Pakistan's opposition says if Imran does not resign by January 31
Connect with us [email protected]

ਰਾਜਨੀਤੀ

ਪਾਕਿ ਦੀ ਵਿਰੋਧੀ ਧਿਰ ਨੇ ਕਿਹਾ: 31 ਜਨਵਰੀ ਤੱਕ ਇਮਰਾਨ ਨੇ ਅਹੁਦਾ ਨਾ ਛੱਡਿਆ ਤਾਂ ਇਸਲਾਮਾਬਾਦ ਨੂੰ ਕੂਚ ਕਰਾਂਗੇ

Published

on

imran khan

ਲੜਕਾਣਾ, 28 ਦਸੰਬਰ, – ਪਾਕਿਸਤਾਨ ਵਿੱਚ ਵਿਰੋਧੀ ਪਾਰਟੀਆਂ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਖ਼ਿਲਾਫ਼ ਆਪਣੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀ ਪੀ) ਦੇ ਪ੍ਰਧਾਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਚਿਤਾਵਨੀ ਦੇ ਦਿੱਤੀ ਹੈ ਕਿ ਜੇ 31 ਜਨਵਰੀ ਤਕ ਇਮਰਾਨ ਖਾਨ ਅਹੁਦਾ ਨਾ ਛੱਡਣ ਤਾਂ ਵਿਰੋਧੀ ਧਿਰ ਪੀ ਡੀ ਐੱਮ ਇਸਲਾਮਾਬਾਦ ਵੱਲ ਕੂਚ ਕਰੇਗਾ। ਪੀਡੀ ਐੱਮ 11 ਵਿਰੋਧੀ ਪਾਰਟੀਆਂ ਦਾ ਗੱਠਜੋੜ ਹੈ।
ਅੱਜ ਏਥੇ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਬਰਸੀ ਮੌਕੇ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰਦੇ ਹੋਏ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਮਰਾਨ ਖਾਨ ਸਰਕਾਰ ਨੂੰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਹੋਣ ਲਈ ਜ਼ਿੰਮੇਵਾਰ ਠਹਿਰਾਇਆ। ਇਸ ਮੌਕੇ ਬਿਲਾਵਲ ਨੇ ਕਿਹਾ ਕਿ ਫੌਜ ਦੀ ਕਠਪੁਤਲੀ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲੋਕਾਂ ਨਾਲ ਜੁੜੇ ਮੁੱਦਿਆਂ ਦੀ ਕੋਈ ਚਿੰਤਾ ਨਹੀਂ, ਇਸ ਦਾ ਕਾਰਨ ਇਹ ਹੈ ਕਿ ਉਹ ਵੋਟਾਂ ਨਾਲਪ੍ਰਧਾਨ ਮੰਤਰੀ ਨਹੀਂ ਬਣੇ। ਬਿਲਾਵਲ ਨੇ ਕਿਹਾ ਕਿ ਬੇਨਜ਼ੀਰ ਭੁੱਟੋਅੱਜ ਵੀ ਸਭ ਦੇ ਦਿਲਾਂ ਵਿਚ ਜ਼ਿੰਦਾ ਹੈ, ਜੋ ਲੋਕ ਉਨ੍ਹਾਂ ਦੇ ਨਾਲ ਭਿੜੇ ਸਨ, ਉਹ ਸਭ ਖ਼ਤਮ ਹੋ ਗਏ। ਜਨਰਲ ਜ਼ਿਆ-ਉਲ-ਹੱਕ ਦੀ ਕਬਰ ਉੱਤੇਅੱਜਕੱਲ੍ਹ ਕੋਈ ਜਾਂਦਾਨਹੀਂ ਤੇ ਪਰਵੇਜ਼ ਮੁਸ਼ੱਰਫ ਵਿਦੇਸ਼ਾਂ ਵਿਚ ਬੇਅਣਖਾ ਜੀਵਨ ਜਿਊਣ ਲਈ ਮਜਬੂਰ ਹੈ।
ਕਈ ਪਾਰਟੀਆਂ ਦੇ ਗੱਠਜੋੜ ਪੀ ਡੀ ਐੱਮ ਨੇ ਚੋਣਾਂ ਵਿੱਚ ਹੇਰਾਫੇਰੀ, ਭ੍ਰਿਸ਼ਟਾਚਾਰ ਤੇ ਪਾਕਿਸਤਾਨੀ ਫ਼ੌਜ ਦੇ ਹੱਦੋਂ ਵੱਧ ਪ੍ਰਭਾਵ ਦੇ ਦੋਸ਼ਾਂ ਹੇਠ ਇਮਰਾਨ ਖਾਨ ਦੀ ਸਰਕਾਰਖ਼ਿਲਾਫ ਮੋਰਚਾਸ਼ੁਰੂ ਕੀਤਾ ਹੋਇਆ ਹੈ। ਇਸ ਗੱਠਜੋੜ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ ਅੱਜ ਸੋਮਵਾਰ ਨੂੰ ਕਿਹਾ ਕਿ ਗੱਠਜੋੜ ਦੇ ਨੇਤਾਵਾਂ ਦੀ ਅਗਲੀ ਬੈਠਕ ਇਕ ਜਨਵਰੀ ਨੂੰ ਲਾਹੌਰ ਵਿਚ ਹੋਵੇਗੀ, ਜਿਸ ਵਿੱਚ ਇਮਰਾਨ ਸਰਕਾਰ ਦੇ ਖ਼ਿਲਾਫ਼ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

