No one's animals can be confiscated before conviction: Supreme Court
Connect with us apnews@iksoch.com

ਕਿਸੇ ਨੂੰ ਦੋਸ਼ੀ ਠਹਿਰਾਉਣ ਤੋਂ ਪਹਿਲਾਂ ਉਸ ਦੇ ਪਸ਼ੂੂ ਜ਼ਬਤ ਨਹੀਂ ਕੀਤੇ ਜਾ ਸਕਦੇ: ਸੁਪਰੀਮ ਕੋਰਟ

Published

on

supreme court

ਨਵੀਂ ਦਿੱਲੀ, 5 ਜਨਵਰੀ – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਕੇਸਾਂ ਦੀ ਸੁਣਵਾਈ ਦੌਰਾਨ ਕਾਰੋਬਾਰੀਆਂ ਅਤੇ ਟਰਾਂਸਪੋਰਟਰਾਂਦੇ ਪਸ਼ੂਆਂ ਨੂੰ ਜ਼ਬਤ ਕਰਨ ਬਾਰੇ 2017 ਦੇ ਨਿਯਮਾਂ ਨੂੰ ਜਾਂ ਉਹ ਵਾਪਸ ਲਏ ਜਾਂ ਉਨ੍ਹਾਂ ਵਿੱਚ ਸੋਧ ਕਰੇ, ਕਿਉਕਿ ਇਹ ਪਸ਼ੂਆਂ ਵਿਰੁੱਧ ਕੀਤੇ ਜਾਂਦੇ ਜ਼ੁਲਮ ਨੂੰ ਰੋਕਣ ਲਈ ਬਣੇ ਕਾਨੂੰਨ ਦੀ ਉਲੰਘਣਾ ਹੈ।ਚੀਫ ਜਸਟਿਸ ਐਸ ਏ ਬੋਬੜੇ, ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ ਰਾਮਾਸੁਬਰਾਣੀਅਨ ‘ਤੇ ਆਧਾਰਤ ਬੈਂਚ ਨੇ ਕਿਹਾ ਕਿ ਜੇ ਇਨ੍ਹਾਂ ਨਿਯਮਾਂ ਨੂੰ ਵਾਪਸ ਨਾ ਲਿਆ ਗਿਆ ਜਾਂ ਇਨ੍ਹਾਂ ਵਿੱਚ ਸੋਧ ਨਾ ਕੀਤੀ ਤਾਂ ਇਨ੍ਹਾਂ ‘ਤੇ ਰੋਕ ਲਾ ਦਿੱਤੀ ਜਾਵੇਗੀ ਕਿਉਂਕਿ ਕਾਨੂੰਨ ਅਧੀਨ ਦੋਸ਼ੀ ਪਾਏ ਜਾਣ ‘ਤੇ ਹੀ ਪਸ਼ੂਆਂ ਨੂੰ ਜ਼ਬਤ ਕੀਤਾ ਜਾ ਸਕਦਾ ਹੈ।
ਅਦਾਲਤ ਨੇ ਕਿਹਾ ਕਿ ਇਹ ਪਸ਼ੂ ਰੋਜ਼ੀ-ਰੋਟੀ ਦਾ ਸਾਧਨ ਹਨ। ਅਸੀਂ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਗੱਲ ਨਹੀਂ ਕਰਦੇ, ਲੋਕ ਆਪਣੇ ਪਸ਼ੂਆਂ ਦੇ ਸਹਾਰੇ ਜਿਉਂਦੇ ਹਨ। ਕਿਸੇ ਵਿਅਕਤੀ ਨੂੰ ਦੋਸ਼ੀ ਠਹਿਰਾਉਣ ਤੋਂ ਪਹਿਲਾਂ ਉਸ ਦੇ ਪਸ਼ੂ ਜ਼ਬਤ ਨਹੀਂ ਕੀਤੇ ਜਾ ਸਕਦੇ। ਸਰਕਾਰ ਦੇ ਨਿਯਮ ਇਸ ਕਾਨੂੰਨ ਦੇ ਵਿਰੁੱਧ ਹਨ। ਬੈਂਚ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਇਹ ਦੱਸਣ ਦਾ ਯਤਨ ਕਰ ਰਹੇ ਹਾਂ ਕਿ ਸਿਸਟਮ ਬਿਲਕੁਲ ਸਪੱਸ਼ਟ ਹੈ। ਉਸ ਮੁਤਾਬਕ ਦੋਸ਼ੀ ਠਹਿਰਾਏ ਜਾਣ ‘ਤੇ ਵਿਅਕਤੀ ਆਪਣਾ ਪਸ਼ੂ ਗੁਆ ਦੇਵੇਗਾ। ਸਰਕਾਰ ਨਿਯਮਾਂ ਵਿੱਚ ਸੋਧ ਕਰੇ, ਨਹੀਂ ਤਾਂ ਅਸੀਂ ਉਸ ‘ਤੇ ਰੋਕ ਲਾ ਦਿਆਂਗੇ। ਅਸੀਂ ਅਜਿਹੀ ਹਾਲਤ ਨਹੀਂ ਰਹਿਣ ਦਿਆਂਗੇ ਜਿਸ ਵਿੱਚ ਨਿਯਮ ਕਾਨੂੰਨੀ ਸਿਸਟਮ ਦੇ ਉਲਟ ਚਲਦੇ ਹੋਣ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ।
ਬੁਫੈਲੋ ਟ੍ਰੇਡਰਜ਼ ਵੈਲਫੇਅਰ ਐਸੋਸੀਏਸ਼ਨ ਨੇ ਆਪਣੀ ਪਟੀਸ਼ਨ ਵਿੱਚ 2017 ਦੇ ਨਿਯਮਾਂ ਨੂੰ ਚੁਣੌਤੀ ਦਿੱਤੀ ਹੈ। ਇਨ੍ਹਾਂ ਕਾਰੋਬਾਰੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਜਬਰੀ ਉਨ੍ਹਾਂ ਦੇ ਪਸ਼ੂਆਂ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਨਿਯਮਾਂ ਹੇਠ ਜ਼ਬਤ ਕੀਤੇ ਜਾਂਦੇ ਪਸ਼ੂਆਂ ਨੂੰ ਗਊਸ਼ਾਲਾ ਭੇਜਿਆ ਜਾਂਦਾ ਹੈ। ਇਹ ਪਸ਼ੂ ਉਨ੍ਹਾਂ ਦੇ ਪਰਵਾਰਾਂ ਦੀ ਰੋਜ਼ੀ ਦਾ ਸਾਧਨ ਹਨ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਮਈ 2017 ਵਿੱਚ ਬਣਾਏ ਨਿਯਮ 1960 ਦੇ ਕਾਨੂੰਨ ਦੇ ਘੇਰੇ ਵਿੱਚੋਂ ਬਾਹਰ ਨਿਕਲ ਗਏ ਹਨ। ਇਨ੍ਹਾਂ ਨਿਯਮਾਂ ਮੁਤਾਬਕ ਇਸ ਕਾਨੂੰਨ ਅਧੀਨ ਕੇਸਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਦੇ ਮਾਲ-ਡੰਗਰ ਨੂੰ ਮੈਜਿਸਟ੍ਰੇਟ ਜ਼ਬਤ ਕਰ ਸਕਦਾ ਹੈ।

ਦੋਸ਼ੀ ਕੌਣ

Published

on

ਕੁਦਰਤ ਦੀ ਇੱਕ ਕਾਰੀਗਰੀ ਚੋਂ ਇਨਸਾਨ,
ਔਰਤ ਤੇ ਮਰਦ ਦੋਵਾਂ ਦੀ ਇਕੋ ਜਿਹੀ ਸ਼ਾਨ।

ਕਿਉਂ ਨਹੀਂ ਮਰਦ ਨੂੰ ਕਿਸੇ ਮਾਂ ਨੇ ਸਿਖਾਇਆ,
ਕੁੜੀ,ਧੀ, ਭੈਣ ਓਹ ਵੀ ਨੇ ਕਿਸੇ ਦਾ ਸਰਮਾਇਆ।

ਸਿੱਖਿਆ ਮਾਂ ਪਿਓ ਨੇ ਮੁੰਡੇ ਨੂੰ ਜੇ ਦਿੱਤੀ ਹੁੰਦੀ ਭਲੀ,
ਤਾਂ ਕਿਸੇ ਦੀ ਧੀ, ਭੈਣ ਦੀ ਨਾ ਚੜ੍ਹਦੀ ਏਦਾਂ ਬਲੀ।

ਸਮਝਣਾ ਪਊ ਮਾਪਿਆਂ ਨੂੰ ਕਰਨਾ ਪਊ ਵਿਚਾਰ,
ਹਰ ਘਰ ਦੀ ਔਲਾਦ ਦਾ ਤਾਹੀਂ ਹੋਊ ਸਤਿਕਾਰ।

ਵਿਚਾਰ ਕਰਨ ਲਈ ਬਹੁਤ ਸੂਖਮ ਇਹ ਵਿਸ਼ੇ ਨੇ।

  • ਰਾਜਿੰਦਰ ਕੌਰ
  • 310

Continue Reading

ਰਚਨਾਵਾਂ ਜਨਵਰੀ 2021

ਲੋਕ ਤੱਥ ਨਜ਼ਮ

Published

on

ਸ਼ਾਇਦ ਰਾਮ ਤੋਂ ਰਾਮਣ ਨਾ ਮਰਦਾ,
ਜੇ ਓਹਦਾ ਭਾਈ ਗੱਦਾਰੀ ਕਰਦਾ ਨਾ।

ਜੇ ਹਿੰਮਾਯੂ ਆਗਰਾ ਨਾ ਲੁੱਟਦਾ,
ਤਾਂ ਕੋਹਿਨੂਰ ਬਾਰੇ ਕੋਈ ਪੜ੍ਹਦਾ ਨਾ।

ਜੇ ਨਾ ਭਾਬੀਆਂ ਤਾਨੇ ਮਾਰਦੀਆਂ,
ਰਾਝਾਂ ਝੰਗ ਸਿਆਲੀ ਵੜਦਾ ਨਾ।

ਸੀ ਕਿਹਨੇ ਕਰਨਾ ਯਾਦ ਓਸ ਨੂੰ,
ਜੇ ਮਨਸੂਰ ਸੂਲੀ ਤੇ ਚੜ੍ਹਦਾ ਨਾ।

ਜੇ ਨਾ ਛੱਡਦਾ ਸ਼ਹਿਰ ਭੰਬੋਰਾ ਪੰਨੂ,
ਸੱਸੀ ਦਾ ਮਾਸ ਥਲਾਂ ਵਿੱਚ ਸੜਦਾ ਨਾ।

ਓਹਦਾ ਨਲੂਆ ਨਾਮ ਸ਼ਾਇਦ ਨਾ ਪੈੰਦਾ,
ਜੇ ਹਰੀ ਸਿੰਘ ਸ਼ੇਰ ਨਾਲ ਲੜਦਾ ਨਾ।

  • ਗੁਲਜ਼ਾਰ ਸਿੰਘ
  • 309

Continue Reading

ਰਚਨਾਵਾਂ ਜਨਵਰੀ 2021

ਨਿੰਦੇ ਸ਼ਾਹ

Published

on

poetry

ਲੁੱਟ ਕੇ ਦੇਸ਼ ਨੂੰ ਖਾਈ ਜਾਨੈ ਨਿੰਦੇ ਸ਼ਾਹ,
ਮੂਰਖ ਲੋਕ ਬਣਾਈ ਜਾਨੈ ਨਿੰਦੇ ਸ਼ਾਹ।

ਬਾਅਦ ਅਜ਼ਾਦੀ ਜੌਹ ਤਾਮੀਰਾਂ ਹੋਈਆਂ ਸੰਨ,
ਸਾਰੀਆਂ ਵੇਚ ਵਟਾਈ ਜਾਨੈ ਨਿੰਦੇ ਸ਼ਾਹ।

ਹੁਣ ਕਿਹੜਾ ਸੱਪ ਪਿਟਾਰੀ ਵਿੱਚੋ ਕਢਣਾ ਈ,
ਕਿਹੜੀ ਗੱਲੋਂ ਵਾਲ ਵਧਾਈ ਜਾਨੈ ਨਿੰਦੇ ਸ਼ਾਹ।

ਅੱਖਾਂ ਤੇਰੀਆਂ ਕਾਣੀ ਵੰਡ ਪਈ ਕਰਦਿਆਂ ਨੇ,
ਤੂੰ ਐਨਕਾਂ ਨੂੰ ਬਦਲਾਈ ਜਾਨੈ ਨਿੰਦੇ ਸ਼ਾਹ।

ਨਾਨਕ ਦੀ ਬਾਣੀ ਆਖੇ ਐਦਾਂ ਰਾਮ ਨਹੀਂ ਮਿਲਦਾ,
ਮਸਜਿਦ ਢਾਹ ਕੇ ਮੰਦਰ ਬਣਾਈ ਜਾਨੈ ਨਿੰਦੇ ਸ਼ਾਹ।

ਰੱਬ ਤਾਂ ਤੇਰੇ ਵਿਹੜੇ(ਕਿਸਾਨ) ਆਕੇ ਬੈਠਾ ਏ,
ਗੁਰਦੁਆਰੇ ਸੀਸ ਨਿਵਾਈ ਜਾਨੈ ਨਿੰਦੇ ਸ਼ਾਹ।

ਕਿੰਜ ਵਿੱਕਦੇ ਨੇ ਦਾਣੇ ਮੰਡੀ ਵਿੱਚ ਜਾ ਕੇ,
ਸਾਨੂੰ ਕਾਗਜ਼ਾਂ ਤੇ ਸਮਝਾਈ ਜਾਨੈ ਨਿੰਦੇ ਸ਼ਾਹ।

ਸਾਡੇ ਵਿੱਚ ਆਕੇ ਦੱਸ ਜੇ ਬਹੁਤ ਸਿਆਣਾ ਏ,
ਮਾਰੀ ਟੀਵੀ ਤੇ ਨਿੱਤ ਭਕਾਈ ਜਾਨੈ ਨਿੰਦੇ ਸ਼ਾਹ।

  • ਰਣਦੀਪ ਸਿੰਘ
  • 308

Continue Reading

ਰੁਝਾਨ


Copyright by IK Soch News powered by InstantWebsites.ca