New controversy erupts with Kejriwal govt notifying agriculture law
Connect with us [email protected]

ਰਾਜਨੀਤੀ

ਕੇਜਰੀਵਾਲ ਸਰਕਾਰ ਵੱਲੋਂ ਖੇਤੀ ਕਾਨੂੰਨ ਨੋਟੀਫਾਈ ਕਰਨ ਦੇ ਨਾਲ ਨਵਾਂ ਵਿਵਾਦ ਸ਼ੁਰੂ

Published

on

kejriwal

ਨਵੀਂ ਦਿੱਲੀ, 2 ਦਸੰਬਰ – ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਵਿੱਚੋਂ ਇੱਕ ਨੂੰ ਨੋਟੀਫਾਈ ਕਰ ਦਿੱਤਾ ਹੈ, ਜਦੋਂ ਕਿ ਦੋ ਹੋਰ ਕਾਨੂੰਨਾਂ ਦੀ ਘੋਖ ਕੀਤੀ ਜਾ ਰਹੀ ਹੈ।
ਇਸ ਸੰਬੰਧ ਵਿੱਚ ਦਿੱਲੀ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਸਾਨਾਂ ਦੀ ਉਪਜ ਵਣਜ ਅਤੇ ਵਪਾਰ (ਸਮਰਥਨ ਅਤੇ ਸਹੂਲਤ) ਆਰਡੀਨੈਂਸ-2020 ਨੂੰ ਨੋਟੀਫਾਈ ਕਰ ਦਿੱਤਾ ਗਿਆ ਹੈ। ਉਨ੍ਹਾ ਨੇ ਕਿਹਾ, ਬਾਕੀ ਦੋ ਕਾਨੂੰਨਾਂ ਬਾਰੇ ਦਿੱਲੀ ਸਰਕਾਰ ਦਾ ਵਿਕਾਸ ਵਿਭਾਗ ਘੋਖ ਕਰ ਰਿਹਾ ਹੈ।
ਦੂਸਰੇ ਪਾਸੇ ਭਾਜਪਾ ਤੇ ਕਾਂਗਰਸ ਨੇ ਕੇਜਰੀਵਾਲ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਬੇਨਕਾਬ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਪਲਟਵਾਂ ਵਾਰ ਕਰਦਿਆਂ ਇਸ ਨੂੰ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਦਿੱਲੀ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ‘ਚੋਂ ਬਾਹਰ ਕਿਤੇ ਵੀ ਵੇਚਣ ਦੀ ਖੁੱਲ੍ਹ ਮਿਲੇਗੀ। ਵਰਨਣ ਯੋਗ ਹੈ ਕਿ ਦਿੱਲੀ ਵਿੱਚ ਪਿਛਲੇ ਕਈ ਸਾਲਾਂ ਤੋਂ ਫਲਾਂ ਤੇ ਸਬਜ਼ੀਆਂ ਦੀ ਵਿਕਰੀ ‘ਤੇ ਕੋਈ ਕੰਟਰੋਲ ਨਹੀਂਅਤੇ ਅੱਗੇ ਤੋਂ ਅਨਾਜ ਵੀ ਇਸੇ ਖਾਤੇ ਵਿੱਚ ਆ ਜਾਣਗੇ।
ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਵੱਲੋਂ ਰੱਦ ਕੀਤੇ ਜਾਣ ਦੀ ਮੰਗ ਦੀ ਆਮ ਆਦਮੀ ਪਾਰਟੀ ਨੇ ਖੁੱਲ੍ਹ ਕੇ ਹਮਾਇਤ ਕੀਤੀ ਹੋਈ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿਛਲੇ ਮਹੀਨੇ ਜੰਤਰ ਮੰਤਰ ਵਿਖੇ ਧਰਨੇ ਪ੍ਰਦਰਸ਼ਨ ਵੇਲੇ ਤਿੰਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਕੀਤੀ ਸੀ। ਉਸ ਦੀ ਸਰਕਾਰ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਨੋਟੀਫਾਈ ਕੀਤੇ ਗਏ ਕਾਨੂੰਨ ਵਿੱਚ ਖੁਰਾਕੀ ਅਨਾਜ ਅਤੇ ਪੋਲਟਰੀ ਨੂੰ ਵੀ ਸ਼ਾਮਲ ਕਰ ਦਿੱਤਾ ਗਿਆ ਹੈ। ਦਿੱਲੀ ਦੀ ਮੁੱਖ ਵਿਰੋਧੀ ਧਿਰ ਭਾਜਪਾ ਤੇ ਕਾਂਗਰਸ ਪਾਰਟੀ ਨੇ ਕੇਜਰੀਵਾਲ ਸਰਕਾਰ ‘ਤੇ ਹੱਲਾ ਬੋਲਦਿਆਂ ਕਿਹਾ ਕਿ ਇੱਕ ਪਾਸੇ ਇਹ ਪਾਰਟੀ ਕਿਸਾਨ ਅੰਦੋਲਨ ਦੀ ਖੁੱਲ੍ਹ ਕੇ ਹਮਾਇਤ ਕਰ ਰਹੀ ਹੈ, ਦੂਜੇ ਪਾਸੇ ਖੇਤੀ ਕਾਨੂੰਨ ਨੂੰ ਨੋਟੀਫਾਈ ਕਰ ਦਿੱਤਾ ਹੈ। ਦਿੱਲੀ ਤੋਂ ਭਾਜਪਾ ਦੇ ਪਾਰਲੀਮੈਂਟ ਮੈਂਬਰ ਅਤੇ ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਨੋਜ ਤਿਵਾੜੀ ਨੇ ਆਖਿਆ ਕਿ ਇਸ ਨੋਟੀਫਿਕੇਸ਼ਨ ਨੇ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਸਰਕਾਰ ਦੇ ਦੋਗਲੇ ਚਿਹਰੇ ਨੂੰ ਬੇਨਕਾਬ ਕਰ ਦਿੱਤਾ ਹੈ। ਇੱਕ ਪਾਸੇ ਉਹ ਨਵੇਂ ਖੇਤੀ ਕਾਨੂੰਨਾਂ ਦੇ ਫਾਇਦੇ ਸਾਂਝੇ ਕਰਨਾ ਚਾਹੁੰਦੇ ਹਨ ਤੇ ਦੂਜੇ ਪਾਸੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।
ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਮੋੜਵਾਂ ਵਾਰ ਕਰਦਿਆਂ ਕਿਹਾ ਕਿ ਉਹ (ਭਾਜਪਾ) ਕਿਸਾਨਾਂ ਦੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨਾਂ ਤੋਂ ਧਿਆਨ ਲਾਂਭੇ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਇਸ ਵਿਵਾਦ ਤੋਂ ਹਟ ਕੇ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏ ਆਈ ਕੇ ਐਸ ਸੀ ਸੀ) ਨੇ ਵੀ ਕੇਜਰੀਵਾਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨ ਵਿਰੋਧੀ ਮੰਡੀ ਕਾਨੂੰਨ ਦਾ ਨੋਟੀਫਿਕੇਸ਼ਨ ਵਾਪਸ ਲਏ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਸਪੱਸ਼ਟ ਕਰੇ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਹੈ ਜਾਂ ਕਾਰਪੋਰੇਟਾਂ ਦੇ ਨਾਲ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਕੌਮੀ ਰਾਜਧਾਨੀ ਵਿੱਚ ਅੰਨ-ਦਾਤਾ ਦੀ ਮੌਤ ਦੇ ਵਾਰੰਟਾਂ ‘ਤੇ ਦਸਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਦੇ ਲਈ ਰਾਜਸੀ ਚਾਲਾਂ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਬੀਤੀ 23 ਨਵੰਬਰ ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਕਰ ਦਿੱਤਾ ਹੈ। ਉਨ੍ਹਾਂ ਹੈਰਾਨੀ ਜ਼ਾਹਰ ਕੀਤੀ ਕਿ ਜਦੋਂ ਕਿਸਾਨ Ḕਦਿੱਲੀ ਚੱਲੋ’ ਦੀ ਤਿਆਰੀ ਕਰ ਰਹੇ ਸਨ ਤਾਂ ਕੇਜਰੀਵਾਲ ਸਰਕਾਰ ਨੇ ਓਦੋਂ ਨੋਟੀਫਿਕੇਸ਼ਨ ਜਾਰੀ ਕਰ ਕੇ ਕੌਮੀ ਰਾਜਧਾਨੀ ਵਿੱਚ ਖੇਤੀ ਕਾਨੂੰਨਾਂ ਨੂੰ ਲਾਗੂ ਕਰ ਦਿੱਤਾ ਹੈ।

Click Here To Read Politics breaking news online

ਰਾਜਨੀਤੀ

ਕੈਪਟਨ ਅਮਰਿੰਦਰ ਨੇ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ

Published

on

capt amrinder
  • ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਅਮਰਿੰਦਰ
    ਪਟਿਆਲਾ, 26 ਜਨਵਰੀ, – ਇਸ ਵਾਰ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਟਿਆਲੇ ਵਿੱਚ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਦੇ ਮੰਤਰੀ ਸਾਥੀਆਂ ਨੇ ਵੀ ਪੰਜਾਬ ਦੇ ਵੱਖ-ਵੱਖ ਜਿ਼ਲਿਆਂ ਵਿੱਚ ਗਣਤੰਤਰ ਦਿਵਸ ਮੌਕੇ ਝੰਡੇ ਲਹਿਰਾਉਣ ਦੀ ਰਸਮ ਨਿਭਾਈ।
    ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇਕਾਰਨ ਇਕ ਸਾਲ ਔਖੀ ਘੜੀ ਦਾ ਪੰਜਾਬੀਆਂ ਨੇ ਦ੍ਰਿੜ੍ਹਤਾ ਨਾਲ ਮੁਕਾਬਲਾ ਕੀਤਾ ਤੇ ਲਾਕਡਾਊਨ ਦੀ ਮਾਰ ਵੀ ਝੱਲੀ ਹੈ, ਪਰ ਇਸਦਾ ਮੁਕਾਬਲਾ ਕਰਦਿਆਂ ਮੁੜ ਜਿ਼ੰਦਗੀ ਨੂੰ ਲੀਹ ਉੱਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪੰਜਾਬ ਵਿੱਚ ਯਾਦਗਾਰਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਜਲ੍ਹਿਆਵਾਲੇ ਬਾਗ ਵਿੱਚ ਸ਼ਹੀਦ ਹੋਣ ਵਾਲੀਆਂ ਦੀਆਂ ਯਾਦਗਾਰਾਂ ਉਨ੍ਹਾਂ ਦੇ ਪਿੰਡਾਂ ਵਿੱਚ ਵੀ ਬਣਾਈਆਂ ਜਾਣਗੀਆਂ।
    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਡੇ ਕਿਸਾਨ ਦਿੱਲੀ ਦੇ ਬਾਰਡਰ ਉੱਤੇ ਬੈਠੇ ਹਨ, ਅਸੀਂ ਭਾਰਤ ਦਾ ਸਿਰਫ਼ 2 ਫੀਸਦੀ ਹਾਂ, ਪਰ ਸਾਡਾ ਯੋਗਦਾਨ ਵੱਡਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਨੂੰ ਪੁੱਛਿਆ ਵੀ ਨਹੀਂ ਅਤੇ ਕੇਂਦਰ ਸਰਕਾਰ ਨੇ ਪੰਜਾਬ ਦੀ ਅਹਿਮੀਅਤ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਦਿਨ ਆਵੇਗਾ, ਜਦੋਂ ਪੰਜਾਬ ਦੀ ਲੋੜ ਪੂਰੇ ਦੇਸ਼ ਨੂੰ ਮੁੜ ਕੇ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਮਨ ਅਤੇ ਦਿਲ ਕਿਸਾਨਾਂ ਦੇ ਨਾਲ ਹੈ, ਅਸੀਂ ਪੰਜਾਬ ਅਸੈਂਬਲੀ ਵਿੱਚ ਖੇਤੀ ਕਾਨੂੰਨ ਰੱਦ ਕਰ ਚੁੱਕੇ ਹਾਂ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਜਿਹੜਾ ਸੂਬਾ ਦੇਸ਼ ਦੇ ਵੱਡੀ ਗਿਣਤੀ ਲੋਕਾਂ ਦਾ ਢਿੱਡ ਭਰ ਰਿਹਾ ਹੈ, ਉਨ੍ਹਾਂ ਦੀ ਸੁਣਵਾਈ ਨਾ ਹੋਣਾ ਬੇਹੱਦ ਸ਼ਰਮਨਾਕ ਹੈ।

Read More Punjabi Political News Today

Continue Reading

ਰਾਜਨੀਤੀ

ਸਨੀ ਦਿਓਲ ਵੱਲੋਂ ਇਕ ਵਾਰ ਫਿਰ ਦੀਪ ਸਿੱਧੂ ਬਾਰੇ ਸਫਾਈ ਪੇਸ਼

Published

on

sunny deol

ਨਵੀਂ ਦਿੱਲੀ, 26 ਜਨਵਰੀ, – ਬਾਲੀਵੁੱਡ ਅਭਿਨੇਤਾ ਅਤੇ ਗੁਰਦਾਸਪੁਰ ਹਲਕੇ ਤੋਂ ਪਾਰਲੀਮੈਂਟ ਮੈਂਬਰ ਸੰਨੀ ਦਿਓਲ ਨੇ ਇਕ ਵਾਰ ਫਿਰ ਆਪਣੇ ਪੁਰਾਣੇ ਸਾਥੀ ਦੀਪ ਸਿੱਧੂ ਬਾਰੇ ਪੱਖ ਸਪਸ਼ਟ ਕਰਦਿਆਂ ਕਿਹਾ ਕਿ ਮੇਰਾ ਉਸ ਦੇ ਨਾਲ ਕੋਈ ਸਬੰਧ ਨਹੀਂ ਹੈ। ਇਹ ਗੱਲ ਉਸ ਨੇ ਆਪਣੇ ਸੋਸ਼ਲ ਮੀਡੀਏ ਦੇ ਪੇਜ ਉੱਤੇਲਿਖੀ ਹੈ।
ਸਨੀ ਦਿਓਲ ਨੇ ਕਿਹਾ ਕਿ ਮੈਂ ਪੂਰੀ ਦੁਨੀਆ ਨੂੰ ਬੇਨਤੀ ਕਰ ਰਿਹਾ ਹਾਂ ਕਿ ਇਹ ਕਿਸਾਨਾਂ ਤੇ ਸਾਡੀ ਸਰਕਾਰ ਦਾ ਮਾਮਲਾ ਹੈ, ਕਿਸੇ ਨੂੰ ਇਸ ਦੇ ਵਿੱਚ ਨਹੀਂ ਆਉਣਾ ਚਾਹੀਦਾ,ਕਿਉਂਕਿ ਦੋਵੇਂ ਧਿਰਾਂ ਗੱਲਬਾਤ ਕਰਨਗੀਆਂ ਤਾਂ ਕੋਈ ਹੱਲ ਲੱਭ ਲੈਣਗੀਆਂ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਲੋਕ ਇਸ ਦਾ ਲਾਭ ਲੈਣਾ ਚਾਹੁੰਦੇ ਹਨ ਤੇ ਉਹ ਕਿਸਾਨਾਂ ਬਾਰੇ ਬਿਲਕੁਲ ਨਹੀਂ ਸੋਚਦੇ, ਉਨ੍ਹਾਂ ਦਾ ਆਪਣਾ ਸੁਆਰਥ ਹੋ ਸਕਦਾ ਹੈ।ਸਨੀ ਦਿਓਲ ਨੇ ਕਿਹਾ ਕਿ ਦੀਪ ਸਿੱਧੂ ਚੋਣਾਂ ਦੇ ਵਕਤ ਮੇਰੇ ਨਾਲ ਸੀ, ਪਰ ਲੰਬੇ ਸਮੇਂ ਤੋਂ ਮੇਰੇ ਨਾਲ ਨਹੀਂ, ਜੋ ਵੀ ਉਹ ਕਹਿੰਦਾ ਹੈ, ਉਹ ਉਸਦੀ ਇੱਛਾ ਮੁਤਾਬਕ ਕਰ ਰਿਹਾ ਹੈ,ਉਸਦੀ ਕਿਸੇ ਗਤੀਵਿਧੀ ਨਾਲ ਮੇਰਾ ਕੁਝ ਲੈਣਾ ਦੇਣਾ ਨਹੀਂ, ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਨਾਲ ਹਾਂ ਅਤੇ ਹਮੇਸ਼ਾਂ ਕਿਸਾਨਾਂ ਨਾਲ ਰਹਾਂਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਭਲਾਈ ਬਾਰੇ ਸੋਚਿਆ ਹੈ ਅਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਫਿਰ ਸਹੀ ਸਿੱਟੇ ਉੱਤੇ ਪਹੁੰਚੇਗੀ।

Read More Latest Political News Today

Continue Reading

ਰਾਜਨੀਤੀ

ਲਾਲ ਕਿਲ੍ਹੇ ਦੀਆਂ ਘਟਨਾਵਾਂ ਪਿੱਛੋਂ ਅਮਿਤ ਸ਼ਾਹ ਨੇ ਉੱਚ ਪੱਧਰੀ ਬੈਠਕ ਲਾਈ

Published

on

amit shah

ਨਵੀਂ ਦਿੱਲੀ, 26 ਜਨਵਰੀ, – ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਪ੍ਰਦਰਸ਼ਨ ਤੇ ਦਿੱਲੀ ਵਿੱਚ ਸਥਿਤੀ ਵਿਗੜ ਜਾਣ ਪਿੱਛੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਉੱਚ ਪੱਧਰੀ ਬੈਠਕ ਕੀਤੀ, ਜਿਸਵਿੱਚਹੋਮ ਸੈਕਟਰੀ ਦੇ ਨਾਲਦਿੱਲੀ ਪੁਲਿਸ ਦੇ ਅਧਿਕਾਰੀ ਅਤੇ ਹੋਰ ਲੋਕ ਸ਼ਾਮਲ ਹੋਏ। ਅੱਜ ਦੀ ਹਿੰਸਾ ਨਾਲ ਜੁੜੇ ਹਰ ਪੱਖ ਦੀ ਸਮੀਖਿਆ ਲਈ ਅੱਜ ਤਿੰਨ ਅਹਿਮ ਬੈਠਕਾਂ ਕੀਤੀਆਂ ਗਈਆਂ ਅਤੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਵੱਲੋਂ ਬਣਾਈ ਗਈ ਵਿਸ਼ੇਸ਼ ਟੀਮ ਦਿੱਲੀ-ਐੱਨਸੀਆਰ ਦੇ ਅਧਿਕਾਰੀਆਂ ਤੋਂ ਇਨ੍ਹਾਂ ਘਟਨਾਵਾਂ ਬਾਰੇ ਸਾਰੀ ਜਾਣਕਾਰੀ ਲੈ ਰਹੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਹਿੰਸਾਬਾਰੇ ਪੁਲਿਸ ਅਧਿਕਾਰੀਆਂ ਤੋਂ ਸਾਰਾ ਪੱਖ ਸੁਣਿਆ ਤੇਅਮਨ-ਕਾਨੂੰਨ ਕਾਇਮ ਰੱਖਣ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੌਰੀ ਫੈਸਲੇ ਮੁਤਾਬਕ ਸੀਆਰਪੀਐਫ (ਕੇਂਦਰੀ ਰਿਜ਼ਰਵ ਪੁਲਿਸ ਫੋਰਸ) ਦੀਆਂ 15 ਕੰਪਨੀਆਂ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਤਾਇਨਾਤ ਕਰਨ ਲਈ ਹੁਕਮ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਸਾਰੇ ਅਹਿਮ ਵਿਭਾਗਾਂ ਦੇ ਉੱਚ ਅਧਿਕਾਰੀ ਇਸ ਵਿੱਚ ਮੌਜੂਦ ਸਨ। ਪਤਾ ਲੱਗਾ ਹੈ ਕਿ ਖੁਫੀਆ ਏਜੰਸੀਆਂ ਨੂੰ ਅਜੇ ਵੀ ਕਿਸੇ ਤਰ੍ਹਾਂ ਦੀ ਹਿੰਸਾ ਦਾ ਡਰ ਹੈ।
ਸਮਾਜਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਕਿਹਾਕਿ ਕੌਮੀ ਦਿਹਾੜੇਮੌਕੇ ਕਿਸਾਨਾਂ ਵੱਲੋਂਦਿੱਲੀ ਵਿੱਚ ਹਿੰਸਾ ਤੇ ਅਰਾਜਕਤਾ ਦਾ ਮਾਹੌਲ ਪੈਦਾ ਕਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨੋਂ ਕਹਿੰਦੇ ਸਾਂ ਕਿ ਅੰਦੋਲਨ ਦਿਸ਼ਾਹੀਣ ਹੈ ਅਤੇ ਟਰੈਕਟਰ ਪਰੇਡ ਦਾ ਰੂਟ ਮਿਥਣ ਵਾਲੇ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਕਿਤੇ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਇਸ ਹਿੰਸਾ ਲਈ ਕਿਸਾਨਾਂ ਦੇ ਆਗੂ ਜ਼ਿੰਮੇਵਾਰੀ ਲੈਣ ਅਤੇ ਕਿਸਾਨਤੁਰੰਤਦਿੱਲੀਬਾਰਡਰ ਖ਼ਾਲੀ ਕਰ ਕੇ ਘਰਾਂ ਨੂੰ ਪਰਤ ਜਾਣ ਤੇ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਨਾ ਕਰਨ।

Latest Political News Today

Continue Reading

ਰੁਝਾਨ


Copyright by IK Soch News powered by InstantWebsites.ca