Political News Online in Punjabi

ਰਾਜਨੀਤੀ

ਕੈਪਟਨ ਅਮਰਿੰਦਰ ਨੇ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ

Published

on

capt amrinder
  • ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਅਮਰਿੰਦਰ
    ਪਟਿਆਲਾ, 26 ਜਨਵਰੀ, – ਇਸ ਵਾਰ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਟਿਆਲੇ ਵਿੱਚ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਦੇ ਮੰਤਰੀ ਸਾਥੀਆਂ ਨੇ ਵੀ ਪੰਜਾਬ ਦੇ ਵੱਖ-ਵੱਖ ਜਿ਼ਲਿਆਂ ਵਿੱਚ ਗਣਤੰਤਰ ਦਿਵਸ ਮੌਕੇ ਝੰਡੇ ਲਹਿਰਾਉਣ ਦੀ ਰਸਮ ਨਿਭਾਈ।
    ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇਕਾਰਨ ਇਕ ਸਾਲ ਔਖੀ ਘੜੀ ਦਾ ਪੰਜਾਬੀਆਂ ਨੇ ਦ੍ਰਿੜ੍ਹਤਾ ਨਾਲ ਮੁਕਾਬਲਾ ਕੀਤਾ ਤੇ ਲਾਕਡਾਊਨ ਦੀ ਮਾਰ ਵੀ ਝੱਲੀ ਹੈ, ਪਰ ਇਸਦਾ ਮੁਕਾਬਲਾ ਕਰਦਿਆਂ ਮੁੜ ਜਿ਼ੰਦਗੀ ਨੂੰ ਲੀਹ ਉੱਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪੰਜਾਬ ਵਿੱਚ ਯਾਦਗਾਰਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਜਲ੍ਹਿਆਵਾਲੇ ਬਾਗ ਵਿੱਚ ਸ਼ਹੀਦ ਹੋਣ ਵਾਲੀਆਂ ਦੀਆਂ ਯਾਦਗਾਰਾਂ ਉਨ੍ਹਾਂ ਦੇ ਪਿੰਡਾਂ ਵਿੱਚ ਵੀ ਬਣਾਈਆਂ ਜਾਣਗੀਆਂ।
    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਡੇ ਕਿਸਾਨ ਦਿੱਲੀ ਦੇ ਬਾਰਡਰ ਉੱਤੇ ਬੈਠੇ ਹਨ, ਅਸੀਂ ਭਾਰਤ ਦਾ ਸਿਰਫ਼ 2 ਫੀਸਦੀ ਹਾਂ, ਪਰ ਸਾਡਾ ਯੋਗਦਾਨ ਵੱਡਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਨੂੰ ਪੁੱਛਿਆ ਵੀ ਨਹੀਂ ਅਤੇ ਕੇਂਦਰ ਸਰਕਾਰ ਨੇ ਪੰਜਾਬ ਦੀ ਅਹਿਮੀਅਤ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਦਿਨ ਆਵੇਗਾ, ਜਦੋਂ ਪੰਜਾਬ ਦੀ ਲੋੜ ਪੂਰੇ ਦੇਸ਼ ਨੂੰ ਮੁੜ ਕੇ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਮਨ ਅਤੇ ਦਿਲ ਕਿਸਾਨਾਂ ਦੇ ਨਾਲ ਹੈ, ਅਸੀਂ ਪੰਜਾਬ ਅਸੈਂਬਲੀ ਵਿੱਚ ਖੇਤੀ ਕਾਨੂੰਨ ਰੱਦ ਕਰ ਚੁੱਕੇ ਹਾਂ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਜਿਹੜਾ ਸੂਬਾ ਦੇਸ਼ ਦੇ ਵੱਡੀ ਗਿਣਤੀ ਲੋਕਾਂ ਦਾ ਢਿੱਡ ਭਰ ਰਿਹਾ ਹੈ, ਉਨ੍ਹਾਂ ਦੀ ਸੁਣਵਾਈ ਨਾ ਹੋਣਾ ਬੇਹੱਦ ਸ਼ਰਮਨਾਕ ਹੈ।

Read More Punjabi Political News Today

Continue Reading

ਰਾਜਨੀਤੀ

ਸਨੀ ਦਿਓਲ ਵੱਲੋਂ ਇਕ ਵਾਰ ਫਿਰ ਦੀਪ ਸਿੱਧੂ ਬਾਰੇ ਸਫਾਈ ਪੇਸ਼

Published

on

sunny deol

ਨਵੀਂ ਦਿੱਲੀ, 26 ਜਨਵਰੀ, – ਬਾਲੀਵੁੱਡ ਅਭਿਨੇਤਾ ਅਤੇ ਗੁਰਦਾਸਪੁਰ ਹਲਕੇ ਤੋਂ ਪਾਰਲੀਮੈਂਟ ਮੈਂਬਰ ਸੰਨੀ ਦਿਓਲ ਨੇ ਇਕ ਵਾਰ ਫਿਰ ਆਪਣੇ ਪੁਰਾਣੇ ਸਾਥੀ ਦੀਪ ਸਿੱਧੂ ਬਾਰੇ ਪੱਖ ਸਪਸ਼ਟ ਕਰਦਿਆਂ ਕਿਹਾ ਕਿ ਮੇਰਾ ਉਸ ਦੇ ਨਾਲ ਕੋਈ ਸਬੰਧ ਨਹੀਂ ਹੈ। ਇਹ ਗੱਲ ਉਸ ਨੇ ਆਪਣੇ ਸੋਸ਼ਲ ਮੀਡੀਏ ਦੇ ਪੇਜ ਉੱਤੇਲਿਖੀ ਹੈ।
ਸਨੀ ਦਿਓਲ ਨੇ ਕਿਹਾ ਕਿ ਮੈਂ ਪੂਰੀ ਦੁਨੀਆ ਨੂੰ ਬੇਨਤੀ ਕਰ ਰਿਹਾ ਹਾਂ ਕਿ ਇਹ ਕਿਸਾਨਾਂ ਤੇ ਸਾਡੀ ਸਰਕਾਰ ਦਾ ਮਾਮਲਾ ਹੈ, ਕਿਸੇ ਨੂੰ ਇਸ ਦੇ ਵਿੱਚ ਨਹੀਂ ਆਉਣਾ ਚਾਹੀਦਾ,ਕਿਉਂਕਿ ਦੋਵੇਂ ਧਿਰਾਂ ਗੱਲਬਾਤ ਕਰਨਗੀਆਂ ਤਾਂ ਕੋਈ ਹੱਲ ਲੱਭ ਲੈਣਗੀਆਂ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਲੋਕ ਇਸ ਦਾ ਲਾਭ ਲੈਣਾ ਚਾਹੁੰਦੇ ਹਨ ਤੇ ਉਹ ਕਿਸਾਨਾਂ ਬਾਰੇ ਬਿਲਕੁਲ ਨਹੀਂ ਸੋਚਦੇ, ਉਨ੍ਹਾਂ ਦਾ ਆਪਣਾ ਸੁਆਰਥ ਹੋ ਸਕਦਾ ਹੈ।ਸਨੀ ਦਿਓਲ ਨੇ ਕਿਹਾ ਕਿ ਦੀਪ ਸਿੱਧੂ ਚੋਣਾਂ ਦੇ ਵਕਤ ਮੇਰੇ ਨਾਲ ਸੀ, ਪਰ ਲੰਬੇ ਸਮੇਂ ਤੋਂ ਮੇਰੇ ਨਾਲ ਨਹੀਂ, ਜੋ ਵੀ ਉਹ ਕਹਿੰਦਾ ਹੈ, ਉਹ ਉਸਦੀ ਇੱਛਾ ਮੁਤਾਬਕ ਕਰ ਰਿਹਾ ਹੈ,ਉਸਦੀ ਕਿਸੇ ਗਤੀਵਿਧੀ ਨਾਲ ਮੇਰਾ ਕੁਝ ਲੈਣਾ ਦੇਣਾ ਨਹੀਂ, ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਨਾਲ ਹਾਂ ਅਤੇ ਹਮੇਸ਼ਾਂ ਕਿਸਾਨਾਂ ਨਾਲ ਰਹਾਂਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਭਲਾਈ ਬਾਰੇ ਸੋਚਿਆ ਹੈ ਅਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਫਿਰ ਸਹੀ ਸਿੱਟੇ ਉੱਤੇ ਪਹੁੰਚੇਗੀ।

Read More Latest Political News Today

Continue Reading

ਰਾਜਨੀਤੀ

ਲਾਲ ਕਿਲ੍ਹੇ ਦੀਆਂ ਘਟਨਾਵਾਂ ਪਿੱਛੋਂ ਅਮਿਤ ਸ਼ਾਹ ਨੇ ਉੱਚ ਪੱਧਰੀ ਬੈਠਕ ਲਾਈ

Published

on

amit shah

ਨਵੀਂ ਦਿੱਲੀ, 26 ਜਨਵਰੀ, – ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਪ੍ਰਦਰਸ਼ਨ ਤੇ ਦਿੱਲੀ ਵਿੱਚ ਸਥਿਤੀ ਵਿਗੜ ਜਾਣ ਪਿੱਛੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਉੱਚ ਪੱਧਰੀ ਬੈਠਕ ਕੀਤੀ, ਜਿਸਵਿੱਚਹੋਮ ਸੈਕਟਰੀ ਦੇ ਨਾਲਦਿੱਲੀ ਪੁਲਿਸ ਦੇ ਅਧਿਕਾਰੀ ਅਤੇ ਹੋਰ ਲੋਕ ਸ਼ਾਮਲ ਹੋਏ। ਅੱਜ ਦੀ ਹਿੰਸਾ ਨਾਲ ਜੁੜੇ ਹਰ ਪੱਖ ਦੀ ਸਮੀਖਿਆ ਲਈ ਅੱਜ ਤਿੰਨ ਅਹਿਮ ਬੈਠਕਾਂ ਕੀਤੀਆਂ ਗਈਆਂ ਅਤੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਵੱਲੋਂ ਬਣਾਈ ਗਈ ਵਿਸ਼ੇਸ਼ ਟੀਮ ਦਿੱਲੀ-ਐੱਨਸੀਆਰ ਦੇ ਅਧਿਕਾਰੀਆਂ ਤੋਂ ਇਨ੍ਹਾਂ ਘਟਨਾਵਾਂ ਬਾਰੇ ਸਾਰੀ ਜਾਣਕਾਰੀ ਲੈ ਰਹੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਹਿੰਸਾਬਾਰੇ ਪੁਲਿਸ ਅਧਿਕਾਰੀਆਂ ਤੋਂ ਸਾਰਾ ਪੱਖ ਸੁਣਿਆ ਤੇਅਮਨ-ਕਾਨੂੰਨ ਕਾਇਮ ਰੱਖਣ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੌਰੀ ਫੈਸਲੇ ਮੁਤਾਬਕ ਸੀਆਰਪੀਐਫ (ਕੇਂਦਰੀ ਰਿਜ਼ਰਵ ਪੁਲਿਸ ਫੋਰਸ) ਦੀਆਂ 15 ਕੰਪਨੀਆਂ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਤਾਇਨਾਤ ਕਰਨ ਲਈ ਹੁਕਮ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਸਾਰੇ ਅਹਿਮ ਵਿਭਾਗਾਂ ਦੇ ਉੱਚ ਅਧਿਕਾਰੀ ਇਸ ਵਿੱਚ ਮੌਜੂਦ ਸਨ। ਪਤਾ ਲੱਗਾ ਹੈ ਕਿ ਖੁਫੀਆ ਏਜੰਸੀਆਂ ਨੂੰ ਅਜੇ ਵੀ ਕਿਸੇ ਤਰ੍ਹਾਂ ਦੀ ਹਿੰਸਾ ਦਾ ਡਰ ਹੈ।
ਸਮਾਜਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਕਿਹਾਕਿ ਕੌਮੀ ਦਿਹਾੜੇਮੌਕੇ ਕਿਸਾਨਾਂ ਵੱਲੋਂਦਿੱਲੀ ਵਿੱਚ ਹਿੰਸਾ ਤੇ ਅਰਾਜਕਤਾ ਦਾ ਮਾਹੌਲ ਪੈਦਾ ਕਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨੋਂ ਕਹਿੰਦੇ ਸਾਂ ਕਿ ਅੰਦੋਲਨ ਦਿਸ਼ਾਹੀਣ ਹੈ ਅਤੇ ਟਰੈਕਟਰ ਪਰੇਡ ਦਾ ਰੂਟ ਮਿਥਣ ਵਾਲੇ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਕਿਤੇ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਇਸ ਹਿੰਸਾ ਲਈ ਕਿਸਾਨਾਂ ਦੇ ਆਗੂ ਜ਼ਿੰਮੇਵਾਰੀ ਲੈਣ ਅਤੇ ਕਿਸਾਨਤੁਰੰਤਦਿੱਲੀਬਾਰਡਰ ਖ਼ਾਲੀ ਕਰ ਕੇ ਘਰਾਂ ਨੂੰ ਪਰਤ ਜਾਣ ਤੇ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਨਾ ਕਰਨ।

Latest Political News Today

Continue Reading

ਰੁਝਾਨ


Copyright by IK Soch News powered by InstantWebsites.ca