No one got Akali Dal seat in dowry, I will contest from Khemkaran: Valtoha
Connect with us [email protected]

ਰਾਜਨੀਤੀ

ਅਕਾਲੀ ਦਲ ਦੀ ਸੀਟ ਕਿਸੇ ਨੂੰ ਦਾਜ ਵਿੱਚ ਨਹੀਂ ਮਿਲੀ, ਖੇਮਕਰਨ ਤੋਂ ਮੈਂ ਹੀ ਚੋਣ ਲੜਾਂਗਾ: ਵਲਟੋਹਾ

Published

on

pratap

ਤਰਨ ਤਾਰਨ, 10 ਮਾਰਚ – ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਪਾਰਟੀ ਹੈ, ਇਹ ਕਿਸੇ ਨੂੰ ਦਾਜ ਵਿੱਚ ਨਹੀਂ ਮਿਲੀ। ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਦਾ ਫੈਸਲਾ ਪਾਰਟੀ ਪ੍ਰਧਾਨ ਨੇ ਕਰਨਾ ਹੈ। ਮੈਂ 2007 ਤੋਂ ਇਸ ਹਲਕੇ ਤੋਂ ਚੋਣਾਂ ਲੜਦਾ ਰਿਹਾ ਹਾਂ ਤੇ 2022 ਦੀਆਂ ਸਭਾ ਚੋਣਾਂ ਮੈਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਲੜਾਂਗਾ।
ਪ੍ਰੋਫੈਸਰ ਵਲਟੋਹਾ ਨੇ ਕਿਹਾ ਕਿ ਕਿਸੇ ਵੱਲੋਂ ਚੋਣ ਲੜਨ ਉੱਤੇ ਕੋਈ ਪਾਬੰਦੀ ਨਹੀਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਖੇਮਕਰਨ ਹਲਕੇ ਤੋਂ ਜਿਸ ਨੂੰ ਮਰਜ਼ੀ ਜਿਸ ਪਾਰਟੀ ਦੀ ਟਿਕਟ `ਤੇ ਚੋਣ ਲੜਾ ਸਕਦੇ ਹਨ। ਉਨ੍ਹਾਂ ਕਿਹਾ ਕਿ 15 ਮਾਰਚ ਨੂੰ ਭਿੱਖੀ ਵਿੰਡ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਉਣਗੇ ਅਤੇ ਖੇਮਕਰਨ ਹਲਕੇ ਤੋਂ ਮੇਰੇ ਉਮੀਦਵਾਰ ਹੋਣ ਦਾ ਐਲਾਨ ਕਰਨਗੇ ਤੇ ਇਹ ਐਲਾਨ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀਆਂ ਵਫਾਦਾਰੀ ਨਾਲ ਚੱਲਦੀਆਂ ਹਨ ਤੇ ਮਿਹਨਤ ਕਰਨ ਦੇ ਨਾਲ ਪਾਰਟੀ ਵਰਕਰਾਂ ਨਾਲ ਖੜੋਣਾ ਪੈਂਦਾ ਹੈ, ਜੋ ਪਾਰਟੀ ਤਅੇ ਬਾਦਲ ਪਰਵਾਰ ਨਾਲ ਵਫਾਦਾਰ ਨਹੀਂ, ਉਨ੍ਹਾਂ ਨੂੰ ਅਕਾਲੀ ਦਲ ਦੀ ਟਿਕਟ ਮੰਗਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਮੈਂ ਪਿਛਲੇ ਵੀਹ ਸਾਲ ਤੋਂ ਇਸ ਤਰ੍ਹਾਂ ਦੀਆਂ ਹਰਕਤਾਂ ਦਾ ਸਾਹਮਣਾ ਕਰਦਾ ਰਿਹਾ ਹਾਂ ਅਤੇ ਹਰ ਵਾਰ ਵਿਰੋਧੀਆਂ ਨੂੰ ਮੁੰਹ ਦੀ ਖਾਣੀ ਪੈਂਦੀ ਹੈ।
ਇਸ ਤਰ੍ਹਾਂ ਦੇ ਗਰਮ ਮਿਜਾਜ ਵਿੱਚ ਪ੍ਰੋਫੈਸਰ ਵਲਟੋਹਾ ਦੇ ਦਿੱਤੀ ਪ੍ਰਤੀਕਿਰਿਆ ਸਾਫ ਕਰਦੀ ਹੈ ਕਿ ਖੇਮਕਰਨ ਹਲਕੇ ਦੀ ਪ੍ਰੋਫੈਸਰ ਵਲਟੋਹਾ ਦੀ ਟਿਕਟ ਕੱਟਣੀ ਏਨੀ ਸੁਖਾਲੀ ਨਹੀਂ, ਪਰ ਦੂਸਰੇ ਪਾਸੇ ਸਿਆਸਤ ਵਿੱਚ ਮਾਹਰ ਆਦੇਸ਼ਪ੍ਰਤਾਪ ਸਿੰਘ ਕੈਰੋਂ ਵੱਲੋਂ ਸੋਚ-ਸਮਝ ਕੇ ਖੇਮਕਰਨ ਹਲਕੇ ਤੋਂ ਆਪਣੇ ਪਰਵਾਰ ਦੇ ਕਿਸੇ ਇੱਕ ਮੈਂਬਰ ਦੇ ਚੋਣ ਲੜਨ ਦੇ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡਾ ਸਿਆਸੀ ਭੂਚਾਲ ਲਿਆ ਸਕਦੇ ਹਨ।

ਰਾਜਨੀਤੀ

ਕੋਰੋਨਾ ਦੇ ਕਾਰਨ ਦਿੱਲੀ ਸਿੱਖ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਸਿਫਾਰਸ਼

Published

on

Sikh Gurdwara elections

ਨਵੀਂ ਦਿੱਲੀ, 20 ਅਪਰੈਲ, – ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਵੇਖ ਕੇ 25 ਅਪਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਲੈਫਟੀਨੈਂਟ ਗਵਰਨਰ ਨੂੰ ਚਿੱਠੀ ਭੇਜ ਦਿੱਤੀ ਹੈ।
ਇਸ ਦੀ ਜਾਣਕਾਰੀ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਦਿੱਤੀਅਤੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਵਿੱਚ ਕੋਰੋਨਾ ਦੇ ਕੇਸਅਤੇ ਕਰਫਿਊ ਕਾਰਨ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਲਈ ਕਿਹਾ ਹੈ। ਇਸ ਉੱਤੇ ਆਖਰੀ ਫ਼ੈਸਲਾ ਲੈਫਟੀਨੈਂਟ ਗਵਰਨਰ ਨੇ ਕਰਨਾ ਹੈ।
ਵਰਨਣ ਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਵਾਸਤੇ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜਿਕ ਸਰਗਰਮੀਆਂ ਉੱਤੇ ਪਾਬੰਦੀ ਹੈ। ਸਰਕਾਰ ਨੇ ਸਿਰਫ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।

Read More Latest Politics News

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ:ਦੇਸ਼ ਬਚਾਉਣਾ ਹੈ ਤਾਂ ਰਾਜ ਸਰਕਾਰਾਂ ਲਾਕਡਾਊਨ ਨੂੰ ਆਖ਼ਰੀ ਬਦਲ ਵਜੋਂ ਵਰਤਣ

Published

on

Narendra modi

ਨਵੀਂ ਦਿੱਲੀ, 20 ਅਪਰੈਲ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਦੇਸ਼ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਵੱਡੀ ਲੜਾਈ ਲੜੀ ਜਾ ਰਹੀ ਹੈ ਤੇ ਅਸੀਂ ਆਰਥਿਕ ਸਰਗਰਮੀਆਂ ਜਾਰੀ ਰੱਖਦੇ ਹੋਏ ਹੀ ਇਸ ਉੱਤੇ ਕੰਟਰੋਲ ਪਾਉਣਾ ਹੈ। ਉਨ੍ਹਾ ਨੇ ਇਹ ਸਾਫ਼ ਕਰ ਦਿੱਤਾ ਕਿ ਲਾਕਡਾਊਨ ਆਖ਼ਰੀ ਬਦਲ ਹੈ, ਇਸ ਦੀ ਥਾਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਉੱਤੇ ਧਿਆਨ ਦਿੱਤਾ ਜਾਵੇ।
ਕੋਰੋਨਾ ਦੀ ਤਾਜ਼ਾ ਲਹਿਰ ਦੌਰਾਨ ਪ੍ਰਧਾਨ ਮੰਤਰੀ ਦੀ ਇਹ ਅਪੀਲ ਓਦੋਂ ਕੀਤੀ ਹੈ, ਜਦੋਂ ਮਹਾਰਾਸ਼ਟਰ, ਦਿੱਲੀਤੇ ਕਈ ਹੋਰ ਰਾਜਾਂ ਨੇ ਲਾਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਤੇ ਅਦਾਲਤਾਂ ਵੀ ਗੰਭੀਰ ਹੁੰਦੇ ਹਾਲਾਤ ਬਾਰੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੀਆਂ ਹਨ। ਇਲਾਹਾਬਾਦ ਹਾਈ ਕੋਰਟ ਨੇ ਦੋ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਲਾਕਡਾਊਨ ਲਾਉਣ ਲਈ ਕਿਹਾ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੋਕ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਜੇ ਤਕ ਅਸੀਂ ਧੀਰਜ ਅਤੇ ਅਨੁਸ਼ਾਸਨ ਨਾਲ ਕੋਰੋਨਾ ਦੇ ਖ਼ਿਲਾਫ਼ ਲੜਾਈ ਲੜੀ ਹੈ, ਸਾਨੂੰ ਧੀਰਜ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਦੇ ਸਮੇਂ ਹਾਲਾਤ ਹੋਰ ਸਨ, ਸਾਡੇ ਕੋਲ ਵਸੀਲਿਆਂ ਦੀ ਕਮੀ ਸੀ, ਅੱਜ ਅਸੀਂ ਪਹਿਲਾਂ ਤੋਂ ਵੱਧ ਤਿਆਰ ਹਾਂ, ਸਾਡੇ ਕੋਲ ਕੇਸਾਂ ਦੀ ਜਾਂਚ ਲਈ ਲੈਬਾਰਟਰੀਆਂ ਦਾ ਵੱਡਾ ਨੈੱਟਵਰਕ ਹੈ, ਲਗਾਤਾਰ ਟੈਸਟਿੰਗ ਵਧਾ ਰਹੇ ਹਾਂ ਤੇਸਾਡੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਮਈ ਮਗਰੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲੱਗਣ ਲੱਗੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਵਾਂਗ ਵੈਕਸੀਨ ਮੁਫ਼ਤ ਲੱਗੇਗੀ।ਲਾਕਡਾਊਨ ਦੇ ਡਰ ਕਾਰਨ ਆਪਣੇ ਘਰੀਂ ਜਾਂਦੇ ਪਰਵਾਸੀ ਕਾਮਿਆਂ ਨੂੰ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲੋਕ ਜਿੱਥੇ ਹਨ, ਉੱਥੇ ਰਹਿਣ, ਕਿਸੇ ਨੂੰ ਕੋਈ ਤਕਲੀਫ਼ ਨਹੀਂ ਹੋਣ ਦਿੱਤੀ ਜਾਵੇਗੀ। ਕਾਰੋਬਾਰ ਚੱਲਦੇ ਰਹਿਣਗੇ ਤੇ ਮਹਾਮਾਰੀ ਤੋਂ ਬਚਾਅ ਦੇ ਪ੍ਰਬੰਧ ਕੀਤੇ ਜਾਣਗੇ।

Read More Political News Today

Continue Reading

ਰਾਜਨੀਤੀ

ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ

Published

on

captain-amarinder-singh

ਚੰਡੀਗੜ੍ਹ, 20 ਅਪਰੈਲ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਰਾਜ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਅਤੇਮਿਡ-ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿਚ 500 ਰੁਪਏ ਮਹੀਨੇ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਦੇਣ ਦਾ ਕੰਮ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗਾ, ਜਿਸ ਲਈ ਸਾਲ 2020-21 ਦੇ ਬਜਟ ਵਿੱਚਰਕਮ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਇਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਫੋਨ ਖਰੀਦਣ ਦੇ ਆਰਡਰ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਤੈਅ ਸਮੇਂ ਵਿੱਚ ਫੋਨ ਵੰਡ ਦਿੱਤੇ ਜਾਣ। ਇਸ ਮੌਕੇ ਮਿਡ-ਡੇ ਮੀਲ ਦੇ ਵਰਕਰਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਭੱਤੇ ਵਿੱਚ ਵਿਚ ਸਾਲ 2017 ਵਿਚ ਵਾਧਾ ਹੋਇਆ ਸੀ, ਇਸ ਕਰ ਕੇ ਪੰਜ ਸੌ ਰੁਪਏ ਮਾਸਿਕ ਵਾਧਾ ਕੀਤਾ ਜਾਣਾ ਬਣਦਾ ਹੈ, ਜਿਸ ਨਾਲ 42000 ਵਰਕਰਾਂ ਨੂੰ ਲਾਭ ਹੋਵੇਗਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca