Preneet Kaur demands stern action from Congress High Command against
Connect with us [email protected]

ਰਾਜਨੀਤੀ

ਪ੍ਰਨੀਤ ਕੌਰ ਵੱਲੋਂ ਸਿੱਧੂ ਦੇ ਸਲਾਹਕਾਰਾਂ ਖਿਲਾਫ ਕਾਂਗਰਸ ਹਾਈ ਕਮਾਨ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ

Published

on

Parneet-Kaur

ਪਟਿਆਲਾ/ਚੰਡੀਗੜ੍ਹ, 25 ਅਗਸਤ 2021 – ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਸ਼ਰਮਨਾਕ ਟਿਪਣੀਆਂ ਨੂੰ ਕਰਾਰੇ ਹੱਥੀਂ ਲੈਂਦਿਆਂ, ਇਨ੍ਹਾਂ ਨੂੰ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਵਾਲੀਆਂ ਕਰਾਰ ਦਿੰਦਿਆਂ ਕਾਂਗਰਸ ਹਾਈ ਕਮਾਨ ਤੋਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।ਪ੍ਰਨੀਤ ਕੌਰ ਨੇ ਇਹ ਪ੍ਰਗਟਾਵਾ ਅੱਜ, ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਮਹੰਤ ਹਰਵਿੰਦਰ ਸਿੰਘ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਕਰਵਾਏ ਸਮਾਗਮ ‘ਚ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਮੀਡੀਆ ਦੇ ਇਸ ਸਵਾਲ, ਕੀ ਨਵਜੋਤ ਸਿੰਘ ਸਿੱਧੂ ਪਾਰਟੀ ਵਿੱਚ ਅਸ਼ਾਂਤੀ ਲਈ ਜ਼ਿੰਮੇਵਾਰ ਹਨ, ਦੇ ਜਵਾਬ ਵਿੱਚ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, ‘ਬਿਨ੍ਹਾਂ ਸ਼ੱਕ, ਸਿੱਧੂ ਜ਼ਿੰਮੇਵਾਰ ਹਨ, ਉਨ੍ਹਾਂ ਨੇ ਇਹ ਸਭ ਸ਼ੁਰੂ ਕੀਤਾ ਅਤੇ ਹੁਣ, ਇਹ ਉਨ੍ਹਾਂ ਦੇ ਸਲਾਹਕਾਰ ਹੀ ਹਨ ਜੋ ਅਜਿਹੇ ਗ਼ੈਰ ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ, ਜਦੋਂ ਕਿ ਮੁੱਖ ਮੰਤਰੀ ਨੇ ਉਦਾਰਤਾ ਦਿਖਾਉਂਦਿਆਂ ਹਾਈ ਕਮਾਨ ਵੱਲੋਂ ਸਿੱਧੂ ਨੂੰ ਕਾਂਗਰਸ ਦੀ ਪ੍ਰਦੇਸ਼ ਇਕਾਈ ਦਾ ਮੁਖੀ ਲਾਉਣ ਦੇ ਫੈਸਲੇ ਨੂੰ ਮੰਨਿਆ ਪਰੰਤੂ ਅਜਿਹਾ ਨਾ ਕੀਤੇ ਜਾਣ ਲਈ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਦੀ ਜਵਾਬ ਤਲਬੀ ਹੋਣੀ ਚਾਹੀਦੀ ਹੈ।’
ਉਨ੍ਹਾਂ ਅੱਗੇ ਕਿਹਾ ਕਿ, ‘ਇਹ ਸਮਾਂ ਨਿੱਜੀ ਰਾਜਨੀਤੀ ਖੇਡਣ ਦਾ ਨਹੀਂ ਹੈ। ਜੇਕਰ ਉਨ੍ਹਾਂ ਦੀ ਕੋਈ ਸ਼ਿਕਾਇਤ ਹੈ, ਤਾਂ ਉਸਨੂੰ ਇਸ ਤਰ੍ਹਾਂ ਜਨਤਕ ਕਰਨ ਦੀ ਥਾਂ ਪਾਰਟੀ ਪਲੇਟਫਾਰਮ ‘ਤੇ ਉਠਾਉਣਾ ਚਾਹੀਦਾ ਸੀ।’ ਉਨ੍ਹਾਂ ਕਿਹਾ ਕਿ, ”ਅਸੀਂ ਚਾਹੁੰਦੇ ਹਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ, ਕਾਂਗਰਸ ਪਾਰਟੀ ਇੱਕਜੁਟਤਾ ਨਾਲ ਲੜੇ।”ਕਸ਼ਮੀਰ ਅਤੇ ਇੰਦਰਾ ਗਾਂਧੀ ਦੇ ਮੁੱਦੇ ‘ਤੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀ ਟਿੱਪਣੀ ਦੀ ਨਿੰਦਾ ਕਰਦੇ ਹੋਏ ਪ੍ਰਨੀਤ ਕੌਰ ਨੇ ਕਿਹਾ, ”ਮੈਨੂੰ ਨਹੀਂ ਪਤਾ ਕਿ ਇਹ ਲੋਕ ਕਿੱਥੋਂ ਆਏ ਹਨ, ਪਾਰਟੀ ਪ੍ਰਧਾਨ ਨੂੰ ਪਾਰਟੀ ਦੇ ਅੰਦਰੋਂ ਹੀ ਜ਼ਿੰਮੇਵਾਰ ਸਲਾਹਕਾਰਾਂ ਦੀ ਚੋਣ ਕਰਨੀ ਚਾਹੀਦੀ ਸੀ। ਇਹ ਹੁਣ ਹਾਈ ਕਮਾਨ ‘ਤੇ ਨਿਰਭਰ ਕਰਦਾ ਹੈ ਕਿ ਇਨ੍ਹਾਂ ਵਿਰੁੱਧ ਕੀ ਕਾਰਵਾਈ ਕੀਤੀ ਜਾਵੇ, ਪਰ ਮੈਂ ਨਿੱਜੀ ਤੌਰ ‘ਤੇ ਇਨ੍ਹਾਂ ਦੀਆਂ ਗ਼ੈਰ ਜ਼ਿੰਮੇਵਾਰਾਨਾ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦੀ ਹਾਂ।”
ਪ੍ਰਨੀਤ ਕੌਰ ਨੇ, ਆਪਣੇ ਨਿਜੀ ਹਿਤਾਂ ਲਈ ਪਾਰਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ‘ਤੇ ਵਰ੍ਹਦਿਆਂ ਕਿਹਾ ਕਿ, ‘ਸਾਢੇ ਚਾਰ ਸਾਲ ਸੱਤਾ ਦਾ ਆਨੰਦ ਲੈਣ ਤੋਂ ਬਾਅਦ, ਉਨ੍ਹਾਂ ਵੱਲੋਂ ਬਗ਼ਾਵਤ ਦਾ ਝੰਡਾ ਚੁੱਕਣਾ, ਪਰਦੇ ਪਿੱਛੇ ਦੀ ਕਹਾਣੀ ਬਾਰੇ ਬਹੁਤ ਕੁਝ ਸਪੱਸ਼ਟ ਕਰਦਾ ਹੈ।’ ਉਨ੍ਹਾਂ ਕਿਹਾ ਕਿ ਇਹ ਸਮਾਂ ਤਾਅਨੇ-ਮਿਹਣਿਆਂ ਦੀ ਖੇਡ ‘ਚ ਸ਼ਾਮਲ ਹੋਣ ਦਾ ਨਹੀਂ, ਕਿਉਂਜੋ ਅਜਿਹਾ ਕਰਨ ਨਾਲ ਅੱਗੇ ਵਧਣ ਦੀਆਂ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪੁੱਜੇਗਾ। ਪ੍ਰਨੀਤ ਕੌਰ ਨੇ ਸਾਰੀਆਂ ਧਿਰਾਂ ਨੂੰ ਇਕਜੁਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ 2022 ‘ਚ ਕਾਂਗਰਸ ਪਾਰਟੀ ਦੀ ਮੁੜ ਜਿੱਤ ਯਕੀਨੀ ਬਣਾਈ ਜਾ ਸਕੇ।ਕੁਝ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਬਦਲਣ ਬਾਰੇ ਚਲਾਈ ਮੁਹਿੰਮ ਬਾਰੇ ਪੁੱਛਣ ‘ਤੇ, ਸ੍ਰੀਮਤੀ ਪ੍ਰਨੀਤ ਕੌਰ ਨੇ ਜਵਾਬ ਦਿੱਤਾ ਕਿ, ”ਇਹ ਹਾਈ ਕਮਾਨ ਦਾ ਅਧਿਕਾਰ ਖੇਤਰ ਹੈ, ਉਹ ਹੀ ਇਸ ਬਾਰੇ ਨਿਰਣਾ ਕਰਨਗੇ, ਪਰ, ਮੈਂ ਕਹਾਂਗੀ ਕਿ, ”ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪੂਰੀ ਵਾਹ ਲਾਕੇ ਔਖੇ ਵੇਲਿਆਂ ‘ਚ ਪਾਰਟੀ ਦੀ ਅਗਵਾਈ ਕੀਤੀ ਅਤੇ ਹਾਈ ਕਮਾਂਡ ਦੀਆਂ ਆਸਾਂ ਮੁਤਾਬਕ ਬਹੁਤ ਸਾਰੀਆਂ ਜਿੱਤਾਂ ਦਰਜ ਕੀਤੀਆਂ। ਕੈਪਟਨ ਨੇ ਮਹਾਂਮਾਰੀ ਦੌਰਾਨ ਵੀ ਵਿੱਤੀ ਔਕੜਾਂ ਦੇ ਬਾਵਜੂਦ ਪੰਜਾਬ ਦੇ ਲੋਕਾਂ ਅਤੇ ਸੂਬੇ ਦੇ ਚਹੁੰਤਰਫ਼ਾ ਵਿਕਾਸ ਲਈ ਬਹੁਤ ਵਧੀਆ ਕੰਮ ਕੀਤਾ ਹੈ।’

Read More Latest Politics News

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca