Poster time in Punjab Congress: Posters of 'Captain is one' were put up
Connect with us [email protected]

ਰਾਜਨੀਤੀ

ਪੰਜਾਬ ਕਾਂਗਰਸ ਵਿੱਚ ਪੋਸਟਰ ਵਾਰ:‘ਕੌਣ ਕੈਪਟਨ’ ਦਾ ਜਵਾਬ ਦੇਣ ਲਈ ‘ਕੈਪਟਨ ਇੱਕ ਹੀ ਹੁੰਦਾ ਹੈ’ ਦੇ ਪੋਸਟਰ ਲੱਗ ਗਏ

Published

on

Captain is one

ਪਟਿਆਲਾ ਵਿੱਚ ‘ਸਾਰਾ ਪੰਜਾਬ ਸਿੱਧੂ ਦੇ ਨਾਲ’ ਵਾਲੇ ਪੋਸਟਰ ਲੱਗੇ
ਚੰਡੀਗੜ੍ਹ, 9 ਜੂਨ, – ਪੰਜਾਬ ਕਾਂਗਰਸ ਵਿੱਚ ਅੰਦਰੂਨੀ ਝਗੜੇ ਦੀਦਿੱਲੀ ਵਿੱਚ ਸੁਣਵਾਈ ਹੋਣ ਦੇ ਨਾਲ ਪੰਜਾਬ ਵਿੱਚ ਵੀ ਆਪਸੀ ਝਗੜਾ ਸੜਕਾਂ ਉੱਤੇ ਆ ਗਿਆ ਹੈ ਅਤੇ ਨਵਜੋਤ ਸਿੰਘ ਸਿੱਧੂ ਵੱਲੋਂ ਦੋ ਸਾਲ ਪਹਿਲਾਂ ਦੇ ਕਹੇ ਸ਼ਬਦਾਂ ‘ਕੌਣ ਕੈਪਟਨ’ ਦੇ ਜਵਾਬ ਵਿੱਚ ਪੰਜਾਬ ਦੀਆਂ ਸੜਕਾਂ ਉੱਤੇਕੈਪਟਨ ਧੜੇ ਨੇ ‘ਕੈਪਟਨ ਇੱਕ ਹੀ ਹੁੰਦਾ ਹੈ’ ਵਾਲੇ ਪੋਸਟਰ ਲਵਾਉਣੇ ਸ਼ੁਰੂ ਕਰ ਕੇ ਲੜਾਈ ਨੂੰ ਨਵਾਂ ਰੰਗ ਦੇ ਦਿੱਤਾ ਜਾਪਦਾ ਹੈ।
ਅੱਜ ਬੁੱਧਵਾਰ ਨੂੰ ਅਚਾਨਕ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸੜਕਾਂ ਉੱਤੇ ਕੈਪਟਨ ਅਮਰਿੰਦਰ ਸਿੰਘ ਦੇ ਪੱਖਦੇ ਪੋਸਟਰ ਅਤੇ ਬੈਨਰ ਲਾਏ ਜਾਣ ਲੱਗ ਪਏ, ਜਿਨ੍ਹਾਂ ਉੱਤੇ ਲਿਖਿਆ ਗਿਆ ਹੈ ‘ਕੈਪਟਨ ਇਕ ਹੀ ਹੁੰਦਾ ਹੈ’।ਪੰਜਾਬ ਦੀਆਂ ਸੜਕਾਂ ਉੱਤੇ ਲੱਗੇ ਹੋਰਡਿੰਗ ਪਾਰਟੀ ਹਾਈ ਕਮਾਨ ਨੂੰ ਇੱਕ ਇਸ਼ਾਰਾ ਹਨ ਕਿ ਜੇਕੈਪਟਨ ਅਮਰਿੰਦਰ ਸਿੰਘ ਦੇ ਪੱਖ ਦਾ ਫੈਸਲਾ ਨਾ ਲਿਆ ਤਾਂ ਲੜਾਈ ਖਤਰਨਾਕ ਰੁਖ ਧਾਰਨ ਕਰ ਸਕਦੀ ਹੈ। ਇਸ ਵੇਲੇ ਕਾਂਗਰਸ ਦੀ ਸਾਰੀ ਲੜਾਈ ਕੈਪਟਨ ਅਮਰਿੰਦਰ ਸਿੰਘ ਬਨਾਮ ਨਵਜੋਤ ਸਿੰਘ ਸਿੱਧੂ ਬਣ ਜਾਣ ਕਾਰਨਬਾਕੀਆਗੂ ਆਪੋ ਆਪਣੀ ਪੈਂਠ ਕਾਇਮ ਰੱਖਣ ਲਈ ਪੰਜਾਬ ਦੇ ਕੁਝ ਖੇਤਰਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਪੱਖ ਵਿਚ ‘ਕੈਪਟਨ ਇਕ ਹੀ ਹੁੰਦਾ ਹੈ’ ਅਤੇ ‘ਸਾਡਾ ਸਾਂਝਾ ਨਾਅਰਾ, ਕੈਪਟਨ ਦੁਬਾਰਾ’ ਦੇ ਬੋਰਡ ਲਾਉਣ ਲੱਗ ਪਏ ਹਨ।ਅੰਮ੍ਰਿਤਸਰ ਵਿੱਚ ਕੁਝ ਪੋਸਟਰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਆਪਣੇ ਹਲਕੇ ਵਿੱਚੋਂ ਲਾਪਤਾ ਹੋਣ ਦੇ ਵੀ ਲੱਗ ਗਏ ਹਨ।ਉਸ ਦੇ ਖਿਲਾਫ ਏਹੋ ਜਿਹੇ ਪੋਸਟਰ ਸਾਲ 2019 ਵਿਚ ਵੀ ਲੱਗੇ ਸਨ, ਜਦੋਂ ਉਸ ਦਾ ਵਿਭਾਗ ਬਦਲਣ ਦੇ ਚਰਚੇ ਚੱਲੇ ਸਨ।
ਜਾਣਕਾਰ ਸੂਤਰਾਂ ਮੁਤਾਬਕ ਅਗਲੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਕਾਂਗਰਸ ਹਾਈ ਕਮਾਨ ਕਿਸੇ ਧੜੇ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੀ ਅਤੇ ਵਿਚਲਾ ਰਸਤਾ ਲੱਭ ਰਹੀ ਹੈ। ਦੋਵਾਂ ਧਿਰਾਂ ਦੀ ਨਜ਼ਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਉੱਤੇ ਟਿਕੀ ਹੈ, ਕਿਉਂਕਿ ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਜੋ ਵੀ ਰਿਪੋਰਟ ਦੇ ਦੇਵੇ, ਅੰਤਿਮ ਫੈਸਲਾ ਗਾਂਧੀ ਪਰਿਵਾਰ ਨੇ ਲੈਣਾ ਹੈ।ਪੰਜਾਬ ਕਾਂਗਰਸ ਦੇ ਪੰਜ ਦਰਜਨ ਦੇ ਕਰੀਬ ਵਿਧਾਇਕਾਂ ਤੇ ਹੋਰਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀਤੋਂ ਨਾਰਾਜ਼ਗੀ ਦਿਖਾਈ ਹੈ ਤੇ ਬੇਅਦਬੀ ਕਾਂਡ ਦੇ ਮੁੱਦੇ ਉੱਤੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਨਾ ਕਰਨ ਤੇ ਹਾਈ ਕੋਰਟ ਵੱਲੋਂਸਾਬਕਾ ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਰੱਦ ਕੀਤੇ ਜਾਣ ਪਿੱਛੋਂ ਸਰਕਾਰ ਦੇ ਲਾਪਰਵਾਹੀ ਵਾਲੇ ਰੁਖ ਦਾ ਮੁੱਦਾ ਵੀ ਉਠਾਇਆ ਹੈ।
ਕਾਂਗਰਸ ਹਾਈ ਕਮਾਂਡ ਦੀ ਤਿੰਨ ਮੈਂਬਰੀ ਕਮੇਟੀ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਮੁੱਖਮੰਤਰੀ ਬਣਾਉਣ ਦੇ ਸੰਕੇਤਾਂ ਨਾਲ ਪੰਜਾਬ ਕਾਂਗਰਸਵਿੱਚਨਵੀਂ ਹਲਚਲ ਦੌਰਾਨ ਜਦੋਂ ਇੱਕ ਪਾਸੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕਾਂ ਨੇ ਸੜਕਾਂ ਤੇ ਗਲ਼ੀਆਂਵਿੱਚ ਹੋਰਡਿੰਗ ਤੇ ਪੋਸਟਰ ਲਾਉਣੇ ਸ਼ੁਰੂ ਕਰ ਦਿੱਤੇ ਤਾਂ ਦੂਸਰੇ ਪਾਸੇ ਨਵਜੋਤ ਸਿੰਘ ਸਿੱਧ ਦੇ ਪੱਖ ਵਿੱਚ ਵੀ ਇੱਕ ਧੜੇ ਨੇ ਸਰਗਰਮੀ ਵਿੱਢ ਦਿੱਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ਨੇ ਇਹ ਮਾਹੌਲ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਕਿ ਸਾਲ 2022 ਵਾਲੀਆਂਵਿਧਾਨ ਸਭਾ ਚੋਣਾਂ ਵੀ ਇੱਕ ਵਾਰ ਫਿਰਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹੀ ਅਗਵਾਈਵਿੱਚਲੜੀਆਂ ਜਾਵੇਗੀਆਂ।
ਓਧਰ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਨਵਜੋਤ ਸਿੰਘ ਸਿੱਧੂ ਦੇ ਪੱਖ ਦੇ ਵੱਡੇ ਫਲੈਕਸ ਬੋਰਡਾਂ ਦੀ ਚਰਚਾ ਸ਼ੁਰੂ ਹੋ ਗਈ ਹੈ। ਸ਼ਹਿਰ ਦੇ ਵੱਡੇ ਚੌਂਕਾਂ ਵਿੱਚਫਲੈਕਸ ਬੋਰਡ ਲਾਏ ਗਏ ਹਨ, ਜਿਨ੍ਹਾਂ ਉੱਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂਦੇ ਨਾਲ ਉਨ੍ਹਾਂ ਦੇ ਸਮੱਰਥਕਾਂ ਦੀਆਂ ਤਸਵੀਰਾਂ ਹਨ ਤੇ ਇਨ੍ਹਾਂ ਬੋਰਡਾਂ ਉੱਤੇ ਵੱਡੇ ਅੱਖਰਾਂ ਵਿੱਚ ਲਿਖਿਆ ਹੈ, ‘ਸਾਰਾ ਪੰਜਾਬ ਸਿੱਧੂ ਦੇ ਨਾਲ’, ‘ਕਿਸਾਨਾਂ ਦੀ ਆਵਾਜ਼ ਮੰਗਦਾ ਹੈ ਪੰਜਾਬ’, ‘ਪੰਜਾਬ ਮੰਗਦਾ ਗੁਰੂ ਦੀ ਬੇਅਦਬੀ ਦਾ ਹਿਸਾਬ’। ਦੱਸਿਆ ਗਿਆ ਹੈ ਕਿ ਪਟਿਆਲੇ ਵਿੱਚ ਨਵਜੋਤ ਸਿੰਘਸਿੱਧੂ ਦੇ ਪੱਖ ਵਿੱਚ ਇਹ ਫਲੈਕਸ ਬੋਰਡ ਸ਼ੈਰੀ ਰਿਆੜ ਨਾਂਅ ਦੇ ਨੌਜਵਾਨ ਨੇ ਲਵਾਏ ਹਨ, ਜਿਹੜਾ ਲੰਮੇ ਸਮੇਂ ਤੋਂ ਨਵਜੋਤ ਕੌਰ ਸਿੱਧੂ ਦੇ ਸੰਪਰਕ ਵਿੱਚ ਹੈਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰਦਾ ਸੁਣੀਂਦਾ ਹੈ। ਬੀਤੇ ਦਿਨੀਂ ਸ਼ੈਰੀ ਰਿਆੜ ਨੇ ਨਵਜੋਤ ਕੌਰ ਸਿੱਧੂ ਨਾਲ ਪਟਿਆਲਾ ਜ਼ਿਲ੍ਹੇ ਦੇ ਕਈ ਖੇਤਰਾਂਵਿੱਚ ਦੌਰਾ ਕੀਤਾ ਹੈ।ਨਵਜੋਤ ਸਿੰਘ ਸਿੱਧੂ ਖੁਦਭਾਵੇਂ ਚੁੱਪ ਹਨ, ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਸਰਗਰਮ ਹਨ ਅਤੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਦੇ ਬਿਆਨ ਉੱਤੇ ਤਿੱਖੀ ਪ੍ਰਤੀਕਿਰਿਆ ਵੀ ਦਿੱਤੀ ਸੀ।

Read More Political News Today

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca