Police issues notice to farmer involved in tractor parade
Connect with us [email protected]

ਪੰਜਾਬੀ ਖ਼ਬਰਾਂ

ਟਰੈਕਟਰ ਪਰੇਡ ਵਿੱਚ ਸ਼ਾਮਲ ਕਿਸਾਨ ਨੂੰ ਪੁਲਸ ਵੱਲੋਂ ਨੋਟਿਸ ਜਾਰੀ

Published

on

Tractor

ਨਵੀਂ ਦਿੱਲੀ, 15 ਫਰਵਰੀ – ਦਿੱਲੀ ਪੁਲਸ ਨੇ ਉਨ੍ਹਾਂ ਕਿਸਾਨਾਂ ਨੂੰ ਨੋਟਿਸ ਭੇਜਣੇ ਸ਼ੁਰੂ ਕੀਤੇ ਹਨ, ਜੋ 26 ਜਨਵਰੀ ਦੀ ਕਿਸਾਨ ਗਣਤੰਤਰ ਪਰੇਡ ਵਿੱਚ ਟਰੈਕਟਰ ਲੈ ਕੇ ਸ਼ਾਮਲ ਹੋਏ ਸਨ।
ਇਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਟਰੈਕਟਰ ਰੈਲੀ ਵਿੱਚ ਆਪਣੇ ਟਰੈਕਟਰ ਲੈ ਕੇ ਜਾਣ ਕਾਰਨ ਨੋਟਿਸ ਭੇਜੇ ਸਨ। ਸੰਯੁਕਤ ਕਿਸਾਨ ਮੋਰਚੇ ਦੇ ਕਾਨੂੰਨੀ ਸੈੱਲ ਦੇ ਕਨਵੀਨਰ ਐਡਵੋਕੇਟ ਪ੍ਰੇਮ ਸਿੰਘ ਭੰਗੂ ਨੇ ਦੋਸ਼ ਲਾਇਆ ਕਿ ਦਿੱਲੀ ਪੁਲਸ ਕਿਸਾਨਾਂ ਅੰਦਰ ਭੈਅ ਪੈਦਾ ਕਰਨ ਲਈ ਅਜਿਹੇ ਨੋਟਿਸ ਜਾਰੀ ਕਰ ਰਹੀ ਹੈ ਤਾਂ ਜੋ ਉਹ ਦਿੱਲੀ ਦੇ ਮੋਰਚਿਆਂ ਵੱਲ ਨਾ ਆਉਣ, ਪਰ ਕਿਸਾਨ ਤਿੰਨਾਂ ਖੇਤੀ ਕਾਨੂੰਨਾਂ ਖਿਲਾਫ ਇਕਜੁੱਟ ਹੋ ਚੁੱਕੇ ਹਨ।
ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਇੱਕ ਕਿਸਾਨ ਨੂੰ ਕੱਲ੍ਹ ਦਿੱਲੀ ਪੁਲਸ ਵੱਲੋਂ ਗਣਤੰਤਰ ਦਿਵਸ ਦੀ ਪਰੇਡ ਮੌਕੇ ਹੋਈ ਹਿੰਸਾ ਨਾਲ ਸਬੰਧਤ ਨੋਟਿਸ ਮਿਲਿਆ ਹੈ। ਸ਼ਿਕਰਪੁਰ ਕੋਤਵਾਲੀ ਇਲਾਕੇ ਦੇ ਪਿੰਡ ਬਰਾਊਲੀ ਦੇ ਕੰਵਰਪਾਲ ਨਾਂਅ ਦੇ ਕਿਸਾਨ ਨੂੰ ਦਿੱਲੀ ਅਪਰਾਧ ਸੈਲ ਦੇ ਏ ਸੀ ਪੀ ਰੈਂਕ ਦੇ ਅਧਿਕਾਰੀ ਨੇ 26 ਜਨਵਰੀ ਦੀ ਹਿੰਸਾ ਦੇ ਸਬੰਧ ਵਿੱਚ ਇਹ ਨੋਟਿਸ ਭੇਜਿਆ ਹੈ। ਇਸ ਕਿਸਾਨ ਉਪਰ ਦੋਸ਼ ਹੈ ਕਿ ਉਹ ਉਤਰ ਪ੍ਰਦੇਸ਼ ਤੋਂ ਦਿੱਲੀ ਦੀ ਟਰੈਕਟਰ ਰੈਲੀ ਲਈ ਟਰੈਕਟਰ ਲੈ ਕੇ ਗਿਆ ਸੀ। ਪੁਲਸ ਮੁਤਾਬਕ ਰੈਲੀ ਕਾਰਨ ਕੇਂਦਰੀ ਦਿੱਲੀ ਵਿੱਚ ਅਰਾਜਕਤਾ ਫੈਲੀ ਸੀ। ਵਕੀਲ ਭੰਗੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨੋਟਿਸਾਂ ਤੋਂ ਘਬਰਾ ਕਿ ਸਿੱਧੇ ਪੁਲਸ ਨੂੰ ਨਾ ਮਿਲਣ, ਕਿਸਾਨ ਮੋਰਚੇ ਕੋਲ ਜਾਣ।

ਪੰਜਾਬੀ ਖ਼ਬਰਾਂ

ਨੌਦੀਪ ਤੇ ਸ਼ਿਵ ਕੁਮਾਰ ਨਾਲ ਪੁਲਸ ਦੇ ਅਣ-ਮਨੁੱਖੀ ਵਿਹਾਰ ਦੀ ਗੂੰਜ ਵਿਧਾਨ ਸਭਾ ਵਿੱਚ ਪਈ

Published

on

ਚੰਡੀਗੜ੍ਹ, 5 ਮਾਰਚ, – ਮਜ਼ਦੂਰ ਆਗੂ ਨੌਦੀਪ ਕੌਰ ਤੇ ਸ਼ਿਵ ਕੁਮਾਰ ਉੱਤੇ ਦਿੱਲੀ ਪੁਲਿਸ ਵਲੋਂ ਕਿਸਾਨ ਅੰਦੋਲਨ ਦੀ ਆੜ ਹੇਠ ਕੀਤੇ ਅਣ-ਮਨੁੱਖੀ ਵਿਹਾਰ ਦੀ ਗੂੰਜ ਅੱਜ ਪੰਜਾਬ ਵਿਧਾਨ ਸਭਾ ਵਿਚ ਪਈ। ਇਸ ਦੇ ਬਾਅਦ ਪੰਜਾਬੀਆਂ ਉੱਤੇ ਪੁਲਿਸ ਦੇ ਅਣਮਨੁੱਖੀ ਤਸ਼ੱਦਦ ਤੇ ਝੂਠੇ ਕੇਸਾਂ ਦੀ ਜਾਂਚ ਲਈ ਵਿਧਾਨ ਸਭਾ ਨੇ ਇਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਕਮੇਟੀ ਹਰਿਆਣਾ ਤੇ ਦਿੱਲੀ ਪੁਲਿਸ ਵਲੋਂ ਦਰਜ ਕੀਤੇ ਕੇਸਾਂ ਦੇ ਨਾਲ ਹੀਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਦੇ ਕੇਸਾਂ ਦੀ ਵੀ ਘੋਖ ਕਰੇਗੀ ਅਤੇ ਸਦਨ ਵਿਚ ਰਿਪੋਰਟ ਪੇਸ਼ ਕਰੇਗੀ।
ਜ਼ੀਰੋ ਆਵਰ ਦੌਰਾਨ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆਂ ਨੇ ਨੌਦੀਪ ਕੌਰ ਅਤੇ ਸ਼ਿਵ ਕੁਮਾਰ ਉੱਤੇ ਹਰਿਆਣਾ ਪੁਲਿਸ ਵਲੋਂ ਕੀਤੇ ਅਣ-ਮਨੁੱਖੀ ਜ਼ੁਲਮ ਦਾ ਮੁੱਦਾ ਚੁੱਕਦੇ ਹੋਏ ਨਿੰਦਾ ਮਤਾ ਲਿਆਉਣ ਅਤੇ ਪਾਸ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨੌਦੀਪ ਕੌਰ ਨੇ ਕਿਹਾ ਹੈ ਕਿ ਉਸ ਦੇ ਪ੍ਰਾਈਵੇਟ ਅੰਗਾਂ ਉੱਤੇ ਹਰਿਆਣਾ ਪੁਲਿਸ ਵਲੋਂ ਸੱਟਾਂ ਮਾਰੀਆਂ ਗਈਆਂ ਸਨ ਅਤੇ ਸ਼ਿਵ ਕੁਮਾਰ ਦੀ ਲੱਤ ਤੋੜਨ ਦਾ ਭੇਦ ਖੁੱਲ੍ਹਾ ਹੈ। ਉਨ੍ਹਾਂ ਨੇ ਤਿਹਾੜ ਜੇਲ੍ਹ ਵਿਚਲੇ ਇਕ ਸਿੱਖ ਨੌਜਵਾਨ ਦੀ ਦਾੜ੍ਹੀ ਪੁੱਟਣ ਅਤੇ ਪੱਗ ਉੱਤੇ ਜੁੱਤੀ ਮਾਰਨ ਦਾ ਮਾਮਲਾ ਚੁੱਕ ਕੇ ਦਿੱਲੀ ਦੇ ਜੇਲ੍ਹ ਮੰਤਰੀ ਉੱਤੇ ਗੰਭੀਰ ਦੋਸ਼ ਲਾਏ ਅਤੇ ਕਿਹਾ ਕਿ ਦਿੱਲੀ ਦਾ ਜੇਲ੍ਹ ਮੰਤਰੀ ਪੰਜਾਬੀਆਂ ਦੀ ਜ਼ਮਾਨਤ ਹੋਣ ਅੱਗੇ ਰੋਕਾਂ ਖੜੀਆਂ ਕਰਦਾ ਰਿਹਾ ਹੈ।
ਵਿਧਾਨ ਸਭਾ ਦੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਿਕਰਮ ਸਿੰਘ ਮਜੀਠੀਆਂ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਪੰਜਾਬੀਆਂ, ਕਿਸਾਨਾਂ ਦੀਆਂ ਜ਼ਮਾਨਤਾਂ ਕਰਾਉਣ ਲਈ ਵਕੀਲਾਂ ਦਾ ਪੈਨਲ ਬਣਾਇਆ ਹੈ ਤੇ ਰੋਜ਼ ਮੁਲਾਕਾਤ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਜੇਲ੍ਹ ਮੰਤਰੀ ਨੇ ਕੇਂਦਰ ਸਰਕਾਰ ਵਲੋਂ ਸਟੇਡੀਅਮਾਂ ਨੂੰ ਜੇਲ੍ਹਾਂ ਦਾ ਦਰਜਾ ਦੇਣ ਦਾ ਵਿਰੋਧ ਕੀਤਾ ਸੀ। ਚੀਮਾ ਨੇ ਕਿਹਾ ਕਿ ਦਿੱਲੀਦੀ ਪੁਲਿਸ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੇਠ ਹੈ। ਆਮ ਆਦਮੀ ਪਾਰਟੀ ਦੇ ਬਾਗੀ ਸੁਖਪਾਲ ਸਿੰਘ ਖਹਿਰਾ ਨੇ ਸਿੰਘੂ ਬਾਰਡਰ ਉੱਤੇ ਰਣਜੀਤ ਸਿੰਘ ਉੱਤੇ ਦਿੱਲੀ ਪੁਲਿਸ ਵਲੋਂ ਤਸ਼ੱਦਦ ਕਰਨ ਦਾ ਮੁੱਦਾ ਚੁੱਕਿਆ। ਮਜੀਠੀਆ ਨੇ ਖਹਿਰਾਦਾ ਸਮਰਥਨ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਨੂੰ ਲੰਗਰ ਵਰਤਾਉਂਦੇ ਨੂੰ ਚੁੱਕਿਆ ਤੇ ਪੁਲਿਸ ਵੱਲੋਂ ਰਣਜੀਤ ਸਿੰਘ ਦੇ ਮੂੰਹ ਅਤੇ ਪੱਗ ਉੱਤੇ ਜੁੱਤੀ ਰੱਖ ਕੇ ਖੜ੍ਹੇ ਹੋਣ ਦੀ ਵੀਡੀਓ ਵਾਇਰਲ ਹੋਈ ਹੈ, ਜਿਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਕੰਵਰ ਸੰਧੂ ਨੇ ਇਸ ਬਾਰੇ ਵਿਧਾਇਕਾਂ ਦੀ ਕਮੇਟੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮੇਟੀ ਬਣਾਉਣ ਵਾਸਤੇ ਸਹਿਮਤੀ ਪ੍ਰਗਟ ਕੀਤੀ ਅਤੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ।
ਉਂਜ ਸੁਖਪਾਲ ਸਿੰਘ ਖਹਿਰਾ ਦੇ ਬੋਲਣ ਉੱਤੇ ਆਮ ਆਦਮੀ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਹਿਲਾਂ ਪੁੱਛਿਆ ਜਾਵੇ ਕਿ ਖਹਿਰਾਦੀ ਪਾਰਟੀ ਕਿਹੜੀ ਹੈ। ਖਹਿਰਾ ਨੇ ਸਖ਼ਤ ਭਾਸ਼ਾ ਵਿਚ ਸੰਧਵਾਂ ਨੂੰ ਬੈਠਣ ਲਈ ਕਿਹਾ ਤਾਂ ਦੋਵਾਂ ਦੀ ਬਹਿਸ ਹੋ ਗਈ। ਸੰਧਵਾਂ ਦੇ ਬਚਾਅ ਲਈ ਹਰਪਾਲ ਸਿੰਘ ਚੀਮਾ ਉੱਠੇ ਤਾਂ ਖਹਿਰਾ ਨੇ ਤਿੱਖੇ ਸ਼ਬਦ ਕਹੇ ਤਾਂ ਇਸ ਨਾਲ ਬਹਿਸ ਹੋਰ ਤਿੱਖੀ ਹੋ ਗਈ ਅਤੇ ਚੀਮਾ ਅਤੇ ਖਹਿਰਾ ਇਕ ਦੂਸਰੇ ਖਿਲਾਫ਼ ‘ਤੂੰ-ਤੂੰ ਮੈਂ-ਮੈਂ’ ਉੱਤੇ ਉਤਰ ਆਏ। ਇਸ ਮੌਕੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਪਾਰਟੀ ਹੋਣਾ ਜ਼ਰੂਰੀ ਨਹੀਂ, ਸਦਨ ਦਾ ਮੈਂਬਰ ਹੋਣ ਕਰ ਕੇ ਖਹਿਰਾ ਦਾ ਬੋਲਣ ਦਾ ਅਧਿਕਾਰ ਹੈ।

Read More Today Exclusive Breaking News

Continue Reading

ਪੰਜਾਬੀ ਖ਼ਬਰਾਂ

ਹਰਪਾਲ ਸਿੰਘ ਚੀਮਾ ਵੱਲੋਂ ਦੋਸ਼ ਖੇਤੀ ਕਾਨੂੰਨਾਂ ਉੱਤੇ ਵਿਧਾਨ ਸਭਾ ਦੇ ਅੰਦਰ ਕੈਪਟਨ ਨੇ ਕੋਰਾ ਝੂਠ ਬੋਲਿਐ

Published

on

ਵਾਕ-ਆਊਟ ਨਾਲ ‘ਆਪ’ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਐ: ਅਮਰਿੰਦਰ
ਚੰਡੀਗੜ੍ਹ, 5 ਮਾਰਚ, – ਪੰਜਾਬ ਵਿਧਾਨ ਸਭਾ ਵਿੱਚ ਗਵਰਨਰ ਦੇ ਭਾਸ਼ਣ ਉਤੇ ਚਰਚਾ ਦੌਰਾਨ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਨੂੰ ਕੋਰਾ ਝੂਠ ਕਿਹਾ ਹੈ।
ਪਾਰਟੀ ਹੈੱਡ ਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਤੇ ਕਿਸਾਨ ਵਿੰਗ ਦੇ ਮੁਖੀ ਕੁਲਤਾਰ ਸਿੰਘ ਸੰਧਵਾਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਬਾਰੇ ਵਿਧਾਨ ਸਭਾ ਵਿੱਚ ਕੋਰੇ ਝੂਠ ਬੋਲੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤੱਕ ਕਾਨੂੰਨਾ ਬਾਰੇ ਬਣੀ ਕੇਂਦਰ ਦੀ ਹਾਈਪਾਵਰ ਕਮੇਟੀ ਦਾ ਮੈਂਬਰ ਬਣਨ ਬਾਰੇਵੀਸਪੱਸ਼ਟ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਅਤੇ ਹਾਈਪਾਵਰ ਕਮੇਟੀ ਦਾ ਮੈਂਬਰ ਹੁੰਦੇ ਹੋਏ ਕਿਸਾਨਾਂ ਦੀ ਆਵਾਜ਼ ਓਦੋਂ ਨਹੀਂ ਚੁੱਕੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਬਾਰੇ ਮੁੰਬਈ ਵਿਖੇ ਹੋਈ ਹਾਈਪਾਵਰ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਗਏ ਸਨ, ਪਰ ਕਿਸਾਨਾਂ ਦੀ ਗੱਲ ਕਰਨ ਦੀ ਥਾਂ ਚੁੱਪ ਰਹੇ। ਇਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਰੱਖੇ ਵੇਰਵਿਆਂ ਬਾਰੇ ਅਜੇ ਤੱਕ ਪੰਜਾਬ ਸਰਕਾਰ ਨੇ ਸਪੱਸ਼ਟ ਨਹੀਂ ਕੀਤਾ ਕਿ ਓਥੇ ਕੀ ਚਰਚਾ ਹੋਈ ਸੀ। ਉਨ੍ਹਾਂ ਕਿਹਾ ਕਿ ਖੇਤੀ ਬਾਰੇ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਕਿਸਾਨ ਆਪਣੀ ਮੌਤ ਦੇ ਵਰੰਟ ਕਹਿੰਦੇ ਹਨ, ਇਨ੍ਹਾਂ ਮੌਤ ਦੇ ਵਰੰਟਾਂ ਲਈ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਮੋਦੀ ਦੇ ਬਰਾਬਰ ਜ਼ਿੰਮੇਵਾਰ ਹਨ, ਜਿਹੜੇ ਕਿਸਾਨਾਂ ਦੀ ਗੱਲ ਰੱਖਣ ਦੀ ਥਾਂ ਚੁੱਪ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਏਜੰਡੇ ਵਿੱਚ ਲਿਖਿਆ ਹੈ ਕਿ ਸਰਕਾਰ ਵਸਤਾਂ ਦੇ ਸਟੋਰ ਕਰਨ ਬਾਰੇ, ਕੰਟਰੈਕਟ ਅਧਾਰਤ ਖੇਤੀ ਅਤੇ ਏਪੀਐਮਸੀ (ਖੇਤੀ ਫਸਲ ਮੰਡੀਕਰਨ ਕਮੇਟੀ) ਐਕਟ ਵਿੱਚ ਤਬਦੀਲੀਆਂ ਬਾਰੇ ਬਿੱਲ ਲਿਆਵੇਗੀ, ਪਰ ਕੈਪਟਨ ਨੇ ਇਸ ਵਿਰੁੱਧ ਕਦੇ ਆਵਾਜ਼ ਨਹੀਂ ਚੁੱਕੀ। ਉਨ੍ਹਾਂ ਕਿਹਾ ਕਿ ਕੈਪਟਨ ਨੇ ਨਿੱਜੀ ਲਾਭ ਲਈ ਮੋਦੀ ਸਰਕਾਰ ਦਾ ਪੱਖ ਪੂਰਿਆ ਸੀ।
ਇਸ ਤੋਂ ਪਹਿਲਾਂ ਭੁਲੱਥ ਹਲਕੇ ਤੋਂ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਿੰਘੂ ਬਾਰਡਰ ਉੱਤੇਇੱਕ ਕਿਸਾਨ ਮੁਜ਼ਾਹਰਾਕਾਰੀ ਰਣਜੀਤ ਸਿੰਘ ਉੱਤੇ ਪੁਲਿਸ ਤਸ਼ੱਦਦ ਦਾ ਮੁੱਦਾਚੁੱਕਿਆ। ਖਹਿਰਾ ਨੇ ਦੋਸ਼ ਲਾਇਆ ਕਿ ਇਸ ਕਿਸਾਨ ਨੂੰ ਆਰਐਸਐਸ ਅਤੇ ਭਾਜਪਾ ਕਾਰਕੁਨਾਂ ਦੀ ਮਦਦ ਨਾਲ ਕਿਸਾਨੀ ਕੈਂਪਤੋਂ ਚੁੱਕ ਕੇ ਪੁਲਸ ਨੇ ਹਿਰਾਸਤ ਵਿੱਚ ਲਿਆ ਸੀ। ਇਸੇ ਦੌਰਾਨ ਜਦੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਗਵਰਨਰ ਦੇ ਭਾਸ਼ਣ ਦਾ ਜਵਾਬ ਸ਼ੁਰੂ ਕੀਤਾ ਤਾਂ ਅਕਾਲੀ ਵਿਧਾਇਕਾਂ ਨੇ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵਾਕਆਊਟ ਕਰ ਦਿੱਤਾ। ਬਾਅਦ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਵਾਕਆਊਟ ਕਰ ਗਏ। ਫਿਰ ਸਾਰੇ ਵਿਧਾਇਕ ਸਦਨ ਦੇ ਵਿਚਾਲੇ ਆ ਗਏ ਅਤੇ ਸਦਨ ਨੂੰ 15 ਮਿੰਟਾਂ ਲਈ ਮੁਲਤਵੀ ਕਰਨਾ ਪਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਮਤੇ ਉੱਤੇ ਵੋਟ ਤੋਂ ਪਹਿਲਾਂ ਆਮ ਆਦਮੀ ਪਾਰਟੀਵੱਲੋਂ ਸਦਨਵਿੱਚੋਂ ਵਾਕ-ਆਊਟ ਕਰਕੇ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਦੇ ਮੁੱਦੇ ਉੱਤੇ ਆਪਣੇ ਅਸਲੀ ਰੰਗ ਵਿਖਾਉਣ ਲਈ ਇਸ ਪਾਰਟੀ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਹ ਪਾਰਟੀ ਕਿਸਾਨਾਂ ਜਾਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਬਾਰੇਕਦੇ ਵੀ ਸੱਚਮੁੱਚ ਚਿੰਤਤ ਨਹੀਂ ਸੀ ਅਤੇ ਇਸ ਪਾਰਟੀ ਦੀ ਲੀਡਰਸ਼ਿਪ ਨੇ ਇੱਕ ਵਾਰ ਫਿਰ ਖੁਦ ਨੂੰ ਭਾਰਤੀ ਜਨਤਾ ਪਾਰਟੀ ਦਾ ਏਜੰਟ ਸਾਬਤ ਕੀਤਾ ਹੈ, ਜਿਸ ਨਾਲ ਰਲ ਕੇ ਇਨ੍ਹਾਂ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਦੋਲਨਕਾਰੀ ਕਿਸਾਨਾਂ ਵਿਰੁੱਧ ਸਾਜਿਸ਼ਾਂ ਰਚ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਸਦਨ ਦੇ ਮੈਂਬਰਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿੱਚੋਂ ਇੱਕ ਨੂੰ ਲਾਗੂ ਕਰਨ ਬਾਰੇਦਿੱਲੀ ਦੇ ਗਜ਼ਟ ਨੋਟੀਫਿਕੇਸ਼ਨ ਦੀ ਕਾਪੀ ਵਿਖਾ ਕੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਝੂਠੇ ਪ੍ਰਚਾਰ ਨਾਲ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ।

Read More Punjabi Political News Today

Continue Reading

ਪੰਜਾਬੀ ਖ਼ਬਰਾਂ

ਕੈਪਟਨ ਅਮਰਿੰਦਰ ਨੇ ਕਿਹਾ: ਖੇਤੀ ਕਰਨ,ਦੇਸ਼ ਭਗਤੀ ਤੇ ਗਲਵਾਨ ਘਾਟੀ ਵਿੱਚ ਜਾਨਾਂ ਵਾਰਨ ਵਾਲੇ ਕਿਸਾਨ ਦੇਸ਼ ਵਿਰੋਧੀ ਨਹੀਂ

Published

on

ਅਕਾਲੀਆਂ ਦਾ ਰਵੱਈਆ ਗ਼ੈਰ-ਜ਼ਿੰਮੇਵਾਰਾਨਾ ਕਰਾਰ ਦਿੱਤਾ
ਚੰਡੀਗੜ੍ਹ, 5 ਮਾਰਚ, – ਅੱਜ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਵਿਰੁੱਧ ਦਿੱਤੇ ਜਾ ਰਹੇ ਨਿੰਦਣਯੋਗ ਬਿਆਨਾਂ ਲਈ ਉਨ੍ਹਾਂ ਉੱਤੇ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨ ਤੇ ਖੇਤ ਮਜ਼ਦੂਰ ਦੇਸ਼ ਵਿਰੋਧੀ ਨਹੀਂ, ਇਹ ਉਹੀ ਦੇਸ਼ ਭਗਤ ਅਤੇ ਰਾਸ਼ਟਰਵਾਦੀ ਲੋਕ ਹਨ,ਜਿਨ੍ਹਾਂ ਨੇ ਦੇਸ਼ ਦੀ ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਪਿਛਲੇ ਸਾਲ ਗਲਵਾਨ ਵਾਦੀ ਵਿੱਚ ਆਪਣੇ ਬੱਚਿਆਂ ਦੀ ਕੁਰਬਾਨੀ ਦਿੱਤੀ ਸੀ। ਪੰਜਾਬ ਦੇ ਕਿਸਾਨਾਂ ਦੀ ਤੁਲਨਾ ਗੁੰਡਿਆਂ ਜਾਂ ਅੱਤਵਾਦੀਆਂ ਨਾਲ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਦੇ ਯਤਨਾਂਦਾ ਵਿਰੋਧ ਕਰਦਿਆਂਮੁੱਖ ਮੰਤਰੀ ਨੇ ਕਿਹਾ, ‘ਉਨ੍ਹਾਂ ਨੇ ਕੋਈ ਦੇਸ਼ ਵਿਰੋਧੀ ਕਾਰਵਾਈ ਨਹੀਂ ਕੀਤੀ, ਉਹ ਦੇਸ਼ ਵਿਰੋਧੀ ਨਹੀਂ ਹਨ ਅਤੇ ਉਹ ਕਦੇ ਵੀ ਦੇਸ਼ ਦੀ ਏਕਤਾ ਤੇ ਅਖੰਡਤਾ ਦੇਵਿਰੁੱਧ ਕੋਈ ਕਦਮ ਨਹੀਂ ਚੁੱਕ ਸਕਦੇ।’
ਮੁੱਖ ਮੰਤਰੀ ਕੈਪਟਨ ਅਮਰਿੰਦਰਸਿੰਘ ਨੇ ਕਿਹਾ, ‘ਇਹ ਦੇਸ਼ਭਗਤ ਤੇ ਰਾਸ਼ਟਰਵਾਦੀ ਲੋਕ ਹਨ, ਉਨ੍ਹਾਂ ਦਾ ਇੱਕ ਪੁੱਤਰ ਪਿੰਡ ਖੇਤਾਂਵਿੱਚ ਕੰਮ ਕਰਦਾ ਹੈ ਤਾਂ ਦੂਸਰਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟਿਆ ਹੁੰਦਾ ਹੈ। ਇਹ ਉਹੀ ਲੋਕ ਹਨ, ਜਿਨ੍ਹਾਂ ਨੇ ਪਿਛਲੇ ਸਾਲ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਗਲਵਾਨ ਵਾਦੀ ਵਿੱਚ ਹੋਰ ਰਾਜਾਂ ਦੇ ਸੈਨਿਕਾਂ ਨਾਲ ਮਿਲ ਕੇ ਆਪਣੇ ਦੇਸ਼ ਖ਼ਾਤਰ ਜਾਨਾਂ ਕੁਰਬਾਨ ਕੀਤੀਆਂ ਸਨ।’ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਹ ਅਪੀਲ ਕੀਤੀ ਕਿ ਉਹ ਕਿਸਾਨਾਂ ਵਿਰੁੱਧ ਬਦਨਾਮੀ ਦੀ ਇਸ ਮੁਹਿੰਮ ਉੱਤੇ ਤੁਰੰਤ ਰੋਕ ਲਾਉਣਾ ਯਕੀਨੀ ਬਣਾਉਣ।
ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 11 ਵਾਰ ਦੀ ਗੱਲਬਾਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਬਾਵਜੂਦ ਭਾਰਤ ਸਰਕਾਰ ਦੇਸ਼ ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਮੂਕ ਦਰਸ਼ਕ ਬਣੀ ਹੋਈ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਕੋਈ ਉਸਾਰੂ ਕਦਮ ਨਹੀਂ ਚੁੱਕਿਆ । ਉਨ੍ਹਾਂ ਕਿਹਾ, ‘ਇਸ ਦੀ ਥਾਂ ਜ਼ਮੀਨੀ ਹਾਲਤਾਂ ਤੋਂ ਅਣਜਾਣ ਆਗੂਆਂਵੱਲੋਂ ਕਿਸਾਨਾਂ ਵਿਰੁੱਧ ਬਿਆਨਬਾਜ਼ੀ ਅਤੇ ਉਨ੍ਹਾਂ ਉੱਤੇ ਨਿਰਆਧਾਰ ਦੋਸ਼ ਲਾਉਣ ਨਾਲ ਹਾਲਾਤ ਹੋਰ ਵਿਗੜ ਗਏ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧੀਆਂ ਹਨ।’ ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੇ ਆਗੂਆਂ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਬਹੁਤ ਨਿੰਦਣਯੋਗ ਬਿਆਨਾਂ ਵੱਲ ਸਦਨ ਦਾ ਧਿਆਨ ਦਿਵਾਉਂਦੇ ਹੋਏਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਉਹ ਕੌਮੀ ਪੱਧਰ ਉੱਤੇ ਅਤੇ ਗੁਆਂਢੀ ਰਾਜਾਂ ਵਿਚ ਸਰਕਾਰਾਂ ਚਲਾ ਰਹੇ ਹਨ, ਪਰ ਕਿਸਾਨਾਂ ਵਿਰੁੱਧ ‘ਦੇਸ਼ ਵਿਰੋਧੀ ਤੇ ਖਾਲਿਸਤਾਨੀ’ ਵਰਗੇ ਸ਼ਬਦਾਂ ਦੀ ਵਰਤੋਂ ਕਰਦੇ ਹਨ।
ਭਾਰਤ ਸਰਕਾਰ ਦੇ ਖਪਤਕਾਰਾਂ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਬਾਰੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਵੱਲੋਂ ਪੰਜਾਬ ਸਰਕਾਰ ਉੱਤੇ ਕਿਸਾਨਾਂ ਨੂੰ ਗੁਮਰਾਹ ਕਰਨ ਦੇਦੋਸ਼ ਲਾਉਣ ਬਾਰੇਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਖਿਆ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਵਿਚ ਦਖਲ ਦੇਣ ਦਾ ਕੋਈ ਕਾਰਨ ਨਹੀਂ, ਕਿਉਂਕਿ ਕਿਸਾਨ ਮੁੱਢਾਂ ਸ਼ਾਂਤਮਈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਕਿਸਾਨਾਂ ਦਾ ਸਮਰਥਨ ਕੀਤਾ ਹੈ ਤੇ ਹਰ ਹਾਲਤ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਦੀ ਰਹੇਗੀ। ਪਿਯੂਸ਼ ਗੋਇਲ ਦੇ ਬਿਆਨ ਕਿ ‘ਮਾਓਵਾਦੀਆਂ ਅਤੇ ਦੇਸ਼ ਵਿਰੋਧੀ ਅਨਸਰਾਂ ਨੇ ਕਿਸਾਨਾਂ ਦੇ ਅੰਦੋਲਨ ਨੂੰ ਹਾਈਜੈਕ ਕਰ ਲਿਆ ਹੈ’ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸ਼ਾਂਤਮਈ ਕਿਸਾਨਾਂ ਨੂੰ ਨਾ ਭੜਕਾਉਣ। ਉਨ੍ਹਾਂ ਕਿਹਾ ਕਿ ਜੇ ਗੋਇਲ ਦੇ ਕੋਲ ਦੇਸ਼ ਵਿਰੋਧੀ ਅਨਸਰਾਂ ਦੇ ਅੰਦੋਲਨ ਵਿੱਚ ਵੜਨਦੀ ਕੋਈ ਜਾਣਕਾਰੀ ਹੈ ਤਾਂ ਉਨ੍ਹਾਂ ਦੀ ਸਰਕਾਰ ਏਦਾਂ ਦੇ ਅਨਸਰਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕਰਦੀ। ਭਾਜਪਾ ਦੇ ਕੌਮੀ ਸੈਕਟਰੀ ਤਰੁਣ ਚੁੱਘ ਵੱਲੋਂ ਖੇਤੀਕਾਨੂੰਨਾਂ ਬਾਰ ਗੁੰਮਰਾਹ ਕੁੰਨ ਤੇ ਝੂਠੇ ਕਿੱਸੇ ਘੜ ਕੇ ਕਿਸਾਨਾਂ ਵਿਚ ਗਲਤ ਫਹਿਮੀਆਂ ਫੈਲਾਉਣ ਦੇ ਬਿਆਨ ਬਾਰੇ ਮੁੱਖ ਮੰਤਰੀ ਨੇ ਪੁੱਛਿਆ ਕਿ ਭਾਰਤ ਸਰਕਾਰ ਕੋਲ ਸਭ ਤਾਕਤਾਂ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਸਮਝਾਉਣ ਲਈ ਉਹ ਢੁਕਵਾਂ ਮਾਹੌਲ ਸਿਰਜਣ ਵਿੱਚ ਕਿਉਂ ਨਾਕਾਮ ਰਹੀ ਹੈ?
ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ ਪੀ ਦਲਾਲ ਦੀ ਅਪਮਾਨ ਜਨਕ ਟਿੱਪਣੀ ਕਿ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਕਿਸੇ ਨਾ ਕਿਸੇ ਤਰ੍ਹਾਂ ਆਪਣੇ ਘਰ ਵੀ ਮੌਤ ਹੋ ਜਾਣੀ ਸੀ, ਦਾ ਜ਼ਿਕਰ ਕਰ ਕੇਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਖੇਤੀਬਾੜੀ ਮੰਤਰੀ ਦੀ ਜ਼ਿੰਮੇਵਾਰੀ ਕਿਸਾਨਾਂ ਦੀ ਭਲਾਈ ਲਈ ਗੱਲ ਕਰਨ ਦੀ ਹੈ, ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਕੁਰਬਾਨੀਆਂ ਨੂੰ ਨੀਵੇਂ ਵਿਖਾ ਕੇ ਉਨ੍ਹਾਂ ਦਾ ਅਪਮਾਨ ਕਰਨਾ ਨਹੀਂ। ਅੱਜ ਤੱਕ 200 ਤੋਂ ਵੱਧਕਿਸਾਨਾਂ (ਜਿਨ੍ਹਾਂ ਵਿੱਚ ਪੰਜਾਬ ਦੇ 125 ਸ਼ਾਮਲ ਹਨ) ਦੀ ਮੌਤ ਹੋ ਚੁੱਕੀ ਹੈ, ਦਾ ਜਿ਼ਕਰ ਕਰਦੇ ਹੋਏ ਮੁੱਖ ਮੰਤਰੀ ਨੇ ਦਲਾਲ ਨੂੰ ਇਸ ਸੰਵੇਦਨਹੀਣ ਵਤੀਰੇ ਲਈ ਬਿਨਾਂ ਸ਼ਰਤ ਮੁਆਫੀ ਮੰਗਣ ਨੂੰ ਕਿਹਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਿਹਾਰ ਨੂੰ ਅਫਸੋਸਨਾ ਕਮੰਨਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਅੰਦੋਲਨਕਾਰੀਆਂ ਵਿਰੁੱਧ ਤਾਕਤ ਦੀ ਵਰਤੋਂ ਕਰਕੇ, ਉਨ੍ਹਾਂ ਦੇ ਰਾਹਵਿੱਚ ਸੜਕਾਂ ਪੁੱਟ ਕੇ ਤੇ ਬੈਰੀਕੇਡ ਲਾ ਕੇ ਜਮਹੂਰੀ ਕਾਰਜ ਪ੍ਰਣਾਲੀ ਦੀ ਉਲੰਘਣਾ ਕੀਤੀ ਹੈ। ਅਮਰਿੰਦਰ ਸਿੰਘ ਨੇ ਪੁੱਛਿਆ ਕਿ ਜੇ ਹਰਿਆਣੇ ਦੇ ਮੁੱਖ ਮੰਤਰੀ ਕੋਲ ਅੰਦੋਲਨ ਵਿੱਚ ਵੱਖਵਾਦੀਆਂ ਦੇ ਹੋਣਦੀ ਜਾਣਕਾਰੀ ਹੈ ਤਾਂ ਪੰਜਾਬ ਦੇ ਕਿਸਾਨਾਂ ਨੂੰ ਨਿੰਦਣ ਦੀ ਥਾਂ ਇਹ ਜਾਣਕਾਰੀ ਕੇਂਦਰ ਦੀ ਆਪਣੀ ਪਾਰਟੀ ਦੀ ਸਰਕਾਰ ਨੂੰ ਕਿਉਂ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦੋਲਨ ਭੜਕਾਉਂਦਾ ਨਹੀਂ, ਜਮਹੂਰੀ ਢੰਗ ਨਾਲ ਸ਼ਾਂਤਮਈਚੱਲਦੇ ਅੰਦੋਲਨ ਵਿੱਚ ਦਖ਼ਲ ਦੇਣ ਤੋਂ ਪ੍ਰਹੇਜ਼ ਕਰਦਾ ਹੈ। ਉਨ੍ਹਾਂ ਨੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਉੱਤੇ ਸ਼ਰਮਨਾਕ ਟਿੱਪਣੀਆਂ ਅਤੇ ਬਿਆਨ ਦਾਗਣ ਲਈ ਭਾਜਪਾ ਆਗੂਆਂ ਅਸ਼ਵਨੀ ਸ਼ਰਮਾ, ਹਰਜੀਤ ਸਿੰਘ ਗਰੇਵਾਲ ਤੇ ਸੁਰਜੀਤ ਕੁਮਾਰ ਜਿਆਣੀ ਦੀ ਨਿੰਦਾ ਕੀਤੀ ਅਤੇ ਉਨਾਂ ਦੇ ਵਿਹਾਰ ਨੂੰ ਅਪਮਾਨਜਨਕ ਅਤੇ ਸ਼ਰਮਨਾਕ ਕਰਾਰ ਦਿੱਤਾ।
ਵਿਧਾਨ ਸਭਾ ਵਿੱਚ ਅਕਾਲੀ ਵਿਧਾਇਕਾਂ ਦੇ ਹੰਗਾਮੇ ਤੇ ਗੈਰ-ਜ਼ਿੰਮੇਵਾਰ ਵਿਹਾਰ ਦੌਰਾਨਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇਅਕਾਲੀਆਂ ਵੱਲੋਂਢੀਠਤਾ ਨਾਲ ਯੂ-ਟਰਨ ਲੈਣ ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾ ਨੇ ਵਿਧਾਨ ਸਭਾ ਵਿੱਚ ਗਵਰਨਰ ਦੇ ਭਾਸ਼ਣ ਦੇ ਧੰਨਵਾਦ ਮਤੇ ਉੱਤੇਬੋਲਦੇ ਹੋਏ ਕਿਸਾਨ ਅੰਦੋਲਨਦੇ ਬਾਰੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੋਵਾਂ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇ ਦੋਗਲਾਪਣ ਦਿਖਾ ਕੇ ਪੰਜਾਬ ਦੇ ਲੋਕਾਂ ਨਾਲ ਦਗ਼ਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਸ਼ੁਰੂ ਵਿੱਚ ਮੇਰੀ ਸਰਕਾਰ ਉੱਤੇ ਦੋਸ਼ ਲਾਏ ਸਨ ਕਿ ਕਿਸਾਨਾਂ ਨੂੰ ਅਸੀਂ ਗੁੰਮਰਾਹ ਕਰ ਰਹੇ ਹਾਂ ਅਤੇ ਏਥੋਂ ਤਕ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਦਾਅਵਾ ਕੀਤਾ ਸੀ ਕਿ ਇਹ ਕਾਨੂੰਨ ਕਿਸਾਨਾਂ ਦਾ ਭਲਾ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਇਸ ਪਿੱਛੋਂ ਸੁਖਬੀਰ ਸਿੰਘ ਬੇਸ਼ਰਮੀ ਨਾਲ ਆਪਣੇ ਪਹਿਲੇ ਸਟੈਂਡਤੋਂ ਪਿੱਛੇ ਹਟ ਕੇ ਇਨ੍ਹਾਂ ਕਾਨੂੰਨਾਂ ਦੇ ਵਿਰੋਧਵਿੱਚਆ ਖੜੋਤਾ। ਉਨ੍ਹਾਂ ਨੇ 25 ਜੂਨ 2020 ਦੇ ਇਕ ਪੱਤਰ ਦਾ ਕੁਝ ਹਿੱਸਾ ਪੜ੍ਹਿਆ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਖੇਤੀ ਕਾਨੂੰਨਾਂ ਦੇ ਪੱਖ ਵਿਚ ਖੜ੍ਹਾ ਹੋਇਆ ਇਸ ਗੱਲ ਉੱਤੇ ਜ਼ੋਰ ਦਿੰਦਾ ਸੀ ਕਿ ‘ਇਨ੍ਹਾਂ ਆਰਡੀਨੈਂਸਾਂ ਵਿੱਚ ਅਜਿਹਾ ਕੁਝ ਵੀ ਨਹੀਂ, ਜੋ ਫੈਡਰਲ ਢਾਂਚੇ ਜਾਂ ਕਿਸਾਨਾਂ ਦੇ ਖਿਲਾਫ਼ ਜਾਂਦਾ ਹੋਵੇ।’ਏਦਾਂ ਦੀਆਂ ਹੋਰ ਵੀ ਕਈ ਗੱਲਾਂ ਮੁੱਖ ਮੰਤਰੀ ਨੇ ਕਹੀਆਂ।

Read More Today Exclusive Breaking News

Continue Reading

ਰੁਝਾਨ


Copyright by IK Soch News powered by InstantWebsites.ca