Proponents of her case have been working to make the actual transcript
Connect with us [email protected]

ਰਾਜਨੀਤੀ

ਫੈਸਲੇ ਦੀ ਘੜੀ ਵੇਲੇ ਟਰੰਪ ਦੇ ਸਮਰਥਕ ਅਮਰੀਕੀ ਸੈਨੇਟ ਵਿੱਚ ਜਾ ਵੜੇ

Published

on

trump
  • ਪੁਲਸ ਨਾਲ ਹਿੰਸਕ ਝੜਪ ਹੋਣ ਦੀਆਂ ਖਬਰਾਂ
    ਵਾਸ਼ਿੰਗਟਨ, 6 ਜਨਵਰੀ, – ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਵਿੱਚ ਜੋਅ ਬਾਇਡੇਨ ਜਿੱਤਿਆ ਹੈ ਜਾਂ ਹਾਲੇ ਵੀ ਡੋਨਾਲਡ ਟਰੰਪ ਦੀ ਕੋਈ ਆਸ ਬਾਕੀ ਹੈ, ਅੱਜ ਇਸ ਦੇ ਨਿਬੇੜੇ ਲਈ ਪਾਰਲੀਮੈਂਟ ਦੇ ਉੱਪਰਲੇ ਹਾਊਸ ਸੈਨੇਟ ਦੇ ਸੈਸ਼ਨ ਵੇਲੇਡੋਨਾਲਡ ਟਰੰਪ ਦੇ ਸਮਰਥਕਾਂ ਨੇ ਕੈਪੀਟਲ ਬਿਲਡਿੰਗ ਵਿੱਚ ਵੜ ਕੇ ਹੰਗਾਮਾ ਕਰ ਦਿੱਤਾ। ਹੰਗਾਮਾ ਹੋਣ ਵੇਲੇ ਅਮਰੀਕੀ ਕਾਂਗਰਸ ਵਿੱਚ ਇਲੈਕਟੋਰਲ ਕਾਲਜ ਬਾਰੇ ਬਹਿਸ ਚੱਲ ਰਹੀ ਸੀ, ਜਿੱਥੇ ਜੋਅ ਬਾਈਡੇਨ ਦੇ ਚੋਣ ਜਿੱਤਣ ਦੀ ਪੁਸ਼ਟੀ ਕੀਤੀ ਜਾਣੀ ਸੀ। ਟਰੰਪ ਸਮਰਥਕ ਇਸ ਚੋਣ ਨੂੰ ਰੱਦ ਕਰਾਉਣਲਈ ਹੰਗਾਮਾ ਕਰ ਰਹੇ ਸਨ।
    ਪਾਰਲੀਮੈਂਟ ਬਿਲਡਿੰਗ ਵਿੱਚ ਆਣ ਵੜੇ ਕੁਝ ਟਰੰਪ ਸਮੱਰਥਕਾਂ ਅਤੇ ਪੁਲਸ ਵਿਚਾਲੇ ਹਿੰਸਕ ਝੜਪ ਹੋਣ ਦੀਆਂ ਖਬਰਾਂ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਸਮਰਥਕਾਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਤੇ ਟਵੀਟ ਕਰ ਕੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਉਹ ‘ਕੈਪੀਟਲ ਪੁਲਸ ਦਾ ਸਹਿਯੋਗ ਕਰਨ।’ ਉਨ੍ਹਾਂ ਨੇ ਲਿਖਿਆ ਹੈ ਕਿ ‘ਉਹ ਸਚਮੁਚ ਸਾਡੇ ਦੇਸ਼ ਵੱਲ ਹਨ। ਸ਼ਾਂਤੀ ਰਖੋ।’ਇਸ ਦੌਰਾਨ ਖਬਰ ਏਜੰਸੀਆਂ ਵੱਲੋਂਅਮਰੀਕੀ ਸੈਨੇਟ ਦੀਆਂ ਬਾਹਰ ਆਈਆਂ ਕੁਝ ਤਸਵੀਰਾਂ ਵਿੱਚ ਪ੍ਰਦਰਸ਼ਨਕਾਰੀ ਇਸ ਬਿਲਡਿੰਗ ਵਿੱਚ ਸੈਨੇਟ ਚੈਂਬਰ ਦੇ ਕੋਲ ਇਕੱਠੇ ਹੋਏ ਦਿਖਾਈ ਦਿੱਤੇ ਅਤੇ ਇਨ੍ਹਾਂ ਵਿੱਚੋਂ ਕੁਝ ਲੋਕਾਂ ਦੇ ਹੱਥਾਂ ਵਿੱਚ ਹਥਿਆਰ ਫੜੇ ਵੀ ਦਿਖਾਈ ਦੇ ਰਹੇ ਹਨ।
    ਅਮਰੀਕੀ ਪਾਰਲੀਮੈਂਟ ਦੇ ਸਾਂਝੇ ਸੈਸ਼ਨ ਵਿੱਚ ਅੱਜਬੁੱਧਵਾਰ ਨੂੰ ਇਲੈਕਟੋਰਲ ਕਾਲਜ ਦੀਆਂ ਵੋਟਾਂ ਦੀ ਗਿਣਤੀ ਕਰਨ ਤੇ ਫਿਰ ਉਨ੍ਹਾਂ ਨੂੰ ਸਰਟੀਫਾਈ ਕਰਨ ਦੀ ਪ੍ਰਕਿਰਿਆ ਜਦੋਂ ਸ਼ੁਰੂ ਹੋਈ ਤਾਂ ਉਸ ਵੇਲੇ ਐਰੀਜ਼ੋਨਾ ਦੇ ਰਿਪਬਲਿਕਨ ਪਾਰਲੀਮੈਂਟ ਮੈਂਬਰਾਂ ਨੇ ਇਸ ਉੱਤੇ ਇਤਰਾਜ਼ ਕਰ ਦਿੱਤਾ। ਓਦੋਂ ਸਾਂਝੇ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਇਨ੍ਹਾਂ ਇਤਰਾਜ਼ਾਂ ਕਾਰਨ ਪ੍ਰਤੀਨਿਧੀ ਸਭਾ ਤੇ ਸੈਨੇਟ ਦੇ ਸਾਂਝੇ ਸੈਸ਼ਨ ਦੀ ਕਾਰਵਾਈ ਸਸਪੈਂਡ ਕਰ ਦਿੱਤੀ ਤਾਂ ਜੋ ਇਤਰਾਜ਼ਾਂ ਉੱਤੇ ਬਹਿਸ ਤੇ ਵੋਟਿੰਗ ਹੋ ਸਕੇ। ਦੋਹਾਂ ਸਦਨ ਦੇ ਮੈਂਬਰਾਂ ਨੂੰ ਬਹਿਸ ਕਰਨ ਤੇ ਫਿਰ ਇਤਰਾਜ਼ਾਂ ਉੱਤੇ ਵੋਟਿੰਗ ਕਰਨ ਲਈ 2 ਘੰਟੇ ਦਾ ਸਮਾਂ ਦਿੱਤਾ ਗਿਆ।
    ਜਦੋਂ ਇਸ ਹਾਲ ਵਿੱਚ ਇਹ ਪ੍ਰਕਿਰਿਆ ਅਜੇ ਚੱਲ ਰਹੀ ਸੀ ਤਾਂ ਅਚਾਨਕ ਕੈਪਟੋਲ ਪੁਲਸ ਨੇ ਇਸ ਦੀ ਅੰਦਰੂਨੀ ਸੁਰੱਖਿਆ ਦੀ ਉਲੰਘਣਾ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਅਤੇ ਸਾਇਰਨ ਵੱਜਣ ਲੱਗ ਪਏ। ਇਸ ਦੇ ਬਾਅਦ ਟਰੰਪ ਦੇ ਸਮੱਰਥਕਾਂ ਅਤੇ ਪੁਲਸ ਦੀਆਂ ਝੜਪਾਂ ਹੋਣ ਲੱਗ ਪਈਆਂ। ਪ੍ਰਦਰਸ਼ਨ ਕਰਦੇ ਲੋਕਾਂ ਨੇ ਪੁਲਸ ਵੱਲੋਂ ਲਾਈਆਂ ਸਭ ਰੋਕਾਂ ਨੂੰ ਤੋੜ ਦਿੱਤਾ ਅਤੇ ਅੰਦਰ ਲੰਘਣ ਲੱਗ ਪਏ। ਕੈਪੀਟੋਲ ਪੁਲਸ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਇੱਕ ਸ਼ੱਕੀ ਪੈਕੇਟ ਵੀ ਮਿਲਿਆ ਹੈ। ਇਸ ਤੋਂ ਪਹਿਲਾਂ ਵਾਸਿ਼ੰਗਟਨ ਡੀ ਸੀ ਵਿੱਚ ਡੋਨਾਲਡ ਟਰੰਪ ਨੇ ਇੱਕ ਘੰਟਾ ਲੰਮੇ ਭਾਸ਼ਣ ਵਿੱਚ ਸਮੱਰਥਕਾਂ ਨੂੰ ਇਹ ਕਿਹਾ ਸੀ ਕਿ ਜਦੋਂ ਹੇਰਾਫੇਰੀ ਹੋ ਰਹੀ ਸੀ ਤਾਂ ਤੁਹਾਨੂੰ ਹਾਰ ਨਹੀਂ ਮੰਨਣੀ ਚਾਹੀਦੀ ਸੀ।
    ਇਸ ਦੇਸ਼ ਵਿੱਚ ਹਰ ਸਟੇਟ ਲਈ ਇਲੈਕਟੋਰਲ ਕਾਲਜ ਦੀਆਂ ਵੋਟਾਂ ਦੀ ਗਿਣਤੀ ਅਤੇ ਉਨ੍ਹਾਂ ਨੂੰ ਸਰਟੀਫਾਈ ਕਰਨਾ ਆਮ ਤੌਰ ਉੱਤੇ ਇਕ ਰਸਮ ਜਿਹੀ ਹੁੰਦੀ ਹੈ, ਪਰ ਇਸ ਵਾਰੀ ਏਦਾਂ ਦੀ ਪ੍ਰਕਿਰਿਆ ਦੋ ਦਿਨ ਚੱਲ ਸਕਦੀ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਂ ਵਿੱਚ ਹਾਰ ਹੋਈ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਮਾਈਕ ਪੈਂਸ ਨੂੰ ਕਿਹਾ ਹੈ ਕਿ ਉਹ ਚੋਣ ਨਤੀਜੇ ਸੰਬੰਧਤ ਰਾਜਾਂ ਨੂੰ ਵਾਪਸ ਭੇਜ ਦੇਣ। ਇਸ ਦੇ ਬਾਵਜੂਦ ਇਸ ਮੌਕੇ ਮਾਈਕ ਪੈਂਸ ਨੇ ਇਸ ਤਰ੍ਹਾਂ ਕਰਨ ਤੋਂ ਹਾਲ ਦੀ ਘੜੀ ਸਾਫ ਇਨਕਾਰ ਕਰ ਦਿੱਤਾ ਹੈ।

ਰਾਜਨੀਤੀ

ਕੈਪਟਨ ਅਮਰਿੰਦਰ ਨੇ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ

Published

on

capt amrinder
  • ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਅਮਰਿੰਦਰ
    ਪਟਿਆਲਾ, 26 ਜਨਵਰੀ, – ਇਸ ਵਾਰ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਟਿਆਲੇ ਵਿੱਚ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਦੇ ਮੰਤਰੀ ਸਾਥੀਆਂ ਨੇ ਵੀ ਪੰਜਾਬ ਦੇ ਵੱਖ-ਵੱਖ ਜਿ਼ਲਿਆਂ ਵਿੱਚ ਗਣਤੰਤਰ ਦਿਵਸ ਮੌਕੇ ਝੰਡੇ ਲਹਿਰਾਉਣ ਦੀ ਰਸਮ ਨਿਭਾਈ।
    ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇਕਾਰਨ ਇਕ ਸਾਲ ਔਖੀ ਘੜੀ ਦਾ ਪੰਜਾਬੀਆਂ ਨੇ ਦ੍ਰਿੜ੍ਹਤਾ ਨਾਲ ਮੁਕਾਬਲਾ ਕੀਤਾ ਤੇ ਲਾਕਡਾਊਨ ਦੀ ਮਾਰ ਵੀ ਝੱਲੀ ਹੈ, ਪਰ ਇਸਦਾ ਮੁਕਾਬਲਾ ਕਰਦਿਆਂ ਮੁੜ ਜਿ਼ੰਦਗੀ ਨੂੰ ਲੀਹ ਉੱਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪੰਜਾਬ ਵਿੱਚ ਯਾਦਗਾਰਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਜਲ੍ਹਿਆਵਾਲੇ ਬਾਗ ਵਿੱਚ ਸ਼ਹੀਦ ਹੋਣ ਵਾਲੀਆਂ ਦੀਆਂ ਯਾਦਗਾਰਾਂ ਉਨ੍ਹਾਂ ਦੇ ਪਿੰਡਾਂ ਵਿੱਚ ਵੀ ਬਣਾਈਆਂ ਜਾਣਗੀਆਂ।
    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਡੇ ਕਿਸਾਨ ਦਿੱਲੀ ਦੇ ਬਾਰਡਰ ਉੱਤੇ ਬੈਠੇ ਹਨ, ਅਸੀਂ ਭਾਰਤ ਦਾ ਸਿਰਫ਼ 2 ਫੀਸਦੀ ਹਾਂ, ਪਰ ਸਾਡਾ ਯੋਗਦਾਨ ਵੱਡਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਨੂੰ ਪੁੱਛਿਆ ਵੀ ਨਹੀਂ ਅਤੇ ਕੇਂਦਰ ਸਰਕਾਰ ਨੇ ਪੰਜਾਬ ਦੀ ਅਹਿਮੀਅਤ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਦਿਨ ਆਵੇਗਾ, ਜਦੋਂ ਪੰਜਾਬ ਦੀ ਲੋੜ ਪੂਰੇ ਦੇਸ਼ ਨੂੰ ਮੁੜ ਕੇ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਮਨ ਅਤੇ ਦਿਲ ਕਿਸਾਨਾਂ ਦੇ ਨਾਲ ਹੈ, ਅਸੀਂ ਪੰਜਾਬ ਅਸੈਂਬਲੀ ਵਿੱਚ ਖੇਤੀ ਕਾਨੂੰਨ ਰੱਦ ਕਰ ਚੁੱਕੇ ਹਾਂ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਜਿਹੜਾ ਸੂਬਾ ਦੇਸ਼ ਦੇ ਵੱਡੀ ਗਿਣਤੀ ਲੋਕਾਂ ਦਾ ਢਿੱਡ ਭਰ ਰਿਹਾ ਹੈ, ਉਨ੍ਹਾਂ ਦੀ ਸੁਣਵਾਈ ਨਾ ਹੋਣਾ ਬੇਹੱਦ ਸ਼ਰਮਨਾਕ ਹੈ।

Continue Reading

ਰਾਜਨੀਤੀ

ਸਨੀ ਦਿਓਲ ਵੱਲੋਂ ਇਕ ਵਾਰ ਫਿਰ ਦੀਪ ਸਿੱਧੂ ਬਾਰੇ ਸਫਾਈ ਪੇਸ਼

Published

on

sunny deol

ਨਵੀਂ ਦਿੱਲੀ, 26 ਜਨਵਰੀ, – ਬਾਲੀਵੁੱਡ ਅਭਿਨੇਤਾ ਅਤੇ ਗੁਰਦਾਸਪੁਰ ਹਲਕੇ ਤੋਂ ਪਾਰਲੀਮੈਂਟ ਮੈਂਬਰ ਸੰਨੀ ਦਿਓਲ ਨੇ ਇਕ ਵਾਰ ਫਿਰ ਆਪਣੇ ਪੁਰਾਣੇ ਸਾਥੀ ਦੀਪ ਸਿੱਧੂ ਬਾਰੇ ਪੱਖ ਸਪਸ਼ਟ ਕਰਦਿਆਂ ਕਿਹਾ ਕਿ ਮੇਰਾ ਉਸ ਦੇ ਨਾਲ ਕੋਈ ਸਬੰਧ ਨਹੀਂ ਹੈ। ਇਹ ਗੱਲ ਉਸ ਨੇ ਆਪਣੇ ਸੋਸ਼ਲ ਮੀਡੀਏ ਦੇ ਪੇਜ ਉੱਤੇਲਿਖੀ ਹੈ।
ਸਨੀ ਦਿਓਲ ਨੇ ਕਿਹਾ ਕਿ ਮੈਂ ਪੂਰੀ ਦੁਨੀਆ ਨੂੰ ਬੇਨਤੀ ਕਰ ਰਿਹਾ ਹਾਂ ਕਿ ਇਹ ਕਿਸਾਨਾਂ ਤੇ ਸਾਡੀ ਸਰਕਾਰ ਦਾ ਮਾਮਲਾ ਹੈ, ਕਿਸੇ ਨੂੰ ਇਸ ਦੇ ਵਿੱਚ ਨਹੀਂ ਆਉਣਾ ਚਾਹੀਦਾ,ਕਿਉਂਕਿ ਦੋਵੇਂ ਧਿਰਾਂ ਗੱਲਬਾਤ ਕਰਨਗੀਆਂ ਤਾਂ ਕੋਈ ਹੱਲ ਲੱਭ ਲੈਣਗੀਆਂ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਲੋਕ ਇਸ ਦਾ ਲਾਭ ਲੈਣਾ ਚਾਹੁੰਦੇ ਹਨ ਤੇ ਉਹ ਕਿਸਾਨਾਂ ਬਾਰੇ ਬਿਲਕੁਲ ਨਹੀਂ ਸੋਚਦੇ, ਉਨ੍ਹਾਂ ਦਾ ਆਪਣਾ ਸੁਆਰਥ ਹੋ ਸਕਦਾ ਹੈ।ਸਨੀ ਦਿਓਲ ਨੇ ਕਿਹਾ ਕਿ ਦੀਪ ਸਿੱਧੂ ਚੋਣਾਂ ਦੇ ਵਕਤ ਮੇਰੇ ਨਾਲ ਸੀ, ਪਰ ਲੰਬੇ ਸਮੇਂ ਤੋਂ ਮੇਰੇ ਨਾਲ ਨਹੀਂ, ਜੋ ਵੀ ਉਹ ਕਹਿੰਦਾ ਹੈ, ਉਹ ਉਸਦੀ ਇੱਛਾ ਮੁਤਾਬਕ ਕਰ ਰਿਹਾ ਹੈ,ਉਸਦੀ ਕਿਸੇ ਗਤੀਵਿਧੀ ਨਾਲ ਮੇਰਾ ਕੁਝ ਲੈਣਾ ਦੇਣਾ ਨਹੀਂ, ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਨਾਲ ਹਾਂ ਅਤੇ ਹਮੇਸ਼ਾਂ ਕਿਸਾਨਾਂ ਨਾਲ ਰਹਾਂਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਭਲਾਈ ਬਾਰੇ ਸੋਚਿਆ ਹੈ ਅਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਫਿਰ ਸਹੀ ਸਿੱਟੇ ਉੱਤੇ ਪਹੁੰਚੇਗੀ।

Continue Reading

ਰਾਜਨੀਤੀ

ਲਾਲ ਕਿਲ੍ਹੇ ਦੀਆਂ ਘਟਨਾਵਾਂ ਪਿੱਛੋਂ ਅਮਿਤ ਸ਼ਾਹ ਨੇ ਉੱਚ ਪੱਧਰੀ ਬੈਠਕ ਲਾਈ

Published

on

amit shah

ਨਵੀਂ ਦਿੱਲੀ, 26 ਜਨਵਰੀ, – ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਪ੍ਰਦਰਸ਼ਨ ਤੇ ਦਿੱਲੀ ਵਿੱਚ ਸਥਿਤੀ ਵਿਗੜ ਜਾਣ ਪਿੱਛੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਉੱਚ ਪੱਧਰੀ ਬੈਠਕ ਕੀਤੀ, ਜਿਸਵਿੱਚਹੋਮ ਸੈਕਟਰੀ ਦੇ ਨਾਲਦਿੱਲੀ ਪੁਲਿਸ ਦੇ ਅਧਿਕਾਰੀ ਅਤੇ ਹੋਰ ਲੋਕ ਸ਼ਾਮਲ ਹੋਏ। ਅੱਜ ਦੀ ਹਿੰਸਾ ਨਾਲ ਜੁੜੇ ਹਰ ਪੱਖ ਦੀ ਸਮੀਖਿਆ ਲਈ ਅੱਜ ਤਿੰਨ ਅਹਿਮ ਬੈਠਕਾਂ ਕੀਤੀਆਂ ਗਈਆਂ ਅਤੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਵੱਲੋਂ ਬਣਾਈ ਗਈ ਵਿਸ਼ੇਸ਼ ਟੀਮ ਦਿੱਲੀ-ਐੱਨਸੀਆਰ ਦੇ ਅਧਿਕਾਰੀਆਂ ਤੋਂ ਇਨ੍ਹਾਂ ਘਟਨਾਵਾਂ ਬਾਰੇ ਸਾਰੀ ਜਾਣਕਾਰੀ ਲੈ ਰਹੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਹਿੰਸਾਬਾਰੇ ਪੁਲਿਸ ਅਧਿਕਾਰੀਆਂ ਤੋਂ ਸਾਰਾ ਪੱਖ ਸੁਣਿਆ ਤੇਅਮਨ-ਕਾਨੂੰਨ ਕਾਇਮ ਰੱਖਣ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੌਰੀ ਫੈਸਲੇ ਮੁਤਾਬਕ ਸੀਆਰਪੀਐਫ (ਕੇਂਦਰੀ ਰਿਜ਼ਰਵ ਪੁਲਿਸ ਫੋਰਸ) ਦੀਆਂ 15 ਕੰਪਨੀਆਂ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਤਾਇਨਾਤ ਕਰਨ ਲਈ ਹੁਕਮ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਸਾਰੇ ਅਹਿਮ ਵਿਭਾਗਾਂ ਦੇ ਉੱਚ ਅਧਿਕਾਰੀ ਇਸ ਵਿੱਚ ਮੌਜੂਦ ਸਨ। ਪਤਾ ਲੱਗਾ ਹੈ ਕਿ ਖੁਫੀਆ ਏਜੰਸੀਆਂ ਨੂੰ ਅਜੇ ਵੀ ਕਿਸੇ ਤਰ੍ਹਾਂ ਦੀ ਹਿੰਸਾ ਦਾ ਡਰ ਹੈ।
ਸਮਾਜਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਕਿਹਾਕਿ ਕੌਮੀ ਦਿਹਾੜੇਮੌਕੇ ਕਿਸਾਨਾਂ ਵੱਲੋਂਦਿੱਲੀ ਵਿੱਚ ਹਿੰਸਾ ਤੇ ਅਰਾਜਕਤਾ ਦਾ ਮਾਹੌਲ ਪੈਦਾ ਕਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨੋਂ ਕਹਿੰਦੇ ਸਾਂ ਕਿ ਅੰਦੋਲਨ ਦਿਸ਼ਾਹੀਣ ਹੈ ਅਤੇ ਟਰੈਕਟਰ ਪਰੇਡ ਦਾ ਰੂਟ ਮਿਥਣ ਵਾਲੇ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਕਿਤੇ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਇਸ ਹਿੰਸਾ ਲਈ ਕਿਸਾਨਾਂ ਦੇ ਆਗੂ ਜ਼ਿੰਮੇਵਾਰੀ ਲੈਣ ਅਤੇ ਕਿਸਾਨਤੁਰੰਤਦਿੱਲੀਬਾਰਡਰ ਖ਼ਾਲੀ ਕਰ ਕੇ ਘਰਾਂ ਨੂੰ ਪਰਤ ਜਾਣ ਤੇ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਨਾ ਕਰਨ।

Continue Reading

ਰੁਝਾਨ


Copyright by IK Soch News powered by InstantWebsites.ca