NI Eda raid on Bhai Jasbir Singh Rode's house, son arrested
Connect with us [email protected]

ਪੰਜਾਬੀ ਖ਼ਬਰਾਂ

ਭਾਈ ਜਸਬੀਰ ਸਿੰਘ ਰੋਡੇ ਦੇ ਘਰ ਐੱਨ ਆਈ ਏਦਾ ਛਾਪਾ, ਪੁੱਤਰ ਗ੍ਰਿਫਤਾਰ

Published

on

Jasbir Singh Rode, son

ਟਿਫਨ ਬੰਬ ਅਤੇ ਹੋਰ ਬਾਰੂਦੀ ਸਾਮਾਨ ਮਿਲਣ ਦਾ ਦੋਸ਼
ਜਲੰਧਰ, 20 ਅਗਸਤ, -ਕੇਂਦਰ ਦੀ ਜਾਂਚ ਏਜੰਸੀ ਐੱਨ ਆਈ ਏ ਅਤੇ ਪੰਜਾਬ ਪੁਲਸ ਨੇ ਅੱਜ ਏਥੇ ਗੜ੍ਹਾ ਰੋਡ ਉੱਤੇ ਇਕ ਵੱਡੇ ਹਸਪਤਾਲ ਦੇ ਕੋਲ ਰਹਿੰਦੇ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਘਰਰੇਡ ਕੀਤੀ ਤੇ ਪੁਲਸ ਸੂਤਰਾਂ ਮੁਤਾਬਕ ਕਾਫੀ ਸਾਰਾ ਇਤਰਾਜ਼ ਯੋਗ ਸਾਮਾਨ ਫੜਿਆ ਹੈ। ਦੱਸਿਆ ਗਿਆ ਹੈ ਕਿ ਇਸ ਰੇਡ ਅਤੇ ਬਰਾਮਦਗੀ ਦਾ ਸੰਬੰਧ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ ਬਰਾਮਦ ਹੋਏ ਟਿਫਨ ਬੰਬਾਂ ਦੇ ਨਾਲ ਜੁੜ ਰਿਹਾ ਹੈ ਅਤੇ ਇਸ ਵਿੱਚ ਪਾਕਿਸਤਾਨੀ ਸੰਪਰਕ ਵੀ ਸਾਹਮਣੇ ਆ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਏਥੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇਗੜ੍ਹਾ ਰੋਡ ਉੱਤੇਭਾਈ ਜਸਬੀਰ ਸਿੰਘ ਰੋਡੇ ਦੇ ਘਰ ਰੇਡ ਕਰ ਕੇ ਉਸ ਦਾਪੁੱਤਰ ਗੁਰਮੁਖ ਸਿੰਘ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਪੁਲਸਨੇ ਦੋ ਹੋਰ ਬੰਦਿਆਂ ਨੂੰ ਵੀ ਗ੍ਰਿਫ਼ਤਾਰ ਕੀਤਾਪਤਾ ਤੇਚਾਰ ਹੈਂਡ ਗ੍ਰੇਨੇਡ, ਇਕ ਟਿਫਨ ਬੰਬ ਅਤੇ ਆਰ ਡੀ ਐੱਕਸ ਮਿਲੇ ਹਨ।ਵਰਨਣ ਯੋਗ ਹੈ ਕਿ ਭਾਈ ਜਸਬੀਰ ਸਿੰਘ ਵੀ ਪਹਿਲਾਂਕੁਝ ਖਾੜਕੂਵਾਰਦਾਤਾਂਕਾਰਨਚਰਚਿਤ ਰਿਹਾ ਹੈ।ਬੀਤੇ ਦਿਨੀਂ ਇਨ੍ਹਾਂ ਦੇ ਘਰ ਉੱਤੇ ਐੱਨ ਆਈ ਏ ਨੇ ਨੋਟਿਸਭੇਜਿਆ ਸੀ ਅਤੇ ਦੱਸਿਆ ਜਾਂਦਾ ਹੈ ਕਿ ਤਰਨ ਤਾਰਨ ਜਿ਼ਲੇ ਵਿੱਚ ਮਿਲੇ ਟਿਫਨ ਬੰਬ ਦੇ ਕੇਸ ਵਿੱਚਗ੍ਰਿਫ਼ਤਾਰ ਕੀਤੇ ਕੁਝ ਲੋਕਾਂ ਨੇ ਜਸਬੀਰ ਸਿੰਘ ਰੋਡੇ ਦੇ ਪੁੱਤਰ ਗੁਰਮੁਖ ਸਿੰਘ ਦਾ ਨਾਂ ਲਿਆ ਸੀ।
ਪੰਜਾਬ ਪੁਲਸ ਦੇ ਬੁਲਾਰੇ ਨੇਇਕ ਪ੍ਰੈਸ ਰਿਲੀਜ਼ ਵਿੱਚਦੱਸਿਆ ਕਿ ਕਪੂਰਥਲਾ ਪੁਲਸ ਨੇ ਗਗਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਗਲੀ ਨੰਬਰ 2, ਗੁਰੂ ਨਾਨਕਪੁਰਾ ਫਗਵਾੜਾ ਨੂੰ ਗ੍ਰਿਫ਼ਤਾਰ ਕੀਤਾ ਤੇ ਉਸ ਕੋਲੋਂ ਇਕ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਸੀ। ਪੁੱਛਗਿੱਛ ਦੌਰਾਨ ਉਸ ਨੇ ਕਿਹਾ ਕਿ ਇਹ ਪਿਸਤੌਲ ਹਥਿਆਰਾਂ ਦੀ ਵੱਡੀ ਖੇਪ ਦਾ ਹਿੱਸਾ ਸੀ, ਜੋ ਸਰਹੱਦ ਪਾਰੋਂ ਪਿਛਲੇ ਕੁਝ ਮਹੀਨਿਆਂ ਵਿੱਚ ਡਰੋਨ ਰਾਹੀਂ ਆਈ ਸੀਤੇ ਇਸ ਦਾ ਇੱਕ ਵੱਡਾ ਹਿੱਸਾ ਜਲੰਧਰ ਦੇ ਗੁਰਮੁਖ ਸਿੰਘ ਨੇ ਲੁਕਾ ਰੱਖਿਆ ਹੈ। ਇਸ ਪਿੱਛੋਂਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰ ਕੇ ਜਸਬੀਰ ਸਿੰਘ ਰੋਡੇ ਦੇ ਘਰ ਛਾਪੇ ਦੌਰਾਨ ਉਸ ਦੇ ਪੁੱਤਰ ਗੁਰਮੁਖ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਦੋ ਜਿ਼ੰਦਾ ਹੈਂਡ ਗ੍ਰਨੇਡ, 1 ਡੈਟੋਨੇਟਰ ਬੌਕਸ, 2 ਐਕਸ ਟਿਊਬ, ਇਕ ਉੱਚ ਵਿਸਫੋਟਕ ਪੀਲੀ ਤਾਰ (ਪਾਕਿਸਤਾਨੀ ਬਣੀ ਹੋਈ), ਲਗਭਗ 3.75 ਲੱਖਭਾਰਤੀ ਰੁਪਏਤੇ ਇਕ ਲਾਇਸੈਂਸੀ ਪਿਸਟਲ .45 ਬੋਰ, ਇਕ .30 ਬੋਰ ਪਿਸਤੌਲ, 2 ਮੈਗਜ਼ੀਨ, 5 ਜਿ਼ੰਦਾ ਕਾਰਤੂਸ ਤੇ 14 ਭਾਰਤੀ ਪਾਸਪੋਰਟ ਬਰਾਮਦ ਕੀਤੇ ਹਨ। ਉਨ੍ਹਾਂ ਨੇਦੱਸਿਆ ਕਿ ਇਕ ਜਿ਼ੰਦਾ ਟਿਫਨ ਬੰਬ ਤੇ ਹੋਰ ਵਿਸਫੋਟਕ ਸਮੱਗਰੀ ਬੱਸ ਸਟੈਂਡ ਜਲੰਧਰ ਨੇੜੇ ਉਸ ਦੇ ਦਫ਼ਤਰ ਵਿੱਚ ਸੀ।ਪੁਲਸ ਟੀਮਾਂ ਨੇ ਗੁਰਮੁਖ ਸਿੰਘ ਦੇ ਦਫ਼ਤਰ ਉੱਤੇਛਾਪਾ ਮਾਰਿਆ ਤਾਂ ਤਲਾਸ਼ੀ ਦੌਰਾਨ ਉਥੋਂ 3 ਜਿ਼ੰਦਾ ਹੈਂਡ ਗ੍ਰੇਨੇਡ, 1 ਟਿਫਨ ਬੰਬ, 4 ਪਿਸਤੌਲ ਮੈਗਜ਼ੀਨ ਅਤੇ ਪੈਕੇਜਿੰਗ ਸਮਗਰੀ ਮਿਲੀ ਹੈ।
ਪੁਲਸ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਇਹ ਖੇਪ ਆਈ ਐੱਸ ਆਈ ਐੱਫਅਤੇ ਪਾਕਿਸਤਾਨ ਵਿੱਚੋਂ ਖ਼ਾਲਿਸਤਾਨੀ ਗਰੁੱਪਾਂ ਨੇ ਭੇਜੀ ਹੋਈ ਸੀ, ਜਿਨ੍ਹਾਂ ਵਿੱਚਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ ਐੱਸ ਵਾਈ ਐੱਫ) ਸ਼ਾਮਲ ਸੀ। ਇਸ ਬਰਾਮਦਗੀਬਾਰੇ ਕਪੂਰਥਲਾ ਦੀ ਪੁਲਸ ਨੇ ਗੁਰਮੁਖ ਸਿੰਘ ਅਤੇ ਗਗਨਦੀਪ ਸਿੰਘ ਵਿਰੁੱਧ ਗੈਰਕਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤੇ ਹੋਰ ਧਾਰਾਵਾਂ ਹੇਠ ਥਾਣਾ ਸਦਰ ਫਗਵਾੜਾ ਵਿਖੇ ਪਰਚਾ ਦਰਜ ਕੀਤਾ ਹੈ। ਇਸ ਤੋਂ ਪਹਿਲਾਂ 8 ਅਗਸਤ ਨੂੰ ਅਮ੍ਰਿਤਸਰ (ਦਿਹਾਤੀ) ਪੁਲਸ ਨੇ ਪਿੰਡ ਡਾਲੇਕੇ, ਥਾਣਾ ਲੋਪੋਕੇ ਤੋਂ ਅਜਿਹਾ ਹੀ ਆਧੁਨਿਕ ਟਿਫਨ ਬੰਬ ਬਰਾਮਦ ਕੀਤਾ ਸੀ, ਜਿਸ ਵਿੱਚ ਆਰ ਡੀ ਐੱਕਸਫਿੱਟ ਕੀਤਾ ਗਿਆ ਸੀ ਅਤੇ ਇਸ ਵਿੱਚ 3 ਵੱਖੋ-ਵੱਖਰੇ ਟਰਿਗਰ ਸਿਸਟਮ ਸਨ, ਜਿਨ੍ਹਾਂ ਵਿੱਚ ਸਵਿਚ, ਚੁੰਬਕੀ ਅਤੇ ਕਾਰਜਸ਼ੀਲ ਲਚਕਤਾ ਲਈ ਸਪਰਿੰਗ ਸ਼ਾਮਲ ਸਨ।

Read More Punjabi News Today

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca