Navjot Sidhu's New Blast After Sukhbir Singh Badal Advocates
Connect with us [email protected]

ਪੰਜਾਬੀ ਖ਼ਬਰਾਂ

ਬਿਜਲੀ ਸਮਝੌਤਿਆਂ ਦਾ ਮੁੱਦਾ:ਸੁਖਬੀਰ ਸਿੰਘ ਬਾਦਲ ਵੱਲੋਂ ਸਮਝੌਤਿਆਂ ਦੀ ਵਕਾਲਤ ਪਿੱਛੋਂ ਨਵਜੋਤ ਸਿੱਧੂ ਦਾ ਨਵਾਂ ਧਮਾਕਾ

Published

on

navjot-sidhu

ਚੰਡੀਗੜ੍ਹ, 6 ਜੁਲਾਈ, – ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ-ਭਾਜਪਾਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਦੀ ਵਕਾਲਤ ਕਰਨ ਪਿੱਛੋਂ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਇਨ੍ਹਾਂ ਸਮਝੌਤਿਆਂ ਉੱਤੇ ਸਵਾਲ ਚੁੱਕੇ ਤੇ ਕਿਹਾ ਕਿ ਇਨ੍ਹਾਂ ਨੂੰ ਰੱਦ ਕੀਤੇ ਬਿਨਾਂ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਨਹੀਂ ਦਿੱਤੀ ਜਾ ਸਕਦੀ।ਸਿੱਧੂ ਨੇ ਟਵੀਟ ਕਰ ਕਿਹਾ ਕਿ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਉਦੋਂ ਤੱਕ ਫੋਕੇ ਹਨ, ਜਦ ਤੱਕ ਪੰਜਾਬ ਵਿਧਾਨ ਸਭਾ ਵਿੱਚ ਨਵਾਂ ਕਾਨੂੰਨ ਬਣਾ ਕੇ ਬਿਜਲੀ ਖਰੀਦ ਸਮਝੌਤੇ ਰੱਦ ਨਹੀਂ ਕੀਤੇ ਜਾਂਦੇ। ਇਨ੍ਹਾਂ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂਨੇ ਪੰਜਾਬ ਸਰਕਾਰ ਦੇ ਹੱਥ ਬੰਨ੍ਹੇ ਹੋਏ ਹਨ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬਿਜਲੀ ਖਰੀਦ ਸਮਝੌਤਿਆਂ ਨਾਲ ਪੰਜਾਬ 100 ਫੀਸਦ ਬਿਜਲੀ ਉਤਪਾਦਨ ਦੇ ਲਈ ਬੱਝਵੇਂ ਚਾਰਜ ਦੇਣ ਨੂੰ ਮਜ਼ਬੂਰ ਹੈ, ਜਦਕਿ ਭਾਰਤ ਦੇ ਬਾਕੀ ਰਾਜ 80 ਫੀਸਦ ਤੋਂ ਵੱਧ ਉੱਤੇ ਬੱਝਵੇਂ ਚਾਰਜ ਦਾ ਕੋਈ ਪੈਸਾ ਨਹੀਂ ਦੇਂਦੇ। ਬਿਜਲੀ ਖਰੀਦ ਸਮਝੌਤਿਆਂ ਨਾਲ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਜੇ ਇਹ ਬੱਝਵੇਂ ਚਾਰਜ ਨਾ ਦੇਣੇ ਹੋਣ ਤਾਂ ਪੰਜਾਬ ਵਿਚ ਬਿਜਲੀ ਦਾ ਰੇਟ ਸਿੱਧਾ 1.20 ਰੁਪਏ ਯੂਨਿਟ ਘਟ ਜਾਵੇਗੀ। ਇਸ ਤੋਂ ਬਿਨਾ ਬਿਜਲੀ ਖਰੀਦ ਸਮਝੌਤੇ ਪੰਜਾਬ ਵਿਚ ਬਿਜਲੀ ਮੰਗ ਦੇ ਗ਼ਲਤ ਲੇਖੇਨਾਲ ਤੈਅ ਕੀਤੇ ਹਨ। ਬਿਜਲੀ ਦੀ ਵੱਧ ਤੋਂ ਵੱਧ ਮੰਗ 13,000-14000 ਮੈਗਾਵਾਟ ਸਿਰਫ਼ ਚਾਰ ਮਹੀਨੇ ਹੁੰਦੀ ਹੈ ਤੇ ਬਾਕੀ ਸਮਾਂ 5000-6000 ਮੈਗਾਵਾਟ ਰਹਿੰਦੀ ਹੈ,ਪਰ ਬਿਜਲੀ ਖਰੀਦ ਸਮਝੌਤੇ ਏਦਾਂਦ ਹਨ ਕਿ ਬੱਝਵੇਂ ਚਾਰਜ ਵੱਧ ਤੋਂ ਵੱਧ ਮੰਗ (13,000-14000 ਮੈਗਾਵਾਟ) ਦੇ ਹਿਸਾਬ ਦੇਣੇ ਪੈਂਦੇ ਹਨ।ਸਿੱਧੂ ਨੇ ਕਿਹਾ ਕਿ ਇਸ ਤੋਂ ਮਾੜੀ ਗੱਲ ਇਹ ਕਿ ਬਿਜਲੀ ਦੀ ਵੱਧਮੰਗ ਦੇ ਸਮੇਂ ਪ੍ਰਾਈਵੇਟ ਬਿਜਲੀ ਪਲਾਂਟਾਂ ਤੋਂ ਲਾਜ਼ਮੀ ਬਿਜਲੀ ਸਪਲਾਈ ਦੀ ਮੱਦ ਇਨ੍ਹਾਂ ਸਮਝੌਤਿਆਂ ਵਿਚ ਨਹੀਂ ਰੱਖੀ। ਇਸ ਲਈ ਝੋਨੇ ਦੀ ਬਿਜਾਈ ਵੇਲੇ ਉਨ੍ਹਾਂ ਨੇ ਆਪਣੇ 2 ਬਿਜਲੀ ਪਲਾਂਟ ਮੁਰੰਮਤ ਬਿਨਾਂ ਬੰਦ ਕਰ ਦਿੱਤੇ ਹਨ ਤੇ ਪੰਜਾਬ ਨੂੰ ਵਾਧੂ ਬਿਜਲੀ ਖਰੀਦਣੀ ਪਈ ਹੈ।
ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬਿਜਲੀ ਖਰੀਦ ਸਮਝੌਤੇ ਤੋਂ ਪਹਿਲਾਂ ਬੋਲੀ ਸੰਬੰਧੀ ਪੁੱਛਗਿੱਛ ਦੇ ਗ਼ਲਤ ਜੁਆਬ ਦੇਣ ਕਰਕੇ ਪੰਜਾਬ ਨੇ 3200 ਕਰੋੜ ਰੁਪਏ ਸਿਰਫ਼ ਕੋਲਾ ਸਾਫ਼ ਕਰਨ ਦੇ ਚਾਰਜ ਵਜੋਂ ਦੇ ਦਿੱਤੇ ਹਨ। ਇਸ ਦੇ ਇਲਾਵਾ ਪ੍ਰਾਈਵੇਟ ਪਲਾਂਟ ਮਾਲਕ ਪੰਜਾਬ ਉੱਤੇ ਕੇਸ ਕਰਨ ਲਈ ਰਸਤੇ ਲੱਭ ਰਹੇ ਹਨ, ਜਿਸ ਦੀ ਕੀਮਤ ਪੰਜਾਬ ਨੂੰ ਪਹਿਲਾਂ ਹੀ 25000 ਕਰੋੜ ਰੁਪਏ ਚੁਕਾਉਣੀ ਪੈ ਚੁੱਕੀ ਹੈ। ਇਕ ਹੋਰ ਟਵੀਟ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਭਲਾ ਅੱਖੋਂ-ਪਰੋਖੇ ਕਰਕੇ ਬਿਜਲੀ ਖਰੀਦ ਸਮਝੌਤੇ ਬਾਦਲ ਪਰਵਾਰ ਦੇ ਲਾਭ ਵਾਸਤੇ ਕੀਤੇ ਗਏ ਸਨ ਤੇ ਇਹ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਦੀ ਹੀ ਮਿਸਾਲ ਹਨ, ਜਿਸ ਦਾ ਖ਼ਾਮਿਆਜ਼ਾ ਪੰਜਾਬ ਭੁਗਤ ਰਿਹਾ ਹੈ।

Read More Latest Punjabi News

ਪੰਜਾਬੀ ਖ਼ਬਰਾਂ

ਸੁਮੇਧ ਸਿੰਘ ਸੈਣੀ ਨੂੰ ਰਾਹਤ:ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪ੍ਰਵਾਨ

Published

on

sumedh saini

ਚੰਡੀਗੜ੍ਹ, 3 ਅਗਸਤ, – ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀਜੀਪੀ) ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਦਰਜ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇ ਇਸ ਕੇਸ ਵਿੱਚ ਸਰਕਾਰ ਸੈਣੀ ਤੋਂ ਕੁਝ ਪੁੱਛਗਿੱਛ ਕਰਨੀ ਚਾਹੇ ਤਾਂ ਇਸ ਦੇ ਲਈ ਉਸ ਨੂੰ ਪਹਿਲਾਂ 7 ਦਿਨ ਦਾ ਨੋਟਿਸ ਦੇਣਾ ਪਵੇਗਾ।
ਸੁਮੇਧ ਸਿੰਘ ਸੈਣੀ ਵੱਲੋਂ ਇਸ ਕੇਸ ਵਿੱਚ ਦਰਜ ਸਿ਼ਕਾਇਤ ਵਿੱਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਬਾਰੇ ਦਾਇਰ ਕੀਤੀ ਗਈ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਜਸਟਿਸ ਅਵਨੀਸ ਝਿੰਗਨ ਨੇ ਇਹ ਆਦੇਸ਼ ਦਿੱਤਾ ਹੈ। ਸੈਣੀ ਨੂੰ ਬਹਿਬਲ ਕਲਾਂ ਗੋਲ਼ੀ ਕਾਂਡ ਕੇਸ ਵਿੱਚ ਅਗਾਊਂ ਜ਼ਮਾਨਤ ਪਹਿਲਾਂ ਮਿਲ ਚੁੱਕੀ ਹੈ।ਅੱਜ ਉਸ ਨੂੰ ਕੋਟਕਪੂਰਾ ਵਿੱਚਉਸ ਦੇ ਖ਼ਿਲਾਫ਼ਦਰਜ ਹੋਏ ਕੇਸ ਵਿੱਚ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਕੇਸ ਫਰੀਦਕੋਟ ਦੀ ਟ੍ਰਾਇਲ ਕੋਰਟ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਸੈਣੀ ਦੇਖ਼ਿਲਾਫ਼ ਚਲਾਣ ਵੀ ਪੇਸ਼ ਕੀਤਾ ਜਾ ਚੁੱਕਾ ਹੈ।
ਵਰਨਣ ਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੇ ਪਹਿਲਾਂ ਇਸ ਕੇਸ ਵਿੱਚ ਟ੍ਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਟ੍ਰਾਇਲ ਕੋਰਟ ਨੇ ਰੱਦ ਕਰ ਦਿੱਤਾ ਸੀ।ਉਸ ਤੋਂ ਬਾਅਦ ਸੈਣੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤਦੀ ਮੰਗ ਕੀਤੀ ਸੀ। ਮਾਰਚ ਵਿੱਚ ਹਾਈ ਕੋਰਟ ਨੇ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਅੱਜ ਮੰਗਲਵਾਰ ਨੂੰ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਪਿੱਛੋਂ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

Continue Reading

ਪੰਜਾਬੀ ਖ਼ਬਰਾਂ

ਮੁੰਬਈ ਵਿੱਚ ‘ਅਡਾਨੀ ਏਅਰਪੋਰਟ’ ਬਣਨ ਤੋਂ ਭੜਕੀ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਤੋੜ-ਭੰਨ

Published

on

Adani Airport

ਮੁੰਬਈ, 3 ਅਗਸਤ – ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਉੱਤੇ ਕੱਲ੍ਹ ਸ਼ਿਵਸੈਨਾ ਵਰਕਰਾਂ ਨੇ ਤੋੜਭੰਨ ਕੀਤੀ ਹੈ। ਇਸ ਏਅਰਪੋਰਟ ਦਾ ਪ੍ਰਬੰਧ ਅੱਜਕੱਲ੍ਹ ਅਡਾਨੀ ਗਰੁੱਪ ਦੇ ਹੱਥਾਂ ਵਿੱਚ ਹੈ। ਸ਼ਿਵਸੈਨਾ ਵਰਕਰਾਂ ਨੇ ਇਸ ਮੌਕੇ ਏਅਰਪੋਰਟ ਉੱਤੇ ਲੱਗੇ ‘ਅਡਾਨੀ ਏਅਰਪੋਰਟ’ ਦੇ ਬੋਰਡ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਅਸਲ ਵਿੱਚ ਸ਼ਿਵਸੈਨਾ ਦਾ ਦੋਸ਼ ਹੈ ਕਿ ਪਹਿਲਾਂ ਇਹ ਏਅਰਪੋਰਟ ਛਤਰਪਤੀ ਸ਼ਿਵਾਜੀ ਮਹਾਰਾਜ ਏਅਰਪੋਰਟ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜਕੱਲ੍ਹਇੱਥੇ ਅਡਾਨੀ ਏਅਰਪੋਰਟ ਦਾ ਬੋਰਡ ਲਾ ਦਿੱਤਾ ਗਿਆ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਵਰਨਣ ਯੋਗ ਹੈ ਕਿ ਅਡਾਨੀ ਗਰੁੱਪਨੇ ਬੀਤੇ ਕੁਝ ਸਾਲਾਂ ਵਿੱਚ ਏਵੀਏਸ਼ਨ ਸੈਕਟਰ ਵਿੱਚ ਵੱਡਾ ਨਿਵੇਸ਼ ਕੀਤਾ ਅਤੇ ਦੇਸ਼ ਦੇ ਕਈ ਵੱਡੇ ਏਅਰਪੋਰਟਾਂ ਦਾ ਪ੍ਰਬੰਧ ਇਸਗਰੁੱਪ ਕੋਲ ਚਲਾ ਗਿਆ ਹੈ।ਜੁਲਾਈ ਵਿੱਚ ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਪ੍ਰਬੰਧ ਪੂਰੀ ਤਰ੍ਹਾਂ ਅਡਾਨੀ ਗਰੁੱਪ ਕੋਲ ਆਇਆ ਤਾਂ ਖ਼ੁਦ ਗੌਤਮ ਅਡਾਨੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।ਅਡਾਨੀ ਏਅਰਪੋਰਟ ਦੇ ਬੁਲਾਰੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ਦੀ ਬ੍ਰਾਂਡਿੰਗ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਟਰਮੀਨਲ ਦੀ ਸਥਿਤੀ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਘੱਟ ਮਾਲ ਮਿਲਿਆ ਤਾਂ ਚੋਰਾਂ ਨੇ ਇੱਕ ਮਹੀਨੇ ਦਾ ਬੱਚਾ ਬੈਗ ਵਿੱਚ ਪਾ ਲਿਆ

Published

on

child murder

ਮਾਂ ਵੱਲੋਂ ਰੌਲਾ ਪਾਉਣ ਉੱਤੇ ਬੈਗ ਛੱਡ ਕੇ ਭੱਜੇ
ਫਿਲੌਰ, 3 ਅਗਸਤ – ਰਾਤ ਨੂੰ ਇਕ ਘਰ ਵਿੱਚ ਚੋਰੀ ਕਰਨ ਗਏ ਚੋਰਾਂ ਨੂੰ ਜਦ ਮਾਲ ਜ਼ਿਆਦਾ ਨਾ ਮਿਲਿਆ ਤਾਂ ਬਿਸਤਰੇ ਉੱਤੇ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਬੈਗ ਵਿੱਚ ਪਾ ਕੇ ਆਪਣੇ ਨਾਲ ਲਿਜਾਣ ਲੱਗੇ ਤਾਂ ਬੱਚਾ ਰੋ ਪਿਆ ਅਤੇ ਮਾਂ ਦੀ ਅੱਖ ਖੁੱਲ੍ਹ ਗਈ। ਉਸ ਦੇ ਰੌਲਾ ਪਾਉਣ ਉੱਤੇ ਚੋਰ ਬੈਗ ਛੱਡ ਕੇ ਭੱਜ ਗਏ।
ਮਿਲੀ ਸੂਚਨਾ ਅਨੁਸਾਰ ਨੇੜੇ ਪਿੰਡ ਬਕਾਪੁਰ ਵਿੱਚਕੱਲ੍ਹਅੱਧੀ ਰਾਤ ਬਲਵਿੰਦਰ ਸਿੰਘ ਦੇ ਘਰ ਚੋਰ ਆ ਗਏ। ਬਲਵਿੰਦਰ ਸਿੰਘ ਆਪਣੀ ਪਤਨੀ ਅਤੇ ਇੱਕ ਮਹੀਨੇ ਦੀ ਬੱਚੀ ਨਾਲ ਬਿਸਤਰੇ ਉੱਤੇ ਸੌਂ ਰਿਹਾ ਸੀ। ਚੋਰਾਂ ਨੇ ਪਹਿਲਾਂ ਘਰ ਵਿੱਚ ਪਏ ਦੋ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਚੁੱਕ ਕੇ ਆਪਣੇ ਬੈਗ ਵਿੱਚ ਪਾਏ। ਚੋਰਾਂ ਨੂੰ ਜਦ ਘਰੋਂ ਬਹੁਤਾ ਮਾਲ ਨਾ ਮਿਲਿਆ ਤਾਂ ਉਨ੍ਹਾਂ ਨੇ ਮਾਤਾ-ਪਿਤਾ ਕੋਲ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਚੁੱਕ ਕੇ ਬੈਗ ਵਿੱਚ ਪਾ ਲਿਆ। ਜਦੋਂ ਉਹ ਉਹ ਚੱਲਣ ਲੱਗੇ ਤਾਂ ਬੱਚਾ ਰੋਣ ਲੱਗ ਪਿਆ ਤੇ ਆਵਾਜ਼ ਸੁਣ ਕੇ ਮਾਂ ਦੀ ਨੀਂਦ ਖੁੱਲ੍ਹ ਗਈ। ਬਿਸਤਰੇ ਉੱਤੇ ਬੱਚਾ ਨਾ ਦੇਖ ਕੇ ਉਸ ਨੇ ਤੁਰੰਤ ਲਾਈਟ ਜਗਾਈ ਅਤੇ ਅਣਜਾਣ ਵਿਅਕਤੀ ਨੂੰ ਘਰ ਵਿੱਚ ਦੇਖ ਜਦੋਂ ਉਸ ਨੇ ਰੌਲਾ ਪਾਇਆ ਤਾਂ ਬੈਗ ਉਥੇ ਛੱਡ ਕੇ ਚੋਰ ਫਰਾਰ ਹੋ ਗਏ।ਬੱਚੇ ਦੇ ਪਿਤਾ ਨੇ ਬੈਗ ਖੋਲ੍ਹਿਆ ਤਾਂ ਉਸ ਵਿੱਚ ਹੀ ਉਨ੍ਹਾਂ ਦਾ ਇੱਕ ਮਹੀਨੇ ਦਾ ਬੱਚਾ, ਦੋਵੇਂ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਦੀ ਨਕਦੀ ਪਏ ਸੀ। ਬਲਵਿੰਦਰ ਨੇ ਸ਼ਿਕਾਇਤ ਸਥਾਨਕ ਪੁਲਸ ਕੋਲ ਕੀਤੀ। ਥਾਣਾ ਇੰਚਾਰਜ ਸੰਜੀਵ ਕਪੂਰ ਨੇ ਦੱਸਿਆ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ।

Continue Reading

ਰੁਝਾਨ


Copyright by IK Soch News powered by InstantWebsites.ca