Proposed postal ballot for NRI voters
Connect with us apnews@iksoch.com

ਪੰਜਾਬੀ ਖ਼ਬਰਾਂ

ਐੱਨ ਆਰ ਆਈ ਵੋਟਰਾਂ ਲਈ ਪੋਸਟਲ ਬੈਲਟ ਦੀ ਤਜਵੀਜ਼

Published

on

Postal ballot for voters

ਨਵੀਂ ਦਿੱਲੀ, 2 ਦਸੰਬਰ – ਭਾਰਤ ਦੇ ਚੋਣ ਕਮਿਸ਼ਨ ਨੇ ਵਿਦੇਸ਼ ਵਿੱਚ ਵੱਸਦੇ ਭਾਰਤੀ ਵੋਟਰਾਂ ਦੇ ਲਈ ਇਲੈਕਟ੍ਰਾਨਿਕਲੀ ਟ੍ਰਾਂਸਮਿਟਿਡ ਪੋਸਟਲ ਬੈਲੇਟ ਸਿਸਟਮ (ਈ ਟੀ ਪੀ ਬੀ ਐਸ) ਦੀ ਸਹੂਲਤ ਪੇਸ਼ ਕਰਨ ਦੀ ਤਜਵੀਜ਼ ਪੇਸ਼ ਕੀਤੀ ਹੈ, ਜਿਹੜੀ ਹਾਲ ਦੀ ਘੜੀ ਸਿਰਫ ਫੌਜੀਆਂ ਲਈ ਹੈ।
ਇਸ ਸੰਬੰਧ ਵਿੱਚ ਚੋਣ ਕਮਿਸ਼ਨ ਨੇ ਕਾਨੂੰਨ ਮੰਤਰਾਲੇ ਦੇ ਸੈਕਟਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਫੌਜੀਆਂ ਦੇ ਕੇਸ ਵਿੱਚ ਈ ਟੀ ਪੀ ਬੀ ਐਸ ਨੂੰ ਸਫਲਤਾ ਪੂਰਵਕ ਲਾਗੂ ਕਰ ਲੈਣਪਿੱਛੋਂ ਉਹ ਇਸੇ ਸਹੂਲਤ ਦਾ ਵਿਸਥਾਰ ਵਿਦੇਸ਼ ਵਿੱਚ ਵੱਸਦੇ ਭਾਰਤੀ ਵੋਟਰਾਂ ਲਈ ਕਰਨ ਬਾਰੇ ਭਰੋਸੇ ਵਿੱਚ ਹਨ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਦੇ ਲਈ ਤਕਨੀਕੀ ਅਤੇ ਪ੍ਰਸ਼ਾਸਕੀ ਤੌਰ ਉੱਤੇ ਤਿਆਰ ਹੈ ਅਤੇ ਇਸ ਸਕੀਮ ਨੂੰ ਅਗਲੇ ਦਿਨੀਂ ਹੋਣ ਵਾਲੀਆਂ ਆਸਾਮ, ਬੰਗਾਲ, ਕੇਰਲ, ਤਾਮਿਲ ਨਾਡੂ ਅਤੇ ਪੁਡੂਚੇਰੀ ਵਿਧਾਨ ਸਭਾ ਦੀਆਂਚੋਣਾਂ ਵਿੱਚ ਵੀ ਲਾਗੂ ਕੀਤਾ ਜਾ ਸਕਦਾ ਹੈ, ਜਿੱਥੇ ਅਗਲੇ ਸਾਲ ਅਪ੍ਰੈਲ ਤੋਂ ਜੂਨ ਵਿਚਾਲੇ ਚੋਣਾਂ ਹੋਣ ਵਾਲੀਆਂ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਵਿਦੇਸ਼ ਵੱਸਦੇ ਭਾਰਤੀ ਭਾਈਚਾਰੇ ਤੋਂਉਨ੍ਹਾਂ ਨੂੰ ਕਈ ਮੰਗ ਪੱਤਰ ਮਿਲੇ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਸਮੇਂ ਉਹ ਆਪਣੇ ਖੇਤਰ ਵਿੱਚ ਮੌਜੂਦ ਨਹੀਂ ਰਹਿ ਸਕਦੇ ਅਤੇ ਵੋਟਿੰਗ ਲਈ ਭਾਰਤ ਆਉਣਾ ਖਰਚੀਲਾ ਹੋਣ ਦੇ ਨਾ ਨੌਕਰੀ, ਸਿੱਖਿਆ ਤੇ ਹੋਰ ਰੁਝੇਵਿਆਂ ਕਾਰਨ ਸੰਭਵ ਨਹੀਂ ਹੁੰਦਾ। ਇਸ ਲਈ ਉਨ੍ਹਾਂ ਨੂੰ ਪੋਸਟਲ ਬੈਲੇਟ ਦੀ ਵੋਟਿੰਗ ਦੀ ਸਹੂਲਤ ਦਿੱਤੀ ਜਾਵੇ। ਇੱਕ ਅੰਦਾਜ਼ੇ ਮੁਤਾਬਕ ਵਿਦੇਸ਼ ਵਿੱਚ ਵੱਸਦੇ 10-12 ਹਜ਼ਾਰ ਵੋਟਰ ਹੀ ਆਪਣੇ ਖੇਤਰ ਵਿੱਚ ਵੋਟ ਪਾਉਂਦੇ ਹਨ, ਕਿਉਂਕਿ ਉਹ ਵੋਟਿੰਗ ਕਰਨ ਦੇ ਲਈ ਭਾਰਤ ਆਉਣ ਲਈ ਏਨਾ ਜ਼ਿਆਦਾ ਖਰਚ ਨਹੀਂ ਕਰਨਾ ਚਾਹੁੰਦੇ।

Click Here To Read Punjabi news paper online

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਐਲਾਨ:ਟਰੈਕਟਰ ਪਰੇਡ ਮਗਰੋਂ ਪਹਿਲੀ ਫਰਵਰੀ ਨੂੰ ਪਾਰਲੀਮੈਂਟ ਵੱਲ ਕੂਚ ਵੀ ਕੀਤਾ ਜਾਵੇਗਾ

Published

on

farmers protest

ਨਵੀਂ ਦਿੱਲੀ, 25 ਜਨਵਰੀ, – ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ਉੱਤੇਪਿਛਲੇ ਦੋ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਵਿਚੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਡਾ: ਦਰਸ਼ਨ ਪਾਲ ਨੇ ਅੱਜ ਸੋਮਵਾਰ ਨੂੰ ਕਿਹਾ ਕਿ 1 ਫਰਵਰੀ ਨੂੰ ਭਾਰਤੀਪਾਰਲੀਮੈਂਟ ਭਵਨ ਵੱਲਕਿਸਾਨ ਪੈਦਲ ਮਾਰਚ ਕਰਨਗੇ। ਵਰਨਣ ਯੋਗ ਹੈ ਕਿ ਭਾਰਤੀ ਪਾਰਲੀਮੈਂਟ ਦੇ ਬਜਟ ਸੈਸ਼ਨ ਦਾ ਪਹਿਲਾ ਗੇੜ 29 ਜਨਵਰੀ ਤੋਂ ਸ਼ੁਰੂ ਹੋ ਕੇ 15 ਫਰਵਰੀ ਤੱਕ ਚੱਲੇਗਾ ਅਤੇ 1 ਫਰਵਰੀ ਨੂੰ ਕੇਂਦਰ ਸਰਕਾਰ ਆਪਣਾ ਬੱਜਟ ਪੇਸ਼ ਕਰੇਗੀ।
ਅੱਜ ਕਿਸਾਨ ਆਗੂਆਂ ਦੇ ਇਸ ਨਵੇਂ ਐਲਾਨ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਖਬਰ ਏਜੰਸੀ ਨਾਲ ਗੱਲਬਾਤ ਦੌਰਾਨ ਆਖਿਆ ਸੀ ਕਿ ਕਿਸਾਨ ਗਣਤੰਤਰ ਦਿਵਸ ਤੋਂ ਬਿਨਾ ‘ਗਣਤੰਤਰ ਕਿਸਾਨ ਟਰੈਕਟਰ ਰੈਲੀ’ ਲਈ ਕੋਈ ਹੋਰ ਦਿਨ ਚੁਣ ਸਕਦੇ ਸਨ, ਪਰ ਉਨ੍ਹਾਂ ਨੇ ਇਸ ਦਿਨ ਦਾ ਐਲਾਨ ਕੀਤਾ ਹੈ, ਜਿਸ ਦਾ ਚੰਗਾ ਅਸਰ ਨਹੀਂ ਪੈਂਦਾ। ਖੇਤੀ ਮੰਤਰੀ ਦੇ ਇਸ ਐਲਾਨ ਦੇ ਬਾਅਦ ਕਿਸਾਨਾਂ ਵੱਲੋਂ ਪਾਰਲੀਮੈਂਟ ਵੱਲ ਮਾਰਚ ਕਰਨ ਦਾ ਐਲਾਨ ਵੀ ਆ ਗਿਆ ਹੈ। ਇਸ ਸਥਿਤੀ ਵਿੱਚ ਤਨਾਅ ਦਾ ਇੱਕ ਹੋਰ ਦੌਰ ਸ਼ੁਰੂ ਹੋ ਸਕਦਾ ਹੈ।

Continue Reading

ਪੰਜਾਬੀ ਖ਼ਬਰਾਂ

ਪੰਚਾਇਤ ਤੋਂ ਤੰਗ ਆ ਕੇ ਦੋ ਭਰਾਵਾਂ ਨੇ ਜ਼ਹਿਰੀਲੀ ਚੀਜ਼ ਖਾਧੀ, ਇੱਕ ਦੀ ਮੌਤ

Published

on

suicide

ਹੁਸ਼ਿਆਰਪੁਰ, 25 ਜਨਵਰੀ – ਥਾਣਾ ਸਦਰ ਦੇ ਪਿੰਡ ਮੰਗੂਵਾਲ ਵਿਖੇ ਦੋ ਸੱਕੇ ਭਰਾਵਾਂ ਨੇ ਪੰਚਾਇਤ ਤੇ ਇੱਕ ਹੋਰ ਵਿਅਕਤੀ ਵੱਲੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਲਈ। ਇੱਕ ਭਰਾ ਨੇ ਚੰਡੀਗੜ੍ਹ ਜਾਂਦਿਆਂ ਰਸਤੇ ਵਿੱਚ ਦਮ ਤੋੜ ਦਿੱਤਾ, ਦੂਜੇ ਦੀ ਹਾਲਤ ਗੰਭੀਰ ਹੈ। ਮ੍ਰਿਤਕ ਪਛਾਣ ਜਸਵਿੰਦਰ ਸਿੰਘ (28) ਵਜੋਂ ਹੋਈ ਹੈ।
ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਜਸਵੀਰ ਸਿੰਘ (26) ਪੁੱਤਰ ਕੇਵਲ ਸਿੰਘ ਨੇ ਦੱਸਿਆ ਕਿ ਬੀਤੀ 10 ਜਨਵਰੀ ਨੂੰ ਉਨ੍ਹਾਂ ਦੇ ਪਿੰਡ ਚੋਰੀ ਹੋ ਗਈ ਸੀ। ਜਿਸ ਘਰ ਚੋਰੀ ਹੋਈ ਸੀ, ਉਸ ਦਾ ਮਾਲਕ ਉਸ ਤੇ ਅਤੇ ਵੱਡੇ ਭਰਾ ਜਸਵਿੰਦਰ ਸਿੰਘ ਤੇ ਸ਼ੱਕ ਕਰਨ ਲੱਗ ਪਿਆ। ਇਸ ਬਾਰੇਉਸ ਨੇ ਪਿੰਡ ਦੀ ਪੰਚਾਇਤ ਨੂੰ ਸ਼ਿਕਾਇਤ ਕਰ ਦਿੱਤੀ । ਪਿੰਡ ਦੀ ਪੰਚਾਇਤ ਤੇ ਪੁਲਸ ਨੇ ਵੀ ਉਨ੍ਹਾਂ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ। ਉਕਤ ਵਿਅਕਤੀ ਉਨ੍ਹਾਂ ਤੇ ਚੋਰੀ ਦੀ ਵਾਰਦਾਤ ਮੰਨਣ ਲਈ ਦਬਾਅ ਪਾਉਣ ਲੱਗ ਪਏ। ਪੰਚਾਇਤ ਨੇ ਉਨ੍ਹਾਂ ਨੂੰ ਕਈ ਵਾਰ ਬੁਲਾ ਕੇ ਜ਼ਲੀਲ ਕੀਤਾ, ਜਿਸ ਤੋਂ ਦੁਖੀ ਹੋ ਕੇ ਦੋਵਾਂ ਭਰਾਵਾਂ ਨੇ ਕੱਲ੍ਹ ਸ਼ਾਮੀਂਜ਼ਹਿਰੀਲੀ ਚੀਜ਼ ਨਿਗਲ ਲਈ। ਪਤਾ ਲੱਗਣਤੇ ਪਰਵਾਰਕ ਮੈਂਬਰ ਉਨ੍ਹਾਂ ਨੂੰ ਹਸਪਤਾਲ ਲੈ ਗਏ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਪੀ ਜੀ ਆਈ ਰੈਫਰ ਕਰ ਦਿੱਤਾ। ਹਸਪਤਾਲ ਲਿਜਾਂਦੇ ਸਮੇਂ ਵੱਡੇ ਭਰਾ ਨੇ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਜਸਵਿੰਦਰ ਸਿੰਘ ਮੁਬਾਰਕਪੁਰ ਵਿਖੇ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ। ਉਸ ਦਾ ਕੁਝ ਕੁ ਮਹੀਨੇ ਦਾ ਬੱਚਾ ਹੈ।ਇਸ ਬਾਰੇ ਡੀ ਐਸ ਪੀ ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਵਾਰਕ ਮੈਂਬਰਾਂ ਦੇ ਬਿਆਨਾਂ `ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਪਿੰਡ ਦੀ ਸਰਪੰਚ ਕੁਸ਼ਲਾ ਦੇਵੀ ਦੇ ਪਤੀ ਉਗਦੀਤ ਸਿੰਘ ਨੇ ਦੱਸਿਆ ਕਿ ਦੋਵਾਂ ਭਰਾਵਾਂ ਵੱਲੋਂ ਜੋ ਵੀ ਦੋਸ਼ ਲਾਏ ਜਾ ਰਹੇ ਹਨ ਉਹ ਬੇਬੁਨਿਆਦ ਹਨ। ਉਨ੍ਹਾਂ ਨੂੰ ਚੋਰੀ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਰਾਜ਼ੀਨਾਮੇ ਦੀ ਗੱਲ ਚੱਲ ਰਹੀ ਸੀ।

Continue Reading

ਪੰਜਾਬੀ ਖ਼ਬਰਾਂ

ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ

Published

on

accident

ਬਠਿੰਡਾ, 25 ਜਨਵਰੀ – ਬਠਿੰਡਾ-ਮਾਨਸਾ ਰੋਡ ਉੱਤੇ ਪਿੰਡ ਭਾਈ ਬਖਤੌਰ ਕੋਲ ਮਹਿੰਦਰਾ ਪਿਕਅਪ ਨੂੰ ਬੀਤੀ ਰਾਤ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਗੱਡੀ ਚਾਲਕ ਸੜਕ ਤੇ ਡਿੱਗ ਪਿਆ ਤੇ ਪਿੱਛੋਂ ਆ ਰਹੀ ਗੱਡੀ ਨੇ ਉਸ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਰਾਤ ਹੋਣ ਕਾਰਨ ਗੱਡੀਆਂ ਲਾਸ਼ ਤੋਂ ਲੰਘਦੀਆਂ ਰਹੀਆਂ। ਗੱਡੀ ਦਾ ਸਹਾਇਕ ਚਾਲਕ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣਤੇ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਟੀਮ ਤੇ ਥਾਣਾ ਕੋਟਫੱਤਾ ਦੀ ਪੁਲਸ ਮੌਕੇ ਤੇ ਪਹੁੰਚੀ। ਸਹਾਇਕ ਚਾਲਕ ਨੂੰ 108 ਐਂਬੂਲੈਂਸ ਰਾਹੀਂ ਬਠਿੰਡਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਮਹਿੰਦਰਾ ਪਿਕਅਪ ਫਰੀਦਕੋਟ ਤੋਂ ਬਠਿੰਡਾ ਵਾਇਆ ਮਾਨਸਾ ਜਾ ਰਹੀ ਸੀ। ਗੱਡੀ ਵਿੱਚ ਬਿਜਲੀ ਦੀਆਂ ਤਾਰਾਂ ਲੱਦੀਆਂ ਹੋਈਆਂ ਸਨ। ਪਿਕਅਪਚੋਂ ਕੈਸ਼ ਅਤੇ ਗੱਡੀ ਦੇ ਕਾਗਜ਼ਾਤ ਗਾਇਬ ਸਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀ ਸ਼ਨਾਖਤ ਬੀਰਬਲ ਸ਼ਰਮਾ (38) ਵਾਸੀ ਸਿੱਧੂ ਹਸਪਤਾਲ ਵਾਲੀ ਗਲੀ ਮਾਨਸਾ ਅਤੇ ਪ੍ਰੇਮ ਕੁਮਾਰ (30) ਵਾਸੀ ਸੁਨਾਮ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ।ਥਾਣਾ ਕੋਟਫੱਤਾ ਦੇ ਏ ਐਸ ਆਈ ਧਰਮਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਣਪਛਾਤੇ ਵਾਹਨ ਚਾਲਕਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Continue Reading

ਰੁਝਾਨ


Copyright by IK Soch News powered by InstantWebsites.ca