Punjab Cabinet decides to convene special assembly session
Connect with us [email protected]

ਪੰਜਾਬੀ ਖ਼ਬਰਾਂ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਕੈਬਨਿਟ ਵੱਲੋਂ 3 ਸਤੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦਾ ਫੈਸਲਾ

Published

on

capt amrinder singh

26 ਅਗਸਤ ,ਚੰਡੀਗੜ੍ਹ : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ, 2021 ਨੂੰ ਸੱਦਣ ਦਾ ਫੈਸਲਾ ਕੀਤਾ ਗਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 174 (1) ਤਹਿਤ ਵਿਧਾਨ ਸਭਾ ਦਾ 15ਵਾਂ ਸੈਸ਼ਨ ਸੱਦਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦਿੱਤੀ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸਵੇਰੇ 11 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀ.ਪੀ.ਬਦਨੌਰ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ।

Read More Latest Punjabi News

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca