Partap Singh Bajwa refuses to hold secret meeting with Amarinder Singh
Connect with us [email protected]

ਰਾਜਨੀਤੀ

ਪ੍ਰਤਾਪ ਸਿੰਘ ਬਾਜਵਾ ਵੱਲੋਂ ਅਮਰਿੰਦਰ ਸਿੰਘ ਨਾਲ ਗੁਪਤ ਮੀਟਿੰਗ ਦਾ ਇਕਰਾਰ ਵਰਗਾ ਇਨਕਾਰ

Published

on

partap singh bajwa

ਪਾਰਟੀ ਵਿੱਚ ਕੈਪਟਨ ਇੱਕੋ ਹੁੰਦੈ, ਉਹ ਅਮਰਿੰਦਰ ਸਿੰਘ ਹੈ: ਬਾਜਵਾ

ਮੁੱਖ ਮੰਤਰੀ ਅਮਰਿੰਦਰ ਸਿੰਘ ਸੋਨੀਆ ਨੂੰ 22 ਨੂੰ ਮਿਲਣਗੇ
ਚੰਡੀਗੜ੍ਹ, 18 ਜੂਨ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੁਪਤ ਮੀਟਿੰਗ ਕਰਨ ਦੀਆਂ ਖਬਰਾਂ ਨੂੰ ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰੱਦ ਕੀਤਾ ਹੈ, ਪਰ ਇਸ ਦੇ ਨਾਲ ਹੀ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੇ ਦਰਵਾਜ਼ੇ ਕੈਪਟਨ ਅਮਰਿੰਦਰ ਸਿੰਘ ਲਈ ਹਮੇਸ਼ਾ ਖੁੱਲ੍ਹੇ ਹਨ ਤੇ ਉਹ ਜਦੋਂ ਚਾਹੁਣ, ਉਨ੍ਹਾਂ ਨਾਲ ਬੈਠਕ ਕਰ ਸਕਦੇ ਹਨ। ਉਨ੍ਹਾਂ ਮੁੜ-ਮੁੜ ਕਿਹਾ ਕਿ ਉਨ੍ਹਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਗੁਪਤ ਬੈਠਕ ਨਹੀਂ ਹੋਈ ਅਤੇ ਜਦੋਂ ਵੀ ਬੈਠਕ ਕਰਨਗੇ, ਪਹਿਲਾਂ ਮੀਡੀਆ ਨੂੰ ਇਸ ਬਾਰੇ ਦੱਸ ਦੇਣਗੇ।
ਇਸ ਮੌਕੇ ਬੇਸ਼ਕ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਦੀਆਂ ਖ਼ਬਰਾਂ ਨੂੰ ਰੱਦ ਕੀਤਾ ਹੈ, ਪਰ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦਾ ਸਰਕਾਰ ਬਾਰੇ ਰੁਖ ਬਦਲਿਆ ਨਜ਼ਰ ਆਇਆ ਹੈ। ਉਨ੍ਹਾਂ ਨੇ ਏਥੋਂ ਤੱਕ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਮੇਰੀ ਕੋਈ ਨਿੱਜੀ ਦੁਸ਼ਮਣੀ ਨਹੀਂ,ਕਾਂਗਰਸ ਇਕ ਪਰਿਵਾਰ ਵਾਂਗ ਹੈ ਅਤੇ ਅਸੀਂ ਸਾਰੇ ਇਸ ਪਰਿਵਾਰ ਦੇ ਮੈਂਬਰ ਹਾਂ। ਜਦੋਂ ਉਨ੍ਹਾਂ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਚਿਹਰਾ ਬਣਾਏ ਜਾਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਟਾਲਦੇ ਹੋਏ ਕਿਹਾ ਕਿ ਇਹ ਫ਼ੈਸਲਾ ਕਾਂਗਰਸ ਪਾਰਟੀ ਦੀ ਹਾਈਕਮਾਨ ਨੇ ਕਰਨਾ ਹੈ ਅਤੇ ਹਾਈਕਮਾਨ ਜਿਹੜਾ ਵੀ ਫ਼ੈਸਲਾ ਲਵੇਗੀ, ਉਹ ਸਾਨੂੰ ਮਨਜ਼ੂਰ ਹੋਵੇਗਾ। ਬਾਜਵਾ ਨੇ ਇਹ ਵੀ ਕਹਿ ਦਿੱਤਾ ਕਿ ਜਿੱਥੋਂ ਤੱਕ ਕੈਪਟਨ ਦਾ ਸਵਾਲ ਹੈ, ਟੀਮ ਵਿੱਚ ਇੱਕੋ ਕੈਪਟਨ ਹੁੰਦਾ ਹੈ ਅਤੇ ਅਮਰਿੰਦਰ ਸਿੰਘ ਹੀ ਪੰਜਾਬ ਕਾਂਗਰਸ ਦੇ ਕੈਪਟਨ ਹਨ, ਪਰ ਟੀਮ ਵਿੱਚ ਅੱਠ-ਦਸ ਹੋਰ ਖਿਡਾਰੀ ਵੀ ਹੁੰਦੇ ਹਨ ਤੇ ਹਰ ਖਿਡਾਰੀ ਆਪਣੀ ਥਾਂ ਅਹਿਮ ਗਿਣਿਆ ਜਾਂਦਾ ਹੈ, ਕਿਸੇ ਨੂੰ ਪਿੱਛੇ ਨਹੀਂ ਧੱਕਿਆ ਜਾ ਸਕਦਾ। ਉਨ੍ਹਾ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੀ ਅਹੁਦਾ ਦਿੱਤਾ ਜਾਵੇ ਤਾਂ ਉਹ ਇਸ ਦਾ ਕਿਸੇ ਤਰ੍ਹਾਂ ਦਾ ਵਿਰੋਧ ਨਹੀਂ ਕਰਨਗੇ।ਜਦੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ਦੀਆਂ ਸੰਭਾਵਨਾਵਾਂ ਬਾਰੇ ਪੁੱਛਿਆ ਗਿਆ ਤਾਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਰਨਲ ਕਦੀ ਰਾਤੋ-ਰਾਤ ਜਨਰਲ ਨਹੀਂ ਬਣਾਇਆ ਜਾਂਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਕੈਪਟਨ ਅਮਰਿੰਦਰ ਸਿੰਘ ਉੱਤੇ ਨਿੱਜੀ ਹਮਲਾ ਨਹੀਂ ਬੋਲਿਆ, ਪਰ ਜਦੋਂ-ਜਦੋਂ ਸਰਕਾਰ ਨੇ ਗ਼ਲਤ ਕੰਮ ਕੀਤਾ ਤਾਂ ਇਸ ਦਾ ਹਮੇਸ਼ਾ ਵਿਰੋਧ ਕੀਤਾ ਹੈ ਅਤੇ ਅੱਗੇ ਵੀ ਕਰਦੇ ਰਹਿਣਗੇ।ਪੰਜਾਬ ਕਾਂਗਰਸ ਵਿਚ ਚੱਲੀ ਪੋਸਟਰ ਵਾਰ ਬਾਰੇ ਉਨ੍ਹਾ ਨੇ ਕਿਹਾ ਕਿ ਪੋਸਟਰ ਲਾਉਣੇ ਗ਼ਲਤ ਨਹੀਂ, ਜੇ ਕੋਈ ਵਰਕਰ ਆਪਣੇ ਆਗੂ ਦਾ ਪੋਸਟਰ ਲਾਉਂਦਾ ਹੈ ਤਾਂ ਇਸ ਵਿਚ ਕੁਝ ਗਲਤ ਨਹੀਂ।ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਵਿਧਾਇਕਾਂ ਵਿਰੁੱਧ ਡੋਜ਼ੀਅਰ (ਗੁਪਤ ਫਾਈਲਾਂ) ਤਿਆਰ ਕਰਨ ਬਾਰੇ ਬਾਜਵਾ ਨੇ ਭਾਵੇਂ ਡੋਜ਼ੀਅਰ ਨੂੰ ਗ਼ਲਤ ਕਿਹਾ, ਪਰ ਇਹ ਵੀ ਆਖਿਆ ਕਿ ਮੁੱਖ ਮੰਤਰੀ ਇਸ ਦੀਸਫ਼ਾਈ ਦੇ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਸਰਕਾਰਾਂ ਵਿਚ ਅਜਿਹੇ ਕੰਮ ਹੁੰਦੇ ਰਹਿੰਦੇ ਹਨ, ਫਿਰ ਵੀ ਜੇ ਕੋਈ ਗਲ਼ਤ ਹੈ ਤਾਂ ਉਸ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ।
ਦੂਸਰੇ ਪਾਸੇ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 22 ਜੂਨ ਨੂੰ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣਗੇ।ਅਮਰਿੰਦਰ ਸਿੰਘ ਦਾ 20 ਜੂਨ ਦਾ ਪ੍ਰੋਗਰਾਮ ਦੱਸਿਆ ਗਿਆ ਸੀ, ਪਰ ਉਨ੍ਹਾਂ ਦਾ ਉਸ ਦਿਨ ਦਿੱਲੀ ਦਾ ਪ੍ਰੋਗਰਾਮ ਨਹੀਂ, ਇਹ ਸਿਰਫ ਮੀਡੀਆ ਦੇ ਇਕ ਹਿੱਸੇ ਦੀ ਖਬਰ ਸੀ ਕਿ ਉਹ 20 ਜੂਨ ਨੂੰ ਸੋਨੀਆ ਨੂੰ ਮਿਲਣ ਵਾਲੇ ਹਨ।ਉਨ੍ਹਾਂ ਦਾ 22 ਜੂਨ ਨੂੰ ਦਿੱਲੀ ਦਾ ਪ੍ਰੋਗਰਾਮ ਹੈ, ਪਰ ਸੋਨੀਆ ਨਾਲ ਮੀਟਿੰਘ 22 ਨੂੰ ਹੋਵੇਗੀ ਜਾਂ 23 ਨੂੰ, ਇਸ ਬਾਰੇ ਸਥਿਤੀ ਸਪਸ਼ਟ ਨਹੀਂ। ਸੋਮਵਾਰ ਮੁੱਖ ਮੰਤਰੀ ਨੇ ਚੰਡੀਗੜ੍ਹ ਵਿੱਚ ਸਰਕਾਰੀ ਬੈਠਕਾਂ ਰੱਖੀਆਂ ਹਨ ਤੇ ਕਾਂਗਰਸ ਦੇ ਨਵੇਂ ਚੁਣੇ ਪ੍ਰਤੀਨਿਧਾਂ ਨੂੰ ਵੀ ਉਸ ਦਿਨ ਚੰਡੀਗੜ੍ਹ ਵਿੱਚ ਮਿਲ ਕੇ ਮੰਗਲਵਾਰ 22 ਜੂਨ ਨੂੰ ਦਿੱਲੀ ਜਾਣਗੇ।

Read More Latest Politics News

ਰਾਜਨੀਤੀ

ਭਾਜਪਾ ਮੰਤਰੀ ਨੇ ਕਿਹਾ:ਮੁਰਗੇ, ਬੱਕਰੇ ਦਾ ਮਾਸ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਓ

Published

on

Sunbor Shulai

ਸਿ਼ਲਾਂਗ, 31 ਜੁਲਾਈ, – ਮੇਘਾਲਿਆ ਸਰਕਾਰ ਦੇ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸਨਬੋਰ ਸ਼ੂਲਈ ਨੇ ਇਸ ਰਾਜ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੇ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਣ ਲਈ ਕਿਹਾ ਹੈ ਅਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਦੇ ਵਿਰੁੱਧ ਹੈ।
ਪਿਛਲੇ ਹਫਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਸਨਬੋਰ ਸ਼ੂਲਈ ਨੇ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਕੋਈ ਆਪਣੀ ਪਸੰਦ ਦਾ ਭੋਜਨ ਖਾ ਸਕਦਾ ਹੈ। ਅੱਜ ਏਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸ਼ੂਲਈ ਨੇ ਕਿਹਾ, ‘ਮੈਂ ਲੋਕਾਂ ਨੂੰ ਮੁਰਗੀ, ਭੇਡ ਜਾਂ ਬੱਕਰੇ ਦਾ ਮਾਸ ਜਾਂ ਮੱਛੀ ਦੀ ਥਾਂ ਬੀਫ ਵੱਧ ਖਾਣ ਨੂੰ ਕਹਿੰਦਾ ਹਾਂ, ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ਉੱਤੇ ਪਾਬੰਦੀ ਲਾਏਗੀ, ਵੀ ਦੂਰ ਹੋ ਜਾਵੇਗੀ।’ ਪਸ਼ੂ ਪਾਲਣ ਬਾਰੇ ਮੰਤਰੀ ਸ਼ੁਲਈ ਨੇ ਭਰੋਸਾ ਦਿੱਤਾ ਕਿ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਗੱਲ ਕਰ ਕੇ ਯਕੀਨੀ ਕੀਤਾ ਜਾਵੇਗਾ ਕਿ ਗੁਆਂਢੀ ਰਾਜ ਵਿਚ ਕਿਸੇ ਨਵੇਂ ਐਕਟ ਨਾਲ ਮੇਘਾਲਿਆ ਵਿਚ ਪਸ਼ੂਆਂ ਦੀ ਆਵਾਜਾਈ ਵਿਚ ਵਿਘਨ ਨਾ ਪਵੇ।
ਤਿੰਨ ਵਾਰ ਵਿਧਾਇਕ ਰਹੇ ਸ਼ੁਲਈ ਨੇ ਮੇਘਾਲਿਆ ਅਤੇ ਅਸਾਮ ਵਿਚਾਲੇ ਸਰਹੱਦੀ ਵਿਵਾਦ ਬਾਰੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਰਾਜ ਆਪਣੀ ਹੱਦ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਬਲ ਦੀ ਵਰਤੋਂ ਕਰੇ। ਉਨ੍ਹਾਂ ਕਿਹਾ, ‘ਜੇ ਅਸਾਮ ਦੇ ਲੋਕ ਸਰਹੱਦੀ ਖੇਤਰਾਂ ਵਿਚ ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤਾਂ ਸਿਰਫ ਗੱਲਾਂ ਕਰਨ ਜਾਂ ਚਾਹ ਪੀਣ ਦੇ ਨਾਲ ਨਹੀਂ ਸਰਨਾ, ਸਾਨੂੰ ਮੌਕੇ ਉੱਤੇ ਹੀ ਜਵਾਬ ਦੇਣਾ ਪਵੇਗਾ।’

Read More Political News Today

Continue Reading

ਰਾਜਨੀਤੀ

‘ਪੰਜਾਬ ਦਾ ਅਸਲ ਕੈਪਟਨ ਕੌਣ’ ਪੁੱਛਣ ਉੱਤੇ ਮੁੱਖ ਮੰਤਰੀ ਨੇ ਕਿਹਾ: ਸਵਾਲ ਹੀ ਕਿਉਂ ਉੱਠਦਾ ਹੈ

Published

on

capt amrinder singh

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਕਿਹਾ ਕਿ ਕਾਂਗਰਸ ਵਿਚ ਕੋਈ ਵਿਵਾਦ ਨਹੀਂ ਅਤੇ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਅੱਜ ਏਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਹ ਸਵਾਲ ਪੁੱਛਿਆ ਗਿਆ ਕਿ‘ਪੰਜਾਬ ਵਿਚ ਅਸਲ ਕੈਪਟਨ ਕੌਣ ਹੈ?’ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਕੁਝ ਭੰਬਲਭੂਸਾ ਹੈ। ਸੁਨੀਲ ਜਾਖੜ ਪਿਛਲੇ 4 ਸਾਲਾਂ ਤੋਂ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਨਾਲ ਮੇਰਾ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਸੀ। ਨਵੇਂ ਪ੍ਰਧਾਨ ਦੇ ਆਉਣ ਤੋਂ ਬਾਅਦ ਇਸ ਤਰ੍ਹਾਂ ਦੀ ਗੱਲ ਕਿਉਂ ਪੁੱਛੀ ਜਾ ਰਹੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।’
ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ 60 ਵਿਧਾਇਕ ਨਾਲ ਲੈ ਕੇ ਚੱਲਣ ਤੇ ਦਸਖਤ ਕਰਾਉਣ ਬਾਰੇਮੁੱਖ ਮੰਤਰੀ ਤੋਂਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ‘ਪਹਿਲਾਂ ਜਦੋਂ ਮੈਂ ਪ੍ਰਧਾਨ ਬਣਿਆ ਤਾਂ ਅਕਾਲੀ ਸਰਕਾਰ ਸੀ। ਤਿੰਨ ਵਾਰ ਜਦੋਂ ਵੀ ਮੈਂ ਪ੍ਰਧਾਨ ਬਣਿਆ, ਮੈਂ ਵਿਰੋਧੀ ਧਿਰ ਵਿਚ ਸੀ। ਮੈਨੂੰ ਨਹੀਂ ਲੱਗਦਾ ਕਿ ਇਹ ਗੱਲਾਂ ਹੋਣੀਆਂ ਚਾਹੀਦੀਆਂ ਹਨ। ਇਸ ਵਾਰ ਸਰਕਾਰ ਵੀ ਸਾਡੀ ਹੈ ਅਤੇ ਪਾਰਟੀ ਵੀ ਸਾਡੀ ਹੈ। ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।’ ਚੋਣਾਂ ਦੇ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ‘ਮਿਲ ਕੇ ਕੰਮ ਕਰਨਾ ਹੋਵੇਗਾ। ਇਹੋ ਸਹੀ ਢੰਗ ਹੈ।’ ਉਨ੍ਹਾ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਦਸੰਬਰ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿਚ ਵਿਕਾਸ ਹੋਇਆ ਹੈ, ਪਰ ਅਜੇ ਬਹੁਤ ਕੰਮ ਕਰਨਾ ਹੈ। ਅਸੀਂ ਜਿਹੜਾ ਮੈਨੀਫੈਸਟੋ ਬਣਾਇਆ ਸੀ, ਉਸ ਦੇ 93 ਫ਼ੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ, ਜਿਹੜੇ ਕੁਝ ਬਾਕੀ ਹਨ, ਉਹ ਜੀ ਐੱਸ ਟੀ ਕਾਰਨ ਰੁਕੇ ਹੋਏ ਹਨ।

Read More Latest Politics News

Continue Reading

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca