Niranjan Singh, a well-known enforcement officer retires
Connect with us [email protected]

ਪੰਜਾਬੀ ਖ਼ਬਰਾਂ

ਇਨਫੋਰਸਮੈਂਟ ਦਾ ਬਹੁ-ਚਰਚਿਤ ਅਫਸਰ ਨਿਰੰਜਣ ਸਿੰਘ ਰਿਟਾਿੲਰ

Published

on

Niranjan Singh

ਨੌਕਰੀ ਦੇ ਆਖ਼ਰੀ ਦਿਨ ਚਾਰਜਸ਼ੀਟ ਕਰ ਦਿੱਤਾ ਗਿਆ
ਜਲੰਧਰ, 31 ਮਈ, – ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ, ਜਿਨ੍ਹਾਂ ਨੇਹਜ਼ਾਰਾਂ ਕਰੋੜ ਰੁਪਏ ਦੇ ਭੋਲਾ ਡਰੱਗ ਰੈਕੇਟ ਕੇਸ ਦੀ ਜਾਂਚਦੌਰਾਨਪੰਜਾਬ ਦੇ ਸਿਆਸੀ ਆਗੂਆਂ ਸਮੇਤ ਬਹੁਤ ਸਾਰੇ ਵੱਡੇ ਲੋਕਾਂ ਦੀ ਨੀਂਦ ਉਡਾ ਛੱਡੀ ਸੀ, ਨੂੰ ਅੱਜ 31 ਮਈਸੋਮਵਾਰ 60 ਸਾਲਾਂ ਦੀ ਉਮਰ ਪੂਰੀ ਹੋਣ ਉੱਤੇਨਾ ਸਿਰਫ ਚੁੱਪ-ਚੁਪੀਤੇ ਰਿਟਾਇਰ ਹੋਣਾ ਪਿਆ, ਸਗੋਂ ਉਨ੍ਹਾਂ ਨੂੰ ਅੱਜ ਚਾਰਜਸ਼ੀਟ ਵੀ ਕਰ ਦਿੱਤਾ ਗਿਆ।
ਸਾਲ 2012 ਵਿੱਚਈ ਡੀ ਦੇ ਜਲੰਧਰ ਦਫ਼ਤਰ ਵਿੱਚਆਏ ਨਿਰੰਜਣ ਸਿੰਘ ਨੇ ਆਪਣੀ 35 ਸਾਲਾਂ ਦੇ ਨੌਕਰੀ ਦੇਦੌਰਾਨ ਮਦਰਾਸ (ਅੱਜਕੱਲ੍ਹ ਚੇਨਈ), ਸ੍ਰੀਨਗਰ, ਦਿੱਲੀ ਤੇ ਚੰਡੀਗੜ੍ਹ ਵਿੱਚਜਿ਼ਮੇਵਾਰੀ ਨਿਭਾਈ ਸੀ।ਸਾਰੀ ਉਮਰ ਸਾਫ ਰਿਕਾਰਡ ਲਾਈ ਜਾਣੇ ਜਾਂਦੇ ਰਹੇ ਨਿਰੰਜਨ ਸਿੰਘਨੂੰ ਰਿਟਾਇਰ ਕਰਦੇ ਵਕਤ ਉਨ੍ਹਾ ਦੇ ਵਿਭਾਗ ਨੇ ਤੋਹਫੇ ਵਜੋਂ ਬੇਟੀ ਦੇ ਵਿਆਹ ਵਿੱਚ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਵੱਲੋਂ ਗੀਤ ਗਾਉਣ ਦੇ ਕੇਸ ਦੀ ਜਾਂਚ ਬਾਰੇ ਚਾਰਜਸ਼ੀਟ ਕਰ ਦਿੱਤਾ ਹੈ। ਇਸ ਤੋਂ ਇਹ ਪ੍ਰਭਾਵ ਮਿਲਿਆ ਹੈ ਕਿ ਨਿਰੰਜਨ ਸਿੰਘ ਨੂੰ ਵੱਡੇ ਲੋਕਾਂ ਨਾਲ ਦੁਸ਼ਮਣੀ ਮਹਿੰਗੀ ਪਈ ਹੈ।
ਵਰਨਣ ਯੋਗ ਹੈ ਕਿ ਭੋਲਾ ਡਰੱਗ ਰੈਕੇਟ ਕੇਸ ਦੀ ਜਾਂਚਦੌਰਾਨ 80 ਜਣਿਆਂ ਨੂੰ ਚਾਰਜਸ਼ੀਟ ਕਰਨ ਅਤੇ ਲਗਪਗ 400 ਕਰੋੜ ਦੀ ਪ੍ਰਾਪਰਟੀ ਅਟੈਚ ਕਰਨ, ਕੁਝ ਮੰਤਰੀਆਂ ਦੇ ਅਸਤੀਫ਼ੇ ਤੇ ਵੱਡੇ ਸਿਆਸੀ ਆਗੂਆਂ ਨੂੰ ਇਸ ਜਾਂਚ ਵਿੱਚ ਸ਼ਾਮਲ ਕਰਨ ਤੋਂ ਬਿਨਾ ਇਸ ਰੈਕੇਟ ਦੇ ਕਿੰਗਪਿਨ ਭੋਲਾ ਨੂੰ ਹਾਲੇ ਤਕ ਜ਼ਮਾਨਤ ਨਾ ਮਿਲ ਸਕਣ ਨੂੰ ਨਿਰੰਜਨ ਸਿੰਘ ਵੱਲੋਂ ਕੀਤੀ ਮਿਹਨਤ ਦਾ ਸਿੱਟਾ ਮੰਨਿਆ ਜਾਂਦਾ ਹੈ। ਨਿਰੰਜਨ ਸਿੰਘ ਦਾ ਕਹਿਣਾ ਹੈ ਕਿ ਇਸ ਕੇਸ ਦੀ ਜਾਂਚ ਆਸਾਨ ਨਹੀਂ ਸੀ, ਉਨ੍ਹਾ ਲਈ ਇਕ ਪਾਸੇ ਨੌਕਰੀ ਦਾ ਫ਼ਰਜ਼ ਤੇ ਦੂਸਰੇ ਪਾਸੇ ਜ਼ਿੰਦਗੀ ਵੀ ਦਾਅ ਉੱਤੇ ਲੱਗੀ ਹੋਈ ਸੀ।ਜਿਨ੍ਹਾਂ ਲੋਕਾਂ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ, ਉਨ੍ਹਾਂ ਵਿੱਚੋਂ ਕਈ ਸ਼ਾਰਪ ਸ਼ੂਟਰ ਸਨ ਤੇ ਅਦਾਲਤ ਵਿੱਚਕਾਤਲ ਸਾਬਤ ਹੋ ਕੇ ਕੁਝ ਉਮਰ ਕੈਦ ਵੀ ਭੁਗਤ ਰਹੇ ਸਨ। ਨਿਰੰਜਣ ਸਿੰਘ ਨੂੰ ਇਸ ਗੱਲ ਦੀ ਨਾਰਾਜ਼ਗੀ ਹੈ ਕਿ ਇਸ ਜਾਂਚਵੇਲੇ ਉਨ੍ਹਾਂ ਦੇ ਆਪਣੇ ਵਿਭਾਗ ਜਾਂ ਸਰਕਾਰ ਨੇ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ, ਜੇ ਮਦਦ ਕੀਤੀ ਜਾਂਦੀ ਤਾਂ ਅਫ਼ਗਾਨਿਸਤਾਨ, ਪਾਕਿਸਤਾਨ, ਦੁਬਈ, ਕੈਨੇਡਾ ਆਦਿ ਦੇ ਕੁਨੈਕਸ਼ਨ ਮਿਲ ਜਾਂਦੇ ਤੇ ਭਾਰਤ ਵਿਚੋਂ ਕਈ ਲੋਕ ਡਰੱਗ ਰੈਕੇਟ ਵਿੱਚ ਸ਼ਾਮਲ ਮਿਲਦੇ। ਇਸੇ ਕੇਸ ਦੀ ਜਾਂਚ ਦੌਰਾਨ 16 ਜਨਵਰੀ 2015 ਨੂੰ ਉਨ੍ਹਾਂ ਦਾ ਤਬਾਦਲਾ ਕੋਲਕਾਤਾ ਕਰ ਦਿੱਤਾ ਗਿਆ, ਪਰ ਹਾਈ ਕੋਰਟ ਦੇ ਆਦੇਸ਼ਾਂ ਉੱਤੇ ਉਨ੍ਹਾਂ ਦਾ ਤਬਾਦਲਾ ਰੱਦ ਕੀਤਾ ਗਿਆ ਸੀ। ਫਿਰ ਉਨ੍ਹਾਂ ਨੂੰ ਦੁਬਾਰਾ ਜਲੰਧਰ ਵਿੱਚ ਨਿਯੁਕਤ ਕਰਨ ਦੇ ਬਾਅਦ ਉਨ੍ਹਾਂ ਉੱਤੇ ਨਿੱਜੀ ਕਿਸਮ ਦੇ ਦੋਸ਼ ਲਾ ਕੇ ਉਨ੍ਹਾਂ ਨੂੰ ਪੜਤਾਲਾਂ ਵਿੱਚ ਉਲਝਾ ਦਿੱਤਾ ਗਿਆ ਸੀ।
ਸੇਵਾ ਮੁਕਤੀ ਦੇ ਵਕਤ ਨਿਰੰਜਣ ਸਿੰਘ ਦੇ ਜਾਣਕਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਨਾਰਾਜ਼ਗੀ ਜ਼ਰੂਰ ਰਹੇਗੀ ਕਿ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀ ਕੇ ਡੇਢ ਸੌ ਲੋਕ ਮਾਰੇ ਗਏ ਅਤੇ ਜਦੋਂ ਉਨ੍ਹਾਂ ਨੇ ਇਸ ਦੀ ਜਾਂਚਕੀਤੀ ਤਾਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਸਹਿਯੋਗ ਨਹੀਂ ਦਿੱਤਾ।ਪੁਲਿਸ ਜਦੋਂ ਰਿਕਾਰਡ ਦੇਣਲਈ ਮਜਬੂਰ ਹੋਈ ਤਾਂ ਕੇਸ ਫਾਈਲ ਉਨ੍ਹਾਂ ਤੋਂ ਦਿੱਲੀ ਮੰਗਵਾਈ ਗਈਤੇ ਪਿਛਲੇ ਇਕ ਸਾਲ ਤੋਂ ਉਹ ਫਾਈਲ ਦਿੱਲੀ ਵਿੱਚਪਈ ਤੇ ਜਾਂਚ ਰੁਕੀ ਹੋਈ ਹੈ, ਜਿਸ ਕਾਰਨ ਦੋਸ਼ੀ ਮੌਜ ਕਰਦੇ ਹਨ। ਨਿਰੰਜਣ ਸਿੰਘ ਨੂੰ ਦੂਸਰੀ ਨਾਰਾਜ਼ਗੀ ਕੰਦੋਲਾ ਡਰੱਗਕੇਸ ਵਿੱਚ ਇੰਸਪੈਕਟਰ ਇੰਦਰਜੀਤ ਸਿੰਘ ਦੀ ਫਾਈਲ ਟਰਾਂਸਫਰ ਹੋਣ ਉੱਤੇ ਹੈ, ਜਿਸ ਦਾ ਕਿੰਗਪਿਨ ਕੰਦੋਲਾ ਹਾਲੇ ਤੱਕ ਜੇਲ੍ਹ ਵਿੱਚ ਹੈ ਤੇ ਉਹ ਜ਼ਮਾਨਤ ਵੀ ਨਹੀਂ ਕਰਵਾ ਸਕਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸਿਸ਼ ਸੀ ਕਿ ਜਿਹੜਾ ਵੀ ਕੇਸ ਉਨ੍ਹਾਂ ਨੂੰ ਮਿਲਿਆ ਹੈ, ਉਸ ਦੀ ਜਾਂਚ ਵਿੱਚਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਨੂੰ ਵਿਭਾਗ ਜਾਂ ਸਰਕਾਰ ਦਾ ਸਹਿਯੋਗ ਨਹੀਂ ਮਿਲਿਆ ਅਤੇ ਕੇਸਾਂ ਦੀ ਜਾਂਚ ਦੌਰਾਨ ਬਾਹਰਲੇ ਅਫਸਰ ਸੱਦ ਕੇ ਉਨ੍ਹਾਂ ਦੇ ਕਮਰੇ ਵਿੱਚ ਬਿਠਾਏ ਜਾਂਦੇ ਰਹੇ, ਜਿਹੜੇ ਜਾਂਚ ਪ੍ਰਭਾਵਤ ਕਰਨ ਲਈ ਜ਼ੋਰ ਲਾਉਂਦੇ ਰਹੇ। ਕਦੇ ਉਨ੍ਹਾਂ ਤੋਂ ਸਰਕਾਰੀ ਗੱਡੀ ਛੁਡਾਈ ਗਈਅਤੇ ਕਦੇ ਉਨ੍ਹਾਂ ਦੀ ਸਕਿਓਰਟੀ ਹਟਾਈ ਜਾਂਦੀ ਰਹੀ।
ਅੱਜ 31 ਮਈ ਨੂੰ ਜਦੋਂ ਨਿਰੰਜਣ ਸਿੰਘ ਨੇ ਰਿਟਾਇਰ ਹੋਣਾ ਸੀ ਤਾਂ ਇਸ ਦਿਨ ਬੇਇੱਜ਼ਤੀ ਕਰਨ ਲਈ ਉਨ੍ਹਾਂਨੂੰ ਚਾਰਜਸ਼ੀਟ ਫੜਾ ਦਿੱਤੀ ਗਈ ਹੈ, ਜਿਸ ਪਿੱਛੋਂ ਲੱਗਦਾ ਹੈ ਕਿ ਉਹ ਚੁੱਪ ਨਹੀਂ ਬੈਠਣਗੇ। ਚਾਰ ਸਾਲ ਪਹਿਲਾਂ ਆਪਣੀ ਧੀ ਦੇ ਵਿਆਹ ਵਿੱਚ ਦਿਲਜੀਤ ਦੁਸਾਂਝ ਵੱਲੋਂਪ੍ਰੋਗਰਾਮ ਕਰਨ ਦੇ ਕੇਸ ਵਿੱਚਈ ਡੀ ਦੇ ਆਪਣੇ ਇਕ ਅਧਿਕਾਰੀ ਨੂੰ ਗਵਾਹ ਬਣਾ ਕੇ ਨਿਰੰਜਣ ਸਿੰਘ ਨੂੰ ਚਾਰਜਸ਼ੀਟ ਕੀਤਾ ਹੈ, ਜਦਕਿ ਉਨ੍ਹਾ ਖ਼ਿਲਾਫ਼ ਤਿੰਨ ਸਾਲ ਪਹਿਲਾਂ ਇਸ ਬਾਰੇ ਵਿਭਾਗੀ ਜਾਂਚਹੋ ਚੁੱਕੀ ਹੈ। ਪਤਾ ਲੱਗਾ ਹੈ ਕਿ ਦਿਲਜੀਤ ਦੁਸਾਂਝ ਨੂੰ ਨਿਰੰਜਣ ਸਿੰਘ ਨੇ ਦੋ ਲੱਖ ਰੁਪਏ ਪੇਮੈਂਟ ਦੇਣ ਦੀ ਜਾਣਕਾਰੀ ਉਨ੍ਹਾਂ ਨੇ ਵਿਭਾਗੀ ਜਾਂਚ ਵਿੱਚ ਦੇਦਿੱਤੀ ਸੀ। ਓਦੋਂ ਦਿਲਜੀਤ ਦੇ ਖ਼ਿਲਾਫ਼ ਈ ਡੀ ਜਾਂਚ ਚੱਲਦੀ ਸੀ ਤੇ ਨਿਰੰਜਣ ਸਿੰਘ ਦੀ ਬੇਟੀ ਦੇ ਵਿਆਹ ਵਿੱਚ ਉਸ ਦੀ ਪਰਫਾਰਮੈਂਸ ਬਾਰੇ ਸਵਾਲ ਉੱਠੇ ਸਨ। ਨਿਰੰਜਣ ਸਿੰਘ ਦਾ ਕਹਿਣਾ ਸੀ ਕਿ ਇਹ ਫ਼ੈਸਲਾ ਉਨ੍ਹਾਂ ਦੀ ਸਮਝ ਤੋਂ ਪਰੇ ਹੈ, ਪਰ ਇਹੋ ਜਿਹੇ ਕੇਸ ਵਿਭਾਗ ਦੀ ਬਜਾਏ ਮੰਤਰਾਲੇ ਵੱਲੋਂ ਤੈਅ ਕੀਤੇ ਜਾਂਦੇ ਹਨ।

Read More Latest Punjabi News

ਪੰਜਾਬੀ ਖ਼ਬਰਾਂ

ਨੀਰਵ ਮੋਦੀ ਨੂੰ ਕਰਾਰਾ ਝਟਕਾ:ਭਾਰਤ ਨੂੰ ਹਵਾਲਗੀ ਕਰਨ ਦੇ ਵਿਰੁੱਧ ਪਟੀਸ਼ਨ ਬ੍ਰਿਟਿਸ਼ ਹਾਈ ਕੋਰਟ ਵੱਲੋਂ ਰੱਦ

Published

on

ਲੰਡਨ, 23 ਜੂਨ, – ਪੰਜਾਬ ਨੈਸ਼ਨਲ ਬੈਂਕ (ਪੀਐੱਨਬੀ) ਘੁਟਾਲੇ ਵਿਚ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਵੱਲ ਹਵਾਲਗੀ ਰੋਕਣ ਵਾਸਤੇ ਪਾਈ ਪਟੀਸ਼ਨ ਬ੍ਰਿਟੇਨ ਦੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ, ਜਿਸ ਨਾਲ ਉਹ ਹਵਾਲਗੀ ਵਿਰੁੱਧ ਅਪੀਲ ਦੀ ਪਹਿਲੇ ਪੜਾਅ ਦੀ ਲੜਾਈ ਹਾਰ ਗਿਆ ਹੈ।ਇਸ ਪਿੱਛੋਂ ਉਸ ਦੇ ਕੋਲ ਜ਼ੁਬਾਨੀ ਦਲੀਲਾਂ ਰੱਖਣ ਦੀ ਅਰਜ਼ੀ ਦੇਣ ਲਈ ਪੰਜ ਵਰਕਿੰਗ ਦਿਨਾਂ ਦਾ ਸਮਾਂ ਬਾਕੀ ਹੈ।ਬ੍ਰਿਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਬੀਤੇ ਅਪਰੈਲ ਵਿਚ ਨੀਰਵ ਮੋਦੀ ਦੀ ਭਾਰਤ ਨੂੰ ਹਵਾਲਗੀ ਕਰਨ ਦਾ ਆਦੇਸ਼ ਦਿੱਤਾ ਸੀ।
ਬ੍ਰਿਟੇਨ ਦੀ ਹਾਈ ਕੋਰਟ ਦੇ ਜੱਜ ਸਾਹਮਣੇ ਨੀਰਵ ਮੋਦੀ ਦੀ ਅਪੀਲ ਉਨ੍ਹਾਂ ਕਾਗ਼ਜ਼ਾਂ ਉੱਤੇ ਫ਼ੈਸਲੇ ਵਿਰੁੱਧ ਸੀ, ਜੋ ਇਹ ਤੈਅ ਕਰਨ ਲਈ ਪੇਸ਼ ਕੀਤੇ ਗਏ ਸਨ ਕਿ ਗ੍ਰਹਿ ਮੰਤਰੀ ਦੇ ਆਦੇਸ਼ ਜਾਂ ਨੀਰਵ ਦੀ ਭਾਰਤ ਹਵਾਲਗੀ ਦੇ ਪੱਖ ਵਿਚ ਵੈਸਟ ਮਨਿਸਟਰ ਮੈਜਿਸਟ੍ਰੇਟ ਅਦਾਲਤ ਦੇ ਫਰਵਰੀ ਦੇ ਫ਼ੈਸਲੇ ਵਿਰੁੱਧ ਅਪੀਲ ਦਾ ਕੋਈ ਆਧਾਰ ਵੀ ਹੈ ਜਾਂ ਨਹੀਂ। ਹਾਈ ਕੋਰਟ ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਅਪੀਲ ਦੀ ਪ੍ਰਵਾਨਗੀ ਲਈ ਮੰਗਲਵਾਰ ਲਿਖਤੀ ਪਟੀਸ਼ਨ ਰੱਦ ਹੋਗਈ ਤੇ 50 ਸਾਲਾ ਭਗੌੜੇ ਕਾਰੋਬਾਰੀ ਕੋਲ ਹਾਈ ਕੋਰਟ ਵਿਚ ਸੰਖੇਪ ਜ਼ੁਬਾਨੀ ਸੁਣਵਾਈ ਦਾ ਮੌਕਾ ਬਾਕੀ ਹੈ, ਜਿਸਬਾਰੇ ਜੱਜ ਇਹ ਫ਼ੈਸਲਾ ਕਰ ਸਕਦੇ ਹਨ ਕਿ ਕੇਸ ਵਿਚ ਪੂਰੀ ਅਪੀਲ ਉੱਤੇ ਸੁਣਵਾਈ ਹੋ ਸਕਦੀ ਹੈ ਜਾਂ ਨਹੀਂ।
ਅਦਾਲਤ ਵਿੱਚਭਾਰਤ ਦਾ ਪੱਖ ਰੱਖਣ ਵਾਲੀ ਕਰਾਊਨ ਪ੍ਰੋਸੀਕਿਊਸ਼ਨ ਸਰਵਿਸ (ਸੀਪੀਐੱਸ) ਨੇ ਕਿਹਾ ਹੈ ਕਿ ਉਹ ਪ੍ਰਕਿਰਿਆ ਦਾ ਅਗਲਾ ਮੌਕਾ ਉਡੀਕ ਰਹੇ ਹਨ।ਉਨ੍ਹਾ ਪਿਛਲੇ ਮਹੀਨੇ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਅਪੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਤਾਂ ਕਿਸੇ ਵੀ ਅਪੀਲ ਪ੍ਰਕਿਰਿਆ ਦਾਭਾਰਤ ਸਰਕਾਰ ਵੱਲੋਂ ਵਿਰੋਧ ਕਰਨਗੇ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਪੰਜਾਬ ਨੂੰ 21 ਸਾਲਾਂ ਪਿੱਛੋਂ ਓਲੰਪਿਕ ਲਈ ਹਾਕੀ ਦੀ ਕਪਤਾਨੀ ਮਿਲੀ

Published

on

Punjab has got the captaincy of hockey team after 21 years in Olympic Games. This time Punjab's Manpreet Singh will captain the Indian team in the Tokyo Olympics.

ਜਲੰਧਰ ਦੇ ਮਿੱਠਾਪੁਰ ਦਾ ਮਨਪ੍ਰੀਤ ਭਾਰਤੀ ਟੀਮ ਦੀ ਅਗਵਾਈ ਕਰੇਗਾ
ਮਾਨਸਾ, 23 ਜੂਨ – ਓਲੰਪਿਕ ਖੇਡਾਂ ਵਿੱਚ ਪੰਜਾਬ ਨੂੰ 21 ਸਾਲਾਂ ਪਿੱਛੋਂ ਹਾਕੀ ਟੀਮ ਦੀ ਕਪਤਾਨੀ ਮਿਲੀ ਹੈ। ਇਸ ਵਾਰੀ ਟੋਕੀਓ ਓਲੰਪਿਕ ਵਿੱਚ ਪੰਜਾਬ ਦਾ ਮਨਪ੍ਰੀਤ ਸਿੰਘ ਭਾਰਤੀ ਟੀਮ ਦੀ ਕਪਤਾਨੀ ਕਰੇਗਾ। ਇਸੇ ਤਰ੍ਹਾਂ ਬੀਰੇਂਦਰ ਲਾਕੜਾ ਅਤੇ ਹਰਮਨਪ੍ਰੀਤ ਸਿੰਘ ਨੂੰ ਟੀਮ ਦੇ ਉਪ ਕਪਤਾਨ ਐਲਾਨਿਆ ਗਿਆ ਹੈ।
ਮਨਪ੍ਰੀਤ ਸਿੰਘ ਜਲੰਧਰ ਜਿ਼ਲੇ ਦੇ ਪਿੰਡ ਮਿੱਠਾਪੁਰ ਦਾ ਜੰਮਪਲ ਹੈ। ਦਿਲਚਸਪ ਗੱਲ ਹੈ ਕਿ ਮਿੱਠਾਪੁਰ ਪੰਜਾਬ ਦਾ ਪਹਿਲਾ ਪਿੰਡ ਹੈ, ਜਿਸ ਨੂੰ ਤੀਜੀ ਵਾਰ ਓਲੰਪਿਕ ਖੇਡਾਂ ਵਿੱਚ ਹਾਕੀ ਟੀਮ ਦੀ ਕਪਤਾਨੀ ਦਾ ਮੌਕਾ ਮਿਲਿਆ ਹੈ। ਮਨਪ੍ਰੀਤ ਤੋਂ ਪਹਿਲਾਂ ਪਰਗਟ ਸਿੰਘ (ਅੱਜਕੱਲ੍ਹ ਜਲੰਧਰ ਕੈਂਟ ਹਲਕੇ ਦਾ ਵਿਧਾਇਕ) ਬਾਰਸੀਲੋਨਾ 1992 ਅਤੇ ਐਟਲਾਂਟਾ 1996 ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਸਨ। ਮਨਪ੍ਰੀਤ ਸਿੰਘ ਓਲੰਪਿਕ ਵਿੱਚ ਭਾਰਤੀ ਟੀਮ ਦੀ ਕਪਤਾਨੀ ਕਰਨ ਦੇ ਲਈਪੰਜਾਬ ਦਾ ਅੱਠਵਾਂ ਖਿਡਾਰੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਬਲਬੀਰ ਸਿੰਘ ਸੀਨੀਅਰ, ਚਰਨਜੀਤ ਸਿੰਘ, ਪ੍ਰਿਥੀਪਾਲ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਪਰਗਟ ਸਿੰਘ ਤੇ ਰਮਨਦੀਪ ਸਿੰਘ ਗਰੇਵਾਲ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿ ਚੁੱਕੇ ਹਨ, ਜਿਨ੍ਹਾਂ ਨੇ ਚੰਗਾ ਨਾਂਅ ਕਮਾਇਆ ਹੈ।
ਇਸ ਦੌਰਾਨ ਪਿੰਡ ਕਬਰਵਾਲਾ ਦੀ ਕਮਲਪ੍ਰੀਤ ਕੌਰ ਨੇ ਪਟਿਆਲਾ ਵਿੱਚ ਹੋਏ ਡਿਸਕਸ ਥ੍ਰੋਅ ਮੁਕਾਬਲੇ ਦੌਰਾਨ 66.59 ਮੀਟਰ ਨਾਲ ਓਲੰਪਿਕ ਵਿੱਚ ਜਗ੍ਹਾ ਬਣਾ ਲਈ ਹੈ। ਉਸ ਨੇ ਆਪਣਾ ਹੀ ਨੌਂ ਸਾਲ ਪੁਰਾਣਾ 65.06 ਮੀਟਰ ਦਾ ਰਿਕਾਰਡ ਤੋੜਿਆ। ਕਮਲਪ੍ਰੀਤ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਕੱਟਿਆਂਵਾਲੀ ਸਕੂਲ ਵਿੱਚ 10ਵੀਂ ਜਮਾਤ ਵਿੱਚ ਪੜ੍ਹਦਿਆਂ ਕਮਲਪ੍ਰੀਤ ਨੇ ਡਿਸਕਸ ਥ੍ਰੋਅ ਦੀ ਸ਼ੁਰੂਆਤ ਕੀਤੀ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਾਬਾਲਗ਼ ਨਾਲ ਵਿਆਹ ਨੂੰ ਹਾਈ ਕੋਰਟ ਨੇ ਕਾਨੂੰਨੀ ਅਪਰਾਧ ਮੰਨਿਆ

Published

on

Punjab haryana high court

ਚੰਡੀਗ਼ੜ੍ਹ, 23 ਜੂਨ – ਨਾਬਾਲਗ਼ ਨਾਲ ਵਿਆਹ ਇੱਕ ਕਾਨੂੰਨੀ ਅਪਰਾਧ ਹੈ। ਹਾਈ ਕੋਰਟਪਿੱਛੇ ਜਿਹੇ ਬਾਲ ਵਿਆਹ ਬਾਰੇ ਪੰਜਾਬ, ਹਰਿਆਣਾ ਅਤੇ ਚੰਡੀਗ਼ੜ੍ਹ ਤੋਂ ਜਵਾਬ ਮੰਗ ਚੁੱਕੀ ਹੈ, ਇਸ ਦੇ ਬਾਵਜੂਦ ਏਦਾਂਦੇ ਮਾਮਲੇ ਨਹੀਂ ਰੁਕ ਰਹੇ ਅਤੇ ਲਗਾਤਾਰ ਆਏ ਦਿਨ ਕੋਰਟ ਵਿੱਚ ਪਹੁੰਚ ਰਹੇ ਹਨ।
ਕੱਲ੍ਹ ਅਜਿਹਾ ਇੱਕ ਕੇਸਹਾਈ ਕੋਰਟ ਪੁੱਜਾ, ਜਿਸ ਵਿੱਚ ਇੱਕ ਪ੍ਰੇਮੀ ਜੋੜੇ ਨੇ ਆਪਣੀ ਸੁਰੱਖਿਆ ਦੀ ਮੰਗ ਕੀਤੀ ਸੀ। ਜਸਟਿਸ ਅਵਨੀਸ਼ ਝਿੰਗਨ ਨੇ ਜਦੋਂ ਪ੍ਰੇਮੀ ਜੋੜੇ ਦੀ ਉਮਰ ਪੁੱਛੀ ਤਾਂ ਦੱਸਿਆ ਗਿਆ ਕਿ ਮੁੰਡਾ 22 ਸਾਲ ਦਾ ਹੈ ਅਤੇ ਕੁੜੀ 17 ਸਾਲ ਦੀ ਹੈ ਅਤੇ ਦੋਵਾਂ ਨੇ ਵਿਆਹ ਕਰ ਲਿਆ ਹੈ ਤੇ ਉਨ੍ਹਾਂ ਨੂੰ ਆਪਣੇ ਪਰਵਾਰਾਂ ਤੋਂ ਜਾਨ ਦਾ ਖ਼ਤਰਾ ਹੈ। ਇਸ ਉਤੇ ਹਾਈ ਕੋਰਟ ਨੇ ਕਿਹਾ ਕਿ ਕੁੜੀ ਨਾਬਾਲਗ਼ ਹੈ, ਇਸ ਲਈ ਉਹ ਮੁੰਡੇ ਨਾਲ ਨਹੀਂ ਰਹਿ ਸਕਦੀ।ਕੋਰਟ ਨੇ ਕੁੜੀ ਨੂੰ ਪੁਲਸ ਸੁਰੱਖਿਆ ਵਿੱਚ ਨਾਰੀ ਨਿਕੇਤਨ ਭੇਜ ਕੇ ਇਸ ਕੇਸ ਵਿੱਚ ਪੰਜਾਬ ਸਰਕਾਰ ਦਾ ਜਵਾਬ ਮੰਗਿਆ ਹੈ। ਬੈਂਚ ਨੇ ਕਿਹਾ ਕਿ ਕੁੜੀ ਅਜੇ ਨਾਬਾਲਗ਼ ਹੈ ਅਤੇ ਹੈਰਾਨੀ ਦੀ ਗੱਲ ਹੈ ਕਿ ਦੋਵਾਂ ਨੇ ਬਠਿੰਡੇ ਦੇ ਗੁਰਦੁਆਰੇ ਵਿੱਚ ਵਿਆਹ ਕੀਤਾ ਤੇ ਇਸ ਦਾ ਸਰਟੀਫ਼ੀਕੇਟ ਵੀ ਵ੍ਹਟਸਐਪ ਰਾਹੀਂਹਾਈ ਕੋਰਟ ਨੂੰ ਸੌਂਪ ਦਿੱਤਾ ਹੈ।
ਇਸ ਉਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਡਿਪਟੀ ਐਡਵੋਕੇਟ ਜਨਰਲ ਨੇ ਜਵਾਬ ਦੇਣ ਲਈ ਹਾਈ ਕੋਰਟ ਤੋਂ ਸਮਾਂ ਮੰਗਿਆ ਅਤੇ ਕਿਹਾ ਕਿ ਕੁੜੀ ਨਾਬਾਲਗ਼ ਹੈ ਤਾਂ ਉਸ ਦਾ ਵਿਆਹ ਕਿਵੇਂ ਹੋ ਸਕਦਾ ਹੈ, ਪਰ ਦੋਵੇਂ ਆਪਣੇ ਵਿਆਹ ਦਾ ਸਰਟੀਫ਼ੀਕੇਟ ਪੇਸ਼ ਕਰ ਰਹੇ ਹਨ। ਇਸ ਬਾਰੇ ਮੁੰਡੇ ਵਿਰੁੱਧ ਨਾਬਾਲਗ਼ਾ ਨਾਲ ਵਿਆਹ ਕਰਨ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਹਾਈ ਕੋਰਟ ਨੇ ਫ਼ਿਲਹਾਲ ਕੁੜੀ ਨੂੰ 15 ਜੁਲਾਈ ਤਕ ਨਾਰੀ-ਨਿਕੇਤਨ ਵਿੱਚ ਭੇਜਣ ਦਾ ਹੁਕਮ ਦਿੰਦੇ ਹੋਏ ਸਰਕਾਰ ਨੂੰ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਉਤੇ ਜਵਾਬ ਮੰਗਿਆ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca