One day the baby was thrown from the fourth floor
Connect with us [email protected]

ਅਪਰਾਧ

ਇੱਕ ਦਿਨਾ ਬੱਚੀ ਨੂੰ ਚੌਥੀ ਮੰਜ਼ਿਲ ਤੋਂ ਹੇਠਾਂ ਸੁੱਟਿਆ

Published

on

baby death

ਪਾਣੀਪਤ, 26 ਅਕਤੂਬਰ – ਇੱਕ ਦਿਨ ਪਹਿਲਾਂ ਜਿੱਥੇ ਚਾਰੇ ਪਾਸੇ ਦੁਰਗਾ ਅਸ਼ਟਮੀ ਦੇ ਤਿਉਹਾਰ ਬਾਰੇ ਕੰਨਿਆਵਾਂ ਦੀ ਪੂਜਾ ਕੀਤੀ ਜਾ ਰਹੀ ਸੀ, ਉਥੇ ਅਗਲੇ ਦਿਨ ਸਵੇਰੇ ਸਥਾਨਕ ਸਿਵਲ ਹਸਪਤਾਲ ‘ਚ ਮਾਂ ਦੀ ਮਮਤਾ ਨੂੰ ਸ਼ਰਮਸ਼ਾਰ ਕਰਨ ਅਤੇ ਦਿਲ ਨੂੰ ਹਿਲਾ ਦੇਣ ਵਾਲੀ ਇੱਕ ਘਟਨਾ ਵਾਪਰੀ।
ਮਿਲੀ ਜਾਣਕਾਰੀ ਅਨੁਸਾਰ ਇੱਕ ਔਰਤ ਨੇ ਆਪਣੀ ਸਿਰਫ ਇੱਕ ਦਿਨ ਦੀ ਧੀ ਨੂੰ ਹਸਪਤਾਲ ਦੀ ਚੌਥੀ ਮੰਜ਼ਿਲ ਤੋਂ ਹੇਠਾਂ ਪਾਰਕ ‘ਚ ਸੁੱਟ ਦਿੱਤਾ। ਉਥੇ ਪਹਿਲਾਂ ਤੋਂ ਮੌਜੂਦ ਕੁੱਤਿਆਂ ਨੇ ਉਸ ਨੂੰ ਨੋਚਣਾ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਕਿ ਲੋਕ ਉਥੇ ਆ ਕੇ ਬੱਚੀ ਨੂੰ ਬਚਾਉਂਦੇ, ਉਸ ਦੀ ਮੌਤ ਹੋ ਚੁੱਕੀ ਸੀ। ਉਸ ਦਾ ਸਿਰ ਗਾਇਬ ਸੀ। ਘਟਨਾ ਬਾਰੇ ਸੂਚਨਾ ਮਿਲਦਿਆਂ ਸਾਰ ਬੱਸ ਸਟੈਂਡ ਚੌਂਕੀ ਦੇ ਸਬ ਇੰਸਪੈਕਟਰ ਬਿਜੇਂਦਰ ਸਿੰਘ ਮੌਕੇ ‘ਤੇ ਪੁੱਜੇ। ਉਨ੍ਹਾਂ ਜਨ ਸੇਵਾ ਦਲ ਦੇ ਇੱਕ ਸੇਵਾਦਾਰ ਦੀ ਸ਼ਿਕਾਇਤ ‘ਤੇ ਅਣਪਛਾਤੀ ਔਰਤ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਓਥੇ ਮੌਜੂਦ ਲੋਕਾਂ ਵੱਲੋਂ ਦੱਸਣ ਮੁਤਾਬਕ ਕੱਲ੍ਹ ਸਵੇਰੇ ਲੱਗਭਗ 8 ਵਜੇ ਪਾਰਕ ‘ਚ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਆਈ, ਜਿਹੜੀ ਓ ਪੀ ਡੀ ਬਲਾਕ ਦੇ ਪਿੱਛੇ ਬਣੇ ਪਾਰਕ ‘ਚੋਂ ਆਈ ਸੀ। ਜਦੋਂ ਕੁਝ ਲੋਕ ਪਾਰਕ ‘ਚ ਪੁੱਜੇ ਤਾਂ ਵੇਖਿਆ ਕਿ ਇੱਕ ਕੁੱਤਾ ਇੱਕ ਨਵਜੰਮੀ ਬੱਚੀ ਨੂੰ ਨੋਚ ਰਿਹਾ ਹੈ। ਲੋਕਾਂ ਨੇ ਕਿਸੇ ਤਰ੍ਹਾਂ ਕੁੱਤੇ ਨੂੰ ਭਜਾਇਆ ਤੇ ਇਸ ਬਾਰੇ ਸੂਚਨਾ ਹਸਪਤਾਲ ਦੇ ਗਾਰਡ ਨੂੰ ਦਿੱਤੀ। ਗਾਰਡ ਨੇ ਹਸਪਤਾਲ ਦੀ ਚੌਥੀ ਮੰਜ਼ਿਲ ‘ਤੇ ਇੱਕ ਔਰਤ ਨੂੰ ਖੜ੍ਹੀ ਵੇਖਿਆ। ਉਸ ਨੂੰ ਸ਼ੱਕ ਹੈ ਕਿ ਉਕਤ ਔਰਤ ਨੇ ਹੀ ਨਵਜੰਮੀ ਬੱਚੀ ਨੂੰ ਹੇਠਾਂ ਸੁੱਟਿਆ ਹੈ। ਮੌਕੇ ‘ਤੇ ਹਸਪਤਾਲ ਦੇ ਡਾਕਟਰ ਵੀ ਪੁੱਜੇ ਅਤੇ ਜਾਂਚ ਕੀਤੀ।

Click Here To Read Latest crime news

ਅਪਰਾਧ

ਪੰਜ ਦਿਨਾਂ ਤੋਂ ਲਾਪਤਾ ਜੇ ਬੀ ਟੀ ਟੀਚਰ ਅਤੇ ਦੋਵਾਂ ਪੁੱਤਰਾਂ ਦੀਆਂ ਲਾਸ਼ਾਂ ਨਹਿਰ ਵਿੱਚੋਂ ਮਿਲੀਆਂ

Published

on

dead body

ਭੱਟੂ ਕਲਾਂ, 24 ਨਵੰਬਰ – ਪੰਜ ਦਿਨ ਤੋਂ ਲਾਪਤਾ ਜੇ ਬੀ ਟੀ ਟੀਚਰ ਅਤੇ ਉਸ ਦੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਫਤਿਹਾਬਾਦ ਬਰਾਂਚ ਨਹਿਰ ਵਿੱਚੋਂ ਮਿਲੀਆਂ ਹਨ। ਪੁਲਸ ਨੇ ਲਾਸ਼ਾਂ ਨੂੰ ਨਹਿਰ ‘ਚੋਂ ਕਢਵਾ ਕੇ ਫਤਿਹਾਬਾਦ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਘਰ ਦਿਆਂ ਦੇ ਬਿਆਨਾਂ ‘ਤੇ ਇਤਫਾਕੀਆ ਕਾਰਵਾਈ ਕੀਤੀ ਹੈ।
ਪਿੰਡ ਰਾਮਸਰਾ ਦੇ ਵਾਸੀ ਚਾਲੀ ਸਾਲਾ ਜੇ ਬੀ ਟੀ ਟੀਚਰ ਕੁਲਦੀਪ ਸਿੰਘ ਦੀ ਡਿਊਟੀ ਜਾਖਲ ਦੇ ਸਰਕਾਰੀ ਸਕੂਲ ਵਿੱਚ ਸੀ। ਉਹ ਆਪਣੇ ਬੇਟੇ ਵਰਿੰਦਰ ਸਿੰਘ (15) ਅਤੇ ਨਿਤੀਸ਼ (13) ਦੀ ਚੰਗੀ ਪੜ੍ਹਾਈ ਲਈ ਆਪਣੇ ਪਿੰਡ ਤੋਂ 10 ਕਿਲੋਮੀਟਰ ਦੂਰ ਭੱਟੂ ਮੰਡੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਤੇ ਉਸ ਦੀ ਪਤਨੀ ਇੰਦਰਾਵਤੀ ਰਾਮਸਰਾ ਵਿੱਚ ਸਹੁਰੇ ਘਰ ਰਹਿੰਦੀ ਸੀ। 19 ਨਵੰਬਰ ਨੂੰ ਇੰਦਰਾਵਤੀ ਨੇ ਕੀਟਨਾਸ਼ਕ ਦਵਾਈ ਨਿਗਲ ਲਈ। ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ। ਪਤਨੀ ਦੇ ਕੀਟਨਾਸ਼ਕ ਨਿਗਲਣ ਦੀ ਖਬਰ ਪਿੱਛੋਂ ਉਸੇ ਦਿਨ ਕੁਲਦੀਪ ਸਿੰਘ ਆਪਣੇ ਦੋਵਾਂ ਪੁੱਤਰਾਂ ਨਾਲ ਘਰੋਂ ਚਲਾ ਗਿਆ ਸੀ। ਕੁਲਦੀਪ ਦਾ ਹੈਲਮੇਟ ਅਤੇ ਕੰਬਲ ਭੱਟੂ ਮੰਡੀ ਨੇੜੇ ਫਤਿਹਾਬਾਦ ਬਰਾਂਚ ਨਹਿਰ ‘ਤੇ ਮਿਲਿਆ ਸੀ। ਇਸੇ ਆਧਾਰ ‘ਤੇ ਨਹਿਰ ਵਿੱਚ ਤਲਾਸ਼ੀ ਕੀਤੀ ਗਈ ਸੀ।

Continue Reading

ਅਪਰਾਧ

ਜੰਮੂ-ਕਸ਼ਮੀਰ ਵਿੱਚ 25 ਹਜ਼ਾਰ ਕਰੋੜ ਦਾ ਜ਼ਮੀਨ ਘਪਲਾ

Published

on

land scam

ਸ਼੍ਰੀਨਗਰ, 24 ਨਵੰਬਰ – ਜੰਮੂ-ਕਸ਼ਮੀਰ ਦੇ ਇਤਿਹਾਸ ਦੇ ਸਭ ਤੋਂ ਵੱਡੇ ਜ਼ਮੀਨ ਘਪਲੇ ਦਾ ਇੱਕ ਵੱਡਾ ਖੁਲਾਸਾ ਹੋਇਆ ਹੈ। 25 ਹਜ਼ਾਰ ਕਰੋੜ ਦੇ ਇਸ ਘਪਲੇ ਵਿੱਚ ਕਈ ਪਾਰਟੀ ਨੇਤਾਵਾਂ ਦੇ ਸ਼ਾਮਲ ਹੋਣ ਦੀ ਗੱਲ ਨਿਕਲੀ ਹੈ, ਜਿਸ ਵਿੱਚ ਸਰਕਾਰੀ ਜ਼ਮੀਨਾਂ ਉਤੇ ਕਬਜ਼ਾ ਕਰਨ ਵਾਲੇ ਨੇਤਾਵਾਂ ਤੇ ਅਫਸਰਾਂ ਦੀ ਲਿਸਟ ਬਾਹਰ ਆਈ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਖਾਸ ਗੱਲ ਇਹ ਹੈ ਕਿ ਇਸ ਘਪਲੇ ਵਿੱਚ ਪੀ ਡੀ ਪੀ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਵਿੱਤ ਮੰਤਰੀ ਹਸੀਬ ਦਰਬੋ ਦੇ ਸ਼ਾਮਲ ਹੋਣ ਦੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਦੀ ਰਿਸ਼ਤੇਦਾਰ ਸ਼ਹਿਜਾਦਾ ਬਾਨੋ, ਐਜਾਜ਼ ਹੁਸੈਨ ਅਤੇ ਇਫਤੀਕਾਰ ਦਰਬੋ ਦੇ ਨਾਮ ਸਾਹਮਣੇ ਆਏ ਹਨ। ਇਸ ਦੇ ਨਾਲ ਕਾਂਗਰਸ ਨੇਤਾ ਕੇ ਕੇ ਅਮਲਾ ਉਤੇ ਵੀ ਇਸ ਘਪਲੇ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਹੋਈ ਹੈ। ਉਕਤ ਸਭ ਆਗੂਆਂ ਤੋਂ ਜ਼ਮੀਨ ਵਾਪਸ ਲਈ ਜਾਵੇਗੀ।
ਕਾਂਗਰਸ ਨੇਤਾ ਕੇ ਕੇ ਅਮਲਾ ਦੀ ਰਿਸ਼ਤੇਦਾਰ ਰਚਨਾ ਅਮਲਾ, ਵੀਣਾ ਅਮਲਾ ਅਤੇ ਫਕੀਰ ਚੰਦ ਅਮਲਾ ਦੇ ਨਾਮ ਵੀ ਇਸ ਲਿਸਟ ਵਿੱਚ ਹਨ। ਇਸ ਤੋਂ ਇਲਾਵਾ ਮੁਸ਼ਤਾਕ ਅਹਿਮਦ ਚਾਇਆ, ਮੁਹੰਮਦ ਸ਼ਫੀ ਪੰਡਤ, ਮਿਸ ਨਿਕਹਤ ਪੰਡਤ, ਸਈਅਦ ਮੁਜ਼ੱਫਰ ਆਗਾ, ਸਈਅਦ ਅਖਨੂਨ, ਐਮ ਵਾਈ ਖਾਨ, ਅਬਦੁਲ ਮਜੀਨ ਵਾਣੀ, ਐਨ ਸੀ ਦੇ ਅਸਲਮ ਗੋਨੀ, ਹਰੂਨ ਚੌਧਰੀ, ਐਨ ਸੀ ਦੇ ਸੱਜਾਦ ਕਿਚਲੂ, ਤਨਵੀਰ ਕਿਚਲੂ ਅਤੇ ਹੋਰ ਲੋਕ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਕ 1999 ਤੋਂ ਪਹਿਲਾਂ ਜੋ ਸਰਕਾਰੀ ਜ਼ਮੀਨ ਸੀ, ਉਸ ਨੂੰ ਗਰੀਬ ਤਬਕੇ ਦੇ ਲੋਕਾਂ ਨੂੰ ਬਾਕਾਇਦਾ ਦੇਣ ਦੇ ਲਈ ਰੌਸ਼ਨੀ ਐਕਟ ਬਣਾਇਆ ਗਿਆ ਸੀ। ਇਸ ਦਾ ਦੂਜਾ ਮੰਤਵ ਪਾਵਰ ਪ੍ਰੋਜੈਕਟ ਲਈ ਪੈਸਾ ਇਕੱਠਾ ਕਰਨਾ ਸੀ ਤਾਂ ਜੋ ਉਸ ਨੂੰ ਜੰਮੂ-ਕਸ਼ਮੀਰ ਦੇ ਪਾਵਰ ਪ੍ਰੋਜੈਕਟ ਵਿੱਚ ਲਾਇਆ ਜਾ ਸਕੇ। 2001 ਵਿੱਚ ਇਸ ਨੂੰ ਬਣਾਇਆ ਗਿਆ ਸੀ ਪਰ ਇਸ ਵਿੱਚ ਸਮੇਂ-ਸਮੇਂ ਉਤੇ ਸੋਧ ਕੀਤੀ ਜਾਂਦੀ ਰਹੀ। ਸਮੇਂ-ਸਮੇਂ ਉਤੇ ਸੂਬੇ ਵਿੱਚ ਸਰਕਾਰਾਂ ਬਦਲਦੀਆਂ ਰਹੀਆਂ ਅਤੇ ਲਗਾਤਾਰ ਸਿਆਸਤਦਾਨਾਂ ਨੂੰ ਫਾਇਦਾ ਉਠਾਉਣ ਦਾ ਮੌਕਾ ਦਿੱਤਾ ਜਾਂਦਾ ਰਿਹਾ।

Continue Reading

ਅਪਰਾਧ

ਬੇਟੀ ਦੇ ਘਰ ਪੁਲਸ ਰੇਡ ਮੌਕੇ ਬਜ਼ੁਰਗ ਮਾਂ ਦੀ ਤਬੀਅਤ ਵਿਗੜਨ ਨਾਲ ਮੌਤ

Published

on

death
  • ਪੁਲਸ ਉੱਤੇ ਧੱਕਾ ਦੇ ਕੇ ਬਜ਼ੁਰਗ ਨੂੰ ਸੁੱਟਣ ਦਾ ਦੋਸ਼
    ਮੋਗਾ, 24 ਨਵੰਬਰ – ਨਸ਼ਾ ਤਸਕਰੀ ਦੇ ਕੇਸ ਵਿੱਚ ਪੁਲਸ ਪਿੰਡ ਦੌਲੇਵਾਲਾ ਵਿੱਚ ਇੱਕ ਘਰ ਵਿੱਚ ਰੇਡ ਕਰਨ ਗਈ ਤਾਂ ਉਥੇ ਮੌਜੂਦ ਇੱਕ ਬਜ਼ੁਰਗ ਮਹਿਲਾ ਦੀ ਪੁਲਸ ਦੀ ਰੇਡ ਦੌਰਾਨ ਤਬੀਅਤ ਖਰਾਬ ਹੋਣ ਦੇ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਲਿਆ ਕੇ ਦਾਖਲ ਕਰਵਾਇਆ ਗਿਆ। ਓਥੇ ਉਸ ਦੀ ਮੌਤ ਹੋ ਗਈ। ਪਰਵਾਰ ਦਾ ਦੋਸ਼ ਹੈ ਕਿ ਰੇਡ ਦੌਰਾਨ ਪੁਲਸ ਮੁਲਾਜ਼ਮਾਂ ਨੇ ਬਜ਼ੁਰਗ ਨੂੰ ਧੱਕਾ ਦੇ ਕੇ ਡੇਗ ਦਿੱਤਾ ਸੀ, ਜਿਸ ਕਾਰਨ ਉਸ ਦੀ ਮੌਤ ਹੋਈ ਹੈ।
    ਥਾਣਾ ਕੋਟ ਈਸੇ ਖਾਂ ਦੇ ਐਸ ਐਚ ਓ ਸੰਦੀਪ ਸਿੰਘ ਨੇ ਦੱਸਿਆ ਕਿ ਚੌਕੀ ਦੌਲੇਵਾਲਾ ਦੇ ਇੰਚਾਰਜ ਪਰਮਦੀਪ ਸਿੰਘ ਨੂੰ ਨਸ਼ਾ ਤਸਕਰੀ ਬਾਰੇ ਇੱਕ ਗੁਪਤ ਸੂਚਨਾ ਮਿਲੀ ਸੀ। ਇਸ ਦੇ ਕਾਰਨ ਉਹ ਰੇਡ ਕਰਨ ਪਹੁੰਚੇ ਸਨ। ਜਿਸ ਘਰ ਵਿੱਚ ਪੁਲਸ ਨੇ ਰੇਡ ਕੀਤੀ, ਉਸ ਵਿਅਕਤੀ ਦੀ ਸੱਸ ਗੁਰਦੀਪ ਕੌਰ 60 ਸਾਲ ਉਥੇ ਆਈ ਹੋਈ ਸੀ। ਪੁਲਸ ਵੱਲੋਂ ਪੂਰੇ ਘਰ ਦੀ ਸਰਚ ਕਰਨ ਉਤੇ ਉਥੋਂ ਕੁਝ ਨਹੀਂ ਮਿਲਿਆ ਤਾਂ ਪੁਲਸ ਖਾਲੀ ਹੱਥ ਪਰਤ ਗਈ। ਕੁਝ ਦੇਰ ਬਾਅਦ ਪਤਾ ਲੱਗਾ ਕਿ ਪੁਲਸ ਰੇਡ ਦੌਰਾਨ ਗੁਰਦੀਪ ਕੌਰ ਦੀ ਤਬੀਅਤ ਖਰਾਬ ਹੋਣ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਮੋਗਾ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਦੇ ਬੇਟੇ ਪਰਮਜੀਤ ਸਿੰਘ ਦਾ ਦੋਸ਼ ਹੈ ਕਿ ਪੁਲਸ ਨੇ ਉਸ ਦੀ ਭੈਣ ਦੇ ਘਰ ਰੇਡ ਦੌਰਾਨ ਉਸ ਦੀ ਮਾਤਾ ਗੁਰਦੀਪ ਕੌਰ ਨੂੰ ਧੱਕਾ ਦਿੱਤਾ ਸੀ।

Continue Reading

ਰੁਝਾਨ