Patwari arrested for accepting bribe of Rs 10,000....
Connect with us [email protected]

ਅਪਰਾਧ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫਤਾਰ

Published

on

money

ਜਲੰਧਰ, 4 ਮਾਰਚ – ਵਿਰਾਸਤੀ ਇੰਤਕਾਲ ਦੇ ਬਦਲੇ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗੋਰਾਇਆ ਦੇ ਪਟਵਾਰੀ ਵਿਪਨ ਕੁਮਾਰ ਨੂੰ ਵਿਜੀਲੈਂਸ ਵਿਭਾਗ ਨੇ ਉਸ ਦੇ ਦਫਤਰ ਤੋਂ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਪਟਵਾਰੀ ਪਿੰਡ ਦੀ ਜ਼ਮੀਨ ਨੂੰ ਇੰਤਕਾਲ ਦੇ ਲਈ ਸ਼ਿਕਾਇਤ ਕਰਤਾ ਤੋਂ ਦਸ ਹਜ਼ਾਰ ਰੁਪਏ ਲੈ ਚੁੱਕਾ ਸੀ, ਪਰ ਸ਼ਹਿਰ ਦੀ ਜ਼ਮੀਨ ਦੇ ਬਦਲੇ ਦਸ ਹਜ਼ਾਰ ਰੁਪਏ ਮੰਗ ਰਿਹਾ ਸੀ।
ਐਸ ਐਸ ਪੀ (ਵਿਜੀਲੈਂਸ) ਦਿਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਡੱਲੇਵਾਲ ਦੇ ਚਰਨਜੀਤ ਸਿੰਘ ਦੀ ਭੈਣ ਜੋਗਿੰਦਰ ਕੌਰ ਪਿੰਡ ਢੰਡਵਾਲ,ਫਿਲੌਰ ਵਿੱਚ ਵਿਆਹੀ ਸੀ। ਉਸ ਨੇ ਜਿੰਦਾ ਰਹਿੰਦੇ ਹੋਏ ਇੱਕ ਵਸੀਅਤ ਜੁਆਇਟ ਸਬ ਰਜਿਸਟਰਾਰ ਗੋਰਾਇਆ ਕੋਲ ਕਰਵਾਈ ਸੀ ਕਿ ਪੇਕਿਆਂ ਦੀ ਜ਼ਮੀਨ ਦਾ ਹਿੱਸਾ ਉਸ ਦੇ ਭਤੀਜਿਆਂ ਨੂੰ ਦਿੱਤਾ ਜਾਏ।ਬੀਤੇ ਸਾਲ 28 ਮਈ ਨੂੰ ਸ਼ਿਕਾਇਤ ਕਰਤਾ ਦੀਭੈਣ ਦੀ ਮੌਤ ਹੋ ਗਈ ਸੀ। ਉਸ ਦੇ ਹਿੱਸੇ ਵਿੱਚ ਪਿੰਡ ਡੱਲੇਵਾਲ ਅਤੇ ਸ਼ਹਿਰ ਗੋਰਾਇਆ ਵਿੱਚ ਜ਼ਮੀਨ ਹੈ। ਉਸ ਦੀ ਮੌਤ ਪਿੱਛੋਂ ਸ਼ਿਕਾਇਤ ਕਰਤਾ ਵਿਰਾਸਤੀ ਇੰਤਕਾਲ ਕਰਨ ਲਈ ਪਟਵਾਰੀ ਵਿਪਨ ਨੂੰ ਮਿਲਿਆ ਤਾਂ ਪਟਵਾਰੀ ਨੇ ਕਿਹਾ ਕਿ ਉਹ ਪਹਿਲਾਂ ਮ੍ਰਿਤਕਾ ਦੇ ਬੱਚਿਆਂ ਤੋਂ ਐਨ ਓ ਸੀ ਲਿਆਵੇ, ਪਰ ਭੈਣ ਦਾ ਪਰਵਾਰ ਵਿਦੇਸ਼ ਵਿੱਚ ਹੈ, ਉਹ ਨਹੀਂ ਆ ਸਕਦਾ। ਇਸ ਪਿੱਛੋਂ ਪਟਵਾਰੀ ਨੇ ਕਿਹਾ ਕਿ ਕੰਮ ਕਰਾਉਣਾ ਹੈ ਤਾਂ 15 ਹਜ਼ਾਰ ਰੁਪਏ ਦੇਣੇ ਹੋਣਗੇ। ਸ਼ਿਕਾਇਤ ਕਰਤਾ ਨੇ ਹੱਥ ਜੋੜੇ ਤਾਂ ਪਟਵਾਰੀ ਦਸ ਹਜ਼ਾਰ ਵਿੱਚ ਮੰਨ ਗਿਆ।ਸ਼ਿਕਾਇਤਕਰਤਾ ਨੇ ਕਿਹਾ ਕਿ 10 ਹਜ਼ਾਰ ਲੈ ਕੇ ਪਟਵਾਰੀ ਨੇ ਸਿਰਫ ਪਿੰਡ ਦੀ ਜ਼ਮੀਨ ਦਾ ਇੰਤਕਾਲ ਚੜ੍ਹਾਇਆ ਅਤੇ ਸ਼ਹਿਰ ਦੀ ਜ਼ਮੀਨ ਦੇ ਲਈ ਦੋਬਾਰਾ 10 ਹਜ਼ਾਰ ਰੁਪਏ ਮੰਗ ਲਏ ਅਤੇ ਧਮਕੀ ਦੇ ਦਿੱਤੀ ਕਿ ਜੇ ਪੈਸੇ ਨਾ ਦਿੱਤੇ ਤਾਂ ਉਹ ਪਿੰਡ ਵਾਲੀ ਜ਼ਮੀਨ ਦਾ ਇੰਤਕਾਲ ਵੀ ਤਹਿਸੀਲਦਾਰ ਤੋਂ ਕੈਂਸਲ ਕਰਵਾ ਦੇਵੇਗਾ। ਪਟਵਾਰੀ ਪੈਸੇ ਦਾ ਦਬਾਅ ਬਣਾ ਰਿਹਾ ਸੀ, ਇਸ ਲਈ ਤਿੰਨ ਮਾਰਚ ਨੂੰ ਦਸ ਹਜ਼ਾਰ ਰੁਪਏ ਦੀ ਰਿਸ਼ਵਤ ਦੇਣ ਦੀ ਗੱਲ ਕਹਿ ਕੇ ਆ ਗਿਆ ਸੀ। ਵਿਜੀਲੈਂਸ ਦੀ ਟੀਮ ਨੇ ਗੋਰਾਇਆ ਦਫਤਰ ਵਿੱਚ ਪਟਵਾਰੀ ਨੂੰ ਸ਼ਿਕਾਇਤਕਰਤਾ ਚਰਨਜੀਤ ਤੋਂ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਫੜ ਲਿਆ।

ਅਪਰਾਧ

ਨੌਜਵਾਨ ਦਾ ਬੇਰਹਿਮੀ ਨਾਲ ਕਤਲ

Published

on

murder

ਬਠਿੰਡਾ, 17 ਅਪ੍ਰੈਲ – ਪਿੰਡ ਘੁੱਦਾ ਵਿਖੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਭਰਪੂਰ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਉੱਤੇ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਭਰਪੂਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਸੱਤ ਵਜੇ ਦੇ ਕਰੀਬ ਉਸ ਦਾ ਲੜਕਾ ਘਰੋਂ ਕਿਸੇ ਕੰਮ ਗਿਆ ਸੀ। ਇੱਕ ਘੰਟਾ ਬੀਤਣ ਦੇ ਬਾਅਦ ਜਦ ਉਹ ਵਾਪਸ ਨਾ ਆਇਆ ਤਾਂ ਉਸ ਦੀ ਤਲਾਸ਼ ਸ਼ੁਰੂ ਕੀਤੀ ਗਈ। ਉਹ ਅਤੇ ਉਸਦਾ ਛੋਟਾ ਲੜਕਾ ਬਲਜਿੰਦਰ ਸਿੰਘ ਜਦ ਗੁਰਪ੍ਰੀਤ ਨੂੰ ਲੱਭਦੇ ਹੋਏ ਘਰੋਂ ਤੋਂ ਥੋੜ੍ਹੀ ਦੂਰ ਪਹੁੰਚੇ ਤਾਂ ਉਹ ਗੰਭੀਰ ਹਾਲਤ ਵਿੱਚ ਡਿੱਗਾ ਪਿਆ ਸੀ। ਉਸ ਦੇ ਮੂੰਹ ਤੇ ਸਿਰ ਉੱਤੇ ਵਾਰ ਕੀਤੇ ਗਏ ਸਨ, ਜਿਸ ਨਾਲ ਉਸ ਦੀ ਮੌਤ ਹੋ ਗਈ ਸੀ। ਵਾਰਦਾਤ ਦਾ ਪਤਾ ਲੱਗਦੇ ਸਾਰ ਥਾਣਾ ਨੰਦਗੜ੍ਹ ਦੇ ਐਸ ਐਚ ਓ ਰਜਿੰਦਰ ਸਿੰਘ ਮੌਕੇ ਉੱਤੇ ਪਹੁੰਚੇ। ਐਸ ਐਚ ਓ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਉੱਤੇ ਅਣਪਛਾਤੇ ਕਾਤਲਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ਼੍ਰਿਫ਼ਤਾਰ ਕਰ ਲਿਆ ਜਾਵੇਗਾ।

Continue Reading

ਅਪਰਾਧ

ਮਾਂ, ਪੁੱਤ ਅਤੇ ਧੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

Published

on

suicide

ਸਿੱਧਵਾ ਬੇਟ, 17 ਅਪ੍ਰੈਲ – ਜਗਰਾਉਂ ਨੇੜੇ ਪਿੰਡ ਸੋਢੀਵਾਲ ਦੇ ਇੱਕ ਪਰਵਾਰ ਦੇ ਤਿੰਨ ਮੈਂਬਰਾਂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖਬਰ ਮਿਲੀ ਹੈ।
ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਮੁਤਾਬਕ ਗੁਰਪ੍ਰੀਤ ਸਿੰਘ ਸੋਨੀ (37) ਪੁੱਤਰ ਨਾਜ਼ਰ ਸਿੰਘ ਵਾਸੀ ਸੋਢੀਵਾਲ ਕਰੀਬ ਸੱਤ ਸਾਲ ਪਹਿਲਾਂ ਘਰ ਦੀ ਛੱਤ ਤੋਂ ਡਿੱਗ ਪਿਆ ਤਾਂ ਡਾਕਟਰਾਂ ਵੱਲੋਂ ਇਲਾਜ ਤੋਂ ਜਵਾਬ ਦੇਣ ਕਾਰਨ ਉਹ ਘਰ ਵਿੱਚ ਬੇਹੋਸ਼ੀ (ਕੌਮਾ) ਦੀ ਹਾਲਾਤ ਵਿੱਚ ਸੀ। ਇਸ ਕਰ ਕੇ ਸਾਰਾ ਪਰਵਾਰ ਪ੍ਰੇਸ਼ਾਨ ਰਹਿੰਦਾ ਸੀ। ਕਰੀਬ ਦੋ ਸਾਲ ਪਹਿਲਾਂ ਉਸ ਦੀ ਮੌਤ ਹੋਣ ਪਿੱਛੋਂ ਘਰ ਵਿੱਚ ਮਾਂ ਅਤੇ ਧੀ ਹੋਰ ਵੀ ਸਦਮੇ ਵਿੱਚ ਰਹਿਣ ਲੱਗੀਆਂ।ਕੁਝ ਦਿਨ ਪਹਿਲਾਂ ਮਾਂ ਜਸਵੀਰ ਕੌਰ (58) ਦੇ ਸੱਟ ਲੱਗਣ ਪਿੱਛੋਂ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਧੀ ਮਨਦੀਪ ਕੌਰ (27) ਨੇ 12 ਅਪ੍ਰੈਲ ਨੂੰ ਖਾਣੇ ਵਿੱਚ ਕੋਈ ਜ਼ਹਿਰੀਲੀ ਚੀਜ਼ ਮਿਲਾ ਦਿੱਤੀ, ਜਿਸ ਨੂੰ ਆਪਣੀ ਮਾਂ ਤੇ ਭਰਾ ਨੂੰ ਦੇਣ ਪਿੱਛੋਂ ਖ਼ੁਦ ਵੀ ਖਾ ਲਿਆ। ਘਟਨਾ ਦਾ ਪਤਾ ਲੱਗਣ ਉੱਤੇ ਤਿੰਨਾਂ ਨੂੰ ਗੰਭੀਰ ਹਾਲਾਤ ਵਿੱਚ ਜਗਰਾਉਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ, ਜਿੱਥੇ ਮਾਂ ਦੀ 13 ਅਪ੍ਰੈਲ, ਪੁੱਤ ਦੀ 14 ਅਪ੍ਰੈਲ ਨੂੰ ਅਤੇ ਧੀ ਦੀ ਕੱਲ੍ਹ ਮੌਤ ਹੋ ਗਈ। ਚੌਕੀ ਗਿੱਦੜਵਿੰਡੀ ਦੇ ਏ ਐਸ ਆਈ ਤੀਰਥ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਪੁਸ਼ਟੀ ਕੀਤੀ ਹੈ।

Click Here Read More Latest Punjabi News

Continue Reading

ਅਪਰਾਧ

ਸਾਬਕਾ ਕੌਂਸਲਰ ਬਲਾਤਕਾਰ ਦੇ ਦੋਸ਼ ਵਿੱਚ ਗ਼੍ਰਿਫ਼ਤਾਰ

Published

on

ਮੋਗਾ, 17 ਅਪ੍ਰੈਲ – ਏਥੋਂ ਦੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਅਤੇ ਮੌਜੂਦਾ ਕੌਂਸਲਰ ਦੇ ਪਤੀ ਅਕਾਲੀ ਨੇਤਾ ਦਵਿੰਦਰ ਤਿਵਾੜੀ ਨੂੰ ਥਾਣਾ ਸਾਊਥ ਸਿਟੀ ਪੁਲਸ ਨੇ ਬਲਾਤਕਾਰ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤਾ ਹੈ। ਦਵਿੰਦਰ ਦੇ ਖ਼ਿਲਾਫ਼ ਕੇਸ ਦਰਜ ਕਰਾਉਣ ਵਾਲੀ ਮਹਿਲਾ ਉਸਦੀ ਦੋਸਤ ਦੱਸੀ ਜਾਂਦੀ ਹੈ।
ਜਾਂਚ ਅਧਿਕਾਰੀ ਵੀਰਪਾਲ ਕੌਰ ਨੇ ਦੱਸਿਆ ਕਿ ਪੀੜਤਾ ਦੇ ਦੱਸਣ ਅਨੁਸਾਰ 14 ਸਾਲ ਪਹਿਲਾਂ ਉਸਦੀ ਸ਼ਾਦੀ ਲੁਧਿਆਣਾ ਵਿੱਚ ਹੋਈ ਸੀ। ਛੇ ਸਾਲ ਪਹਿਲਾਂ ਉਸ ਨੇ ਆਪਣੇ ਪਤੀ ਤੋਂ ਤਲਾਕ ਲੈ ਕੇ ਆਪਣੀ 11 ਸਾਲ ਦੀ ਬੇਟੀ ਦੇ ਨਾਲ ਮੋਗੇ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਉਹ ਇੱਥੇ ਪ੍ਰੋਗਰਾਮਾਂ ਵਿੱਚ ਡਾਂਸ ਕਰ ਕੇ ਪਰਵਾਰ ਚਲਾ ਰਹੀ ਸੀ। ਕਰੀਬ ਪੰਜ ਸਾਲ ਪਹਿਲਾਂ ਆਪਣਾ ਪਾਸਪੋਰਟ ਰਿਨਿਊ ਕਰਾਉਣ ਲਈ ਉਹ ਓਦੋਂ ਦੇ ਕੌਂਸਲਰ ਦਵਿੰਦਰ ਕੋਲ ਗਈ ਸੀ। ਇਸ ਦੌਰਾਨ ਦੋਵਾਂ ਵਿੱਚ ਨਜ਼ਦੀਕੀਆਂ ਵਧ ਗਈਆਂ। ਪੀੜਤਾ ਨੇ ਦੱਸਿਆ ਕਿ ਦਵਿੰਦਰ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੀ ਪਤਨੀ ਮਰ ਚੁੱਕੀ ਹੈ ਅਤੇ ਉਹ ਆਪਣੇ ਬੱਚੇ ਵਿਦੇਸ਼ ਭੇਜਣ ਦੇ ਬਾਅਦ ਉਸ ਨੂੰ ਪਤਨੀ ਵਾਂਗ ਆਪਣੇ ਨਾਲ ਰੱਖੇਗਾ। ਇਸ ਪਿੱਛੋਂ ਪੰਜ ਸਾਲਾਂ ਵਿੱਚ ਉਸ ਨੇ ਸ਼ਾਦੀ ਦਾ ਝਾਂਸਾ ਦੇ ਕੇ ਉਸ ਨਾਲ ਕਈ ਵਾਰ ਸੰਬੰਧ ਬਣਾਏ। ਦੋ ਮਹੀਨੇ ਪਹਿਲਾਂ ਜਦੋਂ ਨਿਗਮ ਦੀ ਨਵੀਂ ਚੋਣ ਹੋਈ ਤਾਂ ਉਸ ਨੂੰ ਪਤਾ ਚਲਿਆ ਕਿ ਦਵਿੰਦਰ ਤਿਵਾੜੀ ਦੀ ਪਤਨੀ ਕੌਂਸਲਰ ਬਣੀ ਹੈ।

Click here read more Punjab Crime Latest Breaking News

Continue Reading

ਰੁਝਾਨ


Copyright by IK Soch News powered by InstantWebsites.ca