Punjab govt extends curfew till May 31
Connect with us [email protected]

ਪੰਜਾਬੀ ਖ਼ਬਰਾਂ

ਪੰਜਾਬ ਸਰਕਾਰ ਨੇ ਕੋਰੋਨਾ ਦੇ ਕਾਰਨ ਲੱਗਾ ਕਰਫਿਊ 31 ਮਈ ਤੱਕ ਵਧਾਇਆ

Published

on

Captain

ਪਾਬੰਦੀਆਂ ਹੋਰ ਸਖਤੀ ਨਾਲ ਲਾਗੂ ਕਰਨ ਦੇ ਹੁਕਮ
ਚੰਡੀਗੜ੍ਹ, 16 ਮਈ, – ਕੋਰੋਨਾ ਵਾਇਰਸ ਦੀ ਮਹਾਮਾਰੀ ਨੂੰ ਰੋਕਣ ਦੀ ਕੋਸਿ਼ਸ਼ ਵਜੋਂ ਰਾਜ ਸਰਕਾਰਾਂ ਨੇ ਜਿਹੜੇ ਯਤਨ ਲਗਾਤਾਰ ਕਰਨੇ ਜਾਰੀ ਰੱਖੇ ਹਨ, ਉਨ੍ਹਾਂ ਦੀਆਂ ਪਾਬੰਦੀਆਂ ਦਾ ਪ੍ਰਭਾਵ ਦਿਖਾਈ ਦੇ ਰਿਹਾ ਹੈ। ਪਿਛਲੇ 25 ਦਿਨਾਂ ਤੋਂ ਕੋਰੋਨਾ ਦੇ ਕੇਸ ਘਟਣ ਲੱਗ ਪਏ ਹਨ। ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਕੇਸਾਂ ਦੇ ਕਾਰਨ ਪਾਬੰਦੀ ਵਾਸਤੇ ਲਾਇਆ ਕਰਫਿਊ ਵਰਗਾ ਲਾਕਡਾਊਨ 31 ਮਈ ਤੱਕ ਵਧਾ ਦੇਣ ਬਾਰੇ ਪਤਾ ਲੱਗਾ ਹੈ।
ਅੱਜ ਐਤਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਵੇਲੇ ਲਾਗੂ ਸਭ ਪਾਬੰਦੀਆਂ 31 ਮਈ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ।ਉਨ੍ਹਾਂ ਨੇ ਰਾਜ ਦੇ ਸਾਰੇ ਅਧਿਕਾਰੀਆਂ ਨੂੰ ਕੋਵਿਡ ਬਾਰੇ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਅਤੇ ਦੁਕਾਨਾਂ ਨੂੰ ਪੜਾਅ ਵਾਰ ਖੋਲ੍ਹਣ ਦੇ ਐਲਾਨਦੇ ਨਾਲਹਾਊਸਿੰਗ ਸੈਕਟਰ ਲਈ ਕਈ ਰਿਆਇਤਾਂ ਦਾ ਐਲਾਨ ਕੀਤਾ ਸੀ। ਉਤਰ ਪ੍ਰਦੇਸ਼ ਦੇ ਪਿੰਡਾਂ ਵਿੱਚਬਣ ਸਥਿਤੀ ਤੋਂ ਬਚਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਤਵਾਰ ਨੂੰ ‘ਕੋਰੋਨਾ ਮੁਕਤ ਪਿੰਡ ਮੁਹਿੰਮ’ ਦੇ ਵਜੋਂ ‘ਕੋਵਿਡ ਫ਼ਤਿਹ’ ਪ੍ਰੋਗਰਾਮ ਦਾ ਐਲਾਨ ਕੀਤਾ ਹੈ ਤਾਂ ਜੋ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਕੋਵਿਡ ਦਾ ਚਿੰਤਾਜਨਕ ਫੈਲਾਅ ਰੋਕਿਆ ਜਾ ਸਕੇ।ਉਨ੍ਹਾ ਨੇ ਇਸ ਜੰਗ ਵਿੱਚਜਨਤਾ ਦੇ ਸਾਰੇ ਵਰਗਾਂ ਨੂੰ ਸ਼ਾਮਲ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਸਿਹਤ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਵਿਭਾਗਾਂ ਨੂੰ ਹੁਕਮ ਦਿੱਤੇ ਹਨ ਕਿ ਪਿੰਡਾਂ ਦੇਹਰ ਭਾਈਚਾਰੇ ਨੂੰ ਲਾਮਬੰਦੀ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਚਲਾਈ ਜਾਵੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਕੋਵਿਡ ਦੇ ਖ਼ਤਰੇ ਬਾਰੇ ਜਾਗਰੂਕਤਾ ਮੁਹਿੰਮ ਵਿੱਚ ਹਰ ਕਿਸਮ ਦੇ ਸਾਰੇ ਸਟਾਫ਼ ਦੀ ਵਰਤੋਂ ਕੀਤੀ ਜਾਵੇ।

Read More Punjabi Newspaper

ਪੰਜਾਬੀ ਖ਼ਬਰਾਂ

ਸ਼੍ਰੋਮਣੀ ਕਮੇਟੀ ਨੇ 1984 ਦੀਆਂ ਘਟਨਾਵਾਂ ਬਾਰੇ ਬਣਦੀ ਵੈੱਬ ਸੀਰੀਜ਼ ‘ਗ੍ਰਹਿਣ’ ਉੱਤੇਰੋਕ ਦੀ ਮੰਗ ਚੁੱਕੀ

Published

on

Bibi-Jagir-kaur

ਅੰਮ੍ਰਿਤਸਰ, 21 ਜੂਨ, – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਨੂੰ ਕਿਹਾ ਹੈ ਕਿ ਸਾਲ 1984 ਦੀ ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂਦੇ ਬਾਰੇ ਵੈੱਬ ਸੀਰੀਜ਼ ‘ਗ੍ਰਹਿਣ’, ਜਿਹੜੀ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ਉੱਤੇ ਰਲੀਜ਼ ਹੋ ਰਹੀ ਹੈ, ਉੱਤੇ ਰੋਕ ਲਾ ਦਿੱਤੀ ਜਾਵੇ, ਕਿਉਂਕਿ ਇਹ ਸਿੱਖਾਂ ਨੂੰ ਬਰਦਾਸ਼ਤ ਨਹੀਂ ਹੋ ਸਕੇਗੀ।
ਅੱਜ ਏਥੇ ਪੱਤਰਕਾਰਾਂ ਨਾਲ ਗੱਲਬਾਤਕਰਦਿਆਂਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਦੀ ਓਦੋਂ ਦੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਸਾਰੇ ਦੇਸ਼ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂਅ ਦੀ ਵੈੱਬ ਸੀਰੀਜ਼ ਵਿੱਚ ਇੱਕ ਸਿੱਖ ਨੂੰ ਇਤਰਾਜ਼ਯੋਗ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਦੇ ਸਿਰ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਨਿੰਦਣਯੋਗ ਅਤੇ ਮਨਘੜਤ ਹੈ। ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਰਾਏ ਅਤੇ ਡਿਜਨੀ+ਹਾਟਸਟਾਰ ਦੇ ਮੁਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਨੇ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੀ ਹਮਾਇਤ ਕਰਦੀ ਹੈ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਵੈੱਬ ਸੀਰੀਜ਼ ਨਾਲ ਸਿੱਖਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇਗੀ। ਉਨ੍ਹਾਂ ਕਿਹਾ ਕਿ ਇਹੋ ਜਿਹੀਆਂ ਫਿਲਮਾਂ ਦੇ ਨਾਲ ਸਮਾਜ ਦੇ ਵੱਖ-ਵੱਖ ਫਿਰਕਿਆਂ ਦੀ ਸਾਂਝ ਨੂੰ ਗਹਿਰੀ ਸੱਟ ਵੱਜਦੀ ਹੈ, ਇਸ ਲਈ ਅਜਿਹੇ ਸੰਵੇਦਨਸ਼ੀਲ ਅਤੇ ਇਤਰਾਜ਼ ਯੋਗ ਰੁਝਾਨਾਂ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਆਈਟੀ ਨਿਯਮ ਬਣਾਉਣੇ ਚਾਹੀਦੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੈਂਸਰ ਬੋਰਡ ਵਿਚ ਸਿੱਖਪ੍ਰਤੀਨਿਧ ਸ਼ਾਮਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਫਿਲਮ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਸੀਨ ਨੂੰਚੈੱਕ ਕੀਤਾ ਜਾ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਇਸ ਇਤਰਾਜ਼ਯੋਗ ਵੈੱਬ ਸੀਰੀਜ਼ ਨੂੰ ਰੀਲੀਜ਼ ਕੀਤਾ ਗਿਆ ਤਾਂ ਉਸ ਦੇਖਿਲਾਫ ਸ਼੍ਰੋਮਣੀ ਕਮੇਟੀ ਕਾਨੂੰਨੀ ਕਾਰਵਾਈ ਵੀ ਕਰੇਗੀ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਰਿਵਾਲਵਰ ਸਾਫ ਕਰਦੇ ਏ ਐਸ ਆਈ ਦੇ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ

Published

on

death

ਹੁਸ਼ਿਆਰਪੁਰ, 21 ਜੂਨ – ਥਾਣਾ ਬੁੱਲੋਵਾਲ ਦੇ ਪਿੰਡ ਨਿਆੜਾ ਵਿੱਚ ਕੱਲ੍ਹ ਸਵੇਰੇ ਥਾਣਾ ਚੱਬੇਵਾਲ ਵਿੱਚ ਤੈਨਾਤ ਏ ਐਸ ਆਈ ਰਾਜਵੀਰ ਸਿੰਘ ਦੀ ਆਪਣੀ ਸਰਵਿਸ ਰਿਵਾਲਵਰ ਵਿੱਚੋਂ ਚੱਲੀ ਗੋਲੀ ਨਾਲ ਮੌਤ ਹੋ ਗਈ। ਗੋਲੀ ਉਸ ਦੇ ਸਿਰ ਉੱਤੇ ਜਾ ਕੇ ਲੱਗੀ ਹੈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਪੁਲਸ ਨੂੰ ਦਿੱਤੇ ਬਿਆਨ ਵਿੱਚ ਪਰਵਾਰ ਨੇ ਦੱਸਿਆ ਕਿ ਕੱਲ੍ਹ ਨਾਈਟ ਡਿਊਟੀ ਕਰ ਕੇ ਸਵੇਰੇ ਉਹ ਆਪਣੇ ਘਰ ਆ ਕੇ ਰਿਵਾਲਵਰ ਸਾਫ ਕਰ ਰਿਹਾ ਸੀ। ਐਸ ਐਚ ਓ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਨਿਆੜਾ ਦੇ ਮਨਦੀਪ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਏ ਐਸ ਆਈ ਰਾਜਵੀਰ (50) ਪਿਛਲੇ ਤਿੰਨ ਸਾਲ ਤੋਂ ਥਾਣਾ ਚੱਬੇਵਾਲ ਵਿੱਚ ਤੈਨਾਤ ਸੀ, ਜਿਸ ਦੀ ਸ਼ਨੀਵਾਰ ਰਾਤ ਮੁਨਸ਼ੀ ਦੀ ਡਿਊਟੀ ਸੀ। ਕੱਲ੍ਹ ਸਵੇਰੇ ਉਹ ਘਰੋਂ ਬਾਹਰ ਸਬਜ਼ੀ ਖਰੀਦ ਰਿਹਾ ਸੀ ਕਿ ਅਚਾਨਕ ਘਰ ਦੇ ਅੰਦਰੋਂ ਗੋਲੀ ਚੱਲਣ ਦੀ ਆਵਾਜ਼ ਆਈ। ਇਸ ਉੱਤੇ ਉਹ ਅੰਦਰ ਪਹੁੰਚੇ ਤਾਂ ਦੇਖਿਆ ਕਿ ਰਾਜਵੀਰ ਖੂਨ ਨਾਲ ਲਥਪਥ ਸੀ। ਉਹ ਉਸ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਨਦੀਪ ਕੁਮਾਰ ਨੇ ਦੱਸਿਆ ਕਿ ਸਰਵਿਸ ਰਿਵਾਲਵਰਤੋਂ ਨਿਕਲੀ ਗੋਲੀ ਉਸ ਦੇ ਸਿਰ ਉੱਤੇ ਜਾ ਕੇ ਲੱਗੀ ਸੀ। ਮ੍ਰਿਤਕ ਦੇ ਪਰਵਾਰ ਵਿੱਚ ਪਤਨੀ, ਇੱਕ ਬੇਟੀ ਜਿਸ ਦਾ ਵਿਆਹ ਹੋ ਚੁੱਕਾ ਹੈ ਅਤੇ ਇੱਕ ਬੇਟਾ ਹੈ।

Continue Reading

ਪੰਜਾਬੀ ਖ਼ਬਰਾਂ

ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਨੇੜੇ ਸਿਰ-ਕੱਟੀ ਲਾਸ਼ ਮਿਲੀ

Published

on

ਮੋਹਾਲੀ, 21 ਜੂਨ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੀ ਦੀਵਾਰ ਤੋਂ ਕਰੀਬ ਪੰਜ ਮੀਟਰ ਦੂਰ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਕਤਲ ਦੇ ਬਾਅਦ ਉਸ ਦਾ ਸਿਰ ਵੱਢ ਕੇ ਉਸ ਦੇ ਧੜ ਨੂੰ ਉਥੇ ਜ਼ਮੀਨ ਵਿੱਚ ਦਫਨਾ ਦਿੱਤਾ ਗਿਆ ਹੈ।ਮ੍ਰਿਤਕ ਦਾ ਸਿਰ ਬਰਾਮਦ ਨਹੀਂ ਹੋਇਆ। ਉਸ ਦੀ ਪਛਾਣ ਸੁੱਚਾ ਸਿੰਘ (40) ਵਜੋਂ ਹੋਈ ਹੈ। ਸੁੱਚਾ ਸਿੰਘ 12 ਜੂਨ ਤੋਂ ਲਾਪਤਾ ਸੀ ਤੇ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਥਾਣਾ ਮੁੱਲਾਂਪੁਰ ਗਰੀਬਦਾਸ ਵਿੱਚ ਦਰਜ ਕਰਵਾਈ ਸੀ। ਮੁੱਲਾਂਪੁਰ ਪੁਲਸ ਨੇ ਇਸ ਬਾਰੇ ਤਿੰਨ ਜਣਿਆਂ ਦੇ ਖਿਲਾਫ ਕੇਸ ਦਰਜ ਕੀਤਾ ਹੈ। ਦੋਸ਼ੀਆਂ ਦੀ ਪਛਾਣ ਜਗੀਰ ਸਿੰਘ, ਸਤਨਾਮ ਸਿੰਘ ਅਤੇ ਦੇਸ ਰਾਜ ਦੇ ਰੂਪ ਵਿੱਚ ਹੋਈ। ਐਸ ਐਚ ਓ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ, ਜਦ ਕਿ ਜਗੀਰ ਸਿੰਘ ਅਜੇ ਫਰਾਰ ਹੈ।
ਸੁਪਰਡੈਂਟ ਆਫ ਪੁਲਸ (ਐਸ ਪੀ ਰੂਰਲ) ਰਵਜੋਤ ਕੌਰ ਗਰੇਵਾਲ ਦੇ ਮੁਤਾਬਕ ਪਤਾ ਲੱਗਾ ਹੈ ਕਿ ਜਗੀਰ ਸਿੰਘ ਘੋਲਾ, ਸਤਨਾਮ ਸਿੰਘ, ਦੇਸ ਰਾਜ ਅਤੇ ਸੁੱਚਾ ਸਿੰਘ 12 ਜੂਨ ਦੀ ਸ਼ਾਮ ਨੂੰ ਜਗੀਰ ਸਿੰਘ ਘੋਲਾ ਦੇ ਫਾਰਮ ਹਾਊਸ ਵਿੱਚ ਸ਼ਰਾਬ ਪੀ ਰਹੇ ਸਨ। ਸ਼ਰਾਬ ਪੀਂਦੇ ਸਮੇਂ ਉਨ੍ਹਾਂ ਦੀ ਸੁੱਚਾ ਸਿੰਘ ਨਾਲ ਬਹਿਸ ਹੋ ਗਈ ਅਤੇ ਤਿੰਨਾਂ ਨੇ ਸੁੱਚਾ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਸਿਰ ਵੱਢ ਕੇ ਉਸ ਦੀ ਲਾਸ਼ ਜ਼ਮੀਨ ਵਿੱਚ ਦੱਬੀ ਅਤੇ ਫਰਾਰ ਹੋ ਗਏ। ਫਾਰਮ ਹਾਊਸ ਦੇ ਨਾਲ ਜਿਸ ਜ਼ਮੀਨ ਉੱਤੇ ਸੁੱਚਾ ਸਿੰਘ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਦਬਾਇਆ ਗਿਆ ਸੀ, ਉਹ ਜ਼ਮੀਨ ਜਗੀਰ ਸਿੰਘ ਘੋਲਾ ਦੀ ਹੈ। ਸੁੱਚਾ ਸਿੰਘ ਦੀ ਲਾਸ਼ ਨੂੰ ਕੁੱਤੇ ਨੇ ਨੌਂ ਦਿਨ ਬਾਅਦ ਲੱਭਿਆ, ਜਿਸ ਦੇ ਬਾਅਦ ਪੁਲਸ ਨੂੰ ਸੁੱਚਾ ਸਿੰਘ ਦੇ ਕਤਲ ਦੀ ਜਾਣਕਾਰੀ ਮਿਲੀ। ਮ੍ਰਿਤਕ ਸੁੱਚਾ ਸਿੰਘ ਦੇ ਛੋਟੇ ਭਰਾ ਭੋਲਾ ਨੇ ਦੱਸਿਆ ਕਿ ਸੁੱਚਾ ਸਿੰਘ ਬੱਕਰੀਆਂ ਚਾਰਨ ਦਾ ਕੰਮ ਕਰਦਾ ਸੀ। ਜਗੀਰ ਸਿੰਘ 12 ਜੂਨ ਨੂੰ ਉਸ ਦੇ ਭਰਾ ਸੁੱਚਾ ਸਿੰਘ ਨੂੰ ਉਸ ਦੇ ਵਾੜੇ ਵਿੱਚ ਕੰਮ ਕਰਨ ਦੇ ਲਈ ਨਾਲ ਲੈ ਗਿਆ ਸੀ, ਪਰ ਉਹ ਦੋਬਾਰਾ ਘਰ ਵਾਪਸ ਨਹੀਂ ਆਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca