One person was killed in a collision between a train and a motorcycle
Connect with us [email protected]

ਪੰਜਾਬੀ ਖ਼ਬਰਾਂ

ਰੇਹੜੇ ਅਤੇ ਮੋਟਰ ਸਾਈਕਲ ਦੀ ਟੱਕਰ `ਚ ਇੱਕ ਵਿਅਕਤੀ ਦੀ ਮੌਤ

Published

on

ਪਠਾਨਕੋਟ, 20 ਅਗਸਤ – ਕੱਲ੍ਹ ਸਵੇਰੇ ਪਿੰਡ ਭੂਲਚੱਕ ਕੁੱਲੀਆਂ ਤੋਂ ਪਠਾਨਕੋਟ ਮੋਟਰ ਸਾਈਕਲ ਉੱਤੇ ਮਜ਼ਦੂਰੀ ਕਰਨ ਜਾਂਦੇ ਦੋ ਜਣਿਆਂ ਨੂੰ ਇੱਕ ਰੇਹੜੇ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਇੱਕ ਜਣੇ ਦੀ ਮੌਕੇ ਉੱਤੇ ਮੌਤ ਹੋ ਗਈ ਅਤੇ ਦੂਸਰੇ ਵਿਅਕਤੀ ਦੇ ਸਿਰ ਵਿੱਚ ਸੱਟ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਹੈ। ਮ੍ਰਿਤਕ ਦਾ ਨਾਂਅ ਦੇਸ ਰਾਜ ਦੱਸਿਆ ਜਾ ਰਿਹਾ ਹੈ, ਜਦ ਕਿ ਜ਼ਖਮੀ ਦਾ ਨਾਂਅ ਰਾਮ ਲਾਲ ਹੈ।
ਪਿੰਡ ਦੇ ਸਰੰਪਚ ਗੁਰਨਾਮ ਸਿੰਘ ਨੇ ਦੱਸਿਆ ਕਿ 45 ਸਾਲਾ ਦੇਸ ਰਾਜ ਅਤੇ 55 ਸਾਲਾ ਰਾਮ ਲਾਲ ਇੱਕੋ ਮੋਟਰ ਸਾਈਕਲ ਉੱਤੇ ਸਵਾਰ ਹੋ ਕੇ ਪਠਾਨਕੋਟ ਵਿਚ ਕੰਮ ਲਈ ਚੱਲੇ ਸਨ ਕਿ ਸੁਜਾਨਪੁਰ ਬੀ ਡੀ ਪੀ ਓ ਦਫਤਰ ਕੋਲ ਲਿੰਕ ਰੋਡ ਉੱਤੇ ਇੱਕ ਰੇਹੜੇ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਨਾਲ ਦੇਸ ਰਾਜ ਦੀ ਕੁਝ ਦੇਰ ਬਾਅਦ ਮੌਤ ਹੋ ਗਈ ਜਦ ਕਿ ਰਾਮ ਲਾਲ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਹਾਦਸੇ ਪਿੱਛੋਂ ਰੇਹੜਾ ਚਾਲਕ ਤੇ ਉਸ ਦਾ ਇੱਕ ਰਿਸ਼ਤੇਦਾਰ ਸਿਵਲ ਹਸਪਤਾਲ ਵਿੱਚ ਆਏ, ਪਰ ਮੌਤ ਹੋ ਜਾਣ ਦਾ ਪਤਾ ਲੱਗਦੈ ਸਾਰ ਦੋਵੇਂ ਖਿਸਕਣ ਲੱਗੇ ਤਾਂ ਲੋਕਾਂ ਨੇ ਰੇਹੜੇ ਵਾਲੇ ਦੇ ਰਿਸ਼ਤੇਦਾਰ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ।

Read More Latest Punjabi News

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਦਾ ਨਾਰਕੋ ਟੈਸਟ ਤੇ ਬਰੇਨ ਮੈਪਿੰਗ ਹੋਵੇ- ਬੀਬੀ ਜਗੀਰ ਕੌਰ

Published

on

jagir-kaur

ਅੰਮ੍ਰਿਤਸਰ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਦੁੱਖਦਾਈ ਘਟਨਾ ਦੇ ਸਾਜ਼ਿਸ਼ ਕਰਤਾਵਾਂ ਤੱਕ ਪਹੁੰਚਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਰਤੀ ਜਾ ਰਹੀ ਲਾਪ੍ਰਵਾਹੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਦੀ ਮਨਸ਼ਾ ਸਾਫ਼ ਨਹੀਂ ਲਗਦੀ, ਤਾਂ ਹੀ ਫੜ੍ਹੇ ਗਏ ਦੋਸ਼ੀ ਵਿਅਕਤੀ ਦੇ ਸੌਦਾ ਸਾਧ ਨਾਲ ਸਬੰਧ ਉਜਾਗਰ ਹੋਣ ਦੇ ਬਾਵਜੂਦ ਵੀ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ।ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਜੜ੍ਹ ਤੱਕ ਜਾਣ ਲਈ ਫ੍ਹੜੇ ਗਏ ਦੋਸ਼ੀ ਪਰਮਜੀਤ ਸਿੰਘ ਦਾ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਕਰਵਾਈ ਜਾਵੇ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਵੇਂ ਸਾਡੀ ਮੰਗ ‘ਤੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਵਿਰੁੱਧ ਲੱਗੀਆਂ ਧਰਾਵਾਂ ਵਿਚ ਵਾਧਾ ਕਰਦਿਆਂ ਯੂ.ਏ.ਪੀ.ਏ ਧਾਰਾ ਲਗਾ ਦਿੱਤੀ ਗਈ ਹੈ, ਪਰੰਤੂ ਅਜੇ ਵੀ ਘਟਨਾ ਦੇ ਅਸਲ ਸਾਜ਼ਿਸ਼ ਕਰਤਾਵਾਂ ਦਾ ਪਤਾ ਨਹੀਂ ਲਗਾਇਆ ਜਾ ਰਿਹਾ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ ਨੂੰ ਪੱਤਰ ਵੀ ਲਿਖਿਆ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮਾਮਲੇ ਵਿਚ ਹੁਣ ਤੱਕ ਦੀ ਪੁਲਿਸ ਕਾਰਵਾਈ ‘ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਕਈ ਦਿਨ ਬੀਤਣ ਬਾਅਦ ਵੀ ਘਟਨਾ ਪਿੱਛੇ ਦੀ ਸਾਜ਼ਿਸ਼ ਬਾਰੇ ਕੋਈ ਠੋਸ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ।ਜਦਕਿ ਚਾਹੀਦਾ ਤਾਂ ਇਹ ਸੀ ਕਿ ਹੁਣ ਤੱਕ ਸਾਰੇ ਦੋਸ਼ੀ ਸ਼ਲਾਖਾਂ ਪਿੱਛੇ ਹੁੰਦੇ।ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ ਅਤੇ ਸਰਕਾਰੀ ਤੰਤਰ ਸੁੱਤਾ ਹੋਇਆ ਹੈ।ਬੀਬੀ ਜਗੀਰ ਕੌਰ ਨੇ ਸਰਕਾਰ ਦੇ ਖੁਫੀਆਂ ਤੰਤਰ ‘ਤੇ ਵੀ ਸਵਾਲ ਚੁੱਕੇ।ਉਨ੍ਹਾਂ ਕਿਹਾ ਕਿ ਏਜੰਸੀਆਂ ਦਾ ਵੱਡਾ ਤੰਤਰ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੀਆਂ ਘਟਨਾਵਾਂ ਸ਼ਰੇਆਮ ਵਾਪਰ ਰਹੀਆਂ ਹਨ ਅਤੇ ਫੜ੍ਹੇ ਗਏ ਦੋਸ਼ੀਆਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਤੱਕ ਪਹੁੰਚ ਨਹੀਂ ਕੀਤੀ ਜਾਂਦੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਵੇਂ ਮੁੱਖ ਮੰਤਰੀ 20 ਨੂੰ ਚੁੱਕਣਗੇ ਸਹੁੰ

Published

on

ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਚੱਕਰ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ। ਇਸ ਬੈਠਕ ‘ਚ ਹਰੀਸ਼ ਰਾਵਤ, ਅਜੇ ਮਾਕਨ ਤੇ 78 ਵਿਧਾਇਕ ਮੌਜੂਦ ਸਨ। ਵਿਧਾਇਕ ਦਲ ਦੀ ਬੈਠਕ ‘ਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕਾਂਗਰਸ ਹਾਈਕਮਾਨ ਸੋਨੀਆ ਤੇ ਰਾਹੁਲ ਗਾਂਧੀ ‘ਤੇ ਛੱਡ ਦਿੱਤਾ ਗਿਆ ।
ਇਸ ਦਰਮਿਆਨ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲੀ ਹੈ ਕਿ ਸੋਮਵਾਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਚੰਡੀਗੜ੍ਹ ਵਿਖੇ 3 ਵਜੇ ਆਯੋਜਿਤ ਕੀਤਾ ਜਾਵੇਗਾ। ਇਸ ‘ਚ ਪੰਜ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਹਾਈਕਮਾਨ ਫ਼ੈਸਲਾ ਕਰੇਗਾ ਕਿ ਮੁੱਖ ਮੰਤਰੀ ਦਾ ਤਾਜ ਕਿਸ ਦੇ ਸਿਰ ਸਜਦਾ ਹੈ। ਇਸ ਤੋਂ ਪਹਿਲਾਂ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਆਖਿਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ। ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ‘ਚ ਚੱਲ ਰਹੇ ਕਾਟੋ-ਕਲੇਸ਼ ਨੂੰ ਨਿਬੇੜਨ ਲਈ ਹਾਈਕਮਾਨ ਨੇ ਅੱਜ ਸ਼ਾਮ 5 ਵਜੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ, ਇਸ ਤੋਂ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ।ਜ਼ਿਕਰਯੋਗ ਹੈ ਕਿ ਕੈਪਟਨ ਤੋਂ ਨਾਰਾਜ਼ 40 ਵਿਧਾਇਕਾਂ ਨੇ ਪੱਤਰ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਸ਼ੁੱਕਰਵਾਰ ਵੱਡਾ ਫ਼ੈਸਲਾ ਲੈਂਦਿਆਂ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸ਼ੁੱਕਰਵਾਰ ਅੱਧੀ ਰਾਤ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਸੀ। ਅਜੇ ਮਾਕਨ ਅਤੇ ਹਰੀਸ਼ ਚੌਧਰੀ ਨੂੰ ਵਿਧਾਇਕ ਦਲ ਦੀ ਬੈਠਕ ਲਈ ਆਬਜ਼ਰਵਰ ਬਣਾਇਆ ਗਿਆ ਅਤੇ ਦੋਵੇਂ ਆਗੂਆਂ ਨੂੰ ਚੰਡੀਗੜ੍ਹ ਮੀਟਿੰਗ ਵਿਚ ਸ਼ਮੂਲੀਅਤ ਕਰਨ ਦੀ ਡਿਊਟੀ ਲਗਾਈ ਗਈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca