No hope for justice without dismissing Home Minister Ajay Mishra
Connect with us [email protected]

ਪੰਜਾਬੀ ਖ਼ਬਰਾਂ

ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤੇ ਬਿਨ੍ਹਾਂ ਇਨਸਾਫ਼ ਦੀ ਉਮੀਦ ਨਹੀਂ: ਹਰਪਾਲ ਸਿੰਘ ਚੀਮਾ

Published

on

ਚੰਡੀਗੜ੍ਹ, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਪਿਤਾ ਅਜੈ ਮਿਸ਼ਰਾ ਨੂੰ ਮੋਦੀ ਮੰਤਰੀ ਮੰਡਲ ਤੋਂ ਤੁਰੰਤ ਬਰਖ਼ਾਸਤ ਕੀਤੇ ਜਾਣ ਦੀ ਜ਼ੋਰਦਾਰ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਰਕ ਦਿੱਤਾ ਹੈ ਕਿ ਜਿੰਨਾਂ ਚਿਰ ਅਜੈ ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਲਾਂਭੇ ਨਹੀਂ ਕੀਤਾ ਜਾਂਦਾ, ਉਨ੍ਹਾਂ ਚਿਰ ਕਿਸੇ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਂਕਿ ਸਮੁੱਚੇ ਦੇਸ਼ ਦਾ ਪੁਲੀਸ ਪ੍ਰਸ਼ਾਸਨ ਸਿੱਧੇ ਅਤੇ ਅਸਿੱਧੇ ਢੰਗ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੂਰਨ ਪ੍ਰਭਾਵ ਥੱਲੇ ਰਹਿੰਦਾ ਹੈ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਘਟਨਾ ਤੋਂ 6 ਦਿਨ ਬਾਅਦ ਇੱਕ ਪਾਸੇ ਮੁਲਜ਼ਮ ਆਸ਼ੀਸ਼ ਮਿਸ਼ਰਾ ਕੋਲੋਂ ‘ਵੀ.ਆਈ.ਪੀ. ਟ੍ਰੀਟਮੈਂਟ’ ਰਾਹੀਂ ਆਤਮ ਸਮਰਪਣ ਕਰਾਏ ਜਾਣ ਦਾ ਡਰਾਮਾ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਆਸ਼ੀਸ਼ ਮਿਸ਼ਰਾ ਦਾ ਪਿਤਾ ਅਜੈ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ‘ਤੇ ਇੰਝ ਡਟਿਆ ਬੈਠਾ ਹੈ, ਜਿਵੇਂ ਕੁੱਝ ਵਾਪਰਿਆ ਹੀ ਨਹੀਂ। ਚੀਮਾ ਨੇ ਕਿਹਾ ਕਿ ਜੇਕਰ ਮਿਸ਼ਰਾ ਪਰਿਵਾਰ ‘ਚ ਰੱਤੀ ਭਰ ਵੀ ਨੈਤਿਕਤਾ ਹੁੰਦੀ ਤਾਂ ਮੁਲਜ਼ਮ ਪੁੱਤ ਵੱਲੋਂ ਤੁਰੰਤ ਆਤਮ ਸਮਰਪਣ ਅਤੇ ਮੰਤਰੀ ਪਿਤਾ ਵੱਲੋਂ ਝੱਟ ਅਸਤੀਫ਼ਾ ਦੇ ਦਿੱਤਾ ਗਿਆ ਹੁੰਦਾ। ਪ੍ਰੰਤੂ ਇਉਂ ਲੱਗਦਾ ਕਿ ਪੂਰੀ ਭਾਜਪਾ ਦੀ ਨੈਤਿਕਤਾ ਘਾਹ ਚਰਨ ਚਲੀ ਗਈ ਹੈ। ‘ਮਨ ਕੀ ਬਾਤ’ ਰਾਹੀਂ ਨੈਤਿਕਤਾ ਦਾ ਪਾਠ ਪੜ੍ਹਾਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਖੀਮਪੁਰ ਖੀਰੀ ਘਟਨਾ ਬਾਰੇ ਇੰਝ ਚੁੱਪ ਹਨ, ਜਿਵੇਂ ਇਸ ਘਟਨਾ ਨੂੰ ਉਸ ਦੇ ਆਪਣੇ ਮੰਤਰੀ ਦੇ ਗੁੰਡੇ ਬੇਟੇ ਨੇ ਯੂ.ਪੀ. ਵਿੱਚ ਨਹੀਂ, ਸਗੋਂ ਅਫ਼ਗਾਨਿਸਤਾਨ ਵਿੱਚ ਕਿਸੇ ਤਾਲਿਬਾਨੀ ਨੇ ਅੰਜ਼ਾਮ ਦਿੱਤਾ ਹੋਵੇ। ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਆਖ਼ਰ ਕੀ ਮਜ਼ਬੂਰੀ ਹੈ ਕਿ ਦੇਸ਼ ਦੇ ’56 ਇੰਚ ਸੀਨੇ’ ਵਿੱਚ ਅੰਨਦਾਤਾ ਲਈ ਦਿਲ ਨਹੀਂ ਧੜਕ ਰਿਹਾ ਅਤੇ ਹਮਦਰਦੀ ਦੇ ਦੋ ਬੋਲ ਮੂੰਹੋਂ ਨਹੀਂ ਨਿਕਲੇ।
ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਨੂੰ ਕਿਸਾਨਾਂ- ਮਜ਼ਦੂਰਾਂ ਸਮੇਤ ਸਭ ਦਾ ਪ੍ਰਧਾਨ ਮੰਤਰੀ ਸਮਝਦੇ ਹੁੰਦੇ ਤਾਂ ਕਾਲ਼ੇ ਕਾਨੂੰਨਾਂ ਵਿਰੁੱਧ ਮਹੀਨਿਆਂ ਤੋਂ ਸੜਕਾਂ ‘ਤੇ ਬੈਠਾ ਦੇਸ਼ ਦਾ ਅੰਨਦਾਤਾ ਇੰਝ ਨਾ ਰੁਲ਼ਦਾ। ਜੇਕਰ ਪ੍ਰਧਾਨ ਮੰਤਰੀ ਕਿਸਾਨਾਂ ਬਾਰੇ ਇਸ ਕਦਰ ਨਫ਼ਰਤ ਨਾ ਪਾਲਦੇ ਤਾਂ ਕਿਸੇ ਗੁੰਡੇ- ਮਵਾਲੀ ਦੀ ਹਿੰਮਤ ਨਹੀਂ ਸੀ ਪੈਣੀ ਕਿ ਉਹ ਆਪਣੀ ਵੀ.ਆਈ.ਪੀ. ਗੱਡੀ ਰਾਹੀਂ ਕਿਸਾਨਾਂ ਨੂੰ ਪਿੱਠ ਪਿੱਛੋਂ ਦਰੜ ਦਾ ਹੋਇਆ ਭੱਜ ਜਾਂਦਾ ਹੈ ਅਤੇ 6 ਦਿਨਾਂ ਬਾਅਦ ਆਪਣੀ ਮਰਜ਼ੀ ਨਾਲ ਆਤਮ ਸਮਰਪਣ ਕਰਦਾ। ‘ਆਪ’ ਆਗੂ ਨੇ ਕਿਹਾ ਬਿਹਤਰ ਹੁੰਦਾ ਕਿ ਪ੍ਰਧਾਨ ਮੰਤਰੀ ਮੋਦੀ ਆਪਣੇ ਰੁਤਬੇ ਨਾਲ ਇਨਸਾਫ਼ ਕਰਦੇ ਹੋਏ ਅਜੈ ਮਿਸ਼ਰਾ ਕੋਲੋਂ ਤੁਰੰਤ ਅਸਤੀਫ਼ਾ ਲੈਂਦੇ, ਨਾ ਦਿੱਤੇ ਜਾਣ ਦੀ ਸੂਰਤ ‘ਚ ਉਸ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਦੇਸ਼ ਅਤੇ ਦੁਨੀਆਂ ਨੂੰ ਸਪੱਸ਼ਟ ਸੰਕੇਤ ਦਿੰਦੇ ਕਿ ਕਾਨੂੰਨ ਨੂੰ ਕੋਈ ਵੀ ਹੱਥ ‘ਚ ਲੈਣ ਦੀ ਜ਼ੁਅਰਤ ਨਾ ਕਰੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਯੂ.ਪੀ. ‘ਚ ਯੋਗੀ ਅਤੇ ਕੇਂਦਰ ‘ਚ ਮੋਦੀ ਸਰਕਾਰ ਵੱਲੋਂ ਲਖੀਮਪੁਰ ਖੀਰੀ ਘਟਨਾ ਪ੍ਰਤੀ ਅਪਣਾਏ ਢਿੱਲੇ ਰਵੱਈਏ ਨੇ ਮਾਨਯੋਗ ਸੁਪਰੀਮ ਕੋਰਟ ਨੂੰ ਵੀ ਤਲਖ਼ ਟਿੱਪਣੀਆਂ ਕਰਨ ਲਈ ਮਜ਼ਬੂਰ ਕਰ ਦਿੱਤਾ। ਹਰਪਾਲ ਸਿੰਘ ਚੀਮਾ ਨੇ ਯੋਗੀ ਸਰਕਾਰ ਵੱਲੋਂ ਇਲਾਹਾਬਾਦ ਹਾਈਕੋਰਟ ਦੇ ਇੱਕ ਮੈਂਬਰੀ ਸਾਬਕਾ ਜੱਜ ‘ਤੇ ਅਧਾਰਿਤ ਜਾਂਚ ਕਮਿਸ਼ਨ ਨੂੰ ਅੱਖਾਂ ‘ਚ ਘੱਟਾ ਪਾਊ ਧੋਖ਼ਾ ਕਰਾਰ ਦਿੰਦਿਆਂ ਕਿਹਾ ਕਿ ਜਿੰਨਾਂ ਚਿਰ ਮਾਨਯੋਗ ਸੁਪਰੀਮ ਕੋਰਟ ਇਸ ਘਟਨਾ ਦੀ ਜਾਂਚ ਨੂੰ ਆਪਣੀ ਨਿਗਰਾਨੀ ਥੱਲੇ ਨਹੀਂ ਕਰਦੀ, ਉਨਾਂ ਚਿਰ ਜਾਂਚ ਸਹੀ ਦਿਸ਼ਾ ਵੱਲ ਨਹੀਂ ਵਧ ਸਕੇਗੀ। ਇਸ ਲਈ ਜਾਂਚ ਚੰਦ ਦਿਨਾਂ ਲਈ ਸਮਾਂਬੱਧ ਅਤੇ ਸੁਪਰੀਮ ਕੋਰਟ ਦੀ ਸਿੱਧੀ ਨਿਗਰਾਨੀ ਹੇਠ ਹੋਵੇ।

Read More Latest Politics News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca