Punjab Government starts tightening the noose on Badal buses
Connect with us [email protected]

ਰਾਜਨੀਤੀ

ਪੰਜਾਬ ਸਰਕਾਰ ਵੱਲੋਂ ਬਾਦਲਾਂ ਦੀਆਂ ਬੱਸਾਂ ਦਾ ਸਿ਼ਕੰਜਾ ਕੱਸਣਾ ਸ਼ੁਰੂ

Published

on

akalidal badal
  • ਕਾਂਗਰਸ ਦਾ 18 ਨੁਕਾਤੀ ਪ੍ਰੋਗਰਾਮ ਲਾਗੂ ਕੀਤਾ ਜਾਣ ਲੱਗਾ
  • ਅਕਾਲੀ ਦਲ ਨੇ ਬਦਲੇ ਦੀ ਭਾਵਨਾ ਦਾ ਦੋਸ਼ ਲਾਇਆ
    ਚੰਡੀਗੜ੍ਹ, 29 ਜੁਲਾਈ, – ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਾਂਗਰਸ ਹਾਈ ਕਮਾਂਡ ਦੇ ਦਿੱਤੇ ਹੋਏ 18-ਨੁਕਾਤੀ ਪ੍ਰੋਗਰਾਮ ਉੱਤੇ ਅਮਲ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨਾ ਅਤੇ ਇਸ ਪਿੱਛੋਂ ਬਾਦਲ ਪਰਿਵਾਰ ਦੀਆਂ ਬੱਸਾਂ ਉੱਤੇ ਸ਼ਿਕੰਜਾ ਕੱਸਣਾ ਸ਼ਾਮਲ ਹੈ। ਪੰਜਾਬ ਸਰਕਾਰ ਨੇ ਇਸ ਸੰਬੰਧ ਵਿੱਚ ਕੁਝ ਕਾਰਵਾਈ ਸ਼ੁਰੂ ਕੀਤੀ ਹੈ ਤਾਂ ਇਸ ਨੂੰ ਅਕਾਲੀ ਦਲ ਨੇ ਬਦਲਾ ਲੈਣ ਲਈ ਸਿਆਸੀ ਪੱਖ ਤੋਂ ਕੀਤੀ ਕਾਰਵਾਈ ਕਰਾਰ ਦਿੱਤਾ ਹੈ।
    ਵਰਨਣ ਯੋਗ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਸਰਕਾਰ ਨੂੰ ਕਾਂਗਰਸ ਹਾਈਕਮਾਂਡ ਨੇ ਪਿੱਛੇ ਜਿਹੇ ਇੱਕ 18-ਨੁਕਾਤੀ ਪ੍ਰੋਗਰਾਮ ਅਮਲ ਕਰਨ ਲਈ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਉੱਤੇ ਕਾਰਵਾਈ ਕਰਨ ਨੂੰ ਕਿਹਾ ਸੀ। ਪੰਜਾਬ ਦੇ ਸਾਬਕਾ ਮੰਤਰੀ ਤੇ ਸੂਬਾਈ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਪਾਰਟੀ ਦੀ ਰਾਜ ਸਰਕਾਰ ਨੂੰ ਕਈ ਮੁੱਦਿਆਂ ਉੱਤੇ ਚੰਡਿਆ ਸੀ, ਜਿਨ੍ਹਾਂ ਵਿੱਚ ਬਿਜਲੀ ਸਮਝੌਤੇ ਤੇ ਬਾਦਲ ਪਰਿਵਾਰ ਦੀਆਂ ਬੱਸਾਂ ਦੇ ਪਰਮਿਟ ਅਹਿਮ ਮੁੱਦੇ ਸਨ। ਪਿਛਲੇ ਦੋ ਦਿਨਾਂ ਤੋਂਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਦੋਵਾਂ ਮੁੱਦਿਆਂ ਉੱਤੇ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਹੇਠ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਬਾਦਲ ਪਰਵਾਰ ਦੀਆਂ 400 ਬੱਸਾਂ ਸਮੇਤ ਕੁੱਲ 806 ਬੱਸਾਂ ਦੇ ਗ਼ੈਰ-ਕਾਨੂੰਨੀ ਵਧਾਏ ਗਏ ਪਰਮਿਟ ਰੱਦ ਕਰਨ ਦਾਕੰਮ ਸ਼ੁਰੂ ਕਰ ਦਿੱਤਾ ਹੈ।
    ਪੰਜਾਬ ਸਰਕਾਰ ਦੀ ਇਸ ਕਾਰਵਾਈ ਬਾਰੇ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਪਰਿਵਾਰ ਉੱਤੇ ਲਾਏ ਜਾਂਦੇ ਦੋਸ਼ ਗਲਤ ਹਨ। ਉਨ੍ਹਾਂ ਨੇ ਕਿਹਾ ਕਿ ਸਾਢੇ 4 ਸਾਲ ਸਰਕਾਰ ਨੇ ਕੁਝ ਨਹੀਂ ਕੀਤਾ ਅਤੇ ਜਦੋਂ ਚੋਣ ਨੇੜੇ ਆਈ ਹੈ ਤਾਂ ਬਦਲੇ ਦੀ ਸੋਚ ਨਾਲ ਬਾਦਲ ਪਰਿਵਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
    ਦੂਸਰੇ ਪਾਸੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਪਰਮਿੰਦਰ ਸਿੰਘ ਪਿੰਕੀ ਨੇ ਇਸ ਬਾਰੇ ਕਿਹਾ ਕਿ ਸਰਕਾਰ ਇਹ ਕਾਰਵਾਈ ਸਾਢੇ ਚਾਰ ਸਾਲ ਬਾਅਦ ਬਹੁਤ ਦੇਰ ਨਾਲ ਕਰ ਰਹੀ ਹੈ, ਜਿਵੇਂ ਬਿਜਲੀ ਸਮਝੌਤੇ ਅਕਾਲੀ ਸਰਕਾਰ ਦੌਰਾਨ ਹੋਏ ਅਤੇ ਗ਼ੈਰ-ਕਾਨੂੰਨੀ ਪਰਮਿਟਾਂ ਨਾਲ ਬਸਾਂ ਚੱਲਦੀਆਂ ਸਨ, ਉਨ੍ਹਾਂ ਉੱਤੇ ਪਹਿਲਾਂ ਕਾਰਵਾਈ ਹੋਣੀ ਚਾਹੀਦੀ ਸੀ, ਅੱਜ ਜਦੋਂ ਕਾਰਵਾਈ ਹੋ ਰਹੀ ਹੈ ਤਾਂ ਉਹ ਆਸ ਕਰਦੇ ਹਨ ਕਿ ਜੋ ਸਾਰੇ ਵਿਧਾਇਕ ਅਤੇ ਕਾਂਗਰਸੀ ਆਗੂ ਇਨ੍ਹਾਂ ਮੁੱਦਿਆਂ ਨੂੰ ਚੁੱਕਦੇ ਸਨ, ਉਹ ਹੱਲ ਹੁੰਦਾ ਮਹਿਸੂਸ ਕਰਨਗੇ।

Read More Latest Punjabi News

ਰਾਜਨੀਤੀ

ਬਾਦਲ ਨੇ ਰਾਜਾ ਵੜਿੰਗ ਤੇ ਰਾਣਾ ਗੁਰਜੀਤ ਨੂੰ ਲਿਆ ਲੰਬੇ ਹੱਥੀ, ਲਾਏ ਗੰਭੀਰ ਦੋਸ਼

Published

on

Sukhvir-Singh-Badal

ਜਲੰਧਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨੇ ਗਏ ਨਵੇਂ ਕੈਬਨਿਟ ਮੰਤਰੀਆਂ ਨੂੰ ਘੇਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਨੇ ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਰਾਜਾ ਵੜਿੰਗ ਅਤੇ ਰਾਣਾ ਗੁਰਜੀਤ ਨੂੰ ਲੰਬੇ ਹੱਥੀ ਲਿਆ ਅਤੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਹਨ।ਰਾਜਾ ਵੜਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਸ ‘ਤੇ ਫਰੀਦਕੋਟ ‘ਚ ਕਤਲ ਕੇਸ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਕਾਵਿਆ ਰੇਪ ਕੇਸ ਦਾ ਮੁਕਦਮਾ ਚੱਲ ਰਹੇ ਇਕ ਮੰਤਰੀ ਨੂੰ ਵੀ ਕੈਬਨਿਟ ‘ਚ ਜਗ੍ਹਾ ਦਿੱਤੀ ਗਈ ਹੈ।
ਬਾਦਲ ਨੇ ਕਿਹਾ ਕਿ ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਰੇਤ ਮਾਫੀਆਂ ਵਾਲੇ ਮੇਰੇ ਕੋਲ ਨਾ ਆਉਣ ਅਤੇ ਹੁਣ ਰਾਣਾ ਗੁਰਜੀਤ ਸਿੰਘ ਜੋ ਕਿ ਰੇਤ ਮਾਫੀਆਂ ਕਾਰਨ ਮੰਤਰੀ ਦੇ ਅਹੁੱਦੇ ਤੋਂ ਬਰਖਾਸਤ ਕੀਤੇ ਗਏ ਸੀ, ਹੁਣ ਉਸ ਨੂੰ ਹੀ ਕੈਬਨਿਟ ਮੰਤਰੀ ਬਣਾ ਦਿੱਤਾ।

Read More Latest Politics News

Continue Reading

ਰਾਜਨੀਤੀ

ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਪਰਤੇ ਚੰਨੀ, ਨਵੀਂ ਕੈਬਨਿਟ ਦਾ ਐਲਾਨ ਜਲਦ

Published

on

Charanjit Singh Channi

ਚੰਡੀਗੜ੍ਹ : ਬੀਤੀ ਸ਼ਾਮ ਹਾਈਕਮਾਨ ਦੇ ਬੁਲਾਵੇ ‘ਤੇ ਦਿੱਲੀ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਪਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਨਵੀਂ ਕੈਬਨਿਟ ਦੇ ਵਿਸਥਾਰ ਲਈ ਚੰਨੀ ਵਲੋਂ ਲਗਾਤਾਰ ਹਾਈਕਮਾਨ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਦੇ ਨਵੀਂ ਕੈਬਨਿਟ ਲਈ ਮੰਤਰੀਆਂ ਦੇ ਨਾਂ ਲਗਭਗ ਤੈਅ ਹੋ ਚੁੱਕੇ ਹਨ ਅਤੇ ਅੱਜ ਭੱਲ ਕੇ ਇਸ ਦਾ ਐਲਾਨ ਹੋ ਸਕਦਾ ਹੈ। ਚਰਚਾ ਇਹ ਵੀ ਹੈ ਕਿ ਸੋਮਵਾਰ ਨੂੰ ਨਵੇਂ ਚੁਣੇ ਜਾਣ ਵਾਲੇ ਵਜ਼ੀਰਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਚਾਰ ਦਿਨਾਂ ਵਿਚ ਮੁੱਖ ਮੰਤਰੀ ਨੂੰ ਤਿੰਨ ਵਾਰ ਦਿੱਲੀ ਬੁਲਾਇਆ ਜਾ ਚੁੱਕਾ ਹੈ। ਸ਼ੁੱਕਰਵਾਰ ਸ਼ਾਮ ਦਿੱਲੀ ਲਈ ਰਵਾਨਾ ਹੋਏ ਚਰਨਜੀਤ ਚੰਨੀ ਲਗਭਗ ਰਾਤ ਸਵਾ 10 ਵਜੇ ਦੇ ਕਰੀਬ ਮੀਟਿੰਗ ਲਈ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਪੁੱਜੇ। ਮੀਟਿੰਗ ਵਿਚ ਕੇ. ਸੀ. ਵੇਣੂਗੋਪਾਲ, ਅਜੈ ਮਾਕਨ, ਹਰੀਸ਼ ਰਾਵਤ ਅਤੇ ਹੋਰ ਆਗੂ ਮੌਜੂਦ ਸਨ।
ਮੁੱਖ ਮੰਤਰੀ ਚਰਨਜੀਤ ਚੰਨੀ ਦੇ ਦੋ ਵਾਰ ਦਿੱਲੀ ਇਕੱਲੇ ਚਲੇ ਜਾਣ ਤੋਂ ਨਵੇਂ ਚਰਚੇ ਛਿੜ ਗਏ ਹਨ। ਲੰਘੇ ਕੱਲ੍ਹ ਅਤੇ ਅੱਜ ਮੁੱਖ ਮੰਤਰੀ ਦੋਵਾਂ ਉਪ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਲੈ ਕੇ ਨਹੀਂ ਗਏ ਹਨ। ਲੰਘੇ ਦਿਨਾਂ ‘ਚ ਨਵਜੋਤ ਸਿੱਧੂ ਦੇ ਚੰਨੀ ਨਾਲ ਪਰਛਾਵੇਂ ਵਾਂਗ ਨਾਲ ਚੱਲਣ ਤੋਂ ਵਿਰੋਧੀ ਧਿਰਾਂ ਨੇ ਚੰਨੀ ਨੂੰ ਨਸੀਹਤਾਂ ਦਣੀਆਂ ਸ਼ੁਰੂ ਕੀਤੀਆਂ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੋਂ ਤੱਕ ਆਖ ਦਿੱਤਾ ਸੀ ਕਿ ਚੰਨੀ ਤਾਂ ਸਿਰਫ ਨਾਂ ਦੇ ਮੁੱਖ ਮੰਤਰੀ ਹਨ ਜਦਕਿ ਅਸਲ ਕੰਮ ਤਾਂ ਨਵਜੋਤ ਸਿੱਧੂ ਕਰ ਰਹੇ ਹਨ।

Read More Latest Politics News

Continue Reading

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca