ ਪੰਜਾਬ ਸਰਕਾਰ ਵਿੱਚ ਐਡਜਸਟ ਕੀਤੇ ਜਾਣਗੇ

Published

on

Navjot-sidhu

ਪੰਜਾਬ ਕਾਂਗਰਸ ਦੇ ਦੋ ਕਾਰਜਕਾਰੀ ਪ੍ਰਧਾਨ ਬਣਨ ਲੱਗੇ
ਚੰਡੀਗੜ੍ਹ, 6 ਜੂਨ, – ਅਕਾਲੀ-ਭਾਜਪਾ ਸਰਕਾਰ ਵੇਲੇ ਹੋਏ ਕੋਟਕਪੂਰਾ ਗੋਲ਼ੀਕਾਂਡ ਦੀ ਰਿਪੋਰਟ ਹਾਈ ਕੋਰਟ ਵੱਲੋਂ ਰੱਦ ਕਰਨ ਪਿੱਛੋਂ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਟੱਕਰ ਮੁਕਾਉਣ ਲਈ ਪਾਰਟੀ ਹਾਈ ਕਮਾਨ ਨੇ ਸਰਕਾਰ ਵਿਚ ਐਡਜਸਟਮੈਂਟ ਤੇ ਪਾਰਟੀ ਵਿਚ ਸੋਸ਼ਲ ਇੰਜਨੀਅਰਿੰਗ ਦਾ ਫਾਰਮੂਲਾ ਲੱਭਿਆ ਹੈ।
ਦੱਸਿਆ ਜਾਂਦਾ ਹੈ ਕਿ ਕਾਂਗਰਸ ਹਾਈ ਕਮਾਨ ਵੱਲੋਂ ਬਣਾਈ ਜਿਸਕਮੇਟੀ ਨੇ ਪੰਜ ਦਿਨ ਪੰਜਾਬ ਦੇ ਵਿਧਾਇਕਾਂ, ਪਾਰਲੀਮੈਂਟ ਮੈਂਬਰਾਂ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨਾਂ ਅਤੇ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਨੂੰ ਸੁਣਿਆ ਸੀ, ਉਹ ਆਪਣੀ ਰਿਪੋਰਟ ਇਸ ਮੰਗਲਵਾਰ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਦੇਵੇਗੀ।ਮਿਲੀ ਜਾਣਕਾਰੀ ਅਨੁਸਾਰ ਇਸ ਰਿਪੋਰਟ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਸਰਕਾਰ ਵਿਚ ਐਡਜਸਟ ਕਰਨ ਦੀ ਸਿਫਾਰਸ਼ ਦਾ ਫਾਰਮੂਲਾ ਬਣਾਇਆ ਗਿਆ ਹੈ ਅਤੇ ਇਹ ਵੀ ਸੰਭਾਵਨਾ ਹੈ ਕਿ ਸਿੱਧੂ ਨੂੰ ਡਿਪਟੀ ਮੁੱਖ ਮੰਤਰੀ ਬਣਾਇਆ ਜਾਵੇ। ਕਿਹਾ ਜਾ ਰਿਹਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਕਾਂਗਰਸ ਕੋਲ ਬਦਲ ਬਹੁਤ ਸੀਮਤ ਸਨਤੇ ਪਾਰਟੀ ਸੋਸ਼ਲ ਇੰਜੀਨੀਅਰਿੰਗ ਤੇ ਐਡਜਸਟਮੈਂਟ ਪਾਲਿਸੀ ਨਾਲ ਝਗੜਾ ਮੁਕਾਉਣਾ ਚਾਹੁੰਦੀ ਹੈ।ਇਸ ਨਵੇਂ ਫਾਰਮੂਲੇ ਹੇਠ ਸਰਕਾਰ ਵਿੱਚ ਕੁਝ ਅਦਲਾ-ਬਦਲੀ ਕਰ ਕੇ ਨਵਜੋਤ ਸਿੰਘ ਸਿੱਧੂ ਨਾਲ ਕਿਸੇ ਦਲਿਤ ਆਗੂ ਨੂੰ ਕੁਝ ਖਾਸ ਵਿਭਾਗ ਦਿੱਤੇ ਜਾਣਗੇ, ਜਿਸ ਨਾਲ ਦਲਿਤ ਭਾਈਚਾਰੇ ਵਿਚ ਸੰਦੇਸ਼ ਜਾਵੇ ਕਿ ਪਾਰਟੀ ਦਲਿਤਾਂ ਦਾ ਪੂਰਾ ਖ਼ਿਆਲ ਰੱਖ ਰਹੀ ਹੈ, ਕਿਉਂਕਿ ਇਸ ਤੋਂ ਪਹਿਲਾਂ ਭਾਜਪਾ ਨੇ ਕਿਸੇ ਦਲਿਤ ਨੂੰ ਮੁੱਖ ਮੰਤਰੀ ਅਤੇ ਅਕਾਲੀ ਦਲ ਨੇ ਦਲਿਤ ਨੂੰ ਡਿਪਟੀ ਮੁੱਖ ਮੰਤਰੀ ਬਣਾਉਣ ਦਾ ਲਾਰਾ ਲਾ ਦਿੱਤਾ ਹੈ।ਇਸ ਮਕਸਦ ਲਈ ਕਿਸੇ ਦਲਿਤ ਚਿਹਰੇ ਨੂੰ ਪਾਰਟੀ ਵਿਚ ਵੀ ਐਡਜਸਟ ਕੀਤਾ ਜਾਵੇਗਾ, ਪਰ ਇਸ ਸਾਰੇ ਕੁਝ ਦੌਰਾਨ ਸੁਨੀਲ ਜਾਖੜ ਤੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਖੋਹਣ ਦੀ ਥਾਂ ਉਨ੍ਹਾਂ ਨਾਲ ਦੋ ਕਾਰਜਕਾਰੀ ਪ੍ਰਧਾਨ ਲਾਏ ਜਾਣਗੇ, ਜਿਨ੍ਹਾਂ ਵਿਚੋਂ ਇਕ ਦਲਿਤ ਭਾਈਚਾਰੇ ਤੋਂ ਹੋਵੇਗਾ। ਇਸ ਦੌੜ ਵਿਚ ਰਾਜ ਕੁਮਾਰ ਵੇਰਕਾ ਸਭ ਤੋਂ ਅੱਗੇ ਜਾਪਦੇ ਹਨ।
ਕਿਹਾ ਜਾ ਰਿਹਾ ਹੈ ਕਿ ਇਸ ਫਾਰਮੂਲੇ ਵਿੱਚ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਡਿਪਟੀ ਮੁੱਖ ਮੰਤਰੀ ਵੀ ਨਵਜੋਤ ਸਿੰਘ ਸਿੱਧੂ ਜੱਟ ਹੋਵੇਗਾ, ਇਸ ਲਈ ਕਿਸੇ ਹਿੰਦੂ ਚਿਹਰੇ ਨੂੰ ਕਿਸੇ ਹੋਰ ਅਹਿਮ ਪਦਵੀ ਲਈ ਪਹਿਲ ਦਿੱਤੀ ਜਾਵੇਗੀ। ਇਸ ਫਾਰਮੂਲੇ ਦਾ ਸਭ ਤੋਂ ਵੱਧ ਲਾਭ ਨਵਜੋਤ ਸਿੰਘ ਸਿੱਧੂ ਨੂੰ ਮਿਲੇਗਾ, ਕਿਉਂਕਿ ਝਗੜੇ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਡਿਪਟੀ ਮੁੱਖ ਮੰਤਰੀ ਬਣਾਉਣ ਨੂੰ ਤਿਆਰ ਨਹੀਂ ਸਨ, ਪਰ ਕਾਂਗਰਸ ਵਿਚ ਇਕ ਮਹੀਨੇ ਤੋਂ ਚੱਲ ਰਹੇ ਕਲੇਸ਼ ਤੇ ਪਾਰਟੀ ਦੀ ਕੇਂਦਰੀ ਕਮਾਂਡ ਵੱਲੋਂ ਬਣਾਈ ਕਮੇਟੀ ਨੇ ਸਾਰੇ ਵਿਧਾਇਕਾਂ ਅਤੇ ਪਾਰਲੀਮੈਂਟ ਮੈਂਬਰਾਂ ਨੂੰ ਸੁਣਿਆ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖ਼ੁਦ ਕਮੇਟੀ ਸਾਹਮਣੇ ਪੇਸ਼ ਹੋ ਕੇ ਸਫ਼ਾਈ ਦਿੱਤੀ ਹੈ। ਇਸ ਦੇ ਬਾਅਦ ਮੁੱਖ ਮੰਤਰੀ ਅੱਗੇ ਕੁਝ ਰੋਕਾਂ ਲੱਗੀਆਂ ਹਨ।ਦੂਸਰੇ ਪਾਸੇ ਚਰਚਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦਾ ਹਾਲਾਤ ਵਿਚ ਖਾਸ ਵਿਰੋਧ ਨਹੀਂ ਕਰਨਗੇ।ਇਸ ਵਕਤ ਕੈਬਨਿਟ ਵਿਚ ਦਲਿਤ ਕੋਟੇ ਦੇ ਤਿੰਨ ਮੰਤਰੀਆਂ ਵਿਚੋਂ ਚਰਨਜੀਤ ਸਿੰਘ ਚੰਨੀ ਨੂੰ ਕੋਈ ਅਹਿਮ ਵਿਭਾਗ ਮਿਲ ਸਕਦਾ ਹੈ।

Read More Latest Politics News

ਰਾਜਨੀਤੀ

ਚੋਣਾਂ ਤੋਂ ਪਹਿਲਾਂ ਯੂ ਪੀ ਵਿਚਲੇ ਭਾਈਵਾਲਾਂ ਨੇ ਭਾਜਪਾ ਦੀਆਂ ਮੁਸ਼ਕਲਾਂ ਵਧਾਈਆਂ

Published

on

BJP

ਲਖਨਊ, 23 ਜੂਨ, – ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਜਦੋਂ ਬਹੁਤ ਘੱਟ ਸਮਾਂ ਬਾਕੀ ਹੈ, ਓਦੋਂ ਸਾਰੀਆਂ ਰਾਜਨੀਤਿਕ ਧਿਰਾਂ ਰਣਨੀਤੀ ਬਣਾ ਰਹੀਆਂ ਹਨ। ਓਥੇਭਾਜਪਾ ਸਰਕਾਰ ਦੀ ਇੱਕ ਸਹਿਯੋਗੀ ਨਿਸ਼ਾਦ ਪਾਰਟੀ ਨੇ ਰਾਜ ਸਰਕਾਰ ਵਿਚ ਆਪਣੀ ਭੂਮਿਕਾ ਵਧਾਉਣ ਦੀ ਮੰਗ ਕਰ ਦਿੱਤੀ ਹੈ ਤੇ ਦੂਸਰੇ ਪਾਸੇ ਭਾਜਪਾ ਦਾ ਇਕ ਭਾਈਵਾਲ ਅਪਣਾ ਦਲ (ਐਸ) ਇਸ ਰਾਜ ਤੇ ਕੇਂਦਰ ਸਰਕਾਰ ਵਿਚ ਆਪਣਾ ਹਿੱਸਾ ਵਧਾਉਣ ਦੀ ਮੰਗ ਕਰਨ ਲੱਗ ਪਿਆ ਹੈ। ਇਸ ਤੋਂ ਇਲਾਵਾ ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਨਾਲੋਂ ਵੱਧ ਸੀਟਾਂ ਦੀ ਮੰਗ ਵੀ ਕਰ ਰਹੇ ਹਨ।
ਅਪਣਾ ਦਲ ਦੇ ਨੇਤਾ ਅਤੇ ਯੋਗੀ ਆਦਿਤਿਆਨਾਥ ਦੀ ਸਰਕਾਰ ਵਿਚ ਮੰਤਰੀ ਜੈ ਕੁਮਾਰ ਜੈਕੀ ਦਿੱਲੀਗਏ ਹਨ, ਜਿੱਥੇ ਉਨ੍ਹਾਂ ਨੇ ਆਪਣੀ ਨੇਤਾ ਅਨੁਪ੍ਰਿਯਾ ਪਟੇਲ ਨਾਲ ਮੁਲਾਕਾਤ ਦੇ ਬਾਅਦ ਕਿਹਾ ਕਿ ਸੰਗਠਨ ਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੋਂ ਪਹਿਲਾਂ ਅਪਣਾ ਦਲ ਨੇ ਪੰਚਾਇਤੀ ਚੋਣਾਂ ਵਿੱਚਜਿ਼ਲਾ ਪੰਚਾਇਤ ਪ੍ਰਧਾਨ ਲਈ 4 ਸੀਟਾਂ ਦੀ ਮੰਗ ਕੀਤੀ ਅਤੇ ਕਿਹਾ ਹੈ ਕਿ ਸਮਾਂ ਆ ਗਿਆ ਹੈ ਕਿ ਅਪਣਾ ਦਲ ਨੂੰ ਉੱਤਰ ਪ੍ਰਦੇਸ਼ ਸਰਕਾਰ ਤੇ ਕੇਂਦਰ ਸਰਕਾਰ ਵਿੱਚਵੱਧ ਹਿੱਸਾ ਲੈਣਾ ਚਾਹੀਦਾ ਹੈ। ਜੈਕੀ ਨੇ ਅਨੁਪ੍ਰਿਆ ਪਟੇਲ ਨੂੰ ਕੇਂਦਰ ਵਿੱਚ ਮੰਤਰੀ ਬਣਾਉਣ ਦੀ ਮੰਗ ਵੀ ਕੀਤੀ ਹੈ।
ਜਾਣਕਾਰ ਸੂਤਰਾਂ ਅਨੁਸਾਰ ਅਪਣਾ ਦਲ ਨੇ ਮਿਰਜ਼ਾਪੁਰ, ਜੌਨਪੁਰ, ਪ੍ਰਤਾਪਗੜ੍ਹ ਅਤੇ ਬਸਤੀ 4 ਸੀਟਾਂ ਤੋਂ ਜਿ਼ਲਾ ਪੰਚਾਇਤ ਪ੍ਰਧਾਨ ਦੀ ਮੰਗ ਕੀਤੀ ਹੈ, ਪਰ ਭਾਜਪਾ ਨੇ 2 ਸੀਟਾਂ ਦੇਣ ਦੀ ਗੱਲ ਕਹੀ ਹੈ। ਇਸ ਦੇ ਨਾਲ ਵਿਧਾਨ ਸਭਾ ਚੋਣਾਂ ਵਿੱਚਹੋਰ ਸੀਟਾਂ ਦੀ ਮੰਗ ਕੀਤੀ ਗਈ ਹੈ। ਪਿਛਲੀਆਂ ਚੋਣਾਂ ਵਿਚ ਅਪਨਾ ਦਲ ਨੇ ਵਿਧਾਨ ਸਭਾ ਦੀਆਂ 11 ਸੀਟਾਂਲਈ ਚੋਣ ਲੜੀ ਅਤੇ 9 ਸੀਟਾਂ ਜਿੱਤੀਆਂ ਸਨ। ਇਕ ਪਾਸੇ ਨਿਸ਼ਾਦ ਪਾਰਟੀ ਦੀ ਵਧਦੀ ਮੰਗ ਤੇ ਫਿਰ ਅਪਣਾ ਦਲ ਦੀ ਕੇਂਦਰ ਅਤੇ ਰਾਜ ਸਰਕਾਰਾਂ ਵਿਚ ਭਾਈਵਾਲੀ ਵਧਾਉਣ ਦੀ ਮੰਗ ਨਾਲ ਭਾਜਪਾ ਕਿਵੇਂ ਨਜਿੱਠੇਗੀ, ਇਸ ਨਾਲ ਆਉਣ ਵਾਲੇ ਸਮੇਂ ਵਿਚ ਚੋਣਾਂ ਤੋਂ ਪਹਿਲਾਂ ਭਾਜਪਾ ਵਾਸਤੇ ਕਈ ਵੱਡੀਆਂ ਮੁਸ਼ਕਲਾਂ ਖੜੀਆਂ ਹੋ ਸਕਦੀਆਂ ਹਨ।

Read More Political News Today

Continue Reading

ਰਾਜਨੀਤੀ

ਕੋਟਕਪੂਰਾ ਗੋਲ਼ੀਕਾਂਡ ਕੇਸ:ਸੁਖਬੀਰ ਸਿੰਘ ਬਾਦਲ ਨੂੰ ਨਵੀਂ ਐੱਸ ਆਈ ਟੀ ਵੱਲੋਂ ਪੇਸ਼ੀ ਦਾ ਸੰਮਨ

Published

on

Sukhbir badal

26 ਜੂਨ ਨੂੰ ਪੁੱਛਗਿੱਛ ਲਈ ਪੇਸ਼ ਹੋਣਾ ਪਵੇਗਾ
ਚੰਡੀਗੜ੍ਹ, 23 ਜੂਨ, – ਸਾਲ 2015 ਵਿੱਚ ਅਕਾਲੀ-ਭਾਜਪਾ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਹੋਣ ਪਿੱਛੋਂ ਰੋਸ ਕਰਦੀ ਸਿੱਖ ਸੰਗਤ ਉੱਤੇ ਕੋਟਕਪੂਰਾ ਵਿੱਚ ਪੁਲਸ ਵੱਲੋਂ ਚਲਾਈ ਗੋਲ਼ੀ ਬਾਰੇ ਜਾਂਚ ਕਰ ਰਹੀ ਵਿਸ਼ੇਸ਼ ਟੀਮ (ਐੱਸ ਆਈ ਟੀ) ਨੇ ਪੰਜਾਬ ਦੇ ਓਦੋਂ ਵਾਲੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ 26 ਜੂਨ ਨੂੰ ਸਵੇਰੇ ਗਿਆਰਾਂ ਵਜੇ ਪੇਸ਼ ਹੋਣ ਲਈ ਕਿਹਾ ਹੈ।ਐੱਸ ਆਈ ਟੀ ਨੇ ਉਨ੍ਹਾਂ ਨੂੰ ਸੈਕਟਰ 32 ਚੰਡੀਗੜ੍ਹ ਵਿਚਲੇ ਪੁਲਿਸ ਇੰਸਟੀਚਿਊਟ ਵਿਚ ਪੇਸ਼ੀ ਦਾ ਪੱਤਰ ਭੇਜਿਆ ਹੈ।
ਵਰਨਣ ਯੋਗ ਹੈ ਕਿ ਬੀਤੇ ਮੰਗਲਵਾਰਐੱਸ ਆਈ ਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੇ ਸੈਕਟਰ ਚਾਰ ਚੰਡੀਗੜ੍ਹ ਵਾਲੇ ਐੱਮਐੱਲ ਏ ਫਲੈਟ ਵਿਚ ਢਾਈ ਘੰਟੇ ਦੇ ਕਰੀਬ ਪੁੱਛਗਿੱਛ ਕੀਤੀ ਸੀ।ਉਸ ਦਿਨ ਐਡੀਸ਼ਨਲ ਡੀਜੀਪੀ, ਐੱਲਕੇ ਯਾਦਵ ਦੀ ਅਗਵਾਈ ਹੇਠ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰਨ ਵਾਲੀ ਟੀਮ ਵਿਚ ਸਾਬਕਾ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੈ ਸਿੰਗਲਾ ਦੀ ਹਾਜ਼ਰੀ ਉੱਤੇ ਅਕਾਲੀ ਦਲ ਨੇ ਇਤਰਾਜ਼ਵੀ ਕੀਤਾ ਸੀ। ਇਸ ਤੋਂ ਪਹਿਲਾਂ ਇਹ ਵਿਸ਼ੇਸ਼ ਜਾਂਚ ਟੀਮ ਪੰਜਾਬ ਪੁਲਿਸ ਦੇਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ, ਸਸਪੈਂਡ ਕੀਤੇ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਇੱਕ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ, ਐੱਸ ਪੀ ਸੁਖਮੰਦਰ ਸਿੰਘ ਸਮੇਤ ਕਈ ਪੁਲਿਸ ਵਾਲਿਆਂ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।
ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਵੱਲੋਂ ਚਾਰ ਸਾਲ ਪਹਿਲਾਂ ਬਣਾਈ ਐੱਸ ਆਈ ਟੀ ਵੱਲੋਂ ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਇੱਕ ਟੀਮ ਵੀ ਪਹਿਲਾਂ ਸਾਬਕਾ ਗ੍ਰਹਿ ਮੰਤਰੀ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਫਿਲਮ ਐਕਟਰ ਅਕਸ਼ੈ ਕੁਮਾਰ ਤੋਂ ਪੁੱਛਗਿੱਛ ਕਰ ਚੁੱਕੀ ਸੀ, ਪਰ ਉਸ ਦੀ ਰਿਪੋਰਟ ਪੰਜਾਬ ਹਰਿਆਣਾ ਹਾਈ ਕੋਰਟ ਦੇ ਸਿੰਗਲ ਜੱਜ ਬੈਂਚ ਨੇ ਰੱਦ ਕਰ ਦਿੱਤੀ ਸੀ, ਜਿਸ ਨੂੰ ਇੱਕ ਵਿਵਾਦਤ ਫੈਸਲਾ ਸਮਝਿਆ ਗਿਆ ਸੀ।

Read More Political News Today

Continue Reading

ਰਾਜਨੀਤੀ

ਪੰਜਾਬ ਕਾਂਗਰਸ ਦਾ ਕਲੇਸ਼:ਕੈਪਟਨ ਤਾਂ ਅਮਰਿੰਦਰ ਹੀ, ਪਰ ਹਾਈਕਮਾਂਡ ਨੇ ਸ਼ਰਤਾਂ-ਚੁਣੌਤੀਆਂ ਵਧਾ ਦਿੱਤੀਆਂ

Published

on

congress punjab

ਰਾਹੁਲ ਗਾਂਧੀ ਨੇ ਮਿਲਣ ਵਾਸਤੇ ਵਕਤ ਵੀ ਨਹੀਂ ਦਿੱਤਾ
ਚੰਡੀਗੜ੍ਹ, 23 ਜੂਨ, – ਪੰਜਾਬ ਕਾਂਗਰਸ ਵਿੱਚ ਪਏ ਹੋਏ ਤਾਜ਼ਾ ਕਲੇਸ਼ ਬਾਰੇ ਇਹ ਲਗਪਗ ਸਾਫ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਵੇਂ ਹਾਲ ਦੀ ਘੜੀ ਪੰਜਾਬ ਕਾਂਗਰਸ ਦੇ ਕਪਤਾਨ ਰਹਿਣਗੇ, ਪਰ ਹਾਈ ਕਮਾਂਡ ਨੇ ਉਨ੍ਹਾਂ ਲਈ ਸ਼ਰਤਾਂ ਤੇ ਚੁਣੌਤੀਆਂ ਵਧਾ ਕੇ ਕਈ ਕੰਮ ਕਰਨ ਵਾਸਤੇ ਕਹਿ ਦਿੱਤਾ ਹੈ। ਦੂਸਰੇ ਪਾਸੇ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ‘ਜੰਗਬੰਦੀ’ ਕਰਾਉਣ ਦੀ ਕੋਸ਼ਿਸ਼ ਵਿੱਚ ਪਾਰਟੀਲੱਗਦਾ ਹੈ ਕਿ ਸਿੱਧੂ ਨੂੰ ਵੀ ਐਡਜਸਟ ਕਰੇਗੀ ਤੇ ਕੋਸ਼ਿਸ਼ ਹੈ ਕਿ ਉਹ ਸੰਤੁਸ਼ਟ ਹੋ ਜਾਵੇ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦਾ ਝਗੜਾ ਮੁਕਾਉਣ ਦੇ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 18 ਨੁਕਤਿਆਂ ਉੱਤੇ ਕੰਮ ਕਰਨ ਨੂੰ ਕਿਹਾ ਹੈ, ਜਿਨ੍ਹਾਂ ਵਿਚ ਸਭ ਤੋਂ ਅਹਿਮ ਕੰਮ ਹਰ ਘਰ ਨੂੰ 200 ਯੂਨਿਟ ਤਕ ਮੁਫ਼ਤ ਬਿਜਲੀ ਦੀ ਸਪਲਾਈ ਯਕੀਨੀ ਕਰਨਾ ਹੈ। ਕਾਂਗਰਸ ਹਾਈ ਕਮਾਂਡਵੱਲੋਂ ਬਣਾਈ ਤਿੰਨ ਮੈਂਬਰੀ ਮੱਲਿਕਾਰਜੁਨ ਖੜਗੇ ਕਮੇਟੀ ਨੇ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਨਾਲ ਗੱਲਬਾਤ ਕਰਨ ਪਿੱਛੋਂ ਜਿਹੜੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਹੈ, ਉਸ ਵਿੱਚ 18 ਨੁਕਤੇ ਰੱਖੇ ਹਨ। ਪਾਰਟੀ ਵੱਲੋਂ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਸਰਕਾਰ ਨੇ 90 ਫ਼ੀਸਦੀ ਵਾਅਦੇ ਨਿਭਾਦਿੱਤੇ ਹਨ, ਪਰ ਲੋਕਾਂ ਨਾਲ ਗੱਲਬਾਤ ਵਿੱਚ ਲੋਕ-ਭਲਾਈ ਦੇ ਹੋਰ ਮੁੱਦੇ ਉੱਭਰੇ ਹੋਣ ਕਰ ਕੇ ਇਹ ਸਾਰੇ ਕੰਮ ਮੁਕੰਮਲ ਕਰਨ ਲਈ ਕਹਿ ਦਿੱਤਾ ਹੈ। ਬੇਅਦਬੀ ਤੇ ਨਸ਼ਿਆਂ ਦੇ ਕੇਸਾਂ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਨੂੰ ਇਕ ਜਾਂ ਦਸ ਫ਼ੀਸਦੀ ਦੇ ਨਾਲ ਨਹੀਂ ਤੋਲਿਆ ਜਾ ਸਕਦਾ, ਇਹ ਭਾਵਨਾਤਮਕ ਮੁੱਦੇ ਹੱਲ ਕਰਨੇ ਪੈਣਗੇ।ਪੰਜਾਬ ਵਿਚ ਘਰੇਲੂ ਸੈਕਟਰ ਦੀ ਮਹਿੰਗੀ ਬਿਜਲੀ ਲੰਮੇਂ ਸਮੇਂ ਤੋਂ ਵੱਡਾ ਮੁੱਦਾ ਬਣੀ ਹੋਈ ਹੈ, ਜਿਸ ਬਾਰੇ ਸ਼ਹਿਰੀ ਵਰਗ ਵਿਚ ਰੋਸ ਹੈਤੇ ਸਾਲ 2017 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਲੋਕਾਂ ਨਾਲ ਵਾਅਦਾ ਸੀ ਕਿ ਨਿੱਜੀ ਥਰਮਲ ਪਲਾਂਟਾਂ ਨਾਲ ਅਕਾਲੀ-ਭਾਜਪਾ ਰਾਜ ਦੇ ਵਕਤ ਹੋਏ ਬਿਜਲੀ ਸਮਝੌਤੇ ਰੱਦ ਕਰ ਕੇ ਲੋਕਾਂ ਨੂੰ ਰਾਹਤ ਦੇਵੇਗੀ, ਪਰ ਸਰਕਾਰ ਬਣਨ ਪਿੱਛੋਂ ਇਸ ਪਾਸੇ ਕੋਈ ਕਦਮ ਚੁੱਕਣ ਦੀ ਥਾਂ ਇਹਕਹਿਦਿੱਤਾ ਸੀ ਕਿ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਗਏ ਸਮਝੌਤੇ ਰੱਦ ਨਹੀਂ ਕੀਤੇ ਜਾ ਸਕਦੇ।ਇਸ ਪਿੱਛੋਂ ਆਮ ਆਦਮੀ ਪਾਰਟੀ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਮਹਿੰਗੀ ਬਿਜਲੀ ਨੂੰ ਵੀ ਮੁੱਦਾ ਬਣਾਇਆ ਹੈ। ਕਾਂਗਰਸ ਨੇਸਾਲ 2017 ਦੇ ਮੈਨੀਫੈਸਟੋ ਵਿਚ ਸਿਰਫ਼ ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਤੇ ਆਜ਼ਾਦੀ ਘੁਲਾਟੀਆਂ ਦੇ ਪਰਵਾਰਾਂ ਨੂੰ 300 ਯੂਨਿਟ ਤਕ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ, ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੂੰ 18 ਨੁਕਤੇ ਤੈਅ ਸਮਾਂ-ਹੱਦ ਤਕ ਪੂਰੇ ਕਰਨੇ ਤੇ ਇਸ ਦੀ ਜਾਣਕਾਰੀ ਦੇਣੀ ਪਵੇਗੀ।
ਇਸੇ ਦੌਰਾਨ ਬੁੱਧਵਾਰ ਨੂੰ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਸੂਬਾਈ ਇੰਚਾਰਜ ਹਰੀਸ਼ ਰਾਵਤ ਨਾਲ ਗੱਲਬਾਤ ਮੌਕੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਅਫਸਰੀ ਦੇਣ ਦਾ ਗੰਭੀਰ ਨੋਟਿਸ ਲਿਆ ਹੈ। ਇਸੇ ਦਾ ਨਤੀਜਾ ਹੈ ਕਿ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨੇ ਆਪਣੇ ਪੁੱਤਰ ਨੂੰ ਇੰਸਪੈਕਟਰ ਨਾ ਲਾਉਣ ਦਾ ਫ਼ੈਸਲਾ ਲਿਆ ਤੇ ਰਾਕੇਸ਼ ਪਾਂਡੇ ਵੀ ਪੁੱਤਰ ਲਈ ਨਾਇਬ ਤਹਿਸੀਲਦਾਰੀ ਛੱਡਣ ਬਾਰੇ ਸੋਚ ਰਹੇ ਹਨ।ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੰਘਸਿੱਧੂ ਨੂੰ ਹਾਈ ਕਮਾਂਡ ਨੇ ਦਿੱਲੀ ਸੱਦਿਆ ਹੈਤੇ ਕਈ ਗੱਲਾਂ ਹਨ, ਜਿਹੜੀਆਂ ਸਿਰਫ ਉਨ੍ਹਾਂ ਨਾਲ ਕਰਨੀਆਂ ਹਨ।ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਸਿੱਧੂ ਇਸ ਮੌਕੇ ਰਾਹੁਲ ਗਾਂਧੀ ਨੂੰ ਮਿਲਣਗੇ ਜਾਂ ਨਹੀਂ, ਪਰ ਏਨਾ ਕਿਹਾ ਕਿ 2022 ਦੀਆਂ ਚੋਣਾਂ ਕਿਸ ਚਿਹਰੇ ਨੂੰ ਅੱਗੇ ਕਰ ਕੇ ਲੜਨੀਆਂ ਹਨ, ਇਸ ਦਾ ਫ਼ੈਸਲਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਰਨਾ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਦੌਰਾਨ ਦਿੱਲੀ ਗਏ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਦੇ ਬਹੁਤ ਯਤਨ ਕੀਤੇ, ਪਰ ਰਾਹੁਲ ਗਾਂਧੀ ਨੇ ਵਕਤ ਨਹੀਂ ਦਿੱਤਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca