Nepal's parliament dissolved: President announces mid-term elections
Connect with us [email protected]

ਰਾਜਨੀਤੀ

ਨੇਪਾਲ ਦੀ ਪਾਰਲੀਮੈਂਟ ਭੰਗ:ਰਾਸ਼ਟਰਪਤੀ ਵੱਲੋਂ ਨਵੰਬਰ ਵਿੱਚ ਮੱਧ-ਕਾਲੀ ਚੋਣਾਂ ਦਾ ਐਲਾਨ

Published

on

nepal

ਕਾਠਮੰਡੂ, 23 ਮਈ – ਕੋਰੋਨਾ ਮਹਾਮਾਰੀ ਦੇ ਦੌਰਾਨ ਨੇਪਾਲ ਵਿੱਚ ਸਿਆਸੀ ਸੰਕਟ ਹੋਰ ਡੂੰਘਾ ਹੋ ਗਿਆ ਅਤੇ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਦੇਸ਼ ਦੀ ਪਾਰਲੀਮੈਂਟਭੰਗ ਕਰ ਕੇ 12 ਤੋਂ 19 ਨਵੰਬਰ ਨੂੰ ਮੱਧ-ਕਾਲੀ ਚੋਣਾਂ ਕਰਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾ ਕਿਹਾ ਕਿ ਮੋਰਚਾਬੰਦੀ ਵਿੱਚ ਲੱਗੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਅਤੇ ਵਿਰੋਧੀ ਧਿਰ ਦਾ ਗਠਜੋੜ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਨਹੀਂ ਹਨ।
ਰਾਸ਼ਟਰਪਤੀ ਨੇ ਇਹ ਐਲਾਨ ਉਸ ਮੌਕੇ ਕੀਤਾ ਹੈ ਜਦੋਂ ਪ੍ਰਧਾਨ ਮੰਤਰੀ ਓਲੀ ਨੇ ਸ਼ੁੱਕਰਵਾਰ ਦੇਰ ਰਾਤ ਕੈਬਨਿਟ ਦੀ ਹੰਗਾਮੀ ਮੀਟਿੰਗ ਸੱਦ ਕੇ 275 ਮੈਂਬਰੀ ਪਾਰਲੀਮੈਂਟ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਸੀ। ਰਾਸ਼ਟਰਪਤੀ ਦਫਤਰ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਪਾਰਲੀਮੈਂਟ ਭੰਗ ਕਰ ਦਿੱਤੀ ਗਈ ਹੈ ਅਤੇ ਨੇਪਾਲ ਦੇ ਸੰਵਿਧਾਨ ਦੀ ਧਾਰਾ 76 (7) ਹੇਠ ਮੱਧ-ਕਾਲੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਂਦਾ ਹੈ। ਮੰਤਰੀ ਮੰਡਲ ਨੇ ਪਹਿਲੇ ਪੜਾਅ ਵਿੱਚ 12 ਨਵੰਬਰ ਤੇ ਦੂਸਰੇ ਪੜਾਅ ਵਿੱਚ 19 ਨਵੰਬਰ ਨੂੰ ਚੋਣਾਂ ਕਰਾਉਣ ਦੀ ਸਿਫਾਰਸ਼ ਕੀਤੀ ਹੈ। ਨੇਪਾਲ ਦਾ ਸਿਆਸੀ ਸੰਕਟ ਉਸ ਵੇਲੇ ਹੋਰ ਡੂੰਘਾ ਹੋ ਗਿਆ, ਜਦੋਂ ਓਲੀ ਅਤੇ ਵਿਰੋਧੀ ਪਾਰਟੀ ਦੋਵਾਂ ਨੇ ਹੀ ਰਾਸ਼ਟਰਪਤੀ ਨੂੰ ਪਾਰਲੀਮੈਂਟ ਮੈਂਬਰਾਂ ਦੇ ਦਸਤਖਤਾਂ ਵਾਲਾ ਪੱਤਰ ਸੌਂਪ ਕੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਓਲੀ ਨੇ ਸੰਵਿਧਾਨ ਦੀ ਧਾਰਾ 76 (5) ਅਨੁਸਾਰ ਮੁੜ ਕੇ ਪ੍ਰਧਾਨ ਮੰਤਰੀ ਬਣਨ ਲਈ ਆਪਣੀ ਪਾਰਟੀ ਸੀ ਪੀ ਐਨ (ਯੂ ਐਮ ਐਲ) ਦੇ 121 ਮੈਂਬਰਾਂ ਅਤੇ ਜਨਤਾ ਸਮਾਜਵਾਦੀ ਪਾਰਟੀ ਦੇ 32 ਪਾਰਲੀਮੈਂਟ ਮੈਂਬਰਾਂ ਦੇ ਸਮਰਥਨ ਦੇ ਦਾਅਵੇ ਵਾਲਾ ਪੱਤਰ ਸੌਂਪਿਆ।
ਇਸ ਤੋਂ ਪਹਿਲਾਂ ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦਰ ਦੇਓਬਾ ਨੇ 149 ਮੈਂਬਰਾਂ ਦੇ ਸਮਰਥਨ ਦਾ ਦਾਅਵਾ ਕੀਤਾ ਅਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨਾਲ ਰਾਸ਼ਟਰਪਤੀ ਦੇ ਦਫਤਰ ਪੁੱਜੇ। ਰਾਸ਼ਟਰਪਤੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸ਼ੇਰ ਬਹਾਦਰ ਦੇਓਬਾ ਅਤੇ ਕੇ ਪੀ ਓਲੀ ਸ਼ਰਮਾ ਦੋਵਾਂ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਗਿਆ।ਵਿਰੋਧੀ ਧਿਰ ਨੇਪਾਲੀ ਕਾਂਗਰਸ ਨੇ ਕਿਹਾ ਕਿ ਉਹ ਪਾਰਲੀਮੈਂਟ ਭੰਗ ਕਰਨ ਦੇ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਦੇ ਫੈਸਲੇ ਖਿਲਾਫ ਸਿਆਸੀ ਤੇ ਕਾਨੂੰਨੀ ਕਾਰਵਾਈ ਦਾ ਸਹਾਰਾ ਲੈਣਗੇ। ਵਿਰੋਧੀ ਧਿਰ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੇ ਪੀ ਓਲੀ ਦੇ ਲਾਭ ਲਈ ਸੰਵਿਧਾਨ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ। ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਨੇਪਾਲੀ ਕਾਂਗਰਸ ਦੇ ਪ੍ਰਧਾਨ ਦੇਓਬਾ ਨੇ 149 ਪਾਰਲੀਮੈਂਟ ਮੈਂਬਰਾਂ ਦੇ ਸਮਰਥਨ ਵਾਲਾ ਪੱਤਰ ਸੌਂਪ ਕੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਦਾਅਵਾ ਪੇਸ਼ ਕੀਤਾ ਸੀ, ਪਰ ਰਾਸ਼ਟਰਪਤੀ ਨੇ ਉਨ੍ਹਾਂ ਦੇ ਦਾਅਵੇ ਨੂੰ ਰੱਦ ਕਰਦੇ ਹੋਏ ਓਲੀ ਨੂੰ ਹੀ ਪ੍ਰਧਾਨ ਮੰਤਰੀ ਬਣੇ ਰਹਿਣ ਦੀ ਮਦਦ ਕੀਤੀ। ਇਹ ਕਦਮ ਨਾ ਕੇਵਲ ਗੈਰ ਸੰਵਿਧਾਨਕ ਅਤੇ ਗੈਰ-ਲੋਕਤੰਤਰੀ ਦੇ ਨਾਲ-ਨਾਲ ਅਨੈਤਿਕ ਵੀ ਹੈ।

Read More Latest Politics News

ਰਾਜਨੀਤੀ

ਨੇਪਾਲੀ ਪ੍ਰਧਾਨ ਮੰਤਰੀ ਓਲੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

Published

on

oli pm nepal

ਕਾਠਮੰਡੂ, 13 ਜੂਨ – ਨੇਪਾਲ ਵਿੱਚ ਸਿਆਸੀ ਗੜਬੜ ਦੌਰਾਨ ਵਿਰੋਧੀ ਧਿਰ ਨੇਪਾਲੀ ਕਾਂਗਰਸ ਦੇ ਇੱਕ ਵਿਧਾਇਕ ਨੇ ਕਾਰਜਕਾਰੀ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ।
ਬਾਗਮਤੀ ਹਲਕੇ ਦੇ ਵਿਧਾਇਕ ਨਰੋਤਮ ਵੈਦ ਨੇ ਕੈਬਨਿਟ ਦੇ ਤਾਜ਼ਾ ਵਾਧੇ ਤੇ ਸੰਵਿਧਾਨਕ ਕਦਮਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਨੇਪਾਲ ਦੇ ਮੌਜੂਦਾ ਹਾਲਾਤ ਵਿੱਚ ਓਲੀ ਸੱਤਾ ਵਿੱਚ ਬਣੇ ਰਹਿਣ ਤੇ ਆਪਣੀ ਕੁਰਸੀ ਬਚਾਉਣ ਲਈ ਰਾਜ ਦੇ ਹਰ ਪਹਿਲੂ ਨਾਲ ਸਮਝੌਤਾ ਕਰ ਰਹੇ ਹਨ, ਜੇ ਅਸੀਂ ਉਨ੍ਹਾਂ ਨੁੂੰ ਛੱਡ ਦਿੱਤਾ ਤਾਂ ਦੇਸ਼ ਦਾ ਪਤਨ ਹੋ ਜਾਏਗਾ।ਵੈਦ ਨੇ ਮਹਾਤਮਾ ਗਾਂਧੀ ਦੇ ਕਾਤਲ ਨਾਥੂ ਰਾਮ ਗੌਡਸੇ ਦਾ ਜ਼ਿਕਰ ਕਰਦੇ ਹੋਏ ਦੇਸ਼ ਨੂੰ ਬਚਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇ ਕੋਈ ਤਿਆਰ ਨਹੀਂ ਤਾਂ ਉਹ ਇਹ ਕੰਮ ਕਰਨਗੇ। ਬਾਗਮਤੀ ਸੂਬਾਈ ਵਿਧਾਨ ਸਭਾ ਵਿੱਚ ਵਿਧਾਇਕ ਦੇ ਬਿਆਨ ਉੱਤੇ ਪਾਰਟੀ ਦੇ ਨਾਲ ਸੀ ਪੀ ਐਨ-ਯੂ ਐਮ ਐਲ (ਕੇ ਪੀ ਓਲੀ ਦੀ ਅਗਵਾਈ ਵਾਲੇ ਗੁੱਟ) ਨੇ ਤਿੱਖੀ ਆਲੋਚਨਾ ਕੀਤੀ ਹੈ।ਨੇਪਾਲੀ ਕਾਂਗਰਸ ਦੇ ਬੁਲਾਰੇ ਬਿਸ਼ੋਪ੍ਰਕਾਸ਼ ਸ਼ਰਮਾ ਨੇ ਵੈਦ ਨੂੰ ਆਪਣਾ ਬਿਆਨ ਵਾਪਸ ਲੈਣ ਨੂੰ ਕਿਹਾ। ਉਨ੍ਹਾਂ ਨੇ ਕਿਹਾ ਕਿ ਭਾਵੇਂ ਤੁਸੀਂ ਰੋਡ ਉੱਤੇ ਹੋ ਜਾਂ ਪਾਰਲੀਮੈਂਟ ਵਿੱਚ, ਕਿਸੇ ਨੂੰ ਵੀ ਆਪਾ ਨਹੀਂ ਗਵਾਉਣਾ ਚਾਹੀਦਾ। ਪਾਰਟੀ ਇਸ ਤਰ੍ਹਾਂ ਦੇ ਬਿਆਨ ਦੇ ਕੇ ਕੀਤੀਆਂ ਗਈਆਂ ਗਲਤੀਆਂ ਉੱਤੇ ਪਰਦਾ ਨਹੀਂ ਪਾਏਗੀ।

