Padma Vibhushan to seven including Shinzo Abe and Bala Subramaniam
Connect with us [email protected]ch.com

ਰਾਜਨੀਤੀ

ਸ਼ਿੰਜੋ ਐਬੇ ਤੇ ਬਾਲਾ ਸੁਬਰਾਮਨੀਅਮ ਸਣੇ ਸੱਤਾਂ ਨੂੰ ਪਦਮ ਵਿਭੂਸ਼ਨ

Published

on

fea

ਨਵੀਂ ਦਿੱਲੀ, 26 ਜਨਵਰੀ – ਭਾਰਤ ਸਰਕਾਰ ਨੇ ਕੱਲ੍ਹ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਐਵਾਰਡਾਂ ਪਦਮ ਵਿਭੂਸ਼ਨ, ਪਦਮ ਭੂਸ਼ਨ ਤੇ ਪਦਮਸ੍ਰੀ (ਕੁੱਲ 119) ਦਾ ਐਲਾਨ ਕੀਤਾ ਹੈ। ਇਨ੍ਹਾਂ ਚੋਂ ਸੱਤ ਹਸਤੀਆਂ ਨੂੰ ਪਦਮ ਵਿਭੂਸ਼ਨ, 10 ਨੂੰ ਪਦਮ ਭੂਸ਼ਣ ਅਤੇ 102 ਨੂੰ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਐਬੇ ਅਤੇ ਮਰਹੂਮ ਪਲੇਬੈਕ ਗਾਇਕ ਐਸ ਪੀ ਬਾਲਾ ਸੁਬਰਾਮਨੀਅਮ (ਮਰਨ ਉਪਰੰਤ) ਨੂੰ ਪਦਮ ਵਿਭੂਸ਼ਨ ਪੁਰਸਕਾਰ ਦਿੱਤਾ ਜਾਣਾ ਹੈ। ਕਰਨਾਟਕ ਤੋਂ ਡਾਕਟਰ ਬੈਲੇ ਮੋਨੰਪਾ ਹੇਗੜੇ, ਅਮਰੀਕਾ ਤੋਂ ਨਰਿੰਦਰ ਸਿੰਘ ਕਪਾਨੀ (ਮਰਨ ਉਪਰੰਤ), ਦਿੱਲੀ ਤੋਂ ਮੌਲਾਨਾ ਵਹੀਦੂਦੀਨ ਖਾਨ, ਦਿੱਲੀ ਤੋਂ ਬੀ ਬੀ ਲਾਲ ਅਤੇ ਉੜੀਸਾ ਤੋਂ ਸੁਦਰਸ਼ਨ ਸਾਹੋ ਨੂੰ ਵੀ ਪਦਮ ਵਿਭੂਸ਼ਨ ਪੁਰਸਕਾਰ ਮਿਲੇਗਾ। ਭਾਰਤ ਸਰਕਾਰ ਨੇ ਕੇਰਲਾ ਦੇ ਕ੍ਰਿਸ਼ਨਨ ਨਾਇਰ, ਸ਼ਾਂਤਾਕੁਮਾਰੀ ਚਿੱਤਰਾ, ਆਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ (ਮਰਨ ਉਪਰੰਤ), ਕਰਨਾਟਕ ਦੇ ਕਵੀ ਚੰਦਰ ਸ਼ੇਖਰ ਕਾਂਬਰਾ, ਸਾਬਕਾ ਪਾਰਲੀਮੈਂਟ ਮੈਂਬਰ ਸੁਮਿੱਤਰਾ ਮਹਾਜਨ, ਉਤਰ ਪ੍ਰਦੇਸ਼ ਤੋਂ ਨ੍ਰਿਪੇਂਦਰ ਮਿਸ਼ਰਾ, ਬਿਹਾਰ ਤੋਂ ਪਾਰਲੀਮੈਂਟ ਮੈਂਬਰ ਰਾਮ ਵਿਲਾਸ ਪਾਸਵਾਨ (ਮਰਨ ਉਪਰੰਤ), ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ (ਮਰਨ ਉਪਰੰਤ), ਉਤਰ ਪ੍ਰਦੇਸ਼ ਦੇ ਕਾਲਬੇ ਸਾਦਿਕ (ਮਰਨ ਉਪਰੰਤ), ਮਹਾਰਾਸ਼ਟਰ ਦੇ ਰਜਨੀਕਾਂਤ ਦੇਵੀਦਾਸ ਸ਼ਰਾਫ ਅਤੇ ਹਰਿਆਣਾ ਤੋਂ ਸਾਬਕਾ ਪਾਰਲੀਮੈਂਟ ਮੈਂਬਰ ਤਰਲੋਚਨ ਸਿੰਘ ਸਮੇਤ 10 ਹਸਤੀਆਂ ਨੂੰ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਹੈ। ਇਸੇ ਤਰ੍ਹਾਂ ਭਾਰਤ ਸਰਕਾਰ ਨੇ 102 ਹਸਤੀਆਂ ਨੂੰ ਪਦਮਸ੍ਰੀ ਪੁਰਸਕਾਰ ਦਿੱਤਾ ਗਿਆ ਹੈ। ਇਨ੍ਹਾਂਚੋਂ ਪੰਜਾਬ ਦੀਆਂ ਪੰਜ ਹਸਤੀਆਂ ਨੂੰ ਪਦਮ ਸ੍ਰੀ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਰਜਨੀ ਬੈਕਟਰ, ਪ੍ਰਕਾਸ਼ ਕੌਰ, ਲਾਜਵੰਤੀ, ਕਰਤਾਰ ਸਿੰਘ ਤੇ ਡਾਕਟਰ ਰਤਨ ਲਾਲ ਮਿੱਤਲ ਸ਼ਾਮਲ ਹਨ। ਇਸੇ ਤਰ੍ਹਾਂ ਨੀਮ ਫੌਜੀ ਬਲਾਂ `ਚੋਂ ਸੀ ਆਰ ਪੀ ਐਫ ਨੂੰ ਕੀਰਤੀ ਚੱਕਰਾਂ ਸਮੇਤ 73 ਬਹਾਦਰੀ ਪੁਰਸਕਾਰ ਦਿੱਤੇ ਗਏ ਹਨ।

ਰਾਜਨੀਤੀ

ਕੇਂਦਰ ਵੱਲੋਂ ਪੰਜਾਬ ਨੂੰ ਨਵਾਂ ਝਟਕਾ ਪੰਜਾਬ ਦੇ ਚਾਵਲ ਖਰੀਦਣ ਲਈ ਪੂਰੀ ਨਾ ਹੋਣ ਵਾਲੀ ਨਵੀਂ ਸ਼ਰਤ ਰੱਖ ਦਿੱਤੀ

Published

on

ਚੰਡੀਗੜ੍ਹ, 4 ਮਾਰਚ, – ਭਾਰਤ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਅਤੇ ਚਾਵਲ ਦੀ ਖਰੀਦ ਔਖੀ ਕਰ ਦਿੱਤੀ ਹੈ।
ਅਸਲ ਵਿੱਚ ਕੇਂਦਰ ਸਰਕਾਰ ਨੇ ਨਵਾਂ ਦਾਅ ਖੇਡਿਆ ਤੇ ਪੰਜਾਬ ਦੀਆਂ ਚਾਵਲ ਮਿੱਲਾਂ ਤੋਂ ਚਾਵਲ ਲੈਣੇ ਬੰਦ ਕਰ ਦਿੱਤੇ ਹਨ, ਜਿਸ ਕਾਰਨ 4300 ਦੇ ਕਰੀਬ ਮਿੱਲਾਂ ਵਿੱਚ ਛੜਾਈ ਦਾ ਕੰਮ ਰੁਕ ਗਿਆ ਹੈ। ਕੇਂਦਰੀ ਖੁਰਾਕ ਮੰਤਰਾਲੇ ਨੇ ਇਸ ਬਾਰੇ 16 ਫਰਵਰੀ ਨੂੰ ਹੁਕਮ ਦਿੱਤਾ ਹੈ ਕਿ ਪੰਜਾਬ ਵਿੱਚੋਂ ਚਾਵਲ ਤਦੇ ਲੈਣਾ ਹੈ, ਜੇ ਇਸ ਦੇ ਚਾਵਲ ਵਿੱਚ ਪ੍ਰੋਟੀਨ ਵਾਲਾ ਚਾਵਲ (ਫੋਰਟੀਫਾਈਡ ਰਾਈਸ) ਮਿਕਸ ਕੀਤਾ ਹੋਵੇਗਾ। ਪੰਜਾਬ ਦੀਆਂ ਚਾਵਲ ਮਿੱਲਾਂ ਕੋਲ ਏਦਾਂ ਦਾ ਕੋਈ ਪ੍ਰਬੰਧ ਨਹੀਂ ਕਿ ਰਾਤੋ-ਰਾਤ ਪ੍ਰੋਟੀਨ ਵਾਲੇ ਚਾਵਲ ਆਮ ਚਾਵਲਾਂ ਵਿੱਚ ਮਿਕਸ ਕਰ ਦੇਣ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਪੱਤਰ ਲਿਖਿਆ ਹੈ ਕਿ ਸਕੂਲੀ ਬੱਚਿਆਂ ਦੇ ਮਿਡ-ਡੇਅ-ਮੀਲ ਤੇ ਆਂਗਨਵਾੜੀ ਸੈਂਟਰਾਂ ਵਿੱਚ ਦਿੱਤੇ ਜਾਂਦੇ ਅਨਾਜ ਵਿੱਚ ਪ੍ਰੋਟੀਨ ਦੀ ਮਾਤਰਾ ਵਾਲਾ ਚਾਵਲ ਦੇਣਾ ਹੈ, ਜਿਨ੍ਹਾਂ ਦੀ ਡਿਲਿਵਰੀ 6 ਰਾਜਾਂ ਤੋਂ ਲੈਣੀ ਹੈ। ਇਨ੍ਹਾਂ ਵਿੱਚ ਪੰਜਾਬ ਨੂੰ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਜੇ ਪ੍ਰੋਟੀਨ ਵਾਲਾ ਚਾਵਲ ਮਿਕਸ ਕਰਕੇ ਨਾ ਦੇਣ ਤਾਂ ਬਾਕੀ ਚਾਵਲ ਡਿਲਿਵਰੀ ਵੀ ਨਹੀਂ ਲਈ ਜਾਵੇਗੀ। ਦੂਸਰੇ ਪਾਸੇ ਮਿਕਸ ਕਰਨ ਲਈ ਪ੍ਰੋਟੀਨ ਵਾਲਾ ਕਰੀਬ 10 ਹਜ਼ਾਰ ਮੀਟਰਿਕ ਟਨਚਾਵਲ ਲੋੜੀਂਦਾ ਹੈ ਅਤੇ ਪੰਜਾਬ ਦੀਆਂ ਚਾਵਲ ਮਿੱਲਾਂ ਨੇ 1.99 ਕਰੋੜ ਮੀਟਰਿਕ ਟਨ ਝੋਨਾ ਪਿਆ ਸੀ, ਜਿਸ ਦੀ ਡਿਲਿਵਰੀ ਚਾਵਲ ਮਿੱਲਾਂ ਨੇ ਮਾਰਚ ਵਿੱਚ ਦੇਣੀ ਸੀ। ਇਸ ਵਕਤ ਚਾਵਲ ਮਿੱਲਾਂ ਵਿੱਚ ਮਿਲਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਸੀ, ਪਰ ਕੇਂਦਰ ਸਰਕਾਰ ਦੀ ਸ਼ਰਤ ਕਰਕੇ ਮਿਲਿੰਗ ਦੇ ਕੰਮ ਨੂੰ ਬਰੇਕ ਲੱਗ ਗਈ ਹੈ।
ਪ੍ਰੋਟੀਨ ਵਾਲੇ ਚਾਵਲ ਦਾ ਕਾਰੋਬਾਰ ਕਰ ਰਹੀਆਂ ਦੇਸ਼ ਵਿਆਪੀ ਫਰਮਾਂ ਨੇ ਕਹਿਦਿੱਤਾ ਹੈ ਕਿ ਉਹ ਮਿਕਸ ਕੀਤੇ ਜਾਣ ਵਾਲਾ ਚਾਵਲ 30 ਜੂਨ ਤੋਂ ਪਹਿਲਾਂ ਆਮ ਮਿੱਲ ਮਾਲਕਾਂ ਨੂੰ ਨਹੀਂ ਦੇ ਸਕਦੀਆਂ। ਜੇ ਕੇਂਦਰ ਸਰਕਾਰ ਬਜਿ਼ਦ ਹੈ ਕਿ ਪ੍ਰੋਟੀਨ ਵਾਲੇ ਚਾਵਲ ਤੋਂ ਬਿਨਾਂ ਆਮ ਚਾਵਲ ਵੀ ਨਹੀਂ ਲਵੇਗੀ ਤਾਂ ਕਣਕ ਦੇ ਸੀਜ਼ਨ ਲਈ ਕੇਂਦਰ ਸਰਕਾਰ ਵੱਲੋਂ ਸੀ ਸੀ ਐਲ (ਕੈਸ਼ ਕਰੈਡਿਟ ਲਿਮਿਟ) ਦੇਣ ਤੋਂ ਇਨਕਾਰ ਕਰ ਦੇਣ ਦੀ ਸੰਭਾਵਨਾ ਵੀ ਬਣ ਗਈ ਹੈ।

Continue Reading

ਰਾਜਨੀਤੀ

ਇਤਰਾਜ਼ਯੋਗ ਸੀ ਡੀ ਮਾਮਲਾ ਕਰਨਾਟਕ ਦੇ ਮੰਤਰੀ ਵੱਲੋਂ ਨੈਤਿਕ ਆਧਾਰ ਉਤੇ ਅਸਤੀਫਾ

Published

on

ਬੰਗਲੌਰ, 4 ਮਾਰਚ – ਇੱਕ ਇਤਰਾਜ਼ਯੋਗ ਸੀ ਡੀ ਸਾਹਮਣੇ ਆਉਣ ਤੋਂ ਬਾਅਦ ਕਰਨਾਟਕ ਦੇ ਜਲ ਸਰੋਤ ਮੰਤਰੀ ਰਮੇਸ਼ ਜਾਰਕੀਹੋਲੀ ਨੇ ਕੱਲ੍ਹ ਅਸਤੀਫਾ ਦੇ ਦਿੱਤਾ ਹੈ ਤਾਂ ਜੋ ਉਸ ਦੀ ਪਾਰਟੀ ਨੂੰ ਸ਼ਰਮਿੰਦਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸੀ ਡੀ ਵਿੱਚ ਉਹ ਇੱਕ ਮਹਿਲਾ ਨਾਲ ਇਤਰਾਜ਼ਯੋਗ ਹਾਲਤ ਵਿੱਚ ਦਿੱਸ ਰਿਹਾ ਹੈ।
ਭਾਰਤੀ ਜਨਤਾ ਪਾਰਟੀ ਨੇ ਆਪਣੇ ਇਸ ਵਿਧਾਇਕ ਨੂੰ ਅਸਤੀਫਾ ਦੇਣ ਜਾਂ ਮੰਤਰੀ ਮੰਡਲ ਤੋਂ ਬਰਖਾਸਤ ਹੋਣ ਲਈ ਤਿਆਰ ਰਹਿਣ ਨੂੰ ਕਿਹਾ ਸੀ, ਜਿਸ ਮਗਰੋਂ ਕੱਲ੍ਹ ਜਾਰਕੀ ਹੋਲੀ ਨੇ ਅਸਤੀਫਾ ਦੇ ਦਿੱਤਾ। ਇਸ ਮੁੱਦੇ ਉੱਤੇ ਭਾਜਪਾ ਹਾਈਕਮਾਂਡ ਦੀ ਕੱਲ੍ਹ ਸਵੇਰੇ ਦਿੱਲੀ ਵਿੱਚ ਇੱਕ ਮੀਟਿੰਗ ਹੋਈ ਤਾਂ ਹਾਈਕਮਾਂਡ ਵੱਲੋਂ ਸੂਬਾ ਇਕਾਈ ਦੇ ਆਗੂਆਂ ਨੂੰ ਜਾਰਕੀਹੋਲੀ ਦਾ ਅਸਤੀਫਾ ਦਿਵਾਉਣ ਲਈ ਸਖਤ ਹਦਾਇਤਾਂ ਕੀਤੀਆਂ ਸਨ।ਮੰਤਰੀ ਦਾ ਅਸਤੀਫਾ ਕਰਨਾਟਕ ਦੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਨੇ ਪ੍ਰਵਾਨ ਕਰ ਕੇ ਮਨਜ਼ੂਰੀ ਲਈ ਗਵਰਨਰ ਵਜੂਭਾਈ ਵਾਲਾ ਨੂੰ ਭੇਜ ਦਿੱਤਾ ਹੈ। ਹਾਲਾਂਕਿ ਜਾਰਕੀਹੋਲੀ ਨੇ ਵਾਰ ਵਾਰ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਇਹ ਸੀ ਡੀ ਫਰਜ਼ੀ ਹੈ, ‘ਮੈਂ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।”

Continue Reading

ਰਾਜਨੀਤੀ

ਜੈਲਲਿਤਾ ਦੀ ਕਰੀਬੀ ਸ਼ਸ਼ੀਕਲਾ ਨੇ ‘ਸਿਆਸਤ ਤੋਂ ਸੰਨਿਆਸ’ਲਿਆ

Published

on

ਚੇਨਈ, 4 ਮਾਰਚ – ਕਦੇ ਜੈਲਲਿਤਾ ਦਾ ਰਾਈਟ ਹੈਂਡ ਰਹੀ ਸ਼ਸ਼ੀਕਲਾ ਨੇ ਕੱਲ੍ਹ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਇਹ ਐਲਾਨ ਵਿਧਾਨ ਸਭਾ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਕੀਤਾ ਹੈ।
ਤਾਮਿਲਨਾਡੂ ਦੀ ਸਿਆਸਤ ਵਿੱਚ ਇਸ ਨਾਲ ਵੱਡਾ ਉਲਟਫੇਰ ਹੋਣ ਦੀ ਸੰਭਾਵਨਾ ਹੈ। ਹਾਲ ਹੀ ਵਿੱਚ ਸ਼ਸ਼ੀਕਲਾ ਭਿ੍ਰਸ਼ਟਾਚਾਰ ਦੇ ਦੋਸ਼ ਵਿੱਚ ਚਾਰ ਸਾਲ ਦੀ ਕੈਦ ਕੱਟ ਕੇ ਜੇਲ੍ਹ ਤੋਂ ਬਾਹਰ ਆਈ ਹੈ ਅਤੇ ਮੰਨਿਆ ਜਾ ਰਿਹਾ ਸੀ ਕਿ ਉਹ ਇੱਕ ਵਾਰ ਫਿਰ ਸਿਆਸਤ ਵਿੱਚ ਉਤਰ ਸਕਦੀ ਹੈ, ਪਰ ਉਸ ਨੇ ਅਜਿਹਾ ਨਹੀਂ ਕੀਤਾ। ਸ਼ਸ਼ੀਕਲਾ ਨੇ ਬਿਆਨ ਦਾਗ ਕੇ ਅਚਾਨਕ ਸੰਨਿਆਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਤਾਮਿਲਨਾਡੂ ਦੀ ਜਨਤਾ ਦਾ ਧੰਨਵਾਦ, ਵਰਕਰ ਡੀ ਐਮ ਕੇ ਨੂੰ ਹਰਾਉਣ ਲਈ ਵੋਟਾਂ ਪਾਉਣ, ਮੈਂ ਸਿਆਸਤ ਤੋਂ ਦੂਰ ਰਹਿਣਾ ਚਾਹੁੰਦੀ ਹਾਂ। ਉਸ ਨੇ ਕਿਹਾ ਕਿ ਉਸ ਨੂੰ ਸੱਤਾ ਤੇ ਅਹੁਦੇ ਦਾ ਕਦੇ ਲਾਲਚ ਨਹੀਂ ਰਿਹਾ। ਇਸ ਤੋਂ ਪਹਿਲਾਂ ਕਿਆਸ ਲੱਗ ਰਹੇ ਸਨ ਕਿ ਸ਼ਸ਼ੀਕਲਾ ਆਪਣੀ ਨਵੀਂ ਪਾਰਟੀ ਬਣਾ ਸਕਦੀ ਹੈ ਜਾਂ ਫਿਰ ਅੰਨਾ ਡੀ ਐਮ ਕੇ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੀ ਹੈ, ਪਰ ਅਜਿਹਾ ਕੁਝ ਨਹੀਂ ਹੋਇਆ ਅਤੇ ਉਨ੍ਹਾਂ ਅਖ਼ੀਰ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।

Continue Reading

ਰੁਝਾਨ


Copyright by IK Soch News powered by InstantWebsites.ca