Politics heats up after PM's effigy blown up in place of Ravana
Connect with us [email protected]

ਪੰਜਾਬੀ ਖ਼ਬਰਾਂ

ਰਾਵਣ ਦੀ ਥਾਂ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣ ਉੱਤੇ ਸਿਆਸਤ ਵਿੱਚ ਗਰਮੀ ਭੜਕੀ

Published

on

PM modi statues in dussehra
  • ਆਪਸੀ ਦੂਸ਼ਣਬਾਜ਼ੀ ਦਾ ਨਵਾਂ ਸਿਲਸਿਲਾ ਸ਼ੁਰੂ
    ਚੰਡੀਗੜ੍ਹ, 26 ਅਕਤੂਬਰ, – ਨਰਿੰਦਰ ਮੋਦੀ ਸਰਕਾ ਰਦੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦਾ ਗੁੱਸਾ ਦੁਸ਼ਹਿਰੇ ਮੌਕੇ ਵੇਖਣ ਨੂੰ ਮਿਲਿਆ ਹੈ। ਕਈ ਥਾਂਈਂ ਰਾਵਣ ਦੇ ਪੁਤਲਿਆਂ ਦੀ ਥਾਂ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਗਏ ਤਾਂ ਇਸ ਦੇ ਬਾਅਦ ਸਿਆਸਤ ਵਿੱਚ ਗਰਮੀ ਭੜਕ ਪਈ ਹੈ।
    ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਇਸ ਮੁੱਦੇ ਉੱਤੇ ਕੀਤੇ ਗਏ ਇੱਕ ਟਵੀਟ ਪਿੱਛੋਂ ਭਾਜਪਾ ਆਗੂਆਂ ਨੇ ਮੋੜਵਾਂ ਵਾਰ ਕਰਦਿਆਂ ਕਾਂਗਰਸ ਉੱਤੇਜ਼ੋਰਦਾਰ ਨਿਸ਼ਾਨੇ ਮਾਰੇ ਹਨ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਟਵੀਟ ਜਾਰੀ ਕਰ ਕੇ ਕਿਹਾ ਸੀ, “ਕੱਲ੍ਹ ਇਹ ਪੂਰੇ ਪੰਜਾਬ ਵਿੱਚ ਹੋਇਆ, ਇਹ ਬਹੁਤ ਦੁਖਦਾਈ ਹੈ ਕਿ ਪੂਰਾ ਪੰਜਾਬ ਪ੍ਰਧਾਨ ਮੰਤਰੀ ਮੋਦੀ ਤੋਂ ਇੰਨਾ ਗੁੱਸੇ ਹੈ। ਇਹ ਬੜੀ ਖ਼ਤਰਨਾਕ ਮਿਸਾਲ ਹੈ ਤੇ ਸਾਡੇ ਦੇਸ਼ ਲਈ ਬੁਰੀ ਹੈ। ਪ੍ਰਧਾਨ ਮੰਤਰੀ ਨੂੰ ਇਨ੍ਹਾਂ ਲੋਕਾਂ ਨਾਲ ਗੱਲ ਕਰਨੀ ਚਾਹੀਦੀ, ਇਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਤੇ ਮਦਦ ਦੇਣੀ ਚਾਹੀਦੀ ਹੈ।’
    ਇਸ ਦੇ ਬਾਅਦ ਭਾਜਪਾ ਦੇ ਪ੍ਰਧਾਨ ਜੇ ਪੀ ਨੱਢਾ ਨੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕਣ ਵਾਲਿਆਂ ਪਿਛੇ ਰਾਹੁਲ ਗਾਂਧੀ ਦਾ ਹੱਥ ਦਸਿਆ ਹੈ। ਉਨ੍ਹਾ ਟਵੀਟਜਾਰੀ ਕੀਤਾ ਹੈ ਕਿ ‘ਰਾਹੁਲ ਗਾਂਧੀ ਦੇ ਨਿਰਦੇਸ਼ਾਂ ਉੱਤੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਣ ਦਾ ਸ਼ਰਮਨਾਕ ਡਰਾਮਾ ਹੋਇਆ, ਪਰ ਉਨ੍ਹਾਂ ਨੂੰ ਅਜਿਹੀਆਂ ਆਸਾਂ ਸਨ। ਨਹਿਰੂ-ਗਾਂਧੀ ਖ਼ਾਨਦਾਨ ਨੇ ਕਦੇ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਸਨਮਾਨ ਨਹੀਂ ਕੀਤਾ। ਯੂਪੀਏ ਸਰਕਾਰ ਵੇਲੇ 2004-2014 ਦੇ ਦੌਰਾਨ ਪ੍ਰਧਾਨ ਮੰਤਰੀ ਦਾ ਅਹੁਦਾ ਸੰਸਥਾਗਤ ਤੌਰ ਉੱਤੇ ਕਮਜ਼ੋਰ ਹੋ ਗਿਆ ਸੀ।’
    ਵਰਨਣ ਯੋਗ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਸੜਕਾਂ ਉੱਤੇ ਹਨ। ਕਿਸਾਨ ਆਗੂਆਂ ਦੀ ਦਿੱਲੀ ਵਿੱਚ ਗੱਲਬਾਤ ਫੇਲ੍ਹ ਹੋਣ ਪਿੱਛੋਂ ਬੇਰੰਗ ਵਾਪਸੀ ਤੋਂ ਬਾਅਦ ਉਨ੍ਹਾਂ ਨੇ ਸੰਘਰਸ਼ ਤੇਜ਼ ਕਰਦਿਆਂ ਰੇਲ ਲਾਈਨਾਂ ਅਤੇ ਟੌਲ ਪਲਾਜ਼ਿਆ ਉੱਤੇ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਲਏ ਹਨ। ਇਕ ਪਾਸੇ ਉਨ੍ਹਾਂ ਵਲੋਂ ਭਾਜਪਾ ਆਗੂਆਂ ਦਾ ਘਿਰਾਉਂ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਭਾਜਪਾ ਆਗੂ ਪੰਜਾਬ ਅੰਦਰ ਸਰਗਰਮੀਆਂ ਵਧਾਉਣ ਦੀ ਕੋਸ਼ਿਸ਼ ਵਿੱਚ ਹਨ। ਪਿਛਲੇ ਦਿਨਾਂ ਦੇ ਦੌਰਾਨ ਦਲਿਤਾਂ ਦੇ ਹੱਕ ਵਿੱਚ ਭਾਜਪਾ ਆਗੂਆਂ ਨੇ ਡਾæ ਭੀਮ ਰਾਓ ਅੰਬੇਡਕਰ ਦੇ ਬੁੱਤਾਂ ਉੱਤੇਹਾਰ ਪਹਿਨਾਉਣ ਵਾਸਤੇ ਪ੍ਰੋਗਰਾਮ ਰੱਖਿਆ ਤਾਂ ਇਸ ਦੀ ਵੱਡੀ ਵਿਰੋਧਤਾ ਹੋਈ ਸੀ। ਫਿਰ ਕੇਂਦਰ ਦੇ ਭਾਜਪਾ ਪ੍ਰਧਾਨ ਜੇ ਪੀ ਨੱਢਾ ਵਲੋਂ ਪ੍ਰਦਰਸ਼ਨ ਕਰਦੇ ਕਿਸਾਨਾਂ ਨੂੰ ਵਿਚੋਲੇ ਤੇ ਦਲਾਲ ਕਹਿਣ ਪਿੱਛੋਂ ਕਿਸਾਨਾਂਦੀ ਨਰਾਜ਼ਗੀ ਹੋਰ ਵੱਧ ਗਈ। ਪਿੱਛੋਂ ਪ੍ਰਧਾਨ ਮੰਤਰੀ ਮੋਦੀ ਨੇ ਵੀ ਕਿਸਾਨਾਂ ਦੇ ਪ੍ਰਦਰਸ਼ਨਾਂ ਨੂੰ ਵਿਚੋਲਿਆਂ ਨੂੰ ਬਚਾਉਣ ਦੀ ਕਾਰਵਾਈ ਕਹਿ ਦਿਤਾ ਤਾਂ ਕਿਸਾਨ ਹੋ ਭੜਕ ਪਏ।ਇਸ ਦੇ ਬਾਅਦ ਦੁਸ਼ਹਿਰੇ ਮੌਕੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਤਾਂ ਇਸ ਨੂੰ ਇਸੇ ਦਾ ਪ੍ਰਤੀਕਰਮ ਮੰਨਿਆ ਜਾ ਰਿਹਾ ਹੈ। ਉਸ ਦੇ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਵੱਲਰੇਲ ਆਵਾਜਾਈ ਮੁਕੰਮਲ ਬੰਦ ਕਰ ਕੇ ਮਸਲਾ ਹੋਰ ਉਲਝਾ ਦਿਤਾ ਹੈ। ਦੋਵੇਂ ਧਿਰਾਂ ਦੇ ਅੜੀ ਉੱਤੇ ਰਹਿਣ ਨਾਲ ਤਨਾਅ ਵਧਣ ਦੇ ਆਸਾਰ ਹਨ।

Click Here Latest Indian Political News

ਪੰਜਾਬੀ ਖ਼ਬਰਾਂ

ਬੁਰਾੜੀ ਦੇ ਮੈਦਾਨ ਵਿੱਚ ਜਾਣ ਦੀ ਸਰਕਾਰ ਦੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਵੱਲੋਂ ਰੱਦ

Published

on

kisan protest
  • ਦਿੱਲੀ ਬਾਰਡਰ ਉੱਤੇ 11 ਕਿਲੋਮੀਟਰ ਲੰਮਾ ਧਰਨਾ ਲਾਇਆ
    ਨਵੀਂ ਦਿੱਲੀ, 28 ਨਵੰਬਰ, – ਭਾਰਤ ਦੀ ਰਾਜਧਾਨੀ ਦਿੱਲੀ ਵਿੱਚਧਰਨਾ ਲਾਈ ਬੈਠੇ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਇਹ ਧਰਨਾ ਬੁਰਾੜੀ ਦੇ ਮੈਦਾਨ ਵਿੱਚ ਲੈ ਜਾਣ ਦੀ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਪਹਿਲਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਓਸੇ ਤਰ੍ਹਾਂ ਜਾਰੀ ਹੈ ਅਤੇ ਦਿੱਲੀ ਸ਼ਹਿਰ ਵਿੱਚ ਐਂਟਰੀ ਮਿਲਣ ਪਿੱਛੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਅਜੇ ਤੱਕ ਉਵੇਂ ਹੀ ਦਿੱਲੀ-ਹਰਿਆਣਾ ਬਾਰਡਰ ਉੱਤੇ ਡਟੇ ਹੋਏ ਹਨ।
    ਇਸ ਦੌਰਾਨ ਅੱਜ ਸ਼ਨਿਚਰਵਾਰ ਸਵੇਰੇ ਇੱਥੇ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਬੈਠਕ ਕੀਤੀ ਤੇ ਆਪਣੀ ਅਗਲੀ ਰਣਨੀਤੀ ਉੱਤੇ ਵਿਚਾਰ ਕੀਤਾ। ਇਸ ਦੇ ਬਾਅਦਕਿਸਾਨ ਆਗੂਆਂ ਨੇ ਕਿਹਾ, ‘ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਇੱਥੋਂਕਿਸੇ ਵੀ ਹੋਰ ਥਾਂਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੇ ਹੀ ਕਰਾਂਗੇ। ਰੋਜ਼ ਸਵੇਰੇ 11 ਵਜੇ ਅਸੀਂ ਮੀਟਿੰਗ ਕਰ ਕੇ ਰੋਜ਼ਾਨਾ ਦੀ ਨੀਤੀ ਤੈਅ ਕਰਿਆ ਕਰਾਂਗੇ।’
    ਜਾਣਕਾਰ ਸੂਤਰਾਂ ਮੁਤਾਬਕ 28 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਨੇ ਦਿੱਲੀ-ਹਰਿਆਣਾ ਬਾਰਡਰ ਉੱਤੇ ਪਹਿਲਾਂ ਤੋਂ ਲੱਗਾ ਹੋਇਆ ਧਰਨਾ ਓਸੇ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇਬੁਰਾੜੀ ਦੇ ਨਿਰੰਕਾਰੀ ਸੰਤ ਸਮਾਗਮ ਵਾਲੀ ਥਾਂ ਜਾ ਕੇ ਧਰਨਾ ਦੇਣ ਦੀ ਭਾਰਤ ਸਰਕਾਰ ਦੀ ਤਾਜ਼ਾ ਪੇਸ਼ਕਸ਼ ਰੱਦ ਕਰ ਦਿੱਤੀ ਹੈ।ਦਿੱਲੀ-ਹਰਿਆਣਾ ਵਿਚਾਲੇ ਕੁੰਡਲੀ ਨੇੜੇ ਬਾਰਡਰ ਉੱਤੇ ਕਿਸਾਨਾਂ ਦਾ ਧਰਨਾ ਕਰੀਬ 11 ਕਿਲੋਮੀਟਰ ਲੰਮਾ ਹੋ ਗਿਆ ਹੈ।

Click Here Political News Online in Punjabi

Continue Reading

ਪੰਜਾਬੀ ਖ਼ਬਰਾਂ

ਬੱਸ ਵਿੱਚ ਅੱਗ ਲੱਗਣ ਕਾਰਨ ਤਿੰਨ ਜਣਿਆਂ ਦੀ ਮੌਤ

Published

on

bus damage

ਜੈਪੁਰ, 28 ਨਵੰਬਰ – ਜੈਪੁਰ ਦਿਹਾਤੀ ਜ਼ਿਲੇ ਦੇ ਚੁੰਦਵਾਜੀ ਥਾਣਾ ਖੇਤਰ ਵਿੱਚ ਦਿੱਲੀ ਤੋਂ ਜੈਪੁਰ ਆ ਰਹੀ ਇੱਕ ਵੀਡੀਓ ਕੋਚ ਬੱਸ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਨਾਲ ਟਕਰਾ ਗਈ ਤੇ ਉਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਸੜ ਕੇ ਮਾਰੇ ਗਏ ਅਤੇ ਛੇ ਹੋਰ ਜ਼ਖ਼ਮੀ ਹੋ ਗਏ।
ਕਾਰਜਕਾਰੀ ਪੁਲਸ ਅਧਿਕਾਰੀ ਅਨੀਤਾ ਮੀਣਾ ਨੇ ਦੱਸਿਆ ਕਿ ਜੈਪੂਰ-ਦਿੱਲੀ ਨੈਸ਼ਨਲ ਹਾਈਵੇ ਦੇ ਲਾਬਾਨਾ ਪਿੰਡ ਨੇੜੇ ਇੱਕ ਟਰੱਕ ਪਲਟਣ ਨਾਲ ਰਸਤਾ ਜਾਮ ਸੀ। ਵੀਡੀਓ ਕੋਚ ਬੱਸ ਚਾਲਕ ਨੇ ਬੱਸ ਨੂੰ ਗ਼ਲਤ ਦਿਸ਼ਾ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤੇ ਇਸੇ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਕੇ ਇਸ ਵਿੱਚ ਕਰੰਟ ਫੈਲ ਗਿਆ।ਉਨ੍ਹਾਂ ਦੱਸਿਆ ਕਿ ਬੱਸ ਵਿੱਚ ਲੱਗੀ ਅੱਗ ਵਿੱਚ ਭਗਵਾਨ ਸਿੰਘ, ਨੂਰ ਮੁਹੰਮਦ ਅਤੇ ਸ਼ੁਭਮ ਦੀ ਮੌਤ ਹੋ ਗਈ ਸੀ, ਪਰ ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਬਾਕੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ ਸੀ।

Click Here To Read Latest Punjabi news

Continue Reading

ਪੰਜਾਬੀ ਖ਼ਬਰਾਂ

ਗੁਜਰਾਤ ਦੇ ਹਸਪਤਾਲ ਵਿੱਚ ਅੱਗ ਨਾਲ ਪੰਜ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਮੌਤ

Published

on

death

ਅਹਿਮਦਾਬਾਦ, 28 ਨਵੰਬਰ – ਗੁਜਰਾਤ ਦੇ ਰਾਜਕੋਟ ਸ਼ਹਿਰ ਵਿੱਚ ਕੱਲ੍ਹ ਰਾਤ ਕੋਵਿਡ-19 ਹਸਪਤਾਲ ਦੇ ਆਈ ਸੀ ਯੂ ਵਿੱਚ ਅੱਗ ਲੱਗਣ ਨਾਲ 5 ਮਰੀਜ਼ਾਂ ਦੀ ਮੌਤ ਹੋ ਗਈ ਤੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ 26 ਹੋਰ ਮਰੀਜ਼ਾਂ ਨੂੰ ਬਚਾ ਲਿਆ। ਇਨ੍ਹਾਂ ਸਾਰਿਆਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਦੇ ਬੀ ਥੇਵਾ ਨੇ ਦੱਸਿਆ ਕਿ ਆਨੰਦ ਬੰਗਲੋ ਚੌਕ ਦੇ ਚਾਰ ਮੰਜ਼ਿਲਾ ਉਦੈ ਸ਼ਿਵਾਨੰਦ ਹਸਪਤਾਲ ਵਿੱਚ ਪਹਿਲੀ ਮੰਜ਼ਿਲ ਉੱਤੇ ਬਣੇ ਆਈ ਸੀ ਯੂ ਵਿੱਚ ਕੱਲ੍ਹ ਦੇਰ ਰਾਤ ਲੱਗਭਗ ਸਾਢੇ 12 ਵਜੇ ਅੱਗ ਲੱਗ ਗਈ ਸੀ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਰਾਜਕੋਟ ਵਿੱਚ ਕੋਵਿਡ-19 ਹਸਪਤਾਲ ਵਿੱਚ ਕੱਲ੍ਹਅੱਗ ਲੱਗਣ ਦੀ ਘਟਨਾ ਦਾ ਨੋਟਿਸ ਲਿਆ ਤੇ ਇਸ ਘਟਨਾਬਾਰੇ ਗੁਜਰਾਤ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰ ਸਰਕਾਰਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਹ ਮਹਿਤਾ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਹੋਮ ਸੈਕਟਰੀ ਬੈਠਕ ਕਰਨਗੇ ਅਤੇ ਸਾਰੇ ਦੇਸ਼ ਦੇ ਸਰਕਾਰੀ ਹਸਪਤਾਲਾਂ ਲਈ ਅਗਨੀ ਸੁਰੱਖਿਆ ਨਿਰਦੇਸ਼ ਜਾਰੀ ਕਰਨਗੇ।

Click Here To Read Latest Punjabi news

Continue Reading

ਰੁਝਾਨ