Read More Latest Politics News

Continue Reading

ਰਾਜਨੀਤੀ

ਬਸਪਾ ਤੋਂ ਬਾਅਦ ਅਕਾਲੀ ਦਲ ਦਾ ਗੱਠਜੋੜ ਖੱਬੇ ਪੱਖੀ ਧਿਰਾਂ ਨਾਲ ਵੀ ਹੋ ਸਕਦੈ

Published

on

Sukhvir-Singh-Badal

ਅਕਾਲੀ ਦਲ ਅਤੇ ਸੀ ਪੀ ਆਈ ਦੇ ਆਗੂਆਂ ਵੱਲੋਂ ਪੁਸ਼ਟੀ
ਬਠਿੰਡਾ, 13 ਜੂਨ – ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਗੱਠਜੋੜ ਬਸਪਾ ਨਾਲ ਸਿਰੇ ਚੜ੍ਹਨ ਪਿੱਛੋਂ ਅਗਲੀ ਮੰਜ਼ਿਲ ਖੱਬੇ ਪੱਖੀ ਧਿਰਾਂ ਨਾਲ ਸਮਝੌਤੇ ਦੀ ਹੈ। ਇਸ ਦਾ ਸੰਕੇਤ ਅਕਾਲੀ ਦਲ ਦੇ ਅਤੇ ਸੀ ਪੀ ਆਈ ਦੇ ਆਗੂ ਦੇ ਚੁੱਕੇ ਹਨ ਕਿ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਸਿਰੇ ਚੜ੍ਹਨ ਦੀ ਆਸ ਹੈ।
ਵਰਨਣ ਯੋਗ ਹੈ ਕਿ ਭਾਜਪਾ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਉਸ ਦਾ ਘਾਟਾ ਪੂਰਾ ਕਰਨ ਵਾਸਤੇ ਅਕਾਲੀ ਦਲ ਲਗਾਤਾਰ ਕੋਸ਼ਿਸ਼ ਕਰ ਰਿਹਾ ਸੀ ਕਿ ਪੰਜਾਬ ਵਿੱਚ ਥੋੜ੍ਹੀ-ਬਹੁਤ ਹੋਂਦ ਰੱਖਦੀਆਂ ਸਾਰੀਆਂ ਸਿਆਸੀ ਧਿਰਾਂ ਨੂੰ ਆਪਣੇ ਨਾਲ ਜੋੜਿਆ ਜਾਵੇ। ਇਸ ਦੇ ਪਹਿਲੇ ਪੜਾਅ ਵਿੱਚ ਉਨ੍ਹਾਂ ਨੇ ਬਸਪਾ ਨਾਲ ਗੱਠਜੋੜ ਕਰ ਲਿਆ ਹੈ, ਜਿਹੜਾ ਅਕਾਲੀ ਦਲ ਲਈ ਇਸ ਵਾਰੀ ਦਾ ਸਭ ਤੋਂ ਵੱਡਾ ਗੱਠਜੋੜ ਮੰਨਿਆ ਜਾ ਰਿਹਾ ਹੈ। ਇਸ ਦੇ ਬਾਅਦ ਅਕਾਲੀ ਦਲ ਦਾ ਅਗਲਾ ਨਿਸ਼ਾਨਾ ਖੱਬੇ ਪੱਖੀ ਪਾਰਟੀਆਂ ਹਨ, ਜਿਸ ਦਾ ਪ੍ਰਗਟਾਵਾ ਹੋਣ ਲੱਗ ਪਿਆ ਹੈ। ਬਸਪਾ ਨਾਲ ਗੱਠਜੋੜ ਕਰਨ ਦੇ ਵਕਤ ਇੱਕ ਵੱਡੇ ਅਕਾਲੀ ਆਗੂ ਨੇ ਕਹਿ ਦਿੱਤਾ ਕਿ ਪਾਰਟੀ ਖੱਬੇ ਪੱਖੀ ਪਾਰਟੀਆਂ ਸੀ ਪੀ ਆਈ, ਸੀ ਪੀ ਐਮ ਆਦਿ ਸਭ ਨਾਲ ਗੱਠਜੋੜ ਕਰਨ ਲਈ ਮੀਟਿੰਗਾਂ ਦਾ ਦੌਰ ਚਲਾ ਰਹੀ ਹੈ, ਜਿਸ ਦੇ ਚੰਗੇ ਸਿੱਟੇ ਨਿਕਲਣ ਦੀ ਆਸ ਹੈ।
ਦੂਸਰੇ ਪਾਸੇ ਸੀ ਪੀ ਆਈ ਦੇ ਸਾਬਕਾ ਸੂਬਾ ਸਕੱਤਰ ਹਰਦੇਵ ਸਿੰਘ ਅਰਸ਼ੀ ਨੇ ਵੀ ਸੰਕੇਤ ਦਿੱਤਾ ਹੈ ਕਿ ਅਕਾਲੀ ਦਲ ਨਾਲ ਗੱਠਜੋੜ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਾਲੇਪਾਰਟੀ ਦਾ ਧਿਆਨ ਕਿਸਾਨ ਅੰਦੋਲਨ ਵੱਲ ਹੈ। ਸੀ ਪੀ ਆਈ ਦਾ ਗੱਠਜੋੜ ਜ਼ਿਆਦਾਤਰ ਕਾਂਗਰਸ ਨਾਲ ਰਿਹਾ ਹੈ, ਕੀ ਇਸ ਵਾਰ ਕਾਂਗਰਸ ਨਾਲ ਹੋ ਸਕਦਾ ਹੈ, ਇਸ ਬਾਰੇ ਅਰਸ਼ੀ ਦਾ ਕਹਿਣਾ ਸੀ ਕਿ ਅਕਾਲੀ ਦਲ ਨਾਲ ਵੀ ਹੋ ਸਕਦਾ ਹੈ, ਪਰ ਇਸ ਬਾਰੇ ਹਾਲੇ ਵਿਚਾਰ ਨਹੀਂ ਕੀਤਾ ਗਿਆ। ਪਾਰਟੀ ਹਾਈਕਮਾਂਡ ਇਸ ਬਾਰੇ ਵਿਚਾਰ ਕਰਨ ਤੋਂ ਬਾਅਦ ਹੀ ਲੋੜੀਂਦੇ ਐਲਾਨ ਕਰੇਗੀ।

Read More Latest Politics News

Continue Reading

ਰਾਜਨੀਤੀ

ਫੂਲਕਾ ਵੱਲੋਂ ਨਵਜੋਤ ਸਿੱਧੂ ਨੂੰ ਚਿੱਠੀ, ਰੇਤ ਮਾਫੀਆ ਵਾਲੀ ਰਿਪੋਰਟ ਜਨਤਕ ਕਰਨ ਨੂੰ ਕਿਹਾ

Published

on

HS phoolka

ਲੁਧਿਆਣਾ, 12 ਜੂਨ, – ਸੀਨੀਅਰ ਐਡਵੋਕੇਟ ਅਤੇ ਪੰਜਾਬ ਦੇ ਸਾਬਕਾ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਕ ਪੱਤਰ ਲਿਖ ਕੇ ਰੇਤ ਮਾਫੀਆ ਬਾਰੇ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਸਿੱਧੂ ਨੇ ਰੇਤ ਮਾਫੀਏ ਉੱਤੇ ਨਕੇਲ ਕੱਸਣ ਲਈ ਸਰਕਾਰ ਵੱਲੋਂ ਕਾਰਪੋਰੇਸ਼ਨ ਬਣਾਉਣ ਦਾ ਸੁਝਾਅ ਦਿੱਤਾ ਸੀ, ਜਿਸ ਦੇ ਕੰਮ ਕਰਨ ਦਾ ਤਰੀਕਾ ਦੇਖਣ ਲਈ ਇਹੋ ਜਿਹੀ ਕਾਰਪੋਰੇਸ਼ਨ ਚਲਾ ਕੇ ਰੇਤ ਮਾਈਨਿੰਗ ਕਰਵਾ ਰਹੇ ਰਾਜਾਂ ਦਾ ਉਨ੍ਹਾਂ ਨੇ ਦੌਰਾ ਕੀਤਾ ਸੀਤੇ ਇਸ ਸਮੇਂ ਕੀਤੀ ਗਈ ਤੇਲੰਗਾਨਾ ਫੇਰੀ ਨੇ ਉਸ ਵਕਤ ਮੀਡੀਆ ਦਾ ਬਹੁਤ ਜਿ਼ਆਦਾ ਧਿਆਨ ਖਿੱਚਿਆ ਸੀ।
ਐੱਚ ਐੱਸ ਫੂਲਕਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਇਸ ਬਾਰੇ ਇੱਕ ਰਿਪੋਰਟ ਬਣਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਸੀ, ਅਫਸੋਸ ਦੀ ਗੱਲ ਹੈ ਕਿ ਸਰਕਾਰ ਦੀ ਮਿਆਦ ਮੁੱਕ ਜਾਣਵਾਲੀ ਹੈ, ਪਰ ਉਸ ਰਿਪੋਰਟ ਉੱਤੇ ਅੱਜ ਤਕ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਸਿੱਧੂ ਨੂੰ ਕਿਹਾ, ‘ਮੇਰੀ ਤੁਹਾਨੂੰ ਬੇਨਤੀ ਹੈ ਕਿ ਉਹ ਰਿਪੋਰਟ ਜਨਤਕ ਕੀਤੀ ਜਾਵੇ, ਜਿਸ ਨਾਲ ਲੋਕਾਂ ਨੂੰ ਤੁਹਾਡੇ ਕੰਮ ਦਾ ਪਤਾ ਲੱਗੇ ਕਿ ਰੇਤ ਮਾਫੀਆ ਦੀ ਨਕੇਲ ਕੱਸਣ ਲਈ ਤੁਸੀਂ ਕਿਸ ਤਰਾਂ ਦੇ ਸੁਝਾਅ ਅਤੇ ਤਰਤੀਬ ਬਣਾਈ ਸੀ।’ ਫੂਲਕਾ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਰੇਤ ਮਾਫੀਆ ਦੀ ਨਕੇਲ ਕੱਸਣ ਦਾ ਵਾਅਦਾ ਕੀਤਾ ਸੀ, ਪਰ ਅਫਸੋਸ ਇਹ ਹੈ ਕਿ ਕਾਂਗਰਸ ਸਰਕਾਰ ਆਉਣ ਮਗਰੋਂ ਰੇਤ ਮਾਫੀਆਂ ਇਨ੍ਹਾਂ ਸਵਾ ਚਾਰ ਸਾਲਾਂ ਵਿੱਚ ਹੋਰ ਵੀ ਵੱਧ ਪ੍ਰਫੁਲਿਤ ਹੋਇਆ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca