Punjab BJP transport cell president arrested with illicit liquor
Connect with us [email protected]

ਅਪਰਾਧ

ਪੰਜਾਬ ਭਾਜਪਾ ਦੇ ਟਰਾਂਸਪੋਰਟ ਸੈਲ ਦਾ ਪ੍ਰਧਾਨ ਨਾਜਾਇਜ਼ ਸ਼ਰਾਬ ਸਣੇ ਗ਼੍ਰਿਫ਼ਤਾਰ

Published

on

Alcohol seized arrested

ਜਲੰਧਰ, 2 ਫਰਵਰੀ – ਜਲੰਧਰ ਕਮਿਸ਼ਨਰੇਟ ਦੀ ਪਰਾਗਪੁਰ ਚੌਕੀ ਦੀ ਪੁਲਸ ਨੇ ਪੰਜਾਬ ਭਾਜਪਾ ਦੇ ਟਰਾਂਸਪੋਰਟ ਸੈਲ ਦੇ ਪ੍ਰਧਾਨ ਅਜੇ ਜੋਸ਼ੀ ਨੂੰ 72 ਬੋਤਲਾਂ ਨਾਜਾਇਜ਼ ਸ਼ਰਾਬ ਨਾਲ ਗ਼੍ਰਿਫ਼ਤਾਰ ਕੀਤਾ ਹੈ।
ਏ ਸੀ ਪੀ ਜਲੰਧਰ ਕੈਂਟ ਮੇਜਰ ਸਿੰਘ ਢੱਡਾ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਭਾਜਪਾ ਵਿੱਚ ਕਈ ਅਹੁਦਿਆਂ ਤੇ ਰਹਿ ਚੁੱਕਾ ਅਜੇ ਜੋਸ਼ੀ ਆਪਣੀ ਕਾਰ ਵੈਟੋ ਵਾਕਸ ਵੈਗਨ ਵਿੱਚ ਨਾਜਾਇਜ਼ ਸ਼ਰਾਬ ਲੈ ਕੇ ਲੁਧਿਆਣੇ ਤੋਂ ਜਲੰਧਰ ਆ ਰਿਹਾ ਸੀ ਅਤੇ ਪਰਾਗਪੁਰ ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਪਰਾਗਪੁਰ ਪੁਲਸ ਚੌਕੀ ਦੇ ਬਾਹਰ (ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਤੇ) ਵਿਸ਼ੇਸ਼ ਨਾਕਾਬੰਦੀ ਕਰ ਦਿੱਤੀ ਗਈ ਸੀ। ਜਦੋਂ ਹੀ ਫਗਵਾੜਾ ਵੱਲੋਂ ਤੇਜ਼ ਰਫ਼ਤਾਰ ਆ ਰਹੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਪੁਲਸ ਨੂੰ ਝਕਾਨੀ ਦੇ ਕੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਵਾਲੇ ਉਸ ਨੂੰ ਫੜਨ ਵਿੱਚ ਸਫਲ ਹੋ ਗਏ। ਕਾਰ ਚਾਲਕ ਨੇ ਆਪਣਾ ਨਾਂ ਅਜੇ ਜੋਸ਼ੀ ਪੁੱਤਰ ਤਾਰਾ ਚੰਦ ਨਿਵਾਸੀ 261 ਹਰਨਾਮਦਾਸਪੁਰਾ,ਜਲੰਧਰ ਦੱਸਿਆ। ਕਾਰ ਦੀ ਤਲਾਸ਼ੀ ਲੈਣ ਤੇ ਉਸ ਵਿੱਚੋਂ ਬਲੈਂਡਰਪ੍ਰਾਈਡ 2 ਕਰੇਟ 69 ਅਤੇ 100 ਪਾਈਪਰ ਮਾਰਕਾ ਸ਼ਰਾਬ ਦੀਆਂ 72 ਬੋਤਲਾਂ ਮਿਲੀਆਂ। ਪਰਾਗਪੁਰ ਚੌਕੀ ਦੇ ਇੰਚਾਰਜ ਸੁੁਰਿੰਦਰਪਾਲ ਸਿੰਘ ਦੇ ਪੁੱਛਣਤੇ ਭਾਜਪਾ ਦਾ ਸਾਬਕਾ ਜ਼ਿਲ੍ਹਾ ਜਨਰਲ ਸੈਕਟਰੀ ਅਜੇ ਜੋਸ਼ੀ ਆਪਣੀ ਕਾਰ ਵਿੱਚੋਂ ਬਰਾਮਦ ਸ਼ਰਾਬ ਦਾ ਕੋਈ ਪਰਮਿਟ, ਲਾਇਸੈਂਸ ਜਾਂ ਹੋਰ ਕਾਗਜ਼ ਨਹੀਂ ਦਿਖਾ ਸਕਿਆ। ਪੁਲਸ ਨੇ ਸ਼ਰਾਬ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਅਜੇ ਜੋਸ਼ੀ ਖ਼ਿਲਾਫ਼ ਥਾਣਾ ਜਲੰਧਰ ਕੈਂਟ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਜਾਰੀ ਹੈ।
ਨਾਜਾਇਜ਼ ਸ਼ਰਾਬ ਸਮੇਤ ਫੜੇ ਗਏ ਪੰਜਾਬ ਭਾਜਪਾ ਟਰਾਂਸਪੋਰਟ ਸੈਲ ਦੇ ਪ੍ਰਧਾਨ ਅਜੇ ਜੋਸ਼ੀ ਨੇ ਕਿਹਾ ਹੈ ਕਿ ਉਸ ਨੂੰ ਕਿਸੇ ਸਾਜਿਸ਼ ਹੇਠ ਫਸਾ ਕੇ ਉਸ ਦਾ ਸਿਆਸੀ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਸ ਨੇ ਕਿਹਾ ਕਿ ਉਹ ਆਪਣੇ ਇਸ ਕੇਸ ਬਾਰੇ ਉਚ ਅਫ਼ਸਰਾਂ ਨੂੰ ਜਾਣੂ ਕਰਵਾਏਗਾ। ਉਸ ਨੇ ਕਿਹਾ ਕਿ ਉਸ ਦੇ ਖ਼ਿਲਾਫ਼ ਪਹਿਲਾਂ ਕੋਈ ਵੀ ਅਪਰਾਧਿਕ ਕੇਸ ਦਰਜ ਨਹੀਂ ਹੈ ਤੇ ਉਸ ਨੇ ਲੰਮਾ ਸਮਾਂ ਲੀਗਲ ਸ਼ਰਾਬ ਦਾ ਕਾਰੋਬਾਰ ਕੀਤਾ ਹੈ। ਉਹ ਭਾਜਪਾ ਲਈ ਵੀ ਲੰਮੇ ਅਰਸੇ ਤੋਂ ਕੰਮ ਕਰਦਾ ਆ ਰਿਹਾ ਹੈ। ਉਸ ਨੇ ਕਿਹਾ ਕਿ ਉਸ ਨੂੰ ਪਾਰਟੀ ਵੱਲੋਂ ਜੋ ਅਹੁਦਿਆਂ ਤੋਂ ਹਟਾਇਆ ਗਿਆ ਹੈ, ਉਹ ਉਸ ਬਾਰੇ ਆਪਣੀ ਗੱਲ ਪਾਰਟੀ ਵਿੱਚ ਰੱਖਣਗੇ। ਉਸਨੇ ਕਿਹਾ ਕਿ ਬਿਨਾਂ ਜਾਂਚ ਤੋਂ ਉਸ ਨੂੰ ਪਾਰਟੀ ਅਹੁਦਿਆਂ ਤੋਂ ਹਟਾਉਣਾ ਗਲਤ ਹੈ। ਉਹ ਭਾਜਪਾ ਦਾ ਵਫਾਦਾਰ ਸਿਪਾਹੀ ਹੈ ਤੇ ਵੱਖ-ਵੱਖ ਅਹਦਿਆਂ `ਤੇ ਉਹ ਕੰਮ ਕਰਦਾ ਰਿਹੈ।

ਅਪਰਾਧ

ਭਾਜਪਾ ਪਾਰਲੀਮੈਂਟ ਮੈਂਬਰ ਦੇ ਪੁੱਤਰ ਨੇ ਆਪਣੇ ਸਾਲੇ ਤੋਂ ਖ਼ੁਦ ਉੱਤੇ ਚਲਵਾਈ ਸੀ ਗੋਲੀ

Published

on

ਲਖਨਊ, 4 ਮਾਰਚ – ਭਾਜਪਾ ਪਾਰਲੀਮੈਂਟ ਮੈਂਬਰ ਕੌਸ਼ਲ ਕਿਸ਼ੋਰ ਦੇ ਪੁੱਤਰ ਆਯੁਸ਼ ਉੱਤੇ ਪਰਸੋਂ ਰਾਤ ਹੋਏ ਹਮਲੇ ਦੇ ਕੇਸ ਵਿੱਚ ਨਵਾਂ ਮੋੜ ਆ ਗਿਆ ਹੈ। ਪੁਲਸ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ ਹਿਰਾਸਤ ਵਿੱਚ ਲਏ ਗਏ ਆਯੁਸ਼ ਦੇ ਸਾਲੇ ਆਦਰਸ਼ ਨੇ ਪੁੱਛ ਗਿੱਛ ਵਿੱਚ ਦੱਸਿਆ ਹੈ ਕਿ ਉਸ ਦੇ ਜੀਜੇ ਨੇ ਖ਼ੁਦ ਆਪਣੇ ਉਪਰ ਗੋਲੀ ਚਲਵਾਈ ਸੀ ਅਤੇ ਇਹ ਘਟਨਾ ਕੁਝ ਲੋਕਾਂ ਨੂੰ ਫਸਾਉਣ ਲਈ ਜਾਣਬੁੱਝ ਕੇ ਕੀਤੀਗਈ ਸੀ।
ਵਰਨਣ ਯੋਗ ਹੈ ਕਿ ਭਾਜਪਾ ਪਾਰਲੀਮੈਂਟ ਮੈਂਬਰ ਕੌਸ਼ਲ ਕਿਸ਼ੋਰ ਦੇ ਪੁੱਤਰ ਆਯੁਸ਼ ਨੂੰ ਗੋਲੀ ਮਾਰੀ ਗਈ ਸੀ ਅਤੇ ਇਸ ਘਟਨਾ ਵਿੱਚ ਆਯੁਸ਼ ਮਾਮੂਲੀ ਜ਼ਖ਼ਮੀ ਹੋਇਆ ਸੀ। ਇਹ ਘਟਨਾ 2-3 ਮਾਰਚ ਦੀ ਦਰਮਿਆਨੀ ਰਾਤ ਸੀਤਾਪੁਰ ਮਾਰਗ ਉੱਤੇ ਵਾਪਰੀ ਸੌ। ਆਯੁਸ਼ ਨੂੰ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਇਲਾਜ ਮਗਰੋਂ ਉਸ ਨੂੰ ਛੁੱਟੀ ਦੇ ਦਿੱਤੀ ਗਈ। ਭਾਜਪਾ ਪਾਰਲੀਮੈਂਟ ਮੈਂਬਰ ਕੌਸ਼ਲ ਕਿਸ਼ੋਰ ਨੇ ਇਸ ਬਾਰੇ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਨਹੀਂ, ਪਰ ਕਿਹਾ ਜਾ ਰਿਹਾ ਹੈ ਕਿ ਜਦੋਂ ਵਾਰਦਾਤ ਹੋਈ ਤਾਂ ਆਯੂਸ਼ ਦਾ ਸਾਲਾ ਉਸ ਦੇ ਨਾਲ ਸੀ। ਆਯੁਸ਼ ਨੇ ਲਵ ਮੈਰਿਜ ਕੀਤੀ ਸੀ, ਇਸ ਲਈ ਅਸੀਂ ਉਸ ਨਾਲੋਂ ਨਾਤਾ ਤੋੜ ਲਿਆ ਸੀ। ਉਸ ਨੇ ਖ਼ੁਦਕੁਸ਼ੀ ਦੀ ਧਮਕੀ ਵੀ ਦਿੱਤੀ ਸੀ। ਆਯੁਸ਼ ਆਪਣੇ ਪਰਵਾਰ ਤੋਂ ਵੱਖ ਰਹਿ ਰਿਹਾ ਸੀ। ਉਨ੍ਹਾਂ ਦੇ ਵਿਆਹ ਤੋਂ ਪਰਵਾਰ ਖ਼ੁਸ਼ ਨਹੀਂ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਹੁਣ ਆਯੁਸ਼ ਦੀ ਪਤਨੀ ਤੋਂ ਵੀ ਪੁੱਛਗਿੱਛ ਕਰੇਗੀ।

Continue Reading

ਅਪਰਾਧ

ਹੋਸਟਲ ਦੀਆਂ ਲੜਕੀਆਂ ਤੋਂ ਜਬਰੀ ‘ਨਿਊਡ ਡਾਂਸ’ ਕਰਵਾਉਂਦੇ ਹਨ ਪੁਲਸ ਦੇ ਮੁਲਾਜ਼ਮ

Published

on

ਮੁੰਬਈ, 4 ਮਾਰਚ – ਮਹਾਰਾਸ਼ਟਰ ਦੇ ਜਲਗਾਂਉਂ ਤੋਂ ਹੈਰਾਨ ਅਤੇ ਸ਼ਰਮਸਾਰ ਕਰਨ ਵਾਲੀ ਘਟਨਾ ਦਾ ਪਤਾ ਲੱਗਾ ਹੈ। ਇੱਥੇ ਕੁਝ ਪੁਲਸ ਵਾਲਿਆਂ ਨੇ ਹੋਰਨਾਂ ਨਾਲ ਮਿਲ ਕੇ ਸਰਕਾਰੀ ਹੋਸਟਲ ਵਿੱਚ ਲੜਕੀਆਂ ਨੂੰ ਨਿਊਡ ਡਾਂਸ ਲਈ ਮਜ਼ਬੂਰ ਕੀਤਾ। ਇਹ ਘਟਨਾ ਜਲਗਾਂਉਂ ਦੇ ਆਸ਼ਾਦੀਪ ਮਹਿਲਾ ਹੋਸਟਲ ਦੀ ਹੈ।
ਇਹ ਮਾਮਲਾ ਮਹਾਰਾਸ਼ਟਰ ਦੇ ਛਿਕਲੀ ਤੋਂ ਭਾਜਪਾ ਵਿਧਾਇਕ ਸ਼ਵੇਤਾ ਮਹਾਲੇ ਨੇ ਉਠਾਇਆ ਸੀ। ਇੱਕ ਸਥਾਨਕ ਐਨ ਜੀ ਓ (ਗੈਰ ਸਰਕਾਰੀ ਸੰਸਥਾ) ਨੇ ਜ਼ਿਲ੍ਹਾ ਕੁਲੈਕਟਰ ਨੂੰਇਸ ਘਟਨਾ ਦੀ ਸ਼ਿਕਾਇਤ ਕੀਤੀ ਹੈ। ਇਸ ਘਟਨਾ ਦੀ ਇੱਕ ਵੀਡਿਓ ਕਲਿੱਪ ਵੀ ਸਾਹਮਣੇ ਆਈ ਹੈ।ਸ਼ਵੇਤਾ ਮਹਾਲੇ ਨੇ ਕਿਹਾ ਕਿ ਇਹ ਘਟਨਾ ਇਸ ਸੂਬੇ ਲਈ ਸ਼ਰਮਨਾਕ ਹੈ ਕਿਉਂਕਿ ਪੁਲਸ ਵੀ ਇਸ ਵਿੱਚ ਸ਼ਾਮਲ ਸੀ, ਜਿਸ ਨੇ ਔਰਤਾਂ ਨੂੰ ਸੁਰੱਖਿਆ ਦੇਣੀ ਹੁੰਦੀ ਹੈ। ਅਜਿਹੀਆਂ ਹੋਰ ਔਰਤਾਂ ਹੋ ਸਕਦੀਆਂ ਹਨ ਜੋ ਸ਼ਿਕਾਰ ਹੋਈਆਂ ਹੋਣਗੀਆਂ। ਮਹਾਰਾਸ਼ਟਰ ਸਰਕਾਰ ਨੇ ਇਸ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਮਹਾਲੇ ਵੱਲੋਂ ਮੁੱਦਾ ਉਠਾਏ ਜਾਣ ਪਿੱਛੋਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਾਂਚ ਲਈ ਚਾਰ ਮੈਂਬਰੀ ਕਮੇਟੀ ਬਣਾਈ ਹੈ, ਜਿਸ ਦੀ ਰਿਪੋਰਟ ਦੋ ਦਿਨਾਂ ਵਿੱਚ ਆਵੇਗੀ।

Continue Reading

ਅਪਰਾਧ

ਪ੍ਰੇਮਿਕਾ ਦੇ ਵਿਆਹ ਦੇ 11 ਦਿਨ ਬਾਅਦ ਪ੍ਰੇਮੀ ਨੇ ਦੋਸਤਾਂ ਨਾਲ ਮਿਲ ਕੇ ਪਤੀ ਦਾ ਕਤਲ ਕਰ ਸੁੱਟਿਆ

Published

on

ਮੋਗਾ, 4 ਮਾਰਚ – ਵਿਆਹ ਦੇ 11 ਦਿਨਾਂ ਬਾਅਦ ਹੀ ਨਵ ਵਿਆਹੀ ਪਤਨੀ ਦੇ ਪ੍ਰੇਮੀ ਨੇ ਉਸ ਦੇ ਪਤੀ ਨੂੰ ਕੰਮ ਦੇਣ ਦੇ ਬਹਾਨੇ ਬੁਲਾ ਕੇ ਕੁੱਟ-ਮਾਰ ਕੀਤੀ ਤੇ ਜ਼ਖਮੀ ਹਾਲਤ ਵਿੱਚ ਨਹਿਰ ਵਿੱਚ ਸੁੱਟ ਦਿੱਤਾ। ਪੁਲਸ ਨੇ ਮ੍ਰਿਤਕ ਦੀ ਕਾਲ ਡਿਟੇਲ ਤੇ ਲੋਕੇਸ਼ਨ ਟ੍ਰੇਸ ਕਰਨ ਪਿੱਛੋਂ ਤਿੰਨ ਨੌਜਵਾਨਾਂ ਉੱਤੇ ਕਤਲ ਦਾ ਕੇਸ ਦਰਜ ਕਰ ਕੇ ਮ੍ਰਿਤਕ ਦੀ ਪਤਨੀ ਦੇ ਪ੍ਰੇਮੀ ਅਤੇ ਉਸ ਦੇ ਦੋਸਤ ਨੂੰ ਗ੍ਰਿਫਤਾਰ ਕਰ ਲਿਆ ਹੈ।
ਥਾਣਾ ਧਰਮਕੋਟ ਦੇ ਐਸ ਐਚ ਓ ਗੁਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਜਗਰਾਓਂ ਦੇ ਪਿੰਡ ਬਹਾਦਰਕੇ ਵਾਸੀ ਜੋਗਿੰਦਰ ਸਿੰਘ ਨੇ ਸ਼ਿਕਾਇਤ ਦਿੱਤੀ ਕਿ ਉਸ ਦੇ ਬੇਟੇ ਸਰਬਜੀਤ (25) ਦੀ ਪਤਨੀ ਕੁਲਵਿੰਦਰ ਕੌਰ ਜਲੰਧਰ ਦੇ ਪਿੰਡ ਭੋਡੇ ਦੀ ਹੈ। 17 ਫਰਵਰੀ ਨੂੰ ਉਹ ਪੇਕੇ ਚਲੀ ਗਈ ਸੀ। ਜਰਨੈਲ ਦੋ ਦੋਸਤਾਂ ਰਾਜਵੀਰ ਅਤੇ ਛਿੰਦੀ ਨਾਲ ਆਇਆ ਅਤੇ ਲੇਬਰ ਦੇ ਕੰਮ ਕਰਾਉਣ ਲਈ ਸੱਦਿਆ ਤੇ 500 ਰੁਪਏ ਐਡਵਾਂਸ ਦਿੱਤੇ। 18 ਫਰਵਰੀ ਨੂੰ ਸਰਬਜੀਤ ਕੰਮ ਕਰਨ ਚਲਾ ਗਿਆ ਤੇ ਗਾਇਬ ਹੋ ਗਿਆ। ਪੁਲਸ ਨੂੰ ਕਾਲ ਡਿਟੇਲ ਤੇ ਲੋਕੇਸ਼ਨ ਤੋਂ ਪਤਾ ਲੱਗਾ ਕਿ ਜਿਸ ਸਥਾਨ ਉੱਤੇ ਹਾਦਸਾ ਹੋਇਆ ਸੀ, ਉਥੇ ਜਰਨੈਲ ਦੀ ਵੀ ਲੋਕੇਸ਼ਨ ਸੀ। ਜਰਨੈਲ ਸਿੰਘ ਅਤੇ ਕੁਲਵਿੰਦਰ ਕੌਰ ਦੀ ਗੱਲਬਾਤ ਦੀ ਡਿਟੇਲ ਛੇਤੀ ਬਾਹਰ ਆ ਗਈ। ਇਸ ਪਿੱਛੋਂ ਪੁਲਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਉੱਤੇ ਨੂੰਹ ਦੇ ਪ੍ਰੇਮੀ ਜਰਨੈਲ ਸਿੰਘ ਪਿੰਡ ਮਾਊ ਸਾਹਿਬ ਜ਼ਿਲ੍ਹਾ ਜਲੰਧਰ, ਉਸ ਦੇ ਦੋ ਦੋਸਤਾਂ ਰਾਜਵੀਰ ਸਿੰਘ ਵਾਸੀ ਭੋਡੇ ਜ਼ਿਲ੍ਹਾ ਜਲੰਧਰ ਅਤੇ ਛਿੰਦੀ ਸਿੰਘ ਪਿੰਡ ਕੋਟਲਾ ਭਾਗੂ ਜ਼ਿਲ੍ਹਾ ਜਲੰਧਰ `ਤੇ ਕਤਲ ਦਾ ਕੇਸ ਦਰਜ ਕੀਤਾ ਅਤੇ ਜਰਨੈਲ ਅਤੇ ਰਾਜਵੀਰ ਨੂੰ ਗ੍ਰਿਫਤਾਰ ਕਰ ਲਿਆ ਹੈ। ਛਿੰਦੀ ਦੀ ਤਲਾਸ਼ ਵਿੱਚ ਬੀਤੇ ਦਿਨ ਪੁਲਸ ਨੇ ਕੋਟਲਾ ਭਾਗੂ ਵਿੱਚ ਛਾਪਾ ਮਾਰਿਆ ਸੀ, ਪਰ ਦੋਸ਼ੀ ਫਰਾਰ ਸੀ।

Continue Reading

ਰੁਝਾਨ


Copyright by IK Soch News powered by InstantWebsites.ca