Prashant Kishor's eight-member team arrived in Punjab again
Connect with us [email protected]

ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਦੀ ਅੱਠ ਮੈਂਬਰੀ ਟੀਮ ਫਿਰ ਪੰਜਾਬ ਆਣ ਪਹੁੰਚੀ

Published

on

Prashant Kishor

ਜਲੰਧਰ, 9 ਜੂਨ – ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀ ਵਿਧਾਨ ਸਭਾ ਚੋਣਾਂ ਦੀ ਸਿਆਸੀ ਦਲਾਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਨੇ ਵੀ ਏਥੇ ਦੁਬਾਰਾ ਸੱਤਾ ਹਾਸਲ ਕਰਨ ਲਈ ਚੋਣਾਂ ਦੇ ਮਾਹਰ ਪ੍ਰਸ਼ਾਂਤ ਕਿਸ਼ੋਰ ਦੀ ਟੀਮ ਨਾਲ ਕੰਮ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਟੀਮ ਪੰਜਾਬ ਵਿੱਚ ਆ ਗਈ ਹੈ।
ਮਿਲੀ ਸੂਚਨਾ ਮੁਤਾਬਕ ਪੰਜਾਬ ਕਾਂਗਰਸ ਲਈ ਟੀਮ ਪ੍ਰਸ਼ਾਂਤ ਕਿਸ਼ੋਰ ਦਾ ਇੱਕ ਯੂਨਿਟ ਆ ਚੁੱਕਾ ਹੈ। ਇਸ ਟੀਮ ਨੂੰ ਕੋਰ ਕਮੇਟੀ ਵਜੋਂ ਜਾਣਿਆ ਜਾਂਦਾ ਹੈ, ਜੋ ਪੰਜਾਬ ਵਿੱਚ ਮੌਜੂਦਾ ਹਾਲਾਤ ਉੱਤੇ ਡੈਟਾ ਇਕੱਠਾ ਕਰਨ ਤੋਂ ਲੈ ਕੇ ਸਾਰੇ ਕੰਮ ਕਰੇਗੀ। ਇਹ ਵੀ ਖ਼ਬਰ ਹੈ ਕਿ ਇਸ ਮੁਹਿੰਮ ਲਈ ਕੰਮ ਕਰ ਰਹੀ ਟੀਮ ਦੇ ਅੱਠ ਮੈਂਬਰ ਚੰਡੀਗ਼ੜ੍ਹ ਆ ਚੁੱਕੇ ਹਨ ਅਤੇਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦੀ ਨੀਤੀ ਉੱਤੇ ਕੰਮ ਸ਼ੁਰੂ ਹੋ ਗਿਆ ਹੈ, ਇਸ ਲਈ ਅੱਠ ਮਾਹਰਾਂ ਦੀ ਟੀਮ ਕੱਲ੍ਹ ਚੰਡੀਗ਼ੜ੍ਹ ਪਹੁੰਚ ਗਈ ਸੀ, ਜਿਸ ਨੇ ਪੰਜਾਬ ਦੇ ਚਾਰ ਜ਼ੋਨਾਂ ਮਾਝਾ, ਮਾਲਵਾ, ਦੋਆਬਾ ਅਤੇ ਕੰਢੀ ਖੇਤਰ ਦੇ ਹਿਸਾਬ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਹਰ ਖੇਤਰ ਵਿੱਚ ਦੋ ਸਟ੍ਰੇਟਜਿਸਟਸ ਲਾਏ ਹਨ, ਜੋ ਇਨ੍ਹਾਂ ਇਲਾਕਿਆਂ ਬਾਰੇ ਪੂਰੀ ਜਾਣਕਾਰੀ ਇਕੱਠੀ ਕਰਕੇ ਟੀਮ ਨੂੰ ਕੰਟਰੋਲ ਕਰਦੇ ਹੈਡ ਨੂੰ ਦੇਣਗੇ।ਚੰਡੀਗ਼ੜ੍ਹ ਵਿੱਚ ਟੀਮ ਪੀ ਕੇ (ਪ੍ਰਸ਼ਾਂਤ ਕਿਸ਼ੋਰ) ਨੇ ਜੋ ਕੰਮ ਸ਼ੁਰੂ ਕੀਤਾ ਹੈ, ਉਸ ਲਈ ਦੋ ਤਰ੍ਹਾਂ ਦੀ ਸਟ੍ਰੇਟਜੀ ਬਣਾਈ ਹੈ, ਇੱਕ ਵਿੱਚ ਪੰਜਾਬ ਵਿੱਚ ਕਾਂਗਰਸ ਦੇ ਹੱਕ ਵਿੱਚ ਮੁਹਿੰਮ ਚਲਾਈ ਜਾਣੀ ਸ਼ਾਮਲ ਹੈ ਤਾਂ ਦੂਜੀ ਸਭ ਤੋਂ ਵੱਡੀ ਮੁੁਹਿੰਮ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਮੇਜ ਬਿਲਡਿੰਗ ਲਈ ਵੱਖਰਾ ਵਿਭਾਗ ਬਣਾਇਆ ਗਿਆ ਹੈ, ਜਿਹੜਾ ਮੁੱਖ ਮੰਤਰੀ ਦੇ ਕੰਮਾਂ ਦਾ ਪ੍ਰਚਾਰ ਕਰਕੇ ਉਨ੍ਹਾਂ ਦੀ ਇਮੇਜ ਬਣਾਵੇਗਾ।ਦੂਜੀ ਟੀਮ ਇਸ ਦੌਰਾਨ ਪੰਜਾਬ ਵਿੱਚ ਕਾਂਗਰਸ ਦੇ ਪੱਖ ਵਿੱਚ ਚੋਣ ਪ੍ਰਚਾਰ ਮੁਹਿੰਮ ਚਲਾਵੇਗੀ ਅਤੇ ਸੂਬੇ ਵਿੱਚ ਹੋਏ ਬਿਹਤਰ ਕੰਮਾਂ ਨੂੰ ਪ੍ਰਚਾਰਤ ਕੀਤਾ ਜਾਵੇਗਾ, ਜਦਕਿ ਸਰਕਾਰ ਵਿਰੁੱਧ ਜਾਣ ਵਾਲੇ ਮਸਲਿਆਂ ਨੂੰ ਲੈ ਕੇ ਟੀਮ ਸਰਕਾਰ ਦੀ ਇਮੇਜ ਸੁਧਾਰਨ ਦੀ ਕੋਸ਼ਿਸ਼ ਕਰੇਗੀ।
ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਆਈ ਟੀਮ ਪੀ ਕੇ ਵਾਸਤੇ ਚੰਡੀਗ਼ੜ੍ਹ ਦੇ ਸੈਕਟਰ ਦੋ ਵਿੱਚ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਵਿੱਚ ਕੈਂਪ ਆਫਿਸ ਬਣਾਇਆ ਗਿਆ ਹੈ, ਜਿੱਥੋਂ ਮੁਹਿੰਮ ਚਲਾਈ ਜਾਵੇਗੀ। ਅਗਲੇ ਦਿਨਾਂ ਵਿੱਚ ਇਸ ਟੀਮ ਵਿੱਚ ਹੋਰ ਲੋਕ ਵੀ ਸ਼ਾਮਲ ਕੀਤੇ ਜਾਣਗੇ।

Read More Political News Today

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca