Ola captured the cab driver and robbed the car at Gun Point
Connect with us [email protected]

ਪੰਜਾਬੀ ਖ਼ਬਰਾਂ

ਓਲਾ ਕੈਬ ਵਾਲੇ ਨੂੰ ਬੰਦੀ ਬਣਾ ਕੇ ਗੰਨ ਪੁਆਇੰਟ ‘ਤੇ ਕਾਰ ਲੁੱਟੀ

Published

on

roobers

ਜਲੰਧਰ, 16 ਨਵੰਬਰ – ਦੀਵਾਲੀ ਤੋਂ ਇੱਕ ਦਿਨ ਪਹਿਲਾਂ ਜਲੰਧਰ ਦੇ ਇੱਕ ਓਲਾ ਕੈਬ ਡਰਾਈਵਰ ਤੋਂ ਰਈਆ ਦੇ ਨੇੜੇ ਲੁਟੇਰੇ ਗੰਨ ਪੁਆਇੰਟ ‘ਤੇ ਉਸ ਦੀ ਕਾਰ ਲੁੱਟ ਕੇ ਲੈ ਗਏ। ਵਾਰਦਾਤ ਕਰਨ ਤੋਂ ਪਹਿਲਾਂ ਲੁਟੇਰਿਆਂ ਨੇ ਕਾਰ ਚਾਲਕ ਨੂੰ ਬੰਦੀ ਬਣਾਇਆ ਅਤੇ ਫਿਰ ਉਸ ਨੂੰ ਰਈਆ ਨੇੜੇ ਸੁੱਟ ਗਏ। ਇਸ ਤੋਂ ਪਹਿਲਾਂ ਮੈਸੇਜ ਰਾਹੀਂ ਲੁਟੇਰਿਆਂ ਨੇ ਕਾਰ ਬੁੱਕ ਕਰਵਾਈ ਅਤੇ ਉਸ ਨੂੰ ਕਰਤਾਰਪੁਰ ਜਾਣ ਲਈ ਕਿਹਾ ਸੀ। ਇਸ ਘਟਨਾ ਦੀ ਸੂਚਨਾ ਤੋਂ ਬਾਅਦ ਮੌਕੇ ‘ਤੇ ਗੋਇੰਦਵਾਲ ਸਾਹਿਬ ਅਤੇ ਰਈਆ ਦੀ ਪੁਲਸ ਪਹੁੰਚੀ। ਲੁਟੇਰਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।
ਜਲੰਧਰ ਦੇ ਗੁਰੂ ਨਾਨਕਪੁਰਾ ਵੈਸਟ ਦੇ ਵਸਨੀਕ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ ਡੇਢ ਸਾਲ ਤੋਂ ਓਲਾ ਕੈਬ ਨਾਲ ਅਟੈਚ ਹੈ। ਸ਼ੁੱਕਰਵਾਰ ਰਾਤ ਕਰੀਬ 6æ15 ਵਜੇ ਉਸ ਨੂੰ ਰਈਆ ਲਈ ਮੈਸੇਜ ਮਿਲਿਆ। ਉਹ ਆਪਣੀ ਕਾਰ ਹੌਂਡਾ ਇਮੇਜ ਲੈ ਕੇ ਰਾਮਾ ਮੰਡੀ ਚੌਕ ਪਹੁੰਚਿਆ। ਉਥੋਂ ਦੋ ਨੌਜਵਾਨ ਉਸ ਦੀ ਕਾਰ ਵਿੱਚ ਬੈਠੇ ਅਤੇ ਕਰੀਬ ਸਵਾ ਘੰਟੇ ਬਾਅਦ ਉਹ ਉਨ੍ਹਾਂਨਾਲ ਰਈਆ ਪਹੁੰਚਿਆ।ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਨੇ ਦੋਵਾਂ ਤੋਂ ਪੁੱਛਿਆ ਕਿ ਉਹ ਉਨ੍ਹਾਂ ਨੂੰ ਕਿੱਥੇ ਉਤਾਰ ਦੇਵੇ। ਦੋਵਾਂ ਨੇ ਉਸ ਨੂੰ ਰਈਆ ਤੋਂ ਕਰੀਬ ਡੇਢ ਕਿਲੋਮੀਟਰ ਅੱਗੇ ਜਾਣ ਨੂੰ ਕਿਹਾ। ਕੁਝ ਦੂਰ ਪਹੁੰਚਦੇ ਹੀ ਉਸ ਦੇ ਨਾਲ ਬੈਠੇ ਨੌਜਵਾਨ ਨੇ ਪਿਸਤੌਲ ਕੱਢ ਕੇ ਉਸ ਨੂੰ ਗੰਨ ਪੁਆਇੰਟ ‘ਤੇ ਲੈ ਲਿਆ ਅਤੇ ਗੱਡੀ ਰੁਕਵਾ ਦਿੱਤੀ। ਇਸੇ ਦੌਰਾਨ ਇੱਕ ਹੋਰ ਕਾਰ ਉਨ੍ਹਾਂ ਦੇ ਨੇੜੇ ਰੁਕੀ ਅਤੇ ਉਸ ਵਿੱਚੋਂ ਤਿੰਨ ਜਣੇ ਉਤਰ ਕੇ ਉਸ ਦੀ ਗੱਡੀ ਵਿੱਚ ਬੈਠ ਗਏ। ਸਾਰੇ ਲੁਟੇਰਿਆਂ ਨੇ ਪਿਸਤੌਲ ਕੱਢ ਕੇ ਉਸ ਦੇ ਮੱਥੇ ਉੱਤੇ ਰੱਖ ਦਿੱਤੇ ਅਤੇ ਉਸ ਨੂੰ ਬੰਨ੍ਹ ਕੇ ਪਿਛਲੀ ਸੀਟ ਉੱਤੇ ਬਿਠਾ ਦਿਤਾ।ਸੁਨੀਲ ਮੁਤਾਬਕ ਕਰੀਬ ਇੱਕ ਘੰਟੇ ਬਾਅਦ ਉਸ ਨੂੰ ਗੋਇੰਦਵਾਲ ਨੇੜੇ ਕੁੱਟਮਾਰ ਕਰਦੇ ਹੋਏ ਕਾਰ ‘ਚੋਂ ਧੱਕਾ ਦੇ ਦਿੱਤਾ। ਸੁਨੀਲ ਮੁਤਾਬਕ ਲੁਟੇਰਿਆਂ ਨੇ ਉਸ ਦਾ ਪਰਸ ਅਤੇ ਮੋਬਾਈਲ ਵੀ ਖੋਹ ਲਿਆ।

ਪੰਜਾਬੀ ਖ਼ਬਰਾਂ

ਬੌਰਿਸ ਜੌਹਨਸਨ ਦੇ ਮੁਤਾਬਕ 2 ਦਸੰਬਰ ਤੋਂ ਬਾਅਦ ਲਾਕਡਾਊਨ ਖ਼ਤਮ ਹੋ ਜਾਵੇਗਾ

Published

on

boris johnson

ਲੰਡਨ, 25 ਨਵੰਬਰ – ਇੰਗਲੈਂਡ ਦਾ ਦੂਜਾ ਲਾਕਡਾਊਨ ਅਗਲੇ ਹਫ਼ਤੇ ਖ਼ਤਮ ਹੋ ਸਕਦਾ ਹੈ ਅਤੇ ਇਸ ਤੋਂ ਬਾਅਦ ਪੜਾਅ ਦਰ ਪੜਾਅ ਲਾਕਡਾਊਨ ਹੋਵੇਗਾ, ਜਿਸ ਬਾਰੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਦਸੰਬਰ ਤੋਂ ਬਾਅਦ ਤਿੰਨ ਟੀਅਰ ਸਿਸਟਮ ਫਿਰ ਲਾਗੂ ਹੋ ਜਾਵੇਗਾ।
ਬੋਰਿਸ ਜੌਹਨਸਨ ਨੇ ਕਿਹਾ ਕਿ ਯੂ ਕੇ ਸਰਕਾਰ ਵੱਲੋਂ ਕ੍ਰਿਸਮਿਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਾਲ ਕੋਰੋਨਾ ਪ੍ਰਭਾਵਿਤ ਇਲਾਕਿਆਂ ਨੂੰ ਤਿੰਨ ਪੜਾਵਾਂ ਵਿੱਚ ਵੰਡਿਆ ਗਿਆ ਹੈ।ਟੀਅਰ ਇੱਕ ਦੌਰਾਨ ਸਭ ਦੁਕਾਨਾਂ, ਜਿੰਮ, ਮਹਿਮਾਨ-ਨਿਵਾਜ਼ੀ ਕੇਂਦਰ, 10 ਵਜੇ ਤੱਕ ਪੱਬ ਅਤੇ ਰੈਸਟੋਰੈਂਟ ਖੁੱਲ੍ਹੇ ਰਹਿਣਗੇ, 6 ਤੋਂ ਵੱਧ ਲੋਕਾਂ ਦੇ ਮਿਲਣ ਤੇ ਪਾਬੰਦੀ ਹੋਵੇਗੀ, ਵਿਆਹ ਸਮਾਗਮਾਂ ਵਿੱਚ 15 ਅਤੇ ਅੰਤਮ ਰਸਮਾਂ ਮੌਕੇ 30 ਲੋਕ ਇਕੱਤਰ ਹੋ ਸਕਦੇ ਹਨ, ਖੇਡ ਸਟੇਡੀਅਮਾਂ ਤੇ ਲਾਈਵ ਸਮਾਗਮਾਂ ਸਬੰਧੀ ਬਾਹਰ 4000 ਅਤੇ ਅੰਦਰਲੇ ਸਮਾਗਮਾਂ ਵਿੱਚ 1000 ਤੱਕ ਲੋਕ ਇਕੱਤਰ ਹੋ ਸਕਣਗੇ। ਟੀਅਰ ਦੋ ਵਾਲੇ ਇਲਾਕਿਆਂ ਦੇ ਘਰਾਂ ਅੰਦਰ ਮਿਲਣ ‘ਤੇ ਪਾਬੰਦੀ, ਪਰ ਬਾਹਰ 6 ਲੋਕ ਮਿਲ ਸਕਣਗੇ, ਸਿਰਫ਼ ਭੋਜਣ ਪਰੋਸਣ ਵਾਲੇ ਪੱਬ, ਦੁਕਾਨਾਂ ਜਿੰਮ ਆਦਿ ਖੁੱਲ੍ਹਣਗੇ, ਖੇਡ ਅਤੇ ਹੋਰ ਸਮਾਗਮਾਂ ਵਿੱਚ ਬਾਹਰ 2000 ਅਤੇ ਅੰਦਰ 1000 ਲੋਕ ਇਕੱਠੇ ਹੋ ਸਕਣਗੇ। ਸ਼ਾਮੀ 10 ਵਜੇ ਤੋਂ ਬਾਅਦ ਸਭ ਕੁਝ ਬੰਦ ਹੋਵੇਗਾ। ਟੀਅਰ ਤਿੰਨ ਵਾਲੇ ਇਲਾਕਿਆਂ ਵਿੱਚ ਰੈਸਟੋਰੈਂਟ ਅਤੇ ਪੱਬ ਬੰਦ ਰਹਿਣਗੇ, ਘਰਾਂ ਦੇ ਅੰਦਰ ਅਤੇ ਬਾਹਰ ਲੋਕਾਂ ਦੇ ਮਿਲਣ ‘ਤੇ ਪਾਬੰਦੀ ਹੋਵੇਗੀ, ਵਿਆਹਾਂ ਅਤੇ ਲਾਈਵ ਸਮਾਗਮਾਂ ‘ਤੇ ਪਾਬੰਦੀ ਹੋਵੇਗੀ।ਪ੍ਰਧਾਨ ਮੰਤਰੀ ਨੇ ਆਕਸਫੋਰਡ ਅਸਟਰਾਜੈਨੇਕ ਵੈਕਸੀਨ ਦੇ 90 ਫੀਸਦੀ ਅਸਰਦਾਰ ਹੋਣ ਦੀ ਖ਼ਬਰ ‘ਤੇ ਪ੍ਰਸੰਨਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਚੰਗੀ ਖ਼ਬਰ ਹੈ ਅਤੇ ਇਸ ਨਾਲ ਮਾਰਚ 2021 ਤੱਕ ਜ਼ਿੰਦਗੀ ਆਮ ਵਾਂਗ ਕਰਨ ਦਾ ਟੀਚਾ ਹੋਵੇਗਾ।

Click Here To Read Punjabi newspaper

Continue Reading

ਪੰਜਾਬੀ ਖ਼ਬਰਾਂ

ਸੀ ਬੀ ਆਈ ਦਾ ਦਾਅਵਾ : ਮੁਇਨ ਕੁਰੈਸ਼ੀ ਦੀ ਜਾਂਚ ਵਿੱਚ ਜੱਜ ਦਖਲ ਅੰਦਾਜ਼ੀ ਕਰ ਰਹੇ ਨੇ

Published

on

CBI

ਨਵੀਂ ਦਿੱਲੀ, 25 ਨਵੰਬਰ – ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੇ ਦੋਸ਼ ਲਾਇਆ ਹੈ ਕਿ ਵਿਵਾਦ ਵਿੱਚ ਫਸੇ ਮਾਸ ਕਾਰੋਬਾਰੀ ਤੇ ਐਕਸਪੋਰਟਰ ਮੁਇਨ ਅਖਤਰ ਕੁਰੈਸ਼ੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਟ੍ਰਾਇਲ ਕੋਰਟ ਦੇ ਜੱਜ ਇਸ ਦੀ ਜਾਂਚ ਵਿੱਚ ਦਖ਼ਲ ਅੰਦਾਜ਼ੀ ਕਰ ਰਹੇ ਹਨ, ਜਿਸ ਵਿੱਚ ਸਾਬਕਾ ਸੀ ਬੀ ਆਈ ਡਾਇਰੈਕਟਰ ਰਣਜੀਤ ਸਿਨਹਾ ਅਤੇ ਏ ਪੀ ਸਿਨਹਾ ਵੀ ਜਾਂਚ ਦੇ ਘੇਰੇ ਵਿੱਚ ਹਨ।
ਇਸ ਬਾਰੇ 17 ਨਵੰਬਰ ਨੂੰ ਜਾਂਚ ਏਜੰਸੀ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਿਸ ਵਿੱਚ ਟ੍ਰਾਇਲ ਕੋਰਟ ਦੇ ਜੱਜ ਵੱਲੋਂ ਦਿੱਤੇ ਹੁਕਮਾਂ ‘ਤੇ ਰੋਕ ਲਾਉਣ ਦੀ ਮੰਗ ਕੀਤੀ ਗਈ, ਜੋ ਇਸ ਕੇਸ ਦੀ ਸੁਣਵਾਈ ਕਰ ਰਹੇ ਹਨ। ਸੀ ਬੀ ਆਈ ਨੇ ਸ਼ਿਕਾਇਤ ਕੀਤੀ ਕਿ ਸੀ ਬੀ ਆਈ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚਜੱਜ ਦਖਲ ਦੇ ਰਹੇ ਹਨ। ਜਾਂਚ ਏਜੰਸੀ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਪੁਲਸ ਦੇ ਸੀਨੀਅਰ ਅਧਿਕਾਰੀਆਂ ਅਤੇ ਮੌਜੂਦਾ ਅਧਿਕਾਰੀਆਂ ਨੂੰ ਅਦਾਲਤ ਦੇ ਸਵਾਲਾਂ ਦਾ ਜਵਾਬ ਦੇਣ ਲਈ ਸੱਦਿਆ ਨਹੀਂ ਜਾਣਾ ਚਾਹੀਦਾ। ਜੱਜ ਯੋਗੇਸ਼ ਖੰਨਾ ਨੇ ਸੀ ਬੀ ਆਈ ਵੱਲੋਂ ਦਿਤੀ ਗਈ ਸਮੱਗਰੀ ਦੇ ਪੱਖ ਵਿੱਚ 27 ਅਕਤੂਬਰ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਹੈ ਅਤੇ ਮਾਮਲੇ ਨੂੰ 22 ਦਸੰਬਰ ਦੇ ਲਈ ਸੂਚੀ-ਬੱਧ ਕਰ ਦਿੱਤਾ ਹੈ।

Click Here To Read Punjabi newspaper

Continue Reading

ਪੰਜਾਬੀ ਖ਼ਬਰਾਂ

ਦੇਸ਼ ਧ੍ਰੋਹ ਕੇਸ : ਕੰਗਨਾ ਰਣੌਤ ਤੇ ਰੰਗੋਲੀ ਦੀ ਗ੍ਰਿਫਤਾਰੀ ‘ਤੇ ਅੰਤ੍ਰਿਮ ਰੋਕ

Published

on

Kangana Ranaut and Rangoli

ਮੁੰਬਈ, 25 ਨਵੰਬਰ – ਫਿਲਮ ਅਦਾਕਾਰਾ ਕੰਗਨਾ ਰਣੌਤ ਤੇ ਉਸ ਦੀ ਭੈਣ ਰੰਗੋਲੀ ਚੰਦੇਲ ਦੀ ਦੇਸ਼ ਧ੍ਰੋਹ ਅਤੇ ਹੋਰ ਕੇਸਾਂ ਵਿੱਚ ਗ੍ਰਿਫਤਾਰੀ ‘ਤੇ ਬੰਬੇ ਹਾਈ ਕੋਰਟ ਨੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਦੋਵਾਂ ਨੂੰ 8 ਜਨਵਰੀ ਨੂੰ ਮੁੰਬਈ ਪੁਲਸ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਵਰਨਣ ਯੋਗ ਹੈ ਕਿ ਕੰਗਨਾ ਅਤੇ ਰੰਗੋਲੀ ਦੇ ਖਿਲਾਫ ਦਰਜ ਕੀਤੀ ਸ਼ਿਕਾਇਤਵਿੱਚ ਸੋਸ਼ਲ ਮੀਡੀਆ ਪੋਸਟ ਰਾਹੀਂ ‘ਨਫਰਤ ਤੇ ਫਿਰਕੂ ਤਣਾਅ’ ਪੈਦਾ ਕਰਨ ਦਾ ਦੋਸ਼ ਲਾਇਆ ਗਿਆ ਸੀ। ਇਸ ਤੋਂ ਬਾਅਦ ਦੋਵਾਂ ਨੇ ਹਾਈ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਅਤੇ ਸ਼ਿਕਾਇਤ ਰੱਦ ਕਰਨ ਦੀ ਮੰਗ ਕੀਤੀ ਸੀ। ਕੰਗਨਾਅਤੇ ਰੰਗੋਲੀ ਦੇ ਵਕੀਲ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਦੋਵੇਂ ਬਾਂਦਰਾ ਪੁਲਸ ਅੱਗੇ 8 ਜਨਵਰੀ ਨੂੰ ਪੇਸ਼ ਹੋ ਜਾਣਗੀਆਂ। ਹਾਈ ਕੋਰਟ ਨੇ ਵਕੀਲ ਦੀ ਅਪੀਲ ਮੰਨ ਲਈ। ਅਦਾਲਤ ਨੇ ਇਹ ਵੀ ਪੁੱਛਿਆ ਕਿ ਦੋਵਾਂ ਉੱਤੇ ਦੇਸ਼ ਧ੍ਰੋਹ ਦੀਆਂ ਧਾਰਾਵਾਂ ਕਿਉਂ ਲਾਈਆਂ ਗਈਆਂ ਹਨ? ਕੇਸ ਉਤੇ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ।

Click Here To Read Latest Punjabi news

Continue Reading

ਰੁਝਾਨ