Nirav Modi's sister and brother-in-law became official witnesses
Connect with us apnews@iksoch.com

Uncategorized

ਪੀ ਐਨ ਬੀ ਮਨੀ ਲਾਂਡਰਿੰਗ ਕੇਸ ਵਿੱਚ ਨੀਰਵ ਮੋਦੀ ਦੀ ਭੈਣ ਤੇ ਜੀਜਾ ਸਰਕਾਰੀ ਗਵਾਹ ਬਣੇ

Published

on

pnb

ਨਵੀਂ ਦਿੱਲੀ, 8 ਜਨਵਰੀ – ਵਿੱਤੀ ਬੇਨਿਯਮੀਆਂ ਦੀ ਜਾਂਚ ਕਰਨ ਵਾਲੀ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਦੱਸਿਆ ਹੈ ਕਿ ਪੰਜਾਬ ਨੈਸ਼ਨਲ ਬੈਂਕ (ਪੀ ਐਨ ਬੀ) ਨਾਲ 2 ਅਰਬ ਡਾਲਰ ਦੀ ਧੋਖਾਧੜੀ ਕਰਨ ਵਾਲੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਭੈਣ ਤੇ ਜੀਜਾ ਸਰਕਾਰੀ ਗਵਾਹ ਬਣ ਕੇ ਮਨੀ ਲਾਂਡਰਿੰਗ ਮਾਮਲੇ ‘ਚ 579 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕਰਵਾਉਣ ‘ਚ ਜਾਂਚ ਏਜੰਸੀ ਦੀ ਮਦਦ ਕਰਨਗੇ।
ਨੀਰਵ ਮੋਦੀ ਦੀ ਭੈਣ ਪੂਰਵੀ ਮੋਦੀ (47) ਬੈਲਜ਼ੀਅਮਦੀ ਨਾਗਰਿਕ ਹੈ ਅਤੇ ਉਸਦਾ ਪਤੀ ਮਯਾਂਕ ਮਹਿਤਾ ਬ੍ਰਿਟਿਸ਼ ਨਾਗਰਿਕ ਹੈ ਅਤੇ ਵਿਦੇਸ਼ ਰਹਿਣ ਕਰਕੇ ਉਹ ਕਦੇ ਇਸ ਮਾਮਲੇ ਦੀ ਜਾਂਚ ‘ਚ ਸ਼ਾਮਲ ਨਹੀਂ ਹੋਏ। ਕੇਂਦਰੀ ਜਾਂਚ ਏਜੰਸੀਆਂ ਈ ਡੀ ਅਤੇ ਸੀ ਬੀ ਆਈ ਨੇ ਪਹਿਲਾਂ ਪੂਰਵੀ ਮੋਦੀ ਦੇ ਖ਼ਿਲਾਫ਼ ਅਪਰਾਧਿਕ ਬੈਂਕ ਧੋਖਾਧੜੀ ਮਾਮਲੇ ਚ ਦੋਸ਼ੀ ਵਜੋਂ ਨਾਂਅ ਦਰਜ ਕੀਤਾ ਸੀ ਅਤੇ ਈ ਡੀ ਨੇ ਉਸ ਦੇ ਨਾਂਅ ਉਤੇ ਵੱਖ-ਵੱਖ ਥਾਵਾਂਤੇ ਦਰਜ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਸੀ। ਪੂਰਵੀ ਮੋਦੀ ਨੇ ਈ ਡੀ ਅਤੇ ਅਦਾਲਤ ਨੂੰ ਸਪੱਸ਼ਟ ਕੀਤਾ ਸੀ ਕਿ ਉਸ ਦੇ ਨਾਂਅ ਤੇ ਦਰਜ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਨਾਲ ‘ਕੋਈ ਲਾਹੇਵੰਦ ਲਾਭ’ ਨਹੀਂ ਹੈ। ਉਹ ਤੇ ਉਸ ਦਾ ਪਤੀ ਨਿਊਯਾਰਕ ਦੇ 2 ਫਲੈਟਾਂ, ਲੰਡਨ ਤੇ ਮੁੰਬਈ 'ਚ 1-1 ਫਲੈਟ ਤੇ ਸਵਿਸ ਬੈਂਕ ਖ਼ਾਤਿਆਂ 'ਚ ਪਈ ਰਕਮ ਸਮੇਤ 579 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕਰਵਾਉਣਚ ਜਾਂਚ ਏਜੰਸੀ ਦੀ ਮਦਦ ਕਰਨਗੇ।

Uncategorized

ਬੱਸ ਦੇ ਬਿਜਲੀ ਦੀ ਤਾਰ ਵਿੱਚ ਫਸਣ ਨਾਲ 6 ਲੋਕ ਜਿੰਦਾ ਸੜੇ

Published

on

death

ਜੈਪੁਰ, 18 ਜਨਵਰੀ – ਰਾਜਸਥਾਨ ਦੇ ਜ਼ਿਲ੍ਹਾ ਜਾਲੌਰ ਵਿੱਚ ਬਿਜਲੀ ਦੀ ਤਾਰ ਨਾਲ ਲੱਗਣ ਕਾਰਨ ਇੱਕ ਬੱਸ ਨੂੰ ਅੱਗ ਲੱਗ ਗਈ ਅਤੇ ਛੇ ਯਾਤਰੀ ਜਿਊਂਦੇ ਸੜ ਗਏ, ਜਦੋਂ ਕਿ ਤੀਹ ਹੋਰ ਜ਼ਖਮੀ ਹੋ ਗਏ।
ਡੀ ਐਸ ਪੀ ਹਿੰਮਤਸਿੰਘ ਨੇ ਦੱਸਿਆ ਕਿ ਇਹ ਹਾਦਸਾ ਮਹੇਸ਼ਪੁਰਾ ਪਿੰਡ ਵਿੱਚ ਸ਼ਨੀਵਾਰ ਰਾਤ ਨੂੰ ਓਦੋਂ ਹੋਇਆ ਜਦੋਂ ਬੱਸ ਡਰਾਈਵਰ ਰਸਤਾ ਭਟਕ ਕੇ ਪੇਂਡੂ ਖੇਤਰ ਵਿੱਚ ਵੜ ਗਿਆ, ਜਿੱਥੇ ਬਿਜਲੀ ਦੀ ਇੱਕ ਲਟਕਦੀ ਹੋਈ ਤਾਰ ਦੀ ਲਪੇਟ ਵਿੱਚ ਆਉਣ ਨਾਲ ਬੱਸ ਨੂੰ ਅੱਗ ਲੱਗ ਗਈ। ਇਸ ਨਿੱਜੀ ਬੱਸ ਵਿੱਚ ਚਾਲੀ ਲੋਕ ਸਵਾਰ ਸਨ ਅਤੇ ਇਹ ਬਾੜਮੇਰ ਵਿੱਚ ਪੈਂਦੇ ਨਾਕੋੜਾ ਤੋਂ ਅਜਮੇਰ ਵਿਚਲੇ ਬਿਆਵਰ ਜਾ ਰਹੀ ਸੀ। ਪੀੜਤ ਲੋਕ ਨਾਕੋੜਾ ਦੇ ਜੈਨ ਮੰਦਰ ਤੋਂ ਬਿਆਵਰ ਮੁੜ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਸੜ ਕੇ ਮੌਤ ਹੋ ਗਈ ਅਤੇ ਤੀਹ ਤੋਂ ਵੱਧ ਜ਼ਖਮੀ ਹੋ ਗਏ। ਛੇ ਗੰਭੀਰ ਜ਼ਖਮੀ ਯਾਤਰੀਆਂ ਨੂੰ ਜੋਧਪੁਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਤੇ ਬਾਕੀਆਂ ਦਾ ਜਾਲੌਰ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

Continue Reading

Uncategorized

ਅਨਿਲ ਅੰਬਾਨੀ ਉੱਤੇ ਧੋਖਾਧੜੀ ਦਾ ਵੱਡਾ ਦੋਸ਼

Published

on

anil ambani
  • ਵਿਜੇ ਮਾਲਿਆ ਤੋਂ 10 ਗੁਣਾਂ ਵੱਧ ਕਰਜ਼ਾ ਬੈਂਕਾਂ ਤੋਂ ਲਿਆ
    ਭੋਪਾਲ, 16 ਜਨਵਰੀ – ਭਾਰਤ ਦੀ ਸਭ ਤੋਂ ਵੱਡੀ ਨਿੱਜੀ ਖੇਤਰ ਦੀ ਕੰਪਨੀ, ਰਿਲਾਇੰਸ ਗਰੁੱਪ ਦੀ ਸਥਾਪਨਾ ਧੀਰੂਭਾਈ ਅੰਬਾਨੀ ਨੇ ਕੀਤੀ ਸੀ, ਪਰ ਅੱਜਕੱਲ੍ਹ ਇਹ ਕੰਪਨੀ ਵਿਵਾਦਾਂ ਵਿੱਚ ਫਸਣ ਲੱਗੀ ਹੈ।
    ਧੀਰੂਭਾਈ ਅੰਬਾਨੀ ਦੀ ਮੌਤ ਪਿੱਛੋਂ ਉਸਦੇ ਦੋਵਾਂ ਪੁੱਤਰਾਂ (ਮੁਕੇਸ਼ ਅੰਬਾਨੀ ਅਤੇ ਅਨਿਲ ਅੰਬਾਨੀ ਨੇ ਰਿਲਾਇੰਸ ਦੀ ਵਾਗਡੋਰ ਸੰਭਾਲੀ ਸੀ, ਪਰ ਕੁਝ ਸਾਲਾਂ ਵਿੱਚ ਹੀ ਇਹ ਕੰਪਨੀ ਦੋ ਥਾਂਈਂ ਪਾਟ ਗਈ। ਵੰਡ ਪਿੱਛੋਂ ਮੁਕੇਸ਼ ਅੰਬਾਨੀ ਨੇ ਆਪਣੇ ਛੋਟੇ ਭਰਾ ਅਨਿਲ ਅੰਬਾਨੀ ਨੂੰ ਪਛਾੜ ਦਿੱਤਾ, ਪਰ ਅੱਜ ਦੀ ਸਥਿਤੀ ਇਹ ਹੈ ਕਿ ਵੱਡੇ ਭਰਾ ਮੁਕੇਸ਼ ਨੂੰ ਭਾਰਤ ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਛੋਟਾ ਭਰਾ ਅਨਿਲ ਪਹਿਲਾਂ ਹੀ ਆਪਣੇ ਆਪ ਨੂੰ ਦੀਵਾਲੀਆਂ ਕਰਾਰ ਦੇ ਚੁੱਕਾ ਹੈ। ਅੱਜਕੱਲ੍ਹ ਅਨਿਲ ਅੰਬਾਨੀ ਫਿਰ ਸੁਰਖੀਆਂ ਵਿੱਚ ਹਨ ਅਤੇ ਉਹ ਕਰਜੇ ਦੇ ਕਾਰਨ ਹਨ। ਇੰਗਲਿਸ ਵੈਬਸਾਈਟ ਬਿਜਨਸ ਇਨਸਾਈਡਰ ਦੀ ਰਿਪੋਰਟ ਅਨੁਸਾਰ ਅਨਿਲ ਅੰਬਾਨੀ ਦੀਆਂ ਤਿੰਨ ਕੰਪਨੀਆਂ ਉੱਤੇ ਬੈਂਕਾਂ ਨਾਲ ਠੱਗੀ ਮਾਰਨ ਦਾ ਦੋਸ਼ ਲੱਗਾ ਹੈ। ਇਸ ਦੇ ਨਾਲ ਕਰਜੇ ਦੀ ਰਕਮ ਮਾਲਿਆ ਵੱਲੋਂ ਲਏ ਗਏ ਕਰਜੇ ਤੋਂ ਵੀ ਦਸ ਗੁਣਾ ਵਧੇਰੇ ਅਤੇ ਕਰੀਬ 86,188 ਕਰੋੜ ਰੁਪਏ ਦੱਸੀ ਗਈ ਹੈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਨਿਲ ਅੰਬਾਨੀ ਦੀਆਂ ਤਿੰਨ ਕੰਪਨੀਆਂ ਨੇ ਕ੍ਰਮਵਾਰ ਸਟੇਟ ਬੈਂਕ ਆਫ਼ ਇੰਡੀਆ, ਯੂਨੀਅਨ ਬੈਂਕ ਆਫ਼ ਇੰਡੀਆ ਅਤੇ ਇੰਡੀਆ ਓਵਰਸੀਜ ਬੈਂਕ ਤੋਂ ਕਰਜਾ ਲਿਆ ਹੈ ਅਤੇ ਇਸ ਨੂੰ ਵਾਪਸ ਨਹੀਂ ਕੀਤਾ। ਇਸ ਲਈ ਅਨਿਲ ਅੰਬਾਨੀ ਦੀ ਅਗਵਾਈ ਵਾਲੀ ਰਿਲਾਇੰਸ ਗਰੁੱਪ ਇਕਾਈਆਂ ਉੱਤੇ ਕਾਰਵਾਈ ਕਰਨ ਲਈ ਬੈਂਕ ਤਿਆਰੀ ਕਰ ਰਹੇ ਹਨ, ਜਿਸ ਵਿੱਚ ਰਿਲਾਇੰਸ ਕਮਿਊਨੀਕੇਸ਼ਨਜ਼, ਰਿਲਾਇੰਸ ਇਨਫ਼ਰਾ ਤੇ ਰਿਲਾਇੰਸ ਟੈਲੀਕਾਮ ਸ਼ਾਮਲ ਹਨ। ਸ਼ੋਸ਼ਲ ਮੀਡੀਆ ਉੱਤੇ ਸੁਚੇਤਾ ਦਲਾਲ, ਜਿਸ ਨੇ ਹਰਸ਼ਦ ਮਹਿਤਾ ਘੁਟਾਲੇ ਦਾ ਖੁਲਾਸਾ ਕੀਤਾ ਸੀ, ਨੇ ਆਪਣੇ ਟਵਿੱਟਰ ਹੈਂਡਲ ਉੱਤੇ ਇੱਕ ਸਵਾਲ ਲਿਖਿਆ ਹੈ ਕਿ ਕੋਈ ਅੰਦਾਜਾ ਲਾ ਸਕਦਾ ਹੈ ਕਿ ਭਾਰਤ ਦਾ ਸਭ ਤੋਂ ਵੱਡਾ ਕਾਰਪੋਰੇਟ ਡਿਫ਼ਾਲਟਰ ਕੌਣ ਹੈ ਅਤੇ ਸਰਕਾਰ ਵੱਲੋਂ ਉਸ ਵਿਰੁਧ ਕੋਈ ਕਾਰਵਾਈ ਵੀ ਨਹੀਂ ਕੀਤੀ ਗਈ?

Business News in Punjabi

Continue Reading

Uncategorized

ਕਿਸਾਨਾਂ ਵਿਰੁੱਧ ਟਿਪਣੀ ਦਾ ਮਾਮਲਾ:ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵਿਰੁੱਧ ਅਜਨਾਲਾ ਦੀ ਅਦਾਲਤ ਵਿੱਚ ਕੇਸ ਦਾਇਰ

Published

on

giriraj

ਅੰਮ੍ਰਿਤਸਰ, 15 ਜਨਵਰੀ, – ਭਾਰਤ ਦਾ ਅੰਨ-ਦਾਤਾ ਕਿਸਾਨ ਜਦੋਂ ਲਮੇਂ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ, ਇਸ ਦੌਰਾਨ ਕੇਂਦਰ ਸਰਕਾਰ ਦੇ ਮੰਤਰੀ ਉਨ੍ਹਾਂ ਦੇ ਖ਼ਿਲਾਫ਼ ਬੇਹੂਦਾ ਕਿਸਮ ਦੇ ਬਿਆਨ ਦਾਗ ਕੇ ਉਨ੍ਹਾਂ ਦੇ ਜ਼ਖ਼ਮਾਂ ਉੱਤੇ ਲੂਣ ਧੂੜਨ ਦਾ ਕੰਮ ਕਰ ਰਹੇ ਹਨ। ਇਹ ਗੱਲ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦੇ ਖ਼ਿਲਾਫ਼ ਅੱਜ ਅਜਨਾਲਾ ਦੀ ਅਦਾਲਤ ਵਿਚ ਕੇਸ ਦਰਜ ਕਰਵਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਉੱਪ ਪ੍ਰਧਾਨ ਅਤੇ ਖੁਦ ਕਿਸਾਨੀ ਕਿੱਤੇ ਨਾਲ ਜੁੜੇ ਹੋਏ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਕਹੀ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਬੀਤੀ 12 ਦਸੰਬਰ ਨੂੰ ਕਿਸਾਨਾਂ ਦੇ ਵਿਰੁੱਧ ਇਹੋ ਜਿਹਾ ਬਿਆਨ ਦਿੱਤਾ ਸੀ, ਜੋ ਕੇਂਦਰੀ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਇਸ ਬਾਰੇ ਉਨ੍ਹਾਂ ਨੇ ਗਿਰੀਰਾਜ ਸਿੰਘ ਨੂੰ ਲੀਗਲ ਨੋਟਿਸ ਭੇਜ ਕੇ ਇਸ ਬਿਆਨ ਲਈ ਸੱਤ ਦਿਨਵਿੱਚ ਮਾਫ਼ੀ ਮੰਗਣ ਲਈ ਕਿਹਾ ਸੀ, ਪਰ ਜਵਾਬ ਨਾ ਮਿਲਣ ਉੱਤੇਅੱਜ ਉਨ੍ਹਾਂ ਦੇ ਵਕੀਲਾਂ ਐਡਵੋਕੇਟ ਪਰਮਿੰਦਰ ਸਿੰਘ ਸੇਠੀ, ਰਾਜੀਵ ਮਦਾਨ, ਕੋਵਿਕ ਜਨੇਜਾ, ਇੰਦਰਪ੍ਰੀਤ ਸਿੰਘ ਆਨੰਦ ਨੇ ਇਕ ਕੇਸ ਜੱਜ ਰਾਧਿਕਾ ਪੁਰੀ ਦੀ ਕੋਰਟ ਵਿਚ ਦਾਇਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਕਿਸੇ ਰਾਜਸੀ ਪਾਰਟੀ ਦੇ ਆਗੂ ਬਾਅਦ ਵਿਚ, ਪਹਿਲਾਂ ਕਿਸਾਨ ਹਨ ਅਤੇ ਇਸ ਲੜਾਈ ਵਿਚ ਹਰ ਪੱਧਰ ਤਕ ਜਾ ਕੇ ਕੇਂਦਰੀ ਮੰਤਰੀ ਗਿਰੀਰਾਜ ਨੂੰ ਮਾਫ਼ੀ ਮੰਗਣ ਲਈ ਮਜਬੂਰ ਕੀਤਾ ਜਾਵੇਗਾ ਅਤੇ ਸਖਤ ਕਾਨੂੰਨੀ ਲੜਾਈ ਲੜੀ ਜਾਵੇਗੀ।

Punjabi News Today

Continue Reading

ਰੁਝਾਨ


Copyright by IK Soch News powered by InstantWebsites.ca