On the first day of the Parliament session, Punjabi members raised the
Connect with us [email protected]

ਰਾਜਨੀਤੀ

ਪਾਰਲੀਮੈਂਟ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਮੈਂਬਰਾਂ ਨੇ ਕਿਸਾਨ ਮੁੱਦਾ ਉਭਾਰਿਆ

Published

on

parliament of india

ਨਵੀਂ ਦਿੱਲੀ, 29 ਜਨਵਰੀ, – ਭਾਰਤੀ ਪਾਰਲੀਮੈਂਟ ਦੇ ਬੱਜਟ ਸੈਸ਼ਨ ਦੇ ਪਹਿਲੇ ਦਿਨ ਰਾਸ਼ਟਰਪਤੀ ਦੇ ਭਾਸ਼ਣ ਦੌਰਾਨ ਅੱਜ ਪੰਜਾਬ ਦੇ ਪਾਰਲੀਮੈਂਟ ਮੈਂਬਰਾਂ ਨੇ ਕਿਸਾਨੀ ਮੁੱਦਾ ਉਭਾਰਨ ਲਈ ਵੱਖ-ਵੱਖ ਤਰ੍ਹਾਂ ਨਾਲ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਸੰਗਰੂਰ ਹਲਕੇ ਤੋਂ ਭਗਵੰਤ ਮਾਨ ਪ੍ਰਮੁੱਖ ਰਹੇ, ਜਿਸ ਨੂੰ ਮੀਡੀਏ ਵੱਲੋਂ ਵੀ ਨੋਟ ਕੀਤਾ ਗਿਆ।
ਆਮ ਆਦਮੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਤੇ ਉਸ ਦੀ ਪਾਰਟੀ ਦੇ ਤਿੰਨ ਰਾਜ ਸਭਾ ਮੈਂਬਰਾਂ ਨੂੰ ਅੱਜ ਰਾਸ਼ਟਰਪਤੀ ਦੇ ਭਾਸ਼ਣ ਮੌਕੇ ਪਾਰਲੀਮੈਂਟ ਦੇ ਸੈਂਟਰਲ ਹਾਲ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ ਤਾਂ ਉਹ ਇਸ ਹਾਲ ਦੇ ਮੁੱਖ ਦਰਵਾਜ਼ੇ ਉੱਤੇ ਧਰਨਾ ਮਾਰ ਕੇ ਬੈਠ ਗਏ ਤੇ ਜਦੋਂ ਰਾਸ਼ਟਰਪਤੀ ਦਾ ਭਾਸ਼ਣ ਸ਼ੁਰੂ ਹੋਇਆ ਤਾਂ ਉਸ ਦੌਰਾਨ ਉਹ ਲਗਾਤਾਰ ਨਾਅਰੇ ਮਾਰਦੇ ਤੇ ਆਪਣੀ ਗੱਲ ਕਹਿੰਦੇ ਰਹੇ, ਜਿਸ ਦੀ ਆਵਾਜ਼ ਅੰਦਰ ਚੱਲ ਰਹੇ ਸਮਾਗਮ ਵਿੱਚ ਮੈਂਬਰਾਂ ਨੂੰ ਵੀ ਸੁਣਦੀ ਤੇ ਉਨ੍ਹਾਂ ਦਾ ਧਿਆਨ ਵੰਡਦੀ ਰਹੀ। ਏਸੇ ਤਰ੍ਹਾਂ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਕੁਝ ਹੋਰਨਾਂ ਨੇ ਖੇਤੀਬਾੜੀ ਬਿੱਲਾਂ ਦੇ ਵਿਰੁੱਧ ਸੰਘਰਸ਼ ਕਰਦੇ ਕਿਸਾਨਾਂ ਦੇ ਹੱਕ ਵਿਚ ਬੋਲਦਿਆਂ ਇਸ ਸੰਘਰਸ਼ ਦੇ ਦੌਰਾਨ 120 ਕਿਸਾਨਾਂ ਦੀ ਮੌਤ ਦਾ ਮੁੱਦਾ ਚੁੱਕ ਕੇ ਸ਼ਰਧਾਂਜਲੀ ਦੇਣ ਨੂੰਕਿਹਾ, ਪਰ ਜਦ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਨ੍ਹਾਂ ਇਸ ਬਾਰੇ ਆਪਣਾ ਵਿਰੋਧ ਦਰਜ ਕਰਵਾਇਆ।
ਵਰਨਣ ਯੋਗ ਹੈ ਕਿ ਕਾਂਗਰਸ ਪਾਰਟੀ ਨੇ ਭਾਵੇਂ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਸੀ, ਪਰ ਪੰਜਾਬ ਨਾਲ ਸਬੰਧਤ ਹੋਣ ਕਾਰਨ ਗੁਰਜੀਤ ਸਿੰਘ ਔਜਲਾ ਤੇ ਰਵਨੀਤ ਸਿੰਘ ਬਿੱਟੂ ਨੇ ਰਾਸ਼ਟਰਪਤੀ ਤਕ ਖੇਤੀਬਾੜੀ ਸੰਘਰਸ਼ ਦੀ ਗੱਲਪੁਚਾਉਣ ਦੇ ਲਈ ਪਾਰਲੀਮੈਂਟ ਸੈਸ਼ਨ ਵਿਚ ਮੁੱਦਾ ਚੁੱਕਣਾ ਚਾਹਿਆ ਸੀ। ਉਨ੍ਹਾ ਨੂੰ ਪਾਰਲੀਮੈਂਟ ਦੇ ਸਾਂਝੇ ਸੈਸ਼ਨ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਰਵਨੀਤ ਸਿੰਘ ਬਿੱਟੂ ਨੂੰ ਕੁਝ ਸਮਾਂਪਾਰਲੀਮੈਂਟ ਅੰਦਰ ਜਾਣ ਦੀ ਆਗਿਆ ਮਿਲ ਗਈ, ਪਰ ਔਜਲਾ ਨੇ ਜ਼ਮੀਨ ਉੱਤੇ ਬੈਠ ਕੇ ਕਿਹਾ ਕਿ ਕੇਂਦਰ ਸਰਕਾਰ ਪਾਰਲੀਮੈਂਟਅੰਦਰ ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਅਣਗੌਲੇ ਕਰ ਕੇ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਦੇ ਭਲੇ ਵਾਲੇ ਦੱਸ ਕੇ ਸ਼ਹੀਦ ਹੋਏ ਕਿਸਾਨਾਂ ਦੀ ਮੌਤ ਉੱਤੇ ਤਾੜੀਆਂ ਵਜਾ ਰਹੀ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਅਤੇ ਆਜ਼ਾਦੀ ਤੋਂ ਬਾਅਦ ਵਿਕਾਸ ਵਿਚ ਯੋਗਦਾਨ ਦੇ ਲਈ ਵੀ ਪੰਜਾਬੀਆਂ ਨੇ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਹੋਈਆਂ ਹਨ। ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਨਸਲਕੁਸ਼ੀ ਕਰਨ ਦੀ ਤਿਆਰੀ ਕੀਤੀ ਪਈ ਹੈ, ਜਿਸ ਦੇ ਨਤੀਜੇ ਗੰਭੀਰ ਹੋ ਸਕਦੇ ਹਨ।

ਰਾਜਨੀਤੀ

ਕਿਸਾਨਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦਾ ਫਿਰ ਤਿੱਖਾ ਵਿਰੋਧ

Published

on

khatar

ਪੁਲਸ ਨੇ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਸੁੱਟੇ
ਹਿਸਾਰ, 16 ਮਈ, – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਇਕ ਵਾਰ ਫਿਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਝੱਲਣਾ ਪਿਆ ਅਤੇ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ ਹੈ।
ਅਸਲ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਹਿਸਾਰ ਵਿੱਚ ਨਵੇਂ ਬਣੇ ਇੱਕ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਸਨ, ਜਿਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।ਇਸ ਮੌਕੇ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਸਨ, ਜਿਸ ਨੂੰ ਕਿਸਾਨਾਂ ਨੇ ਤੋੜ ਦਿੱਤਾ ਤਾਂ ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋਣ ਕਾਰਨ ਹਾਲਾਤ ਤਣਾਅ ਵਾਲੇ ਹੋ ਗਏ। ਕਿਸਾਨ ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੀਤੇ 6 ਮਹੀਨਿਆਂ ਤੋਂ ਦਿੱਲੀ ਬਾਰਡਰਾਂ ਉੱਤੇ ਧਰਨੇ ਲਈ ਬੈਠੇ ਹਨ, ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ। ਪਤਾ ਲੱਗਾ ਹੈ ਕਿ ਅੱਜ ਪੁਲਸ ਨੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਹਨ।
ਦੱਸਿਆ ਗਿਆ ਹੈ ਕਿ ਮੁੱਖ ਮਤੰਰੀ ਮਨੋਹਰ ਲਾਲ ਖੱਟੜ ਹਿਸਾਰ ਵਿੱਚ ਜਦੋਂ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਤਾਂ ਉਨ੍ਹਾਂ ਦੇ ਖ਼ਿਲਾਫ ਪ੍ਰਦਰਸ਼ਨ ਕਰਨ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਚੁੱਕੇ ਸਨ ਤੇ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਭਾਵੇਂ ਬੈਰੀਕੇਡਿੰਗ ਕੀਤੀ ਸੀ, ਕਿਸਾਨ ਇਹ ਬੈਰੀਕੇਡਿੰਗ ਤੋੜ ਕੇ ਅੱਗੇ ਲੰਘ ਗਏ, ਜਿਨ੍ਹਾਂ ਨੂੰ ਖਦੇੜਨ ਲਈ ਪੁਲਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ।

Read More Latest Politics News

Continue Reading

ਰਾਜਨੀਤੀ

ਸੁਖਬੀਰ ਸਿੰਘ ਬਾਦਲ ਵੱਲੋਂ ਚੁਣੌਤੀ:ਕੈਪਟਨ ਅਮਰਿੰਦਰ, ਨਵਜੋਤ ਸਿੱਧੂ ਅਤੇ ਭਗਵੰਤ ਮਾਨ ਬੇਅਦਬੀ ਕਾਂਡ ਦੇ ਸਬੂਤ ਵਿਖਾਉਣ

Published

on

Sukhbir Singh Badal

ਬਾਦਲ ਪਰਵਾਰ ਖਿਲਾਫ ਝੂਠਾ ਪ੍ਰਚਾਰ ਕਰਨ ਦਾ ਦੋਸ਼
ਚੰਡੀਗੜ੍ਹ, 16 ਮਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੁਣੌਤੀ ਦਿੱਤੀ ਹੈ ਕਿ ਸਾਲ 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਾਲੇ ਪੁਲਸ ਗੋਲੀ ਕਾਂਡ ਦੇ ਮੁੱਦੇ ਉੱਤੇ ਬਾਦਲ ਪਰਵਾਰ ਨੂੰ ਮੀਡੀਆ ਵਿੱਚ ਬਦਨਾਮ ਕਰਨ ਲੱਗੇ ਰਹਿਣ ਦੀ ਥਾਂ ਜੇ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹ ਆਮ ਜਨਤਾ ਲਈ ਜਾਰੀ ਕੀਤਾ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਮੌਜੂਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਦੱਸਣ ਕਿ ਸਿਰਫ ਪ੍ਰਚਾਰ ਦੀ ਥਾਂ ਕੋਈ ਸਬੂਤ ਹੈ ਤਾਂ ਉਸ ਨੂੰ ਜਨਤਾ ਸਾਹਮਣੇ ਰੱਖਣਾ ਉਨ੍ਹਾਂ ਨੇ ਠੀਕ ਕਿਉਂ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਜੇ ਇਨ੍ਹਾ ਸਾਰੇ ਆਗੂਆਂ ਕੋਲ ਕੋਈ ਸਬੂਤ ਹੈ ਤਾਂ ਇਸ ਨੂੰ ਅਦਾਲਤ ਤੇ ਖਾਲਸਾ ਪੰਥ ਤੋਂ ਲੁਕੋ ਕੇ ਕਿਉਂ ਰੱਖ ਰਹੇ ਹਨ, ਇਹ ਆਪਣੇ ਆਪ ਵਿੱਚ ਕਾਨੂੰਨ ਦੀ ਉਲੰਘਣਾ ਦੇ ਨਾਲ ਖਾਲਸਾ ਪੰਥ ਨਾਲ ਧੋਖਾ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਂਗ ਹੈ। ਛੋਟੇ ਬਾਦਲ ਨੇ ਕਿਹਾ ਕਿ ਜੇ ਇਨ੍ਹਾਂ ਕੋਲ ਸਬੂਤ ਨਹੀਂ ਤਾਂ ਫਿਰ ਇਹ ਗੰਭੀਰ ਤੇ ਸੰਜੀਦਾ ਮੁੱਦੇ ਬਾਰੇ ਝੂਠ ਬੋਲਣ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਾਰੇ ਸਬੂਤ ਜਾਰੀ ਸਾਂਝੇ ਕਰਨੇ ਚਾਹੀਦੇ ਹਨ, ਜੋ ਇਹ ਨਹੀਂ ਕਰ ਰਹੇ।

Read More Latest Politics News

Continue Reading

ਰਾਜਨੀਤੀ

ਕਾਂਗਰਸੀ ਐੱਮ ਪੀ ਔਜਲਾ ਵੀ ਬੋਲਿਆ:ਸਰਕਾਰ ਸਾਡੀ ਕਾਂਗਰਸ ਦੀ, ਪਰ ਰਾਜ ਸੁਖਬੀਰ ਬਾਦਲ ਦਾ ਚੱਲਦੈ

Published

on

Gurjeet Aujla

ਅੰਮ੍ਰਿਤਸਰ, 15 ਮਈ, – ਪੰਜਾਬ ਕਾਂਗਰਸ ਵਿਚ ਬੀਤੇ ਦਿਨੀਂ ਪਾਰਲੀਮੈਂਟ ਮੈਂਬਰਾਂਅਤੇ ਮੰਤਰੀਆਂ ਦੀ ਬੈਠਕ ਤੋਂ ਬਾਅਦ ਅੱਜ ਇਕ ਹੋਰ ਪਾਰਲੀਮੈਂਟ ਮੈਂਬਰ ਨੇ ਆਪਣੀ ਸਰਕਾਰ ਬਾਰੇ ਸਵਾਲ ਚੁੱਕੇ ਹਨ।
ਅੰਮ੍ਰਿਤਸਰ ਤੋਂ ਕਾਂਗਰਸ ਪਾਰਲੀਮੈਂਟ ਮੈਂਬਰ ਗੁਰਜੀਤ ਔਜਲਾ ਨੇ ਅੱਜ ਜਿੱਥੇ ਅਕਾਲੀ ਦਲ ਉੱਤੇ ਗੰਭੀਰ ਦੋਸ਼ ਲਾਏ, ਉਥੇ ਬਾਕੀ ਲੀਡਰਾਂ ਵਾਂਗ ਖੁੱਲ੍ਹੇ ਤੌਰ ਉੱਤੇ ਆਖਿਆ ਕਿ ਪੰਜਾਬ ਵਿਚ ਭਾਵੇਂ ਕਾਂਗਰਸ ਦੀ ਸਰਕਾਰ ਹੈ, ਰਾਜ ਅਜੇ ਵੀ ਸੁਖਬੀਰ ਸਿੰਘ ਬਾਦਲ ਦਾ ਚੱਲਦਾ ਹੈ। ਔਜਲਾ ਨੇ ਕਿਹਾ ਕਿ ਪੰਜਾਬ ਦੇ ਅਫ਼ਸਰ ਬਾਦਲਾਂ ਦੇ ਦਬਦਬੇ ਹੇਠ ਹਨ ਅਤੇ ਇਹ ਅਸਰ ਹਾਈ ਕੋਰਟ ਦੇ ਫ਼ੈਸਲੇ ਤੋਂ ਵੀ ਦਿੱਸਿਆ ਹੈ, ਹਾਈ ਕੋਰਟ ਪੀੜਤ ਦੀ ਥਾਂ ਦੋਸ਼ੀ ਨਾਲ ਖੜ੍ਹੀ ਦਿਖਾਈ ਦਿੱਤੀ ਹੈ। ਔਜਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਫ਼ਸਰਾਂ ਉੱਤੇ ਅਜੇ ਵੀ ਦਬਾਅ ਹੋਣ ਕਾਰਨ ਜਾਂਚ ਅਫਸਰਾਂ ਉੱਤੇ ਉਸ ਦੇ ਦਬਾਅ ਦਾ ਨਤੀਜਾ ਹੈ ਕਿ ਜਾਂਚ ਉਥੇ ਦੀ ਉਥੇ ਖੜ੍ਹੀ ਹੈ, ਜਿੰਨੇ ਕੇਸ ਹੋਏ, ਉਨ੍ਹਾਂ ਵਿੱਚ ਅਕਾਲੀ ਲੀਡਰ ਫਸੇ ਤਾਂ ਜਾਂਚ ਅੱਗੇ ਨਹੀਂ ਤੁਰੀ, ਕਿਉਂਕਿ ਅਫਸਰ ਕੇਸਾਂ ਨੂੰ ਅੱਗੇ ਨਹੀਂ ਵਧਣ ਦਿੰਦੇ।ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਕੇਸ ਵਿੱਚ ਕੁਝ ਨਹੀਂ ਹੋਇਆ, ਬੀਜ ਘੁਟਾਲੇ ਦਾ ਕੁਝ ਨਹੀਂ ਬਣਿਆ, ਵੱਡੇ ਅਫਸਰ ਮੁੱਖ ਮੰਤਰੀ ਨੂੰ ਗਲ਼ਤ ਤਸਵੀਰ ਪੇਸ਼ ਕਰਦੇ ਹਨ, ਬੇਅਦਬੀ ਮੁੱਦੇ ਉੱਤੇ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵਿਚ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਕਰਕੇ ਲਿਆਂਦਾ ਸੀ ਕਿ ਉਹ ਇਮਾਨਦਾਰ ਸੀ, ਫਿਰ ਐੱਸ ਆਈ ਟੀ ਦੇ ਜਿਨ੍ਹਾਂ ਅਫਸਰਾਂ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਸਹਿਯੋਗ ਨਹੀਂ ਕੀਤਾ, ਉਨ੍ਹਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਸੀ। ਸਾਬਕਾ ਮੰਤਰੀ ਨਵਜੋਤ ਸਿੱਧੂ ਵੱਲੋਂ ਲਗਾਤਾਰ ਹੁੰਦੀ ਬਿਆਨਬਾਜ਼ੀ ਬਾਰੇ ਔਜਲਾ ਨੇ ਕਿਹਾ ਕਿ ਸਿੱਧੂ ਪਾਰਟੀ ਦੇ ਸੀਨੀਅਰ ਆਗੂ ਹਨ, ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਗੱਲ ਮੀਡੀਆ ਵਿਚ ਰੱਖਣ ਦੀ ਥਾਂ ਪਾਰਟੀ ਪਲੇਟਫਾਰਮ ਉੱਤੇ ਰੱਖਣੀ ਚਾਹੀਦੀ ਹੈ।

Read More Political News Today

Continue Reading

ਰੁਝਾਨ


Copyright by IK Soch News powered by InstantWebsites.ca