Pro-Bains leaders at the press conference sided with Simerjit Bains
Connect with us [email protected]

ਰਾਜਨੀਤੀ

ਪ੍ਰੈੱਸ ਕਾਨਫਰੰਸ ਵਿੱਚ ਪਹੁੰਚੇ ਬੈਂਸ ਪੱਖੀ ਆਗੂਆਂ ਨੇ ਸਿਮਰਜੀਤ ਬੈਂਸ ਦਾ ਪੱਖ ਰੱਖਿਆ

Published

on

simranjit bains

ਅਕਾਲੀਆਂ ਅਤੇ ਕਾਂਗਰਸੀਆਂ ਉੱਤੇ ਫਸਾਉਣ ਦਾ ਦੋਸ਼ ਲਾਇਆ
ਜਲੰਧਰ, 13 ਜੁਲਾਈ, – ਅੱਜ ਮੰਗਲਵਾਰ ਨੂੰ ਸੰਦੇਸ਼ ਭੇਜੇ ਜਾਣ ਦੇ ਬਾਵਜੂਦ ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਜਲੰਧਰ ਪ੍ਰੈਸ ਕਾਨਫਰੰਸ ਵਿੱਚ ਖੁਦ ਨਹੀਂ ਆਏ, ਪਰ ਉਨ੍ਹਾਂ ਦੇ ਸਮੱਰਥਕਾਂ ਨੇ ਏਥੇ ਆਣ ਕੇ ਬੈਂਸ ਦਾ ਪੱਖ ਲਿਆ ਅਤੇ ਅਕਾਲੀਆਂ ਤੇ ਕਾਂਗਰਸੀਆਂ ਵਿਰੁੱਧ ਦੋਸ਼ ਲਾਏ ਹਨ।
ਵਰਨਣ ਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਦੀ ਅਦਾਲਤ ਦੇ ਹੁਕਮਾਂ ਉੱਤੇਸਿਮਰਜੀਤ ਸਿੰਘ ਬੈਂਸ ਦੇ ਵਿਰੁੱਧ ਲੁਧਿਆਣਾ ਵਿੱਚ ਬਲਾਤਕਾਰ ਦਾ ਕੇਸ ਦਰਜ ਹੋਇਆ ਸੀ।ਅੱਜ ਬੈਂਸ ਨੇ ਪ੍ਰੈੱਸ ਕਾਨਫਰੰਸ ਸੱਦੀ ਸੀ, ਪਰ ਉਸ ਦੀ ਥਾਂ ਉਸ ਦੀ ਲੋਕ ਇਨਸਾਫ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਪੰਜਾਬ ਪ੍ਰੈਸ ਕਲੱਬ ਜਲੰਧਰ ਪਹੁੰਚੇ ਤੇ ਆਖਿਆ ਕਿ ਬੈਂਸ ਨੂੰ ਪੰਜਾਬ ਦੇ ਮੁੱਦੇ ਚੁੱਕਣ ਕਾਰਨ ਅਕਾਲੀ ਦਲ ਅਤੇ ਕਾਂਗਰਸ ਨੇ ਮਿਲ ਕੇ ਇਹ ਖੇਡ ਖੇਡੀ ਹੈ।ਉਨ੍ਹਾਂ ਕਿਹਾ ਕਿ ਇਹ ਕੇਸ ਇਸ ਸਮੇਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹੈ ਤੇ 15 ਜੁਲਾਈ ਨੂੰ ਫ਼ੈਸਲੇ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਇਸ ਨੂੰ ਸਵੀਕਾਰ ਕਰੇਗੀ ਤੇ ਉਸ ਦੇ ਅਧਾਰ ਉੱਤੇ ਅੱਗੇ ਕੋਈ ਫੈਸਲਾ ਲਵੇਗੀ। ਕੋਰ ਕਮੇਟੀ ਮੈਂਬਰਾਂ ਨੂੰ ਜਦ ਪੁੱਛਿਆ ਗਿਆ ਕਿ ਕੀ ਬੈਂਸ ਬਲਾਤਕਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਗ੍ਰਿਫਤਾਰੀ ਦੇਣਗੇ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਕੇਸ ਹਾਈ ਕੋਰਟ ਵਿੱਚ ਹੈ, ਉਥੋਂ ਫੈਸਲਾ ਆਉਣ ਤੋਂ ਬਾਅਦ ਵੇਖਿਆ ਜਾਵੇਗਾ। ਇਸ ਮੌਕੇ ਜਦੋਂ ਸਿਮਰਜੀਤ ਸਿੰਘ ਬੈਂਸ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਬੈਂਸ ਆਪਣੇ ਲੁਧਿਆਣਾ ਵਾਲੇ ਘਰ ਵਿੱਚ ਹੀ ਹਨ।
ਲੋਕ ਇਨਸਾਫ ਪਾਰਟੀ ਦੇ ਦੋਆਬਾ ਜ਼ੋਨ ਦੇ ਇੰਚਾਰਜ ਜਰਨੈਲ ਨੰਗਲ ਨੇ ਕਿਹਾ ਕਿ ਅਕਾਲੀ ਦਲ ਨੇ ਬੈਂਸ ਨੂੰ ਤਹਿਸੀਲਦਾਰ ਬੈਨੀਪਾਲ ਦੇ ਕੇਸਵਿੱਚ ਫਸਾਇਆ ਸੀ ਤੇ ਫਿਰ ਰੇਤ ਮਾਫੀਆ ਦੇ ਖਿਲਾਫ ਅੰਦੋਲਨ ਕਰਨ ਲਈ ਉਨ੍ਹਾਂ ਨੂੰ 4 ਮਹੀਨਿਆਂ ਦੀ ਕੈਦ ਹੋਈ ਸੀ। ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਮਿਲੀਆਂ ਹੋਈਆਂ ਹਨ ਅਤੇ ਬੈਂਸ ਦੀ ਵਧਦੀ ਲੋਕ ਪ੍ਰਿਅਤਾ ਦੇ ਕਾਰਨ ਉਨ੍ਹਾਂ ਨੂੰ ਇਸ ਨਵੇਂ ਕੇਸ ਵਿੱਚ ਫਸਾਇਆ ਗਿਆ ਹੈ।
ਸਿਮਰਜੀਤ ਸਿੰਘ ਬੈਂਸ ਵਿਰੁੱਧ ਬਲਾਤਕਾਰ ਦੇ ਦੋਸ਼ ਲਾਉਣ ਵਾਲੀ ਔਰਤ ਦੀ ਅਰਜ਼ੀ ਉਤੇ ਲੁਧਿਆਣਾ ਅਦਾਲਤ ਨੇ ਕੇਸ ਦਰਜ ਕਰਨ ਨੂੰ ਕਿਹਾ ਅਤੇ 15 ਜੁਲਾਈ ਨੂੰ ਇਸ ਕੇਸ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਪੀੜਤ ਮਹਿਲਾ ਨੇ ਬੈਂਸ ਦੇ ਵਿਰੁੱਧ ਬਲਾਤਕਾਰ ਦੇ ਦੋਸ਼ ਲਾ ਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਬੀਤੇ ਸਾਲ 16 ਨਵੰਬਰ ਨੂੰ ਸ਼ਿਕਾਇਤ ਦਿਤੀ ਸੀ, ਪਰ ਪੁਲਸ ਨੇ ਉਸ ਦੀ ਸ਼ਿਕਾਇਤ ਦਰਜ ਨਹੀਂ ਸੀ ਕੀਤੀ, ਜਿਸ ਪਿੱਛੋਂ ਇਹ ਮਹਿਲਾ ਅਦਾਲਤ ਪਹੁੰਚੀ ਸੀ। ਇਸ ਤੋਂ ਪਹਿਲਾਂ ਇਸ ਮਹਿਲਾ ਦੀ ਪਟੀਸ਼ਨ ਜ਼ਿਲ੍ਹਾ ਅਦਾਲਤ ਵਿਚ ਰੱਦ ਹੋ ਚੁੱਕੀ ਸੀ, ਜਿਸ ਬਾਰੇ ਉਸ ਨੇ ਰਿਵੀਜ਼ਨ ਅਰਜ਼ੀ ਪੇਸ਼ ਕੀਤੀਤਾਂ ਸੈਸ਼ਨ ਜੱਜ ਨੇ ਕੇਸ ਰਿਮਾਂਡ ਕਰ ਦਿਤਾ ਅਤੇ ਲੁਧਿਆਣਾ ਦੇ ਐਡੀਸ਼ਨਲ ਚੀਫ ਜੁਡੀਸ਼ਲ ਮੈਜਿਸਟਰੇਟ (ਏਸੀਜੇਐਮ) ਨੇ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਬਲਾਤਕਾਰ ਦਾਕੇਸ ਦਰਜ ਕਰ ਕੇ 15 ਜੁਲਾਈ ਨੂੰ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ।

Read More Political News Today

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰਾਜਨੀਤੀ

ਡਰੱਗ ਕੇਸ:ਸਾਬਕਾ ਮੰਤਰੀ ਮਜੀਠੀਆ ਬਾਰੇ ਸੀਲਬੰਦ ਰਿਪੋਰਟ ਖੋਲ੍ਹਣ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ

Published

on

Bikram Singh Majithia

ਚੰਡੀਗੜ੍ਹ, 30 ਜੁਲਾਈ, – ਪੰਜਾਬ ਵਿਚਲੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਕੇਸ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਹਾਈ ਕੋਰਟ ਨੂੰ ਸੀਲਬੰਦ ਲਿਫ਼ਾਫ਼ੇ ਵਿਚ ਸੌਂਪੀ ਗਈ ਰਿਪੋਰਟ ਖੋਲ੍ਹਣ ਦੀ ਮੰਗ ਵਾਸਤੇ ਵਕੀਲ ਨਵਕਿਰਨ ਸਿੰਘ ਨੇ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਜਸਟਿਸ ਰਾਜਨ ਗੁਪਤਾ ਦੀ ਛੁੱਟੀ ਹੋਣ ਕਾਰਨ ਇਸ ਪਟੀਸ਼ਨ ਉੱਤੇ ਸੁਣਵਾਈ 8 ਨਵੰਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਡਰੱਗ ਰੈਕੇਟ ਕੇਸ ਵਿਚ ਮਜੀਠੀਆ ਤੋਂ ਹੋਰ ਵੀ ਪੁੱਛਗਿੱਛ ਕਰਨ ਦੀ ਲੋੜ ਹੈ। ਈਡੀ ਦੀ ਰਿਪੋਰਟ ਉੱਤੇ ਪੰਜਾਬ ਦੀ ਐੱਸਟੀਐੱਫ (ਸਪੈਸ਼ਲ ਟਾਸਕ ਫੋਰਸ) ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਜਾਂਚ ਵਿਚ ਕਈ ਏਦਾਂ ਦੀਆਂ ਗੱਲਾਂ ਬਾਹਰ ਆਈਆਂ ਹਨ, ਜਿਨ੍ਹਾਂ ਕਰ ਕੇ ਜਾਂਚ ਅੱਗੇ ਵਧਾਉਣ ਦੀ ਲੋੜ ਹੈ।ਇਸ ਉੱਤੇ ਹਾਈ ਕੋਰਟ ਨੇ ਉਦੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ 23 ਮਈ 2018 ਨੂੰ ਪੰਜਾਬ ਸਰਕਾਰ ਨੇ ਸੀਲਬੰਦ ਲਿਫ਼ਾਫ਼ੇ ਵਿਚ ਇਸ ਰਿਪੋਰਟ ਉੱਤੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਹੈ।ਪਟੀਸ਼ਨਰ ਨੇ ਕਿਹਾ ਕਿ ਉਦੋਂ ਸੁਣਵਾਈ ਦੌਰਾਨ ਵਿਦੇਸ਼ਾਂ ਵਿਚ ਲੁਕੇ ਬੈਠੇ 13 ਸਮੱਗਲਰਾਂ ਦੀ ਹਵਾਲਗੀ ਬਾਰੇ ਕਾਰਵਾਈ ਸ਼ੁਰੂ ਕੀਤੀ ਗਈ ਸੀ, ਪਰ ਅਗਲੀ ਕਾਰਵਾਈ ਨਹੀਂ ਕੀਤੀ ਗਈ।
ਵਰਨਣ ਯੋਗ ਹੈ ਕਿ ਉਦੋਂ ਕੇਂਦਰੀ ਵਿਦੇਸ਼ ਮੰਤਰਾਲਾ ਦੇ ਅੰਡਰ ਸੈਕਟਰੀ ਡਾ. ਰਾਜੀਵ ਰੰਜਨ ਨੇ ਹਾਈ ਕੋਰਟ ਨੂੰ ਐਫੀਡੇਵਿਟ ਪੇਸ਼ ਕਰ ਕੇ ਕਿਹਾ ਸੀ ਕਿ ਕੈਨੇਡੀਅਨ ਅਥਾਰਟੀ ਨੂੰ ਰਣਜੀਤ ਔਜਲਾ, ਗੁਰਸੇਵਕ ਢਿੱਲੋਂ, ਨਿਰੰਕਾਰ ਢਿੱਲੋਂ, ਸਰਬਜੀਤ ਸਿੰਧਰ, ਲਹਿੰਬਰ ਦੁਲੇਹ, ਅਮਰਜੀਤ ਕੂਨਰ, ਪ੍ਰਦੀਪ ਧਾਲੀਵਾਲ, ਅਮਰਿੰਦਰ ਛੀਨਾ, ਪਰਮਿੰਦਰ ਦਿਓ ਅਤੇ ਰਣਜੀਤ ਕੌਰ ਕਾਹਲੋਂ ਬਾਰੇ ਜਾਣਕਾਰੀ ਦੇ ਕੇ ਸਾਰੇ ਜਣਿਆਂ ਦੀ ਹਵਾਲਗੀ ਦੀ ਮੰਗ ਕੀਤੀ ਗਈ ਸੀ।

Read More Latest Politics News

Continue Reading

ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਰਚਾ ਸ਼ੁਰੂ

Published

on

Prashant-Kishore

ਨਵੀਂ ਦਿੱਲੀ, 30 ਜੁਲਾਈ – ਚੋਣਾਂ ਦੀਆਂ ਨੀਤੀਆਂ ਘੜਨ ਵਾਲੇ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਤੋਂ ਕੁਝ ਦਿਨ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਕੇ ਇਸ ਗੱਲ ਉੱਤੇ ਚਰਚਾ ਕੀਤੀ ਹੈ ਕਿ ਕੀ ਇਹ ਚੋਣ ਰਣਨੀਤੀਕਾਰ ਇਸ ਪਾਰਟੀ ਦੀਆਂ ਨੀਤੀਆਂ ਮੁਤਾਬਕ ਫਿੱਟ ਬੈਠ ਸਕਦਾ ਹੈ।
ਇਹ ਮੀਟਿੰਗ 22 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ, ਜਿਸ ਵਿੱਚ ਸ਼ਾਮਲ ਸੀਨੀਅਰ ਨੇਤਾਵਾਂ, ਜਿਵੇਂ ਕਮਲਨਾਥ, ਮਲਿਕਾਰਜੁਨ ਖੜਗੇ, ਏ ਕੇ ਐਂਟਨੀ, ਅਜੈ ਮਾਕਨ, ਆਨੰਦ ਸ਼ਰਮਾ, ਹਰੀਸ਼ ਰਾਵਤ, ਅੰਬਿਕਾ ਸੋਨੀ ਅਤੇ ਕੇ ਸੀ ਵੈਣੂਗੋਪਾਲ ਆਦਿ ਨੇ ਇਸ ਬਾਰੇ ਚਰਚਾ ਕੀਤੀ। ਜਾਣਕਾਰ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਪਿਛੇ ਜਿਹੇ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਮੀਟਿੰਗ ਦੇ ਵੇਰਵੇ ਸੀਨੀਅਰ ਨੇਤਾਵਾਂ ਨਾਲ ਸਾਂਝੇ ਕੀਤੇ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਭੂਮਿਕਾ ਸਮੇਤ ਕਾਂਗਰਸ ਪਾਰਟੀ ਲਈ ਖਰੜਾ ਤਿਆਰ ਕੀਤਾ ਹੈ। ਇਨ੍ਹਾਂ ਸੂਤਰਾਂ ਮੁਤਾਬਕ ਇੱਕ ਸੀਨੀਅਰ ਨੇਤਾ, ਜੋ ਮੀਟਿੰਗ ਵਿੱਚ ਸ਼ਾਮਲ ਸੀ, ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਬਾਹਰੋਂ ਸਿਰਫ ਇੱਕ ਸਲਾਹਕਾਰ ਦੀ ਥਾਂ ਪਾਰਟੀ ਵਿੱਚ ਸ਼ਾਮਲ ਕਰਨ ਦੀ ਸੰਭਾਵਨਾ ਬਾਰੇ ਗੱਲਬਾਤ ਕੀਤੀ ਅਤੇ ਇਸ ਕਦਮ ਦੇ ਨਫੇ ਤੇ ਨੁਕਸਾਨ ਬਾਰੇ ਚਰਚਾ ਕਰਦਿਆਂ ਸੁਝਾਅ ਲਏ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਹੁਤਿਆਂ ਨੇ ਇਸ ਦੀ ਹਮਾਇਤ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਪਾਰਟੀ ਲਈ ਵਧੀਆ ਸਾਬਤ ਹੋ ਸਕਦਾ ਹੈ, ਪਰ ਉਸ ਦੀ ਭੂਮਿਕਾ ਤੈਅ ਕੀਤੇ ਜਾਣ ਦੀ ਲੋੜ ਹੈ।ਪਾਰਟੀ ਦੇ ਇੱਕ ਨੇਤਾ ਨੇ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ ਉੱਤੇ ਦੱਸਿਆ, ‘ਇਹ ਉਹ ਸਮਾਂ ਹੈ, ਜਦੋਂ ਨਵੀਆਂ ਰਣਨੀਤੀਆਂ ਤੇ ਵਿਚਾਰ ਅਪਣਾਏ ਜਾਣੇ ਚਾਹੀਦੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੋਈ ਨੁਕਸਾਨ ਨਹੀਂ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca