Political leaders dyed their hands from Reliance towers
Connect with us [email protected]

ਪੰਜਾਬੀ ਖ਼ਬਰਾਂ

ਰਿਲਾਇੰਸ ਦੇ ਟਾਵਰਾਂ ਤੋਂ ਸਿਆਸੀ ਨੇਤਾਵਾਂ ਨੇ ਹੱਥ ਰੰਗੇ

Published

on

towers
  • ਕੰਪਨੀ ਵੱਲੋਂ ਸਿਰਫ ਨੇਤਾਵਾਂ ਦੀ ਜ਼ਮੀਨ ਚੁਣਨ ਤੇ ਸਵਾਲ ਉੱਠੇ ਚੰਡੀਗੜ੍ਹ, 23 ਦਸੰਬਰ - ਮੋਬਾਈਲ ਫੋਨ ਦੇ ਟਾਵਰਾਂ ਲਈ ਰਿਲਾਇੰਸ ਕੰਪਨੀ ਨੂੰ ਕਿਰਾਏ ਉਤੇ ਜ਼ਮੀਨਾਂ ਦੇਣ ਵਾਲੇ ਸਿਆਸੀ ਨੇਤਾਵਾਂ ਬਾਰੇ ਇਸ ਵਕਤ ਚੱਲਦੇ ਕਿਸਾਨ ਘੋਲ ਦੌਰਾਨ ਫਿਰ ਉਂਗਲ ਉਠ ਰਹੀ ਹੈ। ਪਤਾ ਲੱਗਾ ਹੈ ਕਿ ਕਈ ਸਿਆਸੀ ਆਗੂ ਇਸ ਕੰਪਨੀ ਤੋਂ ਇਨ੍ਹਾਂ ਟਾਵਰਾਂ ਬਦਲੇ ਹਰ ਮਹੀਨੇ ਚੰਗਾ ਕਿਰਾਇਆ ਲੈ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਰਿਲਾਇੰਸ ਕੰਪਨੀ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਨੂੰ 10 ਮੋਬਾਈਲ ਟਾਵਰਾਂ ਲਈ ਦਿੱਤੀ ਗਈ ਜ਼ਮੀਨ ਦਾ ਕਿਰਾਇਆ ਦਿੱਤਾ ਜਾਂਦਾ ਹੈ। ਜਦੋਂ ਵਿਜੀਲੈਂਸ ਵੱਲੋਂ ਕੋਲਿਆਂਵਾਲੀ 'ਤੇ ਕੇਸ ਦਰਜ ਕੀਤਾ ਗਿਆ ਸੀ, ਉਦੋਂ ਉਸ ਨੇ ਖੁਦ ਕਬੂਲ ਕੀਤਾ ਸੀ ਕਿ ਉਸ ਨੂੰ 11 ਮੋਬਾਈਲ ਟਾਵਰਾਂ ਲਈ ਦਿੱਤੀ ਗਈ ਜ਼ਮੀਨ ਦੇ ਬਦਲੇ ਕਿਰਾਇਆ ਦਿੱਤਾ ਜਾ ਰਿਹਾ ਹੈ। ਵਿਜੀਲੈਂਸ ਰਿਪੋਰਟ ਅਨੁਸਾਰ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਦੀ ਪਤਨੀ ਦੇ ਨਾਂ ਵਾਲੀ ਜ਼ਮੀਨਤੇ ਪਿੰਡ ਬੋਦੀਵਾਲਾ, ਕਿੱਲਿਆਂਵਾਲੀ, ਭਲਾਈਆਣਾ, ਭੈਣੀ ਚੂਹੜ ਵਿੱਚ ਰਿਲਾਇੰਸ ਕੰਪਨੀ ਦੇ ਟਾਵਰ ਹਨ। ਇਸੇ ਤਰ੍ਹਾਂ ਕੋਲਿਆਂਵਾਲੀ ਦੇ ਪੁੱਤਰ ਦੇ ਨਾਂਅ ਵਾਲੀ ਜ਼ਮੀਨ ‘ਤੇ ਪਿੰਡ ਕਬਰਵਾਲਾ, ਅਰਨੀਵਾਲਾ ਮੰਡੀ, ਸ਼ਾਮ ਖੇੜਾ, ਜੱਸੀ ਬਾਗਵਾਲੀਅਅਤੇ ਕੋਲਿਆਂਵਾਲੀ ਦੀ ਧੀ ਦੇ ਨਾਂਅ ਵਾਲੀ ਜ਼ਮੀਨ ਉਤੇ ਪਿੰਡ ਦਾਨੇਵਾਲਾ, ਗੁਰੂਸਰ ਵਿੱਚ ਰਿਲਾਇੰਸ ਦੇ ਟਾਵਰ ਹਨ। ਇਨ੍ਹਾਂ ਟਾਵਰਾਂ ਦੇ ਲਈ ਕਿਰਾਏ ਉਤੇ ਜ਼ਮੀਨ ਦਿੱਤੀ ਗਈ ਹੈ। ਖੁਦ ਦਿਆਲ ਸਿੰਘ ਕੋਲਿਆਂਵਾਲੀ ਦੇ ਨਾਂਅ ਉੱਤੇ ਵੀ ਇੱਕ ਟਾਵਰ ਏਅਰਟੈਲ ਕੰਪਨੀ ਦਾ ਹੈ। ਕਾਨੂੰਨੀ ਤੌਰ ‘ਤੇ ਇਸ ਵਿੱਚ ਕੁਝ ਗਲਤ ਨਹੀਂ, ਪਰ ਰਿਲਾਇੰਸ਼ ਵੱਲੋਂ ਸਿਰਫ ਨੇਤਾਵਾਂ ਦੀ ਜ਼ਮੀਨ ਦੀ ਚੋਣ ਕਰਨਾ ਸ਼ੰਕੇ ਖੜ੍ਹੇ ਕਰਦਾ ਹੈ। ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਸਰਕਾਰ ਵੇਲੇ ਰਿਲਾਇੰਸ ਨੂੰ ਅਕਾਲੀ ਆਗੂਆਂ ਨੇ ਮੋਬਾਈਲ ਟਾਵਰਾਂ ਲਈ ਜ਼ਮੀਨ ਦਿੱਤੀ ਸੀ। ਜਾਣਕਾਰ ਸੂਤਰਾਂ ਅਨੁਸਾਰ ਨੇਤਾਵਾਂ ਨੇ ਪਹਿਲਾਂ ਰਿਲਾਇੰਸ ਤੋਂ ਟਾਵਰ ਲਾਏ ਜਾਣ ਵਾਲੀ ਥਾਂ ਦੀ ਸੂਚੀ ਲੈਕੇ ਫਿਰ ਸ਼ਨਾਖਤ ਕੀਤੇ ਪਿੰਡਾਂ ਦੀ ਥੋੜ੍ਹੀ-ਥੋੜ੍ਹੀ ਜ਼ਮੀਨ ਖਰੀਦ ਲਈ। ਇਸ ਖਰੀਦ ਕੀਤੀ ਜ਼ਮੀਨ ਉਤੇ ਰਿਲਾਇੰਸ ਨੇ ਮੋਬਾਈਲ ਟਾਵਰ ਖੜ੍ਹੇ ਕਰ ਦਿੱਤੇ ਅਤੇ ਆਗੂਆਂ ਨੂੰ ਹਰ ਮਹੀਨੇ ਕਿਰਾਇਆ ਮਿਲਣ ਲੱਗ ਪਿਆ। ਪੇਂਡੂ ਖੇਤਰ ਵਿੱਚ ਪ੍ਰਤੀ ਟਾਵਰ 20 ਹਜ਼ਾਰ ਰੁਪਏ ਤੱਕ ਪ੍ਰਤੀ ਮਹੀਨਾ ਕਿਰਾਇਆ ਮਿਲਦਾ ਹੈ।
    ਜ਼ਿਲ੍ਹਾ ਮਾਨਸਾ ਦੇ ਇੱਕ ਵਿਧਾਇਕ ਤੇ ਉਸ ਦੇ ਪਰਵਾਰ ਵੱਲੋਂ ਕਰੀਬ 11 ਪਿੰਡਾਂ ਵਿੱਚ ਪਹਿਲਾਂ ਥੋੜ੍ਹੀ-ਥੋੜ੍ਹੀ ਜਗ੍ਹਾ ਖਰੀਦੀ ਗਈ ਅਤੇ ਫਿਰ ਰਿਲਾਇੰਸ ਕੰਪਨੀ ਨੇ ਟਾਵਰ ਖੜ੍ਹੇ ਕਰ ਦਿੱਤੇ। ਇਹ ਥਾਂ ਮਾਨਸਾ ਦੇ ਖੈਰਾ ਖੁਰਦ, ਸਰਦੂਲਗੜ੍ਹ, ਕਾਹਨ ਸਿੰਘ ਵਾਲਾ, ਕਾਹਨੇਵਾਲਾ, ਮੁਕਤਸਰ ਵਿੱਚ ਲੱਖੇਵਾਲੀ ਅਤੇ ਥਾਂਦੇਵਾਲਾ, ਸੰਗਰੂਰ ਵਿੱਚ ਪਿੰਡ ਬੰਗਾ, ਲੁਧਿਆਣਾ ਵਿੱਚ ਪਿੰਡ ਹਠੂਰ ਅਤੇ ਫਾਜ਼ਿਲਕਾ ਦੇ ਪਿੰਡ ਸ਼ੇਰ ਮੁਹੰਮਦ ਮਾਹੀਗੀਰ ਆਦਿ ਵਿੱਚ ਖਰੀਦੀ ਗਈ ਸੀ।
    ਪਤਾ ਲੱਗਾ ਹੈ ਕਿ ਬਠਿੰਡਾ ਜ਼ਿਲ੍ਹੇ ਵਿੱਚ ਬਾਦਲ ਪਰਵਾਰ ਦੇ ਅਤਿ ਨੇੜਲੇ ਇਕ ਯੂਥ ਅਕਾਲੀ ਆਗੂ ਦੀ ਜ਼ਮੀਨ
    ਉੱਤੇ ਵੀ ਦਰਜਨਾਂ ਮੋਬਾਈਲ ਟਾਵਰ ਲੱਗੇ ਹੋਏ ਹਨ ਜਿਨ੍ਹਾਂ ਤੋਂ ਚੰਗਾ ਕਿਰਾਇਆ ਮਿਲ ਰਿਹਾ ਹੈ। ਇੱਕ ਵੱਡੇ ਘਰਾਣੇ ਦੀ ਕੰਪਨੀ ਵਿੱਚ ਹਿੱਸੇਦਾਰ ਦੇ ਨਾਂਅ ਵਾਲੀ ਸ਼ਹਿਰੀ ਥਾਂ ਉਤੇ ਰਿਲਾਇੰਸ ਟਾਵਰ ਹਨ। ਇਸੇ ਘਰਾਣੇ ਦੇ ਇੱਕ ਨੇੜੂ ਦੇ ਨਾਂਅ ਵਾਲੀ ਜਗ੍ਹਾ ‘ਤੇ ਟਾਵਰ ਹਨ। ਮੁਕਤਸਰ ਤੇ ਫਾਜ਼ਿਲਕਾ ਜ਼ਿਲ੍ਹੇ ਦੇ ਕਈ ਨੇਤਾਵਾਂ ਦੇ ਬੰਦਿਆਂ ਦੀ ਜ਼ਮੀਨ ‘ਤੇ ਰਿਲਾਇੰਸ ਦੇ ਟਾਵਰ ਹਨ। ਰਾਮਪੁਰਾ ਦੇ ਵੀ ਇੱਕ ਸ਼ਹਿਰੀ ਆਗੂ ਦੇ ਨਾਂਅ ਵਾਲੀ ਜ਼ਮੀਨ ‘ਤੇ ਟਾਵਰ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂਅ ਉੱਤੇ ਤਾਂ ਰਿਲਾਇੰਸ ਦੇ ਦੋ ਤੇਲ ਪੰਪ ਹਨ, ਜੋਪਿੰਡ ਰੁਪਾਣਾ ਅਤੇ ਡੂਮਵਾਲੀ ਵਿੱਚ ਹਨ।

Click Here To Read Latest Punjabi news

ਪੰਜਾਬੀ ਖ਼ਬਰਾਂ

ਸੁਮੇਧ ਸਿੰਘ ਸੈਣੀ ਨੂੰ ਰਾਹਤ:ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪ੍ਰਵਾਨ

Published

on

sumedh saini

ਚੰਡੀਗੜ੍ਹ, 3 ਅਗਸਤ, – ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀਜੀਪੀ) ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਦਰਜ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇ ਇਸ ਕੇਸ ਵਿੱਚ ਸਰਕਾਰ ਸੈਣੀ ਤੋਂ ਕੁਝ ਪੁੱਛਗਿੱਛ ਕਰਨੀ ਚਾਹੇ ਤਾਂ ਇਸ ਦੇ ਲਈ ਉਸ ਨੂੰ ਪਹਿਲਾਂ 7 ਦਿਨ ਦਾ ਨੋਟਿਸ ਦੇਣਾ ਪਵੇਗਾ।
ਸੁਮੇਧ ਸਿੰਘ ਸੈਣੀ ਵੱਲੋਂ ਇਸ ਕੇਸ ਵਿੱਚ ਦਰਜ ਸਿ਼ਕਾਇਤ ਵਿੱਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਬਾਰੇ ਦਾਇਰ ਕੀਤੀ ਗਈ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਜਸਟਿਸ ਅਵਨੀਸ ਝਿੰਗਨ ਨੇ ਇਹ ਆਦੇਸ਼ ਦਿੱਤਾ ਹੈ। ਸੈਣੀ ਨੂੰ ਬਹਿਬਲ ਕਲਾਂ ਗੋਲ਼ੀ ਕਾਂਡ ਕੇਸ ਵਿੱਚ ਅਗਾਊਂ ਜ਼ਮਾਨਤ ਪਹਿਲਾਂ ਮਿਲ ਚੁੱਕੀ ਹੈ।ਅੱਜ ਉਸ ਨੂੰ ਕੋਟਕਪੂਰਾ ਵਿੱਚਉਸ ਦੇ ਖ਼ਿਲਾਫ਼ਦਰਜ ਹੋਏ ਕੇਸ ਵਿੱਚ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਕੇਸ ਫਰੀਦਕੋਟ ਦੀ ਟ੍ਰਾਇਲ ਕੋਰਟ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਸੈਣੀ ਦੇਖ਼ਿਲਾਫ਼ ਚਲਾਣ ਵੀ ਪੇਸ਼ ਕੀਤਾ ਜਾ ਚੁੱਕਾ ਹੈ।
ਵਰਨਣ ਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੇ ਪਹਿਲਾਂ ਇਸ ਕੇਸ ਵਿੱਚ ਟ੍ਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਟ੍ਰਾਇਲ ਕੋਰਟ ਨੇ ਰੱਦ ਕਰ ਦਿੱਤਾ ਸੀ।ਉਸ ਤੋਂ ਬਾਅਦ ਸੈਣੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤਦੀ ਮੰਗ ਕੀਤੀ ਸੀ। ਮਾਰਚ ਵਿੱਚ ਹਾਈ ਕੋਰਟ ਨੇ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਅੱਜ ਮੰਗਲਵਾਰ ਨੂੰ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਪਿੱਛੋਂ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

Continue Reading

ਪੰਜਾਬੀ ਖ਼ਬਰਾਂ

ਮੁੰਬਈ ਵਿੱਚ ‘ਅਡਾਨੀ ਏਅਰਪੋਰਟ’ ਬਣਨ ਤੋਂ ਭੜਕੀ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਤੋੜ-ਭੰਨ

Published

on

Adani Airport

ਮੁੰਬਈ, 3 ਅਗਸਤ – ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਉੱਤੇ ਕੱਲ੍ਹ ਸ਼ਿਵਸੈਨਾ ਵਰਕਰਾਂ ਨੇ ਤੋੜਭੰਨ ਕੀਤੀ ਹੈ। ਇਸ ਏਅਰਪੋਰਟ ਦਾ ਪ੍ਰਬੰਧ ਅੱਜਕੱਲ੍ਹ ਅਡਾਨੀ ਗਰੁੱਪ ਦੇ ਹੱਥਾਂ ਵਿੱਚ ਹੈ। ਸ਼ਿਵਸੈਨਾ ਵਰਕਰਾਂ ਨੇ ਇਸ ਮੌਕੇ ਏਅਰਪੋਰਟ ਉੱਤੇ ਲੱਗੇ ‘ਅਡਾਨੀ ਏਅਰਪੋਰਟ’ ਦੇ ਬੋਰਡ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਅਸਲ ਵਿੱਚ ਸ਼ਿਵਸੈਨਾ ਦਾ ਦੋਸ਼ ਹੈ ਕਿ ਪਹਿਲਾਂ ਇਹ ਏਅਰਪੋਰਟ ਛਤਰਪਤੀ ਸ਼ਿਵਾਜੀ ਮਹਾਰਾਜ ਏਅਰਪੋਰਟ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜਕੱਲ੍ਹਇੱਥੇ ਅਡਾਨੀ ਏਅਰਪੋਰਟ ਦਾ ਬੋਰਡ ਲਾ ਦਿੱਤਾ ਗਿਆ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਵਰਨਣ ਯੋਗ ਹੈ ਕਿ ਅਡਾਨੀ ਗਰੁੱਪਨੇ ਬੀਤੇ ਕੁਝ ਸਾਲਾਂ ਵਿੱਚ ਏਵੀਏਸ਼ਨ ਸੈਕਟਰ ਵਿੱਚ ਵੱਡਾ ਨਿਵੇਸ਼ ਕੀਤਾ ਅਤੇ ਦੇਸ਼ ਦੇ ਕਈ ਵੱਡੇ ਏਅਰਪੋਰਟਾਂ ਦਾ ਪ੍ਰਬੰਧ ਇਸਗਰੁੱਪ ਕੋਲ ਚਲਾ ਗਿਆ ਹੈ।ਜੁਲਾਈ ਵਿੱਚ ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਪ੍ਰਬੰਧ ਪੂਰੀ ਤਰ੍ਹਾਂ ਅਡਾਨੀ ਗਰੁੱਪ ਕੋਲ ਆਇਆ ਤਾਂ ਖ਼ੁਦ ਗੌਤਮ ਅਡਾਨੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।ਅਡਾਨੀ ਏਅਰਪੋਰਟ ਦੇ ਬੁਲਾਰੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ਦੀ ਬ੍ਰਾਂਡਿੰਗ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਟਰਮੀਨਲ ਦੀ ਸਥਿਤੀ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਘੱਟ ਮਾਲ ਮਿਲਿਆ ਤਾਂ ਚੋਰਾਂ ਨੇ ਇੱਕ ਮਹੀਨੇ ਦਾ ਬੱਚਾ ਬੈਗ ਵਿੱਚ ਪਾ ਲਿਆ

Published

on

child murder

ਮਾਂ ਵੱਲੋਂ ਰੌਲਾ ਪਾਉਣ ਉੱਤੇ ਬੈਗ ਛੱਡ ਕੇ ਭੱਜੇ
ਫਿਲੌਰ, 3 ਅਗਸਤ – ਰਾਤ ਨੂੰ ਇਕ ਘਰ ਵਿੱਚ ਚੋਰੀ ਕਰਨ ਗਏ ਚੋਰਾਂ ਨੂੰ ਜਦ ਮਾਲ ਜ਼ਿਆਦਾ ਨਾ ਮਿਲਿਆ ਤਾਂ ਬਿਸਤਰੇ ਉੱਤੇ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਬੈਗ ਵਿੱਚ ਪਾ ਕੇ ਆਪਣੇ ਨਾਲ ਲਿਜਾਣ ਲੱਗੇ ਤਾਂ ਬੱਚਾ ਰੋ ਪਿਆ ਅਤੇ ਮਾਂ ਦੀ ਅੱਖ ਖੁੱਲ੍ਹ ਗਈ। ਉਸ ਦੇ ਰੌਲਾ ਪਾਉਣ ਉੱਤੇ ਚੋਰ ਬੈਗ ਛੱਡ ਕੇ ਭੱਜ ਗਏ।
ਮਿਲੀ ਸੂਚਨਾ ਅਨੁਸਾਰ ਨੇੜੇ ਪਿੰਡ ਬਕਾਪੁਰ ਵਿੱਚਕੱਲ੍ਹਅੱਧੀ ਰਾਤ ਬਲਵਿੰਦਰ ਸਿੰਘ ਦੇ ਘਰ ਚੋਰ ਆ ਗਏ। ਬਲਵਿੰਦਰ ਸਿੰਘ ਆਪਣੀ ਪਤਨੀ ਅਤੇ ਇੱਕ ਮਹੀਨੇ ਦੀ ਬੱਚੀ ਨਾਲ ਬਿਸਤਰੇ ਉੱਤੇ ਸੌਂ ਰਿਹਾ ਸੀ। ਚੋਰਾਂ ਨੇ ਪਹਿਲਾਂ ਘਰ ਵਿੱਚ ਪਏ ਦੋ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਚੁੱਕ ਕੇ ਆਪਣੇ ਬੈਗ ਵਿੱਚ ਪਾਏ। ਚੋਰਾਂ ਨੂੰ ਜਦ ਘਰੋਂ ਬਹੁਤਾ ਮਾਲ ਨਾ ਮਿਲਿਆ ਤਾਂ ਉਨ੍ਹਾਂ ਨੇ ਮਾਤਾ-ਪਿਤਾ ਕੋਲ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਚੁੱਕ ਕੇ ਬੈਗ ਵਿੱਚ ਪਾ ਲਿਆ। ਜਦੋਂ ਉਹ ਉਹ ਚੱਲਣ ਲੱਗੇ ਤਾਂ ਬੱਚਾ ਰੋਣ ਲੱਗ ਪਿਆ ਤੇ ਆਵਾਜ਼ ਸੁਣ ਕੇ ਮਾਂ ਦੀ ਨੀਂਦ ਖੁੱਲ੍ਹ ਗਈ। ਬਿਸਤਰੇ ਉੱਤੇ ਬੱਚਾ ਨਾ ਦੇਖ ਕੇ ਉਸ ਨੇ ਤੁਰੰਤ ਲਾਈਟ ਜਗਾਈ ਅਤੇ ਅਣਜਾਣ ਵਿਅਕਤੀ ਨੂੰ ਘਰ ਵਿੱਚ ਦੇਖ ਜਦੋਂ ਉਸ ਨੇ ਰੌਲਾ ਪਾਇਆ ਤਾਂ ਬੈਗ ਉਥੇ ਛੱਡ ਕੇ ਚੋਰ ਫਰਾਰ ਹੋ ਗਏ।ਬੱਚੇ ਦੇ ਪਿਤਾ ਨੇ ਬੈਗ ਖੋਲ੍ਹਿਆ ਤਾਂ ਉਸ ਵਿੱਚ ਹੀ ਉਨ੍ਹਾਂ ਦਾ ਇੱਕ ਮਹੀਨੇ ਦਾ ਬੱਚਾ, ਦੋਵੇਂ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਦੀ ਨਕਦੀ ਪਏ ਸੀ। ਬਲਵਿੰਦਰ ਨੇ ਸ਼ਿਕਾਇਤ ਸਥਾਨਕ ਪੁਲਸ ਕੋਲ ਕੀਤੀ। ਥਾਣਾ ਇੰਚਾਰਜ ਸੰਜੀਵ ਕਪੂਰ ਨੇ ਦੱਸਿਆ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ।

Continue Reading

ਰੁਝਾਨ


Copyright by IK Soch News powered by InstantWebsites.ca